Revised Common Lectionary (Complementary)
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਇਹ ਗੀਤ ਉਸ ਸਮੇਂ ਬਾਰੇ ਹੈ ਜਦੋਂ ਨਾਥਾਨ ਨੱਬੀ ਦਾਊਦ ਦੇ ਬਥਸ਼ਬਾ ਨਾਲ ਗੁਨਾਹ ਤੋਂ ਬਾਅਦ ਦਾਊਦ ਕੋਲ ਜਾਂਦਾ ਹੈ।
51 ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ।
ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ।
2 ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ।
ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ।
3 ਮੈਂ ਜਾਣਦਾ ਹਾਂ ਕਿ ਮੈਂ ਗੁਨਾਹ ਕੀਤਾ ਸੀ
ਮੈਂ ਹਮੇਸ਼ਾ ਉਨ੍ਹਾਂ ਗੁਨਾਹਾਂ ਨੂੰ ਦੇਖਦਾ ਹਾਂ।
4 ਮੈਂ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਤੁਸੀਂ ਗਲਤ ਆਖਦੇ ਹੋਂ।
ਹੇ ਪਰਮੇਸ਼ੁਰ ਤੁਸੀਂ ਹੀ ਹੋ ਜਿਸਦੇ ਖਿਲਾਫ਼ ਮੈਂ ਗੁਨਾਹ ਕੀਤੇ ਸਨ।
ਮੈਂ ਇਨ੍ਹਾਂ ਗੱਲਾਂ ਨੂੰ ਲੋਕਾਂ ਦੇ ਜਾਨਣ ਲਈ ਸਵੀਕਾਰਦਾ ਹਾਂ,
ਕਿ ਮੈਂ ਗਲਤ ਸਾਂ ਅਤੇ ਤੁਸੀਂ ਸਹੀ ਸੀ।
ਤੁਹਾਡੇ ਨਿਆਂ ਨਿਰਪੱਖ ਹਨ।
5 ਮੈਂ ਗੁਨਾਹਾਂ ਵਿੱਚ ਜੰਮਿਆ ਸਾਂ,
ਅਤੇ ਵਿੱਚ ਹੀ ਮੇਰੀ ਮਾਂ ਨੇ ਮੈਨੂੰ ਗਰਭ ਅੰਦਰ ਧਾਰਣ ਕੀਤਾ ਸੀ।
6 ਹੇ ਪਰਮੇਸ਼ੁਰ, ਤੁਸੀਂ ਚਾਹੁੰਦੇ ਹੋ ਕਿ ਮੈਂ ਸੱਚਮੁੱਚ ਤੁਹਾਡਾ ਵਫ਼ਾਦਾਰ ਹੋਵਾਂ
ਇਸ ਲਈ ਆਪਣੀ ਸੱਚੀ ਸੂਝ ਮੇਰੇ ਧੁਰ ਅੰਦਰ ਰੱਖੋ।
7 ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ।
ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।
8 ਮੈਨੂੰ ਖੁਸ਼ੀ ਪ੍ਰਦਾਨ ਕਰੋ।
ਮੈਨੂੰ ਫ਼ੇਰ ਤੋਂ ਖੁਸ਼ ਹੋਣ ਦੀ ਜਾਂਚ ਦੱਸੋਂ
ਉਨ੍ਹਾਂ ਹੱਡੀਆਂ ਨੂੰ ਖੁਸ਼ ਹੋਣ ਦਿਉ ਜਿਨ੍ਹਾਂ ਨੂੰ ਤੁਸਾਂ ਕੁਚੱਲਿਆ ਸੀ।
9 ਹੇ ਪਰਮੇਸ਼ੁਰ ਮੇਰੇ ਗੁਨਾਹਾਂ ਵੱਲ ਨਾ ਤੱਕੋ,
ਉਨ੍ਹਾਂ ਸਭ ਨੂੰ ਮਿਟਾ ਦਿਉ।
10 ਹੇ ਪਰਮੇਸ਼ੁਰ, ਮੇਰੇ ਅੰਦਰ ਸ਼ੁੱਧ ਹਿਰਦੇ ਦੀ ਸਾਜਨਾ ਕਰੋ।
ਇੱਕ ਵਾਰੀ ਫ਼ੇਰ ਮੇਰੀ ਰੂਹ ਨੂੰ ਮਜ਼ਬੂਤ ਬਣਾ ਦਿਉ।
11 ਮੈਨੂੰ ਧੱਕ ਕੇ ਦੂਰ ਨਾ ਕਰੋ।
ਅਤੇ ਆਪਣਾ ਪਵਿੱਤਰ ਆਤਮਾ ਮੇਰੇ ਵਿੱਚੋਂ ਨਾ ਖਿੱਚੋ।
12 ਤੁਹਾਡੀ ਸਹਾਇਤਾ ਨੇ ਮੈਨੂੰ ਕਿੰਨੀ ਖੁਸ਼ੀ ਦਿੱਤੀ ਹੈ।
ਮੈਨੂੰ ਉਹ ਖੁਸ਼ੀ ਫ਼ੇਰ ਦਿਉ।
ਮੇਰੀ ਰੂਹ ਨੂੰ ਮਜ਼ਬੂਤ ਅਤੇ ਤੁਹਾਡਾ ਹੁਕਮ ਮੰਨਣ ਲਈ ਤੱਤਪਰ ਬਣਾਉ।
13 ਮੈਂ ਗੁਨਾਹਗਾਰਾਂ ਨੂੰ ਉਹੀ ਸਿੱਖਾਵਾਂਗਾ ਜਿਵੇਂ ਤੁਸੀਂ ਚਾਹੁੰਦੇ ਹੋ
ਕਿ ਉਹ ਜਿਉਣ ਅਤੇ ਉਹ ਵਾਪਸ ਤੁਹਾਡੇ ਵੱਲ ਪਰਤਨਗੇ।
14 ਹੇ ਪਰਮੇਸ਼ੁਰ, ਮੈਨੂੰ ਸਜਾਏ ਮੌਤ ਤੋਂ ਬਚਾਉ,
ਮੇਰੇ ਯਹੋਵਾਹ, ਇਹ ਤੁਸੀਂ ਹੀ ਹੋ ਜੋ ਮੇਰੀ ਰੱਖਿਆ ਕਰਦੇ ਹੋ।
ਮੈਨੂੰ ਤੁਹਾਡੀ ਵਫ਼ਾਦਾਰੀ ਬਾਰੇ ਗਾਉਣ ਦਿਉ।
15 ਮੇਰੇ ਮਾਲਕ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਤੁਹਾਡੀਆਂ ਉਸਤਤਾਂ ਗਾਵਾਂਗਾ।
16 ਅਸਲ ਵਿੱਚ ਤੁਹਾਨੂੰ ਬਲੀਆਂ ਨਹੀਂ ਚਾਹੀਦੀਆਂ,
ਇਸ ਲਈ ਮੈਨੂੰ ਬਲੀਆਂ ਕਿਉਂ ਚੜ੍ਹਾਉਣੀਆਂ ਚਾਹੀਦੀਆਂ ਜਿਹੜੀਆਂ ਤੈਨੂੰ ਚਾਹੀਦੀਆਂ ਵੀ ਨਹੀਂ।
17 ਪਰਮੇਸ਼ੁਰ ਜਿਹੜੀ ਬਲੀ ਚਾਹੁੰਦਾ ਹੈ ਉਹ ਗੁਮਾਨ ਨਾਲ ਨਾ ਭਰੀ ਹੋਈ ਰੂਹ ਹੈ।
ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਨੂੰ ਵਾਪਸ ਨਹੀਂ ਮੋੜਦੇ ਜਿਹੜਾ ਲਾਚਾਰ ਅਤੇ ਨਿਮ੍ਰਤਾ ਨਾਲ ਤੁਹਾਡੇ ਕੋਲ ਆਉਂਦਾ ਹੈ।
18 ਹੇ ਪਰਮੇਸ਼ੁਰ, ਕਿਰਪਾ ਕਰਕੇ ਸੀਯੋਨ ਨਾਲ ਚੰਗਾ ਹੋ।
ਯਰੂਸ਼ਲਮ ਦੀਆਂ ਕੰਧਾਂ ਦੀ ਪੁਨਰ ਉਸਾਰੀ ਕਰੋ।
19 ਫ਼ੇਰ ਤੁਸੀਂ ਚੰਗੀਆਂ ਬਲੀਆਂ
ਅਤੇ ਅਗਨ ਭੇਟਾਂ ਕੀਤੇ ਚੜ੍ਹਾਵਿਆਂ ਨੂੰ ਮਾਣੋਂਗੇ
ਅਤੇ ਫ਼ੇਰ ਲੋਕ ਤੁਹਾਡੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ।
ਯਹੋਵਾਹ ਦੀ ਸ਼ਿਕਾਇਤ
6 ਹੁਣ ਸੁਣੋ! ਕਿ ਯਹੋਵਾਹ ਕੀ ਕਹਿੰਦਾ ਹੈ?
ਪਰਬਤਾਂ ਨੂੰ ਆਪਣੀ ਸ਼ਿਕਾਈਤ ਦੱਸ।
ਪਹਾੜੀਆਂ ਨੂੰ ਆਪਣੀ ਕਹਾਣੀ ਸੁਣਾ।
2 ਯਹੋਵਾਹ ਨੂੰ ਆਪਣੇ ਲੋਕਾਂ ਦੇ ਵਿਰੁੱਧ ਸ਼ਿਕਾਇਤ ਹੈ।
ਪਰਬਤੋਂ! ਯਹੋਵਾਹ ਦੀ ਸਿਕਾਇਤ ਨੂੰ ਸੁਣੋ।
ਧਰਤੀ ਦੀ ਨੀਹੋਂ, ਯਹੋਵਾਹ ਦੀ ਸ਼ਿਕਾਈਤ ਨੂੰ ਸੁਣੋ।
ਉਹ ਸਾਬਿਤ ਕਰ ਦੇਵੇਗਾ ਕਿ ਇਸਰਾਏਲ ਗ਼ਲਤ ਹੈ।
3 ਯਹੋਵਾਹ ਆਖਦਾ, “ਮੇਰੇ ਲੋਕੋ, ਦੱਸੋ, ਮੈਂ ਤੁਹਾਨੂੰ ਕੀ ਕੀਤਾ?
ਕੀ ਮੈਂ ਤੁਹਾਡੇ ਖਿਲਾਫ਼ ਕੋਈ ਗ਼ਲਤ ਕੰਮ ਕੀਤਾ ਹੈ?
ਕੀ ਮੈਂ ਤੁਹਾਡੇ ਤੇ ਬੋਝ ਪਾਈਆ?
4 ਮੈਂ ਤੁਹਾਡੇ ਅੱਗੇ ਮੂਸਾ,
ਹਾਰੂਨ ਅਤੇ ਮਿਰਯਮ ਨੂੰ ਭੇਜਿਆ।
ਮੈਂ ਤੁਹਾਨੂੰ ਮਿਸਰ ਦੇਸ ਚੋ ਕੱਢ ਲਿਆਇਆ
ਮੈਂ ਗੁਲਾਮੀ ਤੋਂ ਤੁਹਾਨੂੰ ਮੁਕਤ ਕੀਤਾ।
5 ਮੇਰੇ ਲੋਕੋ, ਉਨ੍ਹਾਂ ਬੁਰੀਆਂ ਵਿਉਂਤਾਂ ਨੂੰ ਚੇਤੇ ਕਰੋ, ਜਿਹੜੀਆਂ ਮੋਆਬ ਦੇ ਰਾਜੇ ਬਲਾਕ ਨੇ ਬਣਾਈਆਂ ਸਨ।
ਚੇਤੇ ਕਰੋ ਬਉਰ ਦੇ ਪੁੱਤਰ ਬਿਲਆਮ ਨੇ ਬਾਲਾਕ ਨੂੰ ਕੀ ਆਖਿਆ ਸੀ।
ਚੇਤੇ ਕਰੋ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੀਕ ਕੀ ਵਾਪਰਿਆ, ਜਦੋਂ ਤੁਸੀਂ ਉਨ੍ਹਾਂ ਗੱਲਾਂ ਨੂੰ ਚੇਤੇ ਕਰੋਂਗੇ,
ਤੁਸੀਂ ਜਾਣ ਜਾਵੋਗੇ ਕਿ ਯਹੋਵਾਹ ਸਹੀ ਹੈ।”
ਪਰਮੇਸ਼ੁਰ ਸਾਡੇ ਤੋਂ ਕੀ ਚਾਹੁੰਦਾ ਹੈ?
6 ਜਦੋਂ ਮੈਂ ਯਹੋਵਾਹ ਨੂੰ ਮਿਲਣ ਲਈ ਆਵਾਂ ਤਾਂ
ਮੈਂ ਉਸ ਦੇ ਹਜ਼ੂਰ ਕੀ ਲੈ ਕੇ ਹਾਜ਼ਰ ਹੋਵਾਂ?
ਜਦੋਂ ਉੱਚੇ ਬੈਠੇ ਪਰਮੇਸ਼ੁਰ ਅੱਗੇ ਸੀਸ ਝੁਕਾਵਾਂ ਉਸ ਵਕਤ
ਮੈਨੂੰ ਕੀ ਕਰਨਾ ਚਾਹੀਦਾ ਹੈ?
ਕੀ ਮੈਂ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਅਤੇ ਇੱਕ ਵਰ੍ਹੇ ਦਾ ਵੱਛਾ ਲੈ ਕੇ 1,000 ਹੋਵਾਂ?
7 ਕੀ ਯਹੋਵਾਹ 10,000 ਭੇਡੂਆਂ ਨਾਲ
ਜਾਂ ਤੇਲ ਦੇ ਦਸ ਹਜ਼ਾਰ ਦਰਿਆਵਾਂ ਨਾਲ ਪ੍ਰਸੰਨ ਹੋਵੇਗਾ?
ਕੀ ਮੈਂ ਆਪਣੇ ਅਪਰਾਧਾਂ ਲਈ ਆਪਣਾ ਪਹਿਲੋਠਾ ਪੁੱਤਰ, ਉਸ ਨੂੰ ਅਰਪਣ ਕਰਾਂ?
ਕੀ ਮੈਂ ਉਸ ਬੱਚੇ ਨੂੰ ਆਪਣੇ ਪਾਪਾਂ ਲਈ ਭੇਟ ਕਰਾਂ ਜਿਸ ਨੂੰ ਮੈਂ ਖੁਦ ਦੀ ਕੁੱਖੋਂ ਜੰਮਿਆ?
8 ਹੇ ਆਦਮੀ, ਉਸ ਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ?
ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉੱਸਨੂੰ ਤੈਥੋਂ ਕੀ ਚਾਹੀਦਾ:
ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ।
ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ।
ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ
31 ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ। 32 ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”
33 ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।
34 “ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ। 35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”
2010 by World Bible Translation Center