Revised Common Lectionary (Complementary)
93 ਯਹੋਵਾਹ ਰਾਜਾ ਹੈ।
ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ।
ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰੱਖਿਅਤ ਹੈ।
ਇਹ ਨਹੀਂ ਹਿੱਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।
2 ਹੇ ਪਰਮੇਸ਼ੁਰ ਤੁਹਾਡਾ ਰਾਜ ਸਦੀਵੀ ਰਿਹਾ ਹੈ।
ਹੇ ਪਰਮੇਸ਼ੁਰ, ਤੁਸੀਂ ਸਦੀਵੀ ਤੌਰ ਤੇ ਜੀਵਿਤ ਰਹੇ ਹੋ।
3 ਯਹੋਵਾਹ, ਨਦੀਆਂ ਦਾ ਸ਼ੋਰ ਬਹੁਤ ਉੱਚਾ ਹੈ।
ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।
4 ਸਾਗਰ ਦੀਆਂ ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।
ਪਰ ਉੱਚਾ ਯਹੋਵਾਹ ਹੋਰ ਵੀ ਵੱਧ ਸ਼ਕਤੀਸ਼ਾਲੀ ਹੈ।
5 ਯਹੋਵਾਹ, ਤੁਹਾਡੇ ਨੇਮ ਸਦਾ ਲਈ ਬਣੇ ਰਹਿਣਗੇ।
ਤੁਹਾਡਾ ਪਵਿੱਤਰ ਮੰਦਰ ਸਦਾ ਲਈ ਖਲੋਤਾ ਰਹੇਗਾ।
ਦਾਨੀਏਲ ਦਾ ਚਾਰ ਜਾਨਵਰਾਂ ਬਾਰੇ ਸੁਪਨਾ
7 ਬੇਲਸ਼ੱਸਰ ਦੇ ਬਾਬਲ ਦੇ ਰਾਜ ਦੇ ਪਹਿਲੇ ਵਰ੍ਹੇ ਦੌਰਾਨ, ਦਾਨੀਏਲ ਨੂੰ ਇੱਕ ਸੁਪਨਾ ਆਇਆ। ਜਦੋਂ ਦਾਨੀਏਲ ਆਪਣੇ ਬਿਸਤਰ ਵਿੱਚ ਲੇਟਿਆ ਹੋਇਆ ਸੀ ਤਾਂ ਉਸ ਨੇ ਇਹ ਦਰਸ਼ਨ ਦੇੇਖੇ। ਦਾਨੀਏਲ ਨੇ ਜੋ ਸੁਪਨੇ ਵਿੱਚ ਦੇਖਿਆ ਉਸ ਬਾਰੇ ਲਿਖਿਆ। 2 ਦਾਨੀਏਲ ਨੇ ਆਖਿਆ, “ਮੈਂ ਰਾਤ ਵੇਲੇ ਆਪਣਾ ਦਰਸ਼ਨ ਦੇਖਿਆ। ਦਰਸ਼ਨ ਵਿੱਚ ਚਹੁਂਆਂ ਪਾਸਿਓ ਹਵਾ ਵਗ ਰਹੀ ਸੀ, ਉਨ੍ਹਾਂ ਹਵਾਵਾਂ ਨੇ ਮਹਾਨ ਸਮੁੰਦਰ ਨੂੰ ਅਸ਼ਾਂਤ ਕਰ ਦਿੱਤਾ ਸੀ। 3 ਮੈਂ ਚਾਰ ਵੱਡੇ ਜਾਨਵਰ ਦੇਖੇ, ਅਤੇ ਹਰੇਕ ਹਰ ਦੂਸਰੇ ਨਾਲੋਂ ਵੱਖਰਾ ਸੀ। ਉਹ ਚਾਰੇ ਜਾਨਵਰ ਸਮੁੰਦਰ ਵਿੱਚੋਂ ਬਾਹਰ ਆਏ ਸਨ।
4 “ਪਹਿਲਾ ਜਾਨਵਰ ਸ਼ੇਰ ਵਰਗਾ ਦਿਖਾਈ ਦਿੰਦਾ ਸੀ, ਅਤੇ ਇਸਦੇ ਬਾਜ਼ ਵਾਂਗ ਖੰਭ ਸਨ। ਮੈਂ ਇਸ ਜਾਨਵਰ ਨੂੰ ਗੋਰ ਨਾਲ ਦੇਖਿਆ। ਇਸਦੇ ਖੰਭ ਇਸਤੋਂ ਪਾਟੇ ਹੋਏ ਸਨ। ਇਸ ਨੂੰ ਧਰਤੀ ਉੱਤੋਂ ਇਸ ਤਰ੍ਹਾਂ ਉੱਠਾਇਆ ਗਿਆ ਕਿ ਇਹ ਆਪਣੇ ਦੋ ਪੈਰਾਂ ਉੱਤੇ ਆਦਮੀ ਵਾਂਗ ਖੜ੍ਹਾ ਹੋ ਗਿਆ। ਅਤੇ ਇਸ ਨੂੰ ਆਦਮੀ ਦਾ ਦਿਲ (ਮਨ) ਦਿੱਤਾ ਗਿਆ।
5 “ਅਤੇ ਫ਼ੇਰ ਮੈਂ ਓੱਥੇ ਆਪਣੇ ਸਾਹਮਣੇ ਇੱਕ ਦੂਸਰਾ ਜਾਨਵਰ ਦੇਖਿਆ। ਇਹ ਜਾਨਵਰ ਰਿੱਛ ਵਰਗਾ ਦਿਖਾਈ ਦਿੰਦਾ ਸੀ। ਇਹ ਆਪਣੇ ਇੱਕ ਪਾਸੇ ਵੱਲੋਂ ਉੱਠਿਆ ਹੋਇਆ ਸੀ ਅਤੇ ਮੈਂ ਇਸਦੇ ਮੂੰਹ ਅੰਦਰ ਦੰਦਾਂ ਵਿੱਚਕਾਰ ਤਿੰਨ ਪਸਲੀਆਂ ਵੇਖੀਆਂ। ਇਸ ਨੂੰ ਆਖਿਆ ਗਿਆ, ‘ਉੱਠ ਅਤੇ ਕਾਫ਼ੀ ਸਾਰਾ ਮਾਸ ਖਾ ਜਾ।’
6 “ਇਸ ਮਗਰੋਂ, ਮੈਂ ਦੇਖਿਆ ਅਤੇ ਓੱਥੇ ਮੇਰੇ ਸਾਹਮਣੇ ਇੱਕ ਹੋਰ ਜਾਨਵਰ ਸੀ। ਇਹ ਜਾਨਵਰ ਚੀਤੇ ਵਰਗਾ ਦਿਖਾਈ ਦਿੰਦਾ ਸੀ। ਅਤੇ ਚੀਤੇ ਦੀ ਪਿੱਠ ਉੱਤੇ ਚਾਰ ਖੰਭ ਸਨ। ਖੰਭ ਕਿਸੇ ਪੰਛੀ ਦੇ ਖੰਭਾਂ ਵਾਂਗ ਨਜ਼ਰ ਆਉਦੇ ਸਨ। ਇਸ ਜਾਨਵਰ ਦੇ ਚਾਰ ਸਿਰ ਸਨ। ਇਸ ਨੂੰ ਹਕੂਮਤ ਕਰਨ ਦਾ ਅਧਿਕਾਰ ਮਿਲਿਆ ਹੋਇਆ ਸੀ।
7 “ਇਸਤੋਂ ਮਗਰੋਂ, ਮੈਂ ਰਾਤ ਵੇਲੇ ਆਪਣੇ ਦਰਸ਼ਨ ਅੰਦਰ ਦੇਖਿਆ, ਅਤੇ ਓੱਥੇ ਮੇਰੇ ਸਾਹਮਣੇ ਇੱਕ ਚੌਬਾ ਜਾਨਵਰ ਸੀ। ਇਹ ਜਾਨਵਰ ਬੜਾ ਕਮੀਨਾ ਅਤੇ ਭਿਆਨਕ ਦਿਖਾਈ ਦਿੰਦਾ ਸੀ।ਇਹ ਬਹੁਤ ਤਾਕਤਵਰ ਦਿਖਾਈ ਦਿੰਦਾ ਸੀ। ਇਸਦੇ ਲੰਮੇ ਲੋਹੇ ਦੇ ਦੰਦ ਸਨ। ਇਹ ਜਾਨਵਰ ਆਪਣੇ ਸ਼ਿਕਾਰਾਂ ਨੂੰ ਕੁਚਲ ਦਿੰਦਾ ਸੀ ਤੇ ਖਾ ਜਾਂਦਾ ਸੀ। ਅਤੇ ਇਹ ਜਾਨਵਰ ਆਪਣੇ ਸ਼ਿਕਾਰ ਦੇ ਬਚੇ ਖੁਚੇ ਹਿਸਿਆਂ ਨੂੰ ਪੈਰਾਂ ਹੇਠਾਂ ਲਿਤਾੜਦਾ ਸੀ। ਇਹ ਚੌਬਾ ਜਾਨਵਰ ਉਨ੍ਹਾਂ ਸਾਰੇ ਜਾਨਵਰਾਂ ਨਾਲੋਂ ਵੱਖਰਾ ਸੀ ਜਿਨ੍ਹਾਂ ਨੂੰ ਮੈਂ ਇਸ ਤੋਂ ਪਹਿਲਾਂ ਦੇਖਿਆ ਸੀ। ਜਾਨਵਰ ਦੇ ਦਸ ਸਿੰਗ ਸਨ।
8 “ਮੈਂ ਉਨ੍ਹਾਂ ਸਿੰਗਾ ਬਾਰੇ ਸੋਚ ਹੀ ਰਿਹਾ ਸਾਂ ਅਤੇ ਫ਼ੇਰ ਉਨ੍ਹਾਂ ਸਿੰਗਾਂ ਦਰਮਿਆਨ ਇੱਕ ਹੋਰ ਸਿੰਗ ਉੱਗ ਆਇਆ। ਇਹ ਸਿੰਗ ਇੱਕ ਛੋਟਾ ਸਿੰਗ ਸੀ। ਇਸ ਛੋਟੇ ਸਿੰਗ ਉੱਤੇ ਅੱਖਾਂ ਲੱਗੀਆਂ ਹੋਈਆਂ ਸਨ-ਅੱਖਾਂ ਬੰਦੇ ਦੀਆਂ ਅੱਖਾਂ ਵਾਂਗ ਦਿਖਾਈ ਦਿੰਦੀਆਂ ਸਨ। ਅਤੇ ਇਸ ਛੋਟੇ ਸਿੰਗ ਉੱਤੇ ਇੱਕ ਮੂੰਹ ਵੀ ਸੀ। ਮੂੰਹ ਮਹਾਨ ਗੱਲਾਂ ਬੋਲ ਰਿਹਾ ਸੀ। ਛੋਟੇ ਸਿੰਗ ਨੇ ਦੂਸਰੇ ਸਿੰਗਾਂ ਵਿੱਚੋਂ ਤਿੰਨ ਸਿੰਗ ਪੁੱਟ ਲੇ।
ਚੌਬੇ ਜਾਨਵਰ ਬਾਰੇ ਸੁਪਨੇ ਦੀ ਵਿਆਖਿਆ
15 “ਮੈਂ, ਦਾਨੀਏਲ, ਬਹੁਤ ਉਲਝਣ ਵਿੱਚ ਅਤੇ ਫ਼ਿਕਰਮੰਦ ਸੀ। ਜਿਹੜੇ ਦਰਸ਼ਨ ਮੇਰੇ ਮਨ ਵਿੱਚੋਂ ਲੰਘੇ ਸਨ ਉਨ੍ਹਾਂ ਨੇ ਮੈਨੂੰ ਬਿਪਤਾ ਵਿੱਚ ਪਾ ਦਿੱਤਾ ਸੀ। 16 ਮੈਂ ਉਨ੍ਹਾਂ ਵਿੱਚੋਂ ਇੱਕ ਦੇ ਨੇੜੇ ਗਿਆ, ਜਿਹੜਾ ਉੱਥੇ ਖੜ੍ਹਾ ਸੀ। ਮੈਂ ਉਸ ਨੂੰ ਪੁੱਛਿਆ ਕਿ ਇਸ ਸਾਰੇ ਕੁਝ ਦਾ ਕੀ ਅਰਬ ਸੀ। ਇਸ ਲਈ ਉਸ ਨੇ ਮੈਨੂੰ ਦੱਸਿਆ। ਉਸ ਨੇ ਮੈਨੂੰ ਸਮਝਾਇਆ ਕਿ ਇਨ੍ਹਾਂ ਚੀਜ਼ਾਂ ਦਾ ਕੀ ਅਰਬ ਸੀ। 17 ਉਸ ਨੇ ਆਖਿਆ, ‘ਚਾਰ ਵੱਡੇ ਜਾਨਵਰ ਚਾਰ ਰਾਜ ਹਨ। ਇਹ ਚਾਰੇ ਰਾਜ ਧਰਤੀ ਵਿੱਚੋਂ ਨਿਕਲਣਗੇ। ਪਰ ਪਰਮੇਸ਼ੁਰ ਦੇ ਖਾਸ ਬੰਦੇ ਰਾਜ ਹਾਸਿਲ ਕਰਨਗੇ। ਅਤੇ ਉਨ੍ਹਾਂ ਕੋਲ ਸਦਾ ਸਦਾ ਲਈ ਰਾਜ ਰਹੇਗਾ। 18 ਅਤੇ ਬਾਅਦ ਵਿੱਚ ਅੱਤ ਉੱਚ ਦੇ ਪਵਿੱਤਰ ਪੁਰੱਖ ਰਾਜ ਪ੍ਰਾਪਤ ਕਰਨਗੇ ਅਤੇ ਉਹ ਰਾਜ ਸਦਾ ਲਈ ਰੱਖਣਗੇ।’
ਉਹ ਸਵਰਗ ਤੋਂ ਆਉਂਦਾ ਹੈ
31 “ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ। 32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ। 33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ। 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ। 35 ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ। 36 ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”
2010 by World Bible Translation Center