Revised Common Lectionary (Complementary)
ਦਾਊਦ ਦਾ ਇੱਕ ਭੱਗਤੀ ਗੀਤ।
32 ਬੰਦਾ ਬਹੁਤ ਪ੍ਰਸੰਨ ਹੁੰਦਾ ਹੈ,
ਜਦੋਂ ਉਸ ਦੇ ਪਾਪ ਬਖਸ਼ੇ ਜਾਂਦੇ ਹਨ। ਉਹ ਬੰਦਾ ਬਹੁਤ ਸੁਭਾਗਾ ਹੈ
ਜਦੋਂ ਉਸ ਦੇ ਪਾਪ ਮਿਟਾਏ ਜਾਂਦੇ ਹਨ।
2 ਉਹ ਵਿਅਕਤੀ ਵੜਭਾਗਾ ਹੈ
ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ।
ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ।
3 ਹੇ ਪਰਮੇਸ਼ੁਰ, ਮੈਂ ਬਾਰ-ਬਾਰ ਤੁਹਾਨੂੰ ਪ੍ਰਾਰਥਨਾ ਕੀਤੀ,
ਪਰ ਮੈਂ ਆਪਣੇ ਗੁਪਤ ਗੁਨਾਹਾਂ ਬਾਰੇ ਨਹੀਂ ਦੱਸਿਆ।
ਮੈਂ ਹਰ ਸਮੇਂ ਕਮਜ਼ੋਰ ਬਣ ਗਿਆ ਜਦੋਂ ਵੀ ਮੈਂ ਪ੍ਰਾਰਥਨਾ ਕੀਤੀ।
4 ਹੇ ਪਰਮੇਸ਼ੁਰ, ਤੂੰ ਮੇਰੀ ਜ਼ਿੰਦਗੀ ਦਿਨ ਅਤੇ ਰਾਤ, ਸਖਤ ਤੋਂ ਸਖਤਰ ਬਣਾ ਦਿੱਤੀ ਹੈ।
ਮੈਂ ਗਰਮੀ ਦੀ ਝੁਲਸੀ ਤਪਸ਼ ਵਿੱਚ ਸੁੱਕੀ ਜ਼ਮੀਨ ਵਰਗਾ ਬਣ ਗਿਆ ਹਾਂ।
5 ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਹਮਣੇ ਇਕਰਾਰ ਕਰਨ ਦਾ ਫ਼ੈਸਲਾ ਕੀਤਾ।
ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ।
ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ।
ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ।
6 ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਪ੍ਰਾਰਥਨਾ ਕਰਨ।
ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ੍ਹ ਵਾਂਗਰਾਂ ਭਿਆਨਕ ਹੋਣ।
7 ਹੇ ਪਰਮੇਸ਼ੁਰ, ਤੁਸੀਂ ਮੇਰੀ ਸ਼ਰਨ ਹੋ।
ਤੁਸੀਂ ਮੇਰੀਆਂ ਮੁਸੀਬਤਾਂ ਵਿੱਚ ਮੇਰੀ ਰੱਖਿਆ ਕਰਦੇ ਹੋ।
ਤੂੰ ਮੈਨੂੰ ਘੇਰ ਅਤੇ ਮੇਰੀ ਰੱਖਿਆ ਕਰ।
ਇਸ ਲਈ ਮੈਂ ਉਸ ਬਾਰੇ ਗਾਉਂਦਾ ਜਿਵੇਂ ਤੁਸੀਂ ਮੈਨੂੰ ਬਚਾਇਆ।
8 ਯਹੋਵਾਹ ਆਖਦਾ ਹੈ, “ਮੈਂ ਤੈਨੂੰ ਸਿੱਖਿਆ ਦੇਵਾਂਗਾ
ਅਤੇ ਤੇਰੀ ਰਾਹਨੁਮਾਈ ਉਸ ਤਰ੍ਹਾਂ ਕਰਾਂਗਾ ਜਿਵੇਂ ਤੈਨੂੰ ਜਿਉਣਾ ਚਾਹੀਦਾ ਹੈ।
ਮੈਂ ਤੈਨੂੰ ਬਚਾਵਾਂਗਾ ਅਤੇ ਤੇਰਾ ਰਹਿਨੁਮਾ ਬਣਾਂਗਾ।
9 ਇਸ ਲਈ ਕਿਸੇ ਘੋੜੇ ਜਾਂ ਖੋਤੇ ਵਾਂਗਰਾਂ ਮੂਰਖ ਨਾ ਬਣੋ।
ਲੋਕਾਂ ਨੂੰ ਉਨ੍ਹਾਂ ਜਾਨਵਰਾਂ ਤੇ ਕਾਬੂ ਕਰਨ ਲਈ ਵਾਂਗਾ ਅਤੇ ਲਗਾਮਾਂ ਇਸਤੇਮਾਲ ਕਰਨੇ ਚਾਹੀਦੇ ਹਨ।
ਉਨ੍ਹਾਂ ਚੀਜ਼ਾਂ ਤੋਂ ਬਿਨਾ ਉਹ ਜਾਨਵਰ ਤੁਹਾਡੇ ਨੇੜੇ ਨਹੀਂ ਆਉਣਗੇ।”
10 ਬੁਰੇ ਲੋਕ ਬਹੁਤ ਸਾਰੇ ਦਰਦਾਂ ਦਾ ਸਾਹਮਣਾ ਕਰਨਗੇ।
ਪਰ ਪਰਮੇਸ਼ੁਰ ਦਾ ਸੱਚਾ ਪਿਆਰ ਉਨ੍ਹਾਂ ਲੋਕਾਂ ਨੂੰ ਘੇਰ ਲਵੇਗਾ ਜਿਹੜੇ ਯਹੋਵਾਹ ਵਿੱਚ ਯਕੀਨ ਰੱਖਦੇ ਹਨ।
11 ਹੇ ਸੱਜਨੋ, ਆਨੰਦ ਮਾਣੋ ਅਤੇ ਯਹੋਵਾਹ ਵਿੱਚ ਬਹੁਤ ਖੁਸ਼ ਹੋਵੋ।
ਤੁਸੀਂ ਪਵਿੱਤਰ ਹਿਰਦਿਆਂ ਵਾਲੇ ਸਮੂਹ ਲੋਕੋ, ਖੁਸ਼ੀ ਮਨਾਉ।
30 “ਯਿਰਮਿਯਾਹ, ਤੁਸੀਂ ਉਨ੍ਹਾਂ ਨੂੰ ਇਹ ਸੰਦੇਸ਼ ਦੇਵੋਗੇ:
‘ਯਹੋਵਾਹ ਉੱਪਰੋਂ ਕੂਕਦਾ ਹੈ।
ਉਹ ਆਪਣੇ ਪਵਿੱਤਰ ਮੰਦਰ ਤੋਂ ਕੂਕਦਾ ਹੈ!
ਯਹੋਵਾਹ ਆਪਣੇ ਲੋਕਾਂ ਉੱਤੇ ਕੂਕਦਾ ਹੈ!
ਉਸ ਦੀਆਂ ਕੂਕਾਂ ਉਨ੍ਹਾਂ ਲੋਕਾਂ ਦੇ ਗੀਤ ਵਰਗੀਆਂ ਉੱਚੀਆਂ ਨੇ ਜਿਹੜੇ ਮੈਅ ਲਈ, ਅੰਗੂਰਾਂ ਦੀ ਘਾਣੀ ਕਰਦੇ ਨੇ।
31 ਧਰਤੀ ਦੇ ਸਾਰੇ ਲੋਕਾਂ ਤੀਕ ਸ਼ੋਰ ਫ਼ੈਲਦਾ ਹੈ।
ਇਹ ਸ਼ੋਰ ਕਿਸ ਬਾਰੇ ਹੈ?
ਯਹੋਵਾਹ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਸਜ਼ਾ ਦੇ ਰਿਹਾ ਹੈ।
ਯਹੋਵਾਹ ਸਾਰੇ ਲੋਕਾਂ ਦੇ ਦੇਸ਼ਾਂ ਵਿਰੁੱਧ ਮੁਕੱਦਮਾਂ ਦਾਖਿਲ ਕਰ ਰਿਹਾ ਹੈ।
ਉਸ ਨੇ ਲੋਕਾਂ ਦਾ ਨਿਆਂ ਕੀਤਾ ਹੈ।
ਅਤੇ ਉਹ ਦੋਸ਼ੀ ਲੋਕਾਂ ਨੂੰ ਤਲਵਾਰ ਨਾਲ ਮਾਰ ਰਿਹਾ ਹੈ।’”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
32 ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ,
“ਬਿਪਤਾਵਾਂ ਛੇਤੀ ਹੀ ਇੱਕ ਦੇਸ਼
ਤੋਂ ਦੂਸਰੇ ਦੇਸ਼ ਵੱਲ ਫ਼ੈਲਣਗੀਆਂ।
ਉਹ ਧਰਤੀ ਦੇ ਸਾਰੇ ਦੂਰ-ਦੁਰਾਡੇ ਬਾਂਵਾਂ
ਉੱਤੇ ਤਾਕਤਵਰ ਤੂਫ਼ਾਨ ਵਾਂਗ ਆਉਣਗੀਆਂ!”
33 ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਦੇਸ਼ ਦੇ ਇੱਕ ਕੋਨੇ ਤੋਂ ਲੈ ਕੇ ਦੂਸਰੇ ਕੋਨੇ ਤੀਕ ਪਹੁੰਚ ਜਾਣਗੀਆਂ। ਕੋਈ ਬੰਦਾ ਵੀ ਉਨ੍ਹਾਂ ਮਰੇ ਹੋਇਆਂ ਲਈ ਨਹੀਂ ਰੋਵੇਗਾ। ਕੋਈ ਵੀ ਬੰਦਾ ਉਨ੍ਹਾਂ ਦੀਆਂ ਲਾਸ਼ਾਂ ਨੂੰ ਨਹੀਂ ਸਮੇਟੇਗਾ ਅਤੇ ਦਫ਼ਨ ਨਹੀਂ ਕਰੇਗਾ। ਉਹ ਗੋਹੇ ਵਾਂਗ ਧਰਤੀ ਉੱਤੇ ਪਈਆਂ ਰਹਿਣਗੀਆਂ।
34 ਅਯਾਲੀਓ ਤੁਹਾਨੂੰ ਭੇਡਾਂ (ਲੋਕਾਂ) ਦੀ ਅਗਵਾਈ ਕਰਨੀ ਚਾਹੀਦੀ ਹੈ।
ਵੱਡੇ ਆਗੂਓ ਰੋਣਾ ਸ਼ੁਰੂ ਕਰ ਦਿਓ!
ਤੁਸੀਂ ਭੇਡਾਂ (ਲੋਕਾਂ) ਦੇ ਆਗੂਓ ਦਰਦ ਨਾਲ ਧਰਤੀ ਉੱਤੇ ਲੇਟਣੀਆਂ ਖਾਓ।
ਕਿਉਂ? ਕਿਉਂ ਕਿ ਹੁਣ ਤੁਹਾਡੇ ਕਤਲ ਦਾ ਸਮਾਂ ਆ ਗਿਆ ਹੈ।
ਯਹੋਵਾਹ ਤੁਹਾਡੀਆਂ ਭੇਡਾਂ ਨੂੰ ਖਿੰਡਾ ਦੇਵੇਗਾ।
ਉਹ ਹਰ ਥਾਂ, ਟੁੱਟੇ ਘੜੇ ਦੀਆਂ ਠੀਕਰੀਆਂ ਵਾਂਗ ਖਿੰਡ ਜਾਣਗੇ।
35 ਅਯਾਲੀਆਂ ਲਈ ਲੁਕਣ ਦੀ ਕੋਈ ਥਾਂ ਨਹੀਂ ਹੋਵੇਗੀ।
ਉਹ ਆਗੂ ਬਚਕੇ ਨਹੀਂ ਜਾਣਗੇ।
36 ਮੈਂ ਅਯਾਲੀਆਂ (ਆਗੂਆਂ) ਦਾ ਸ਼ੋਰ ਸੁਣਦਾ ਹਾਂ।
ਮੈਂ ਭੇਡਾਂ ਦੇ ਆਗੂਆਂ ਨੂੰ ਰੋਦਿਆਂ ਸੁਣਦਾ ਹਾਂ।
ਯਹੋਵਾਹ ਉਨ੍ਹਾਂ ਦੀਆਂ ਚਰਾਂਦਾਂ (ਦੇਸ਼) ਨੂੰ ਤਬਾਹ ਕਰ ਰਿਹਾ ਹੈ।
37 ਉਹ ਸ਼ਾਂਵਾਪਰਿਆ ਕਿ
ਯਹੋਵਾਹ ਕਹਿਰਵਾਨ ਹੈ।
38 ਯਹੋਵਾਹ ਖਤਰਨਾਕ ਸ਼ੇਰ ਵਰਗਾ ਹੈ, ਆਪਣੇ ਮਾਂਦ ਵਿੱਚੋਂ ਨਿਕਲ ਰਿਹਾ,
ਯਹੋਵਾਹ ਕਹਿਰਵਾਨ ਹੈ!
ਇਹ ਕਹਿਰ ਉਨ੍ਹਾਂ ਲੋਕਾਂ ਨੂੰ ਜ਼ਖਮੀ ਕਰੇਗਾ।
ਉਨ੍ਹਾਂ ਦਾ ਦੇਸ਼ ਸੱਖਣਾ ਮਾਰੂਬਲ ਹੋਵੇਗਾ।
ਯਿਸੂ ਦਾ ਮੰਦਰ ਵਿੱਚ ਜਾਣਾ(A)
45 ਯਿਸੂ ਮੰਦਰ ਦੇ ਖੇਤਰ ਵਿੱਚ ਗਿਆ। ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ, ਜੋ ਅੰਦਰ ਚੀਜ਼ਾਂ ਵੇਚ ਰਹੇ ਸਨ। 46 ਯਿਸੂ ਨੇ ਕਿਹਾ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਇੱਕ ਪ੍ਰਾਰਥਨਾ ਦਾ ਘਰ ਹੋਵੇਗਾ’, [a] ਪਰ ਤੁਸੀਂ ਇਸ ਨੂੰ, ‘ਡਾਕੂਆਂ ਦੇ ਲੁਕਣ ਦੀ ਜਗ੍ਹਾ’ [b] ਵਿੱਚ ਬਦਲ ਦਿੱਤਾ ਹੈ।”
47 ਯਿਸੂ ਨੇ ਹਰ ਰੋਜ਼ ਮੰਦਰ ਵਿੱਚ ਉਪਦੇਸ਼ ਦਿੱਤੇ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਕੁਝ ਲੋਕ ਤੇ ਆਗੂ ਯਿਸੂ ਨੂੰ ਮਾਰਨ ਦਾ ਮੌਕਾ ਤਾੜ ਰਹੇ ਸਨ। 48 ਪਰ ਉਹ ਉਸ ਨੂੰ ਮਾਰਨ ਦਾ ਰਾਹ ਨਾ ਲੱਭ ਸੱਕੇ ਕਿਉਂਕਿ ਸਭ ਲੋਕ ਬੜੇ ਧਿਆਨ ਨਾਲ ਯਿਸੂ ਦੇ ਉਪਦੇਸ਼ਾਂ ਨੂੰ ਸੁਣ ਰਹੇ ਸਨ।
2010 by World Bible Translation Center