Revised Common Lectionary (Complementary)
7 ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ।
ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ।
ਯਹੋਵਾਹ ਦਾ ਕਰਾਰ ਭਰੋਸੇਯੋਗ ਹੈ।
ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।
8 ਯਹੋਵਾਹ ਦੇ ਨੇਮ ਸਹੀ ਹਨ।
ਉਹ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦੇ ਹਨ।
ਯਹੋਵਾਹ ਦੇ ਹੁਕਮ ਚੰਗੇ ਹਨ।
ਉਹ ਲੋਕਾਂ ਨੂੰ ਜਿਉਣ ਦਾ ਸਹੀ ਰਾਸਤਾ ਵਿਖਾਉਂਦੇ ਹਨ।
9 ਯਹੋਵਾਹ ਦੀ ਉਪਾਸਨਾ ਕਰਨੀ ਰੌਸ਼ਨੀ ਵਾਂਗ ਹੈ
ਜਿਹੜੀ ਸਦਾ ਲਈ ਲਿਸ਼ਕਦੀ ਹੈ।
ਯਹੋਵਾਹ ਦੇ ਨਿਆਂੇ ਚੰਗੇ ਤੇ ਨਿਰਪੱਖ ਹਨ।
ਉਹ ਸੰਪੂਰਣਤਾ ਸਹੀ ਹਨ।
10 ਯਹੋਵਾਹ ਦੇ ਉਪਦੇਸ਼ ਹਾਲੇ ਵੀ ਸਭ ਤੋਂ ਚੰਗੇ ਸੋਨੇ ਨਾਲੋਂ ਮਹਿੰਗੇ ਹਨ
ਅਤੇ ਉਹ ਸਭ ਨਾਲੋਂ ਵੱਧੀਆਂ ਸ਼ਹਿਦ ਤੋਂ ਵੀ ਮਿੱਠੇ ਹਨ ਜਿਹੜਾ ਸਿੱਧਾ ਸ਼ਹਿਦ ਦੀਆਂ ਮੱਖੀਆਂ ਦੇ ਛੱਤੇ ਵਿੱਚੋਂ ਪ੍ਰਾਪਤ ਕੀਤਾ ਗਿਆ ਹੈ।
11 ਯਹੋਵਾਹ ਦੇ ਉਪਦੇਸ਼ ਉਸ ਦੇ ਸੇਵਕ ਨੂੰ ਚਿਤਾਵਨੀ ਦਿੰਦੇ ਹਨ,
ਅਤੇ ਉਨ੍ਹਾਂ ਨੂੰ ਮੰਨਣ ਤੇ ਚੰਗ਼ਿਆਂ ਪ੍ਰਾਪਤੀਆਂ ਹੁੰਦੀਆਂ ਹਨ।
12 ਯਹੋਵਾਹ, ਕੋਈ ਵੀ ਆਦਮੀ ਆਪਣੀਆਂ ਸਾਰੀਆਂ ਗਲਤੀਆਂ ਨੂੰ ਨਹੀਂ ਵੇਖ ਸੱਕਦਾ।
ਇਸ ਲਈ ਮੈਨੂੰ ਲੁਕਵੇਂ ਪਾਪ ਨਾ ਕਰਨ ਦੇਵੋ।
13 ਮੇਰੇ ਪਾਸੋਂ ਉਹ ਪਾਪ ਨਾ ਕਰਾਉ ਜਿਨ੍ਹਾਂ ਨੂੰ ਮੇਰਾ ਮਨ ਕਰਨਾ ਲੋਚਦਾ।
ਉਨ੍ਹਾਂ ਪਾਪਾਂ ਨੂੰ ਮੇਰੇ ਉੱਤੇ ਹਾਵੀ ਨਾ ਹੋਣ ਦਿਉ।
ਜੇ ਤੁਸੀਂ ਮੇਰੇ ਸਹਾਈ ਹੋਵੋਂ ਫ਼ੇਰ ਮੈਂ ਪਵਿੱਤਰ ਅਤੇ ਆਪਣੇ ਪਾਪਾਂ ਤੋਂ ਮੁਕਤ ਹੋ ਸੱਕਦਾ ਹਾਂ।
14 ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ।
ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ।
13 ਅਗਲੇ ਦਿਨ, ਮੂਸਾ ਕੋਲ ਲੋਕਾਂ ਦਾ ਨਿਆਂ ਕਰਨ ਦਾ ਖਾਸ ਕੰਮ ਸੀ। ਓੱਥੇ ਬਹੁਤ ਸਾਰੇ ਲੋਕ ਸਨ, ਇਸ ਲਈ ਲੋਕਾਂ ਨੂੰ ਸਾਰਾ ਦਿਨ ਮੂਸਾ ਦੇ ਸਾਹਮਣੇ ਖੜ੍ਹਾ ਹੋਣਾ ਪਿਆ।
14 ਯਿਥਰੋ ਨੇ ਮੂਸਾ ਨੂੰ ਲੋਕਾਂ ਦਾ ਨਿਆਂ ਕਰਦਿਆਂ ਦੇਖਿਆ। ਉਸ ਨੇ ਪੁੱਛਿਆ, “ਤੂੰ ਇਹ ਕਿਉਂ ਕਰ ਰਿਹਾ ਹੈਂ? ਤੂੰ ਇੱਕਲਾ ਹੀ ਨਿਆਂਕਾਰ ਕਿਉਂ ਹੈਂ? ਅਤੇ ਸਾਰਾ ਦਿਨ ਲੋਕ ਤੇਰੇ ਕੋਲ ਕਿਉਂ ਆਉਂਦੇ ਹਨ?”
15 ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, “ਲੋਕ ਮੇਰੇ ਕੋਲ ਆਉਂਦੇ ਹਨ ਅਤੇ ਮੈਨੂੰ ਆਖਦੇ ਹਨ ਕਿ ਮੈਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪਰਮੇਸ਼ੁਰ ਦਾ ਨਿਆਂ ਪੁੱਛਾਂ। 16 ਜੇ ਲੋਕਾਂ ਦਾ ਕੋਈ ਝਗੜਾ ਹੁੰਦਾ ਹੈ, ਉਹ ਮੇਰੇ ਕੋਲ ਆਉਂਦੇ ਹਨ। ਮੈਂ ਨਿਆਂ ਕਰਦਾ ਹਾਂ ਕਿ ਕਿਹੜਾ ਬੰਦਾ ਸਹੀ ਹੈ। ਇਸ ਤਰ੍ਹਾਂ ਮੈਂ ਲੋਕਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦੀ ਸਿੱਖਿਆ ਦਿੰਦਾ ਹਾਂ।”
17 ਪਰ ਮੂਸਾ ਦੇ ਸੌਹਰੇ ਨੇ ਉਸ ਨੂੰ ਆਖਿਆ, “ਅਜਿਹਾ ਕਰਨ ਦਾ ਇਹ ਸਹੀ ਤਰੀਕਾ ਨਹੀਂ ਹੈ। 18 ਇਹ ਤੇਰੇ ਇੱਕਲੇ ਲਈ ਬਹੁਤ ਔਖਾ ਕੰਮ ਹੈ। ਤੂੰ ਇਹ ਕੰਮ ਇੱਕਲਿਆਂ ਖੁਦ ਨਹੀਂ ਕਰ ਸੱਕਦਾ। ਇਹ ਤੈਨੂੰ ਥਕਾ ਦਿੰਦਾ ਹੈ। ਅਤੇ ਇਹ ਲੋਕਾਂ ਨੂੰ ਵੀ ਥਕਾਉਂਦਾ ਹੈ। 19 ਹੁਣ, ਮੇਰੀ ਗੱਲ ਸੁਣ। ਮੈਂ ਤੈਨੂੰ ਇੱਕ ਸਲਾਹ ਦਿੰਦਾ ਹਾਂ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੇਰੇ ਅੰਗ-ਸੰਗ ਹੋਵੇ। ਤੈਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਜਾਰੀ ਰੱਖਣੀਆਂ ਚਾਹੀਦੀਆਂ ਹਨ। ਅਤੇ ਤੈਨੂੰ ਇਨ੍ਹਾਂ ਗੱਲਾਂ ਬਾਰੇ ਪਰਮੇਸ਼ੁਰ ਨਾਲ ਗੱਲ ਕਰਨੀ ਜਾਰੀ ਰੱਖਣੀ ਚਾਹੀਦੀ ਹੈ। 20 ਤੈਨੂੰ ਲੋਕਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦੀ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਚਿਤਾਵਨੀ ਦੇ ਕਿ ਉਹ ਬਿਧੀ ਨਾ ਤੋੜਨ। ਉਨ੍ਹਾਂ ਨੂੰ ਜਿਉਣ ਦਾ ਸਹੀ ਢੰਗ ਦੱਸ। ਉਨ੍ਹਾਂ ਨੂੰ ਦੱਸ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ। 21 ਪਰ ਤੈਨੂੰ ਕੁਝ ਚੰਗੇ ਲੋਕਾਂ ਨੂੰ ਨਿਆਂਕਾਰ ਤੇ ਆਗੂ ਵੀ ਚੁਣਨਾ ਚਾਹੀਦਾ ਹੈ।
“ਉਨ੍ਹਾਂ ਨੇਕ ਆਦਮੀਆਂ ਨੂੰ ਚੁਣ ਜਿਨ੍ਹਾਂ ਉੱਤੇ ਤੂੰ ਭਰੋਸਾ ਕਰ ਸੱਕਦਾ ਹੈਂ-ਉਹ ਆਦਮੀ ਜਿਹੜੇ ਪਰਮੇਸ਼ੁਰ ਦੀ ਇੱਜ਼ਤ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਚੁਣ ਜਿਹੜੇ ਪੈਸੇ ਖਾਤਰ ਆਪਣੇ ਫ਼ੈਸਲੇ ਨਾ ਬਦਲਣ। ਅਤੇ ਇਨ੍ਹਾਂ ਆਦਮੀਆਂ ਨੂੰ ਲੋਕਾਂ ਦੇ ਹਾਕਮ ਬਣਾ। ਇੱਕ ਹਜ਼ਾਰ ਆਦਮੀਆਂ, ਸੌ ਆਦਮੀਆਂ, ਪੰਜਾਹ ਆਦਮੀਆਂ ਅਤੇ ਦਸ ਆਦਮੀਆਂ ਉੱਪਰ ਵੀ ਹਾਕਮ ਹੋਣੇ ਚਾਹੀਦੇ ਹਨ। 22 ਇਨ੍ਹਾਂ ਹਾਕਮਾਂ ਨੂੰ ਲੋਕਾਂ ਦੇ ਨਿਆਂ ਕਰਨ ਦੇ। ਜੇ ਕੋਈ ਬਹੁਤ ਮਹੱਤਵਪੂਰਣ ਮਾਮਲਾ ਹੋਵੇ ਤਾਂ ਉਹ ਤੇਰੇ ਕੋਲ ਆ ਸੱਕਦੇ ਹਨ ਅਤੇ ਤੈਨੂੰ ਨਿਆਂ ਕਰਨ ਦੇਣ। ਪਰ ਦੂਸਰੇ ਮਾਮਲੇ ਉਹ ਖੁਦ ਨਿਪਟਾ ਸੱਕਦੇ ਹਨ। ਇਸ ਤਰ੍ਹਾਂ ਇਹ ਆਦਮੀ ਤੇਰੇ ਨਾਲ ਕੰਮ ਸਾਂਝਾ ਕਰ ਸੱਕਦੇ ਹਨ ਅਤੇ ਤੇਰੇ ਲਈ ਲੋਕਾਂ ਦੀ ਅਗਵਾਈ ਕਰਨੀ ਸੌਖੀ ਹੋਵੇਗੀ। 23 ਜੇ ਤੂੰ ਇਹ ਗੱਲਾਂ ਕਰੇਗਾ, ਤੂੰ ਆਪਣਾ ਕੰਮ ਕਰਨ ਦੇ ਲਾਇੱਕ ਹੋਵੇਂਗਾ ਜਿਵੇਂ ਯਹੋਵਾਹ ਨੇ ਤੈਨੂੰ ਕਰਨ ਦਾ ਹੁਕਮ ਦਿੱਤਾ ਸੀ। ਉਸੇ ਵੇਲੇ, ਇਹ ਲੋਕ ਆਪਣੀਆਂ ਸੁਲਝੀਆਂ ਹੋਈਆਂ ਸਮੱਸਿਆਵਾਂ ਨਾਲ ਘਰ ਜਾ ਸੱਕਦੇ ਹਨ।”
24 ਇਸ ਲਈ ਮੂਸਾ ਨੇ ਉਹੀ ਕੀਤਾ ਜੋ ਯਿਥਰੋ ਨੇ ਉਸ ਨੂੰ ਆਖਿਆ ਸੀ। 25 ਮੂਸਾ ਨੇ ਇਸਰਾਏਲ ਦੇ ਲੋਕਾਂ ਵਿੱਚੋਂ ਨੇਕ ਆਦਮੀ ਚੁਣੇ। ਮੂਸਾ ਨੇ ਇਨ੍ਹਾਂ ਲੋਕਾਂ ਨੂੰ ਆਗੂ ਬਣਾਇਆ। 1,000 ਆਦਮੀਆਂ, 100 ਆਦਮੀਆਂ, 50 ਆਦਮੀਆਂ ਅਤੇ 10 ਆਦਮੀਆਂ ਉੱਪਰ ਹਾਕਮ ਸਨ। 26 ਇਹ ਹਾਕਮ ਲੋਕਾਂ ਲਈ ਨਿਆਂਕਾਰ ਸਨ। ਲੋਕ ਹਮੇਸ਼ਾ ਆਪਣੇ ਝਗੜ੍ਹੇ ਇਨ੍ਹਾਂ ਹਾਕਮਾ ਸਾਹਮਣੇ ਲਿਆ ਸੱਕਦੇ ਸਨ। ਅਤੇ ਮੂਸਾ ਨੇ ਸਿਰਫ਼ ਬਹੁਤ ਜ਼ਰੂਰ ਮਾਮਲਿਆਂ ਦਾ ਨਿਆਂ ਕਰਨਾ ਸੀ।
27 ਕੁਝ ਸਮੇਂ ਬਾਦ ਮੂਸਾ ਨੇ ਆਪਣੇ ਸੌਹਰੇ, ਯਿਥਰੋ ਨੂੰ ਅਲਵਿਦਾ ਆਖੀ। ਅਤੇ ਯਿਥਰੋ ਆਪਣੇ ਘਰ ਵਾਪਸ ਚੱਲਾ ਗਿਆ।
13 ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿੱਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ। 14 ਉਹ ਉਸ ਮਨੁੱਖ ਦੀ ਹਾਜ਼ਰੀ ਵਿੱਚ, ਜੋ ਚੰਗਾ ਹੋਇਆ ਸੀ, ਉਨ੍ਹਾਂ ਦੋ ਰਸੂਲਾਂ ਦੇ ਖਿਲਾਫ਼ ਕੁਝ ਨਾ ਆਖ ਸੱਕੇ। ਉਹ ਉੱਥੇ ਰਸੂਲਾਂ ਦੇ ਨਾਲ ਖੜ੍ਹਾ ਸੀ। 15 ਤਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਸਭਾ ਚੋਂ ਬਾਹਰ ਜਾਣ ਨੂੰ ਕਿਹਾ। ਉਨ੍ਹਾਂ ਦੇ ਜਾਣ ਤੋ ਬਾਅਦ, ਇਹ ਆਗੂ ਵਿੱਚਾਰ ਕਰਨ ਲੱਗੇ। 16 ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਰੂਸ਼ਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸ ਨੂੰ ਅਸੀਂ ਝੁਠਲਾ ਨਹੀਂ ਸੱਕਦੇ। 17 ਪਰ ਸਾਨੂੰ ਇਨ੍ਹਾਂ ਨੂੰ ਲੋਕਾਂ ਵਿੱਚ ਹੋਰ ਵੱਧੇਰੇ ਫ਼ੈਲਣ ਤੋਂ ਰੋਕਣਾ ਚਾਹੀਦਾ ਹੈ, ਇਸ ਲਈ ਆਉ ਅਸੀਂ ਉਨ੍ਹਾਂ ਨੂੰ ਧਮਕਾਈਏ। ਫ਼ੇਰ ਉਹ ਯਿਸੂ ਬਾਰੇ ਹੋਰ ਕਿਸੇ ਨੂੰ ਨਹੀਂ ਬੋਲਣਗੇ।”
18 ਤਾਂ ਯਹੂਦੀ ਆਗੂਆਂ ਨੇ ਮੁੜ ਉਨ੍ਹਾਂ ਰਸੂਲਾਂ ਨੂੰ ਅੰਦਰ ਬੁਲਵਾਇਆ। ਉਨ੍ਹਾਂ ਨੇ ਉਨ੍ਹਾਂ ਨੂੰ ਫ਼ੇਰ ਕਦੀ ਵੀ ਯਿਸੂ ਦੇ ਨਾਂ ਤੇ ਕੁਝ ਨਾ ਬੋਲਣ ਅਤੇ ਉਪਦੇਸ਼ ਨਾ ਦੇਣ ਲਈ ਕਿਹਾ। 19 ਪਰ ਪਤਰਸ ਤੇ ਯੂਹੰਨਾ ਨੇ ਉਨ੍ਹਾਂ ਆਗੂਆਂ ਨੂੰ ਜਵਾਬ ਦਿੱਤਾ, “ਤੁਹਾਡੇ ਅਨੁਸਾਰ ਕੀ ਠੀਕ ਹੈ? ਪਰਮੇਸ਼ੁਰ ਕੀ ਚਾਹੇਗਾ? ਕੀ ਅਸੀਂ ਪਰਮੇਸ਼ੁਰ ਨੂੰ ਮੰਨੀਏ ਜਾ ਤੁਹਾਨੂੰ? 20 ਅਸੀਂ ਚੁੱਪ ਨਹੀਂ ਰਹਿ ਸੱਕਦੇ। ਅਸੀਂ ਜੋ ਕੁਝ ਵੇਖਿਆ ਤੇ ਸੁਣਿਆ ਹੈ ਉਹ ਸਾਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ।”
21-22 ਯਹੂਦੀ ਆਗੂਆਂ ਨੂੰ ਰਸੂਲਾਂ ਨੂੰ ਸਜ਼ਾ ਦੇਣ ਦਾ ਕੋਈ ਰਾਹ ਨਾ ਲੱਭਿਆ, ਕਿਉਂਕਿ ਜੋ ਕੁਝ ਵਾਪਰਿਆ ਸੀ ਉਸ ਲਈ ਸਭ ਲੋਕ ਪਰਮੇਸ਼ੁਰ ਦੀ ਉਸਤਤਿ ਕਰ ਰਹੇ ਸਨ। ਇਹ ਕਰਿਸ਼ਮਾ ਪਰਮੇਸ਼ੁਰ ਵੱਲੋਂ ਇੱਕ ਸਬੂਤ ਵਜੋਂ ਦਿੱਤਾ ਗਿਆ ਸੀ। ਜਿਹੜਾ ਲੰਗੜਾ ਮਨੁੱਖ ਚੰਗਾ ਕੀਤਾ ਗਿਆ ਸੀ ਉਸਦੀ ਉਮਰ ਚਾਲੀ ਸਾਲਾਂ ਤੋਂ ਵੱਧ ਸੀ। ਇਸ ਲਈ ਯਹੂਦੀ ਆਗੂਆਂ ਨੇ ਰਸੂਲਾਂ ਨੂੰ ਧਮਕਾਇਆ ਅਤੇ ਉਨ੍ਹਾਂ ਨੂੰ ਜਾਣ ਦਿੱਤਾ।
ਪਤਰਸ ਅਤੇ ਯੂਹੰਨਾ ਨਿਹਚਾਵਾਨਾਂ ਕੋਲ ਪਰਤੇ
23 ਪਤਰਸ ਅਤੇ ਯੂਹੰਨਾ ਯਹੂਦੀ ਆਗੂਆਂ ਦੀ ਸਭਾ ਛੱਡ ਕੇ ਮੁੜ ਆਪਣੀ ਮੰਡਲੀ ਵਿੱਚ ਵਾਪਸ ਆਏ। ਉਨ੍ਹਾਂ ਨੇ ਉਹ ਸਭ ਕੁਝ ਉਨ੍ਹਾਂ ਨੂੰ ਕਿਹਾ, ਜੋ ਪ੍ਰਧਾਨ ਜਾਜਕਾਂ ਅਤੇ ਬਜ਼ੁਰਗਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਆਖਿਆ ਸੀ, 24 ਜਦੋਂ ਨਿਹਚਾਵਾਨਾਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, “ਹੇ ਸੁਵਾਮੀ, ਤੂੰ ਹੀ ਹੈਂ ਜਿਸਨੇ ਅਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿੱਚਲਾ ਸਭ ਕੁਝ ਬਣਾਇਆ ਹੈ। 25 ਸਾਡੇ ਪੂਰਵਜ, ਦਾਊਦ, ਤੇਰੇ ਸੇਵਕ ਸਨ। ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਲਿਖੇ;
‘ਕੌਮਾਂ ਕਿਸ ਲਈ ਰੌਲਾ ਪਾ ਰਹੀਆਂ ਹਨ?
ਦੁਨੀਆਂ ਦੇ ਲੋਕ ਪਰਮੇਸ਼ੁਰ ਦੇ ਵਿਰੁੱਧ ਫ਼ਿਜ਼ੂਲ ਵਿਉਂਤਾਂ ਕਿਉਂ ਕਰ ਰਹੇ ਹਨ?
26 ‘ਧਰਤੀ ਦੇ ਰਾਜਿਆਂ ਨੇ ਲੜਨ ਲਈ ਤਿਆਰੀ ਕੀਤੀ
ਅਤੇ ਸਾਰੇ ਹਾਕਮ ਪ੍ਰਭੂ ਅਤੇ ਉਸ ਦੇ ਮਸੀਹ ਦੇ ਵਿਰੁੱਧ ਇਕੱਠੇ ਹੋਕੇ ਆਏ।’ (A)
27 ਯਿਸੂ ਤੇਰਾ ਪਵਿੱਤਰ ਸੇਵਕ ਹੈ ਤੇ ਤੂੰ ਉਸ ਨੂੰ ਮਸੀਹ ਬਣਾਇਆ। ਪਰ ਇਹ ਸਭ ਉਦੋਂ ਵਾਪਰਿਆ ਜਦੋਂ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਸਾਰੇ ਲੋਕ ਯਿਸੂ ਦੇ ਵਿਰੁੱਧ ਯਰੂਸ਼ਲਮ ਵਿੱਚ ਇਕੱਠੇ ਹੋਏ ਸਨ। 28 ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇੱਕਤਰ ਹੋਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ। 29 ਅਤੇ ਹੁਣ, ਪ੍ਰਭੂ ਸੁਣ। ਉਹ ਕੀ ਆਖ ਰਹੇ ਹਨ। ਉਹ ਸਾਨੂੰ ਡ੍ਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੇ ਪ੍ਰਭੂ। ਅਸੀਂ ਤੇਰੇ ਸੇਵਕ ਹਾਂ। ਤੇਰਾ ਸੰਦੇਸ਼ ਨਿਡਰ ਹੋਕੇ ਬੋਲਣ ਵਿੱਚ ਸਾਡੀ ਮਦਦ ਕਰ। 30 ਸਾਨੂੰ ਆਪਣੀ ਸ਼ਕਤੀ ਦਿਖਾ ਕੇ, ਨਿਡਰ ਬਣਾ; ਰੋਗੀਆਂ ਨੂੰ ਚੰਗਾ ਕਰ, ਨਿਸ਼ਾਨੀਆਂ ਵਿਖਾ; ਅਤੇ ਆਪਣੇ ਪਵਿੱਤਰ ਸੇਵਕ ਯਿਸੂ ਦੀ ਸ਼ਕਤੀ ਨਾਲ ਸ਼ਕਤੀਸ਼ਾਲੀ ਕਰਿਸ਼ਮੇ ਵਿਖਾ।”
31 ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿੱਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਈ ਤੇ ਉਹ ਸਾਰੇ ਇੱਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।
2010 by World Bible Translation Center