Revised Common Lectionary (Complementary)
ਦਾਊਦ ਦਾ ਮਿਕਤਾਮ।
16 ਮੇਰੀ ਰੱਖਿਆ ਕਰੋ, ਪਰਮੇਸ਼ੁਰ, ਕਿਉਂਕਿ ਮੈਂ ਤੁਸਾਂ ਉੱਤੇ ਨਿਰਭਰ ਹਾਂ।
2 ਮੈਂ ਆਪਣੇ ਯਹੋਵਾਹ ਨੂੰ ਆਖਿਆ,
“ਹੇ ਪਰਮੇਸ਼ੁਰ, ਤੂੰ ਮੇਰਾ ਯਹੋਵਾਹ ਹੈਂ।
ਮੇਰੇ ਕੋਲ ਜੋ ਕੁਝ ਵੀ ਚੰਗਾ ਹੈ ਇਹ ਤੁਸਾਂ ਤੋਂ ਪ੍ਰਾਪਤ ਹੋਇਆ ਹੈ।”
3 ਯਹੋਵਾਹ, ਆਪਣੇ ਚੇਲਿਆਂ ਲਈ ਧਰਤੀ ਉੱਤੇ ਅਦਭੁਤ ਗੱਲਾਂ ਕਰਦਾ ਹੈ।
ਯਹੋਵਾਹ ਦਰਸਾਉਂਦਾ ਕਿ ਉਹ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦਾ ਹੈ।
4 ਪਰ ਉਹ ਜਿਹੜੇ ਹੋਰਾਂ ਦੇਵਤਿਆਂ ਦੀ ਪੂਜਾ ਕਰਨ ਲਈ ਭੱਜ ਜਾਂਦੇ ਹਨ, ਦਰਦ ਸਹਿਣਗੇ।
ਮੈਂ ਉਨ੍ਹਾਂ ਦੀਆਂ ਲਹੂ ਭੇਟਾਂ ਵਿੱਚ ਸਾਂਝ ਨਹੀਂ ਪਾਵਾਂਗਾ ਜਿਹੜੀਆਂ ਉਹ ਉਨ੍ਹਾਂ ਮੂਰਤੀਆਂ ਨੂੰ ਦਿੰਦੇ ਹਨ।
ਮੈਂ ਉਨ੍ਹਾਂ ਮੂਰਤੀਆਂ ਦੇ ਨਾਮ ਵੀ ਨਹੀਂ ਉੱਚਾਰਾਂਗਾ।
5 ਮੇਰਾ ਭੋਜਨ ਤੇ ਪਿਆਲਾ ਸਿਰਫ਼ ਪਰਮੇਸ਼ੁਰ ਪਾਸੋਂ ਆਉਂਦਾ ਹੈ।
ਜਿਸ ਤਰ੍ਹਾਂ ਕਿ ਯਹੋਵਾਹ ਨੇ ਮੈਨੂੰ ਮੇਰਾ ਵਿਰਸਾ [a] ਦਿੱਤਾ ਹੈ।
6 ਮੇਰੀ ਹਿੱਸੇ ਦੀ ਜ਼ਮੀਨ ਬਹੁਤ ਮਨਭਾਵਨੀ ਹੈ,
ਮੇਰਾ ਵਿਰਸਾ ਬਹੁਤ ਖੂਬਸੂਰਤ ਹੈ।
7 ਮੈਂ ਪਰਮੇਸ਼ੁਰ ਦੀ ਉਸਤਤਿ ਕਰਦਾ ਹਾਂ ਕਿਉਂਕਿ ਉਸ ਨੇ ਮੈਨੂੰ ਵੱਧੀਆ ਸਮਝਾਇਆ ਹੈ।
ਰਾਤ ਵੇਲੇ ਵੀ ਉਹ ਮੈਨੂੰ ਉਪਦੇਸ਼ ਦਿੰਦਾ ਹੈ ਅਤੇ ਮੇਰੇ ਮਨ ਦੇ ਧੁਰ ਅੰਦਰ ਚੰਗੀਆਂ ਸਾਲ੍ਹਾਵਾਂ ਰੱਖਦਾ ਹੈ।
8 ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ,
ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।
9 ਇਸੇ ਲਈ ਮੇਰੀ ਰੂਹ ਤੇ ਮੇਰਾ ਮਨ ਆਨੰਦ ਮਈ ਹੋਵਣਗੇ।
ਅਤੇ ਮੇਰਾ ਸ਼ਰੀਰ ਵੀ ਸੁਰੱਖਿਅਤ ਰਹੇਗਾ।
10 ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ।
ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ।
11 ਤੂੰ ਮੈਨੂੰ ਸਿਰਫ਼ ਤੇਰੇ ਨਜ਼ਦੀਕ ਆਕੇ ਜਿਉਣ ਦਾ ਸਹੀ ਤਰੀਕਾ ਸਿੱਖਾਵੇਂਗਾ।
ਯਹੋਵਾਹ, ਮੈਂ ਪੂਰਨ ਖੁਸ਼ੀ ਦਾ ਆਨੰਦ ਮਾਣਾਂਗਾ।
ਤੇਰੇ ਸੱਜੇ ਪਾਸੇ ਹੋਕੇ ਮੈਂ ਸਦੀਵੀ ਅਸੀਸ ਦਾ ਆਨੰਦ ਮਾਣਾਂਗਾ।
19 ਫ਼ੇਰ ਦਾਨੀਏਲ (ਜਿਸਦਾ ਨਾਮ ਬੇਲਟਸ਼ੱਸਰ ਵੀ ਸੀ) ਤਕਰੀਬਨ ਇੱਕ ਘਂਟੇ ਤੀਕ ਬਹੁਤ ਚੁੱਪ ਹੋ ਗਿਆ। ਜਿਹੜੀਆਂ ਗੱਲਾਂ ਬਾਰੇ ਉਹ ਸੋਚ ਰਿਹਾ ਸੀ ਉਹ ਉਸ ਨੂੰ ਤੰਗ ਕਰ ਰਹੀਆਂ ਸਨ। ਇਸ ਲਈ ਪਾਤਸ਼ਾਹ ਨੇ ਆਖਿਆ, “ਬੇਲਟਸ਼ੱਸਰ (ਦਾਨੀਏਲ) ਤੂੰ ਇਸ ਸੁਪਨੇ ਜਾਂ ਇਸਦੇ ਅਰਬ ਤੋਂ ਭੈਭੀਤ ਨਾ ਹੋ।”
ਫ਼ੇਰ ਬੇਲਟਸ਼ੱਸਰ (ਦਾਨੀਏਲ) ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, “ਮੇਰੇ ਮਹਾਰਾਜ, ਮੈਂ ਚਾਹੁੰਦਾ ਹਾਂ: ਕਿ ਇਹ ਸੁਪਨਾ ਤੇਰੇ ਦੁਸ਼ਮਣਾਂ ਬਾਰੇ ਹੁੰਦਾ। ਅਤੇ ਮੈਂ ਚਾਹੁੰਦਾ ਹਾਂ ਕਿ ਇਸਦਾ ਅਰਬ ਵੀ ਉਨ੍ਹਾਂ ਬਾਰੇ ਹੀ ਹੁੰਦਾ ਜੋ ਤੇਰੇ ਵਿਰੁੱਧ ਹਨ। 20-21 ਤੁਸੀਂ ਆਪਣੇ ਸੁਪਨੇ ਵਿੱਚ ਇੱਕ ਰੁੱਖ ਦੇਖਿਆ। ਰੁੱਖ ਵੱਧਕੇ ਵੱਡਾ ਅਤੇ ਤਾਕਤਵਰ ਬਣ ਗਿਆ। ਇਸਦੀ ਚੋਟੀ ਅਕਾਸ਼ ਛੁਹਣ ਲਗੀ ਇਸ ਨੂੰ ਧਰਤੀ ਦੇ ਹਰ ਹਿੱਸੇ ਤੋਂ ਦੇਖਿਆ ਜਾ ਸੱਕਦਾ ਸੀ। ਇਸਦੇ ਪੱਤੇ ਖੂਬਸੂਰਤ ਸਨ, ਅਤੇ ਇਸ ਉੱਤੇ ਬਹੁਤ ਫ਼ਲ ਲੱਗੇ ਹੋਏ ਸਨ। ਫ਼ਲ ਹਰ ਕਿਸੇ ਲਈ ਕਾਫ਼ੀ ਭੋਜਨ ਦਿੰਦੇ ਸਨ। ਇਹ ਜੰਗਲੀ ਜਾਨਵਰਾਂ ਦਾ ਘਰ ਸੀ, ਅਤੇ ਇਸਦੀਆਂ ਟਾਹਣੀਆਂ ਉੱਤੇ ਪੰਛੀਆਂ ਦੇ ਆਲ੍ਹਣੇ ਸਨ। ਇਹੀ ਰੁੱਖ ਸੀ ਜੋ ਤੁਸਾਂ ਦੇਖਿਆ ਸੀ। 22 ਰਾਜਨ, ਤੂੰ ਹੀ ਉਹ ਰੁੱਖ ਹੈਂ! ਤੂੰ ਹੀ ਮਹਾਨ ਅਤੇ ਸ਼ਕਤੀਸ਼ਾਲੀ ਹੋ ਗਿਆ ਹੈਂ। ਤੂੰ ਹੀ ਉਸ ਲੰਮੇ ਰੁੱਖ ਵਰਗਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਸੀ-ਅਤੇ ਤੇਰੀ ਸ਼ਕਤੀ ਧਰਤੀ ਦੀਆਂ ਨੁਕਰਾਂ ਤਾਈਂ ਫ਼ੈਲੀ ਹੋਈ ਹੈ।
23 “ਰਾਜਨ, ਤੂੰ ਇੱਕ ਪਵਿੱਤਰ ਦੂਤ ਨੂੰ ਅਕਾਸ਼ ਤੋਂ ਹੇਠਾਂ ਆਉਂਦਿਆਂ ਦੇਖਿਆ। ਉਸ ਨੇ ਆਖਿਆ, ‘ਰੁੱਖ੍ਖ ਨੂੰ ਕੱਟ ਦਿਓ ਅਤੇ ਤਬਾਹ ਕਰ ਦਿਓ। ਰੁੱਖ ਦੇ ਮੁੱਢ ਦੁਆਲੇ ਲੋਹੇ ਅਤੇ ਕਾਂਸੀ ਦਾ ਪਟਾ ਬੰਨ੍ਹ ਦਿਓ ਅਤੇ ਮੁੱਢ ਨੂੰ ਇਸਦੀਆਂ ਜਢ਼ਾਂ ਸਮੇਂ ਧਰਤੀ ਉੱਤੇ ਲੱਗਿਆ ਰਹਿਣ ਦਿਓ। ਇਸ ਨੂੰ ਘਾਹ ਦੇ ਮੈਦਾਨ ਵਿੱਚ ਲੱਗਿਆ ਰਹਿਣ ਦਿਓ। ਇਹ ਤ੍ਰੇਲ ਨਾਲ ਭਿੱਜ ਜਾਵੇਗਾ। ਇਹ ਇੱਕ ਜੰਗਲੀ ਜਾਨਵਰ ਵਾਂਗ ਰਹੇਗਾ। ਸੱਤ ਰੁੱਤਾਂ (ਸਾਲ) ਗੁਜ਼ਰ ਜਾਣਗੀਆਂ ਜਦੋਂ ਕਿ ਉਹ ਇਸੇ ਤਰ੍ਹਾਂ ਰਹੇਗਾ।’
24 “ਰਾਜਨ, ਸੁਪਨੇ ਦਾ ਅਰਬ ਇਹ ਹੈ। ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਮਹਾਰਾਜ, ਪਾਤਸ਼ਾਹ ਨਾਲ ਵਾਪਰਨ ਲਈ ਇਨ੍ਹਾਂ ਗੱਲਾਂ ਦਾ ਆਦੇਸ਼ ਦਿੱਤਾ ਹੈ: 25 ਰਾਜੇ ਨਬੂਕਦਨੱਸਰ, ਤੁਹਾਨੂੰ ਆਪਣੇ ਲੋਕਾਂ ਤੋਂ ਦੂਰ ਜਾਣ ਲਈ ਮਜ਼ਬੂਰ ਹੋਣਾ ਪਵੇਗਾ ਤੁਸੀਂ ਜੰਗਲੀ ਜਾਨਵਰਾਂ ਦਰਮਿਆਨ ਰਹੋਁਗੇ। ਤੁਸੀਂ ਪਸ਼ੂਆਂ ਵਾਂਗ ਘਾਹ ਖਾਵੋਂਗੇ। ਅਤੇ ਤੁਸੀਂ ਤ੍ਰੇਲ ਨਾਲ ਭਿੱਜ ਜਾਵੋਂਗੇ। ਸੱਤ ਰੁੱਤਾਂ (ਸਾਲ) ਗੁਜ਼ਰ ਜਾਣਗੀਆਂ, ਅਤੇ ਫ਼ੇਰ ਤੁਸੀਂ ਇਹ ਸਬਕ ਸਿੱਖੋਁਗੇ। ਤੁਹਾਨੂੰ ਗਿਆਨ ਹੋ ਜਾਵੇਗਾ ਕਿ ਅੱਤ ਮਹਾਨ ਪਰਮੇਸ਼ੁਰ ਆਦਮੀਆਂ ਦੇ ਰਾਜ ਉੱਤੇ ਹਕੂਮਤ ਕਰਦਾ ਹੈ। ਅਤੇ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਓਸੇ ਨੂੰ ਰਾਜ ਬਖਸ਼ਦਾ ਹੈ।
26 “ਰੁੱਖ ਦੇ ਮੁੱਢ ਅਤੇ ਇਸਦੀਆਂ ਜਢ਼ਾਂ ਨੂੰ ਧਰਤੀ ਵਿੱਚ ਲੱਗੇ ਰਹਿਣ ਦੇ ਆਦੇਸ਼ ਦਾ ਅਰਬ ਇਹ ਹੈ: ਤੁਹਾਡਾ ਰਾਜ ਤੁਹਾਨੂੰ ਵਾਪਸ ਮਿਲੇਗਾ। ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਜਾਣ ਜਾਵੋਂਗੇ ਕਿ ਅੱਤ ਮਹਾਨ ਪਰਮੇਸ਼ੁਰ ਤੁਹਾਡੇ ਰਾਜ ਉੱਤੇ ਹਕੂਮਤ ਕਰਦਾ ਹੈ। 27 ਇਸ ਲਈ, ਹੇ ਰਾਜਨ, ਕਿਰਪਾ ਕਰਕੇ ਮੇਰੀ ਸਲਾਹ ਨੂੰ ਪ੍ਰਵਾਨ ਕਰੋ। ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਪਾਪ ਕਰਨ ਤੋਂ ਹਟ ਜਾਵੋ ਅਤੇ ਉਹੀ ਕੁਝ ਕਰੋ ਜੋ ਸਹੀ ਹੈ। ਮੰਦੇ ਅਮਲ ਛੱਡ ਦਿਓ। ਅਤੇ ਗਰੀਬ ਲੋਕਾਂ ਉੱਤੇ ਮਿਹਰਬਾਨ ਹੋਵੋ। ਫ਼ੇਰ ਸ਼ਾਇਦ ਤੁਸੀਂ ਸਫ਼ਲ ਬਣੇ ਰਹੋ।”
ਮਸੀਹ ਵਿੱਚ ਜਿਉਣਾ ਜਾਰੀ ਰੱਖੋ
6 ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ। 7 ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ।
8 ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ। 9 ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿੱਤ ਤੁਸੀਂ ਭਰਪੂਰ ਹੋ। 10 ਤੁਹਾਡਾ ਜੀਵਨ ਮਸੀਹ ਨਾਲ ਤੁਹਾਡੇ ਰਿਸ਼ਤੇ ਵਿੱਚ ਪੂਰਾ ਹੈ। ਮਸੀਹ ਸਮੂਹ ਹਾਕਮਾਂ ਅਤੇ ਸ਼ਕਤੀਆਂ ਦਾ ਹਾਕਮ ਹੈ।
11 ਮਸੀਹ ਦੇ ਨਮਿੱਤ ਤੁਸੀਂ ਵੱਖਰੀ ਤਰ੍ਹਾਂ ਦੀ ਸੁੰਨਤ ਵਾਲੇ ਹੋ। ਉਹ ਸੁੰਨਤ ਕਿਸੇ ਵਿਅਕਤੀ ਦੇ ਹੱਥੋਂ ਨਹੀਂ ਕੀਤੀ ਗਈ। ਮਸੀਹ ਦੀ ਕੀਤੀ ਸੁੰਨਤ ਰਾਹੀਂ ਤੁਸੀਂ ਪਾਪੀ ਆਪੇ ਦੀ ਸ਼ਕਤੀ ਤੋਂ ਮੁਕਤ ਕੀਤੇ ਗਏ ਹੋ। 12 ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਮਸੀਹ ਦੇ ਨਾਲ ਜਿਵਾਲੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਸੀ।
13 ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ। 14 ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂ ਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸ ਨੂੰ ਲੈ ਲਿਆ ਅਤੇ ਇਸ ਨੂੰ ਸਲੀਬ ਉੱਤੇ ਟੰਗ ਦਿੱਤਾ। 15 ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ।
2010 by World Bible Translation Center