Revised Common Lectionary (Complementary)
ਨਿਰਦੇਸ਼ਕ ਲਈ: ਸਾਜ਼ਾਂ ਨਾਲ। ਆਸਾਫ਼ ਦਾ ਉਸਤਤਿ ਦਾ ਗੀਤ।
76 ਯਹੂਦਾਹ ਦੇ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ।
ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਨਾਮ ਦਾ ਆਦਰ ਕਰਦੇ ਹਨ।
2 ਪਰਮੇਸ਼ੁਰ ਦਾ ਮੰਦਰ ਸ਼ਾਲੇਮ ਵਿੱਚ ਹੈ।
ਪਰਮੇਸ਼ੁਰ ਦਾ ਘਰ ਸੀਯੋਨ ਪਰਬਤ ਉੱਤੇ ਹੈ।
3 ਉਸ ਜਗ਼੍ਹਾ ਪਰਮੇਸ਼ੁਰ ਨੇ ਤੀਰ ਕਮਾਨ,
ਢਾਲਾਂ, ਤਲਵਾਰਾਂ ਅਤੇ ਜੰਗ ਅਤੇ ਹੋਰ ਹਥਿਆਰ ਤੋੜੇ ਸਨ।
4 ਹੇ ਪਰਮੇਸ਼ੁਰ, ਤੁਸੀਂ ਮਹਿਮਾ ਵਾਲੇ ਹੋਂ ਅਤੇ ਉਨ੍ਹਾਂ ਪਹਾੜੀਆਂ ਵਿੱਚੋਂ ਆ ਰਹੇ ਹੋਂ
ਜਿੱਥੇ ਤੁਸੀਂ ਆਪਣੇ ਵੈਰੀਆਂ ਨੂੰ ਹਰਾਇਆ ਸੀ।
5 ਉਨ੍ਹਾਂ ਸਿਪਾਹੀਆਂ ਨੇ ਸੋਚਿਆ ਕਿ ਉਹ ਤਾਕਤਵਰ ਹਨ।
ਪਰ ਹੁਣ ਉਹ ਖੇਤਾਂ ਅੰਦਰ ਮੁਰਦਾ ਪਏ ਹਨ।
ਉਨ੍ਹਾਂ ਨੇ ਸ਼ਰੀਰ ਉਸ ਸਭ ਕਾਸੇ ਤੋਂ ਸੱਖਣੇ ਪਏ ਹਨ ਉਹ ਜੋ ਸਭ ਕੁਝ ਉਨ੍ਹਾਂ ਦਾ ਸੀ।
ਉਨ੍ਹਾਂ ਸਿਪਾਹੀਆਂ ਵਿੱਚੋਂ ਕੋਈ ਵੀ ਆਪਣੀ ਰੱਖਿਆ ਨਹੀਂ ਕਰ ਸੱਕਿਆ ਸੀ।
6 ਯਾਕੂਬ ਦਾ ਪਰਮੇਸ਼ੁਰ ਉਨ੍ਹਾਂ ਸਿਪਾਹੀਆਂ ਉੱਤੇ ਗੱਜਿਆ,
ਅਤੇ ਉਹ ਸਾਰੀ ਫ਼ੌਜ ਆਪਣੇ ਰੱਥਾਂ ਅਤੇ ਘੋੜਿਆਂ ਨਾਲ ਮੁਰਦਾ ਹੋ ਡਿੱਗੀ।
7 ਹੇ ਪਰਮੇਸ਼ੁਰ, ਤੂੰ ਭਰਮ ਭਰਿਆ ਹੈਂ।
ਤੇਰੇ ਖਿਲਾਫ਼ ਉਦੋਂ ਕੋਈ ਨਹੀਂ ਖਲੋ ਸੱਕਦਾ ਜਦੋਂ ਤੂੰ ਗੁੱਸੇ ਵਿੱਚ ਹੁੰਦਾ ਹੈਂ।
8-9 ਪਰਮੇਸ਼ੁਰ ਨਿਆਂਕਾਰ ਵਾਂਗ ਖਲੋਤਾ ਸੀ, ਅਤੇ ਉਸ ਨੇ ਆਪਣਾ ਨਿਆਂ ਦਿੱਤਾ।
ਪਰਮੇਸ਼ੁਰ ਨੇ ਧਰਤੀ ਦੇ ਨਿਮਾਣੇ ਲੋਕਾਂ ਨੂੰ ਬਚਾ ਲਿਆ।
ਉਸ ਨੇ ਸਵਰਗ ਤੋਂ ਆਪਣਾ ਨਿਆਂ ਦਿੱਤਾ।
ਸਾਰੀ ਧਰਤੀ ਖਾਮੋਸ਼ ਅਤੇ ਡਰੀ ਹੋਈ ਸੀ।
10 ਹੇ ਪਰਮੇਸ਼ੁਰ, ਲੋਕ ਤੁਹਾਡਾ ਆਦਰ ਕਰਦੇ ਹਨ ਜਦੋਂ ਤੁਸੀਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੰਦੇ ਹੋ।
ਆਦਮੀ ਦਾ ਗੁੱਸਾ ਵੀ ਤੇਰੀ ਉਸਤਤਿ ਕਰ ਸੱਕਦਾ ਹੈ। ਬਚੇ ਹੋਏ ਮਜ਼ਬੂਤ ਹੋ ਜਾਣਗੇ।
11 ਲੋਕੋ, ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਾਅਦੇ ਕੀਤੇ ਸਨ।
ਹੁਣ ਉਸ ਨੂੰ ਉਹ ਭੇਟ ਕਰੋ ਜਿਸਦਾ ਤੁਸੀਂ ਇਕਰਾਰ ਕੀਤਾ ਸੀ।
ਹਰ ਥਾਂ ਲੋਕ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ।
ਅਤੇ ਉਹ ਉਸ ਕੋਲ ਸੁਗਾਤਾਂ ਨਾਲ ਆਉਣਗੇ।
12 ਪਰਮੇਸ਼ੁਰ ਵੱਡੇ ਆਗੂਆਂ ਨੂੰ ਹਰਾ ਦਿੰਦਾ ਹੈ;
ਅਤੇ ਧਰਤੀ ਦੇ ਸਾਰੇ ਰਾਜੇ ਉਸਤੋਂ ਡਰਦੇ ਹਨ।
19 “ਫ਼ੇਰ ਮੈਂ ਜਾਨਣਾ ਚਾਹਿਆ ਕਿ ਚੌਬਾ ਜਾਨਵਰ ਕੀ ਸੀ ਅਤੇ ਇਸਦਾ ਅਰਬ ਕੀ ਸੀ। ਚੌਬਾ ਜਾਨਵਰ ਹੋਰਨਾਂ ਸਾਰਿਆਂ ਜਾਨਵਰਾਂ ਨਾਲੋਂ ਭਿਂਨ ਸੀ। ਇਹ ਬਹੁਤ ਭਿਆਨਕ ਸੀ। ਇਸਦੇ ਦੰਦ ਲੋਹੇ ਦੇ ਅਤੇ ਪੰਜੇ ਕਾਂਸੀ ਦੇ ਸਨ। ਇਹ ਉਹ ਜਾਨਵਰ ਸੀ ਜਿਹੜਾ ਆਪਣੇ ਸ਼ਿਕਾਰ ਨੂੰ ਪੂਰੀ ਤਰ੍ਹਾਂ ਕੁਚਲ ਦਿੰਦਾ ਸੀ ਤੇ ਖਾ ਜਾਂਦਾ ਸੀ। ਅਤੇ ਇਹ ਆਪਣੇ ਸ਼ਿਕਾਰਾਂ ਦੇ ਬਚੇ ਖੁਚੇ ਅਵਸ਼ੇਸ਼ਾਂ ਨੂੰ ਲਿਤਾੜ ਦਿੰਦਾ ਸੀ। 20 ਅਤੇ ਮੈਂ ਜਾਨਣਾ ਚਾਹੁੰਦਾ ਸੀ ਕਿ ਚੌਬੇ ਜਾਨਵਰ ਦੇ ਸਿਰ ਉਤ੍ਤਲੇ ਦਸ ਸਿੰਗ ਕੀ ਸਨ। ਅਤੇ ਮੈਂ ਉਸ ਛੋਟੇ ਸਿੰਗ ਬਾਰੇ ਵੀ ਜਾਨਣਾ ਚਾਹੁੰਦਾ ਸਾਂ, ਜਿਹੜਾ ਉੱਥੇ ਉਗਿਆ ਹੋਇਆ ਸੀ। ਉਸ ਛੋਟੇ ਸਿੰਗ ਨੇ ਦਸਾਂ ਸਿੰਗਾਂ ਵਿੱਚੋਂ ਤਿੰਨਾਂ ਨੂੰ ਪੁੱਟ ਦਿੱਤਾ ਸੀ। ਉਹ ਛੋਟਾ ਸਿੰਗ ਬਾਕੀ ਸਿੰਗਾਂ ਨਾਲੋਂ ਵੱਧੇਰੇ ਕਮੀਨਾ ਨਜ਼ਰ ਆਉਂਦਾ ਸੀ। ਅਤੇ ਉਹ ਛੋਟਾ ਸਿੰਗ ਲਗਾਤਾਰ ਮਹਾਨ ਗੱਲਾਂ ਬੋਲ ਰਿਹਾ ਸੀ। 21 ਜਿਵੇਂ ਮੈਂ ਦੇਖ ਰਿਹਾ ਸੀ, ਇਸ ਛੋਟੇ ਸਿੰਗ ਨੇ ਪਰਮੇਸ਼ੁਰ ਦੇ ਖਾਸ ਲੋਕਾਂ ਉੱਤੇ ਹਮਲਾ ਕਰਨ ਅਤੇ ਉਨ੍ਹਾਂ ਦੇ ਖਿਲਾਫ਼ ਜੰਗ ਕਰਨੀ ਸ਼ੁਰੂ ਕਰ ਦਿੱਤੀ। ਅਤੇ ਉਹ ਸਿੰਗ ਉਨ੍ਹਾਂ ਨੂੰ ਮਾਰ ਰਿਹਾ ਸੀ। 22 ਛੋਟਾ ਸਿੰਗ ਉਦੋਂ ਤੱਕ ਪਰਮੇਸ਼ੁਰ ਦੇ ਲੋਕਾਂ ਨੂੰ ਮਾਰਦਾ ਰਿਹਾ ਜਦੋਂ ਤੱਕ ਕਿ ਪ੍ਰਾਚੀਨ ਪਾਤਸ਼ਾਹ ਆ ਨਹੀਂ ਗਿਆ ਅਤੇ ਉਸ ਦੇ ਬਾਰੇ ਨਿਆਂ ਨਹੀਂ ਕੀਤਾ। ਪ੍ਰਾਚੀਨ ਪਾਤਸ਼ਾਹ ਨੇ ਉਸ ਛੋਟੇ ਸਿੰਗ ਬਾਰੇ ਨਿਆਂੇ ਦਾ ਐਲਾਨ ਕਰ ਦਿੱਤਾ। ਇਸ ਨਿਆਂੇ ਨਾਲ ਪਰਮੇਸ਼ੁਰ ਦੇ ਖਾਸ ਲੋਕਾਂ ਨੂੰ ਸਹਾਇਤਾ ਮਿਲੀ ਅਤੇ ਉਨ੍ਹਾਂ ਨੂੰ ਰਾਜ ਮਿਲ ਗਿਆ।
23 “ਅਤੇ ਉਸ ਨੇ ਮੈਨੂੰ ਇਹ ਸਮਝਾਇਆ: ’ਚੌਬਾ ਜਾਨਵਰ ਉਹ ਚੌਬਾ ਰਾਜ ਹੈ ਜਿਹੜਾ ਧਰਤੀ ਉੱਤੇ ਆਵੇਗਾ। ਇਹ ਹੋਰ ਸਾਰੇ ਰਾਜਾਂ ਨਾਲੋਂ ਵੱਖਰਾ ਹੋਵੇਗਾ। ਚੌਬਾ ਰਾਜ ਧਰਤੀ ਉਤ੍ਤਲੇ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ। ਇਹ ਧਰਤੀ ਉਤ੍ਤਲੀਆਂ ਸਾਰੀਆਂ ਕੌਮਾਂ ਨੂੰ ਲਿਤਾੜ ਦੇਵੇਗਾ ਅਤੇ ਕੁਚਲ ਦੇਵੇਗਾ। 24 ਦਸ ਸਿੰਗ ਉਹ ਦਸ ਰਾਜੇ ਹਨ ਜਿਹੜੇ ਇਸ ਚੌਬੇ ਰਾਜ ਵਿੱਚੋਂ ਆਉਣਗੇ। ਜਦੋਂ ਇਹ ਦਸ ਰਾਜੇ ਚੱਲੇ ਜਾਣਗੇ ਤਾਂ ਇੱਕ ਹੋਰ ਰਾਜਾ ਆਵੇਗਾ। ਉਹ ਉਨ੍ਹਾਂ ਰਾਜਿਆਂ ਨਾਲੋਂ ਵੱਖਰਾ ਹੋਵੇਗਾ ਜਿਨ੍ਹਾਂ ਨੇ ਉਸਤੋਂ ਪਹਿਲਾਂ ਹਕੂਮਤ ਕੀਤੀ ਸੀ। ਉਹ ਹੋਰਨਾਂ ਰਾਜਿਆਂ ਵਿੱਚੋਂ ਤਿੰਨਾਂ ਨੂੰ ਹਰਾ ਦੇਵੇਗਾ। 25 ਇਹ ਖਾਸ ਪਾਤਸ਼ਾਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਗੱਲਾਂ ਕਰੇਗਾ। ਅਤੇ ਉਹ ਰਾਜਾ ਪਰਮੇਸ਼ੁਰ ਦੇ ਖਾਸ ਬੰਦਿਆਂ ਨੂੰ ਨੁਕਸਾਨ ਪੁਚਾਵੇਗਾ ਅਤੇ ਮਾਰੇਗਾ। ਉਹ ਰਾਜਾ ਉਨ੍ਹਾਂ ਸਮਿਆਂ ਨੂੰ ਅਤੇ ਕਨੂੰਨਾਂ ਨੂੰ ਬਦਲਣ ਦੀ ਕੋਸ਼ਿਸ਼ ਕਰੇਗਾ ਜਿਹੜੇ ਪਹਿਲਾਂ ਹੀ ਸਥਾਪਿਤ ਹੋ ਚੁੱਕੇ ਹਨ। ਪਰਮੇਸ਼ੁਰ ਦੇ ਖਾਸ ਬੰਦੇ ਇਸ ਰਾਜੇ ਦੀ ਸ਼ਕਤੀ ਹੇਠਾਂ ਸਾਢੇ ਤਿੰਨ ਸਾਲ ਰਹਿਣਗੇ।”
26 “‘ਪਰ ਕਚਿਹਰੀ ਫ਼ੈਸਲਾ ਕਰੇਗੀ ਕਿ ਕੀ ਵਾਪਰਨਾ ਚਾਹੀਦਾ ਹੈ। ਅਤੇ ਉਸ ਰਾਜੇ ਦੀ ਸ਼ਕਤੀ ਨੂੰ ਖੋਹ ਲਿਆ ਜਾਵੇਗਾ। ਉਸਦਾ ਰਾਜ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ। 27 ਫ਼ੇਰ ਅਕਾਸ਼ ਹੇਠਲੀ ਰਾਜਗਦ੍ਦੀ ਅਤੇ ਅਧਿਕਾਰ ਅਤੇ ਸਾਰੇ ਰਾਜਾਂ ਦੀ ਮਹਾਨਤਾ ਅੱਤ ਮਹਾਨ ਪਰਮੇਸ਼ੁਰ ਦੇ ਪਵਿੱਤਰ ਪੁਰੱਖਾਂ ਨੂੰ ਦਿੱਤੀ ਜਾਵੇਗੀ। ਇਹ ਰਾਜ ਸਦਾ ਰਹੇਗਾ। ਅਤੇ ਹੋਰ ਸਾਰੇ ਰਾਜਾਂ ਦੇ ਲੋਕ ਉਨ੍ਹਾਂ ਦਾ ਆਦਰ ਅਤੇ ਉਨ੍ਹਾਂ ਦੀ ਸੇਵਾ ਕਰਨਗੇ।’
ਦੋ ਗਵਾਹ
11 ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂੰਡੀ ਵਰਗੀ ਸੀ। ਮੈਨੂੰ ਕਿਹਾ ਗਿਆ, “ਜਾ ਅਤੇ ਪਰਮੇਸ਼ੁਰ ਦੇ ਮੰਦਰ ਅਤੇ ਜੱਗਵੇਦੀ ਨੂੰ ਮਾਪ ਅਤੇ ਉੱਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ। 2 ਪਰ ਮੰਦਰ ਦੇ ਬਾਹਰਲੇ ਵਿਹੜੇ ਨੂੰ ਨਾ ਮਾਪੀਂ, ਇਸ ਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿੱਧਣਗੇ। 3 ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪੜ ਪਹਿਨੇ ਹੋਏ ਹੋਣਗੇ।”
4 ਇਹ ਦੋ ਗਵਾਹ ਜੈਤੂਨ ਦੇ ਦੋ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਸਨਮੁੱਖ ਖੜਦੇ ਹਨ। 5 ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹੜਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ। 6 ਇਨ੍ਹਾਂ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨ੍ਹਾਂ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨ੍ਹਾਂ ਦੇ ਕੋਲ ਧਰਤੀ ਦੇ ਹਰ ਤਰ੍ਹਾਂ ਦੀ ਭਿਆਨਕ ਮੁਸੀਬਤ ਨੂੰ ਭੇਜਣ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸੱਕਦੇ ਹਨ।
7 ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲੜੇਗਾ। ਇਹ ਉਹੀ ਜਾਨਵਰ ਹੈ ਜਿਹੜਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ। 8 ਇਨ੍ਹਾਂ ਦੋਹਾਂ ਗਵਾਹਾਂ ਦੇ ਸਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਏ ਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨ੍ਹਾਂ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿੱਥੇ ਉਨ੍ਹਾਂ ਦਾ ਪ੍ਰਭੂ ਮਰਿਆ ਸੀ। 9 ਹਰ ਜਾਤੀ, ਕਬੀਲਾ, ਭਾਸ਼ਾ ਅਤੇ ਕੌਮ ਦੇ ਲੋਕ ਸਾਢੇ ਤਿੰਨ ਦਿਨਾਂ ਤੱਕ ਇਨ੍ਹਾਂ ਦੋਹਾਂ ਲੋਥਾਂ ਉੱਤੇ ਨਿਗਾਹ ਰੱਖਣਗੇ। ਉਹ ਉਨ੍ਹਾਂ ਨੂੰ ਕਿਸੇ ਨੂੰ ਵੀ ਦਫ਼ਨਾਉਣ ਨਹੀਂ ਦੇਵੇਗਾ। 10 ਧਰਤੀ ਦੇ ਰਹਿਣ ਵਾਲੇ ਲੋਕ ਇਸ ਗੱਲੋਂ ਖੁਸ਼ ਹੋਣਗੇ ਕਿ ਇਹ ਦੋਨੋਂ ਮਰ ਚੁੱਕੇ ਹਨ। ਉਹ ਦਾਅਵਤਾਂ ਕਰਨਗੇ ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣਗੇ। ਉਹ ਇਹ ਗੱਲ ਇਸ ਲਈ ਕਰਨਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ (ਗਵਾਹਾਂ) ਨੇ ਦੁਨੀਆਂ ਦੇ ਲੋਕਾਂ ਲਈ ਹੁਣ ਬਹੁਤ ਦੁੱਖ ਤਕਲੀਫ਼ਾਂ ਲਿਆਂਦੀਆਂ।
11 ਪਰ ਸਾਢੇ ਤਿੰਨਾਂ ਦਿਨਾਂ ਪਿੱਛੋਂ ਪਰਮੇਸ਼ੁਰ ਵੱਲੋਂ ਜੀਵਨ ਦੇ ਸਾਹ ਨੇ ਉਨ੍ਹਾਂ ਵਿੱਚ ਪ੍ਰਵੇਸ਼ ਕੀਤਾ ਅਤੇ ਉਹ ਆਪਣੇ ਪੈਰਾਂ ਤੇ ਖਲੋ ਗਏ। ਉਹ ਸਾਰੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੇਖਿਆ ਡਰ ਨਾਲ ਭਰ ਗਏ ਸਨ। 12 ਫ਼ੇਰ ਦੋਹਾ ਗਵਾਹਾਂ ਨੇ ਅਕਾਸ਼ ਵਿੱਚੋਂ ਇੱਕ ਉੱਚੀ ਅਵਾਜ਼ ਆਖਦੀ ਸੁਣੀ, “ਇਥੇ ਉੱਤੇ ਆ ਜਾਓ।” ਫ਼ੇਰ ਉਹ ਬੱਦਲ ਵਿੱਚ ਤਾਹਾਂ ਸਵਰਗ ਨੂੰ ਚੱਲੇ ਗਏ। ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂਦਿਆਂ ਦੇਖਦੇ ਰਹੇ।
13 ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦੱਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹੜੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
14 ਦੂਸਰੀ ਵੱਡੀ ਮੁਸੀਬਤ ਖਤਮ ਹੋ ਚੁੱਕੀ ਸੀ। ਤੀਸਰੀ ਵੱਡੀ ਮੁਸੀਬਤ ਛੇਤੀ ਹੀ ਆਉਣ ਵਾਲੀ ਹੈ।
2010 by World Bible Translation Center