Revised Common Lectionary (Complementary)
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।
31 ਯਹੋਵਾਹ, ਮੈਂ ਤੁਸਾਂ ਉੱਤੇ ਨਿਰਭਰ ਹਾਂ।
ਮੈਨੂੰ ਨਿਰਾਸ਼ ਨਾ ਕਰੋ।
ਮੇਰੇ ਉੱਪਰ ਮਿਹਰਬਾਨ ਹੋਵੋ ਅਤੇ ਮੈਨੂੰ ਬਚਾ ਲਵੋ।
2 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਨੂੰ ਸੁਣੋ।
ਛੇਤੀ ਆਉ ਅਤੇ ਮੈਨੂੰ ਬਚਾਉ।
ਮੇਰੀ ਚੱਟਾਨ ਹੋਵੋ, ਮੇਰਾ ਸੁਰੱਖਿਅਤ ਸਥਾਨ ਹੋਵੋ।
ਮੇਰਾ ਕਿਲ੍ਹਾ ਹੋਵੋ ਮੇਰੀ ਰੱਖਿਆ ਕਰੋ।
3 ਹੇ ਪਰਮੇਸ਼ੁਰ, ਤੁਸੀਂ ਮੇਰੀ ਚੱਟਾਨ ਹੋ,
ਇਸੇ ਲਈ ਆਪਣੇ ਨਾਂ ਦੇ ਚੰਗੇ ਵਾਸਤੇ, ਮੇਰੇ ਆਗੂ ਬਣੋ ਅਤੇ ਮੇਰੀ ਅਗਵਾਈ ਕਰੋ।
4 ਮੇਰੇ ਦੁਸ਼ਮਣਾਂ ਮੇਰੇ ਲਈ ਜਾਲ ਵਿਛਾਇਆ ਹੈ।
ਮੈਨੂੰ ਉਨ੍ਹਾਂ ਦੇ ਜਾਲ ਤੋਂ ਬਚਾਉ।
ਤੁਸੀਂ ਹੀ ਮੇਰਾ ਸੁਰੱਖਿਅਤ ਸਥਾਨ ਹੋ।
5 ਯਹੋਵਾਹ, ਤੁਸੀਂ ਹੀ ਪਰਮੇਸ਼ੁਰ ਹੋ ਜਿਸਤੇ ਸਾਨੂੰ ਭਰੋਸਾ ਹੈ।
ਮੈਂ ਤੁਹਾਡੇ ਹੱਥਾਂ ਵਿੱਚ ਆਪਣੀ ਜਿੰਦ ਸੌਂਪਦਾ ਹਾਂ।
ਮੈਨੂੰ ਬਚਾਉ।
19 ਹੇ ਪਰਮੇਸ਼ੁਰ, ਤੁਸੀਂ ਆਪਣੇ ਚੇਲਿਆਂ ਲਈ ਅਨੇਕ ਅਦਭੁਤ ਚੀਜ਼ਾਂ ਛੁਪਾਕੇ ਰੱਖੀਆਂ ਹਨ।
ਉਨ੍ਹਾਂ ਸਮੂਹ ਲੋਕਾਂ ਦੇ ਸਾਹਮਣੇ ਚੰਗੀਆਂ ਗੱਲਾਂ ਕਰੋ ਜਿਹੜੇ ਤੁਹਾਡੇ ਵਿੱਚ ਯਕੀਨ ਰੱਖਦੇ ਹਨ।
20 ਮੰਦੇ ਲੋਕੀਂ ਚੰਗੇ ਲੋਕਾਂ ਨੂੰ ਦੁੱਖ ਦੇਣ ਲਈ ਇਕੱਠੇ ਹੋ ਗਏ ਹਨ।
ਉਹ ਮੰਦੇ ਲੋਕੀਂ ਲੜਾਈ ਛੇੜਨ ਦੀ ਕੋਸ਼ਿਸ਼ ਕਰਦੇ ਹਨ।
ਪਰ ਤੁਸੀਂ ਉਨ੍ਹਾਂ ਚੰਗੇ ਲੋਕਾਂ ਨੂੰ ਲੁੱਟ ਲੈਂਦੇ ਹੋ ਅਤੇ ਉਨ੍ਹਾਂ ਦੀ ਰੱਖਿਆ ਕਰਦੇ ਹੋ।
ਤੁਸੀਂ ਆਪਣੀ ਸ਼ਰਣ ਹੇਠਾਂ ਉਨ੍ਹਾਂ ਦੀ ਰੱਖਿਆ ਕਰੋ।
21 ਯਹੋਵਾਹ ਨੂੰ ਅਸੀਸ ਦਿਉ।
ਉਸ ਨੇ ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਇਆ ਸੀ।
ਜਦੋਂ ਦੁਸ਼ਮਣਾਂ ਨੇ ਨਿਰਾਲੇ ਢੰਗ ਨਾਲ ਸ਼ਹਿਰ ਨੂੰ ਘੇਰਾ ਘਤਿਆ ਸੀ।
22 ਮੈਂ ਡਰਦਾ ਸਾਂ ਅਤੇ ਮੈਂ ਆਖਿਆ, “ਮੈਂ ਉਸ ਥਾਵੇਂ ਹਾਂ ਜਿੱਥੇ ਪਰਮੇਸ਼ੁਰ ਮੈਨੂੰ ਨਹੀਂ ਦੇਖ ਸੱਕਦਾ।”
ਪਰ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕੀਤੀ, ਹੇ ਪਰਮੇਸ਼ੁਰ, ਅਤੇ ਤੁਸੀਂ ਮਦਦ ਲਈ ਮੇਰੀ ਉੱਚੀ ਪੁਕਾਰ ਸੁਣ ਲਈ।
23 ਪਰਮੇਸ਼ੁਰ ਦੇ ਚੇਲਿਉ, ਤੁਹਾਨੂੰ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ।
ਯਹੋਵਾਹ ਉਨ੍ਹਾਂ ਦੀ ਰੱਖਿਆ ਕਰਦਾ ਹੈ ਜੋ ਉਸ ਦੇ ਵਫ਼ਾਦਾਰ ਹਨ।
ਪਰ ਉਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜੋ ਆਪਣੀ ਹੀ ਤਾਕਤ ਬਾਰੇ ਸ਼ੇਖੀ ਮਾਰਦੇ ਹਨ।
ਉਹ ਉਨ੍ਹਾਂ ਨੂੰ ਢੁਕਵਾਂ ਦੰਡ ਦਿੰਦਾ ਹੈ।
24 ਤੁਸੀਂ ਸਾਰੇ ਜਿਹੜੇ ਪਰਮੇਸ਼ੁਰ ਦੀ ਮਦਦ ਲਈ ਇੰਤਜ਼ਾਰ ਕਰ ਰਹੇ ਹੋਂ, ਤਕੜੇ ਅਤੇ ਬਹਾਦੁਰ ਬਣੋ।
ਇਸਰਾਏਲੀ ਆਪਣੀ ਧਰਤੀ ਉੱਤੇ ਵਾਪਿਸ ਪਰਤਨਗੇ
30 “ਇਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖੀਆਂ ਹਨ, ਤੁਹਾਡੇ ਨਾਲ ਵਾਪਰਨਗੀਆਂ। ਤੁਸੀਂ ਅਸੀਸਾਂ ਤੋਂ ਚੰਗੀਆਂ ਚੀਜ਼ਾਂ ਪ੍ਰਾਪਤ ਕਰੋਂਗੇ ਅਤੇ ਸਰਾਪਾ ਤੋਂ ਮੰਦੀਆਂ ਚੀਜ਼ਾਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੂਰ ਹੋਰਨਾ ਦੇਸ਼ਾਂ ਵਿੱਚ ਭੇਜੇਗਾ ਅਤੇ ਫ਼ੇਰ ਤੁਸੀਂ ਆਪਣੇ ਹੋਸ਼ ਵਿੱਚ ਆ ਜਾਵੋਂਗੇ। 2 ਉਸ ਸਮੇਂ, ਤੁਸੀਂ ਅਤੇ ਤੁਹਾਡੇ ਉੱਤਰਾਧਿਕਾਰੀ ਯਹੋਵਾਹ, ਆਪਣੇ ਪਰਮੇਸ਼ੁਰ, ਵੱਲ ਪਰਤ ਆਵੋਂਗੇ। ਤੁਸੀਂ ਤਨੋ-ਮਨੋ ਅਤੇ ਪੂਰੀ ਤਰ੍ਹਾਂ ਉਸ ਦੇ ਉਨ੍ਹਾਂ ਆਦੇਸ਼ਾ ਦਾ ਪਾਲਣ ਕਰੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੱਤੇ ਹਨ। 3 ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਉੱਪਰ ਮਿਹਰਬਾਨ ਹੋਵੇਗਾ। ਯਹੋਵਾਹ ਤੁਹਾਨੂੰ ਫ਼ੇਰ ਤੋਂ ਆਜ਼ਾਦ ਕਰ ਦੇਵੇਗਾ ਅਤੇ ਤੁਹਾਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਫ਼ੇਰ ਵਾਪਸ ਲਿਆਵੇਗਾ ਜਿਨ੍ਹਾਂ ’ਚ ਉਸ ਨੇ ਉਸ ਨੂੰ ਖਿਡਾਇਆ ਸੀ। 4 ਭਾਵੇਂ ਤੁਹਾਨੂੰ ਧਰਤੀ ਦੇ ਦੂਰ ਦੁਰਾਡੇ ਹਿਸਿਆਂ ਵੱਲ ਭੇਜਿਆ ਗਿਆ ਸੀ, ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਕੱਠਿਆ ਕਰੇਗਾ ਅਤੇ ਉੱਥੋਂ ਵਾਪਸ ਲਿਆਵੇਗਾ। 5 ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲਿਆਵੇਗਾ ਜਿਹੜੀ ਤੁਹਾਡੇ ਤੁਹਾਡੇ ਪੁਰਖਿਆਂ ਕੋਲ ਸੀ, ਅਤੇ ਉਹ ਧਰਤੀ ਤੁਹਾਡੀ ਬਣ ਜਾਵੇਗੀ। ਉਹ ਤੁਹਾਨੂੰ ਅਸੀਂਸਾ ਦੇਵੇਗਾ ਅਤੇ ਤੁਹਾਡੇ ਕੋਲ ਤੁਹਾਡੇ ਪੁਰਿਖਆ ਨਾਲੋਂ ਵੀ ਵੱਧ ਹੋਵਗਾ। ਤੁਹਾਡੀ ਕੌਮ ਵਿੱਚ ਪਹਿਲਾ ਨਾਲੋਂ ਕਿਤੇ ਵੱਧ ਲੋਕ ਹੋਣਗੇ।
6 ਹਾਂ, ਮੈਂ ਯਹੂਦੀਆਂ ਲਈ ਦੁੱਖ ਮਹਿਸੂਸ ਕਰਦਾ ਹਾਂ। ਮੇਰਾ ਇਹ ਮਤਲਬ ਨਹੀਂ ਕਿ ਪਰਮੇਸ਼ੁਰ ਨੇ ਉਨ੍ਹਾਂ ਨਾਲ ਕੀਤਾ ਉਹ ਵਚਨ ਪੂਰਾ ਨਹੀਂ ਕੀਤਾ। ਪਰ ਅਸਲ ਵਿੱਚ ਜਿਹੜੇ ਇਸਰਾਏਲ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ਹਨ। 7 ਅਤੇ ਨਾ ਹੀ ਅਬਰਾਹਾਮ ਦੀ ਸਾਰੀ ਉਲਾਦ ਪਰਮੇਸ਼ੁਰ ਦੇ ਸੱਚੇ ਬੱਚੇ ਹਨ। ਇਹੀ ਸੀ ਜੋ ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ: “ਸਿਰਫ਼ ਇਸਹਾਕ ਹੀ ਤੇਰਾ ਪੁੱਤਰ ਨੇਮਕ ਹੋਵੇਗਾ।” [a] 8 ਇਸਦਾ ਮਤਲਬ ਇਹ ਹੈ ਕਿ ਅਬਰਾਹਾਮ ਦੀਆਂ ਸਾਰੀਆਂ ਉਲਾਦਾਂ ਪਰੇਸ਼ੁਰ ਦੇ ਸੱਚੇ ਬੱਚੇ ਨਹੀਂ ਹਨ। ਅਬਰਾਹਾਮ ਦੇ ਸੱਚੇ ਬੱਚੇ ਉਹ ਹਨ ਜਿਹੜੇ ਪਰੇਮਸ਼ੁਰ ਦੇ ਵਾਦੇ ਦੇ ਨਤੀਜੇ ਤੋਂ ਪੈਦਾ ਹੋਏ ਹਨ, ਜਿਹੜਾ ਪਰੇਮਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ। 9 ਪਰਮੇਸ਼ੁਰ ਦਾ ਅਬਰਾਹਾਮ ਨੂੰ ਵਚਨ ਇਸ ਤਰ੍ਹਾਂ ਸੀ: “ਮੈਂ ਸਹੀ ਸਮੇਂ ਤੇ ਵਾਪਸ ਆਵਾਂਗਾ, ਅਤੇ ਸਾਰਾਹ ਕੋਲ ਇੱਕ ਪੁੱਤਰ ਹੋਵੇਗਾ।” [b]
10 ਸਿਰਫ਼ ਇਹੀ ਨਹੀਂ। ਰਿੱਬਕਾਹ ਵੀ ਗਰਭਵਤੀ ਹੋ ਗਈ ਅਤੇ ਉਸ ਨੇ ਪੁੱਤਰਾਂ ਨੂੰ ਜਨਮ ਦਿੱਤਾ। ਉਨ੍ਹਾਂ ਪੁੱਤਰਾਂ ਦਾ ਵੀ ਉਹੀ ਪਿਤਾ ਸੀ। ਉਹ ਸਾਡਾ ਵਡੇਰਾ ਇਸਹਾਕ ਹੈ। 11-12 ਪਰ ਦੋ ਬੱਚਿਆਂ ਦੇ ਜਨਮ ਲੈਣ ਤੋਂ ਪਹਿਲਾਂ ਪਰਮੇਸ਼ੁਰ ਨੇ ਰਿੱਬਕਾਹ ਨੂੰ ਕਿਹਾ, “ਵੱਡਾ ਪੁੱਤਰ ਛੋਟੇ ਦੀ ਸੇਵਾ ਕਰੇਗਾ।” [c] ਇਹ ਬੱਚਿਆਂ ਦੇ ਸੰਸਾਰ ਵਿੱਚ ਭਲਾ ਜਾਂ ਬੁਰਾ ਕਰਨ ਤੋਂ ਪਹਿਲਾਂ ਹੀ ਉਸ ਨੇ ਆਖ ਦਿੱਤਾ ਸੀ ਕਿਉਂ ਜੋ ਪਰਮੇਸ਼ੁਰ ਨੇ ਬਾਲਕ ਖੁਦ ਆਪਣੀ ਵਿਉਂਤ ਮੁਤਾਬਕ ਚੁਣਿਆ ਸੀ। ਸੋ ਉਹ ਚੁਣਿਆ ਗਿਆ ਕਿਉਂਕਿ ਪਰਮੇਸ਼ੁਰ ਉਸ ਨੂੰ ਹੀ ਬੁਲਾਉਣਾ ਚਾਹੁੰਦਾ ਸੀ ਅਤੇ ਇਸ ਲਈ ਨਹੀਂ ਕਿ ਉਨ੍ਹਾਂ ਬਾਲਕਾਂ ਨੇ ਕੁਝ ਕੀਤਾ ਸੀ। 13 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਯਾਕੂਬ ਨਾਲ ਪਿਆਰ ਅਤੇ ਏਸਾਉ ਨਾਲ ਈਰਖਾ ਕੀਤੀ।” [d]
2010 by World Bible Translation Center