Revised Common Lectionary (Complementary)
ਅਲਫ਼
119 ਸ਼ੁੱਧ ਜੀਵਨ ਜਿਉਣ ਵਾਲੇ ਲੋਕ ਖੁਸ਼ ਹਨ।
ਉਹ ਲੋਕ ਯਹੋਵਾਹ ਦੀਆਂ ਸਿੱਖਿਆਵਾਂ ਉੱਤੇ ਚੱਲਦੇ ਹਨ।
2 ਜਿਹੜੇ ਲੋਕ ਯਹੋਵਾਹ ਦੇ ਕਰਾਰ ਨੂੰ ਮੰਨਦੇ ਹਨ ਉਹ ਖੁਸ਼ ਹਨ।
ਉਹ ਸਲਾਹ ਲਈ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ ਪੁੱਛਦੇ ਹਨ।
3 ਉਹ ਲੋਕ ਬੁਰੇ ਕੰਮ ਨਹੀਂ ਕਰਦੇ,
ਉਹ ਯਹੋਵਾਹ ਨੂੰ ਮੰਨਦੇ ਹਨ।
4 ਯਹੋਵਾਹ, ਤੁਸਾਂ ਸਾਨੂੰ ਆਦੇਸ਼ ਦਿੱਤੇ ਸਨ।
ਅਤੇ ਤੁਸੀਂ ਸਾਨੂੰ ਉਨ੍ਹਾਂ ਆਦੇਸ਼ਾਂ ਨੂੰ ਪੂਰੀ ਤਰ੍ਹਾਂ ਮੰਨਣ ਲਈ ਆਖਿਆ ਸੀ।
5 ਜੇ ਮੈਂ ਸਦਾ ਤੁਹਾਡੇ ਆਦੇਸ਼ਾਂ ਨੂੰ ਮੰਨਾਗਾ, ਯਹੋਵਾਹ।
6 ਫ਼ੇਰ ਮੈਂ ਕਦੇ ਵੀ ਸ਼ਰਮਸਾਰ ਨਹੀਂ ਹੋਵਾਗਾ।
ਜਦੋਂ ਮੈਂ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਾਂਗਾ।
7 ਫ਼ੇਰ ਮੈਂ ਸੱਚਮੁੱਚ ਤੁਹਾਡਾ ਮਾਣ ਕਰ ਸੱਕਾਂਗਾ।
ਜਦੋਂ ਮੈਂ ਤੁਹਾਡੀ ਨਿਰਪੱਖਤਾ ਅਤੇ ਨੇਕੀ ਦਾ ਅਧਿਐਨ ਕਰਾਂਗਾ।
8 ਯਹੋਵਾਹ, ਮੈਂ ਤੁਹਾਡੇ ਆਦੇਸ਼ ਮੰਨਾਗਾ।
ਇਸ ਲਈ ਕਿਰਪਾ ਕਰਕੇ ਮੈਨੂੰ ਛੱਡ ਕੇ ਨਾ ਜਾਵੋ।
22 “ਉਸ ਆਦਮੀ ਨੂੰ ਤੁਸੀਂ ਕੀ ਸਜ਼ਾ ਦਿਉਂਗੇ ਜਿਹੜਾ ਕਿਸੇ ਬਲਦ ਜਾਂ ਭੇਡ ਨੂੰ ਚੁਰਾ ਲੈਂਦਾ ਹੈ? ਜੇ ਉਹ ਆਦਮੀ ਉਸ ਜਾਨਵਰ ਨੂੰ ਮਾਰ ਦਿੰਦਾ ਹੈ ਜਾਂ ਵੇਚ ਦਿੰਦਾ ਹੈ, ਤਾਂ ਉਹ ਇਸ ਨੂੰ ਵਾਪਸ ਨਹੀਂ ਕਰ ਸੱਕਦਾ। ਇਸ ਲਈ ਉਸ ਨੂੰ ਚੁਰਾਏ ਹੋਏ ਬਲਦ ਬਦਲੇ ਪੰਜ ਬਲਦ ਦੇਣੇ ਪੈਣਗੇ। ਜਾਂ ਉਸ ਨੂੰ ਚੋਰੀ ਕੀਤੀ ਇੱਕ ਭੇਡ ਬਦਲੇ ਚਾਰ ਭੇਡਾਂ ਦੇਣੀਆਂ ਪੈਣਗੀਆਂ। ਉਸ ਨੂੰ ਚੋਰੀ ਕਰਨ ਦਾ ਇਵਜ਼ਾਨਾ ਦੇਣਾ ਪਵੇਗਾ। 2-4 ਜੇ ਉਸ ਬੰਦੇ ਕੋਲ ਕੁਝ ਵੀ ਨਹੀਂ ਤਾਂ ਉਸ ਨੂੰ ਗੁਲਾਮ ਦੇ ਤੌਰ ਤੇ ਵੇਚ ਦਿੱਤਾ ਜਾਵੇਗਾ। ਪਰ ਜੇ ਉਸ ਆਦਮੀ ਕੋਲ ਉਹ ਜਾਨਵਰ ਹੈ ਅਤੇ ਤੁਸੀਂ ਉਸ ਨੂੰ ਲੱਭ ਲਿਆ ਤਾਂ ਉਸ ਆਦਮੀ ਨੂੰ ਮਾਲਕ ਨੂੰ ਹਰ ਇੱਕ ਚੁਰਾਏ ਹੋਏ ਜਾਨਵਰ ਬਦਲੇ ਦੋ ਜਾਨਵਰ ਦੇਣੇ ਪੈਣਗੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਜਾਨਵਰ ਬਲਦ ਸੀ ਜਾਂ ਖੋਤਾ ਜਾਂ ਭੇਡ।
“ਜੇ ਕੋਈ ਚੋਰ ਰਾਤ ਵੇਲੇ ਕਿਸੇ ਘਰ ਵਿੱਚ ਸੰਨ੍ਹ ਲਾਉਂਦਾ ਮਾਰਿਆ ਜਾਵੇ, ਤਾਂ ਉਸ ਨੂੰ ਮਾਰਨ ਲਈ ਕੋਈ ਵੀ ਦੋਸ਼ੀ ਨਹੀਂ ਹੋਵੇਗਾ। ਪਰ ਜੇ ਅਜਿਹਾ ਦਿਨ ਵੇਲੇ ਵਾਪਰਦਾ ਹੈ, ਤਾਂ ਉਹ ਬੰਦਾ ਜਿਸਨੇ ਉਸ ਨੂੰ ਮਾਰਿਆ, ਕਤਲ ਦਾ ਦੋਸ਼ੀ ਹੋਵੇਗਾ।
5 “ਜੇ ਕੋਈ ਬੰਦਾ ਆਪਣੇ ਜਾਨਵਰਾਂ ਨੂੰ ਚਰਨ ਲਈ ਬਾਹਰ ਖੇਤ ਜਾਂ ਅੰਗੂਰਾਂ ਦੇ ਬਾਗ ਵਿੱਚ ਛੱਡਦਾ ਹੈ ਅਤੇ ਜੇਕਰ ਉਹ ਉਨ੍ਹਾਂ ਜਾਨਵਰਾਂ ਨੂੰ ਆਪਣੇ ਗੁਆਂਢੀ ਦੇ ਖੇਤ ਜਾਂ ਅੰਗੂਰ ਦੇ ਬਾਗ ਵਿੱਚ ਧੱਕੇ ਨਾਲ ਵੜਕੇ ਚਰਨ ਦਿੰਦਾ ਹੈ, ਤਾਂ ਉਸ ਨੂੰ ਨੁਕਸਾਨ ਦੀ ਅਦਾਇਗੀ ਵਜੋਂ ਆਪਣੀ ਸਭ ਤੋਂ ਚੰਗੀ ਖੇਤੀ ਦੇਣੀ ਪਵੇਗੀ।
6 “ਹੋ ਸੱਕਦਾ ਹੈ ਕੋਈ ਬੰਦਾ ਆਪਣੇ ਖੇਤ ਵਿੱਚ ਕੰਡਿਆਲੀਆਂ ਝਾੜੀਆਂ ਨੂੰ ਸਾੜਨ ਲਈ ਅੱਗ ਬਾਲੇ। ਪਰ ਜੇ ਇਹ ਅੱਗ ਫ਼ੈਲ ਜਾਂਦੀ ਹੈ ਅਤੇ ਉਸ ਦੇ ਗੁਆਂਢੀ ਦੀਆਂ ਫ਼ਸਲਾਂ ਜਾਂ ਉਸ ਦੇ ਖੇਤ ਦੇ ਅਨਾਜ ਨੂੰ ਸਾੜ ਦਿੰਦੀ ਹੈ, ਤਾਂ ਜਿਸ ਬੰਦੇ ਨੇ ਅੱਗ ਲਾਈ ਸੀ, ਉਸ ਨੂੰ ਉਨ੍ਹਾਂ ਸਾੜੀਆਂ ਹੋਈਆਂ ਚੀਜ਼ਾਂ ਦਾ ਇਵਜ਼ਾਨਾ ਦੇਣਾ ਪਵੇਗਾ।
7 “ਹੋ ਸੱਕਦਾ ਹੈ ਕੋਈ ਬੰਦਾ ਆਪਣੇ ਲਈ ਗੁਆਂਢੀ ਦੇ ਘਰ ਵਿੱਚ ਕੁਝ ਚੀਜ਼ਾਂ ਜਾਂ ਪੈਸੇ ਰੱਖਣ ਲਈ ਆਖੇ। ਜੇ ਉਹ ਪੈਸੇ ਜਾਂ ਚੀਜ਼ਾਂ ਉਸ ਗੁਆਂਢੀ ਦੇ ਘਰੋਂ ਚੋਰੀ ਹੋ ਜਾਣ ਤਾਂ ਫ਼ੇਰ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਤੁਹਾਨੂੰ ਚੋਰ ਨੂੰ ਫ਼ੜਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜੇ ਤੁਸੀਂ ਚੋਰ ਨੂੰ ਫ਼ੜ ਲਵੋਂ ਤਾਂ ਉਸ ਨੂੰ ਉਨ੍ਹਾਂ ਚੀਜ਼ਾਂ ਦਾ ਦੁੱਗਣਾ ਅਦਾ ਕਰਨਾ ਚਾਹੀਦਾ ਹੈ। 8 ਪਰ ਜੇ ਤੁਸੀਂ ਚੋਰ ਨੂੰ ਨਾ ਫ਼ੜ ਸੱਕੋਂ, ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਕੀ ਘਰ ਦਾ ਮਾਲਕ ਦੋਸ਼ੀ ਹੈ ਜਾਂ ਨਹੀਂ। ਘਰ ਦੇ ਮਾਲਕ ਨੂੰ ਨਿਆਂਕਾਰਾਂ ਦੇ ਸਾਹਮਣੇ ਜਾਣਾ ਚਾਹੀਦਾ ਹੈ, ਅਤੇ ਉਹ ਸੌਂਹ ਖਾਵੇ ਕਿ ਉਸ ਨੇ ਆਪਣੇ ਗੁਆਂਢੀ ਦੀਆਂ ਚੀਜ਼ਾਂ ਨਹੀਂ ਚੁਰਾਈਆਂ।
9 “ਜੇ ਦੋ ਵਿਅਕਤੀਆਂ ਵਿੱਚਕਾਰ ਕਿਸੇ ਬਲਦ ਜਾਂ ਖੋਤੇ ਜਾਂ ਭੇਡ ਜਾਂ ਕੱਪੜੇ ਜਾਂ ਕਿਸੇ ਗੁਆਚੀ ਹੋਈ ਚੀਜ਼ ਬਾਰੇ ਝਗੜਾ ਹੋ ਜਾਵੇ, ਜਿੱਥੇ ਇੱਕ ਵਿਅਕਤੀ ਆਖੇ, ‘ਇਹ ਮੇਰਾ ਹੈ’, ਅਤੇ ਦੂਸਰਾ ਆਖੇ, ‘ਨਹੀਂ, ਇਹ ਮੇਰਾ ਹੈ’, ਉਨ੍ਹਾਂ ਦੋਹਾਂ ਨੂੰ ਨਿਆਂਕਾਰਾਂ ਦੇ ਸਾਹਮਣੇ ਜਾਣਾ ਚਾਹੀਦਾ ਹੈ। ਜਿਸ ਵਿਅਕਤੀ ਨੂੰ ਨਿਆਂਕਾਰ ਦੋਸ਼ੀ ਘੋਸ਼ਿਤ ਕਰੇ, ਉਸ ਨੂੰ ਦੂਸਰੇ ਵਿਅਕਤੀ ਨੂੰ ਦੁੱਗਣਾ ਹਿੱਸਾ ਅਦਾ ਕਰਨਾ ਪਵੇਗਾ।
10 “ਹੋ ਸੱਕਦਾ ਹੈ ਕਿ ਕੋਈ ਬੰਦਾ ਆਪਣੇ ਗੁਆਂਢੀ ਨੂੰ ਕੁਝ ਸਮੇਂ ਲਈ ਕਿਸੇ ਜਾਨਵਰ ਦੀ ਦੇਖ-ਭਾਲ ਕਰਨ ਲਈ ਆਖੇ। ਇਹ ਖੋਤਾ ਜਾਂ ਬਲਦ ਜਾਂ ਭੇਡ ਵੀ ਹੋ ਸੱਕਦੀ ਹੈ। ਪਰ ਜੇ ਉਹ ਜਾਨਵਰ ਜ਼ਖਮੀ ਹੋ ਜਾਂਦਾ ਹੈ ਜਾਂ ਮਰ ਜਾਂਦਾ ਹੈ ਜਾਂ ਕੋਈ ਉਸ ਜਾਨਵਰ ਨੂੰ ਅੱਖ ਬਚਾ ਕੇ ਚੁਰਾ ਲੈਂਦਾ ਹੈ, ਤਾਂ ਫ਼ੇਰ ਤੁਹਾਨੂੰ ਕੀ ਕਰਨਾ ਚਾਹੀਦਾ ਹੈ? 11 ਉਸ ਗੁਆਂਢੀ ਨੂੰ ਇਹ ਸਮਝਾਉਣਾ ਚਾਹੀਦਾ ਹੈ ਕਿ ਉਸ ਨੇ ਜਾਨਵਰ ਨਹੀਂ ਚੁਰਾਇਆ। ਜੇ ਇਹ ਸਹੀ ਹੈ, ਤਾਂ ਉਹ ਗੁਆਂਢੀ ਯਹੋਵਾਹ ਅੱਗੇ ਇਕਰਾਰ ਕਰੇਗਾ ਕਿ ਉਸ ਨੇ ਇਸ ਨੂੰ ਨਹੀਂ ਚੁਰਾਇਆ। ਜਾਨਵਰ ਦੇ ਮਾਲਕ ਨੂੰ ਇਸ ਇਕਰਾਰ ਨੂੰ ਮੰਨ ਲੈਣਾ ਚਾਹੀਦਾ ਹੈ। ਗੁਆਂਢੀ ਨੂੰ ਜਾਨਵਰ ਲਈ ਮਾਲਕ ਨੂੰ ਪੈਸੇ ਦੇਣ ਦੀ ਲੋੜ ਨਹੀਂ। 12 ਪਰ ਜੇਕਰ ਜਾਨਵਰ ਉਦੋਂ ਚੋਰੀ ਹੁੰਦਾ ਹੈ ਜਦੋਂ ਉਹ ਗੁਆਂਢੀ ਦੀ ਨਿਗਰਾਨੀ ਵਿੱਚ ਸੀ, ਤਾਂ ਉਸ ਨੂੰ ਜਾਨਵਰ ਦੀ ਕੀਮਤ ਮਾਲਕ ਨੂੰ ਅਦਾ ਕਰਨੀ ਪਵੇਗੀ। 13 ਜੇ ਜੰਗਲੀ ਜਾਨਵਰਾਂ ਨੇ ਉਸ ਜਾਨਵਰ ਨੂੰ ਮਾਰ ਦਿੱਤਾ ਹੋਵੇ, ਤਾਂ ਗੁਆਂਢੀ ਨੂੰ ਜਾਨਵਰ ਦੀ ਲਾਸ਼ ਸਬੂਤ ਵਜੋਂ ਪੇਸ਼ ਕਰਨੀ ਪਵੇਗੀ। ਗੁਆਂਢੀ ਨੂੰ ਉਸ ਜਾਨਵਰ ਦੀ ਕੀਮਤ ਮਾਲਕ ਨੂੰ ਨਹੀਂ ਦੇਣੀ ਪਵੇਗੀ ਜਿਹੜਾ ਮਾਰਿਆ ਗਿਆ ਸੀ।
14 “ਜੇ ਕੋਈ ਆਦਮੀ ਆਪਣੇ ਗੁਆਂਢੀ ਤੋਂ ਕੋਈ ਜਾਨਵਰ ਲੈਂਦਾ ਅਤੇ ਜੇਕਰ ਉਹ ਜਾਨਵਰ ਜਦੋਂ ਮਾਲਕ ਉੱਥੇ ਨਹੀਂ ਸੀ ਜ਼ਖਮੀ ਹੋ ਜਾਂਦਾ ਹੈ, ਜਾਂ ਉਹ ਜਾਨਵਰ ਮਰ ਜਾਂਦਾ, ਤਾਂ ਗੁਆਂਢੀ ਨੂੰ ਇਸਦੀ ਕੀਮਤ ਮਾਲਕ ਨੂੰ ਅਦਾ ਕਰਨੀ ਚਾਹੀਦੀ ਹੈ। 15 ਪਰ ਜੇ ਮਾਲਕ ਜਾਨਵਰ ਦੇ ਨਾਲ ਸੀ, ਤਾਂ ਗੁਆਂਢੀ ਨੂੰ ਕੁਝ ਦੇਣ ਦੀ ਲੋੜ ਨਹੀਂ। ਜਾਂ, ਜੇ ਗੁਆਂਢੀ ਇਸ ਕੰਮ ਲਈ ਜਾਨਵਰ ਦੀ ਵਰਤੋਂ ਲਈ ਪੈਸੇ ਦੇ ਰਿਹਾ ਸੀ। ਤਾਂ ਉਸ ਨੂੰ ਕੁਝ ਨਹੀਂ ਦੇਣਾ ਪਵੇਗਾ ਜੇ ਜਾਨਵਰ ਮਰ ਜਾਂਦਾ ਹੈ ਜਾਂ ਜ਼ਖਮੀ ਹੋ ਜਾਂਦਾ ਹੈ। ਜਿਹੜਾ ਪੈਸਾ ਉਸ ਨੇ ਜਾਨਵਰ ਦੀ ਵਰਤੋਂ ਲਈ ਦਿੱਤਾ ਉਹ ਅਦਾਇਗੀ ਲਈ ਕਾਫ਼ੀ ਹੋਵੇਗਾ।
ਪੁਰਾਣੇ ਕਰਾਰ ਵਿੱਚ ਨਿਹਚਾ
9 ਪਹਿਲੇ ਕਰਾਰ ਵਿੱਚ, ਉੱਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ। 2 ਇਹ ਸਥਾਨ ਇੱਕ ਤੰਬੂ ਦੇ ਅੰਦਰ ਸੀ। ਤੰਬੂ ਵਿੱਚਲੇ ਅਗਲੇ ਹਿੱਸੇ ਨੂੰ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਪਵਿੱਤਰ ਸਥਾਨ ਵਿੱਚ ਇੱਕ ਸ਼ਮਾਂਦਾਨ ਅਤੇ ਮੇਜ਼ ਸੀ ਜਿਸ ਉੱਪਰ ਪਰਮੇਸ਼ੁਰ ਨੂੰ ਚੜ੍ਹਾਈ ਖਾਸ ਰੋਟੀ ਸੀ। 3 ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ। 4 ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ। 5 ਬਕਸੇ ਉੱਪਰ ਦੋ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਸਨ ਜੋ ਪਰਮੇਸ਼ੁਰ ਦੀ ਮਹਿਮਾ ਦਰਸ਼ਾਉਂਦੀਆਂ ਸਨ। ਉਨ੍ਹਾਂ ਦੂਤਾਂ ਦੀਆਂ ਮੂਰਤਾਂ ਬਕਸੇ ਦੇ ਮਿਹਰ-ਸਥਾਨ ਦੇ ਉੱਪਰ ਸਨ। ਪਰ ਹੁਣ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਸਭ ਕੁਝ ਨਹੀਂ ਆਖ ਸੱਕਦੇ।
6 ਤੰਬੂ ਵਿੱਚਲੀ ਸਾਰੀ ਸਮਾਗਰੀ ਉਸੇ ਤਰ੍ਹਾਂ ਸੀ ਜਿਵੇਂ ਮੈਂ ਬਿਆਨ ਕੀਤੀ ਹੈ। ਫ਼ੇਰ ਜਾਜਕ ਹਰ ਰੋਜ਼ ਆਪਣੀ ਉਪਾਸਨਾ ਲਈ ਪਹਿਲੇ ਕਮਰੇ ਵਿੱਚ ਜਾਂਦੇ ਸਨ। 7 ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸੱਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸੱਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹੜੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ।
8 ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿੱਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ। 9 ਇਹ ਸਾਡੇ ਲਈ ਅੱਜ ਇੱਕ ਉਦਾਹਰਣ ਹੈ। ਇਹ ਸਾਡੇ ਲਈ ਸਪੱਸ਼ਟ ਹੈ ਕਿ ਪਰਮੇਸ਼ੁਰ ਨੂੰ ਭੇਂਟ ਕੀਤੇ ਚੜ੍ਹਾਵੇ ਅਤੇ ਬਲੀਆਂ ਉਸ ਵਿਅਕਤੀ ਨੂੰ ਪੂਰੀ ਤਰ੍ਹਾਂ ਸਾਫ਼ ਨਾ ਕਰ ਸੱਕੇ, ਜਿਹੜਾ ਉਪਾਸਨਾ ਕਰਦਾ ਹੈ। ਉਹ ਬਲੀਆਂ ਉਸ ਵਿਅਕਤੀ ਨੂੰ ਦਿਲ ਵਿੱਚ ਸੰਪੂਰਣ ਨਹੀਂ ਬਣਾ ਸੱਕਦੀਆਂ ਸਨ। 10 ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।
ਨਵੇਂ ਕਰਾਰ ਦੇ ਅਧੀਨ ਅਨੁਸਰਣ ਕਰੋ
11 ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹੜੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ। 12 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹੜਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿੜਕਿਆਂ ਦਾ ਲਹੂ ਲੈ ਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਆਜ਼ਾਦੀ ਲਿਆਇਆ।
2010 by World Bible Translation Center