Revised Common Lectionary (Complementary)
12 ਸਾਨੂੰ ਸਿੱਖਾਉ ਕਿ ਸਾਡੀਆਂ ਜ਼ਿੰਦਗੀਆਂ ਕਿੰਨੀਆਂ ਛੋਟੀਆਂ ਹਨ
ਅਤੇ ਜੋ ਅਸੀਂ ਸੱਚਮੁੱਚ ਸਿਆਣੇ ਬਣ ਸੱਕੀਏ।
13 ਯਹੋਵਾਹ, ਸਾਡੇ ਵੱਲ ਸਦਾ ਲਈ ਵਾਪਸ ਆ ਜਾਉ।
ਆਪਣੇ ਸੇਵਕਾਂ ਉੱਪਰ ਮਿਹਰ ਕਰੋ।
14 ਹਰ ਸਵੇਰ ਸਾਨੂੰ ਆਪਣੇ ਪਿਆਰ ਨਾਲ ਭਰ ਦਿਉ।
ਸਾਨੂੰ ਪ੍ਰਸੰਨ ਹੋਣ ਦਿਉ ਅਤੇ ਆਪਣੀਆਂ ਜ਼ਿੰਦਗੀਆਂ ਮਾਨਣ ਦਿਉ।
15 ਤੁਸਾਂ ਸਾਨੂੰ ਬਹੁਤ ਉਦਾਸੀ ਅਤੇ ਸਾਡੇ ਵਿੱਚ ਬਹੁਤ ਮੁਸੀਬਤਾਂ ਦਿੱਤੀਆਂ ਹਨ।
ਹੁਣ ਸਾਨੂੰ ਖੁਸ਼ੀ ਲੈਣ ਦਿਉ।
16 ਆਪਣੇ ਸੇਵਕਾਂ ਨੂੰ ਉਹ ਚਮਤਕਾਰ ਵੇਖਣ ਦਿਉ ਜਿਹੜੇ ਤੁਸੀਂ ਉਨ੍ਹਾਂ ਲਈ ਕਰਨ ਯੋਗ ਹੋਂ
ਅਤੇ ਉਨ੍ਹਾਂ ਦੇ ਬੱਚਿਆਂ ਨੂੰ ਤੁਹਾਡੀ ਮਹਿਮਾ ਵੇਖਣ ਦਿਉ।
17 ਜੋ ਕੁਝ ਵੀ ਅਸੀਂ ਕਰਦੇ ਹਾਂ ਉਸ ਵਿੱਚ ਅਸੀਂ ਪਰਮੇਸ਼ੁਰ ਦੀ ਪ੍ਰਸੰਨਤਾ ਮਹਿਸੂਸ ਕਰੀਏ।
ਜਿਸ ਨੂੰ ਅਸੀਂ ਸਾਧਦੇ ਹਾਂ ਉਸ ਨੂੰ ਸਥਾਪਿਤ ਕਰਦਿਆਂ
ਅਤੇ ਸਹਾਰਾ ਦਿੰਦਿਆਂ ਉਹ ਸਾਨੂੰ ਅਸੀਸ ਦੇਵੇ।
13 ਮੇਰੇ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਹ ਬਚਨ ਆਖੇ ਹਨ: “ਯਾਕੂਬ ਦੇ ਘਰਾਣੇ (ਇਸਰਾਏਲ) ਨੂੰ ਇਨ੍ਹਾਂ ਗੱਲਾਂ ਤੋਂ ਖਬਰਦਾਰ ਕਰੋ। 14 ਇਸਰਾਏਲ ਨੇ ਪਾਪ ਕੀਤੇ ਹਨ ਅਤੇ ਮੈਂ ਉਨ੍ਹਾਂ ਨੂੰ ਪਾਪਾਂ ਦੀ ਸਜ਼ਾ ਦੇਵਾਂਗਾ। ਮੈਂ ਬੈਤ-ਏਲ ਦੀਆਂ ਜਗਵੇਦੀਆਂ ਨੂੰ ਨਸ਼ਟ ਕਰ ਦੇਵਾਂਗਾ। ਅਤੇ ਜਗਵੇਦੀ ਦੇ ਸਿੰਗ ਕੱਟੇ ਜਾਣਗੇ ਤੇ ਕੱਟਕੇ ਧਰਤੀ ਤੇ ਢਹਿ ਜਾਣਗੇ। 15 ਮੈਂ ਸਰਦੀ ਦੇ ਮਹਿਲ ਨੂੰ ਗਰਮੀ ਦੇ ਮਹਿਲ ਨਾਲ ਨਸ਼ਟ ਕਰਾਂਗਾ। ਹਾਬੀ ਦੰਦ ਦਾ ਮਹਿਲ ਵੀ ਨਸ਼ਟ ਹੋ ਜਾਵੇਗਾ। ਬਹੁਤ ਸਾਰੇ ਘਰ ਤਬਾਹ ਹੋ ਜਾਣਗੇ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
ਵਿਲਾਸੀ ਔਰਤਾਂ
4 ਸੁਣੋ ਸਾਮਰਿਯਾ ਪਹਾੜ ਉੱਤੇ ਰਹਿੰਦੀਓ ਬਾਸ਼ਾਨ ਦੀਓ ਗਊਓ ਤੁਸੀਂ ਗਰੀਬਾਂ ਨੂੰ ਦੁੱਖ ਦਿੰਦੀਆਂ ਹੋ ਅਤੇ ਉਨ੍ਹਾਂ ਨੂੰ ਮਸਲਦੀਆਂ ਹੋ। ਤੁਸੀਂ ਆਪਣੇ ਪਤੀਆਂ ਨੂੰ ਆਖਦੀਆਂ ਹੋ, “ਸਾਡੇ ਪੀਣ ਲਈ ਕੁਝ ਲਿਆਵੋ।”
2 ਯਹੋਵਾਹ ਮੇਰੇ ਪ੍ਰਭੂ ਨੇ ਖੁਦ ਦੀ ਪਵਿੱਤਰਤਾ ਦੀ ਸੌਂਹ ਖਾਧੀ ਅਤੇ ਆਖਿਆ ਕਿ ਵੇਖੋ ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਤੁਹਾਨੂੰ ਸਾਰਿਆਂ ਨੂੰ ਕੈਦੀਆਂ ਦੀ ਤਰ੍ਹਾਂ ਲੈ ਜਾਣ ਲਈ ਕੁੰਡੀਆਂ ਦੀ ਵਰਤੋਂ ਕਰਨਗੇ। ਉਹ ਤੁਹਾਡੇ ਬੱਚਿਆਂ ਨੂੰ ਚੁੱਕ ਕੇ ਲਿਜਾਣ ਲਈ ਮੱਛੀਆਂ ਵਾਲੀਆਂ ਕੁੰਡੀਆਂ ਵਰਤਣਗੇ। 3 ਔਰਤਾਂ ਕੰਧਾਂ ਵਿੱਚਲੀਆਂ ਤਰੇੜਾਂ ਰਾਹੀਂ ਬਾਹਰ ਜਾਣਗੀਆਂ, ਪਰ ਹਰਮੋਨ ਵਿੱਚ ਸੁੱਟ ਦਿੱਤੀਆਂ ਜਾਣਗੀਆਂ। ਇਹੀ ਹੈ ਜੋ ਯਹੋਵਾਹ ਨੇ ਆਖਿਆ।
ਯਹੋਵਾਹ ਇਹ ਆਖਦਾ ਹੈ, 4 “ਬੈਤ-ਏਲ ਵਿੱਚ ਜਾਓ ਅਤੇ ਪਾਪ ਕਰੋ। ਗਿਲਆਦ ਵਿੱਚ ਜਾਕੇ ਹੋਰ ਵੱਧੇਰੇ ਪਾਪ ਕਰੋ। ਸਵੇਰ ਵੇਲੇ ਆਪਣੀਆਂ ਬਲੀਆਂ ਭੇਟ ਕਰੋ। ਹਰ ਤਿੰਨੀ ਦਿਨੀ ਆਪਣੀ ਫ਼ਸਲ ਦਾ ਦਸਵੰਧ ਲਿਆਓ। 5 ਅਤੇ ਖਮੀਰ ਨਾਲ ਬਣੀ ਧੰਨਵਾਦ ਦੀ ਭੇਟ ਚੜ੍ਹਾਵੇ। ਸਭਨਾਂ ਵਿੱਚ ਖੁਸ਼ੀ ਦੀਆਂ ਭੇਟਾ ਦਾ ਐਲਾਨ ਕਰੋ ਅਤੇ ਪ੍ਰਚਾਰ ਕਰੋ। ਕਿਉਂ ਕਿ ਹੇ ਇਸਰਾਏਲ, ਤੁਸੀਂ ਅਜਿਹਾ ਹੀ ਪਸੰਦ ਕਰਦੇ ਹੋ। ਇਸ ਲਈ ਜਾਓ ਇਹ ਕੁਝ ਕਰੋ।” ਯਹੋਵਾਹ ਨੇ ਇਉਂ ਆਖਿਆ।
ਪਰਮੇਸ਼ੁਰ ਦੇ ਨੇਮ ਅਤੇ ਲੋਕਾਂ ਦੀਆਂ ਰੀਤਾਂ(A)
15 ਤਦ ਕੁਝ ਫ਼ਰੀਸੀ ਤੇ ਨੇਮ ਦੇ ਉਪਦੇਸ਼ਕ ਯਿਸੂ ਕੋਲ ਆਏ। ਉਹ ਯਰੂਸ਼ਲਮ ਤੋਂ ਉਸ ਕੋਲ ਆਏ ਤੇ ਕਿਹਾ। 2 “ਤੇਰੇ ਚੇਲੇ ਸਾਡੇ ਵਡੇਰਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਤੇਰੇ ਚੇਲੇ ਭੋਜਨ ਖਾਣ ਤੋਂ ਪਹਿਲਾਂ ਹੱਥ ਕਿਉਂ ਨਹੀਂ ਧੋਂਦੇ?”
3 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਨਾ ਕਿਉਂ ਕਰਦੇ ਹੋ? 4 ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, [a] ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’ [b] 5 ਪਰ ਤੁਸੀਂ ਉਪਦੇਸ਼ ਦਿੰਦੇ ਹੋ ਕਿ ਜਿਹੜਾ ਵਿਅਕਤੀ ਆਪਣੇ ਪਿਤਾ ਜਾਂ ਮਾਤਾ ਨੂੰ ਆਖ ਸੱਕਦਾ ਹੈ, ਮੇਰੇ ਕੋਲ ਕੁਝ ਹੈ ਜੋ ਮੈਂ ਤੁਹਾਡੀ ਸਹਾਇਤਾ ਲਈ ਇਸਤੇਮਾਲ ਕਰ ਸੱਕਦਾ ਹਾਂ ਪਰ ਇਹ ਮੈਂ ਤੁਹਾਡੀ ਸਹਾਇਤਾ ਕਰਨ ਲਈ ਇਸਤੇਮਾਲ ਨਹੀਂ ਕਰਾਂਗਾ। ਮੈਂ ਇਹ ਪਰਮੇਸ਼ੁਰ ਨੂੰ ਦੇਵਾਂਗਾ। 6 ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ। 7 ਹੇ ਕਪਟੀਓ; ਯਸਾਯਾਹ ਨੇ ਤੁਹਾਡੇ ਬਾਰੇ ਠੀਕ ਅਗੰਮ ਵਾਕ ਕੀਤਾ ਹੈ ਕਿ:
8 ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ,
ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
9 ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ
ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।’” (B)
2010 by World Bible Translation Center