Revised Common Lectionary (Complementary)
7 ਯਹੋਵਾਹ ਆਖਦਾ ਹੈ:
“ਖੁਸ਼ ਹੋਵੋ ਅਤੇ ਯਾਕੂਬ ਲਈ ਗੀਤ ਗਾਵੋ!
ਇਸਰਾਏਲ, ਸਾਰੀਆਂ ਕੌਮਾਂ ਵਿੱਚੋਂ ਮਹਾਨ ਕੌਮ ਦੇ ਨਾਹਰੇ ਮਾਰੋ!
ਉਸਤਤ ਗਾਵੋ ਅਤੇ ਨਾਹਰੇ ਮਾਰੋ:
‘ਯਹੋਵਾਹ ਨੇ ਆਪਣੇ ਲੋਕਾਂ ਨੂੰ ਬਚਾਇਆ!
ਉਸ ਨੇ ਉਨ੍ਹਾਂ ਲੋਕਾਂ ਨੂੰ ਬਚਾਇਆ ਹੈ, ਜਿਹੜੇ ਇਸਰਾਏਲ ਦੀ ਕੌਮ ਵਿੱਚੋਂ ਜਿਉਂਦੇ ਰਹਿ ਗਏ ਨੇ।’
8 ਚੇਤੇ ਰੱਖੋ, ਮੈਂ ਇਸਰਾਏਲ ਨੂੰ ਉੱਤਰ ਵੱਲ ਦੇ
ਉਸ ਦੇਸ਼ ਵਿੱਚੋਂ ਲਿਆਵਾਂਗਾ।
ਮੈਂ ਇਸਰਾਏਲ ਦੇ ਲੋਕਾਂ ਨੂੰ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੋਂ ਇਕੱਠੇ ਕਰਾਂਗਾ।
ਕੁਝ ਲੋਕ ਅੰਨ੍ਹੇ ਜਾਂ ਵਿਕਲਾਂਗ ਹੋਣਗੇ।
ਕੁਝ ਔਰਤਾਂ ਗਰਭਵਤੀ, ਬੱਚੇ ਜਣਨ ਲਈ ਤਿਆਰ ਹੋਣਗੀਆਂ।
ਪਰ ਬਹੁਤ ਸਾਰੇ ਲੋਕ ਵਾਪਸ ਆਉਣਗੇ।
9 ਉਹ ਲੋਕ ਰੋਦੇ ਹੋਏ ਆਉਣਗੇ।
ਪਰ ਮੈਂ ਉਨ੍ਹਾਂ ਦੀ ਅਗਵਾਈ ਕਰਾਂਗਾ ਅਤੇ ਉਨ੍ਹਾਂ ਨੂੰ ਸੱਕੂਨ ਦੇਵਾਂਗਾ।
ਮੈਂ ਉਨ੍ਹਾਂ ਲੋਕਾਂ ਦੀ ਅਗਵਾਈ ਪਾਣੀ ਦੀਆਂ ਨਦੀਆਂ ਦੇ ਨਾਲ-ਨਾਲ ਕਰਾਂਗਾ।
ਮੈਂ ਉਨ੍ਹਾਂ ਦੀ ਅਗਵਾਈ ਸੌਖੇ ਰਾਹ ਉੱਤੇ ਅਗਵਾਈ ਕਰਾਂਗਾ ਤਾਂ ਜੋ ਉਹ ਠੋਕਰਾਂ ਨਾ ਖਾਣ।
ਮੈਂ ਓਸੇ ਤਰ੍ਹਾਂ ਉਨ੍ਹਾਂ ਦੀ ਅਗਵਾਈ ਕਰਾਂਗਾ ਕਿਉਂ ਕਿ ਮੈਂ ਇਸਰਾਏਲ ਦਾ ਪਿਤਾ ਹਾਂ।
ਅਤੇ ਅਫ਼ਰਾਈਮ ਮੇਰਾ ਪਹਿਲੋਠਾ ਪੁੱਤਰ ਹੈ।
ਮੰਦਰ ਜਾਣ ਵੇਲੇ ਦਾ ਇੱਕ ਗੀਤ।
126 ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ
ਇਹ ਗੱਲ ਸੁਪਨੇ ਵਰਗੀ ਹੋਵੇਗੀ।
2 ਅਸੀਂ ਹੱਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ।
ਹੋਰਾਂ ਕੌਮਾਂ ਦੇ ਲੋਕ ਆਖਣਗੇ,
“ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।”
3 ਹਾਂ, ਜੇ ਯਹੋਵਾਹ ਨੇ ਸਾਡੇ ਲਈ ਇਹੋ ਜਿਹਾ ਚਮਤਕਾਰ ਕੀਤਾ ਅਸੀਂ ਬਹੁਤ ਖੁਸ਼ ਹੋਵਾਂਗੇ।
4 ਯਹੋਵਾਹ, ਸਾਨੂੰ ਇੱਕ ਵਾਰ ਫ਼ੇਰ ਮੁਕਤ ਕਰੋ।
ਜਦੋਂ ਉਹ ਬੀਜ ਬੀਜਦਾ ਹੈ, ਪਰ ਉਹ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾਂ ਨੂੰ ਕੱਟੇਗਾ।
5 ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ।
ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।
6 ਹੋ ਸੱਕਦਾ ਜਦੋਂ ਉਹ ਖੇਤਾ ਵੱਲ ਬੀਜ ਲੈ ਕੇ ਜਾਂਦਾ ਰੋਦਾ ਹੋਵੇ।
ਪਰ ਉਹ ਉਦੋਂ ਪ੍ਰਸੰਨ ਹੋਵੇਗਾ ਜਦੋਂ ਉਹ ਆਪਣੇ ਘਰ ਫ਼ਸਲ ਲੈ ਕੇ ਆਉਂਦਾ ਹੋਵੇ।
23 ਅਤੇ, ਜਦੋਂ ਉਨ੍ਹਾਂ ਹੋਰਨਾਂ ਜਾਜਕਾਂ ਵਿੱਚੋਂ ਕੋਈ ਮਰ ਜਾਂਦਾ ਸੀ ਤਾਂ ਉਹ ਜਾਜਕ ਬਣਿਆ ਨਹੀਂ ਸੀ ਰਹਿ ਸੱਕਦਾ। ਇਸ ਲਈ ਉਹੋ ਜਿਹੇ ਅਨੇਕਾਂ ਜਾਜਕ ਸਨ। 24 ਪਰ ਯਿਸੂ ਸਦਾ ਜਿਉਂਦਾ ਹੈ। ਉਹ ਕਦੇ ਵੀ ਜਾਜਕ ਹੋਣ ਤੋਂ ਨਹੀਂ ਹਟੇਗਾ। 25 ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸੱਕਦਾ ਹੈ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸੱਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁੱਖ ਆਉਂਦੇ ਹਨ।
26 ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ। 27 ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋੜ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸ ਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ। 28 ਸ਼ਰ੍ਹਾ ਸਰਦਾਰ ਜਾਜਕਾਂ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹੜੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਇਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।
ਯਿਸੂ ਦਾ ਇੱਕ ਅੰਨ੍ਹੇ ਨੂੰ ਠੀਕ ਕਰਨਾ(A)
46 ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸ ਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡ ਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸੜਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸੜਕ ਕੰਢੇ ਬੈਠ ਭੀਖ ਮੰਗ ਰਿਹਾ ਸੀ। 47 ਉਸ ਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸ ਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”
48 ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”
49 ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!”
ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।” 50 ਅੰਨ੍ਹਾ ਆਦਮੀ ਫ਼ਟਾ-ਫ਼ਟ ਖੜ੍ਹਾ ਹੋਇਆ, ਉਸ ਨੇ ਆਪਣਾ ਕੱਪੜਾ ਉੱਥੇ ਹੀ ਛੱਡਿਆ ਤੇ ਉਸ ਕੋਲ ਆ ਗਿਆ।
51 ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?”
ਉਸ ਨੇ ਜਵਾਬ ਦਿੱਤਾ, “ਗੁਰੂ, ਮੈਂ ਮੁੜ ਤੋਂ ਵੇਖਣਾ ਚਾਹੁੰਦਾ ਹਾਂ।”
52 ਉਸ ਨੇ ਕਿਹਾ, “ਜਾ, ਤੇਰੀ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।
2010 by World Bible Translation Center