Revised Common Lectionary (Complementary)
111 ਯਹੋਵਾਹ ਦੀ ਉਸਤਤਿ ਕਰੋ।
ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਧੰਨਵਾਦ ਕਰਦਾ ਹਾਂ
ਜਿੱਥੇ ਚੰਗੇ ਲੋਕ ਇਕੱਠਾ ਹੁੰਦੇ ਹਨ।
2 ਯਹੋਵਾਹ ਮਹਾਨ ਗੱਲਾਂ ਕਰਦਾ ਹਾਂ।
ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।
3 ਪਰਮੇਸ਼ੁਰ ਸੱਚਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ।
ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।
4 ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ।
ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
5 ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ।
ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ।
6 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸ ਦੇ ਬੰਦਿਆਂ ਨੂੰ ਦਰਸਾ ਦਿੱਤਾ
ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।
7 ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ।
ਉਸ ਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸੱਕਦਾ ਹੈ।
8 ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ।
ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁੱਧ ਸਨ।
9 ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ।
ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ।
ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।
10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ।
ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ।
ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।
ਘਰ ਵਿੱਚਲੀ ਫ਼ਫ਼ੂੰਦ ਬਾਰੇ ਬਿਧੀਆਂ
33 ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਇਹ ਵੀ ਆਖਿਆ, 34 “ਤੁਸੀਂ ਕਨਾਨ ਦੀ ਧਰਤੀ ਵਿੱਚ ਦਾਖਲ ਹੋਵੋਂਗੇ ਜਿਸ ਨੂੰ ਮੈਂ ਤੁਹਾਡੇ ਵਿਰਸੇ ਵਿੱਚੋਂ ਤੁਹਾਨੂੰ ਦੇ ਰਿਹਾ ਹਾਂ। ਉੱਥੇ ਮੈਂ ਕਿਸੇ ਬੰਦੇ ਦੇ ਘਰੇ ਫ਼ਫ਼ੂੰਦੀ ਉਗਾਉਣ ਦਾ ਕਾਰਣ ਬਣ ਸੱਕਦਾ ਹਾਂ। 35 ਜਿਹੜਾ ਬੰਦਾ ਉਸ ਘਰ ਦਾ ਮਾਲਕ ਹੈ ਉਸ ਨੂੰ ਜਾਜਕ ਕੋਲ ਆਕੇ ਇਹ ਆਖਣਾ ਚਾਹੀਦਾ ਹੈ, ‘ਮੈਨੂੰ ਆਪਣੇ ਘਰ ਵਿੱਚ ਫ਼ਫ਼ੂੰਦ ਵਰਗੀ ਕੋਈ ਚੀਜ਼ ਨਜ਼ਰ ਆਉਂਦੀ ਹੈ।’
36 “ਤਾਂ ਜਾਜਕ ਲੋਕਾਂ ਨੂੰ ਉਸ ਘਰ ਵਿੱਚੋਂ ਹਰ ਚੀਜ਼ ਨੂੰ ਬਾਹਰ ਕੱਢਣ ਦਾ ਹੁਕਮ ਦੇਵੇਗਾ। ਇਸਤੋਂ ਪਹਿਲਾਂ ਕਿ ਜਾਜਕ ਅੰਦਰ ਜਾਕੇ ਫ਼ਫ਼ੂੰਦ ਨੂੰ ਧਿਆਨ ਨਾਲ ਦੇਖੇਗਾ, ਲੋਕਾਂ ਨੂੰ ਇਹ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਫ਼ੇਰ ਜਾਜਕ ਨੂੰ ਇਹ ਨਹੀਂ ਕਹਿਣਾ ਪਵੇਗਾ ਕਿ ਘਰ ਦੀ ਹਰ ਚੀਜ਼ ਪਲੀਤ ਹੈ। ਜਦੋਂ ਲੋਕ ਘਰ ਵਿੱਚੋਂ ਹਰ ਚੀਜ਼ ਬਾਹਰ ਕੱਢ ਹਟਣਗੇ, ਜਾਜਕ ਘਰ ਨੂੰ ਅੰਦਰ ਜਾਕੇ ਧਿਆਨ ਨਾਲ ਦੇਖੇਗਾ। 37 ਜਾਜਕ ਫ਼ਫ਼ੂੰਦੀ ਦਾ ਧਿਆਨ ਨਾਲ ਨਿਰੀਖਣ ਕਰੇਗਾ। ਜੇ ਘਰ ਦੀਆਂ ਕੰਧਾਂ ਤੇ ਉੱਗੀ ਫ਼ਫ਼ੂੰਦੀ ਵਿੱਚ ਹਰੇ ਰੰਗ ਦੇ ਜਾਂ ਲਾਲ ਰੰਗ ਦੇ ਛੇਕ ਹਨ, ਅਤੇ ਜੇ ਫ਼ਫ਼ੂੰਦੀ ਕੰਧ ਦੀ ਸਤਹ ਤੋਂ ਡੂੰਘੇਰੀ ਦਿਖਾਈ ਦਿੰਦੀ ਹੈ, 38 ਜਾਜਕ ਨੂੰ ਘਰ ਵਿੱਚੋਂ ਬਾਹਰ ਆ ਜਾਣਾ ਚਾਹੀਦਾ ਹੈ ਅਤੇ ਘਰ ਨੂੰ ਸੱਤ ਦਿਨਾਂ ਲਈ ਤਾਲਾ ਲਾ ਦੇਣਾ ਚਾਹੀਦਾ ਹੈ।
39 “ਸੱਤਵੇਂ ਦਿਨ, ਜਾਜਕ ਨੂੰ ਵਾਪਸ ਆਕੇ ਘਰ ਦੀ ਜਾਂਚ ਕਰਨੀ ਚਾਹੀਦੀ ਹੈ। ਜੇ ਫ਼ਫ਼ੂੰਦ ਘਰ ਦੀਆਂ ਕੰਧਾਂ ਉੱਤੇ ਫ਼ੈਲ ਗਈ ਹੈ, 40 ਤਾਂ ਜਾਜਕ ਨੂੰ ਲੋਕਾਂ ਨੂੰ ਹੁਕਮ ਦੇਣਾ ਚਾਹੀਦਾ ਹੈ ਕਿ ਉਹ ਫ਼ਫ਼ੂੰਦ ਲੱਗੇ ਪੱਥਰਾਂ ਨੂੰ ਖਿੱਚਕੇ ਬਾਹਰ ਸੁੱਟ ਦੇਣ। ਉਨ੍ਹਾਂ ਨੂੰ ਇਹ ਪੱਥਰ ਸ਼ਹਿਰ ਤੋਂ ਬਾਹਰ ਕਿਸੇ ਖਾਸ ਪਲੀਤ ਥਾਂ ਉੱਤੇ ਸੁੱਟਣੇ ਚਾਹੀਦੇ ਹਨ। 41 ਫ਼ੇਰ ਜਾਜਕ ਨੂੰ ਲੋਕਾਂ ਤੋਂ ਸਾਰੇ ਘਰ ਨੂੰ ਖੁਰਚਵਾ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਉਹ ਖੁਰਚਿਆ ਹੋਇਆ ਪਲਸਤਰ ਸ਼ਹਿਰ ਤੋਂ ਬਾਹਰ ਖਾਸ ਨਾਪਾਕ ਥਾਂ ਤੇ ਸੁੱਟ ਦੇਣਾ ਚਾਹੀਦਾ ਹੈ। 42 ਫ਼ੇਰ ਮਾਲਕ ਨੂੰ ਕੰਧਾਂ ਵਿੱਚ ਨਵੇਂ ਪੱਥਰ ਲਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਕੰਧਾਂ ਉੱਤੇ ਨਵਾਂ ਪਲਸਤਰ ਕਰਨਾ ਚਾਹੀਦਾ ਹੈ।
43 “ਹੋ ਸੱਕਦਾ ਹੈ ਕਿ ਕੋਈ ਬੰਦਾ ਪੁਰਾਣੇ ਪੱਥਰਾਂ ਅਤੇ ਪਲਸਤਰ ਨੂੰ ਚੁੱਕ ਲਵੇ ਅਤੇ ਨਵੇਂ ਪੱਥਰਾਂ ਅਤੇ ਪਲਸਤਰ ਵਿੱਚ ਮਿਲਾ ਦੇਵੇ। ਅਤੇ ਹੋ ਸੱਕਦਾ ਹੈ ਕਿ ਉਸ ਘਰ ਵਿੱਚ ਫ਼ਫ਼ੂੰਦ ਇੱਕ ਵਾਰ ਫ਼ੇਰ ਦਿਖਾਈ ਦੇਵੇ। 44 ਤਾਂ ਜਾਜਕ ਨੂੰ ਅੰਦਰ ਆਕੇ ਘਰ ਦੀ ਜਾਂਚ ਕਰਨੀ ਚਾਹੀਦੀ ਹੈ। ਜੇਕਰ ਫ਼ਫ਼ੂੰਦੀ ਘਰ ਵਿੱਚ ਫ਼ੈਲ ਗਈ ਹੈ, ਇਹ ਨੁਕਸਾਨਦੇਹ ਫ਼ਫ਼ੂੰਦੀ ਹੈ। ਇਸ ਲਈ ਉਹ ਘਰ ਪਲੀਤ ਹੈ। 45 ਉਸ ਬੰਦੇ ਨੂੰ ਘਰ, ਇਸਦੇ ਪੱਥਰ, ਇਸ ਦੀਆਂ ਲੱਕੜਾਂ ਅਤੇ ਇਸਦਾ ਸਾਰਾ ਪਲਸਤਰ ਉਧੇੜ ਦੇਣਾ ਚਾਹੀਦਾ ਹੈ। ਲੋਕਾਂ ਨੂੰ ਘਰ ਦਾ ਸਾਰਾ ਮਲਬਾ ਸ਼ਹਿਰ ਤੋਂ ਬਾਹਰ ਖਾਸ ਪਲੀਤ ਥਾਂ ਤੇ ਸੁੱਟ ਦੇਣਾ ਚਾਹੀਦਾ ਹੈ। 46 ਕੋਈ ਵੀ ਬੰਦਾ ਜੋ ਉਸ ਘਰ ਵਿੱਚ ਜਾਂਦਾ ਹੈ ਜਦ ਉਹ ਘਰ ਬੰਦ ਪਿਆ ਹੋਵੇ, ਤਾਂ ਉਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ। 47 ਜੇ ਕੋਈ ਬੰਦਾ ਉਸ ਘਰ ਵਿੱਚ ਭੋਜਨ ਕਰਦਾ ਹੈ ਜਾਂ ਲੇਟ ਜਾਂਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ।
48 “ਜਦੋਂ ਕਿਸੇ ਘਰ ਵਿੱਚ ਨਵੇਂ ਪੱਥਰ ਤੇ ਚੂਨਾ ਲੱਗ ਜਾਵੇ, ਜਾਜਕ ਨੂੰ ਉਸ ਘਰ ਦੀ ਜਾਂਚ ਕਰਨੀ ਚਾਹੀਦੀ ਹੈ। ਜੇ ਘਰ ਵਿੱਚ ਫ਼ਫ਼ੂੰਦ ਨਹੀਂ ਫ਼ੈਲੀ ਹੋਈ ਤਾਂ ਜਾਜਕ ਇਹ ਐਲਾਨ ਕਰੇਗਾ ਕਿ ਘਰ ਪਾਕ ਹੈ। ਕਿਉਂਕਿ ਫ਼ਫ਼ੂੰਦ ਚਲੀ ਗਈ ਹੈ।
49 “ਫ਼ੇਰ, ਘਰ ਨੂੰ ਪਾਕ ਬਨਾਉਣ ਲਈ, ਜਾਜਕ ਨੂੰ ਦੋ ਪੰਛੀ, ਦਿਆਰ ਦੀ ਲੱਕੜ ਦਾ ਇੱਕ ਟੁਕੜਾ ਅਤੇ ਲਾਲ ਕੱਪੜੇ ਦੀ ਟਾਕੀ ਅਤੇ ਜ਼ੂਫ਼ਾ ਲੈਣਾ ਚਾਹੀਦਾ ਹੈ। 50 ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਉੱਤੇ ਮਿੱਟੀ ਦੇ ਬਰਤਨ ਵਿੱਚ ਜ਼ਿਬਹ ਕਰੇਗਾ। 51 ਫ਼ੇਰ ਜਾਜਕ ਦਿਆਰ ਦੀ ਲੱਕੜ, ਜ਼ੂਫ਼ਾ, ਲਾਲ ਕੱਪੜੇ ਦੀ ਟਾਕੀ ਅਤੇ ਜਿਉਂਦੇ ਪੰਛੀ ਨੂੰ ਲਵੇਗਾ। ਉਹ ਇਨ੍ਹਾਂ ਚੀਜ਼ਾਂ ਨੂੰ ਉਸ ਪੰਛੀ ਦੇ ਖੂਨ ਵਿੱਚ ਡੁਬੋਵੇਗਾ ਜਿਸ ਨੂੰ ਵਗਦੇ ਪਾਣੀ ਵਿੱਚ ਮਾਰਿਆ ਗਿਆ ਸੀ। ਫ਼ੇਰ ਉਹ ਖੂਨ ਨੂੰ ਸੱਤ ਵਾਰੀ ਉਸ ਘਰ ਉੱਤੇ ਛਿੜਕੇਗਾ। 52 ਜਾਜਕ ਉਨ੍ਹਾਂ ਚੀਜ਼ਾਂ ਦੀ ਇਹ ਵਰਤੋਂ ਘਰ ਨੂੰ ਪਾਕ ਬਨਾਉਣ ਲਈ ਕਰੇਗਾ। 53 ਜਾਜਕ ਸ਼ਹਿਰ ਤੋਂ ਬਾਹਰ ਖੁਲ੍ਹੇ ਖੇਤਾਂ ਵਿੱਚ ਜਾਵੇਗਾ ਅਤੇ ਜਿਉਂਦੇ ਪੰਛੀ ਨੂੰ ਉਡਾ ਦੇਵੇਗਾ। ਇਸ ਤਰ੍ਹਾਂ, ਜਾਜਕ ਉਸ ਘਰ ਲਈ ਪਰਾਸਚਿਤ ਕਰੇਗਾ ਅਤੇ ਇਸ ਨੂੰ ਪਾਕ ਘੋਸ਼ਿਤ ਕਰ ਦੇਵੇਗਾ।”
13 ਉਨ੍ਹਾਂ ਸੱਚੇ ਉਪਦੇਸ਼ਾਂ ਉੱਤੇ ਚੱਲੋਂ ਜਿਹੜੇ ਤੁਸੀਂ ਮੇਰੇ ਕੋਲੋਂ ਸੁਣੇ ਹਨ। ਉਨ੍ਹਾਂ ਉਪਦੇਸ਼ਾਂ ਦਾ ਅਨੁਸਰਣ ਕਰੋ ਜਿਹੜੇ ਸਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਨਾਲ ਹਨ। 14 ਜਿਹੜਾ ਸੱਚ ਤੁਹਾਨੂੰ ਦਿੱਤਾ ਗਿਆ ਹੈ ਉਸਦੀ ਰੱਖਿਆ ਕਰੋ। ਉਨ੍ਹਾਂ ਚੀਜ਼ਾਂ ਦੀ ਰਾਖੀ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਕਰੋ। ਉਹ ਪਵਿੱਤਰ ਆਤਮਾ ਸਾਡੇ ਅੰਦਰ ਵੱਸਦਾ ਹੈ।
15 ਤੁਸੀਂ ਜਾਣਦੇ ਹੋ ਕਿ ਅਸਿਯਾ ਦੇ ਦੇਸ਼ ਵਿੱਚ ਹਰ ਵਿਅਕਤੀ ਨੇ ਮੈਨੂੰ ਛੱਡ ਦਿੱਤਾ ਹੈ। ਇੱਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੈਨੂੰ ਛੱਡ ਦਿੱਤਾ ਹੈ। 16 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਸਿਫ਼ੁਰੁਸ ਦੇ ਪਰਿਵਾਰ ਉੱਤੇ ਮਿਹਰ ਦਰਸ਼ਾਵੇਗਾ। ਉਨਸਿਫ਼ੁਰੁਸ ਨੇ ਕਈ ਵਾਰੀ ਮੇਰੀ ਸਹਾਇਤਾ ਕੀਤੀ ਹੈ। ਉਹ ਇਸ ਗੱਲੋਂ ਸ਼ਰਮਸਾਰ ਨਹੀਂ ਕਿ ਮੈਂ ਕੈਦ ਵਿੱਚ ਹਾਂ। 17 ਨਹੀਂ। ਉਹ ਸ਼ਰਮਸਾਰ ਨਹੀਂ ਸੀ ਜਦੋਂ ਉਹ ਰੋਮ ਵਿੱਚ ਆਇਆ ਉਸ ਨੇ ਮੇਰੀ ਹਰ ਥਾਂ ਭਾਲ ਕੀਤੀ ਤੇ ਮੈਨੂੰ ਆਖਿਰਕਾਰ ਲੱਭ ਲਿਆ। 18 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਿਸਫ਼ੁਰੁਸ ਤੇ ਨਿਆਂ ਦੇ ਦਿਹਾੜੇ ਮਿਹਰ ਦਰਸ਼ਾਵੇਗਾ। ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਉਨਿਸਫ਼ੁਰੁਸ ਨੇ ਅਫ਼ਸੁਸ ਵਿੱਚ ਕਿੰਨੇ ਢੰਗਾਂ ਰਾਹੀਂ ਮੇਰੀ ਤਰ੍ਹਾਂ ਸਹਾਇਤਾ ਕੀਤੀ ਸੀ।
2010 by World Bible Translation Center