Revised Common Lectionary (Complementary)
10 ਹੇ ਯਰੂਸ਼ਲਮ, ਖੁਸ਼ ਹੋ! ਤੁਸੀਂ ਸਾਰੇ ਲੋਕੋ, ਜਿਹੜੇ ਯਰੂਸ਼ਲਮ ਨੂੰ ਪਿਆਰ ਕਰਦੇ ਹੋ, ਪ੍ਰਸੰਨ ਹੋਵੋ!
ਯਰੂਸ਼ਲਮ ਨਾਲ, ਉਦਾਸ ਗੱਲਾਂ ਵਾਪਰੀਆਂ ਸਨ, ਇਸ ਲਈ ਤੁਹਾਡੇ ਵਿੱਚੋਂ ਕੁਝ ਲੋਕ ਉਦਾਸ ਨੇ।
ਪਰ ਹੁਣ ਤੁਹਾਨੂੰ ਲੋਕਾਂ ਨੂੰ ਖੁਸ਼ ਹੋ ਜਾਣਾ ਚਾਹੀਦਾ ਹੈ।
11 ਕਿਉਂਕਿ ਤੁਹਾਡੇ ਉੱਪਰ ਦਇਆ ਹੋਵੇਗੀ
ਜਿਵੇਂ ਉਸਦੀ ਛਾਤੀ ਵਿੱਚੋਂ ਦੁੱਧ ਉਤਰਦਾ ਹੈ।
ਉਹ “ਦੁੱਧ” ਸੱਚਮੁੱਚ ਤੁਹਾਨੂੰ ਸਂਤੁਸਟ ਕਰੇਗਾ!
ਤੁਸੀਂ ਲੋਕ ਦੁੱਧ ਪੀਵੋਗੇ, ਅਤੇ ਤੁਸੀਂ ਸੱਚਮੁੱਚ ਮਾਣੋਗੇ ਸ਼ਾਨ ਯਰੂਸ਼ਲਮ ਦੀ।
12 ਯਹੋਵਾਹ ਆਖਦਾ ਹੈ,
“ਦੇਖੋ, ਮੈਂ ਤੁਹਾਨੂੰ ਦੇਵਾਂਗਾ ਅਮਨ।
ਇਹ ਅਮਨ ਤੁਹਾਡੇ ਵੱਲ ਵਗਦੇ ਦਰਿਆ ਵਾਂਗ ਆਵੇਗਾ।
ਧਰਤੀ ਦੀਆਂ ਸਾਰੀਆਂ ਕੌਮਾਂ ਦੀ ਦੌਲਤ ਤੁਹਾਡੇ ਵੱਲ ਵਗਦੀ ਆਵੇਗੀ।
ਉਹ ਦੌਲਤ ਇੱਕ ਹੜ੍ਹ ਵਾਂਗ ਆਵੇਗੀ।
ਤੁਸੀਂ ਛੋਟੇ ਬੱਚਿਆਂ ਵ੍ਵਰਗੇ ਹੋਵੋਂਗੇ।
ਤੁਸੀਂ ਉਹ ਦੁੱਧ ਪੀਵੋਗੇ ।
ਮੈਂ ਤੁਹਾਨੂੰ ਚੁੱਕ ਲਵਾਂਗਾ ਅਤੇ ਆਪਣੀਆਂ ਬਾਹਾਂ ਵਿੱਚ ਰੱਖਾਂਗਾ
ਅਤੇ ਮੈਂ ਤੁਹਾਨੂੰ ਆਪਣੇ ਗੋਡਿਆਂ ਦੇ ਝੂਟੇ ਦਿਆਂਗਾ।
13 ਮੈਂ ਤੁਹਾਨੂੰ ਸੱਕੂਨ ਦੇਵਾਂਗਾ ਜਿਵੇਂ ਮਾਂ ਆਪਣੇ ਬੱਚੇ ਨੂੰ ਦਿੰਦੀ ਹੈ।
ਅਤੇ ਤੁਸੀਂ ਹੋਵੋਗੇ ਯਰੂਸ਼ਲਮ ਅੰਦਰ ਜਦੋਂ ਸੱਕੂਨ ਦੇਵਾਂਗਾ ਮੈਂ ਤੁਹਾਨੂੰ!”
14 ਤੁਸੀਂ ਉਹ ਚੀਜ਼ਾਂ ਦੇਖੋਂਗੇ, ਜਿਨ੍ਹਾਂ ਨੂੰ ਤੁਸੀਂ ਸੱਚਮੁੱਚ ਮਾਣੋਗੇ।
ਤੁਸੀਂ ਆਜ਼ਾਦ ਹੋਵੋਂਗੇ ਅਤੇ ਘਾਹ ਵਾਂਗ ਉਗ੍ਗੋਁਗੇ।
ਯਹੋਵਾਹ ਦੇ ਸੇਵਕ ਉਸ ਦੀ ਸ਼ਕਤੀ ਨੂੰ ਦੇਖਣਗੇ,
ਪਰ ਯਹੋਵਾਹ ਦੇ ਦੁਸ਼ਮਣ ਉਸ ਦੇ ਕਹਿਰ ਨੂੰ ਦੇਖਣਗੇ।
ਨਿਰਦੇਸ਼ਕ ਲਈ: ਉਸਤਤਿ ਦਾ ਇੱਕ ਗੀਤ।
66 ਧਰਤੀ ਉਤਲੀ ਹਰ ਸ਼ੈਅ, ਪਰਮੇਸ਼ੁਰ ਅੱਗੇ ਖੁਸ਼ੀ ਨਾਲ ਕੂਕਦੀ ਹੈ।
2 ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ।
ਉਸਤਤਿ ਦੇ ਗੀਤਾਂ ਨਾਲ ਉਸਦਾ ਸਤਿਕਾਰ ਕਰੋ।
3 ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ।
ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।
4 ਸਾਰੀ ਦੁਨੀਆਂ ਤੁਹਾਡੀ ਉਪਾਸਨਾ ਕਰੇ,
ਹਰ ਕੋਈ ਤੁਹਾਡੇ ਨਾਮ ਦੀ ਉਸਤਤਿ ਗਾਵੇ।”
5 ਉਨ੍ਹਾਂ ਚੀਜ਼ਾਂ ਵੱਲ ਵੇਖੋ ਜਿਹੜੀਆਂ ਪਰਮੇਸ਼ੁਰ ਨੇ ਸਾਜੀਆਂ।
ਉਹ ਚੀਜ਼ਾਂ ਸਾਨੂੰ ਹੈਰਾਨ ਕਰਦੀਆਂ ਹਨ।
6 ਉਸ ਦੇ ਲੋਕ ਤੁਰਕੇ ਦਰਿਆ ਪਾਰ ਕਰ ਗਏ
ਅਤੇ ਉਨ੍ਹਾਂ ਨੇ ਉਸਦੀ ਕੀਤੀ ਮਹਾਨ ਗੱਲ ਬਾਰੇ ਆਨੰਦ ਮਾਣਿਆ।
7 ਪਰਮੇਸ਼ੁਰ ਆਪਣੀ ਮਹਾਨ ਸ਼ਕਤੀ ਨਾਲ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ;
ਉਹ ਹਰ ਜਗ਼੍ਹਾ ਲੋਕਾਂ ਨੂੰ ਤੱਕਦਾ ਹੈ।
ਕੋਈ ਅਜਿਹਾ ਬੰਦਾ ਨਹੀਂ ਜੋ ਉਸ ਦੇ ਖਿਲਾਫ਼ ਵਿਦ੍ਰੋਹ ਕਰ ਸੱਕੇ।
8 ਲੋਕੋ, ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ;
ਉਸ ਨੂੰ ਉੱਚੀ-ਉੱਚੀ ਉਸਤਤਿ ਦੇ ਗੀਤ ਗਾਵੋ।
9 ਪਰਮੇਸ਼ੁਰ ਨੇ ਸਾਨੂੰ ਜ਼ਿੰਦਗੀ ਦਿੱਤੀ,
ਅਤੇ ਪਰਮੇਸ਼ੁਰ ਸਾਡੀ ਰੱਖਿਆ ਕਰਦਾ ਹੈ।
ਇੱਕ ਦੂਸਰੇ ਦੀ ਸਹਾਇਤਾ ਕਰੋ
6 ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ। 2 ਆਪਣੀਆਂ ਮੁਸ਼ਕਿਲਾਂ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਸੱਚਮੁੱਚ ਤੁਸੀਂ ਮਸੀਹ ਦੇ ਨੇਮ ਨੂੰ ਮੰਨਦੇ ਹੋ। 3 ਜਦੋਂ ਇੱਕ ਵਿਅਕਤੀ, ਇਹ ਸੋਚਦਾ ਹੈ ਕਿ ਉਹ ਬਹੁਤ ਖਾਸ ਹੈ, ਹਾਲਾਂ ਕਿ ਉਹ ਕੁਝ ਵੀ ਨਹੀਂ, ਤਾਂ ਉਹ ਆਪਣੇ ਆਪ ਨੂੰ ਗੁਮਰਾਹ ਕਰ ਰਿਹਾ ਹੈ। 4 ਕਿਸੇ ਵਿਅਕਤੀ ਨੂੰ ਹੋਰਨਾਂ ਲੋਕਾਂ ਨਾਲ ਆਪਣੀ ਤੁਲਨਾ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਖੁਦ ਆਪਣੇ ਕਰਮਾਂ ਨੂੰ ਪਰੱਖਣਾ ਚਾਹੀਦਾ ਹੈ। ਉਦੋਂ ਉਹ ਖੁਦ ਆਪਣੇ ਕੀਤੇ ਹੋਏ ਉੱਪਰ ਮਾਣ ਕਰ ਸੱਕਦਾ ਹੈ। 5 ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਜ਼ਰੂਰ ਸਵੀਕਾਰ ਕਰਨੀ ਚਾਹੀਦੀ ਹੈ।
ਜੀਵਨ ਇੱਕ ਖੇਤੀ ਦੀ ਬਿਜਾਈ ਕਰਨ ਵਾਂਗ ਹੈ
6 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸਿੱਖ ਰਿਹਾ ਹੈ ਉਸ ਨੂੰ ਆਪਣੀਆਂ ਸਮੂਹ ਚੰਗੀਆਂ ਚੀਜ਼ਾਂ ਉਸ ਵਿਅਕਤੀ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਜਿਹੜਾ ਉਸ ਨੂੰ ਸਿੱਖਿਆ ਦੇ ਰਿਹਾ ਹੈ।
7 ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸੱਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ। 8 ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੀ ਆਤਮਾ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੀ ਆਤਮਾ ਪਾਸੋਂ ਸਦੀਪਕ ਜੀਵਨ ਪ੍ਰਾਪਤ ਕਰੇਗਾ। 9 ਸਾਨੂੰ ਚੰਗਿਆਈ ਕਰਦਿਆਂ ਥੱਕਣਾ ਨਹੀਂ ਚਾਹੀਦਾ। ਅਸੀਂ ਠੀਕ ਸਮੇਂ ਤੇ ਆਪਣੀ ਸਦੀਪਕ ਜੀਵਨ ਦੀ ਫ਼ਸਲ ਪ੍ਰਾਪਤ ਕਰਾਂਗੇ। ਸਾਨੂੰ ਆਸ ਨਹੀਂ ਛੱਡਣੀ ਚਾਹੀਦੀ। 10 ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹੜੇ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ।
ਪੌਲੁਸ ਆਪਣਾ ਪੱਤਰ ਖਤਮ ਕਰਦਾ ਹੈ
11 ਇਹ ਪੱਤਰ ਮੈਂ ਆਪਣੇ ਹੱਥੀ ਲਿਖ ਰਿਹਾ ਹਾਂ। ਦੇਖੋ ਮੈਂ ਕਿੰਨੇ ਵੱਡੇ ਅੱਖ਼ਰ ਵਰਤ ਰਿਹਾ ਹਾਂ। 12 ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੋ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ। 13 ਜਿਹੜੇ ਆਦਮੀਆਂ ਦੀ ਸੁੰਨਤ ਹੋਈ ਹੁੰਦੀ ਹੈ ਉਹ ਖੁਦ ਵੀ ਨੇਮ ਨੂੰ ਨਹੀਂ ਮੰਨਦੇ। ਪਰ ਉਹ ਤੁਹਾਡੀ ਸੁੰਨਤ ਕਰਾਉਣੀ ਚਾਹੁੰਦੇ ਹਨ ਤਾਂ ਜੋ ਉਹ ਘਮੰਡ ਕਰ ਸੱਕਣ ਕਿ ਉਹ ਤੁਹਾਡੀ ਸੁੰਨਤ ਕਰਾਉਣ ਵਿੱਚ ਸਫ਼ਲ ਹੋ ਗਏ।
14 ਮੈਨੂੰ ਉਮੀਦ ਹੈ ਕਿ ਮੈਂ ਕਦੇ ਵੀ ਇਹੋ ਜਿਹੀਆਂ ਗੱਲਾਂ ਉੱਤੇ ਘਮੰਡ ਨਹੀਂ ਕਰਾਂਗਾ। ਸਿਰਫ਼ ਸਾਡੇ ਪ੍ਰਭੂ ਮਸੀਹ ਯਿਸੂ ਦੀ ਸਲੀਬ ਹੀ ਉਹ ਕਾਰਣ ਹੈ ਜਿਸਤੇ ਮੈਨੂੰ ਮਾਣ ਹੈ। ਯਿਸੂ ਦੀ ਸਲੀਬ ਉੱਤੇ ਹੋਈ ਮੌਤ ਰਾਹੀਂ ਦੁਨੀਆਂ ਮੇਰੇ ਲਈ ਮਰ ਚੁੱਕੀ ਹੈ [a] ਅਤੇ ਮੈਂ ਦੁਨੀਆਂ ਲਈ ਮਰ ਚੁੱਕਿਆ ਹਾਂ। 15 ਇਹ ਗੱਲ ਕੋਈ ਮਹੱਤਵ ਨਹੀਂ ਰੱਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ। 16 ਉਨ੍ਹਾਂ ਸਭ ਨੂੰ ਸ਼ਾਂਤੀ ਅਤੇ ਮਿਹਰ, ਜੋ ਇਸ ਰਿਵਾਜ਼ ਦਾ ਅਨੁਸਰਣ ਕਰਦੇ ਹਨ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ।
ਯਿਸੂ ਵੱਲੋਂ 72 ਮਨੁੱਖ ਭੇਜੇ ਜਾਣੇ
10 ਇਸਤੋਂ ਬਾਦ ਪ੍ਰਭੂ ਨੇ 72 [a] ਹੋਰ ਆਦਮੀ ਚੁਣੇ। ਉਸ ਨੇ ਉਨ੍ਹਾਂ ਨੂੰ ਦੋ-ਦੋ ਆਦਮੀਆਂ ਦੇ ਸਮੂਹਾਂ ਵਿੱਚ ਕੀਤਾ। ਅਤੇ ਉਨ੍ਹਾਂ ਨੂੰ ਸਾਰੇ ਨਗਰਾਂ ਅਤੇ ਸਾਰੀਆਂ ਥਾਵਾਂ ਤੇ ਆਪਣੇ ਅੱਗੇ-ਅੱਗੇ ਭੇਜਿਆ ਜਿੱਥੇ ਉਹ ਖੁਦ ਜਾਣ ਵਾਲਾ ਸੀ। 2 ਉਸ ਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।
3 “ਤੁਸੀਂ ਜਾਓ। ਪਰ ਸਾਵੱਧਾਨ ਰਹੋ! ਮੈਂ ਤੁਹਾਨੂੰ ਬਘਿਆੜਾਂ ਵਿੱਚ ਲੇਲਿਆਂ ਵਾਂਗ ਭੇਜ ਰਿਹਾ ਹਾਂ। 4 ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁੱਤੇ ਵਗੈਰਾ ਨਾ ਲੈਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ। 5 ਜਿਸ ਘਰ ਵਿੱਚ ਵੀ ਤੁਸੀਂ ਜਾਵੋ ਪਹਿਲਾਂ ਇਹ ਆਖੋ ਕਿ ‘ਇਸ ਘਰ ਵਿੱਚ ਸ਼ਾਂਤੀ ਰਹੇ।’ 6 ਜੇਕਰ ਉੱਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸ ਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ। 7 ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡ ਕੇ ਦੂਜੇ ਘਰ ਨਾ ਜਾਣਾ।
8 “ਅਤੇ ਜਦੋਂ ਤੁਸੀਂ ਇੱਕ ਨਗਰ ਵਿੱਚ ਪ੍ਰਵੇਸ਼ ਕਰੋ ਅਤੇ ਲੋਕ ਤੁਹਾਡਾ ਸੁਆਗਤ ਕਰਨ ਤਾਂ ਉਹੀ ਭੋਜਨ ਖਾਓ ਜੋ ਉਹ ਤੁਹਾਨੂੰ ਦੇਣ। 9 ਅਤੇ ਉੱਥੇ ਦੋ ਬਿਮਾਰ ਲੋਕਾਂ ਨੂੰ ਜਾਕੇ ਰਾਜੀ ਕਰਨਾ ਅਤੇ ਉਨ੍ਹਾਂ ਨੂੰ ਜਾਕੇ ਆਖਣਾ, ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਰਿਹਾ ਹੈ।’
10 “ਅਤੇ ਜਦੋਂ ਤੁਸੀਂ ਕਿਸੇ ਨਗਰ ਵਿੱਚ ਜਾਓ ਅਤੇ ਲੋਕ ਤੁਹਾਡਾ ਸੁਆਗਤ ਨਾ ਕਰਨ ਤਾਂ ਉਸ ਸ਼ਹਿਰ ਦੀਆਂ ਗਲੀਆਂ ਵਿੱਚ ਜਾਓ ਅਤੇ ਕਹੋ, 11 ‘ਅਸੀਂ ਤੁਹਾਡੇ ਨਗਰ ਦੀ ਧੂੜ, ਵੀ ਝਾੜ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’
16 “ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸ ਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”
ਸ਼ੈਤਾਨ ਦਾ ਡਿੱਗਣਾ
17 ਜਦੋਂ 72 ਆਦਮੀ ਆਪਣੀ ਯਾਤਰਾ ਤੋਂ ਵਾਪਸ ਮੁੜੇ ਤਾਂ ਉਹ ਬੜੇ ਖੁਸ਼ ਸਨ। ਉਨ੍ਹਾਂ ਆਖਿਆ, “ਪ੍ਰਭੂ, ਜਦੋਂ ਅਸੀਂ ਤੇਰੇ ਨਾਮ ਦਾ ਜ਼ਿਕਰ ਕੀਤਾ ਤਾਂ ਭੂਤਾਂ ਨੇ ਵੀ ਸਾਡੀ ਆਗਿਆ ਦਾ ਪਾਲਣ ਕੀਤਾ।”
18 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ। 19 ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂੰਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ। 20 ਪਰ ਪ੍ਰਸੰਨ ਨਾ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।”
2010 by World Bible Translation Center