Revised Common Lectionary (Complementary)
ਧੰਨਵਾਦ ਦਾ ਗੀਤ।
100 ਹੇ ਧਰਤੀ ਯਹੋਵਾਹ ਦੇ ਗੀਤ ਗਾ।
2 ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ ਹੋ।
ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁੱਖ ਆ।
3 ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ।
ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ,
ਅਸੀਂ ਉਸ ਦੀਆਂ ਭੇਡਾਂ ਹਾਂ।
4 ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ।
ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ।
ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ।
5 ਯਹੋਵਾਹ ਸ਼ੁਭ ਹੈ।
ਉਸਦਾ ਪਿਆਰ ਸਦੀਵੀ ਹੈ।
ਅਸੀਂ ਉਸ ਉੱਤੇ ਸਦਾ-ਸਦਾ ਲਈ ਉਸ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।
ਮੂਸਾ ਤੇ ਹਾਰੂਨ ਪਰਮੇਸ਼ੁਰ ਸਾਹਮਣੇ
27 ਯਹੋਵਾਹ ਨੇ ਹਾਰੂਨ ਨਾਲ ਗੱਲ ਕੀਤੀ। ਯਹੋਵਾਹ ਨੇ ਉਸ ਨੂੰ ਆਖਿਆ ਸੀ, “ਮਾਰੂਥਲ ਵਿੱਚ ਜਾਹ ਤੇ ਮੂਸਾ ਨੂੰ ਮਿਲ।” ਇਸ ਲਈ ਹਾਰੂਨ ਚੱਲਾ ਗਿਆ ਅਤੇ ਮੂਸਾ ਨੂੰ ਪਰਮੇਸ਼ੁਰ ਦੇ ਪਰਬਤ ਉੱਤੇ ਜਾ ਮਿਲਿਆ। ਹਾਰੂਨ ਨੇ ਮੂਸਾ ਨੂੰ ਦੇਖਿਆ ਅਤੇ ਉਸ ਨੂੰ ਚੁੰਮਿਆ। 28 ਮੂਸਾ ਨੇ ਹਾਰੂਨ ਨੂੰ ਦੱਸਿਆ ਕਿ ਯਹੋਵਾਹ ਨੇ ਉਸ ਨੂੰ ਕਿਉਂ ਭੇਜਿਆ ਸੀ। ਅਤੇ ਮੂਸਾ ਨੇ ਹਾਰੂਨ ਨੂੰ ਉਨ੍ਹਾਂ ਸਾਰੇ ਕਰਿਸ਼ਮਿਆਂ ਅਤੇ ਹੋਰ ਗੱਲਾਂ ਬਾਰੇ ਵੀ ਦੱਸਿਆ ਜੋ ਉਸ ਨੇ ਇਹ ਸਾਬਤ ਕਰਨ ਲਈ ਕਰਨੀਆਂ ਸਨ ਕਿ ਪਰਮੇਸ਼ੁਰ ਨੇ ਉਸ ਨੂੰ ਭੇਜਿਆ ਸੀ। ਮੂਸਾ ਨੇ ਹਾਰੂਨ ਨੂੰ ਉਹ ਹਰ ਗੱਲ ਦੱਸ ਦਿੱਤੀ ਜਿਹੜੀ ਯਹੋਵਾਹ ਨੇ ਆਖੀ ਸੀ।
29 ਤਾਂ ਮੂਸਾ ਅਤੇ ਹਾਰੂਨ ਗਏ ਅਤੇ ਇਸਰਾਏਲ ਦੇ ਲੋਕਾਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠਿਆਂ ਕੀਤਾ। 30 ਤਾਂ ਹਾਰੂਨ ਨੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਯਹੋਵਾਹ ਨੇ ਮੂਸਾ ਨੂੰ ਆਖੀਆਂ ਸਨ। ਫ਼ੇਰ ਮੂਸਾ ਨੇ ਸਾਰੇ ਲੋਕਾਂ ਦੇ ਦੇਖਣ ਲਈ ਸਬੂਤ ਪੇਸ਼ ਕੀਤੇ। 31 ਲੋਕਾਂ ਨੇ ਵਿਸ਼ਵਾਸ ਕਰ ਲਿਆ ਕਿ ਪਰਮੇਸ਼ੁਰ ਨੇ ਹੀ ਮੂਸਾ ਨੂੰ ਭੇਜਿਆ ਸੀ। ਇਸਰਾਏਲ ਦੇ ਲੋਕ ਜਾਣਦੇ ਸਨ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਮੁਸੀਬਤਾਂ ਦੇਖ ਲਈਆਂ ਸਨ ਅਤੇ ਉਹ ਉਨ੍ਹਾਂ ਦੀ ਮਦਦ ਕਰਨ ਲਈ ਆ ਗਿਆ ਸੀ। ਇਸ ਲਈ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।
35 “ਇਹ ਉਹੀ ਮੂਸਾ ਹੈ ਜਿਸ ਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? [a] ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸ ਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸ ਨੂੰ ਮੱਚਦੀ ਝਾੜੀ ਵਿੱਚ ਪ੍ਰਗਟਿਆ ਸੀ। 36 ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।
37 “ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।’ [b] 38 ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।
39 “ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਾਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ। 40 ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਦੇਵਤੇ ਬਣਾ ਜੋ ਸਾਡੇ ਅੱਗੇ-ਅੱਗੇ ਚੱਲ ਕੇ ਸਾਨੂੰ ਰਾਹ ਦੱਸਣ।’ [c] 41 ਤਦ ਲੋਕਾਂ ਨੇ ਇੱਕ ਵਛੜੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚੜ੍ਹਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬੜੇ ਖੁਸ਼ ਸਨ। 42 ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿੱਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ,
‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ
ਬਲੀਆਂ ਜਾਂ ਭੇਟਾਵਾਂ ਲਿਆਏ।
43 ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇ
ਸਿਤਾਰੇ ਦੇ ਬਿੰਬ ਨੂੰ ਚੁੱਕਿਆ ਸੀ।
ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ,
ਇਸ ਲਈ ਮੈਂ ਤੁਹਾਨੂੰ ਬੇਬੀਲੋਨ ਤੋਂ ਪਰ੍ਹੇ ਭੇਜ ਦੇਵਾਂਗਾ।’ (A)
2010 by World Bible Translation Center