Revised Common Lectionary (Complementary)
18 “ਇਨ੍ਹਾਂ ਹੁਕਮਾਂ ਨੂੰ ਯਾਦ ਰੱਖਣਾ ਜੋ ਮੈਂ ਤੁਹਾਨੂੰ ਦੇ ਰਿਹਾ ਹਾਂ। ਇਨ੍ਹਾਂ ਨੂੰ ਆਪਣੇ ਦਿਲ ਅਤੇ ਰੂਹ ਅੰਦਰ ਰੱਖ ਲੈਣਾ, ਇਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਆਪਣੇ ਮੱਥਿਆਂ ਉੱਤੇ ਪਹਿਨ ਲਵੋ, ਫ਼ਿਰ ਇਹ ਤੁਹਾਨੂੰ ਉਨ੍ਹਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗਾ। 19 ਇਨ੍ਹਾਂ ਕਾਨੂੰਨਾ ਦੀ ਸਿੱਖਿਆ ਆਪਣੇ ਬੱਚਿਆਂ ਨੂੰ ਦਿਉ। ਘਰਾਂ ਵਿੱਚ ਬੈਠ ਦਿਆਂ, ਸੜਕ ਉੱਤੇ ਚਲ ਦਿਆਂ ਅਤੇ ਲੇਟ ਦਿਆਂ ਉੱਠ ਦਿਆਂ ਇਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰੋ। 20 ਇਨ੍ਹਾਂ ਹੁਕਮਾਂ ਨੂੰ ਆਪਣੇ ਫ਼ਾਟਕਾਂ ਉੱਤੇ ਅਤੇ ਆਪਣੇ ਮਕਾਨਾਂ ਦਿਆਂ ਦਰਵਾਜ਼ਿਆਂ ਉੱਤੇ ਵੀ ਲਿਖ ਲਵੋ। 21 ਫ਼ੇਰ ਤੁਸੀਂ ਅਤੇ ਤੁਹਾਡੇ ਬੱਚੇ, ਦੋਵੇਂ ਇਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਸ ਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਤੁਸੀਂ ਉੱਥੇ ਓਨਾ ਚਿਰ ਰਹੋਂਗੇ ਜਿੰਨਾ ਚਿਰ ਧਰਤੀ ਉੱਤੇ ਅਕਾਸ਼ ਹੈ।”
ਇਸਰਾਏਲ ਦੀ ਚੋਣ: ਅਸੀਸਾਂ ਜਾਂ ਸਰਾਪ
26 “ਅੱਜ ਮੈਂ ਤੁਹਾਨੂੰ ਇੱਕ ਚੋਣ ਕਰਨ ਲਈ ਦਿੰਦਾ ਹਾਂ। ਭਾਵੇਂ ਤੁਸੀਂ ਅਸੀਸਾਂ ਚੁਣ ਲਵੋ ਅਤੇ ਭਾਵੇਂ ਸਰਾਪ। 27 ਤੁਹਾਨੂੰ ਅਸੀਸਾਂ ਮਿਲਣਗੀਆਂ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਉਨ੍ਹਾਂ ਆਦੇਸ਼ਾਂ ਨੂੰ ਸੁਣੋਗੇ ਅਤੇ ਮੰਨੋਗੇ ਜਿਹੜੇ ਮੈਂ ਤੁਹਾਨੂੰ ਅੱਜ ਦੱਸ ਦਿੱਤੇ ਹਨ। 28 ਪਰ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾਂ ਨੂੰ ਸੁਣਨ ਅਤੇ ਮੰਨਣ ਤੋਂ ਇਨਕਾਰ ਕਰੋਂਗੇ, ਤੁਸੀਂ ਸਰਾਪੇ ਜਾਵੋਂਗੇ। ਇਸ ਲਈ ਉਸ ਤਰ੍ਹਾਂ ਜੀਵਨ ਜਿਉਣਾ ਨਾ ਛੱਡੋ, ਜਿਵੇਂ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ। ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।
31 ਯਹੋਵਾਹ, ਮੈਂ ਤੁਸਾਂ ਉੱਤੇ ਨਿਰਭਰ ਹਾਂ।
ਮੈਨੂੰ ਨਿਰਾਸ਼ ਨਾ ਕਰੋ।
ਮੇਰੇ ਉੱਪਰ ਮਿਹਰਬਾਨ ਹੋਵੋ ਅਤੇ ਮੈਨੂੰ ਬਚਾ ਲਵੋ।
2 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਨੂੰ ਸੁਣੋ।
ਛੇਤੀ ਆਉ ਅਤੇ ਮੈਨੂੰ ਬਚਾਉ।
ਮੇਰੀ ਚੱਟਾਨ ਹੋਵੋ, ਮੇਰਾ ਸੁਰੱਖਿਅਤ ਸਥਾਨ ਹੋਵੋ।
ਮੇਰਾ ਕਿਲ੍ਹਾ ਹੋਵੋ ਮੇਰੀ ਰੱਖਿਆ ਕਰੋ।
3 ਹੇ ਪਰਮੇਸ਼ੁਰ, ਤੁਸੀਂ ਮੇਰੀ ਚੱਟਾਨ ਹੋ,
ਇਸੇ ਲਈ ਆਪਣੇ ਨਾਂ ਦੇ ਚੰਗੇ ਵਾਸਤੇ, ਮੇਰੇ ਆਗੂ ਬਣੋ ਅਤੇ ਮੇਰੀ ਅਗਵਾਈ ਕਰੋ।
4 ਮੇਰੇ ਦੁਸ਼ਮਣਾਂ ਮੇਰੇ ਲਈ ਜਾਲ ਵਿਛਾਇਆ ਹੈ।
ਮੈਨੂੰ ਉਨ੍ਹਾਂ ਦੇ ਜਾਲ ਤੋਂ ਬਚਾਉ।
ਤੁਸੀਂ ਹੀ ਮੇਰਾ ਸੁਰੱਖਿਅਤ ਸਥਾਨ ਹੋ।
5 ਯਹੋਵਾਹ, ਤੁਸੀਂ ਹੀ ਪਰਮੇਸ਼ੁਰ ਹੋ ਜਿਸਤੇ ਸਾਨੂੰ ਭਰੋਸਾ ਹੈ।
ਮੈਂ ਤੁਹਾਡੇ ਹੱਥਾਂ ਵਿੱਚ ਆਪਣੀ ਜਿੰਦ ਸੌਂਪਦਾ ਹਾਂ।
ਮੈਨੂੰ ਬਚਾਉ।
19 ਹੇ ਪਰਮੇਸ਼ੁਰ, ਤੁਸੀਂ ਆਪਣੇ ਚੇਲਿਆਂ ਲਈ ਅਨੇਕ ਅਦਭੁਤ ਚੀਜ਼ਾਂ ਛੁਪਾਕੇ ਰੱਖੀਆਂ ਹਨ।
ਉਨ੍ਹਾਂ ਸਮੂਹ ਲੋਕਾਂ ਦੇ ਸਾਹਮਣੇ ਚੰਗੀਆਂ ਗੱਲਾਂ ਕਰੋ ਜਿਹੜੇ ਤੁਹਾਡੇ ਵਿੱਚ ਯਕੀਨ ਰੱਖਦੇ ਹਨ।
20 ਮੰਦੇ ਲੋਕੀਂ ਚੰਗੇ ਲੋਕਾਂ ਨੂੰ ਦੁੱਖ ਦੇਣ ਲਈ ਇਕੱਠੇ ਹੋ ਗਏ ਹਨ।
ਉਹ ਮੰਦੇ ਲੋਕੀਂ ਲੜਾਈ ਛੇੜਨ ਦੀ ਕੋਸ਼ਿਸ਼ ਕਰਦੇ ਹਨ।
ਪਰ ਤੁਸੀਂ ਉਨ੍ਹਾਂ ਚੰਗੇ ਲੋਕਾਂ ਨੂੰ ਲੁੱਟ ਲੈਂਦੇ ਹੋ ਅਤੇ ਉਨ੍ਹਾਂ ਦੀ ਰੱਖਿਆ ਕਰਦੇ ਹੋ।
ਤੁਸੀਂ ਆਪਣੀ ਸ਼ਰਣ ਹੇਠਾਂ ਉਨ੍ਹਾਂ ਦੀ ਰੱਖਿਆ ਕਰੋ।
21 ਯਹੋਵਾਹ ਨੂੰ ਅਸੀਸ ਦਿਉ।
ਉਸ ਨੇ ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਇਆ ਸੀ।
ਜਦੋਂ ਦੁਸ਼ਮਣਾਂ ਨੇ ਨਿਰਾਲੇ ਢੰਗ ਨਾਲ ਸ਼ਹਿਰ ਨੂੰ ਘੇਰਾ ਘਤਿਆ ਸੀ।
22 ਮੈਂ ਡਰਦਾ ਸਾਂ ਅਤੇ ਮੈਂ ਆਖਿਆ, “ਮੈਂ ਉਸ ਥਾਵੇਂ ਹਾਂ ਜਿੱਥੇ ਪਰਮੇਸ਼ੁਰ ਮੈਨੂੰ ਨਹੀਂ ਦੇਖ ਸੱਕਦਾ।”
ਪਰ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕੀਤੀ, ਹੇ ਪਰਮੇਸ਼ੁਰ, ਅਤੇ ਤੁਸੀਂ ਮਦਦ ਲਈ ਮੇਰੀ ਉੱਚੀ ਪੁਕਾਰ ਸੁਣ ਲਈ।
23 ਪਰਮੇਸ਼ੁਰ ਦੇ ਚੇਲਿਉ, ਤੁਹਾਨੂੰ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ।
ਯਹੋਵਾਹ ਉਨ੍ਹਾਂ ਦੀ ਰੱਖਿਆ ਕਰਦਾ ਹੈ ਜੋ ਉਸ ਦੇ ਵਫ਼ਾਦਾਰ ਹਨ।
ਪਰ ਉਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜੋ ਆਪਣੀ ਹੀ ਤਾਕਤ ਬਾਰੇ ਸ਼ੇਖੀ ਮਾਰਦੇ ਹਨ।
ਉਹ ਉਨ੍ਹਾਂ ਨੂੰ ਢੁਕਵਾਂ ਦੰਡ ਦਿੰਦਾ ਹੈ।
24 ਤੁਸੀਂ ਸਾਰੇ ਜਿਹੜੇ ਪਰਮੇਸ਼ੁਰ ਦੀ ਮਦਦ ਲਈ ਇੰਤਜ਼ਾਰ ਕਰ ਰਹੇ ਹੋਂ, ਤਕੜੇ ਅਤੇ ਬਹਾਦੁਰ ਬਣੋ।
16 ਮੈਨੂੰ ਖੁਸ਼ਖਬਰੀ ਤੇ ਮਾਣ ਹੈ। ਇਹ ਉਹ ਤਾਕਤ ਹੈ, ਜਿਹੜੀ ਪਰਮੇਸ਼ੁਰ ਉਨ੍ਹਾਂ ਸਭਨਾਂ ਨੂੰ ਬਚਾਉਣ ਲਈ ਇਸਤੇਮਾਲ ਕਰਦਾ ਹੈ, ਜਿਹੜੇ ਵਿਸ਼ਵਾਸ ਕਰਦੇ ਹਨ, ਪਹਿਲਾਂ ਯਹੂਦੀਆਂ ਨੂੰ ਅਤੇ ਗੈਰ ਯਹੂਦੀਆਂ ਨੂੰ ਵੀ ਬਚਾਉਣ ਲਈ ਇਸਤੇਮਾਲ ਕਰਦਾ ਹੈ। 17 ਖੁਸ਼ਖਬਰੀ ਇਹ ਵਿਖਾਉਂਦੀ ਹੈ ਕਿ ਪਰਮੇਸ਼ੁਰ ਕਿਵੇਂ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਪਰਮੇਸ਼ੁਰ ਆਪਣੇ ਲੋਕਾਂ ਨੂੰ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਜਿਹੜਾ ਮਨੁੱਖ ਨਿਹਚਾ ਨਮਿੱਤ ਧਰਮੀ ਹੈ ਉਹ ਹਮੇਸ਼ਾ ਜਿਉਂਦਾ ਰਹੇਗਾ।” [a]
22 ਪਰਮੇਸ਼ੁਰ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਪਰਮੇਸ਼ੁਰ ਨੇ ਇਹ ਉਨ੍ਹਾਂ ਸਭ ਲੋਕਾਂ ਲਈ ਕੀਤਾ ਹੈ ਜੋ ਯਿਸੂ ਮਸੀਹ ਵਿੱਚ ਨਿਹਚਾ ਰੱਖਦੇ ਹਨ। ਸਭ ਲੋਕ ਬਰਾਬਰ ਹਨ। 23 ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ। 24 ਸੋ ਪਰਮੇਸ਼ੁਰ ਦੀ ਕਿਰਪਾ ਨਾਲ ਉਸ ਨਿਸਤਾਰੇ ਕਾਰਣ ਜੋ ਮਸੀਹ ਯਿਸੂ ਤੋਂ ਹੈ ਲੋਕ ਮੁਫ਼ਤ ਧਰਮੀ ਬਣਾਏ ਗਏ ਹਨ। 25 ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸ ਨੇ ਅਜਿਹਾ ਇਹ ਵਿਖਾਉਣ ਲਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ। 26 ਪਰਮੇਸ਼ੁਰ ਨੇ ਯਿਸੂ ਨੂੰ ਵਰਤਮਾਨ ਕਾਲ ਵਿੱਚ ਇਹ ਵਿਖਾਉਣ ਲਈ ਭੇਂਟ ਕੀਤਾ, ਕਿ ਉਹ ਧਰਮੀ ਹੈ। ਪਰਮੇਸ਼ੁਰ ਆਪਣੇ ਆਪ ਨੂੰ ਧਰਮੀ ਮੁਨਸਫ਼ ਵਾਂਗ ਦਰਸ਼ਾਉਂਦਾ ਹੈ ਅਤੇ ਉਸ ਵਾਂਗ ਵੀ ਜੋ ਯਿਸੂ ਵਿੱਚ ਨਿਹਚਾ ਰੱਖਣ ਵਾਲੇ ਕਿਸੇ ਨੂੰ ਵੀ, ਧਰਮੀ ਬਣਾਉਂਦਾ ਹੈ।
27 ਤਾਂ ਕੀ ਸਾਡੇ ਕੋਲ ਆਪਣੇ-ਆਪ ਬਾਰੇ ਸ਼ੇਖੀ ਮਾਰਨ ਦੀ ਕੋਈ ਵਜਹ ਹੈ? ਨਹੀਂ। ਇਹ ਕੀ ਹੈ ਜੋ ਸ੍ਵੈ-ਪ੍ਰਸੰਸਾ ਨੂੰ ਰੋਕਦਾ ਹੈ? ਇਹ ਵਿਸ਼ਵਾਸ ਦਾ ਰਸਤਾ ਹੈ ਜੋ ਰੋਕਦਾ ਹੈ ਨਾ ਕਿ ਸ਼ਰ੍ਹਾ ਦਾ ਪਿੱਛਾ ਕਰਨ ਦਾ ਰਸਤਾ? 28 ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਵਿਅਕਤੀ ਨਿਹਚਾ ਰਾਹੀਂ ਧਰਮੀ ਬਣਾਇਆ ਜਾਂਦਾ ਹੈ, ਨਾ ਕਿ ਸ਼ਰ੍ਹਾ ਨੂੰ ਮੰਨਣ ਨਾਲ ਜੋ ਗੱਲਾਂ ਉਹ ਕਰਦਾ ਹੈ।
29 ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ। 30 ਉਹ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। 31 ਕੀ ਅਸੀਂ ਨਿਹਚਾ ਦੇ ਮਾਰਗ ਨੂੰ ਮੰਨ ਕੇ ਸ਼ਰ੍ਹਾ ਨੂੰ ਨਸ਼ਟ ਕਰਦੇ ਹਾਂ? ਨਹੀਂ। ਵਿਸ਼ਵਾਸ ਸਾਨੂੰ ਉਵੇਂ ਹੀ ਬਣਾਉਂਦੀ ਹੈ। ਜਿਸ ਢੰਗ ਨਾਲ ਸ਼ਰ੍ਹਾ ਚਾਹੁੰਦੀ ਹੈ ਕਿ ਅਸੀਂ ਹੋਈਏ।
21 “ਉਹ ਜਿਹੜਾ ਕਿ ਮੈਨੂੰ ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸੱਕਦਾ ਹੈ। 22 ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈ ਕੇ ਭੂਤ ਨਹੀਂ ਕੱਢੇ ਅਤੇ ਕੀ ਤੇਰਾ ਨਾਮ ਲੈ ਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’ 23 ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚੱਲੇ ਜਾਓ।’
ਸਿਆਣਾ ਮਨੁੱਖ ਅਤੇ ਮੂਰਖ ਮਨੁੱਖ(A)
24 “ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ। 25 ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਦੇ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ, ਕਿਉਂਕਿ ਉਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।
26 “ਹਰੇਕ ਉਹ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਨ੍ਹਾਂ ਨੂੰ ਨਹੀਂ ਮੰਨਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜੋ ਆਪਣਾ ਘਰ ਰੇਤ ਤੇ ਬਣਾਉਂਦਾ ਹੈ। 27 ਅਤੇ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਵੱਜਾ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”
28 ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸ ਦੇ ਉਪਦੇਸ਼ ਉੱਤੇ ਹੈਰਾਨ ਹੋ ਗਏ। 29 ਕਿਉਂਕਿ ਯਿਸੂ ਨੇ ਉਨ੍ਹਾਂ ਨੇਮ ਦੇ ਉਪਦੇਸ਼ਕਾਂ ਵਾਂਗ ਉਪਦੇਸ਼ ਨਾ ਦਿੱਤਾ ਸਗੋਂ ਯਿਸੂ ਨੇ ਇੱਕ ਅਜਿਹੇ ਮਨੁੱਖ ਵਾਂਗ ਉਪਦੇਸ਼ ਦਿੱਤਾ ਜਿਸ ਕੋਲ ਅਧਿਕਾਰ ਸੀ।
2010 by World Bible Translation Center