Revised Common Lectionary (Complementary)
ਦਾਊਦ ਦਾ ਇੱਕ ਭੱਗਤੀ ਗੀਤ।
32 ਬੰਦਾ ਬਹੁਤ ਪ੍ਰਸੰਨ ਹੁੰਦਾ ਹੈ,
ਜਦੋਂ ਉਸ ਦੇ ਪਾਪ ਬਖਸ਼ੇ ਜਾਂਦੇ ਹਨ। ਉਹ ਬੰਦਾ ਬਹੁਤ ਸੁਭਾਗਾ ਹੈ
ਜਦੋਂ ਉਸ ਦੇ ਪਾਪ ਮਿਟਾਏ ਜਾਂਦੇ ਹਨ।
2 ਉਹ ਵਿਅਕਤੀ ਵੜਭਾਗਾ ਹੈ
ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ।
ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ।
3 ਹੇ ਪਰਮੇਸ਼ੁਰ, ਮੈਂ ਬਾਰ-ਬਾਰ ਤੁਹਾਨੂੰ ਪ੍ਰਾਰਥਨਾ ਕੀਤੀ,
ਪਰ ਮੈਂ ਆਪਣੇ ਗੁਪਤ ਗੁਨਾਹਾਂ ਬਾਰੇ ਨਹੀਂ ਦੱਸਿਆ।
ਮੈਂ ਹਰ ਸਮੇਂ ਕਮਜ਼ੋਰ ਬਣ ਗਿਆ ਜਦੋਂ ਵੀ ਮੈਂ ਪ੍ਰਾਰਥਨਾ ਕੀਤੀ।
4 ਹੇ ਪਰਮੇਸ਼ੁਰ, ਤੂੰ ਮੇਰੀ ਜ਼ਿੰਦਗੀ ਦਿਨ ਅਤੇ ਰਾਤ, ਸਖਤ ਤੋਂ ਸਖਤਰ ਬਣਾ ਦਿੱਤੀ ਹੈ।
ਮੈਂ ਗਰਮੀ ਦੀ ਝੁਲਸੀ ਤਪਸ਼ ਵਿੱਚ ਸੁੱਕੀ ਜ਼ਮੀਨ ਵਰਗਾ ਬਣ ਗਿਆ ਹਾਂ।
5 ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਹਮਣੇ ਇਕਰਾਰ ਕਰਨ ਦਾ ਫ਼ੈਸਲਾ ਕੀਤਾ।
ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ।
ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ।
ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ।
6 ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਪ੍ਰਾਰਥਨਾ ਕਰਨ।
ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ੍ਹ ਵਾਂਗਰਾਂ ਭਿਆਨਕ ਹੋਣ।
7 ਹੇ ਪਰਮੇਸ਼ੁਰ, ਤੁਸੀਂ ਮੇਰੀ ਸ਼ਰਨ ਹੋ।
ਤੁਸੀਂ ਮੇਰੀਆਂ ਮੁਸੀਬਤਾਂ ਵਿੱਚ ਮੇਰੀ ਰੱਖਿਆ ਕਰਦੇ ਹੋ।
ਤੂੰ ਮੈਨੂੰ ਘੇਰ ਅਤੇ ਮੇਰੀ ਰੱਖਿਆ ਕਰ।
ਇਸ ਲਈ ਮੈਂ ਉਸ ਬਾਰੇ ਗਾਉਂਦਾ ਜਿਵੇਂ ਤੁਸੀਂ ਮੈਨੂੰ ਬਚਾਇਆ।
8 ਯਹੋਵਾਹ ਆਖਦਾ ਹੈ, “ਮੈਂ ਤੈਨੂੰ ਸਿੱਖਿਆ ਦੇਵਾਂਗਾ
ਅਤੇ ਤੇਰੀ ਰਾਹਨੁਮਾਈ ਉਸ ਤਰ੍ਹਾਂ ਕਰਾਂਗਾ ਜਿਵੇਂ ਤੈਨੂੰ ਜਿਉਣਾ ਚਾਹੀਦਾ ਹੈ।
ਮੈਂ ਤੈਨੂੰ ਬਚਾਵਾਂਗਾ ਅਤੇ ਤੇਰਾ ਰਹਿਨੁਮਾ ਬਣਾਂਗਾ।
9 ਇਸ ਲਈ ਕਿਸੇ ਘੋੜੇ ਜਾਂ ਖੋਤੇ ਵਾਂਗਰਾਂ ਮੂਰਖ ਨਾ ਬਣੋ।
ਲੋਕਾਂ ਨੂੰ ਉਨ੍ਹਾਂ ਜਾਨਵਰਾਂ ਤੇ ਕਾਬੂ ਕਰਨ ਲਈ ਵਾਂਗਾ ਅਤੇ ਲਗਾਮਾਂ ਇਸਤੇਮਾਲ ਕਰਨੇ ਚਾਹੀਦੇ ਹਨ।
ਉਨ੍ਹਾਂ ਚੀਜ਼ਾਂ ਤੋਂ ਬਿਨਾ ਉਹ ਜਾਨਵਰ ਤੁਹਾਡੇ ਨੇੜੇ ਨਹੀਂ ਆਉਣਗੇ।”
10 ਬੁਰੇ ਲੋਕ ਬਹੁਤ ਸਾਰੇ ਦਰਦਾਂ ਦਾ ਸਾਹਮਣਾ ਕਰਨਗੇ।
ਪਰ ਪਰਮੇਸ਼ੁਰ ਦਾ ਸੱਚਾ ਪਿਆਰ ਉਨ੍ਹਾਂ ਲੋਕਾਂ ਨੂੰ ਘੇਰ ਲਵੇਗਾ ਜਿਹੜੇ ਯਹੋਵਾਹ ਵਿੱਚ ਯਕੀਨ ਰੱਖਦੇ ਹਨ।
11 ਹੇ ਸੱਜਨੋ, ਆਨੰਦ ਮਾਣੋ ਅਤੇ ਯਹੋਵਾਹ ਵਿੱਚ ਬਹੁਤ ਖੁਸ਼ ਹੋਵੋ।
ਤੁਸੀਂ ਪਵਿੱਤਰ ਹਿਰਦਿਆਂ ਵਾਲੇ ਸਮੂਹ ਲੋਕੋ, ਖੁਸ਼ੀ ਮਨਾਉ।
ਅਬਸ਼ਾਲੋਮ ਦੀ ਮਿੱਤਰਤਾ
15 ਇਸ ਤੋਂ ਬਾਅਦ ਅਬਸ਼ਾਲੋਮ ਨੇ ਆਪਣੇ ਲਈ ਰੱਥ ਅਤੇ ਘੋੜੇ ਅਤੇ ਆਪਣੇ ਅੱਗੇ ਦੌੜਨ ਵਾਲੇ 50 ਆਦਮੀ ਤਿਆਰ ਕੀਤੇ। 2 ਅਬਸ਼ਾਲੋਮ ਸਵੇਰ-ਸਾਰ ਉੱਠਿਆ ਕਰਦਾ ਤੇ ਸ਼ਹਿਰ ਦੇ ਫ਼ਾਟਕ [a] ਦੇ ਕੋਲ ਇਹ ਵੇਖਣ ਲਈ ਜਾਕੇ ਖਲੋ ਜਾਂਦਾ ਕਿ ਜੇਕਰ ਕੋਈ ਪਾਤਸ਼ਾਹ ਦਾਊਦ ਕੋਲ ਕਿਸੇ ਸਮੱਸਿਆ ਦੇ ਨਿਆਉ ਲਈ ਜਾ ਰਿਹਾ ਹੋਵੇ। ਤਾਂ ਉਹ ਉਸ ਵਿਅਕਤੀ ਨੂੰ ਪੁੱਛ ਸੱਕੇ, “ਤੂੰ ਕਿਸ ਸ਼ਹਿਰ ਤੋਂ ਆਇਆ ਹੈਂ?” ਉਹ ਮਨੁੱਖ ਅੱਗੋਂ ਆਖਦਾ, “ਮੈਂ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹਾਂ।” 3 ਤਦ ਅਬਸ਼ਾਲੋਮ ਉਸ ਮਨੁੱਖ ਨੂੰ ਆਖਦਾ, “ਵੇਖ, ਜੋ ਤੂੰ ਕਹਿਨਾ ਸਹੀ ਹੈ, ਪਰ ਪਾਤਸ਼ਾਹ ਦਾਊਦ ਦੇ ਨਿਯੁਕਤ ਕੀਤੇ ਨਿਆਂਕਾਰ ਤੇਰੇ ਮੁਕੱਦਮੇ ਦੀ ਸੁਣਾਈ ਨਹੀਂ ਕਰਨਗੇ।”
4 ਅਬਸ਼ਾਲੋਮ ਇਹ ਵੀ ਆਖਦਾ, “ਮੈਂ ਆਸ ਕਰਦਾਂ ਕਿ ਕੋਈ ਇਸ ਦੇਸ ਵਿੱਚ ਮੈਨੂੰ ਨਿਆਂਕਾਰ ਬਣਾਵੇ, ਫ਼ੇਰ ਮੈਂ ਹਰ ਓਸ ਵਿਅਕਤੀ ਦੀ ਮਦਦ ਕਰ ਸੱਕਾਂਗਾ ਜਿਸ ਨੂੰ ਕੋਈ ਸਮੱਸਿਆ ਹੋਵੇ। ਮੈਂ ਉਸ ਨੂੰ ਉਸਦੀ ਸਮੱਸਿਆ ਦਾ ਸਹੀ ਉਪਚਾਰ ਲੱਭਣ ਵਿੱਚ ਮਦਦ ਕਰਾਂਗਾ।”
5 ਅਤੇ ਜੇਕਰ ਕੋਈ ਮਨੁੱਖ ਅਬਸ਼ਾਲੋਮ ਕੋਲ ਮੱਥਾ ਟੇਕਣ ਲਈ ਆਉਂਦਾ, ਤਾਂ ਅਬਸ਼ਾਲੋਮ ਉਸ ਨੂੰ ਸਗੇ ਮਿੱਤਰਾਂ ਵਾਂਗ ਮਿਲਦਾ, ਉਸ ਨੂੰ ਨੂੰ ਚਾਹ ਕੇ ਮਿਲਦਾ ਅਤੇ ਘੁੱਟਕੇ ਗਲਵਕੜੀ ਪਾਉਂਦਾ ਅਤੇ ਚੁੰਮਦਾ। 6 ਸੋ ਅਬਸ਼ਾਲੋਮ ਨੇ ਸਾਰੇ ਇਸਰਾਏਲੀਆਂ ਨਾਲ ਜੋ ਪਾਤਸ਼ਾਹ ਕੋਲ ਪੁਕਾਰ ਕਰਨ ਆਉਂਦੇ ਸਨ, ਇਸੇ ਤਰ੍ਹਾਂ ਹੀ ਕੀਤਾ। ਇਵੇਂ ਅਬਸ਼ਾਲੋਮ ਨੇ ਇਸਰਾਏਲ ਦੇ ਲੋਕਾਂ ਦੇ ਮਨ ਮੋਹ ਲਏ।
ਅਬਸ਼ਾਲੋਮ ਦੀ ਦਾਊਦ ਦਾ ਰਾਜ ਖਿੱਚਣ ਦੀ ਵਿਉਂਤ
7 ਚਾਰ ਵਰ੍ਹਿਆਂ [b] ਬਾਅਦ ਅਬਸ਼ਾਲੋਮ ਨੇ ਦਾਊਦ ਪਾਤਸ਼ਾਹ ਨੂੰ ਆਖਿਆ, “ਕਿਰਪਾ ਕਰਕੇ, ਮੈਨੂੰ ਪਰਵਾਨਗੀ ਦੇਵੋ ਕਿ ਮੈਂ ਜਾਵਾਂ ਅਤੇ ਆਪਣੀ ਸੁੱਖਣਾ ਜੋ ਮੈਂ ਯਹੋਵਾਹ ਦੇ ਅੱਗੇ ਸੁੱਖੀ ਹੈ ਹਬਰੋਨ ਵਿੱਚ ਪੂਰੀ ਕਰਾਂ। 8 ਇਹ ਸੁੱਖਣਾ ਮੈਂ ਉਦੋਂ ਸੁੱਖੀ ਸੀ ਜਿਸ ਵੇਲੇ ਮੈਂ ਅਰਾਮੀ ਗਸ਼ੂਰ ਵਿੱਚ ਸੀ। ਤਦ ਮੈਂ ਇਹ ਸੁੱਖਣਾ ਸੁੱਖੀ ਸੀ ਕਿ ਜੇ ਕਦੇ ਯਹੋਵਾਹ ਮੈਨੂੰ ਸੱਚ ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।”
9 ਦਾਊਦ ਪਾਤਸ਼ਾਹ ਨੇ ਆਖਿਆ, “ਸ਼ਾਂਤੀ ਨਾਲ ਜਾ!”
ਅਬਸ਼ਾਲੋਮ ਹਬਰੋਨ ਨੂੰ ਗਿਆ। 10 ਪਰ ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚ ਜਾਸੂਸ ਇਹ ਕਹਿ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਆਵਾਜ਼ ਸੁਣੋ ਤਾਂ ਤੁਸੀਂ ਆਖਣਾ, “ਅਬਸ਼ਾਲੋਮ ਹਬਰੋਨ ਦਾ ਪਾਤਸ਼ਾਹ ਹੈ।”
11 ਅਬਸ਼ਾਲੋਮ ਦੇ ਨਾਲ ਯਰੂਸ਼ਲਮ ਤੋਂ 200 ਆਦਮੀ ਤੁਰੇ, ਜਿਨ੍ਹਾਂ ਨੂੰ ਉਸ ਨੇ ਸੱਦਿਆ ਸੀ, ਪਰ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਉਸਦਾ ਵਿੱਚਾਰ ਕੀ ਹੈ। ਇਸ ਬਾਰੇ ਉਨ੍ਹਾਂ ਨੂੰ ਕੋਈ ਖਬਰ ਨਹੀਂ ਸੀ। 12 ਅਹੀਥੋਫ਼ਲ ਦਾਊਦ ਦੇ ਸਲਾਹਕਾਰਾਂ ਵਿੱਚੋਂ ਇੱਕ ਸੀ ਜੋ ਕਿ ਗਿਲੋਹ ਸ਼ਹਿਰ ਵਿੱਚੋਂ ਸੀ। ਜਦੋਂ ਅਬਸ਼ਾਲੋਮ ਬਲੀਆਂ ਚੜ੍ਹਾ ਰਿਹਾ ਸੀ, ਉਸ ਵਕਤ ਉਸ ਨੇ ਅਹੀਥੋਫ਼ਲ ਨੂੰ ਗਿਲੋਹ ਸ਼ਹਿਰ ਵਿੱਚੋਂ ਬੁਲਾਵਾ ਭੇਜਿਆ। ਅਬਸ਼ਾਲੋਮ ਦੀਆਂ ਯੋਜਨਾਵਾਂ ਬੜੀਆਂ ਸਹੀ ਕਾਰਜ ਕਰਦੀਆਂ ਸਨ ਜਿਸ ਨਾਲ ਵੱਧ ਤੋਂ ਵੱਧ ਲੋਕ ਉਸਦਾ ਸਾਬ ਦੇਣ ਲੱਗ ਪਏ।
ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਭੁਲਾਇਆ ਨਹੀਂ
11 ਇਸ ਲਈ ਤਾਂ ਮੈਂ ਪੁੱਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਯਾਮੀਨ ਦੇ ਵੰਸ਼ ਤੋਂ ਹਾਂ। 2 ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸ ਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾ ਬਾਰੇ ਦੱਸਦੀਆਂ ਹਨ। 3 ਏਲੀਯਾਹ ਨੇ ਆਖਿਆ ਹੈ “ਪ੍ਰਭੂ। ਲੋਕਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਸੁੱਟਿਆ, ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਮੈਂ ਹੀ ਇੱਕਲਾ ਨਬੀ ਰਹਿ ਗਿਆ ਹਾਂ ਅਤੇ ਉਹ ਹੁਣ ਮੇਰੀ ਜਾਨ ਦੇ ਪਿੱਛੇ ਪਏ ਹੋਏ ਹਨ।” [a] 4 ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜੋ ਅਜੇ ਵੀ ਮੈਨੂੰ ਮੱਥਾ ਟੇਕਦੇ ਹਨ, ਜਿਹੜੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।” [b]
5 ਇਸੇ ਤਰ੍ਹਾਂ ਹੁਣ ਵੀ ਉੱਥੇ ਕੁਝ ਲੋਕ ਹਨ ਜੋ ਪਰਮੇਸ਼ੁਰ ਦੁਆਰਾ ਉਸਦੀ ਕਿਰਪਾ ਕਾਰਣ ਚੁਣੇ ਗਏ। 6 ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵੱਧੇਰੇ ਤੋਹਫ਼ਾ ਨਾ ਹੁੰਦਾ।
7 ਤਾਂ ਫ਼ਿਰ ਕੀ ਹੋਇਆ। ਇਸਰਾਏਲ ਦੇ ਲੋਕਾਂ ਨੇ ਧਰਮੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮਯਾਬ ਰਹੇ। ਪਰ ਪਰਮੇਸ਼ੁਰ ਦੁਆਰਾ ਚੁਣੇ ਲੋਕ ਧਰਮੀ ਬਣ ਗਏ। ਬਾਕੀ ਲੋਕ ਢੀਠ ਬਣੇ ਰਹੇ ਅਤੇ ਪਰਮੇਸ਼ੁਰ ਨੂੰ ਸੁਣਨ ਤੋਂ ਇਨਕਾਰੀ ਬਣ ਗਏ। 8 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ,
“ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” (A)
“ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸੱਕਣ।
ਉਸ ਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸੱਕਣ।
ਇਹ ਹਾਲੇ ਤੱਕ ਵਾਪਰ ਰਿਹਾ ਹੈ।” (B)
9 ਅਤੇ ਦਾਊਦ ਆਖਦਾ ਹੈ:
“ਉਨ੍ਹਾਂ ਦੀ ਆਪਣੀ ਦਾਵਤ ਨੂੰ ਉਨ੍ਹਾਂ ਲਈ ਝਾਂਸਾ ਬਣ ਜਾਣ ਦਿਉ।
ਉਨ੍ਹਾਂ ਨੂੰ ਫ਼ੰਦੇ ਵਿੱਚ ਫ਼ਸ ਜਾਣ ਦਿਉ। ਉਨ੍ਹਾਂ ਨੂੰ ਡਿੱਗਣ ਅਤੇ ਸਜ਼ਾ ਪਾਉਣ ਦਿਉ।
10 ਉਨ੍ਹਾਂ ਦੀਆਂ ਅੱਖਾਂ ਧੁੰਦਲੀਆਂ ਹੋ ਜਾਣ ਤਾਂ ਜੋ ਉਹ ਨਾ ਵੇਖ ਸੱਕਣ
ਅਤੇ ਉਹ ਹਮੇਸ਼ਾ ਸੰਕਟ ’ਚ ਰਹਿਣ।” (C)
2010 by World Bible Translation Center