Revised Common Lectionary (Complementary)
ਚੌਬੇ ਜਾਨਵਰ ਦਾ ਨਿਆਂ
9 “ਦੇਖ ਰਿਹਾ ਸਾਂ ਜਦੋਂ ਮੈਂ ਰੱਖੇ ਜਾ ਰਹੇ ਸਨ ਤਖਤ ਆਪਣੀਆਂ ਥਾਵਾਂ ਉੱਤੇ।
ਅਤੇ ਪ੍ਰਾਚੀਨ ਪਤਸ਼ਾਹ ਬੈਠਾ ਸੀ ਆਪਣੇ ਤਖਤ ਉੱਤੇ ਉਸ ਦੇ ਬਸਤਰ ਬਰਫ਼ ਜਿੰਨੇ ਸਫ਼ੇਦ ਸਨ।
ਸਿਰ ਦੇ ਵਾਲ ਓਸਦੇ ਸਨ ਸਫ਼ੇਦ ਸਨ ਇਹ ਚਿੱਟੀ ਉਨ ਜਿਹੇ।
ਤਖਤ ਸੀ ਉਸਦਾ ਬਣਿਆ ਅਗਨ ਦਾ ਅਤੇ ਪਹੀਏ ਤਖਤ ਦੇ ਸਨ ਬਣੇ ਲਾਟਾਂ ਦੇ।
10 ਅਗ੍ਗ ਦਾ ਦਰਿਆ ਇੱਕ ਸੀ ਵਗਦਾ ਪਿਆ ਸਾਹਮਣੇ ਪਰਾਚੀਨ ਰਾਜੇ ਦੇ।
ਹਜਾਰਾਂ ਦੇ ਹਜਾਰਾਂ ਲੋਕ ਉਸਦੀ ਸੇਵਾ ਕਰ ਰਹੇ ਸਨ।
ਦਸ ਹਜ਼ਾਰ ਵਾਰੀ ਦਸ ਹਜ਼ਾਰ ਲੋਕ ਉਸ ਦੇ ਅੱਗੇ ਖਲੋਤੇ ਹੋਏ ਸਨ।
ਇਹ ਸੀ ਜਿਵੇਂ ਕਚਿਹਰੀ ਹੋਵੇ ਸ਼ੁਰੂ ਹੋਣ ਵਾਲੀ ਅਤੇ ਕਿਤਾਬਾਂ ਹੋਣ ਖੁਲ੍ਹੀਆਂ।
13 “ਰਾਤ ਵੇਲੇ ਆਪਣੇ ਦਰਸ਼ਨ ਵਿੱਚ ਮੈਂ ਦੇਖਿਆ, ਅਤੇ ਓੱਥੇ ਮੇਰੇ ਸਾਹਮਣੇ ਇੱਕ ਬੰਦਾ ਸੀ ਜਿਹੜਾ ਬੰਦੇ ਵਾਂਗ ਦਿਖਾਈ ਦਿੰਦਾ ਸੀ। ਉਹ ਅਕਾਸ਼ ਵਿੱਚੋਂ ਬਦਲਾਂ ਉੱਤੇ ਆ ਰਿਹਾ ਸੀ। ਉਹ ਪ੍ਰਾਚੀਨ ਪਾਤਸ਼ਾਹ ਕੋਲ ਆਇਆ ਅਤੇ ਉਹ ਉਸ ਨੂੰ ਉਸ ਦੇ ਸਾਹਮਣੇ ਲੈ ਆਏ।
14 “ਜਿਹੜਾ ਬੰਦਾ ਮਨੁੱਖ ਵਾਂਗ ਦਿਖਾਈ ਦਿੰਦਾ ਸੀ ਉਸ ਨੂੰ ਅਧਿਕਾਰ, ਪਰਤਾਪ ਅਤੇ ਪੂਰੀ ਹਕੂਮਤੀ ਸ਼ਕਤੀ ਦਿੱਤੀ ਗਈ। ਹਰ ਕੌਮ ਅਤੇ ਹਰ ਭਾਸ਼ਾ ਦੇ ਲੋਕ ਉਸਦੀ ਉਪਾਸਨਾ ਕਰਨਗੇ। ਉਸਦੀ ਹਕੂਮਤ ਹਮੇਸ਼ਾ ਰਹੇਗੀ। ਉਸਦਾ ਰਾਜ ਸਦਾ ਰਹੇਗਾ। ਇਸਦਾ ਕਦੇ ਨਾਸ਼ ਨਹੀਂ ਹੋਵੇਗਾ।
93 ਯਹੋਵਾਹ ਰਾਜਾ ਹੈ।
ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ।
ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰੱਖਿਅਤ ਹੈ।
ਇਹ ਨਹੀਂ ਹਿੱਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।
2 ਹੇ ਪਰਮੇਸ਼ੁਰ ਤੁਹਾਡਾ ਰਾਜ ਸਦੀਵੀ ਰਿਹਾ ਹੈ।
ਹੇ ਪਰਮੇਸ਼ੁਰ, ਤੁਸੀਂ ਸਦੀਵੀ ਤੌਰ ਤੇ ਜੀਵਿਤ ਰਹੇ ਹੋ।
3 ਯਹੋਵਾਹ, ਨਦੀਆਂ ਦਾ ਸ਼ੋਰ ਬਹੁਤ ਉੱਚਾ ਹੈ।
ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।
4 ਸਾਗਰ ਦੀਆਂ ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।
ਪਰ ਉੱਚਾ ਯਹੋਵਾਹ ਹੋਰ ਵੀ ਵੱਧ ਸ਼ਕਤੀਸ਼ਾਲੀ ਹੈ।
5 ਯਹੋਵਾਹ, ਤੁਹਾਡੇ ਨੇਮ ਸਦਾ ਲਈ ਬਣੇ ਰਹਿਣਗੇ।
ਤੁਹਾਡਾ ਪਵਿੱਤਰ ਮੰਦਰ ਸਦਾ ਲਈ ਖਲੋਤਾ ਰਹੇਗਾ।
ਯੂਹੰਨਾ ਯਿਸੂ ਦੇ ਸੰਦੇਸ਼ਾਂ ਨੂੰ ਕਲੀਸਿਯਾ ਲਈ ਲਿਖਦਾ ਹੈ
4 ਯੂਹੰਨਾ ਵੱਲੋਂ,
ਅਸਿਯਾ ਦੇ ਸੂਬੇ ਵਿੱਚ ਸੱਤ ਕਲੀਸਿਯਾਵਾਂ ਨੂੰ:
ਉਸ ਇੱਕ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ, ਜੋ ਹੈ, ਜੋ ਹਮੇਸ਼ਾ ਸੀ ਅਤੇ ਜੋ ਆ ਰਿਹਾ ਹੈ; ਅਤੇ ਉਸ ਦੇ ਤਖਤ ਦੇ ਅੱਗੇ ਦੇ ਸੱਤ ਆਤਮਿਆਂ ਵੱਲੋਂ ਅਤੇ ਯਿਸੂ ਮਸੀਹ ਵੱਲੋਂ। 5 ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਜਿਵਾਲਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ।
ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸ ਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ। 6 ਯਿਸੂ ਨੇ ਸਾਨੂੰ ਆਪਣੀ ਮਿਹਨਤ ਨਾਲ ਬਣਾਇਆ ਹੈ। ਉਸ ਨੇ ਸਾਨੂੰ ਅਜਿਹੇ ਜਾਜਕ ਬਣਾਇਆ ਜਿਹੜੇ ਉਸ ਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰਦੇ ਹਨ। ਇੱਥੇ ਉਸ ਨੂੰ ਹਮੇਸ਼ਾ ਅਤੇ ਹਮੇਸ਼ਾ ਮਹਿਮਾ ਅਤੇ ਸ਼ਕਤੀ ਹੋਵੇ। ਆਮੀਨ।
7 ਦੇਖੋ, ਯਿਸੂ ਬੱਦਲਾਂ ਦੇ ਸੰਗ ਆ ਰਿਹਾ ਹੈ। ਹਰ ਕੋਈ ਉਸ ਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸ ਨੂੰ ਛੇਕਿਆ [a] ਸੀ। ਧਰਤੀ ਦੇ ਸਾਰੇ ਲੋਕ ਉਸ ਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ।
8 ਪ੍ਰਭੂ ਪਰਮੇਸ਼ੁਰ ਆਖਦਾ ਹੈ, “ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹੜਾ ਹਮੇਸ਼ਾ ਸੀ ਅਤੇ ਜਿਹੜਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।”
33 ਪਿਲਾਤੁਸ ਮਹਿਲ ਅੰਦਰ ਵਾਪਸ ਚੱਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?”
34 ਯਿਸੂ ਨੇ ਆਖਿਆ, “ਕੀ ਤੂੰ ਇਹ ਆਪਣੇ-ਆਪ ਪੁੱਛ ਰਿਹਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”
35 ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਪਰਧਾਨ ਜਾਜਕ ਤੈਨੂੰ ਮੇਰੇ ਕੋਲ ਲਿਆਏ ਹਨ। ਤੂੰ ਕੀ ਗਲਤ ਕੀਤਾ ਹੈ?”
36 ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
37 ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?”
ਯਿਸੂ ਨੇ ਆਖਿਆ, “ਤੂੰ ਜੋ ਆਖਿਆ ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਣ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸੱਕਾਂ। ਅਤੇ ਹਰ ਮਨੁੱਖ ਜੋ ਸਚਿਆਈ ਨਾਲ ਸੰਬੰਧਿਤ ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
2010 by World Bible Translation Center