Revised Common Lectionary (Complementary)
8 ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ।
ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ।
ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ।
9 ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ।
ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।
10 ਪਰਮੇਸ਼ੁਰ ਦਾ ਸੱਚਾ ਪਿਆਰ ਉਸ ਦੇ ਚੇਲਿਆਂ ਨੂੰ ਮਿਲੇਗਾ।
ਚੰਗਿਆਈ ਅਤੇ ਅਮਨ ਚੁੰਮਣ ਨਾਲ ਉਹ ਉਨ੍ਹਾਂ ਦਾ ਸਵਾਗਤ ਕਰਨਗੇ।
11 ਧਰਤੀ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਹੋਣਗੇ
ਅਤੇ ਸਵਰਗ ਵਿੱਚ ਪਰਮੇਸ਼ੁਰ ਵੀ ਉਨ੍ਹਾਂ ਨਾਲ ਚੰਗਾ ਵਿਹਾਰ ਕਰੇਗਾ।
12 ਯਹੋਵਾਹ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਦੇਵੇਗਾ।
ਧਰਤੀ ਬਹੁਤ ਸਾਰੀਆਂ ਚੰਗੀਆਂ ਫ਼ਸਲਾਂ ਉਗਾਏਗੀ।
13 ਚੰਗਿਆਈ ਪਰਮੇਸ਼ੁਰ ਦੇ ਅੱਗੇ ਜਾਵੇਗੀ
ਅਤੇ ਉਸਦਾ ਰਾਹ ਤਿਆਰ ਕਰੇਗੀ।
17 ਜਦੋਂ ਅਹਾਬ ਨੇ ਏਲੀਯਾਹ ਨੂੰ ਵੇਖਿਆ ਤਾਂ ਕਿਹਾ, “ਕੀ ਇਹ ਤੂੰ ਹੀ ਹੈਂ? ਇਸਰਾਏਲ ਨੂੰ ਦੁੱਖ ਦੇਣ ਵਾਲਿਆ!”
18 ਏਲੀਯਾਹ ਨੇ ਜਵਾਬ ਦਿੱਤਾ, “ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ, ਪਰ ਇਹ ਤੂੰ ਅਤੇ ਤੇਰੇ ਪਿਤਾ ਦਾ ਪਰਿਵਾਰ ਹੈ ਜਿਸ ਨੇ ਅਜਿਹਾ ਕੀਤਾ। ਜਦੋਂ ਤੁਸੀਂ ਦੋਹਾਂ ਨੇ ਯਹੋਵਾਹ ਦੇ ਹੁਕਮਾਂ ਨੂੰ ਮੰਨਣਾ ਛੱਡ ਦਿੱਤਾ ਅਤੇ ਝੂਠੇ ਦੇਵਤਿਆਂ ਦੇ ਮਗਰ ਲੱਗਣਾ ਸੁਰੂ ਕਰ ਦਿੱਤਾ ਫੇਰ ਇਹ ਮੁਸੀਬਤ ਆਈ। 19 ਹੁਣ ਸਗੋਂ ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਨੂੰ ਕਰਮਲ ਪਰਬਤ ਕੋਲ ਇਕੱਠੇ ਕਰ ਅਤੇ ਬਆਲ ਦੇ 450 ਨਬੀ ਅਤੇ ਅਸ਼ੇਰਾਹ ਦੇਵੀ ਦੇ 400 ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਸਨ, ਉਨ੍ਹਾਂ ਨੂੰ ਵੀ ਬੁਲਾ।”
30 ਤਦ ਏਲੀਯਾਹ ਨੇ ਹਰੇਕ ਨੂੰ ਕਿਹਾ, “ਹੁਣ, ਮੇਰੇ ਕੋਲ ਆਓ।” ਤਦ ਸਾਰੇ ਲੋਕਾ ਏਲੀਯਾਹ ਦੇ ਦੁਆਲੇ ਇਕੱਠੇ ਹੋ ਗਏ। ਫ਼ੇਰ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਨੂੰ ਤਿਆਰ ਕੀਤਾ। 31 ਏਲੀਯਾਹ ਨੇ 12 ਪੱਥਰ ਲੇ ਹਰ ਪਰਿਵਾਰ-ਸਮੂਹ ਲਈ ਇੱਕ ਪੱਥਰ ਲਿਆ ਗਿਆ ਤੇ ਇਨ੍ਹਾਂ ਪਰਿਵਾਰ-ਸਮੂਹਾਂ ਦੇ ਨਾਂ ਯਾਕੂਬ ਦੇ 12 ਪੁੱਤਰਾਂ ਤੇ ਰੱਖੇ ਗਏ। ਯਾਕੂਬ ਹੀ ਉਹ ਮਨੁੱਖ ਸੀ ਜਿਸ ਨੂੰ ਯਹੋਵਾਹ ਨੇ ਇਸਰਾਏਲ ਆਖਿਆ ਸੀ। 32 ਏਲੀਯਾਹ ਨੇ ਇਨ੍ਹਾਂ ਪੱਥਰ ਨਾਲ ਯਹੋਵਾਹ ਦੇ ਨਾਉਂ ਉੱਪਰ ਇੱਕ ਜਗਵੇਦੀ ਬਣਾਈ ਅਤੇ ਇਸਦੇ ਚੁਫ਼ੇਰੇ ਇੱਕ ਖਾਈ ਬਣਾਈ। ਇਹ ਇੰਨੀ ਡੂੰਘੀ ਤੇ ਚੌੜੀ ਸੀ ਕਿ ਇਸ ਵਿੱਚ ਸੱਤ ਗੈਲਨ ਪਾਣੀ ਸਮਾਅ ਸੱਕੇ। 33 ਤਦ ਏਲੀਯਾਹ ਨੇ ਜਗਵੇਦੀ ਤੇ ਲੱਕੜਾਂ ਰੱਖੀਆਂ ਉਸ ਨੇ ਬਲਦ ਦੇ ਟੁਕੜੇ ਕੀਤੇ ਅਤੇ ਉਨ੍ਹਾਂ ਟੁਕੜਿਆਂ ਨੂੰ ਲੱਕੜ ਤੇ ਰੱਖਿਆ। 34 ਤਦ ਏਲੀਯਾਹ ਨੇ ਕਿਹਾ, “4 ਮਰਤਬਾਨ ਪਾਣੀ ਦੇ ਭਰੋ। ਉਸ ਪਾਣੀ ਨੂੰ ਹੋਮ ਦੀ ਬਲੀ ਅਤੇ ਬਾਲਣ ਉੱਪਰ ਡੋਹਲ ਦਿਓ।” ਤਦ ਏਲੀਯਾਹ ਨੇ ਕਿਹਾ, “ਇਸ ਨੂੰ ਦੁਬਾਰਾ ਕਰੋ।” ਫਿਰ ਉਸ ਕਿਹਾ, “ਇਸ ਨੂੰ ਤੀਜੀ ਵਾਰ ਫ਼ਿਰ ਕਰੋ।” 35 ਇਉਂ ਪਾਣੀ ਜਗਵੇਦੀ ਵਿੱਚੋਂ ਵਗਦਾ ਹੋਇਆ ਖਾਈ ਨੂੰ ਭਰਨ ਲੱਗਾ।
36 ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ। 37 ਹੇ ਯਹੋਵਾਹ, ਮੇਰੀ ਗੱਲ ਸੁਣ! ਮੇਰੀ ਪ੍ਰਾਰਥਨਾ ਦਾ ਉਤਰ ਦੇਹ ਤਾਂ ਜੋ ਇਹ ਲੋਕ ਜਾਨਣ ਕਿ ਤੂੰ ਯਹੋਵਾਹ ਹੀ ਪਰਮੇਸ਼ੁਰ ਹੈਂ ਅਤੇ ਤੂੰ ਹੀ ਹੈਂ ਜੋ ਉਨ੍ਹਾਂ ਦੇ ਦਿਲ ਬਦਲ ਰਿਹਾ ਹੈਂ।”
38 ਤਾਂ ਯਹੋਵਾਹ ਨੇ ਹੇਠਾਂ ਅੱਗ ਭੇਜੀ, ਜਿਸ ਨੇ ਬਲੀ, ਲੱਕੜਾਂ, ਪੱਥਰ ਅਤੇ ਜਗਵੇਦੀ ਦੇ ਦੁਆਲੇ ਦੀ ਧਰਤੀ ਨੂੰ ਸਾੜ ਦਿੱਤਾ, ਅਤੇ ਇਸ ਨੇ ਟੋਏ ਵਿੱਚਲਾ ਸਾਰਾ ਪਾਣੀ ਸੁਕਾਅ ਦਿੱਤਾ। 39 ਇਹ ਸਭ ਕੁਝ ਲੋਕਾਂ ਸਾਹਮਣੇ ਹੋਇਆ ਤਾਂ ਲੋਕਾਂ ਨੇ ਮੱਥਾ ਟੇਕਦੇ ਹੋਏ ਕਹਿਣਾ ਸ਼ੁਰੂ ਕੀਤਾ, “ਯਹੋਵਾਹ ਹੀ ਪਰਮੇਸ਼ੁਰ ਹੈ! ਯਹੋਵਾਹ ਹੀ ਪਰਮੇਸ਼ੁਰ ਹੈ!”
40 ਤਦ ਏਲੀਯਾਹ ਨੇ ਕਿਹਾ, “ਬਆਲ ਦੇ ਨਬੀਆਂ ਨੂੰ ਫ਼ੜ ਲਵੋ, ਕੋਈ ਵੀ ਬਚ ਕੇ ਨੱਸੇ ਨਾ!” ਤਾਂ ਲੋਕਾਂ ਨੇ ਸਾਰੇ ਨਬੀਆਂ ਨੂੰ ਫ਼ੜ ਲਿਆ। ਏਲੀਯਾਹ ਨੇ ਉਨ੍ਹਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾਕੇ ਉੱਥੇ ਉਨ੍ਹਾਂ ਨੂੰ ਵੱਢ ਸੁੱਟਿਆ।
ਅਪੁੱਲੋਸ ਦਾ ਅਫ਼ਸੁਸ ਅਤੇ ਅਖਾਯਾ ਵੱਲ ਜਾਣਾ
24 ਇੱਕ ਯਹੂਦੀ ਜਿਸਦਾ ਨਾਮ ਅਪੁੱਲੋਸ ਸੀ ਅਫ਼ਸੁਸ ਵਿੱਚ ਆਇਆ। ਉਹ ਸਿਕੰਦਰਿਯਾ ਸ਼ਹਿਰ ਦਾ ਜੰਮਿਆ ਇੱਕ ਪੜ੍ਹਿਆ-ਲਿਖਿਆ ਆਦਮੀ ਸੀ। ਉਸ ਨੂੰ ਪੋਥੀਆਂ ਬਾਰੇ ਬੜੀ ਜਾਣਕਾਰੀ ਸੀ। 25 ਉਸ ਨੂੰ ਪ੍ਰਭੂ ਦੇ ਮਾਰਗ ਬਾਰੇ ਸਿੱਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬੜੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿੱਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ। 26 ਅਪੁੱਲੋਸ ਨੇ ਨਿਡਰਤਾ ਨਾਲ ਪ੍ਰਾਰਥਨਾ ਸਥਾਨਾਂ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸੱਕਿੱਲਾ ਅਤੇ ਅਕੂਲਾ ਨੇ ਵੀ ਉਸ ਨੂੰ ਬੋਲਦਿਆਂ ਸੁਣਿਆ। ਫ਼ੇਰ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨੂੰ ਪਰਮੇਸ਼ੁਰ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ।
27 ਅਪੁੱਲੋਸ ਅਖਾਯਾ ਦੇਸ਼ ਨੂੰ ਜਾਣਾ ਚਾਹੁੰਦਾ ਸੀ ਤਾਂ ਅਫ਼ਸੁਸ ਵਿੱਚ ਰਹਿੰਦੇ ਭਰਾਵਾਂ ਨੇ ਉਸਦੀ ਮਦਦ ਕੀਤੀ। ਉਨ੍ਹਾਂ ਨੇ ਅਖਾਯਾ ਵਿੱਚ ਰਹਿੰਦੇ ਯਿਸੂ ਦੇ ਚੇਲਿਆਂ ਨੂੰ ਇੱਕ ਚਿਠੀ ਲਿਖੀ ਜਿਸ ਵਿੱਚ ਉਸ ਨੇ ਅਪੁੱਲੋਸ ਨੂੰ ਉੱਥੇ ਉਸਦਾ ਆਦਰ ਕਰਨ ਲਈ ਲਿਖਿਆ। ਅਖਾਯਾ ਵਿੱਚ ਇਨ੍ਹਾਂ ਨਿਹਚਾਵਾਨਾਂ ਨੇ ਪਰਮੇਸ਼ੁਰ ਦੀ ਕਿਰਪਾ ਨਾਲ ਯਿਸੂ ਵਿੱਚ ਨਿਹਚਾ ਕੀਤੀ। 28 ਉਸ ਨੇ ਯਹੂਦੀਆਂ ਨਾਲ ਬੜੀ ਤਕੜੀ ਦਲੀਲਬਾਜ਼ੀ ਕੀਤੀ ਅਤੇ ਸਾਰੇ ਲੋਕਾਂ ਸਾਹਮਣੇ ਸਾਫ਼ ਤੌਰ ਤੇ ਸਾਬਿਤ ਕਰ ਦਿੱਤਾ ਕਿ ਯਹੂਦੀ ਗਲਤ ਸਨ। ਉਸ ਨੇ ਪੋਥੀਆਂ ਵਿਖਾਈਆਂ ਅਤੇ ਇਹ ਦਰਸ਼ਾਇਆ ਕਿ ਯਿਸੂ ਹੀ ਮਸੀਹ ਹੈ।
2010 by World Bible Translation Center