Revised Common Lectionary (Complementary)
ਮੰਦਰ ਜਾਣ ਵੇਲੇ ਦਾ ਇੱਕ ਗੀਤ।
126 ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ
ਇਹ ਗੱਲ ਸੁਪਨੇ ਵਰਗੀ ਹੋਵੇਗੀ।
2 ਅਸੀਂ ਹੱਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ।
ਹੋਰਾਂ ਕੌਮਾਂ ਦੇ ਲੋਕ ਆਖਣਗੇ,
“ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।”
3 ਹਾਂ, ਜੇ ਯਹੋਵਾਹ ਨੇ ਸਾਡੇ ਲਈ ਇਹੋ ਜਿਹਾ ਚਮਤਕਾਰ ਕੀਤਾ ਅਸੀਂ ਬਹੁਤ ਖੁਸ਼ ਹੋਵਾਂਗੇ।
4 ਯਹੋਵਾਹ, ਸਾਨੂੰ ਇੱਕ ਵਾਰ ਫ਼ੇਰ ਮੁਕਤ ਕਰੋ।
ਜਦੋਂ ਉਹ ਬੀਜ ਬੀਜਦਾ ਹੈ, ਪਰ ਉਹ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾਂ ਨੂੰ ਕੱਟੇਗਾ।
5 ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ।
ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।
6 ਹੋ ਸੱਕਦਾ ਜਦੋਂ ਉਹ ਖੇਤਾ ਵੱਲ ਬੀਜ ਲੈ ਕੇ ਜਾਂਦਾ ਰੋਦਾ ਹੋਵੇ।
ਪਰ ਉਹ ਉਦੋਂ ਪ੍ਰਸੰਨ ਹੋਵੇਗਾ ਜਦੋਂ ਉਹ ਆਪਣੇ ਘਰ ਫ਼ਸਲ ਲੈ ਕੇ ਆਉਂਦਾ ਹੋਵੇ।
ਝੂਠੇ ਨਬੀਆਂ ਦੇ ਵਿਰੁੱਧ ਨਿਆਂ
9 ਨਬੀਆਂ ਨੂੰ ਇੱਕ ਸੰਦੇਸ਼:
ਮੈਂ ਬਹੁਤ ਉਦਾਸ ਹਾਂ-ਮੇਰਾ ਦਿਲ ਟੁੱਟ ਗਿਆ ਹੈ।
ਮੇਰੀਆਂ ਸਾਰੀਆਂ ਹੱਡੀਆਂ ਕੰਬ ਰਹੀਆਂ ਹਨ।
ਮੈਂ (ਯਿਰਮਿਯਾਹ) ਉਸ ਬੰਦੇ ਵਰਗਾ ਹਾਂ ਜਿਹੜਾ ਸ਼ਰਾਬੀ ਹੋਵੇ।
ਕਿਉਂ? ਯਹੋਵਾਹ ਅਤੇ ਉਸ ਦੇ ਪਵਿੱਤਰ ਸ਼ਬਦਾਂ ਕਾਰਣ।
10 ਯਹੂਦਾਹ ਦਾ ਦੇਸ਼ ਉਨ੍ਹਾਂ ਲੋਕਾਂ ਨਾਲ ਭਰਿਆ ਹੋਇਆ ਹੈ ਜਿਹੜੇ ਕਰਦੇ ਨੇ ਜਿਨਸੀ ਪਾਪ।
ਉਹ ਕਈ ਤਰ੍ਹਾਂ ਨਾਲ ਬੇਵਫ਼ਾ ਹਨ।
ਯਹੋਵਾਹ ਨੇ ਧਰਤੀ ਨੂੰ ਸਰਾਪ ਦਿੱਤਾ ਸੀ ਅਤੇ ਇਹ ਬਹੁਤ ਖੁਸ਼ਕ ਹੋ ਗਈ ਸੀ।
ਚਰਾਂਦਾਂ ਅੰਦਰ, ਸੁੱਕੇ ਹੋਏ ਪੌਦੇ ਮਰ ਰਹੇ ਨੇ। ਖੇਤ ਮਾਰੂਬਲ ਵਾਂਗ ਬਣ ਗਏ ਨੇ।
ਨਬੀ ਬੁਰੇ ਨੇ।
ਉਹ ਨਬੀ ਆਪਣੇ ਪ੍ਰਭਾਵ ਅਤੇ ਸ਼ਕਤੀ ਨੂੰ ਗ਼ਲਤ ਢੰਗ ਨਾਲ ਇਸਤੇਮਾਲ ਕਰਦੇ ਨੇ।
11 “ਨਬੀ ਅਤੇ ਜਾਜਕ ਵੀ ਮੰਦੇ ਹਨ।
ਮੈਂ ਉਨ੍ਹਾਂ ਨੂੰ ਆਪਣੇ ਮੰਦਰ ਵਿੱਚ ਵੀ, ਮੰਦੇ ਕੰਮ ਕਰਦਿਆਂ ਦੇਖਿਆ ਹੈ।”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
12 “ਮੈਂ ਆਪਣੇ ਸੰਦੇਸ਼ ਉਨ੍ਹਾਂ ਨੂੰ ਦੇਵੋ ਰੋਕ ਦਿਆਂਗਾ।
ਇਹ ਉਨ੍ਹਾਂ ਲਈ ਹਨੇਰੇ ਵਿੱਚ ਚੱਲਣ ਵਾਂਗ ਹੋਵੇਗਾ।
ਇਹ ਹੋਵੇਗਾ ਜਿਵੇਂ ਉਨ੍ਹਾਂ ਨਬੀਆਂ ਅਤੇ ਜਾਜਕਾਂ ਲਈ ਤਿਲਕਣ ਵਾਲੀ ਸੜਕ ਹੋਵੇ।
ਅਤੇ ਉਹ ਉਸ ਅੰਧਕਾਰ ਵਿੱਚ ਡਿੱਗ ਪੈਣਗੇ।
ਮੈਂ ਉਨ੍ਹਾਂ ਲਈ ਬਿਪਤਾ ਲਿਆਵਾਂਗਾ।
ਮੈਂ ਉਨ੍ਹਾਂ ਨਬੀਆਂ ਅਤੇ ਜਾਜਕਾਂ ਨੂੰ ਸਜ਼ਾ ਦੇਵਾਂਗਾ।”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
13 “ਮੈਂ ਸਾਮਰਿਯਾ ਦੇ ਨਬੀਆਂ ਨੂੰ ਮੰਦੇ ਕੰਮ ਕਰਦਿਆਂ ਦੇਖਿਆ ਸੀ।
ਮੈਂ ਉਨ੍ਹਾਂ ਨਬੀਆਂ ਨੂੰ ਝੂਠੇ ਦੇਵਤੇ ਬਆਲ ਦੇ ਨਾਮ ਉੱਤੇ ਭਵਿੱਖਬਾਣੀਆਂ ਕਰਦਿਆਂ ਦੇਖਿਆ ਸੀ।
ਉਨ੍ਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਨੂੰ, ਯਹੋਵਾਹ ਤੋਂ ਦੂਰ ਹੋਣ ਲਈ, ਕੁਰਾਹੇ ਪਾਇਆ ਸੀ।
14 ਹੁਣ ਮੈਂ ਯਹੂਦਾਹ ਦੇ ਨਬੀਆਂ ਨੂੰ ਯਰੂਸ਼ਲਮ ਅੰਦਰ ਭਿਆਨਕ ਗੱਲਾਂ ਕਰਦਿਆਂ ਦੇਖ ਲਿਆ ਹੈ।
ਉਹ ਨਬੀ ਜਿਨਸੀ ਪਾਪ ਕਰਦੇ ਨੇ।
ਉਨ੍ਹਾਂ ਨੇ ਝੂਠ ਨੂੰ ਸੁਣਿਆ-ਅਤੇ ਉਨ੍ਹਾਂ ਨੇ ਉਸ ਝੂਠੀ ਬਿਵਸਬਾ ਨੂੰ ਮੰਨਿਆ।
ਉਹ ਮੰਦੇ ਲੋਕਾਂ ਨੂੰ ਮੰਦੀਆਂ ਗੱਲਾਂ ਕਰਦੇ ਰਹਿਣ ਲਈ ਪ੍ਰੋਤਸਾਹਨ ਦਿੰਦੇ ਨੇ।
ਇਸ ਲਈ ਲੋਕ ਪਾਪ ਕਰਨ ਤੋਂ ਨਹੀਂ ਹਟੇ।
ਉਹ ਸਦੂਮ ਦੇ ਲੋਕਾਂ ਵਰਗੇ ਹਨ।
ਹੁਣ ਯਰੂਸ਼ਲਮ ਮੇਰੇ ਲਈ ਅਮੂਰਾਹ ਵਰਗਾ ਹੈ।”
15 ਇਸ ਲਈ ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਨਬੀਆਂ ਵਾਸਤੇ ਆਖਦਾ ਹੈ:
“ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ।
ਇਹ ਸਜ਼ਾ ਹੋਵੇਗੀ ਜਿਵੇਂ ਜ਼ਹਿਰੀਲਾ ਭੋਜਨ-ਪਾਣੀ ਕਰੀਦਾ ਹੈ।
ਨਬੀਆਂ ਨੇ ਆਤਮਕ ਬਿਮਾਰੀ ਸ਼ੁਰੂ ਕੀਤੀ ਸੀ।
ਇਹ ਬਿਮਾਰੀ ਸੀ, ਜਿਹੜੀ ਸਾਰੇ ਮੁਲਕ ਅੰਦਰ ਫ਼ੈਲ ਗਈ ਸੀ।
ਇਸ ਲਈ ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ।
ਇਹ ਬਿਮਾਰੀ ਯਰੂਸ਼ਲਮ ਦੇ ਨਬੀਆਂ ਤੋਂ ਆਈ ਸੀ।”
ਜਾਜਕ ਮਲਕਿਸਿਦਕ
7 ਮਲਕਿਸਿਦਕ ਸਲੇਮ ਦਾ ਰਾਜਾ ਸੀ ਅਤੇ ਸਭ ਤੋਂ ਉੱਚੇ ਪਰਮੇਸ਼ੁਰ ਦਾ ਜਾਜਕ ਸੀ। ਜਦੋਂ ਅਬਰਾਹਾਮ ਰਾਜਿਆਂ ਨੂੰ ਹਰਾ ਕੇ ਵਾਪਸ ਪਰਤ ਰਿਹਾ ਸੀ ਤਾਂ ਮਲਿਕਸਿਦਕ ਨੇ ਅਬਰਾਹਾਮ ਨੂੰ ਮਿਲਿਆ। ਉਸ ਦਿਨ ਮਲਕਿਸਿਦਕ ਨੇ ਅਬਰਾਹਾਮ ਨੂੰ ਅਸੀਸ ਦਿੱਤੀ। 2 ਅਤੇ ਅਬਰਾਹਾਮ ਨੇ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ।
ਮਲਕਿਸਿਦਕ ਦੇ ਨਾਂ ਸਲੇਮ ਦੇ ਰਾਜੇ ਦੇ ਦੋ ਅਰਥ ਹਨ। ਪਹਿਲਾਂ ਮਲਕਿਸਿਦਕ ਦਾ ਅਰਥ “ਚੰਗਿਆਈ ਦਾ ਰਾਜਾ,” ਅਤੇ, “ਸਲੇਮ ਦਾ ਰਾਜਾ,” ਦਾ ਮਤਲਬ ਹੈ “ਸ਼ਾਂਤੀ ਦਾ ਰਾਜਾ” 3 “ਕੋਈ ਨਹੀਂ ਜਾਣਦਾ ਕਿ ਮਲਕਿਸਿਦਕ ਦੇ ਮਾਤਾ ਪਿਤਾ ਕੌਣ ਸਨ ਜਾਂ ਉਹ ਕਿੱਥੋਂ ਆਇਆ ਸੀ।” [a] ਅਤੇ ਕੋਈ ਨਹੀਂ ਜਾਣਦਾ ਕਿ ਉਹ ਕਦੋਂ ਪੈਦਾ ਹੋਇਆ ਅਤੇ ਕਦੋਂ ਮਰਿਆ। ਮਲਕਿਸਿਦਕ ਪਰਮੇਸ਼ੁਰ ਦੇ ਪੁੱਤਰ ਵਰਗਾ ਸੀ ਅਤੇ ਉਹ ਸਦਾ ਇੱਕ ਜਾਜਕ ਬਣਨਾ ਜਾਰੀ ਰੱਖਦਾ ਹੈ।
4 ਤੁਸੀਂ ਦੇਖ ਸੱਕਦੇ ਹੋ ਕਿ ਮਲਕਿਸਿਦਕ ਬਹੁਤ ਮਹਾਨ ਸੀ। ਅਬਰਾਹਾਮ ਇੱਕ ਮਹਾਨ ਪਿਤਾ ਨੇ ਲੜਾਈ ਵਿੱਚ ਜਿੱਤੀ ਹੋਈ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ। 5 ਹੁਣ ਨੇਮ ਆਖਦਾ ਹੈ, ਕਿ ਲੇਵੀ ਦੇ ਘਰਾਣੇ ਦੇ ਉਨ੍ਹਾਂ ਲੋਕਾਂ ਨੂੰ ਜਿਹੜੇ ਜਾਜਕ ਬਣਦੇ ਹਨ, ਲੋਕਾਂ ਪਾਸੋਂ ਦਸਵੰਧ ਮਿਲਣਾ ਚਾਹੀਦਾ ਹੈ। ਜਾਜਕ ਇਸ ਨੂੰ ਆਪਣੇ ਲੋਕਾਂ ਪਾਸੋਂ ਇਕੱਠਾ ਕਰਦੇ ਹਨ, ਭਾਵੇਂ ਜਾਜਕ ਅਤੇ ਉਹ ਲੋਕ ਦੋਵੇਂ ਹੀ ਅਬਰਾਹਾਮ ਦੇ ਪਰਿਵਾਰ ਵਿੱਚੋਂ ਸਨ। 6 ਮਲਕਿਸਿਦਕ ਲੇਵੀ ਦੇ ਘਰਾਣੇ ਵਿੱਚੋਂ ਨਹੀਂ ਸੀ। ਪਰ ਉਸ ਨੇ ਅਬਰਾਹਾਮ ਕੋਲੋਂ ਦਸਵੰਧ ਹਾਸਿਲ ਕੀਤਾ। ਅਤੇ ਉਸ ਨੇ ਅਬਰਾਹਾਮ ਨੂੰ – ਉਸ ਵਿਅਕਤੀ ਨੂੰ ਜਿਸਦੇ ਕੋਲ ਪਰਮੇਸ਼ੁਰ ਦੇ ਵਾਇਦੇ ਸਨ – ਅਸੀਸ ਦਿੱਤੀ। 7 ਅਤੇ ਸਾਰੇ ਲੋਕ ਜਾਣਦੇ ਹਨ ਕਿ ਵੱਧੇਰੇ ਮਹੱਤਵਪੂਰਣ ਵਿਅਕਤੀ ਘੱਟ ਮਹੱਤਵਪੂਰਣ ਵਿਅਕਤੀ ਨੂੰ ਅਸੀਸ ਦਿੰਦਾ ਹੈ।
8 ਇਹ ਜਾਜਕ ਦਸਵੰਧ ਪ੍ਰਾਪਤ ਕਰਦੇ ਹਨ ਪਰ ਉਹ ਇਨਸਾਨ ਹਨ ਜਿਉਂਦੇ ਅਤੇ ਮਰ ਜਾਂਦੇ ਹਨ। ਪਰ ਮਲਕਿਸਿਦਕ, ਜਿਸਨੇ ਅਬਰਾਹਾਮ ਤੋਂ ਦਸਵੰਧ ਪ੍ਰਾਪਤ ਕੀਤਾ, ਜੋ ਪੋਥੀਆਂ ਵਿੱਚ ਆਖਿਆ ਹੈ, ਉਸ ਦੇ ਅਨੁਸਾਰ ਸਦੀਵੀ ਜਿਉਂਦਾ ਹੈ। 9 ਇਹ ਲੇਵੀ ਹੈ ਜਿਹੜਾ ਲੋਕਾਂ ਪਾਸੋਂ ਦਸਵੰਧ ਇਕੱਠਾ ਕਰਦਾ ਹੈ ਪਰ ਅਸੀਂ ਆਖ ਸੱਕਦੇ ਹਾਂ ਕਿ ਜਦੋਂ ਅਬਰਾਹਾਮ ਨੇ ਮਲਕਿਸਿਦਕ ਨੂੰ ਦਸਵੰਧ ਦਿੱਤਾ, ਲੇਵੀ ਨੇ ਵੀ ਉਸ ਨੂੰ ਦਸਵੰਧ ਦਿੱਤਾ। 10 ਲੇਵੀ ਤਾਂ ਹਾਲੇ ਪੈਦਾ ਹੀ ਨਹੀਂ ਸੀ ਹੋਇਆ। ਪਰ ਜਦੋਂ ਮਲਕਿਸਿਦਕ ਅਬਰਾਹਾਮ ਨੂੰ ਮਿਲਿਆ ਤਾਂ ਲੇਵੀ ਹਾਲੇ ਆਪਣੇ ਪੁਰਖੇ ਅਬਰਾਹਾਮ ਦੇ ਸਰੀਰ ਵਿੱਚ ਹੀ ਸੀ।
2010 by World Bible Translation Center