Revised Common Lectionary (Complementary)
7 ਮੈਂ ਸ਼ਰਮ ਵਿੱਚ ਡੁੱਬਿਆ ਹਾਂ।
ਮੈਂ ਤੁਹਾਡੇ ਲਈ ਸ਼ਰਮ ਨੂੰ ਝੱਲਦਾ ਹਾਂ।
8 ਮੇਰੇ ਭਰਾਵਾਂ ਨੇ ਮੇਰੇ ਨਾਲ ਅਜਨਬੀ ਵਰਗਾ ਸਲੂਕ ਕੀਤਾ,
ਮੇਰੀ ਮਾਂ ਦੇ ਪੁੱਤਰ ਮੇਰੇ ਨਾਲ ਵਿਦੇਸ਼ੀ ਵਰਗਾ ਵਿਹਾਰ ਕਰਦੇ ਹਨ।
9 ਮੇਰੀਆਂ ਜ਼ੋਰਦਾਰ ਭਾਵਨਾਵਾਂ ਤੁਹਾਡੇ ਮੰਦਰ ਲਈ ਮੈਨੂੰ ਬਰਬਾਦ ਕਰ ਰਹੀਆਂ ਹਨ।
ਮੈਂ ਉਨ੍ਹਾਂ ਲੋਕਾਂ ਪਾਸੋਂ ਬੇਇੱਜ਼ਤੀ ਝੱਲਦਾ ਹਾਂ ਜਿਹੜੇ ਤੁਹਾਡਾ ਮਜ਼ਾਕ ਉਡਾਉਂਦੇ ਹਨ।
10 ਮੈਂ ਰੋਂਦਾ ਹਾਂ ਅਤੇ ਵਰਤ ਰੱਖਦਾ ਹਾਂ,
ਅਤੇ ਇਸ ਲਈ ਉਹ ਮੇਰਾ ਮਜ਼ਾਕ ਉਡਾਉਂਦੇ ਹਨ।
11 ਜਦੋਂ ਮੈਂ ਆਪਣੀ ਉਦਾਸੀ ਵਿਖਾਉਣ ਲਈ ਤੱਪੜ ਦੇ ਕੱਪੜੇ ਪਹਿਨਦਾ ਹਾਂ,
ਉਸ ਵਾਸਤੇ ਲੋਕੀਂ ਮੇਰਾ ਮਜ਼ਾਕ ਉਡਾਉਂਦੇ ਹਨ।
12 ਉਹ ਮੇਰੇ ਬਾਰੇ ਖੁਲ੍ਹੇ ਆਮ ਗੱਲਾਂ ਕਰਦੇ ਹਨ,
ਅਤੇ ਸ਼ਰਾਬੀ ਮੇਰੇ ਨਾਲ ਗਾਣੇ ਜੋੜਦੇ ਹਨ।
13 ਜਿੱਥੇ ਤੱਕ ਮੇਰਾ ਸਵਾਲ ਹੈ, ਯਹੋਵਾਹ ਇਹ ਮੇਰੀ ਤੁਹਾਨੂੰ ਪ੍ਰਾਰਥਨਾ ਹੈ;
ਮੈਂ ਚਾਹੁੰਨਾ ਕਿ ਤੁਸੀਂ ਮੈਨੂੰ ਪਰਵਾਨ ਕਰ ਲਵੇਂ।
ਹੇ ਪਰਮੇਸ਼ੁਰ, ਮੈਂ ਚਾਹੁੰਦਾ ਕਿ ਤੁਸੀਂ ਮੈਨੂੰ ਪਿਆਰ ਨਾਲ ਜਵਾਬ ਦੇਵੋ।
ਮੈਂ ਜਾਣਦਾ ਹਾਂ ਕਿ ਮੈਂ ਤੁਹਾਡੇ ਉੱਤੇ ਮੈਨੂੰ ਬਚਾਉਣ ਦਾ ਭਰੋਸਾ ਕਰ ਸੱਕਦਾ ਹਾਂ।
14 ਮੈਨੂੰ ਦਲਦਲ ਵਿੱਚ ਖਿੱਚ ਲਵੋ,
ਮੈਨੂੰ ਚਿਕੜ ਅੰਦਰ ਡੂੰਘਿਆ ਨਾ ਖੁੱਬਣ ਦਿਉ।
ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੈਨੂੰ ਨਫ਼ਰਤ ਕਰਦੇ ਹਨ।
ਮੈਨੂੰ ਇਸ ਡੂੰਘੇ ਪਾਣੀ ਤੋਂ ਬਚਾਉ।
15 ਹੜ੍ਹ ਦੇ ਪਾਣੀ ਨੂੰ ਮੈਨੂੰ ਰੋੜ੍ਹਨ ਨਾ ਦਿਉ
ਜਾਂ ਡੂੰਘੇ ਪਾਣੀ ਨੂੰ ਮੈਨੂੰ ਨਿਗਲਣ ਨਾ ਦਿਉ
ਜਾਂ ਮੈਨੂੰ ਕਬਰ ਨੂੰ ਮੇਰੇ ਉੱਤੇ ਮੂੰਹ ਬੰਦ ਨਾ ਕਰਨ ਦਿਉ।
16 ਯਹੋਵਾਹ, ਤੁਹਾਡਾ ਪਿਆਰ ਸ਼ੁਭ ਹੈ।
ਆਪਣੇ ਪੂਰੇ ਪਿਆਰ ਨਾਲ ਮੈਨੂੰ ਜਵਾਬ ਦਿਉ,
ਆਪਣੀ ਪੂਰੀ ਮਿਹਰ ਨਾਲ ਮੇਰੇ ਵੱਲ ਆਉ ਅਤੇ ਮੇਰੀ ਸਹਾਇਤਾ ਕਰੋ।
17 ਆਪਣੇ ਸੇਵਕ ਨੂੰ ਛੱਡ ਕੇ ਨਾ ਜਾਉ।
ਮੈਂ ਮੂਸੀਬਤ ਵਿੱਚ ਹਾਂ ਛੇਤੀ ਕਰੋ ਮੇਰੀ ਸਹਾਇਤਾ ਕਰੋ।
18 ਆਉ ਮੇਰੀ ਰੂਹ ਨੂੰ ਬਚਾਉ,
ਮੈਨੂੰ ਮੇਰੇ ਵੈਰੀਆਂ ਤੋਂ ਛੁਡਾਉ।
12 ਪਰ ਯਹੂਦਾਹ ਦੇ ਲੋਕ ਜਵਾਬ ਦੇਣਗੇ, ‘ਅਜਿਹੀ ਕੋਸ਼ਿਸ਼ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ। ਅਸੀਂ ਉਹੀ ਕੁਝ ਕਰਦੇ ਰਹਾਂਗੇ ਜੋ ਕਰਨਾ ਚਾਹੁੰਦੇ ਹਾਂ। ਸਾਡੇ ਵਿੱਚੋਂ ਹਰੇਕ ਜਣਾ ਓਹੀ ਗੱਲਾਂ ਕਰੇਗਾ ਜਿਹੜਾ ਉਸਦਾ ਜ਼ਿੱਦੀ ਅਤੇ ਮੰਦਾ ਦਿਲ ਲੋਚਦਾ ਹੈ।’”
13 ਉਨ੍ਹਾਂ ਗੱਲਾਂ ਨੂੰ ਸੁਣੋ, ਜੋ ਯਹੋਵਾਹ ਆਖਦਾ ਹੈ:
“ਹੋਰਨਾਂ ਕੌਮਾਂ ਨੂੰ ਇਹ ਪ੍ਰਸ਼ਨ ਪੁੱਛੋ,
‘ਕੀ ਤੁਸੀਂ ਕਦੇ ਕਿਸੇ ਬਾਰੇ ਉਹ ਮੰਦੀਆਂ ਗੱਲਾਂ ਕਰਦਿਆਂ ਸੁਣਿਆ, ਜਿਹੜੀਆਂ ਇਸਰਾਏਲ ਨੇ ਕੀਤੀਆਂ ਨੇ?’
ਅਤੇ ਇਸਰਾਏਲ ਪਰਮੇਸ਼ੁਰ ਵਾਸਤੇ ਖਾਸ ਹੈ।
ਇਸਰਾਏਲ ਤਾਂ ਪਰਮੇਸ਼ੁਰ ਦੀ ਵਹੁਟੀ ਵਰਗਾ ਹੈ!
14 ਤੁਸੀਂ ਜਾਣਦੇ ਹੋ ਕਿ ਕਦੇ ਵੀ ਲਬਾਨੋਨ ਪਰਬਤ ਦੀਆਂ ਚੋਟੀਆਂ ਤੋਂ ਬਰਫ਼ ਨਹੀਂ ਪਿਘਲਦੀ। [a]
ਤੁਸੀਂ ਜਾਣਦੇ ਹੋ ਕਿ ਸੀਤਲ ਵਰਗੇ ਝਰਨੇ ਕਦੇ ਖੁਸ਼ਕ ਨਹੀਂ ਹੁੰਦੇ।
15 ਪਰ ਮਰਿਆਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ।
ਉਹ ਨਿਕੰਮੇ ਬੁੱਤਾਂ ਨੂੰ ਭੇਟਾਂ ਚੜ੍ਹਾਉਂਦੇ ਨੇ।
ਲੋਕ ਮੇਰੇ ਆਪਣੇ ਅਮਲਾਂ ਵਿੱਚ ਠੋਕਰਾਂ ਖਾਂਦੇ ਨੇ।
ਉਹ ਆਪਣੇ ਪੁਰਖਿਆਂ ਦੇ ਕਦੀਮੀ ਰਾਹਾਂ ਵਿੱਚ ਠੋਕਰਾਂ ਖਾਂਦੇ ਨੇ।
ਮੇਰੇ ਲੋਕ ਪਿੱਛਲੀਆਂ ਗ਼ਲਤੀਆਂ
ਅਤੇ ਟੁੱਟੀਆਂ ਸੜਕਾਂ ਉੱਤੇ ਚੱਲਣਾ ਪਸੰਦ ਕਰਦੇ ਨੇ।
16 ਇਸ ਲਈ ਯਹੂਦਾਹ ਦੇਸ਼ ਸੱਖਣਾ ਮਾਰੂਬਲ ਹੋ ਜਾਵੇਗਾ।
ਲੋਕ ਹਰ ਵਾਰੀ ਲੰਘਣ ਸਮੇਂ ਸੀਟੀਆਂ ਮਾਰਨਗੇ ਅਤੇ ਆਪਣੇ ਸਿਰ ਹਿਲਾਉਣਗੇ।
ਉਹ ਹੈਰਾਨ ਹੋਣਗੇ ਕਿ ਦੇਸ਼ ਕਿਵੇਂ ਤਬਾਹ ਹੋ ਗਿਆ।
17 ਮੈਂ ਯਹੂਦਾਹ ਦੇ ਲੋਕਾਂ ਨੂੰ ਖਿੰਡਾ ਦਿਆਂਗਾ।
ਉਹ ਆਪਣੇ ਦੁਸ਼ਮਣਾਂ ਕੋਲੋਂ ਭੱਜਣਗੇ।
ਮੈਂ ਉਨ੍ਹਾਂ ਨੂੰ ਇੰਝ ਖਿੰਡਾ ਦਿਆਂਗਾ ਜਿਵੇਂ ਪੂਰਬੀ ਹਵਾ ਚੀਜ਼ਾਂ ਨੂੰ ਖਿੰਡਾ ਦਿੰਦੀ ਹੈ।
ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ।
ਉਹ ਮੈਨੂੰ ਕਦੇ ਵੀ ਉਨ੍ਹਾਂ ਦੀ ਸਹਾਇਤਾ ਲਈ ਬਹੁੜਦਿਆਂ ਨਹੀਂ ਦੇਖਣਗੇ।
ਨਹੀਂ! ਉਹ ਮੈਨੂੰ ਛੱਡ ਕੇ ਜਾਂਦਿਆਂ ਹੋਇਆਂ ਦੇਖਣਗੇ।”
ਮਸੀਹ ਲੋਕਾਂ ਨੂੰ ਬਚਾਉਣ ਲਈ ਮਨੁੱਖਾਂ ਵਰਗਾ ਬਣ ਗਿਆ
5 ਪਰਮੇਸ਼ੁਰ ਨੇ ਆਉਣ ਵਾਲੀ ਨਵੀਂ ਦੁਨੀਆਂ ਉੱਪਰ ਹਕੂਮਤ ਕਰਨ ਲਈ ਦੂਤਾਂ ਦੀ ਚੋਣ ਨਹੀਂ ਕੀਤੀ। ਇਹ ਭਵਿੱਖ ਦੀ ਦੁਨੀਆਂ ਹੀ ਅਜਿਹੀ ਦੁਨੀਆ ਹੈ ਜਿਸ ਬਾਰੇ ਅਸੀਂ ਗੱਲਾਂ ਕਰਦੇ ਰਹੇ ਹਾਂ। 6 ਇਹ ਪੋਥੀਆਂ ਵਿੱਚ ਇੱਕ ਜਗ਼੍ਹਾ ਤੇ ਲਿਖਿਆ ਗਿਆ ਹੈ,
“ਪਰਮੇਸ਼ੁਰ, ਤੂੰ ਮਨੁੱਖ ਦਾ ਧਿਆਨ ਕਿਉਂ ਰੱਖਦਾ ਹੈ?
ਤੂੰ ਕਿਉਂ ਮਨੁੱਖ ਦੇ ਪੁੱਤਰ ਦੀ ਚਿੰਤਾ ਕਰਦਾ ਹੈ।
ਕੀ ਉਹ ਇੰਨਾ ਹੀ ਮਹੱਤਵਪੂਰਣ ਹੈ?
7 ਥੋੜੇ ਜਿਹੇ ਸਮੇਂ ਲਈ, ਤੂੰ ਉਸ ਨੂੰ ਦੂਤਾਂ ਨਾਲੋਂ ਨੀਵਾਂ ਕਰ ਦਿੱਤਾ।
ਤੂੰ ਉਸ ਨੂੰ ਮਹਿਮਾ ਅਤੇ ਇੱਜ਼ਤ ਤਾਜ ਵਾਂਗ ਦਿੱਤੀ ਹੈ।
8 ਤੂੰ ਹਰ ਚੀਜ਼ ਨੂੰ ਉਸ ਦੇ ਅਧੀਨ ਕਰ ਦਿੱਤਾ।” (A)
ਜੇ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਕਾਬੂ ਹੇਠਾਂ ਕਰ ਦਿੱਤਾ ਤਾਂ ਕੋਈ ਅਜਿਹੀ ਚੀਜ਼ ਨਹੀਂ ਬਚੀ ਜਿਸ ਉੱਤੇ ਉਸਦੀ ਹਕੂਮਤ ਨਹੀਂ ਸੀ। ਪਰ ਅਸੀਂ ਹਾਲੇ ਉਸ ਨੂੰ ਹਰ ਚੀਜ਼ ਉਪਰ ਹਕੂਮਤ ਕਰਦਿਆਂ ਨਹੀਂ ਦੇਖਦੇ। 9 ਥੋੜੇ ਪਲਾਂ ਲਈ, ਯਿਸੂ ਨੂੰ ਦੂਤਾਂ ਤੋਂ ਨੀਵਾਂ ਕੀਤਾ ਗਿਆ ਸੀ। ਪਰ ਹੁਣ ਅਸੀਂ ਉਸ ਨੂੰ ਮਹਿਮਾ ਅਤੇ ਸਤਿਕਾਰ ਤਾਜ ਦੀ ਤਰ੍ਹਾਂ ਪਹਿਨੇ ਹੋਏ ਦੇਖਦੇ ਹਾਂ, ਕਿਉਂਕਿ ਉਸ ਨੇ ਦੁੱਖ ਝੱਲੇ ਅਤੇ ਕਾਲਵਸ ਹੋ ਗਿਆ। ਪਰਮੇਸ਼ੁਰ ਦੀ ਕਿਰਪਾ ਦੇ ਕਾਰਣ ਯਿਸੂ ਹਰ ਮਨੁੱਖ ਲਈ ਮਰਿਆ।
2010 by World Bible Translation Center