Revised Common Lectionary (Complementary)
ਦਾਊਦ ਦਾ ਇੱਕ ਗੀਤ।
101 ਮੈਂ ਪਿਆਰ ਅਤੇ ਨਿਰਪੱਖਤਾ ਦੇ ਗੀਤ ਗਾਵਾਂਗਾ।
ਯਹੋਵਾਹ, ਮੈਂ ਤੁਹਾਨੂੰ ਗੀਤ ਸੁਣਾਵਾਂਗਾ।
2 ਮੈਂ ਹੁਸ਼ਿਆਰੀ ਨਾਲ ਸਾਫ਼ ਸੁਥਰਾ ਜੀਵਨ ਜੀਵਾਂਗਾ।
ਮੈਂ ਆਪਣੇ ਘਰ ਵਿੱਚ ਪਵਿੱਤਰ ਜੀਵਨ ਜੀਵਾਂਗਾ।
ਯਹੋਵਾਹ, ਤੁਸੀਂ ਮੇਰੇ ਕੋਲ ਕਦੋਂ ਆਵੋਂਗੇ?
3 ਮੈਂ ਆਪਣੇ ਸਾਹਮਣੇ ਕੋਈ ਵੀ ਮੂਰਤੀ ਨਹੀਂ ਰੱਖਾਂਗਾ।
ਮੈਂ ਤੁਹਾਡੇ ਵਿਰੋਧੀ ਲੋਕਾਂ ਨੂੰ ਨਫ਼ਰਤ ਕਰਦਾ ਹਾਂ।
ਮੈਂ ਇਹ ਨਹੀਂ ਕਰਾਂਗਾ।
4 ਮੈਂ ਇਮਾਨਦਾਰ ਬਣਾਂਗਾ।
ਮੈਂ ਕੋਈ ਮੰਦੇ ਕੰਮ ਨਹੀਂ ਕਰਾਂਗਾ।
5 ਜੇ ਕੋਈ ਪਿੱਠ ਪਿੱਛੇ ਆਪਣੇ ਗੁਆਂਢੀ ਬਾਰੇ ਮੰਦਾ ਬੋਲਦਾ ਹੈ।
ਮੈਂ ਉਸ ਆਦਮੀ ਨੂੰ ਇਜਾਜ਼ਤ ਨਹੀਂ ਦਿਆਂਗਾ।
ਮੈਂ ਘਮੰਡੀਆਂ ਨੂੰ ਕਬੂਲ ਨਹੀਂ ਕਰ ਸੱਕਦਾ
ਜਿਹੜੇ ਸੋਚਦੇ ਹਨ ਕਿ ਉਹ ਦੂਸਰਿਆਂ ਨਾਲੋਂ ਬਿਹਤਰ ਹਨ।
6 ਮੈਂ ਦੇਸ਼ ਭਰ ਵਿੱਚ ਉਨ੍ਹਾਂ ਲੋਕਾਂ ਦੀ ਭਾਲ ਕਰਾਂਗਾ ਜਿਨ੍ਹਾਂ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ,
ਅਤੇ ਮੈਂ ਸਿਰਫ਼ ਉਨ੍ਹਾਂ ਲੋਕਾਂ ਤੋਂ ਹੀ ਆਪਣੀ ਸੇਵਾ ਕਰਾਵਾਂਗਾ।
ਸਿਰਫ਼ ਉਹੀ ਲੋਕ ਜਿਹੜੇ ਪਵਿੱਤਰ ਜੀਵਨ ਜਿਉਂਦੇ ਹਨ ਮੇਰੇ ਸੇਵਕ ਹੋ ਸੱਕਦੇ ਹਨ।
7 ਮੈਂ ਝੂਠਿਆਂ ਨੂੰ ਆਪਣੇ ਘਰ ਅੰਦਰ ਨਹੀਂ ਰਹਿਣ ਦਿਆਂਗਾ।
ਮੈਂ ਝੂਠਿਆਂ ਨੂੰ ਆਪਣੇ ਨੇੜੇ ਨਹੀਂ ਰਹਿਣ ਦਿਆਂਗਾ।
8 ਮੈਂ ਇਸ ਦੇਸ਼ ਵਿੱਚ ਰਹਿਣ ਵਾਲੇ ਮੰਦੇ ਲੋਕਾਂ ਦਾ ਹਮੇਸ਼ਾ ਨਾਸ਼ ਕਰਾਂਗਾ।
ਮੈਂ ਮੰਦੇ ਲੋਕਾਂ ਨੂੰ ਪਰਮੇਸ਼ੁਰ ਦਾ ਸ਼ਹਿਰ ਛੱਡਣ ਤੇ ਮਜਬੂਰ ਕਰ ਦਿਆਂਗਾ।
ਸਾਮਰਿਯਾ ਦੇ ਲੋਕਾਂ ਦੀ ਸ਼ੁਰੂਆਤ
24 ਅੱਸ਼ੂਰ ਦੇ ਪਾਤਸ਼ਾਹ ਨੇ ਬਾਬਲ, ਕੂਥਾਹ, ਅੱਵਾ ਅਤੇ ਹਮਾਥ ਅਤੇ ਸਫ਼ਰਵਇਮ ਦਿਆਂ ਲੋਕਾਂ ਨੂੰ ਲਿਆ ਕੇ ਸਾਮਰਿਯਾ ਵਿੱਚ ਇਸਰਾਏਲੀਆਂ ਦੀ ਜਗ੍ਹਾ ਵਸਾਇਆ। ਉਨ੍ਹਾਂ ਲੋਕਾਂ ਨੇ ਸਾਮਰਿਯਾ ਨੂੰ ਮੱਲ ਲਿਆ ਅਤੇ ਉਸ ਦੇ ਸ਼ਹਿਰਾਂ ਵਿੱਚ ਵੱਸਣ ਲੱਗ ਪਏ। 25 ਜਦੋਂ ਇਨ੍ਹਾਂ ਲੋਕਾਂ ਨੇ ਸਾਮਰਿਯਾ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ ਤਾਂ ਇਨ੍ਹਾਂ ਨੇ ਯਹੋਵਾਹ ਦੀ ਇੱਜ਼ਤ ਮਾਨ ਨਾ ਕੀਤਾ ਤਾਂ ਫਿਰ ਯਹੋਵਾਹ ਨੇ ਉਨ੍ਹਾਂ ਉੱਪਰ ਹਮਲਾ ਕਰਨ ਲਈ ਸ਼ੇਰ ਭੇਜੇ ਅਤੇ ਇਨ੍ਹਾਂ ਸ਼ੇਰਾਂ ਨੇ ਕੁਝ ਲੋਕਾਂ ਨੂੰ ਵੀ ਮਾਰ ਸੁੱਟਿਆ। 26 ਕੁੱਝ ਲੋਕਾਂ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਆਖਿਆ, “ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾਕੇ ਸਾਮਰਿਯਾ ਵਿੱਚ ਵਸਾਇਆ ਹੈ, ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨਹੀਂ ਜਾਣਦੀਆਂ ਇਸ ਲਈ ਦੇਵਤੇ ਨੇ ਉਨ੍ਹਾਂ ਲਈ ਸ਼ੇਰ ਭੇਜੇ ਹਨ ਅਤੇ ਵੇਖੋ ਉਹ ਉਨ੍ਹਾਂ ਨੂੰ ਪਾੜ ਰਹੇ ਹਨ ਕਿਉਂ ਕਿ ਉਹ ਲੋਕ ਉਸ ਦੇਸ਼ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ।”
27 ਤਦ ਅੱਸ਼ੂਰ ਦੇ ਪਾਤਸ਼ਾਹ ਨੇ ਇਹ ਹੁਕਮ ਦਿੱਤਾ, “ਜਿਨ੍ਹਾਂ ਜਾਜਕਾਂ ਨੂੰ ਤੁਸੀਂ ਕੈਦ ਕਰ ਕੇ ਲੈ ਆਏ ਸੀ, ਉਨ੍ਹਾਂ ਵਿੱਚੋਂ ਇੱਕ ਨੂੰ ਉੱਥੇ ਲੈ ਜਾਓ ਤਾਂ ਜੋ ਉਹ ਉੱਥੇ ਜਾਕੇ ਵਸੇ ਅਤੇ ਉੱਥੇ ਜਾਕੇ ਉਨ੍ਹਾਂ ਲੋਕਾਂ ਨੂੰ ਉਸ ਦੇਸ਼ ਦੇ ਦੇਵਤੇ ਦੀ ਰੀਤ ਬਾਰੇ ਸਮਝਾਵੇ।”
28 ਤਦ ਉਨ੍ਹਾਂ ਜਾਜਕਾਂ ਵਿੱਚੋਂ ਜਿਨ੍ਹਾਂ ਨੂੰ ਸਾਮਰਿਯਾ ਵਿੱਚੋਂ ਉਹ ਬੰਦੀ ਬਣਾਕੇ ਲਿਆਇਆ ਸੀ ਉਨ੍ਹਾਂ ਵਿੱਚੋਂ ਇੱਕ ਜਾਜਕ ਬੈਤਏਲ ਵਿੱਚ ਆਕੇ ਰਹਿਣ ਲੱਗਾ ਅਤੇ ਉਹ ਉਨ੍ਹਾਂ ਨੂੰ ਸਿੱਖਾਉਣ ਲੱਗ ਪਿਆ ਕਿ ਕਿਵੇਂ ਉਨ੍ਹਾਂ ਨੂੰ ਯਹੋਵਾਹ ਦਾ ਭੈਅ ਮੰਨਣਾ ਚਾਹੀਦਾ ਹੈ।
29 ਪਰ ਉਨ੍ਹਾਂ ਸਾਰੇ ਲੋਕਾਂ ਨੇ ਆਪਣੇ ਵੱਖੋ-ਵੱਖ ਦੇਵਤੇ ਬਣਾਏ ਅਤੇ ਜਿਨ੍ਹਾਂ ਸ਼ਹਿਰਾਂ ਵਿੱਚ ਜਾਕੇ ਵਸੇ ਸਨ ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ। 30 ਬਾਬਲ ਦੇ ਲੋਕਾਂ ਨੇ ਸੁੱਕੋਥ ਬਨੋਥ ਨੂੰ ਬਣਾਇਆ ਅਤੇ ਕੂਥ ਦਿਆਂ ਲੋਕਾਂ ਨੇ ਨੇਰਗਾਲ (ਝੂਠੇ ਦੇਵਤਾ) ਨੂੰ ਬਣਾਇਆ ਅਤੇ ਹਮਾਥ ਦਿਆਂ ਲੋਕਾਂ ਨੇ ਅਸ਼ੀਮਾਂ ਨੂੰ (ਨਕਲੀ ਦੇਵਤਾ) ਬਣਾਇਆ। 31 ਅੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਆਪਣਾ ਝੂਠਾ ਦੇਵਤਾ ਬਣਾਇਆ। ਸਫ਼ਰਵੀਆਂ ਨੇ ਆਪਣੇ ਝੂਠੇ ਦੇਵਤੇ ਨੂੰ ਸਤਿਕਾਰਨ ਲਈ ਆਪਣੇ ਬੱਚਿਆਂ ਨੂੰ ਅੱਗ ’ਚ ਸਾੜਿਆ। ਇਹ ਉਨ੍ਹਾਂ ਨੇ ਸਫਰਵੀਆਂ ਦੇ ਝੂਠੇ ਦੇਵਤਿਆਂ ਅੱਦਰਮਲਕ ਅਤੇ ਅਨਮਲਕ ਨੂੰ ਖੁਸ਼ ਕਰਨ ਲਈ ਕੀਤਾ।
32 ਪਰ ਉਨ੍ਹਾਂ ਲੋਕਾਂ ਨੇ ਯਹੋਵਾਹ ਦੀ ਵੀ ਉਪਾਸਨਾ ਕੀਤੀ ਅਤੇ ਲੋਕਾਂ ਵਿੱਚੋਂ ਹੀ ਉਚਿਆਂ ਥਾਵਾਂ ਲਈ ਜਾਜਕ ਚੁਣੇ। ਅਤੇ ਇਨ੍ਹਾਂ ਜਾਜਕਾਂ ਨੇ ਉਪਾਸਨਾ ਵਾਲੀਆਂ ਥਾਵਾਂ ਤੇ ਮੰਦਰਾਂ ਵਿੱਚ ਲੋਕਾਂ ਲਈ ਬਲੀਆਂ ਵੀ ਤੇ ਭੇਟਾ ਵੀ ਚੜ੍ਹਾਉਂਦੇ। 33 ਉਹ ਯਹੋਵਾਹ ਦਾ ਸਨਮਾਨ ਵੀ ਕਰਦੇ ਅਤੇ ਆਪਣੇ ਦੇਵਤਿਆਂ ਦੀ ਸੇਵਾ ਵੀ ਕਰਦੇ। ਜਿਨ੍ਹਾਂ ਦੇਸਾਂ ਵਿੱਚੋਂ ਇਹ ਲੋਕ ਕੱਢ ਕੇ ਲਿਆਏ ਗਏ ਸਨ, ਉਨ੍ਹਾਂ ਦੇਸਾਂ ਦੀ ਰੀਤ ਅਨੁਸਾਰ ਆਪਣੇ ਦੇਵਤਿਆਂ ਦੀ ਉਪਾਸਨਾ ਵੀ ਕਰਦੇ ਹੁੰਦੇ ਸਨ।
34 ਅੱਜ ਦਿਨ ਤੀਕ ਉਹ ਲੋਕ ਪਹਿਲੀਆਂ ਰੀਤਾਂ ਦੇ ਮੁਤਾਬਕ ਹੀ ਕਰਦੇ ਹਨ। ਉਹ ਯਹੋਵਾਹ ਦਾ ਸਨਮਾਨ ਨਹੀਂ ਕਰਦੇ ਅਤੇ ਨਾ ਹੀ ਉਹ ਇਸਰਾਏਲੀਆਂ ਦੀਆਂ ਬਿਧੀਆਂ ਅਤੇ ਹੁਕਮਾਂ ਨੂੰ ਮੰਨਦੇ ਹਨ। ਉਹ ਬਿਵਸਥਾ ਅਤੇ ਹੁਕਮ ਮੁਤਾਬਕ ਜਿਸ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਔਲਾਦ ਨੂੰ ਦਿੱਤਾ ਸੀ, ਜਿਸਦਾ ਨਾਉਂ ਉਸ ਨੇ ਇਸਰਾਏਲ ਰੱਖਿਆ ਸੀ, ਉਸ ਨੂੰ ਮੰਨਦੇ ਸਨ। 35 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, “ਤੁਸੀਂ ਕਿਸੇ ਹੋਰ ਦੂਜੇ ਦੇਵਤੇ ਨੂੰ ਨਹੀਂ ਮੰਨਣਾ, ਨਾ ਹੀ ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨੀ ਹੈ ਤੇ ਨਾ ਹੀ ਸੇਵਾ ਅਤੇ ਨਾ ਹੀ ਉਨ੍ਹਾਂ ਨੂੰ ਬਲੀ ਚੜ੍ਹਾਉਣੀ ਹੈ। ਤੁਸੀਂ ਸਿਰਫ਼ ਯਹੋਵਾਹ ਦਾ ਹੁਕਮ ਪਾਲਨ ਕਰਨਾ ਹੈ। 36 ਇਹ ਯਹੋਵਾਹ ਹੀ ਉਹ ਪਰਮੇਸ਼ੁਰ ਹੈ ਜਿਹੜਾ ਤੁਹਾਨੂੰ ਮਿਸਰ ਦੇ ਦੇਸ਼ ਵਿੱਚੋਂ ਕੱਢ ਕੇ ਲਿਆਇਆ। ਯਹੋਵਾਹ ਨੇ ਤੁਹਾਨੂੰ ਬਚਾਉਣ ਲਈ ਆਪਣਾ ਸੱਤਾ ਵਰਤੀ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਉਪਾਸਨਾ ਕਰਨੀ ਚਾਹੀਦੀ ਹੈ ਤੇ ਉਸੇ ਅੱਗੇ ਬਲੀ ਚੜ੍ਹਾਉਣੀ ਚਾਹੀਦੀ ਹੈ। 37 ਤਾਂ ਜਿਹੜੀਆਂ ਬਿਧੀਆਂ, ਬਿਵਸਥਾ, ਆਗਿਆਵਾਂ, ਹੁਕਮ ਉਸ ਨੇ ਤੁਹਾਡੇ ਲਈ ਲਿਖੇ ਹਨ, ਤੁਹਾਨੂੰ ਹਰ ਵੇਲੇ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਅਤੇ ਇਨ੍ਹਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। 38 ਜਿਹੜਾ ਇਕਰਾਰਨਾਮਾ ਮੈਂ ਤੁਹਾਡੇ ਨਾਲ ਕੀਤਾ ਸੀ ਤੁਹਾਨੂੰ ਉਸ ਨੂੰ ਨਹੀਂ ਭੁੱਲਣਾ ਚਾਹੀਦਾ। ਅਤੇ ਨਾ ਹੀ ਤੁਹਾਨੂੰ ਪਰਾਏ ਦੇਵਤਿਆਂ ਦਾ ਭੈਅ ਮੰਨਣਾ ਚਾਹੀਦਾ ਹੈ। 39 ਨਹੀਂ! ਜੇਕਰ ਤੁਸੀਂ ਸਿਰਫ਼ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋਗੇ ਤਾਂ ਉਹ ਤੁਹਾਨੂੰ ਤੁਹਾਡੇ ਸਾਰੇ ਵੈਰੀਆਂ ਤੋਂ ਬਚਾਵੇਗਾ।”
40 ਪਰ ਇਸਰਾਏਲੀਆਂ ਨੇ ਇੱਕ ਨਾ ਸੁਣੀ। ਉਹ ਪਹਿਲਾਂ ਵਾਂਗ ਹੀ ਉਲਟ ਰਸਤੇ ਚੱਲਦੇ ਰਹੇ। 41 ਇਸ ਤਰ੍ਹਾਂ ਬਾਕੀ ਦੀਆਂ ਦੂਜੀਆਂ ਕੌਮਾਂ ਯਹੋਵਾਹ ਦਾ ਭੈਅ ਵੀ ਮੰਨਦੀਆਂ ਰਹੀਆਂ ਅਤੇ ਆਪਣੇ ਸਿਰਜੇ ਹੋਏ ਬੁੱਤਾਂ ਦੀ ਉਪਾਸਨਾ ਵੀ ਕਰਦੀਆਂ ਰਹੀਆਂ ਅਤੇ ਜਿਵੇਂ ਉਨ੍ਹਾਂ ਦੇ ਪੁਰਖੇ ਭੇਟਾ ਚੜ੍ਹਾਉਂਦੇ ਸਨ ਅੱਜ ਤੀਕ ਉਨ੍ਹਾਂ ਦੇ ਪੁੱਤਰ-ਪੋਤਰੇ ਵੀ ਉਵੇਂ ਹੀ ਕਰਦੇ ਹਨ।
ਸਾਡੀ ਜ਼ਿੰਦਗੀ ਦਾ ਰਹੱਸ
14 ਮੈਨੂੰ ਉਮੀਦ ਹੈ ਕਿ ਮੈਂ ਛੇਤੀ ਹੀ ਤੁਹਾਡੇ ਵੱਲ ਆ ਸੱਕਦਾ ਹਾਂ। ਪਰ ਹੁਣ ਮੈਂ ਤੁਹਾਨੂੰ ਇਹ ਗੱਲਾਂ ਲਿਖ ਰਿਹਾ ਹਾਂ। 15 ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸੱਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹੜੀਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ। 16 ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ:
ਉਹ ਸਾਨੂੰ ਮਨੁੱਖੀ ਸਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ;
ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ;
ਉਸ ਨੂੰ ਦੂਤਾਂ ਨੇ ਦੇਖਿਆ।
ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ;
ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ
ਉਸ ਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।
ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ
4 ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ। 2 ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ। 3 ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹੜਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹੜੇ ਲੋਕ ਨਿਹਚਾਵਾਨ ਹਨ ਅਤੇ ਜਿਹੜੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਧੰਨਵਾਦ ਕਰਕੇ ਖਾ ਸੱਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ। 4 ਹਰ ਉਹ ਚੀਜ਼ ਜਿਹੜੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸ ਨੂੰ ਪਰਮੇਸ਼ੁਰ ਦੇ ਧੰਨਵਾਦ ਨਾਲ ਲਿਆ ਜਾਵੇ। 5 ਪਰਮੇਸ਼ੁਰ ਦੁਆਰਾ ਸਾਜਿਆ ਹੋਇਆ ਸਭ ਕੁਝ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਬਣ ਜਾਂਦਾ ਹੈ।
2010 by World Bible Translation Center