Revised Common Lectionary (Complementary)
ਗਿਮਲ
17 ਆਪਣੇ ਸੇਵਕ, ਮੇਰੇ ਨਾਲ, ਚੰਗਾ ਰਹਿ।
ਤਾਂ ਜੋ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਅਤੇ ਜਿਉਣ ਦੇ ਯੋਗ ਹੋ ਜਾਵਾਂ।
18 ਯਹੋਵਾਹ, ਮੇਰੀਆਂ ਅੱਖਾਂ ਖੋਲ੍ਹ ਦਿਉ।
ਮੈਨੂੰ ਤੁਹਾਡੀਆਂ ਸਿੱਖਿਆਵਾਂ ਅੰਦਰ ਝਾਕਣ ਦਿਉ।
ਅਤੇ ਉਨ੍ਹਾਂ ਚਮਤਕਾਰਾਂ ਬਾਰੇ ਪੜ੍ਹਨ ਦਿਉ ਜੋ ਤੁਸਾਂ ਨੇ ਕੀਤੇ ਸਨ।
19 ਮੈਂ ਇਸ ਧਰਤੀ ਉੱਤੇ ਅਜਨਬੀ ਸਾਂ।
ਯਹੋਵਾਹ, ਮੇਰੇ ਕੋਲੋਂ ਆਪਣੀਆਂ ਸਿੱਖਿਆਵਾਂ ਨਾ ਛੁਡਾਉ।
20 ਮੈਂ ਹਰ ਵੇਲੇ ਤੁਹਾਡੇ ਨਿਆਂਇਆਂ
ਦਾ ਅਧਿਐਨ ਕਰਨਾ ਚਾਹੁੰਦਾ ਹਾਂ।
21 ਯਹੋਵਾਹ, ਤੁਸੀਂ ਗੁਮਾਨੀ ਲੋਕਾਂ ਦੀ ਪੜਚੋਲ ਕਰਦੇ ਹੋ ਉਨ੍ਹਾਂ ਨਾਲ ਬੁਰਾ ਹੋਵੇਗਾ।
ਉਹ ਤੁਹਾਡੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਹਨ।
22 ਮੈਨੂੰ ਸ਼ਰਮਿੰਦਾ ਅਤੇ ਨਮੋਸ਼ ਨਾ ਹੋਣ ਦੇਵੋ।
ਮੈਂ ਤੁਹਾਡੇ ਕਰਾਰ ਨੂੰ ਮੰਨਿਆ ਹੈ।
23 ਆਗੂਆਂ ਨੇ ਵੀ ਮੇਰੇ ਬਾਰੇ ਮੰਦਾ ਬੋਲਿਆ।
ਪਰ ਮੈਂ ਤੁਹਾਡਾ ਸੇਵਕ ਹਾਂ, ਯਹੋਵਾਹ।
ਅਤੇ ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।
24 ਤੁਹਾਡਾ ਕਰਾਰ ਮੇਰਾ ਸਭ ਤੋਂ ਚੰਗਾ ਦੋਸਤ ਹੈ।
ਇਹ ਮੈਨੂੰ ਨੇਕ ਸਲਾਹ ਦਿੰਦਾ ਹੈ।
ਪਰਮੇਸ਼ੁਰ ਦਾ ਇਕਰਾਰ
33 ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਦੂਸਰੀ ਵਾਰੀ ਮਿਲਿਆ। ਯਿਰਮਿਯਾਹ ਹਾਲੇ ਤੱਕ ਗਾਰਦ ਦੇ ਵਰਾਂਡੇ ਅੰਦਰ ਕੈਦ ਸੀ। 2 ਯਹੋਵਾਹ ਹੀ ਹੈ ਜਿਸ ਨੇ ਧਰਤੀ ਨੂੰ ਬਣਾਇਆ। ਉਸ ਨੇ ਇਸ ਨੂੰ ਸਿਰਜਿਆ ਅਤੇ ਇਸ ਦੀ ਬੁਨਿਆਦ ਉੱਤੇ ਸਥਾਪਿਤ ਕੀਤਾ ਹੈ। ਯਹੋਵਾਹ ਉਸਦਾ ਨਾਮ ਹੈ। ਯਹੋਵਾਹ ਆਖਦਾ ਹੈ, 3 “ਯਹੂਦਾਹ, ਮੇਰੇ ਅੱਗੇ ਪ੍ਰਾਰਥਨਾ ਕਰ। ਮੈਂ ਤੇਰੀ ਪ੍ਰਾਰਥਨਾ ਸੁਣਾਂਗਾ। ਮੈਂ ਤੈਨੂੰ ਬਹੁਤ ਮਹੱਤਵਪੂਰਣ ਭੇਤ ਦੱਸਾਂਗਾ। ਤੂੰ ਇਹ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ। 4 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ। ਯਹੋਵਾਹ ਇਹ ਗੱਲਾਂ ਯਰੂਸ਼ਲਮ ਦੇ ਘਰਾਂ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲਾਂ ਬਾਰੇ ਆਖਦਾ ਹੈ। ਦੁਸ਼ਮਣ ਉਨ੍ਹਾਂ ਮਕਾਨਾਂ ਨੂੰ ਢਾਹ ਕੇ ਢੇਰੀ ਕਰ ਦੇਵੇਗਾ। ਦੁਸ਼ਮਣ ਸ਼ਹਿਰ ਦੀਆਂ ਕੰਧਾਂ ਦੇ ਸ਼ਿਖਰ ਤੱਕ ਅਪੜਨ ਵਾਲੇ ਬਢ਼ੇ ਉਸਾਰੇਗਾ। ਦੁਸ਼ਮਣ ਤਲਵਾਰ ਦੀ ਵਰਤੋਂ ਕਰੇਗਾ ਅਤੇ ਇਨ੍ਹਾਂ ਸ਼ਹਿਰਾਂ ਦੇ ਲੋਕਾਂ ਨਾਲ ਲੜੇਗਾ।
5 “ਯਰੂਸ਼ਲਮ ਦੇ ਲੋਕਾਂ ਨੇ ਬਹੁਤ ਮੰਦੇ ਕੰਮ ਕੀਤੇ ਹਨ। ਮੈਂ ਉਨ੍ਹਾਂ ਲੋਕਾਂ ਨਾਲ ਨਾਰਾਜ਼ ਹਾਂ। ਮੈਂ ਉਨ੍ਹਾਂ ਦੇ ਵਿਰੁੱਧ ਹੋ ਗਿਆ ਹਾਂ। ਇਸ ਲਈ ਮੈਂ ਉੱਥੋਂ ਦੇ ਬਹੁਤ-ਬਹੁਤ ਸਾਰੇ ਬੰਦਿਆਂ ਨੂੰ ਮਾਰ ਮੁਕਾਵਾਂਗਾ। ਬਾਬਲ ਦੀ ਫ਼ੌਜ ਯਰੂਸ਼ਲਮ ਨਾਲ ਲੜਨ ਲਈ ਆਵੇਗੀ। ਯਰੂਸ਼ਲਮ ਦੇ ਘਰਾਂ ਅੰਦਰ ਬਹੁਤ-ਬਹੁਤ ਸਾਰੀਆਂ ਲਾਸ਼ਾਂ ਹੋਣਗੀਆਂ।
6 “ਪਰ ਫ਼ੇਰ ਮੈਂ ਉਸ ਸ਼ਹਿਰ ਦੇ ਲੋਕਾਂ ਨੂੰ ਬਖਸ਼ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਨਾਲ ਰਹਿਣ ਦਿਆਂਗਾ। 7 ਮੈਂ ਯਹੂਦਾਹ ਅਤੇ ਇਸਰਾਏਲ ਉੱਤੇ ਚੰਗੀਆਂ ਗੱਲਾਂ ਫ਼ੇਰ ਵਾਪਰਨ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਓਸੇ ਤਰ੍ਹਾਂ ਫ਼ੇਰ ਤਾਕਤਵਰ ਬਣਾ ਦਿਆਂਗਾ ਜਿਵੇਂ ਉਹ ਅਤੀਤ ਵਿੱਚ ਸਨ। 8 ਉਨ੍ਹਾਂ ਨੇ ਮੇਰੇ ਖਿਲਾਫ਼ ਪਾਪ ਕੀਤਾ ਸੀ-ਪਰ ਮੈਂ ਉਸ ਪਾਪ ਨੂੰ ਧੋ ਸੁੱਟਾਂਗਾ। ਉਹ ਮੇਰੇ ਖਿਲਾਫ਼ ਲੜੇ ਸਨ-ਪਰ ਮੈਂ ਉਨ੍ਹਾਂ ਨੂੰ ਮਾਫ਼ ਕਰ ਦਿਆਂਗਾ। 9 ਫ਼ੇਰ ਯਰੂਸ਼ਲਮ ਬੜੀ ਸ਼ਾਨਦਾਰ ਥਾਂ ਹੋਵੇਗੀ। ਲੋਕ ਪ੍ਰਸੰਨ ਹੋਣਗੇ। ਅਤੇ ਹੋਰਨਾਂ ਕੌਮਾਂ ਦੇ ਲੋਕ ਇਸਦੀ ਵਡਿਆਈ ਕਰਨਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਇੱਥੇ ਵਾਪਰਨ ਵਾਲੀਆਂ ਚੰਗੀਆਂ ਗੱਲਾਂ ਬਾਰੇ ਸੁਣਨਗੇ।। ਉਹ ਉਨ੍ਹਾਂ ਚੰਗੀਆਂ ਗੱਲਾਂ ਬਾਰੇ ਸੁਣਨਗੇ ਜਿਹੜੀਆਂ ਮੈਂ ਯਰੂਸ਼ਲਮ ਲਈ ਕਰ ਰਿਹਾ ਹਾਂ।
10 “ਤੁਸੀਂ ਲੋਕ ਆਖ ਰਹੇ ਹੋ, ‘ਸਾਡਾ ਦੇਸ਼ ਸਖਣਾ ਮਾਰੂਬਲ ਹੈ। ਇੱਥੇ ਨਾ ਮਨੁੱਖ ਰਹਿੰਦੇ ਨੇ ਅਤੇ ਨਾ ਪਸ਼ੂ।’ ਇੱਥੇ ਹੁਣ ਯਰੂਸ਼ਲਮ ਦੀਆਂ ਗਲੀਆਂ ਵਿੱਚ ਅਤੇ ਯਹੂਦਾਹ ਦੇ ਕਸਬਿਆਂ ਵਿੱਚ ਚੁੱਪ ਹੈ। ਪਰ ਛੇਤੀ ਹੀ ਇੱਥੇ ਸ਼ੋਰ ਹੋਵੇਗਾ। 11 ਇੱਥੇ ਖੁਸ਼ੀ ਅਤੇ ਆਨੰਦ ਦੀਆਂ ਆਵਾਜ਼ਾਂ ਆਉਣਗੀਆਂ। ਇੱਥੇ ਲਾੜੇ ਲਾੜੀ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਸੁਣਨਗੀਆਂ। ਇੱਥੇ ਉਨ੍ਹਾਂ ਲੋਕਾਂ ਦੀਆਂ ਆਵਾਜ਼ਾਂ ਸੁਣਾਈ ਦੇਣਗੀਆਂ ਜਿਹੜੇ ਯਹੋਵਾਹ ਦੇ ਮੰਦਰ ਲਈ ਦਾਤਾਂ ਲਿਆ ਰਹੇ ਹੋਣਗੇ। ਉਹ ਲੋਕ ਆਖਣਗੇ, ‘ਉਸਤਤ ਕਰੋ ਸਰਬ ਸ਼ਕਤੀਮਾਨ ਯਹੋਵਾਹ ਦੀ! ਯਹੋਵਾਹ ਨੇਕ ਹੈ! ਯਹੋਵਾਹ ਦੀ ਮਿਹਰ ਹਮੇਸ਼ਾ ਜਾਰੀ ਰਹਿੰਦੀ ਹੈ!’ ਲੋਕ ਇਹ ਗੱਲਾਂ ਇਸ ਲਈ ਆਖਣਗੇ ਕਿਉਂ ਕਿ ਮੈਂ ਯਹੂਦਾਹ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ। ਇਹ ਉਸੇ ਤਰ੍ਹਾਂ ਹੋਵੇਗਾ ਜਿਵੇਂ ਆਦਿ ਵਿੱਚ ਸੀ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
ਯਿਸੂ ਦਾ ਦੋ ਅੰਨ੍ਹਿਆਂ ਨੂੰ ਰਾਜੀ ਕਰਨਾ(A)
29 ਜਦੋਂ ਉਹ ਅਤੇ ਉਸ ਦੇ ਚੇਲੇ ਯਰੀਹੋ ਤੋਂ ਵਿਦਾ ਹੋ ਰਹੇ ਸਨ, ਲੋਕਾਂ ਦੀ ਇੱਕ ਵੱਡੀ ਭੀੜ ਨੇ ਯਿਸੂ ਦਾ ਪਿੱਛਾ ਕੀਤਾ। 30 ਦੋ ਅੰਨ੍ਹੇ ਮਨੁੱਖ ਸੜਕ ਦੇ ਕੰਢੇ ਬੈਠੇ ਸਨ। ਜਦੋਂ ਉਨ੍ਹਾਂ ਸੁਣਿਆ ਕਿ ਯਿਸੂ ਲੰਘਿਆ ਜਾਂਦਾ ਹੈ ਤਾਂ ਉਹ ਉੱਚੀ ਆਵਾਜ਼ ਵਿੱਚ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ।”
31 ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।”
32 ਤਦ ਯਿਸੂ ਰੁਕਿਆ ਅਤੇ ਉਨ੍ਹਾਂ ਨੂੰ ਸੱਦਕੇ ਪੁੱਛਿਆ, “ਤੁਸੀਂ ਮੈਥੋਂ ਆਪਣੇ ਵਾਸਤੇ ਕੀ ਕਰਾਉਨਾ ਚਾਹੁੰਦੇ ਹੋ?”
33 ਤਦ ਉਨ੍ਹਾਂ ਦੋਹਾਂ ਨੇ ਕਿਹਾ, “ਪ੍ਰਭੂ ਜੀ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਅੱਖਾਂ ਖੁਲ੍ਹ ਜਾਣ ਜੋ ਅਸੀਂ ਵੇਖ ਸੱਕੀਏ।”
34 ਯਿਸੂ ਨੇ ਉਨ੍ਹਾਂ ਅੰਨ੍ਹਿਆਂ ਆਦਮੀਆਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅੱਖਾਂ ਨੂੰ ਛੋਹਿਆ ਉਹ ਝੱਟ ਸੁਜਾਖੇ ਹੋ ਗਏ ਅਤੇ ਯਿਸੂ ਦੇ ਮਗਰ ਹੋ ਤੁਰੇ।
2010 by World Bible Translation Center