Print Page Options
Previous Prev Day Next DayNext

Revised Common Lectionary (Complementary)

Daily Bible readings that follow the church liturgical year, with thematically matched Old and New Testament readings.
Duration: 1245 days
Punjabi Bible: Easy-to-Read Version (ERV-PA)
Version
2 ਸਮੂਏਲ 11:26-12:10

ਦਾਊਦ ਦਾ ਬਥ-ਸ਼ਬਾ ਨਾਲ ਵਿਆਹ

26 ਜਦੋਂ ਬਥ-ਸ਼ਬਾ ਨੇ ਸੁਣਿਆ ਕਿ ਉਸਦਾ ਪਤੀ ਊਰਿੱਯਾਹ ਮਰ ਗਿਆ ਹੈ, ਤਾਂ ਉਹ ਉਸ ਲਈ ਸੋਗ ਵਿੱਚ ਰੋਣ ਲਗੀ। 27 ਜਦੋਂ ਸੋਗ ਦੇ ਦਿਨ ਲੰਘ ਗਏ, ਤਾਂ ਦਾਊਦ ਨੇ ਉਸ ਨੂੰ ਆਪਣੇ ਸੇਵਕਾਂ ਕੋਲੋਂ ਆਪਣੇ ਘਰ ਸੱਦ ਲਿਆਉਣ ਨੂੰ ਕਿਹਾ। ਤਦ ਉਹ ਦਾਊਦ ਦੀ ਪਤਨੀ ਬਣੀ ਅਤੇ ਉਸ ਨੇ ਦਾਊਦ ਲਈ ਪੁੱਤਰ ਨੂੰ ਜਨਮ ਦਿੱਤਾ। ਪਰ ਯਹੋਵਾਹ ਨੂੰ ਦਾਊਦ ਦਾ ਇਹ ਕੰਮ ਬੁਰਾ ਲੱਗਾ।

ਨਾਥਾਨ ਦਾ ਦਾਊਦ ਨੂੰ ਝਿੜਕਣਾ

12 ਯਹੋਵਾਹ ਨੇ ਨਾਥਾਨ ਨੂੰ ਦਾਊਦ ਦੇ ਕੋਲ ਭੇਜਿਆ। ਨਾਥਾਨ ਨੇ ਦਾਊਦ ਕੋਲ ਆਕੇ ਉਸ ਨੂੰ ਕਿਹਾ, “ਸ਼ਹਿਰ ਵਿੱਚ ਦੋ ਮਨੁੱਖ ਸਨ, ਉਨ੍ਹਾਂ ਵਿੱਚੋਂ ਇੱਕ ਅਮੀਰ ਸੀ ਅਤੇ ਦੂਜਾ ਗਰੀਬ। ਅਮੀਰ ਮਨੁੱਖ ਕੋਲ ਢੇਰ ਸਾਰੇ ਇੱਜੜ ਅਤੇ ਵੱਗ ਸਨ। ਪਰ ਗਰੀਬ ਮਨੁੱਖ ਕੋਲ ਕੁਝ ਵੀ ਨਹੀਂ ਸੀ ਸਿਵਾਏ ਇੱਕ ਭੇਡਾਂ ਦੀ ਲੇਲੀ ਦੇ। ਗਰੀਬ ਮਨੁੱਖ ਨੇ ਇੱਕ ਲੇਲੀ ਦੀ ਜੋ ਉਸ ਨੇ ਖਰੀਦੀ ਸੀ ਆਪਣੇ ਬੱਚਿਆਂ ਦੇ ਨਾਲ ਉਸਦੀ ਦੇਖਭਾਲ ਕੀਤੀ ਅਤੇ ਉਹ ਵੀ ਉਸ ਦੇ ਬੱਚਿਆਂ ਦੇ ਨਾਲ ਵੱਡੀ ਹੋਈ। ਉਹ ਗਰੀਬ ਮਨੁੱਖ ਦੀ ਰੋਟੀ ਵਿੱਚੋਂ ਹੀ ਖਾਂਦੀ ਅਤੇ ਉਸੇ ਕਟੋਰੇ ਵਿੱਚੋਂ ਪਾਣੀ ਪੀਁਦੀ ਅਤੇ ਗਰੀਬ ਮਨੁੱਖ ਦੀ ਛਾਤੀ ਉੱਪਰ ਸੌਂ ਜਾਂਦੀ। ਉਹ ਲੇਲੀ ਉਸ ਗਰੀਬ ਮਨੁੱਖ ਦੀ ਧੀਆਂ ਵਾਂਗ ਪਲੀ।

“ਫ਼ਿਰ ਇੱਕ ਮੁਸਾਫ਼ਿਰ ਉਸ ਅਮੀਰ ਆਦਮੀ ਕੋਲ ਆਇਆ। ਉਹ ਧਨਾਢ ਮੁਸਾਫ਼ਿਰ ਨੂੰ ਭੋਜਨ ਖੁਆਉਣਾ ਚਾਹੁੰਦਾ ਸੀ ਪਰ ਉਹ ਧਨਾਢ ਆਪਣੇ ਇੱਜੜ ਅਤੇ ਵੱਗ ਵਿੱਚੋਂ ਕੁਝ ਵੀ ਨਹੀਂ ਸੀ ਖੁਆਉਣਾ ਚਾਹੁੰਦਾ ਇਸ ਲਈ ਉਸ ਨੇ ਉਸ ਗਰੀਬ ਆਦਮੀ ਦੀ ਲੇਲੀ ਖੋਹ ਲਈ ਅਤੇ ਉਸ ਨੂੰ ਵੱਢ ਕੇ ਉਸ ਮੁਸਾਫ਼ਿਰ ਲਈ ਭੋਜਨ ਤਿਆਰ ਕਰਵਾਇਆ।”

ਦਾਊਦ ਨੂੰ ਉਸ ਧਨਾਢ ਤੇ ਬੜਾ ਕਰੋਧ ਆਇਆ ਤਾਂ ਉਸ ਨੇ ਨਾਥਾਨ ਨੂੰ ਆਖਿਆ, “ਜਿਉਂਦੇ ਯਹੋਵਾਹ ਦੀ ਸੌਂਹ, ਜਿਸ ਮਨੁੱਖ ਨੇ ਇਹ ਕੰਮ ਕੀਤਾ ਸੋ ਵੱਢਣ ਯੋਗ ਹੈ। ਸੋ ਉਹ ਮਨੁੱਖ ਹੁਣ ਉਸ ਲੇਲੀ ਤੋਂ ਚੌਗੁਣੀ ਕੀਮਤ ਦੇਵੇ ਕਿਉਂ ਕਿ ਉਸ ਨੇ ਅਜਿਹਾ ਭਿਅੰਕਰ ਕੰਮ ਕੀਤਾ ਅਤੇ ਉਸ ਉੱਤੇ ਦਯਾ ਨਾ ਕੀਤੀ।”

ਨਾਥਾਨ ਨੇ ਦਾਊਦ ਨੂੰ ਉਸ ਦੇ ਪਾਪ ਬਾਰੇ ਦੱਸਿਆ

ਤਦ ਨਾਥਾਨ ਨੇ ਦਾਊਦ ਨੂੰ ਕਿਹਾ, “ਉਹ ਧਨਾਢ ਤੂੰ ਹੀ ਤਾਂ ਹੈਂ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ ਹੈ, ‘ਮੈਂ ਤੈਨੂੰ ਮਸਹ ਕੀਤਾ ਤਾਂ ਜੋ ਤੂੰ ਇਸਰਾਏਲ ਉੱਪਰ ਰਾਜ ਕਰੇਁ। ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ। ਮੈਂ ਤੈਨੂੰ ਉਸ ਦਾ ਪਰਿਵਾਰ ਅਤੇ ਉਸ ਦੀਆਂ ਪਤਨੀਆਂ ਵੀ ਲੈਣ ਦਿੱਤੀਆ ਅਤੇ ਮੈਂ ਤੈਨੂੰ ਇਸਰਾਏਲ ਅਤੇ ਯਹੂਦਾਹ ਦਾ ਪਾਤਸ਼ਾਹ ਬਣਾਇਆ। ਅਤੇ ਜੇਕਰ ਇਹ ਕਾਫ਼ੀ ਨਾ ਹੁੰਦਾ ਮੈਂ ਤੈਨੂੰ ਹੋਰ ਵੀ ਵੱਧੇਰੇ ਦਿੰਦਾ। ਪਰ ਤੂੰ ਯਹੋਵਾਹ ਦੇ ਹੁਕਮ ਨੂੰ ਅਣਗੌਲਿਆ ਕਿਉਂ ਕੀਤਾ? ਤੂੰ ਉਹ ਸਭ ਕੁਝ ਕਿਉਂ ਕੀਤਾ ਜਿਸ ਨੂੰ ਉਸ ਨੇ ਗ਼ਲਤ ਆਖ ਮਨ੍ਹਾ ਕੀਤਾ ਸੀ? ਤੂੰ ਹਿੱਤੀ ਊਰਿੱਯਾਹ ਨੂੰ ਕਿਉਂ ਤਲਵਾਰ ਨਾਲ ਵਢਾਇਆ ਅਤੇ ਉਸਦੀ ਪਤਨੀ ਨੂੰ ਲੈ ਕੇ ਆਪਣੀ ਬਣਾਇਆ? ਇਉਂ ਤੂੰ ਅੰਮੋਨੀਆਂ ਕੋਲੋਂ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ। 10 ਇਸ ਲਈ, ਹਿੰਸਕ ਮੌਤ ਬਾਰ-ਬਾਰ ਤੇਰੇ ਪਰਿਵਾਰ ਨੂੰ ਮਾਰੇਗੀ। ਤੂੰ ਊਰਿੱਯਾਹ ਹਿੱਤੀ ਦੀ ਪਤਨੀ ਨੂੰ ਆਪਣੀ ਪਤਨੀ ਬਨਾਉਣ ਲਈ ਲੈ ਆਇਆ ਅਤੇ ਅਜਿਹਾ ਕਰਕੇ ਤੂੰ ਸਾਬਿਤ ਕਰ ਦਿੱਤਾ ਕਿ ਤੂੰ ਮੈਨੂੰ ਤਿਰਸਕਾਰਦਾ ਹੈਂ।’

2 ਸਮੂਏਲ 12:13-15

13 ਤਦ ਦਾਊਦ ਨੇ ਨਾਥਾਨ ਨੂੰ ਕਿਹਾ, “ਮੈਂ ਯਹੋਵਾਹ ਦੇ ਖਿਲਾਫ਼ ਪਾਪ ਕੀਤਾ।”

ਨਾਥਾਨ ਨੇ ਦਾਊਦ ਨੂੰ ਕਿਹਾ, “ਯਹੋਵਾਹ ਨੇ ਵੀ ਤੇਰਾ ਪਾਪ ਬਖਸ਼ਿਆ ਤੂੰ ਮਰੇਂਗਾ ਨਹੀਂ। 14 ਤੂੰ ਅਜਿਹਾ ਪਾਪ ਕੀਤਾ ਹੈ ਕਿ, ਹੁਣ ਯਹੋਵਾਹ ਦੇ ਦੁਸ਼ਮਣਾਂ ਨੂੰ ਉਸ ਲਈ ਆਪਣੀ ਇੱਜ਼ਤ ਗੁਆਉਣ ਦਾ ਮੌਕਾ ਮਿਲ ਗਿਆ ਹੈ। ਸੋ ਇਸ ਪਾਪ ਕਾਰਣ ਇਹ ਤੇਰਾ ਨਵਾਂ ਜੰਮਿਆ ਮੁੰਡਾ ਜ਼ਰੂਰ ਮਰ ਜਾਵੇਗਾ।”

ਦਾਊਦ ਅਤੇ ਬਥ-ਸ਼ਬਾ ਦੇ ਬੱਚੇ ਦੀ ਮੌਤ

15 ਤਦ ਨਾਥਾਨ ਵਾਪਸ ਘਰ ਆ ਗਿਆ। ਯਹੋਵਾਹ ਨੇ ਉਸ ਬਾਲਕ ਨੂੰ ਜੋ ਊਰਿੱਯਾਹ ਦੀ ਪਤਨੀ ਤੋਂ ਦਾਊਦ ਲਈ ਜੰਮਿਆ ਸੀ ਅਜਿਹਾ ਮਾਰਿਆ ਕਿ ਉਹ ਬਹੁਤ ਬਿਮਾਰ ਹੋ ਗਿਆ।

ਜ਼ਬੂਰ 32

ਦਾਊਦ ਦਾ ਇੱਕ ਭੱਗਤੀ ਗੀਤ।

32 ਬੰਦਾ ਬਹੁਤ ਪ੍ਰਸੰਨ ਹੁੰਦਾ ਹੈ,
    ਜਦੋਂ ਉਸ ਦੇ ਪਾਪ ਬਖਸ਼ੇ ਜਾਂਦੇ ਹਨ। ਉਹ ਬੰਦਾ ਬਹੁਤ ਸੁਭਾਗਾ ਹੈ
    ਜਦੋਂ ਉਸ ਦੇ ਪਾਪ ਮਿਟਾਏ ਜਾਂਦੇ ਹਨ।
ਉਹ ਵਿਅਕਤੀ ਵੜਭਾਗਾ ਹੈ
    ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ।
    ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ।

ਹੇ ਪਰਮੇਸ਼ੁਰ, ਮੈਂ ਬਾਰ-ਬਾਰ ਤੁਹਾਨੂੰ ਪ੍ਰਾਰਥਨਾ ਕੀਤੀ,
    ਪਰ ਮੈਂ ਆਪਣੇ ਗੁਪਤ ਗੁਨਾਹਾਂ ਬਾਰੇ ਨਹੀਂ ਦੱਸਿਆ।
    ਮੈਂ ਹਰ ਸਮੇਂ ਕਮਜ਼ੋਰ ਬਣ ਗਿਆ ਜਦੋਂ ਵੀ ਮੈਂ ਪ੍ਰਾਰਥਨਾ ਕੀਤੀ।
ਹੇ ਪਰਮੇਸ਼ੁਰ, ਤੂੰ ਮੇਰੀ ਜ਼ਿੰਦਗੀ ਦਿਨ ਅਤੇ ਰਾਤ, ਸਖਤ ਤੋਂ ਸਖਤਰ ਬਣਾ ਦਿੱਤੀ ਹੈ।
    ਮੈਂ ਗਰਮੀ ਦੀ ਝੁਲਸੀ ਤਪਸ਼ ਵਿੱਚ ਸੁੱਕੀ ਜ਼ਮੀਨ ਵਰਗਾ ਬਣ ਗਿਆ ਹਾਂ।

ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਹਮਣੇ ਇਕਰਾਰ ਕਰਨ ਦਾ ਫ਼ੈਸਲਾ ਕੀਤਾ।
    ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ।
ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ।
    ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ।

ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਪ੍ਰਾਰਥਨਾ ਕਰਨ।
    ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ੍ਹ ਵਾਂਗਰਾਂ ਭਿਆਨਕ ਹੋਣ।
ਹੇ ਪਰਮੇਸ਼ੁਰ, ਤੁਸੀਂ ਮੇਰੀ ਸ਼ਰਨ ਹੋ।
    ਤੁਸੀਂ ਮੇਰੀਆਂ ਮੁਸੀਬਤਾਂ ਵਿੱਚ ਮੇਰੀ ਰੱਖਿਆ ਕਰਦੇ ਹੋ।
ਤੂੰ ਮੈਨੂੰ ਘੇਰ ਅਤੇ ਮੇਰੀ ਰੱਖਿਆ ਕਰ।
    ਇਸ ਲਈ ਮੈਂ ਉਸ ਬਾਰੇ ਗਾਉਂਦਾ ਜਿਵੇਂ ਤੁਸੀਂ ਮੈਨੂੰ ਬਚਾਇਆ।

ਯਹੋਵਾਹ ਆਖਦਾ ਹੈ, “ਮੈਂ ਤੈਨੂੰ ਸਿੱਖਿਆ ਦੇਵਾਂਗਾ
    ਅਤੇ ਤੇਰੀ ਰਾਹਨੁਮਾਈ ਉਸ ਤਰ੍ਹਾਂ ਕਰਾਂਗਾ ਜਿਵੇਂ ਤੈਨੂੰ ਜਿਉਣਾ ਚਾਹੀਦਾ ਹੈ।
    ਮੈਂ ਤੈਨੂੰ ਬਚਾਵਾਂਗਾ ਅਤੇ ਤੇਰਾ ਰਹਿਨੁਮਾ ਬਣਾਂਗਾ।
ਇਸ ਲਈ ਕਿਸੇ ਘੋੜੇ ਜਾਂ ਖੋਤੇ ਵਾਂਗਰਾਂ ਮੂਰਖ ਨਾ ਬਣੋ।
ਲੋਕਾਂ ਨੂੰ ਉਨ੍ਹਾਂ ਜਾਨਵਰਾਂ ਤੇ ਕਾਬੂ ਕਰਨ ਲਈ ਵਾਂਗਾ ਅਤੇ ਲਗਾਮਾਂ ਇਸਤੇਮਾਲ ਕਰਨੇ ਚਾਹੀਦੇ ਹਨ।
    ਉਨ੍ਹਾਂ ਚੀਜ਼ਾਂ ਤੋਂ ਬਿਨਾ ਉਹ ਜਾਨਵਰ ਤੁਹਾਡੇ ਨੇੜੇ ਨਹੀਂ ਆਉਣਗੇ।”

10 ਬੁਰੇ ਲੋਕ ਬਹੁਤ ਸਾਰੇ ਦਰਦਾਂ ਦਾ ਸਾਹਮਣਾ ਕਰਨਗੇ।
    ਪਰ ਪਰਮੇਸ਼ੁਰ ਦਾ ਸੱਚਾ ਪਿਆਰ ਉਨ੍ਹਾਂ ਲੋਕਾਂ ਨੂੰ ਘੇਰ ਲਵੇਗਾ ਜਿਹੜੇ ਯਹੋਵਾਹ ਵਿੱਚ ਯਕੀਨ ਰੱਖਦੇ ਹਨ।
11 ਹੇ ਸੱਜਨੋ, ਆਨੰਦ ਮਾਣੋ ਅਤੇ ਯਹੋਵਾਹ ਵਿੱਚ ਬਹੁਤ ਖੁਸ਼ ਹੋਵੋ।
ਤੁਸੀਂ ਪਵਿੱਤਰ ਹਿਰਦਿਆਂ ਵਾਲੇ ਸਮੂਹ ਲੋਕੋ, ਖੁਸ਼ੀ ਮਨਾਉ।

ਗਲਾਤੀਆਂ ਨੂੰ 2:15-21

15 ਅਸੀਂ ਯਹੂਦੀ ਪਾਪੀ ਗੈਰ ਯਹੂਦੀਆਂ ਵਾਂਗ ਪੈਦਾ ਨਹੀਂ ਹੋਏ ਸੀ। ਅਸੀਂ ਯਹੂਦੀਆਂ ਵਾਂਗ ਪੈਦਾ ਹੋਏ ਸਾਂ। 16 ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸੱਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲ ਕੇ ਧਰਮੀ ਨਹੀਂ ਹੋ ਸੱਕਦਾ।

17 ਅਸੀਂ ਯਹੂਦੀਆਂ ਦੇ ਮਸੀਹ ਨੂੰ ਅਪਨਾਇਆ ਤਾਂ ਜੋ ਅਸੀਂ ਧਰਮੀ ਬਣਾਏ ਜਾਈਏ। ਇਸ ਲਈ ਇਹ ਸਪੱਸ਼ਟ ਹੈ ਕਿ ਅਸੀਂ ਵੀ ਪਾਪੀ ਸਾਂ। ਕੀ ਇਸਦਾ ਭਾਵ ਇਹ ਹੈ ਕਿ ਮਸੀਹ ਸਾਨੂੰ ਪਾਪੀ ਬਣਾਉਂਦਾ ਹੈ? ਬਿਲਕੁਲ ਨਹੀਂ। 18 ਸੱਚਮੁੱਚ, ਮੈਂ ਗਲਤ ਹੋ ਸੱਕਦਾ ਹਾਂ ਜੇ ਮੈਂ ਫ਼ਿਰ ਤੋਂ ਉਨ੍ਹਾਂ ਉਪਦੇਸ਼ਾਂ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿਆਂ ਜੋ ਮੈਂ ਛੱਡ ਦਿੱਤੇ ਸਨ। 19 ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸੱਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ। 20 ਇਸ ਲਈ ਜਿਹੜਾ ਜੀਵਨ ਮੈਂ ਹੁਣ ਜਿਉਂ ਰਿਹਾ ਹਾਂ ਉਹ ਮੇਰਾ ਨਹੀਂ ਹੈ। ਉਹ ਤਾਂ ਮੇਰੇ ਅੰਦਰ ਮਸੀਹ ਜਿਉਂ ਰਿਹਾ ਹੈ। ਮੈਂ ਹਾਲੇ ਵੀ ਆਪਣੇ ਸਰੀਰ ਵਿੱਚ ਜਿਉਂਦਾ ਹਾਂ ਪਰ ਮੈਂ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਾਹੀਂ ਜਿਉਂਦਾ ਹਾਂ। ਉਸ ਨੇ ਮੈਨੂੰ ਪਿਆਰ ਕੀਤਾ ਅਤੇ ਮੈਨੂੰ ਬਚਾਉਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ। 21 ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸੱਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।

ਲੂਕਾ 7:36-8:3

ਸ਼ਮਊਨ ਫ਼ਰੀਸੀ

36 ਫ਼ਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਬੇਨਤੀ ਕੀਤੀ ਕਿ ਉਹ ਉਸ ਨਾਲ ਰੋਟੀ ਖਾਵੇ। ਤਾਂ ਯਿਸੂ ਉਸ ਫ਼ਰੀਸੀ ਨਾਲ ਉਸ ਦੇ ਘਰ ਜਾਕੇ ਖਾਣੇ ਦੀ ਮੇਜ ਤੇ ਬੈਠਾ।

37 ਉਸ ਨਗਰ ਵਿੱਚ ਇੱਕ ਪਾਪਣ ਔਰਤ ਸੀ ਅਤੇ ਉਹ ਜਾਣਦੀ ਸੀ ਕਿ ਯਿਸੂ ਇੱਕ ਫ਼ਰੀਸੀ ਦੇ ਘਰ ਭੋਜਨ ਖਾ ਰਿਹਾ ਸੀ, ਤਾਂ ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲਿਆਈ। 38 ਉਹ ਯਿਸੂ ਦੇ ਚਰਨਾਂ ਕੋਲ ਖੜ੍ਹੀ ਸੀ ਅਤੇ ਰੋ ਰਹੀ ਸੀ। ਉਸ ਨੇ ਆਪਣੇ ਹੰਝੂਆਂ ਨਾਲ ਉਸ ਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸ ਨੇ ਕਿੰਨੀ ਵਾਰ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸ ਦੇ ਪੈਰਾਂ ਤੇ ਅਤਰ ਮਲ ਦਿੱਤਾ।

39 ਜਿਸ ਫ਼ਰੀਸੀ ਨੇ ਯਿਸੂ ਨੂੰ ਆਪਣੇ ਘਰ ਭੋਜਨ ਲਈ ਬੁਲਾਇਆ ਸੀ ਉਸ ਨੇ ਇਹ ਸਭ ਵੇਖਿਆ ਤਾਂ ਆਪਣੇ ਮਨ ਵਿੱਚ ਸੋਚਿਆ, “ਜੇਕਰ ਇਹ ਆਦਮੀ (ਯਿਸੂ) ਨਬੀ ਹੁੰਦਾ ਤਾਂ ਜਿਹੜੀ ਔਰਤ ਇਸਦੇ ਪੈਰ ਛੂਹ ਰਹੀ ਹੈ, ਉਸ ਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਹ ਇੱਕ ਪਾਪਣ ਔਰਤ ਹੈ।”

40 ਯਿਸੂ ਨੇ ਫ਼ਰੀਸੀ ਨੂੰ ਆਖਿਆ, “ਸ਼ਮਊਨ! ਮੈਂ ਤੈਨੂੰ ਕੁਝ ਆਖਣਾ ਹੈ।”

ਸ਼ਮਊਨ ਨੇ ਕਿਹਾ, “ਗੁਰੂ! ਤੁਸੀਂ ਮੈਨੂੰ ਕੀ ਆਖਣਾ ਚਾਹੁੰਦੇ ਹੋ?”

41 ਯਿਸੂ ਨੇ ਆਖਿਆ: “ਦੋ ਆਦਮੀ ਸਨ। ਦੋਵੇ ਹੀ ਇੱਕੇ ਹੀ ਸਾਹੂਕਾਰ ਦੇ ਦੇਣਦਾਰ ਸਨ। ਇੱਕ ਬੰਦਾ ਸਹੂਕਾਰ ਨੂੰ 500 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ ਅਤੇ ਦੂਜਾ ਆਦਮੀ ਸਾਹੂਕਾਰ ਨੂੰ 50 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ। 42 ਦੋਨਾਂ ਹੀ ਆਦਮੀਆਂ ਕੋਲ ਪੈਸੇ ਨਹੀਂ ਸਨ, ਇਸ ਲਈ ਉਹ ਆਪਣਾ ਕਰਜਾ ਨਾ ਦੇ ਸੱਕੇ। ਪਰ ਸਾਹੂਕਾਰ ਨੇ ਦੋਹਾਂ ਆਦਮੀਆਂ ਨੂੰ ਆਖਿਆ ਉਨ੍ਹਾਂ ਨੂੰ ਆਪਣਾ ਕਰਜ ਦੇਣ ਦੀ ਕੋਈ ਲੋੜ ਨਹੀਂ। ਹੁਣ ਦੋਹਾਂ ਵਿੱਚੋਂ ਕਿਹੜਾ ਬੰਦਾ ਸਾਹੂਕਾਰ ਨੂੰ ਵੱਧ ਪਿਆਰ ਕਰੇਗਾ।”

43 ਸ਼ਮਊਨ ਨੇ ਕਿਹਾ, “ਮੇਰੇ ਖਿਆਲ ਵਿੱਚ ਉਹ ਵੱਧੀਕ ਪਿਆਰ ਕਰੇਗਾ ਜਿਸ ਨੂੰ ਉਸ ਨੇ ਜਿਆਦਾ ਧਨ ਬਖਸ਼ਿਆ।”

ਯਿਸੂ ਨੇ ਸ਼ਮਊਨ ਨੂੰ ਕਿਹਾ, “ਤੂੰ ਠੀਕ ਆਖ ਰਿਹਾ ਹੈ।” 44 ਫ਼ਿਰ ਯਿਸੂ ਉਸ ਔਰਤ ਵੱਲ ਪਰਤਿਆ ਅਤੇ ਸ਼ਮਊਨ ਨੂੰ ਆਖਣ ਲੱਗਾ, “ਤੂੰ ਇਸ ਔਰਤ ਨੂੰ ਵੇਖ ਰਿਹਾ ਹੈਂ? ਜਦੋਂ ਮੈਂ ਤੇਰੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਉਸ ਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਧੋਤੇ ਅਤੇ ਆਪਣੇ ਵਾਲਾਂ ਨਾਲ ਉਨ੍ਹਾਂ ਨੂੰ ਸੁਕਾਇਆ। 45 ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਹੀ ਮੈਂ ਅੰਦਰ ਆਇਆ ਤਦ ਤੋਂ ਉਹ ਮੇਰੇ ਪੈਰਾਂ ਨੂੰ ਚੁੰਮਦੀ ਰਹੀ। 46 ਤੂੰ ਮੇਰਾ ਸਿਰ ਤੇਲ ਨਾਲ ਨਹੀਂ ਝਸਿਆ ਪਰ ਉਸ ਨੇ ਅਤਰ ਨਾਲ ਮੇਰੇ ਪੈਰ ਮਲੇ। 47 ਇਸ ਲਈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸਦਾ ਅਨੰਦ ਪਿਆਰ ਇਹ ਦਰਸ਼ਾਉਂਦਾ ਹੈ ਕਿ ਉਸ ਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਉਹ, ਜਿਸਦੇ ਥੋੜੇ ਪਾਪ ਮਾਫ਼ ਹੋਏ ਹਨ, ਘੱਟ ਪਿਆਰ ਕਰਦਾ ਹੈ।”

48 ਫ਼ਿਰ ਯਿਸੂ ਨੇ ਉਸ ਔਰਤ ਨੂੰ ਆਖਿਆ, “ਤੇਰੇ ਪਾਪ ਬਖਸ਼ੇ ਗਏ ਹਨ।”

49 ਖਾਣੇ ਦੀ ਮੇਜ ਦੇ ਆਸ-ਪਾਸ ਬੈਠੇ ਲੋਕ ਆਪਣੇ ਮਨ ਵਿੱਚ ਸੋਚਣ ਲੱਗੇ ਕਿ, “ਇਹ ਕੌਣ ਆਦਮੀ ਹੈ ਜੋ ਪਾਪ ਵੀ ਮਾਫ਼ ਕਰ ਸੱਕਦਾ ਹੈ?”

50 ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੀ ਵਿਸ਼ਵਾਸ ਨੇ ਤੈਨੂੰ ਤੇਰੇ ਪਾਪਾਂ ਤੋਂ ਬਚਾਇਆ ਹੈ, ਜਾਂ ਸ਼ਾਂਤੀ ਨਾਲ ਚਲੀ ਜਾ।”

ਯਿਸੂ ਆਪਣੇ ਚੇਲਿਆਂ ਨਾਲ

ਇਸਤੋਂ ਬਾਦ ਯਿਸੂ ਸ਼ਹਿਰ-ਸ਼ਹਿਰ ਅਤੇ ਨਗਰ-ਨਗਰ ਵਿੱਚ ਪਰਮੇਸ਼ੁਰ ਦੇ ਰਾਜ ਬਾਰੇ ਖੁਸ਼ਖਬਰੀ ਫ਼ੈਲਾਉਂਦਾ ਹੋਇਆ ਯਾਤਰਾ ਕਰਦਾ ਰਿਹਾ ਅਤੇ ਬਾਰ੍ਹਾਂ ਰਸੂਲ ਵੀ ਉਸ ਦੇ ਨਾਲ ਸਨ। ਕੁਝ ਔਰਤਾਂ ਵੀ ਉਸ ਦੇ ਨਾਲ ਸਨ ਜਿਨ੍ਹਾਂ ਨੂੰ ਉਸ ਨੇ ਉਨ੍ਹਾਂ ਦੇ ਰੋਗਾਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਸੀ। ਉੱਥੇ ਉਨ੍ਹਾਂ ਵਿੱਚਕਾਰ ਮਰਿਯਮ ਮਗਦਲੀਨੀ ਨਾਂ ਦੀ ਔਰਤ ਵੀ ਸੀ। ਉਸ ਨੂੰ ਸੱਤ ਭੂਤ ਚਿੰਬੜੇ ਹੋਏ ਸਨ। ਯਿਸੂ ਨੇ ਉਨ੍ਹਾਂ ਭੂਤਾਂ ਨੂੰ ਉਸ ਵਿੱਚੋਂ ਕੱਢਿਆ ਸੀ। ਇਹ ਔਰਤਾਂ ਵੀ ਨਾਲ ਸਨ: ਹੇਰੋਦੇਸ ਦੇ ਉੱਚ ਅਧਿਕਾਰੀ ਖੂਜ਼ਾਹ, ਦੀ ਪਤਨੀ ਯੋਆਨਾ ਵੀ ਉਨ੍ਹਾਂ ਵਿੱਚੋਂ ਹੀ ਸੀ। ਸੁਸ਼ੰਨਾ ਅਤੇ ਕਈ ਹੋਰ ਔਰਤਾਂ ਉਸ ਦੇ ਨਾਲ ਸਨ। ਇਹ ਔਰਤਾਂ ਆਪਣੇ ਧਨ ਨਾਲ ਯਿਸੂ ਅਤੇ ਉਸ ਦੇ ਰਸੂਲਾਂ ਦੀ ਸੇਵਾ ਕਰ ਰਹੀਆਂ ਸਨ।

Punjabi Bible: Easy-to-Read Version (ERV-PA)

2010 by World Bible Translation Center