Revised Common Lectionary (Complementary)
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਇਹ ਗੀਤ ਉਸ ਸਮੇਂ ਬਾਰੇ ਹੈ ਜਦੋਂ ਨਾਥਾਨ ਨੱਬੀ ਦਾਊਦ ਦੇ ਬਥਸ਼ਬਾ ਨਾਲ ਗੁਨਾਹ ਤੋਂ ਬਾਅਦ ਦਾਊਦ ਕੋਲ ਜਾਂਦਾ ਹੈ।
51 ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ।
ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ।
2 ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ।
ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ।
3 ਮੈਂ ਜਾਣਦਾ ਹਾਂ ਕਿ ਮੈਂ ਗੁਨਾਹ ਕੀਤਾ ਸੀ
ਮੈਂ ਹਮੇਸ਼ਾ ਉਨ੍ਹਾਂ ਗੁਨਾਹਾਂ ਨੂੰ ਦੇਖਦਾ ਹਾਂ।
4 ਮੈਂ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਤੁਸੀਂ ਗਲਤ ਆਖਦੇ ਹੋਂ।
ਹੇ ਪਰਮੇਸ਼ੁਰ ਤੁਸੀਂ ਹੀ ਹੋ ਜਿਸਦੇ ਖਿਲਾਫ਼ ਮੈਂ ਗੁਨਾਹ ਕੀਤੇ ਸਨ।
ਮੈਂ ਇਨ੍ਹਾਂ ਗੱਲਾਂ ਨੂੰ ਲੋਕਾਂ ਦੇ ਜਾਨਣ ਲਈ ਸਵੀਕਾਰਦਾ ਹਾਂ,
ਕਿ ਮੈਂ ਗਲਤ ਸਾਂ ਅਤੇ ਤੁਸੀਂ ਸਹੀ ਸੀ।
ਤੁਹਾਡੇ ਨਿਆਂ ਨਿਰਪੱਖ ਹਨ।
5 ਮੈਂ ਗੁਨਾਹਾਂ ਵਿੱਚ ਜੰਮਿਆ ਸਾਂ,
ਅਤੇ ਵਿੱਚ ਹੀ ਮੇਰੀ ਮਾਂ ਨੇ ਮੈਨੂੰ ਗਰਭ ਅੰਦਰ ਧਾਰਣ ਕੀਤਾ ਸੀ।
6 ਹੇ ਪਰਮੇਸ਼ੁਰ, ਤੁਸੀਂ ਚਾਹੁੰਦੇ ਹੋ ਕਿ ਮੈਂ ਸੱਚਮੁੱਚ ਤੁਹਾਡਾ ਵਫ਼ਾਦਾਰ ਹੋਵਾਂ
ਇਸ ਲਈ ਆਪਣੀ ਸੱਚੀ ਸੂਝ ਮੇਰੇ ਧੁਰ ਅੰਦਰ ਰੱਖੋ।
7 ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ।
ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।
8 ਮੈਨੂੰ ਖੁਸ਼ੀ ਪ੍ਰਦਾਨ ਕਰੋ।
ਮੈਨੂੰ ਫ਼ੇਰ ਤੋਂ ਖੁਸ਼ ਹੋਣ ਦੀ ਜਾਂਚ ਦੱਸੋਂ
ਉਨ੍ਹਾਂ ਹੱਡੀਆਂ ਨੂੰ ਖੁਸ਼ ਹੋਣ ਦਿਉ ਜਿਨ੍ਹਾਂ ਨੂੰ ਤੁਸਾਂ ਕੁਚੱਲਿਆ ਸੀ।
9 ਹੇ ਪਰਮੇਸ਼ੁਰ ਮੇਰੇ ਗੁਨਾਹਾਂ ਵੱਲ ਨਾ ਤੱਕੋ,
ਉਨ੍ਹਾਂ ਸਭ ਨੂੰ ਮਿਟਾ ਦਿਉ।
10 ਹੇ ਪਰਮੇਸ਼ੁਰ, ਮੇਰੇ ਅੰਦਰ ਸ਼ੁੱਧ ਹਿਰਦੇ ਦੀ ਸਾਜਨਾ ਕਰੋ।
ਇੱਕ ਵਾਰੀ ਫ਼ੇਰ ਮੇਰੀ ਰੂਹ ਨੂੰ ਮਜ਼ਬੂਤ ਬਣਾ ਦਿਉ।
11 ਮੈਨੂੰ ਧੱਕ ਕੇ ਦੂਰ ਨਾ ਕਰੋ।
ਅਤੇ ਆਪਣਾ ਪਵਿੱਤਰ ਆਤਮਾ ਮੇਰੇ ਵਿੱਚੋਂ ਨਾ ਖਿੱਚੋ।
12 ਤੁਹਾਡੀ ਸਹਾਇਤਾ ਨੇ ਮੈਨੂੰ ਕਿੰਨੀ ਖੁਸ਼ੀ ਦਿੱਤੀ ਹੈ।
ਮੈਨੂੰ ਉਹ ਖੁਸ਼ੀ ਫ਼ੇਰ ਦਿਉ।
ਮੇਰੀ ਰੂਹ ਨੂੰ ਮਜ਼ਬੂਤ ਅਤੇ ਤੁਹਾਡਾ ਹੁਕਮ ਮੰਨਣ ਲਈ ਤੱਤਪਰ ਬਣਾਉ।
13 ਮੈਂ ਗੁਨਾਹਗਾਰਾਂ ਨੂੰ ਉਹੀ ਸਿੱਖਾਵਾਂਗਾ ਜਿਵੇਂ ਤੁਸੀਂ ਚਾਹੁੰਦੇ ਹੋ
ਕਿ ਉਹ ਜਿਉਣ ਅਤੇ ਉਹ ਵਾਪਸ ਤੁਹਾਡੇ ਵੱਲ ਪਰਤਨਗੇ।
14 ਹੇ ਪਰਮੇਸ਼ੁਰ, ਮੈਨੂੰ ਸਜਾਏ ਮੌਤ ਤੋਂ ਬਚਾਉ,
ਮੇਰੇ ਯਹੋਵਾਹ, ਇਹ ਤੁਸੀਂ ਹੀ ਹੋ ਜੋ ਮੇਰੀ ਰੱਖਿਆ ਕਰਦੇ ਹੋ।
ਮੈਨੂੰ ਤੁਹਾਡੀ ਵਫ਼ਾਦਾਰੀ ਬਾਰੇ ਗਾਉਣ ਦਿਉ।
15 ਮੇਰੇ ਮਾਲਕ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਤੁਹਾਡੀਆਂ ਉਸਤਤਾਂ ਗਾਵਾਂਗਾ।
16 ਅਸਲ ਵਿੱਚ ਤੁਹਾਨੂੰ ਬਲੀਆਂ ਨਹੀਂ ਚਾਹੀਦੀਆਂ,
ਇਸ ਲਈ ਮੈਨੂੰ ਬਲੀਆਂ ਕਿਉਂ ਚੜ੍ਹਾਉਣੀਆਂ ਚਾਹੀਦੀਆਂ ਜਿਹੜੀਆਂ ਤੈਨੂੰ ਚਾਹੀਦੀਆਂ ਵੀ ਨਹੀਂ।
17 ਪਰਮੇਸ਼ੁਰ ਜਿਹੜੀ ਬਲੀ ਚਾਹੁੰਦਾ ਹੈ ਉਹ ਗੁਮਾਨ ਨਾਲ ਨਾ ਭਰੀ ਹੋਈ ਰੂਹ ਹੈ।
ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਨੂੰ ਵਾਪਸ ਨਹੀਂ ਮੋੜਦੇ ਜਿਹੜਾ ਲਾਚਾਰ ਅਤੇ ਨਿਮ੍ਰਤਾ ਨਾਲ ਤੁਹਾਡੇ ਕੋਲ ਆਉਂਦਾ ਹੈ।
18 ਹੇ ਪਰਮੇਸ਼ੁਰ, ਕਿਰਪਾ ਕਰਕੇ ਸੀਯੋਨ ਨਾਲ ਚੰਗਾ ਹੋ।
ਯਰੂਸ਼ਲਮ ਦੀਆਂ ਕੰਧਾਂ ਦੀ ਪੁਨਰ ਉਸਾਰੀ ਕਰੋ।
19 ਫ਼ੇਰ ਤੁਸੀਂ ਚੰਗੀਆਂ ਬਲੀਆਂ
ਅਤੇ ਅਗਨ ਭੇਟਾਂ ਕੀਤੇ ਚੜ੍ਹਾਵਿਆਂ ਨੂੰ ਮਾਣੋਂਗੇ
ਅਤੇ ਫ਼ੇਰ ਲੋਕ ਤੁਹਾਡੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ।
58 “ਤੁਹਾਨੂੰ ਉਨ੍ਹਾਂ ਸਾਰੇ ਆਦੇਸ਼ਾ ਅਤੇ ਸਿੱਖਿਆਵਾਂ ਨੂੰ ਮੰਨਣਾ ਚਾਹੀਦਾ ਹੈ ਜੋ ਇਸ ਕਿਤਾਬ ਵਿੱਚ ਲਿਖੀਆਂ ਹੋਈਆਂ ਹਨ। ਅਤੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸ਼ਾਨਦਾਰ ਅਤੇ ਭੈਭੀਤ ਕਰਨ ਵਾਲੇ ਨਾਮ ਦਾ ਆਦਰ ਕਰਨਾ ਚਾਹੀਦਾ ਹੈ। ਜੇ ਤੁਸੀਂ ਨਹੀਂ ਮੰਨੋਗੇ, ਤਾਂ 59 ਯਹੋਵਾਹ ਤੁਹਾਨੂੰ ਅਤੇ ਤੁਹਾਡੇ ਉੱਤਰਾਧਿਕਾਰੀਆਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦੇਵੇਗਾ। ਤੁਹਾਡੀਆਂ ਮੁਸੀਬਤਾਂ ਅਤੇ ਬਿਮਾਰੀਆਂ ਬਹੁਤ ਭਿਆਨਕ ਹੋਣਗੀਆਂ। 60 ਤੁਸੀਂ ਮਿਸਰ ਵਿੱਚ ਬਹੁਤ ਮੁਸੀਬਤਾਂ ਅਤੇ ਬਿਮਾਰੀਆਂ ਦੇਖੀਆਂ ਸਨ ਅਤੇ ਉਨ੍ਹਾਂ ਨੇ ਤੁਹਾਨੂੰ ਭੈਭੀਤ ਕਰ ਦਿੱਤਾ ਸੀ। ਯਹੋਵਾਹ ਉਹ ਸਾਰੀਆਂ ਮੰਦੀਆਂ ਗੱਲਾਂ ਤੁਹਾਡੇ ਖਿਲਾਫ਼ ਲਿਆਵੇਗਾ। 61 ਯਹੋਵਾਹ ਤਾਂ ਉਹ ਮੁਸੀਬਤਾਂ ਅਤੇ ਬਿਮਾਰੀਆਂ ਵੀ ਲਿਆਵੇਗਾ ਜਿਨ੍ਹਾਂ ਦਾ ਬਿਵਸਥਾ ਦੀ ਪੋਥੀ ਵਿੱਚ ਜ਼ਿਕਰ ਵੀ ਨਹੀਂ ਹੈ। ਉਹ ਅਜਿਹਾ ਉਦੋਂ ਤੱਕ ਕਰਨਾ ਜਾਰੀ ਰੱਖੇਗਾ ਜਦੋਂ ਤੱਕ ਤੁਸੀਂ ਪੂਰੀ ਤਰ੍ਹਾਂ ਤਬਾਹ ਨਹੀਂ ਹੋ ਜਾਂਦੇ। 62 ਭਾਵੇਂ ਤੁਹਾਡੇ ਲੋਕ ਇੰਨੇ ਹੋਣ ਜਿੰਨੇ ਆਕਾਸ਼ ਵਿੱਚ ਤਾਰੇ ਹਨ। ਪਰ ਤੁਹਾਡੇ ਵਿੱਚੋਂ ਸਿਰਫ਼ ਕੁਝ ਹੀ ਬਚਨਗੇ ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਵੱਲ ਧਿਆਨ ਨਹੀਂ ਦਿੱਤਾ।
63 “ਯਹੋਵਾਹ ਤੁਹਾਡੇ ਉੱਪਰ ਨੇਕੀ ਕਰਕੇ ਅਤੇ ਤੁਹਾਡੀ ਕੌਮ ਵਿੱਚ ਵਾਧਾ ਕਰਕੇ ਪ੍ਰਸੰਨ ਸੀ। ਇਸੇ ਤਰ੍ਹਾਂ ਯਹੋਵਾਹ ਤੁਹਾਨੂੰ ਤਬਾਹ ਅਤੇ ਬਰਬਾਦ ਕਰਕੇ ਪ੍ਰਸੰਨ ਹੋਵੇਗਾ। ਤੁਸੀਂ ਉਹ ਧਰਤੀ ਆਪਣੀ ਬਨਾਉਣ ਜਾ ਰਹੇ ਹੋ। ਪਰ ਲੋਕ ਤੁਹਾਨੂੰ ਉਸ ਧਰਤੀ ਵਿੱਚੋਂ ਕੱਢ ਦੇਣਗੇ। 64 ਯਹੋਵਾਹ ਤੁਹਾਨੂੰ ਦੁਨੀਆਂ ਦੇ ਸਾਰੇ ਲੋਕਾਂ ਦਰਮਿਆਨ ਖਿੰਡਾ ਦੇਵੇਗਾ। ਉਹ ਤੁਹਾਨੂੰ ਦੁਨੀਆਂ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਖਿੰਡਾ ਦੇਵੇਗਾ। ਉੱਥੇ ਤੁਸੀਂ ਲੱਕੜ ਅਤੇ ਪੱਥਰ ਦੇ ਬਣੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਸੀਂ ਜਾਂ ਤੁਹਾਡੇ ਪੁਰਖਿਆਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ।
65 “ਤੁਹਾਨੂੰ ਇਨ੍ਹਾਂ ਦੇਸ਼ਾਂ ਵਿੱਚ ਕੋਈ ਸ਼ਾਂਤੀ ਨਹੀਂ ਮਿਲੇਗੀ। ਤੁਹਾਡੇ ਕੋਲ ਅਰਾਮ ਕਰਨ ਲਈ ਕੋਈ ਥਾਂ ਨਹੀਂ ਹੋਵੇਗੀ। ਯਹੋਵਾਹ ਤੁਹਾਡੇ ਮਨ ਨੂੰ ਫ਼ਿਕਰਾ ਨਾਲ ਭਰ ਦੇਵੇਗਾ। ਤੁਹਾਡੀਆਂ ਅੱਖਾਂ ਥੱਕੀਆਂ ਹੋਣਗੀਆਂ ਅਤੇ ਤੁਸੀਂ ਬਹੁਤ ਬੇਚੈਨ ਹੋ ਜਾਵੋਂਗੇ। 66 ਤੁਸੀਂ ਖਤਰਿਆਂ ਵਿੱਚ ਜੀਵੋਂਗੇ ਅਤੇ ਹਮੇਸ਼ਾ ਭੈਭੀਤ ਰਹੋਂਗੇ। ਤੁਸੀਂ ਰਾਤ-ਦਿਨ ਭੈਭੀਤ ਰਹੋਂਗੇ। ਤੁਹਾਨੂੰ ਕਦੇ ਵੀ ਆਪਣਾ ਜੀਵਨ ਸੁਰੱਖਿਅਤ ਨਹੀਂ ਲੱਗੇਗਾ। 67 ਸਵੇਰ ਵੇਲੇ ਤੁਸੀਂ ਆਖੋਂਗੇ, ‘ਕਾਸ਼ ਕਿ ਇਹ ਸ਼ਾਮ ਹੁੰਦੀ।’ ਅਤੇ ਸ਼ਾਮ ਵੇਲੇ ਤੁਸੀਂ ਆਖੋਂਗੇ, ‘ਕਾਸ਼ ਕਿ ਇਹ ਸਵੇਰ ਹੁੰਦੀ।’ ਉਸ ਡਰ ਕਾਰਣ ਜਿਹੜਾ ਤੁਹਾਡੇ ਦਿਲ ਵਿੱਚ ਹੋਵੇਗਾ, ਅਤੇ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਜਿਨ੍ਹਾਂ ਨੂੰ ਤੁਸੀਂ ਦੇਖੋਂਗੇ। 68 ਯਹੋਵਾਹ ਤੁਹਾਨੂੰ ਜਹਾਜ਼ ਵਿੱਚ ਮਿਸਰ ਵਾਪਸ ਭੇਜੇਗਾ। ਮੈਂ ਆਖਿਆ ਸੀ ਕਿ ਤੁਹਾਨੂੰ ਫ਼ੇਰ ਕਦੇ ਵੀ ਉਸ ਥਾਂ ਨਹੀਂ ਜਾਣਾ ਪਵੇਗਾ, ਪਰ ਯਹੋਵਾਹ ਤੁਹਾਨੂੰ ਉੱਥੇ ਭੇਜੇਗਾ। ਮਿਸਰ ਵਿੱਚ, ਤੁਸੀਂ ਆਪਣੇ-ਆਪ ਨੂੰ ਦੁਸ਼ਮਣਾ ਅੱਗੇ ਗੁਲਾਮਾ ਵਾਂਗ ਵੇਚਣ ਦੀ ਕੋਸ਼ਿਸ਼ ਕਰੋਂਗੇ। ਪਰ ਕੋਈ ਵੀ ਬੰਦਾ ਤੁਹਾਨੂੰ ਨਹੀਂ ਖਰੀਦੇਗਾ।”
ਮੋਆਬ ਵਿੱਚ ਇਕਰਾਰਨਾਮਾ
29 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਹੇਰੋਬ ਪਰਬਤ ਵਿਖੇ ਇੱਕ ਇਕਰਾਰਨਾਮਾ ਕੀਤਾ ਸੀ। ਉਸ ਇਕਰਾਰਨਾਮੇ ਤੋਂ ਇਲਾਵਾ, ਯਹੋਵਾਹ ਨੇ ਮੂਸਾ ਨੂੰ ਉਨ੍ਹਾਂ ਨਾਲ ਇੱਕ ਹੋਰ ਇਕਰਾਰਨਾਮਾ ਕਰਨ ਦਾ ਆਦੇਸ਼ ਵੀ ਦਿੱਤਾ ਜਦੋਂ ਉਹ ਮੋਆਬ ਵਿਖੇ ਸਨ। ਉਹ ਇਕਰਾਰਨਾਮਾ ਇਹ ਹੈ।
17 “ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵੱਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵੱਧ ਗਏ। 18 ਫ਼ੇਰ ਮਿਸਰ ਵਿੱਚ ਇੱਕ ਦੂਜਾ ਰਾਜਾ ਸ਼ਾਸਨ ਕਰਨ ਲੱਗ ਪਿਆ ਅਤੇ ਉਸ ਰਾਜੇ ਨੂੰ ਯੂਸੁਫ਼ ਬਾਰੇ ਕੁਝ ਵੀ ਪਤਾ ਨਹੀਂ ਸੀ। 19 ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪੂਰਵਜ਼ਾਂ ਤੇ ਜ਼ੁਲਮ ਕੀਤੇ। ਉਸ ਨੇ ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।
20 “ਇਸੇ ਸਮੇਂ ਮੂਸਾ ਜਨਮਿਆ ਸੀ। ਉਹ ਬੜਾ ਸੁੰਦਰ ਬਾਲਕ ਸੀ। ਤਿੰਨ ਮਹੀਨਿਆਂ ਤੱਕ ਉਸਦੀ ਦੇਖ ਭਾਲ ਆਪਣੇ ਪਿਓ ਦੇ ਘਰ ਹੋਈ ਸੀ। 21 ਜਦੋਂ ਉਸ ਨੂੰ ਬਾਹਰ ਛੱਡ ਦਿੱਤਾ ਗਿਆ, ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਗੋਦ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ। 22 ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।
23 “ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸ ਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ। 24 ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸ ਨੇ ਯਹੂਦੀ ਦਾ ਪੱਖ ਲਿਆ ਅਤੇ ਮਿਸਰੀ ਨੂੰ, ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸ ਨੂੰ ਇੰਨੀ ਜ਼ੋਰ ਦੀ ਠੋਕਰ ਮਾਰੀ ਕਿ ਉਹ ਮਰ ਗਿਆ। 25 ਮੂਸਾ ਨੇ ਸੋਚਿਆ ਕਿ ਉਸ ਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ।
26 “ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲੜਦਿਆਂ ਵੇਖਿਆ, ਉਸ ਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’ 27 ਉਹ ਮਨੁੱਖ ਜਿਹੜਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸ ਨੇ ਮੂਸਾ ਨੂੰ ਧੱਕਾ ਦੇਕੇ ਆਖਿਆ, ‘ਤੈਨੂੰ ਕਿਸ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ? 28 ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰੀ ਨੂੰ ਮਾਰਿਆ ਸੀ?’ [a] 29 ਜਦੋਂ ਮੂਸਾ ਨੇ ਉਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡ ਕੇ ਮਿਦਯਾਨ ਦੇਸ਼ ਵਿੱਚ ਚੱਲਾ ਗਿਆ। ਉੱਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸ ਦੇ ਘਰ ਦੋ ਪੁੱਤਰ ਪੈਦਾ ਹੋਏ।
2010 by World Bible Translation Center