Revised Common Lectionary (Complementary)
146 ਯਹੋਵਾਹ ਦੀ ਉਸਤਤਿ ਕਰੋ।
ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।
2 ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ।
ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।
3 ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ।
ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।
4 ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ।
ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।
5 ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ।
ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।
6 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
ਯਹੋਵਹ ਨੇ ਸਮੁੰਦਰ ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸ ਨੂੰ ਸਦਾ ਲਈ ਬਚਾਵੇਗਾ।
7 ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ
ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ
ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।
8 ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।
9 ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ।
ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ।
ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।
10 ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ,
ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ।
ਯਹੋਵਾਹ ਦੀ ਉਸਤਤਿ ਕਰੋ।
17 “ਤੁਹਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਵਿਦੇਸ਼ੀਆਂ ਅਤੇ ਯਤੀਮਾਂ ਨਾਲ ਨਿਰਪੱਖ ਸਲੂਕ ਹੋਵੇ। ਅਤੇ ਤੁਹਾਨੂੰ ਕਿਸੇ ਵਿਧਵਾ ਕੋਲੋਂ ਕਦੇ ਵੀ ਕੱਪੜਿਆਂ ਦੀ ਜ਼ਮਾਨਤ ਨਹੀਂ ਰੱਖਣੀ ਚਾਹੀਦੀ। 18 ਯਾਦ ਰੱਖੋ, ਤੁਸੀਂ ਵੀ ਮਿਸਰ ਵਿੱਚ ਗਰੀਬ ਗੁਲਾਮ ਸੀ। ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਉਸ ਥਾਂ ਤੋਂ ਕੱਢ ਕੇ ਆਜ਼ਾਦ ਕੀਤਾ ਸੀ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਗਰੀਬਾਂ ਨਾਲ ਇਹ ਸਲੂਕ ਕਰਨ ਲਈ ਆਖਦਾ ਹਾਂ।
19 “ਹੋ ਸੱਕਦਾ ਹੈ ਤੁਸੀਂ ਆਪਣੇ ਖੇਤ ਦੀ ਫ਼ਸਲ ਇਕੱਠੀ ਕਰ ਰਹੇ ਹੋਵੋ ਅਤੇ ਤੁਸੀਂ ਭੁੱਲ ਭੁਲੇਖੇ ਉੱਥੇ ਕੁਝ ਅਨਾਜ ਛੱਡ ਆਵੋ। ਤੁਹਾਨੂੰ ਇਸ ਨੂੰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਇਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ। ਜੇ ਤੁਸੀਂ ਉਨ੍ਹਾਂ ਲਈ ਕੁਝ ਅਨਾਜ ਛੱਡ ਦਿਉਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ। 20 ਜਦੋਂ ਤੁਸੀਂ ਆਪਣੇ ਜ਼ੈਤੂਨ ਦੇ ਰੁੱਖਾਂ ਨੂੰ ਝਾੜੋ, ਤੁਹਾਨੂੰ ਟਹਿਣੀਆਂ ਦਾ ਨਿਰੀਖਣ ਕਰਨ ਲਈ ਵਾਪਸ ਨਹੀਂ ਜਾਣਾ ਚਾਹੀਦਾ। ਜਿਹੜੇ ਜ਼ੈਤੂਨ ਤੁਸੀਂ ਛੱਡ ਆਵੋਂਗੇ ਉਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ। 21 ਜਦੋਂ ਤੁਸੀਂ ਆਪਣੀਆਂ ਅੰਗੂਰਾਂ ਦੀਆਂ ਵੇਲਾਂ ਤੋਂ ਅੰਗੂਰ ਇਕੱਠੇ ਕਰੋ, ਤੁਹਾਨੂੰ ਵੇਲਾਂ ਉੱਤੇ ਬਚੇ ਹੋਏ ਅੰਗੂਰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਉਹ ਅੰਗੂਰ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹਨ। 22 ਯਾਦ ਰੱਖੋ, ਤੁਸੀਂ ਮਿਸਰ ਵਿੱਚ ਗੁਲਾਮ ਸੀ। ਇਸੇ ਲਈ, ਮੈਂ ਤੁਹਾਨੂੰ ਗਰੀਬਾਂ ਨਾਲ ਇਹ ਸਲੂਕ ਕਰਨ ਲਈ ਆਖਦਾ ਹਾਂ।
ਯਿਸੂ ਆਖਦਾ ਹੈ ਅੰਜੀਰ ਦਾ ਰੁੱਖ ਮਰ ਜਾਵੇਗਾ(A)
12 ਅਗਲੇ ਦਿਨ, ਜਦੋਂ ਉਹ ਬੈਤਅਨੀਆ ਨੂੰ ਛੱਡ ਰਹੇ ਸਨ, ਯਿਸੂ ਨੂੰ ਭੁੱਖ ਲੱਗੀ ਸੀ। 13 ਉਸ ਨੇ ਥੋੜੀ ਵਿਥ ਤੇ ਇੱਕ ਪੱਤਿਆਂ ਵਾਲਾ ਅੰਜੀਰ ਦਾ ਦ੍ਰੱਖਤ ਵੇਖਿਆ। ਉਹ ਦ੍ਰੱਖਤ ਦੇ ਕੋਲ ਗਿਆ, ਇਹ ਵੇਖਣ ਲਈ ਕਿ ਕੀ ਇਸ ਤੇ ਕੋਈ ਫ਼ਲ ਲੱਗਾ ਹੋਇਆ ਹੈ। ਪਰ ਉਸ ਨੇ ਵੇਖਿਆ ਉਸਤੇ ਕੋਈ ਅੰਜੀਰ ਨਹੀਂ ਸੀ, ਸਿਰਫ਼ ਪੱਤੇ ਹੀ ਸਨ। ਕਿਉਂਕਿ ਅਜੇ ਅੰਜੀਰ ਲੱਗਣ ਦਾ ਮੌਸਮ ਨਹੀਂ ਸੀ। 14 ਤਾਂ ਉਸ ਨੇ ਦ੍ਰੱਖਤ ਨੂੰ ਕਿਹਾ “ਫ਼ਿਰ ਤੋਂ ਕੋਈ ਤੇਰਾ ਫ਼ਲ ਨਾ ਖਾਵੇ।” ਉਸ ਦੇ ਚੇਲਿਆਂ ਨੇ ਉਸ ਨੂੰ ਇਹ ਕਹਿੰਦੇ ਸੁਣਿਆ।
ਯਿਸੂ ਨੇ ਵਿਸ਼ਵਾਸ ਦੀ ਤਾਕਤ ਵਿਖਾਈ(A)
20 ਅਗਲੀ ਸਵੇਰ, ਜਦ ਯਿਸੂ ਆਪਣੇ ਚੇਲਿਆਂ ਨਾਲ ਜਾ ਰਿਹਾ ਸੀ, ਉਨ੍ਹਾਂ ਨੇ ਉਹ ਰੁੱਖ ਵੇਖਿਆ ਜਿਸ ਨੂੰ ਯਿਸੂ ਨੇ ਪਿੱਛਲੇ ਦਿਨ ਸਰਾਪ ਦਿੱਤਾ ਸੀ। ਉਹ ਸੁੱਕ ਗਿਆ ਸੀ ਅਤੇ ਉਸ ਦੀਆਂ ਜੜ੍ਹਾਂ ਵੀ ਸੜ ਗਈਆਂ ਸਨ। 21 ਤਦ ਪਤਰਸ ਨੇ ਚੇਤੇ ਕਰਕੇ ਉਸ ਨੂੰ ਕਿਹਾ, “ਗੁਰੂ ਜੀ ਵੇਖੋ, ਕੱਲ ਤੁਸੀਂ ਇਸ ਰੁੱਖ ਨੂੰ ਸਰਾਪ ਦਿੱਤਾ ਸੀ ਤੇ ਉਹ ਸੁੱਕ ਗਿਆ ਹੈ।”
22 ਯਿਸੂ ਨੇ ਆਖਿਆ, “ਪਰਮੇਸ਼ੁਰ ਤੇ ਵਿਸ਼ਵਾਸ ਰੱਖੋ। 23 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾੜ ਨੂੰ ਕਹੋ, ‘ਖੜ੍ਹਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ।’ ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਵਿਸ਼ਵਾਸ ਰੱਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ। 24 ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪਰਮੇਸ਼ੁਰ ਤੇ ਭਰੋਸਾ ਰੱਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ।
2010 by World Bible Translation Center