Revised Common Lectionary (Complementary)
23 ਯਹੋਵਾਹ ਇੱਕ ਸਿਪਾਹੀ ਦੀ ਧਿਆਨ ਨਾਲ ਤੁਰਨ ਵਿੱਚ ਮਦਦ ਕਰਦਾ ਹੈ।
ਯਹੋਵਾਹ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।
24 ਜੇ ਉਹ ਆਦਮੀ ਭੱਜਦਾ ਅਤੇ ਆਪਣੇ ਦੁਸ਼ਮਣ ਉੱਤੇ ਵਾਰ ਕਰਦਾ ਹੈ।
ਤਾਂ ਯਹੋਵਾਹ ਸਿਪਾਹੀ ਦਾ ਹੱਥ ਫ਼ੜ ਲੈਂਦਾ ਹੈ, ਅਤੇ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।
25 ਮੈਂ ਜਵਾਨ ਸਾਂ ਅਤੇ ਹੁਣ ਬੁੱਢਾ ਹਾਂ
ਅਤੇ ਮੈਂ ਕਦੇ ਵੀ ਪਰਮੇਸ਼ੁਰ ਨੂੰ ਨੇਕ ਬੰਦਿਆਂ ਦਾ ਸਾਥ ਛੱਡਦਿਆਂ ਨਹੀਂ ਦੇਖਿਆ।
ਮੈਂ ਕਦੇ ਵੀ ਨੇਕ ਬੰਦਿਆਂ ਦੇ ਬੱਚਿਆਂ ਨੂੰ ਭੁੱਖਿਆਂ ਮਰਦਿਆਂ ਨਹੀਂ ਵੇਖਿਆ।
26 ਇੱਕ ਚੰਗਾ ਆਦਮੀ ਹੋਰਾਂ ਨੂੰ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ
ਅਤੇ ਉਸ ਦੇ ਬੱਚੇ ਇੱਕ ਅਸੀਸ ਹਨ।
27 ਜੇ ਤੁਸੀਂ ਮੰਦੀਆਂ ਗੱਲਾਂ ਕਰਨ ਤੋਂ ਇਨਕਾਰ ਕਰਦੇ ਹੋਂ, ਅਤੇ ਜੇ ਤੁਸੀਂ ਚੰਗੀਆਂ ਗੱਲਾਂ ਕਰਦੇ ਹੋਂ।
ਤਾਂ ਤੁਸੀਂ ਸਦਾ ਲਈ ਜਿਉਂਦੇ ਰਹੋਂਗੇ।
28 ਯਹੋਵਾਹ ਨਿਰਪੱਖਤਾ ਨੂੰ ਪਿਆਰ ਕਰਦਾ ਹੈ।
ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ।
ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ,
ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ।
29 ਨੇਕ ਬੰਦੇ ਉਹ ਭੂਮੀ ਹਾਸਲ ਕਰਨਗੇ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ
ਉਹ ਸਦਾ ਲਈ ਇਸ ਉੱਤੇ ਰਹਿਣਗੇ।
30 ਇੱਕ ਚੰਗਾ ਬੰਦਾ ਇੱਕ ਚੰਗਾ ਮਸ਼ਵਰਾ ਦਿੰਦਾ ਹੈ।
ਉਸ ਦੇ ਨਿਆਂੇ ਹਰ ਇੱਕ ਵਾਸਤੇ ਬੇਲਾਗ ਹੁੰਦੇ ਹਨ।
31 ਉਸ ਨੇ ਯਹੋਵਾਹ ਦੇ ਉਪਦੇਸ਼ਾਂ ਨੂੰ ਸਿਖ ਲਿਆ ਹੈ,
ਅਤੇ ਉਹ ਜ਼ਿੰਦਗੀ ਦੇ ਸਹੀ ਢੰਗ ਤੋਂ ਵੱਖਰਾ ਨਹੀਂ ਹੋਵੇਗਾ।
32 ਦੁਸ਼ਟ ਲੋਕ ਹਮੇਸ਼ਾ ਚੰਗੇ ਲੋਕਾਂ ਨੂੰ ਮਾਰਨ ਦਾ ਅਵਸਰ ਲੱਭਦੇ ਹਨ।
33 ਪਰਮੇਸ਼ੁਰ ਚੰਗੇ ਲੋਕਾਂ ਤੋਂ ਬੇਮੁੱਖ ਨਹੀਂ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਦੁਆਰਾ ਅਦਾਲਤ ਵਿੱਚ ਲਿਜਾਏ ਜਾਂਦੇ ਹਨ।
ਉਹ ਉਨ੍ਹਾਂ ਨੂੰ ਨਿੰਦੇ ਨਹੀਂ ਜਾਣ ਦੇਵੇਗਾ।
34 ਉਹੀ ਕਰੋ ਜੋ ਯਹੋਵਾਹ ਆਖਦਾ ਹੈ ਤੇ ਉਸਦੀ ਸਹਾਇਤਾ ਦਾ ਇੰਤਜ਼ਾਰ ਕਰੋ।
ਯਹੋਵਾਹ ਤੁਹਾਨੂੰ ਜੇਤੂ ਬਣਾਵੇਗਾ, ਅਤੇ ਉਹ ਤੁਹਾਨੂੰ ਉਹ ਧਰਤੀ ਦੇਵੇਗਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ,
ਜਦੋਂ ਉਹ ਮੰਦੇ ਲੋਕਾਂ ਨੂੰ ਨਿਕਲ ਜਾਣ ਲਈ ਮਜ਼ਬੂਰ ਕਰ ਦੇਵੇਗਾ।
35 ਮੈਂ ਇੱਕ ਦੁਸ਼ਟ ਬੰਦੇ ਨੂੰ ਵੇਖਿਆ ਜੋ ਸ਼ਕਤੀਸ਼ਾਲੀ ਸੀ।
ਉਹ ਇੱਕ ਤਕੜੇ ਰੁੱਖ ਵਰਗਾ ਸੀ।
36 ਪਰ ਜਦੋਂ ਉਹ ਚੱਲਿਆ ਗਿਆ
ਮੈਂ ਉਸਦੀ ਤਲਾਸ਼ ਕੀਤੀ ਪਰ ਉਹ ਮੈਨੂੰ ਨਹੀਂ ਮਿਲਿਆ।
37 ਪਵਿੱਤਰ ਅਤੇ ਇਮਾਨਦਾਰ ਬਣੋ।
ਅਮਨ ਪਸੰਦ ਲੋਕਾਂ ਦੇ ਬਹੁਤ ਵਾਰਸ ਹੋਣਗੇ।
38 ਪਰ ਉਹ ਲੋਕ ਜਿਹੜੇ ਨੇਮ ਤੋਂੜਦੇ ਹਨ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ।
ਅਤੇ ਉਨ੍ਹਾਂ ਦੀ ਔਲਾਦ ਧਰਤੀ ਛੱਡਣ ਲਈ ਮਜ਼ਬੂਰ ਹੋ ਜਾਵੇਗੀ।
39 ਯਹੋਵਾਹ ਨੇਕ ਬੰਦਿਆਂ ਨੂੰ ਬਚਾਉਂਦਾ ਹੈ।
ਜਦੋਂ ਨੇਕ ਬੰਦੇ ਮੁਸੀਬਤਾਂ ਵਿੱਚ ਹੁੰਦੇ ਹਨ ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਬਣਦਾ ਹੈ।
40 ਯਹੋਵਾਹ ਨੇਕ ਬੰਦਿਆਂ ਦੀ ਸਹਾਇਤਾ ਕਰਦਾ ਹੈ, ਅਤੇ ਉਨ੍ਹਾਂ ਨੂੰ ਬਚਾਉਂਦਾ ਹੈ।
ਨੇਕ ਬੰਦੇ ਯਹੋਵਾਹ ਤੇ ਨਿਰਭਰ ਕਰਦੇ ਹਨ। ਅਤੇ ਉਹ ਉਨ੍ਹਾਂ ਲੋਕਾਂ ਨੂੰ ਮੰਦੇ ਲੋਕਾਂ ਤੋਂ ਬਚਾਉਂਦਾ ਹੈ।
ਇਸਰਾਏਲ ਦੀ ਪਾਤਸ਼ਾਹ ਲਈ ਮੰਗ
8 ਜਦੋਂ ਸਮੂਏਲ ਬੁੱਢਾ ਹੋ ਗਿਆ ਤਾਂ ਉਸ ਨੇ ਇਸਰਾਏਲ ਉੱਪਰ ਨਿਆਉਂ ਕਰਨ ਲਈ ਆਪਣੇ ਪੁੱਤਰਾਂ ਨੂੰ ਠਹਿਰਾਇਆ। 2 ਸਮੂਏਲ ਦੇ ਜੇਠੇ ਪੁੱਤਰ ਦਾ ਨਾਉਂ ਯੋਏਲ ਸੀ ਅਤੇ ਦੂਜੇ ਪੁੱਤਰ ਦਾ ਅੱਬਿਯਾਹ। ਯੋਏਲ ਅਤੇ ਅੱਬਿਯਾਹ ਬਏਰਸ਼ਬਾ ਵਿੱਚ ਨਿਆਉਂ ਕਰਦੇ ਸਨ। 3 ਪਰ ਸਮੂਏਲ ਦੇ ਪੁੱਤਰ ਉਸ ਦੇ ਵਾਂਗ ਨਾ ਰਹੇ। ਯੋਏਲ ਅਤੇ ਅੱਬਿਯਾਹ ਨੇ ਰਿਸ਼ਵਤਾਂ ਲਈਆਂ ਅਤੇ ਅਦਾਲਤ ਵਿੱਚ ਆਪਣੇ ਨਿਆਂ ਬਦਲ ਦਿੰਦੇ ਸਨ। ਉਹ ਅਦਾਲਤ ਵਿੱਚ ਲੋਕਾਂ ਨਾਲ ਧੋਖਾ ਕਰਦੇ ਸਨ। [a] 4 ਤਾਂ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੇ ਇਕੱਠੇ ਹੋਕੇ ਇੱਕ ਸਭਾ ਕੀਤੀ ਅਤੇ ਉਹ ਸਮੂਏਲ ਨੂੰ ਮਿਲਣ ਲਈ ਰਾਮਾਹ ਵਿੱਚ ਗਏ। 5 ਬਜ਼ੁਰਗਾਂ ਨੇ ਸਮੂਏਲ ਨੂੰ ਕਿਹਾ, “ਤੂੰ ਹੁਣ ਬੁੱਢਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਸਹੀ ਮਾਰਗ ਉੱਤੇ ਨਹੀਂ ਚੱਲ ਰਹੇ, ਉਹ ਤੇਰੇ ਨਕਸ਼ੇ ਕਦਮਾਂ ਉੱਤੇ ਨਹੀਂ ਚੱਲਦੇ ਸੋ ਸਾਨੂੰ ਕੋਈ ਅਜਿਹਾ ਬਾਦਸ਼ਾਹ ਦੇ ਜੋ ਬਾਕੀ ਕੌਮਾਂ ਵਾਂਗ ਸਾਡੇ ਉੱਤੇ ਰਾਜ ਕਰ ਸੱਕੇ।”
6 ਉਨ੍ਹਾਂ ਬਜ਼ੁਰਗਾਂ ਨੇ ਜੋ ਇਹ ਆਖਿਆ ਕਿ ਸਾਨੂੰ ਕੋਈ ਅਜਿਹਾ ਪਾਤਸ਼ਾਹ ਦੇ ਜੋ ਸਾਡਾ ਨਿਆਉਂ ਕਰੇ ਤਾਂ ਸਮੂਏਲ ਨੇ ਇਸ ਨੂੰ ਦੁਰਵਿੱਚਾਰ ਸਮਝਿਆ ਤਾਂ ਸਮੂਏਲ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। 7 ਯਹੋਵਾਹ ਨੇ ਸਮੂਏਲ ਨੂੰ ਕਿਹਾ, “ਤੂੰ ਉਹੀ ਕਰ ਜੋ ਤੈਨੂੰ ਲੋਕੀ ਆਖਦੇ ਹਨ। ਉਨ੍ਹਾਂ ਨੇ ਤੈਨੂੰ ਰੱਦ ਨਹੀਂ ਕੀਤਾ ਸਗੋਂ ਉਨ੍ਹਾਂ ਨੇ ਮੈਨੂੰ ਰੱਦ ਕੀਤਾ ਹੈ। ਇਸਦਾ ਮਤਲਬ ਉਹ ਮੈਨੂੰ ਆਪਣਾ ਪਾਤਸ਼ਾਹ ਨਹੀਂ ਠਹਿਰਾਉਣਾ ਚਾਹੁੰਦੇ। 8 ਉਹ ਮੇਰੇ ਖਿਲਾਫ਼ ਉਹੀ ਗੱਲਾਂ ਕਰ ਰਹੇ ਹਨ ਜੋ ਉਹ ਮੇਰੇ ਉਨ੍ਹਾਂ ਨੇ ਮਿਸਰ ਤੋਂ ਬਾਹਰ ਕੱਢਣ ਦੇ ਦਿਨ ਤੋਂ ਕਰਦੇ ਆ ਰਹੇ ਹਨ। ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਦੀ ਸੇਵਾ ਕੀਤੀ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ। ਹੁਣ ਉਹ ਉਹੀ ਤੇਰੇ ਨਾਲ ਕਰ ਰਹੇ ਹਨ। 9 ਇਸ ਲਈ ਤੂੰ ਉਨ੍ਹਾਂ ਦੀ ਸੁਣ ਅਤੇ ਉਹੀ ਕਰ ਜੋ ਉਹ ਕਹਿੰਦੇ ਹਨ ਪਰ ਤੂੰ ਉਨ੍ਹਾਂ ਨੂੰ ਖਬਰਦਾਰ ਕਰ ਦੇ। ਉਨ੍ਹਾਂ ਨੂੰ ਦੱਸ ਕਿ ਜਿਹੜਾ ਪਾਤਸ਼ਾਹ ਉਨ੍ਹਾਂ ਉੱਪਰ ਰਾਜ ਕਰੇਗਾ ਉਸੀ ਡੌਲ-ਚਾਲ ਕਿਹੋ ਜਿਹੀ ਹੋਵੇਗੀ!”
10 ਉਨ੍ਹਾਂ ਲੋਕਾਂ ਨੇ ਪਾਤਸ਼ਾਹ ਦੀ ਮੰਗ ਕੀਤੀ ਤਾਂ ਸਮੂਏਲ ਨੂੰ ਉਨ੍ਹਾਂ ਨੂੰ ਉਹ ਸਭ ਕੁਝ ਕਿਹਾ ਜੋ ਉਸ ਨੂੰ ਯਹੋਵਾਹ ਨੇ ਆਖਿਆ ਸੀ। 11 ਸਮੂਏਲ ਨੇ ਕਿਹਾ, “ਜੇਕਰ ਤੁਹਾਡੇ ਉੱਪਰ ਜੋ ਹੋਰ ਪਾਤਸ਼ਾਹ ਆਵੇਗਾ ਉਹ ਤੁਹਾਡੇ ਉੱਪਰ ਇੰਝ ਰਾਜ ਕਰੇਗਾ: ਉਹ ਤੁਹਾਡੇ ਕੋਲੋਂ ਤੁਹਾਡੇ ਪੁੱਤਰ ਖੋਹ ਲਵੇਗਾ ਅਤੇ ਉਨ੍ਹਾਂ ਨੂੰ ਆਪਣੀ ਸੇਵਾ ਕਰਨ ਲਈ ਮਜ਼ਬੂਰ ਕਰੇਗਾ। ਉਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਅਤੇ ਉਨ੍ਹਾਂ ਨੂੰ ਆਪਣੇ ਰੱਥਾਂ ਦੇ ਲਈ ਅਤੇ ਆਪਣੇ ਘੁੜ-ਸਵਾਰ ਬਣਾਕੇ ਲੜਨ ਲਈ ਮਜ਼ਬੂਰ ਕਰੇਗਾ। ਤੁਹਾਡੇ ਪੁੱਤਰ ਪਾਤਸ਼ਾਹ ਦੇ ਰੱਥ ਦੇ ਅੱਗੇ ਉਸ ਦੇ ਰੱਖਵਾਲੇ ਬਣਕੇ ਉਸਦੀ ਰਾਖੀ ਕਰਦੇ ਉਸ ਦੇ ਅੱਗੇ-ਅੱਗੇ ਭੱਜਣਗੇ।
12 “ਪਾਤਸ਼ਾਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਕਰੇਗਾ। ਉਨ੍ਹਾਂ ਵਿੱਚੋਂ ਕੁਝ 1,000 ਮਨੁੱਖਾਂ ਦੇ ਉੱਪਰ ਅਫ਼ਸਰ ਲੱਗਣਗੇ ਅਤੇ ਕੁਝ 50 ਦੇ ਉੱਪਰ।
“ਤੁਹਾਡੇ ਕੁਝ ਪੁੱਤਰਾਂ ਤੋਂ ਪਾਤਸ਼ਾਹ ਹੱਲ ਚਲਵਾਏਗਾ ਅਤੇ ਵਾਢੀ ਕਰਵਾਏਗਾ। ਕੁਝ ਤੁਹਾਡੇ ਪੁੱਤਰਾਂ ਨੂੰ ਪਾਤਸ਼ਾਹ ਔਜ਼ਾਰ ਬਨਾਉਣ ਦਾ ਹੁਕਮ ਦੇਵੇਗਾ ਤਾਂ ਜੋ ਉਹ ਸ਼ਸਤਰ ਜੰਗ ਵਿੱਚ ਵਰਤੇ ਜਾਣ ਅਤੇ ਉਨ੍ਹਾਂ ਨੂੰ ਉਹ ਆਪਣੇ ਰੱਥ ਲਈ ਕਈ ਕੁਝ ਬਨਾਉਣ ਲਈ ਮਜ਼ਬੂਰ ਕਰੇਗਾ।
13 “ਪਾਤਸ਼ਾਹ ਤੁਹਾਡੀਆਂ ਸਾਰੀਆਂ ਧੀਆਂ ਤੁਹਾਡੇ ਕੋਲੋਂ ਲੈ ਲਵੇਗਾ। ਤੁਹਾਡੀਆਂ ਕੁਝ ਧੀਆਂ ਨੂੰ ਉਹ ਆਪਣੇ ਲਈ ਇਤਰ ਬਨਾਉਣ ਦਾ ਹੁਕਮ ਦੇਵੇਗਾ ਅਤੇ ਕੁਝ ਨੂੰ ਸੇਵਕਾਂ ਦਾਸੀਆਂ ਵਾਲੇ ਕੰਮ ਰੋਟੀ ਬਨਾਉਣ ਤੇ ਦੇਖ-ਰੇਖ ਕਰਨ ਦੇ ਕੰਮ ਕਰਨ ਨੂੰ ਮਜ਼ਬੂਰ ਕਰੇਗਾ।
14 “ਪਾਤਸ਼ਾਹ ਤੁਹਾਡੀਆਂ ਸਭ ਤੋਂ ਵੱਧੀਆਂ ਪੈਲੀਆਂ, ਦਾਖਾਂ ਦੇ ਬਾਗ਼ ਅਤੇ ਜੈਤੂਨ ਦੇ ਬੇਲੇ ਨੂੰ ਤੁਹਾਡੇ ਕੋਲੋਂ ਲੈ ਲਵੇਗਾ। ਉਹ ਤੁਹਾਡੇ ਕੋਲੋਂ ਇਹ ਸਭ ਕੁਝ ਲੈ ਕੇ ਆਪਣੇ ਅਫ਼ਸਰਾਂ ਨੂੰ ਦੇ ਦੇਵੇਗਾ। 15 ਉਹ ਤੁਹਾਡੇ ਅਨਾਜ ਅਤੇ ਅੰਗੂਰਾਂ ਦਾ ਦਸਵੰਧ ਤੁਹਾਡੇ ਕੋਲੋਂ ਲੈ ਲਵੇਗਾ। ਅਤੇ ਇਹ ਵਸਤਾਂ ਉਹ ਆਪਣੇ ਸੇਵਕਾਂ ਅਤੇ ਅਫ਼ਸਰਾਂ ਨੂੰ ਵੰਡ ਦੇਵੇਗਾ।
16 “ਇਹ ਪਾਤਸ਼ਾਹ ਤੁਹਾਡੇ ਮਰਦਾਂ ਅਤੇ ਔਰਤਾਂ ਨੂੰ ਆਪਣੇ ਦਾਸ ਬਣਾਵੇਗਾ। ਉਹ ਤੁਹਾਡੇ ਸਭ ਤੋਂ ਵੱਧੀਆਂ ਨਸਲ ਦੇ ਜਾਨਵਰ ਅਤੇ ਖੋਤੇ ਤੁਹਾਡੇ ਕੋਲੋਂ ਲੈ ਕੇ ਉਨ੍ਹਾਂ ਨੂੰ ਆਪਣੇ ਕੰਮ ਵਿੱਚ ਲਿਆਵੇਗਾ। 17 ਉਹ ਤੁਹਾਡੇ ਇੱਜੜਾਂ ਦੇ ਦਸਵੰਧ ਲੈ ਲਵੇਗਾ।
“ਫ਼ੇਰ ਤੁਸੀਂ ਖੁਦ ਹੀ ਪਾਤਸ਼ਾਹ ਦੇ ਗੁਲਾਮ ਬਣ ਜਾਵੋਂਗੇ। 18 ਅਤੇ ਜਦੋਂ ਉਹ ਵਕਤ ਆਵੇਗਾ ਤਾਂ ਤੁਸੀਂ ਦੁਹਾਈ ਦੇ ਦੇਕੇ ਰੋਵੋਂਗੇ ਕਿ ਅਸੀਂ ਕਿਸ ਨੂੰ ਪਾਤਸ਼ਾਹ ਚੁਣਿਆ ਪਰ ਉਸ ਵਕਤ ਯਹੋਵਾਹ ਤੁਹਾਡੀ ਇੱਕ ਵੀ ਨਹੀਂ ਸੁਣੇਗਾ।”
6 ਇਸ ਲਈ ਸਾਨੂੰ ਮਸੀਹ ਬਾਰੇ ਮੁਢੱਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ। 2 ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਜਿਵਾਲੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿੱਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵੱਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵੱਧਣਾ ਚਾਹੀਦਾ ਹੈ। 3 ਅਤੇ ਜੇ ਪਰਮੇਸ਼ੁਰ ਆਗਿਆ ਦੇਵੇ, ਤਾਂ ਅਸੀਂ ਵੀ ਇਹ ਕਰਾਂਗੇ।
4-6 ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ।
7 ਉਹ ਲੋਕ ਉਸ ਧਰਤੀ ਵਰਗੇ ਹਨ ਜਿਹੜੀ ਬਹੁਤ ਵਰੱਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ ਪਾ ਸੱਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ। 8 ਪਰ ਜੇ ਉਹ ਧਰਤੀ ਘਾਹ-ਪੱਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ।
9 ਪਿਆਰੇ ਮਿੱਤਰੋ, ਅਸੀਂ ਇਹ ਗੱਲਾਂ ਤੁਹਾਨੂੰ ਆਖ ਰਹੇ ਹਾਂ। ਪਰ ਅਸੀਂ ਤੁਹਾਡੇ ਪਾਸੋਂ ਵੱਧੇਰੇ ਚੰਗੀਆਂ ਗੱਲਾਂ ਦੀ ਆਸ ਰੱਖਦੇ ਹਾਂ। ਸਾਨੂੰ ਯਕੀਨ ਹੈ ਕਿ ਤੁਸੀਂ ਮੁਕਤੀ ਬਾਰੇ ਉਹ ਗੱਲਾਂ ਕਰੋਂਗੇ। 10 ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰੱਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਹੇ ਹੋ। 11 ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ ਜੀਵਨ ਭਰ ਉਹੀ ਮੁਸ਼ਕਿਲ ਕੰਮ ਕਰਦੇ ਰਹੋ। ਫ਼ੇਰ ਤੁਸੀਂ ਨਿਸ਼ਚਿਤ ਹੀ ਉਹ ਮਹਾਨ ਚੀਜ਼ ਪ੍ਰਾਪਤ ਕਰੋਂਗੇ ਜਿਸਦੀ ਤੁਸੀਂ ਉਮੀਦ ਕਰ ਰਹੇ ਸੀ। 12 ਅਸੀਂ ਇਹ ਨਹੀਂ ਚਾਹੁੰਦੇ ਕਿ ਤੁਸੀਂ ਆਲਸੀ ਬਣੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਵਰਗੇ ਬਣੋ ਜਿਹੜੇ ਪਰਮੇਸ਼ੁਰ ਵੱਲੋਂ ਵਾਦਾ ਕੀਤੀਆਂ ਚੀਜ਼ਾਂ ਪ੍ਰਾਪਤ ਕਰ ਲੈਂਦੇ ਹਨ। ਉਨ੍ਹਾਂ ਲੋਕਾਂ ਨੇ ਆਪਣੇ ਵਿਸ਼ਵਾਸ ਅਤੇ ਸਬਰ ਦੇ ਕਾਰਣ ਪਰਮੇਸ਼ੁਰ ਦੇ ਵਾਇਦਿਆਂ ਨੂੰ ਪ੍ਰਾਪਤ ਕੀਤਾ ਹੈ।
2010 by World Bible Translation Center