Revised Common Lectionary (Complementary)
7 ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ।
ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ।
ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।
8 ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ।
ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜ੍ਹਾਵੇ ਲੈ ਕੇ ਆਉਂਦੇ ਹੋ।
ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ।
9 ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ।
ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ।
10 ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ।
ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ।
ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।
11 ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ।
ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ।
12 ਮੈਂ ਭੁੱਖਾ ਨਹੀਂ ਹਾਂ। ਪਰ ਜੇ ਮੈਂ ਭੁੱਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮੰਗਾਂਗਾ।
ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ।
13 ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।”
14 ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ।
ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ।
ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ।
ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।
15 ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ।
ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
7 ਯਰੂਸ਼ਲਮ ਆਪਣਾ ਅਤੀਤ ਯਾਦ ਕਰਦੀ ਹੈ।
ਉਹ ਉਸ ਸਮੇਂ ਬਾਰੇ ਯਾਦ ਕਰਦੀ ਹੈ, ਜਦੋਂ ਉਹ ਗਰੀਬ ਸੀ
ਅਤੇ ਉਨ੍ਹਾਂ ਸਾਰੀਆਂ ਚੰਗੀਆਂ ਚੀਜਾਂ ਬਾਰੇ ਤੰਗ ਕੀਤੀ ਗਈ ਸੀ ਜੋ ਅਤੀਤ ਵਿੱਚ ਉਸ ਕੋਲ ਸਨ।
ਉਹ ਯਾਦ ਕਰਦੀ ਹੈ ਜਦੋਂ ਉਸ ਦੇ ਲੋਕ ਦੁਸ਼ਮਣਾਂ ਦੁਆਰਾ ਫ਼ੜੇ ਗਏ ਸਨ।
ਉਹ ਯਾਦ ਕਰਦੀ ਹੈ ਜਦੋਂ ਇੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਵੀ ਨਹੀਂ ਸੀ।
ਜਦੋਂ ਉਸ ਦੇ ਦੁਸ਼ਮਣਾਂ ਉਸ ਨੂੰ ਦੇਖਿਆ ਸੀ, ਉਹ ਹੱਸੇ ਸਨ।
ਉਹ ਇਸ ਲਈ ਹੱਸੇ ਸਨ ਕਿ ਉਹ ਬਰਬਾਦ ਹੋ ਗਈ ਸੀ।
8 ਯਰੂਸ਼ਲਮ ਨੇ ਬੁਰੀ ਤਰ੍ਹਾਂ ਪਾਪ ਕੀਤਾ।
ਇਸ ਲਈ ਉਹ ਨਾਪਾਕ ਔਰਤ ਵਾਂਗ ਬਣ ਗਈ ਹੈ।
ਅਤੀਤ ਵਿੱਚ, ਲੋਕ ਉਸਦੀ ਇੱਜ਼ਤ ਕਰਦੇ ਸਨ,
ਹੁਣ ਉਹ ਉਸ ਨਾਲ ਵਿਅਰਬ ਵਾਂਗ ਵਿਹਾਰ ਕਰਦੇ ਸਨ
ਕਿਉਂ ਕਿ ਉਨ੍ਹਾਂ ਨੇ ਉਸਦਾ ਨੰਗੇਜ਼ ਵੇਖ ਲਿਆ ਹੈ।
ਉਹ ਖੁਦ ਕਰਾਹੁਉਂਦੀ ਹੈ
ਅਤੇ ਚਲੀ ਜਾਂਦੀ ਹੈ।
9 ਯਰੂਸ਼ਲਮ ਦੀਆਂ ਘੱਗਰੀਆਂ ਨਾਪਾਕ ਹੋ ਗਈਆਂ ਹਨ।
ਉਸ ਨੇ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਿਆ ਸੀ ਜਿਹੜੀਆਂ ਉਸ ਦੇ ਨਾਲ ਵਾਪਰਨਗੀਆਂ।
ਉਸ ਦਾ ਪਤਨ ਹੈਰਾਨੀ ਭਰਿਆ ਸੀ।
ਉਸ ਦੇ ਕੋਲ ਹੌਂਸਲਾ ਦੇਣ ਵਾਲਾ ਕੋਈ ਬੰਦਾ ਨਹੀਂ ਸੀ।
ਉਹ ਆਖਦੀ ਹੈ, “ਯਹੋਵਾਹ, ਮੇਰੀ ਬਿਪਤਾ ਵੱਲ ਦੇਖ।
ਦੇਖ ਮੇਰਾ ਦੁਸ਼ਮਣ ਕਿਵੇਂ ਸੋਚਦਾ ਹੈ ਕਿ ਉਹ ਕਿੰਨਾ ਮਹਾਨ ਹੈ!”
10 ਦੁਸ਼ਮਣ ਨੇ ਆਪਣਾ ਹੱਥ ਫ਼ੈਲਾਇਆ।
ਉਸ ਨੇ ਉਸ ਦੀਆਂ ਸਾਰੀਆਂ ਚੰਗੀਆਂ ਚੀਜ਼ਾਂ ਖੋਹ ਲਈਆਂ।
ਦਰਅਸਲ, ਉਸ ਨੇ ਵਿਦੇਸ਼ੀ ਕੌਮਾਂ ਆਪਣੇ ਮੰਦਰ ਅੰਦਰ ਜਾਂਦੀਆਂ ਦੇਖੀਆਂ।
ਅਤੇ ਯਹੋਵਾਹ ਜੀ, ਤੁਸੀਂ ਆਖਿਆ ਸੀ ਕਿ ਉਹ ਲੋਕ ਸਾਡੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸੱਕਦੇ!
11 ਯਰੂਸ਼ਲਮ ਦੇ ਸਾਰੇ ਹੀ ਲੋਕ ਆਹਾਂ ਭਰ ਰਹੇ ਹਨ।
ਉਸ ਦੇ ਸਾਰੇ ਹੀ ਲੋਕ ਭੋਜਨ ਦੀ ਤਲਾਸ਼ ਕਰ ਰਹੇ ਹਨ।
ਭੋਜਨ ਲਈ ਉਹ ਆਪਣੀਆਂ ਸਾਰੀਆਂ ਕੀਮਤੀ ਚੀਜ਼ਾਂ ਦੇ ਰਹੇ ਹਨ।
ਅਜਿਹਾ ਉਹ ਜਿਉਂਦੇ ਰਹਿਣ ਲਈ ਕਰ ਰਹੇ ਨੇ।
ਯਰੂਸ਼ਲਮ ਦੀ ਨਗਰੀ ਆਖਦੀ ਹੈ, “ਦੇਖੋ, ਯਹੋਵਾਹ ਜੀ!
ਮੇਰੇ ਵੱਲ ਦੇਖੋ! ਦੇਖੋ, ਲੋਕ ਮੈਨੂੰ ਕਿੰਨੀ ਨਫ਼ਰਤ ਕਰਦੇ ਨੇ।
17 ਇਹ ਝੂਠੇ ਪ੍ਰਚਾਰਕ ਪਾਣੀ ਦੇ ਸੁੱਕੇ ਹੋਏ ਝਰਨੇ ਹਨ। ਇਹ ਉਨ੍ਹਾਂ ਬੱਦਲਾਂ ਵਰਗੇ ਹਨ ਜਿਨ੍ਹਾਂ ਨੂੰ ਇੱਕ ਬੁੱਲਾ ਉਡਾ ਲੈ ਜਾਂਦਾ ਹੈ। ਘੋਰ ਅੰਧਕਾਰ ਵਾਲੀ ਥਾਂ ਇਨ੍ਹਾਂ ਲਈ ਜਮ੍ਹਾਂ ਕੀਤੀ ਗਈ ਹੈ। 18 ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ। 19 ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਆਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸ ਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ।
20 ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁੜ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯੰਤ੍ਰਣ ਹੇਠਾਂ ਆ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧੇਰੇ ਖਰਾਬ ਹੋ ਜਾਂਦੀ ਹੈ। 21 ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਏ ਇਸ ਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁੜ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।
22 ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ: “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” [a] ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁੜ ਚਿੱਕੜ ਵਿੱਚ ਲੇਟਣ ਲਈ ਵਾਪਸ ਚੱਲਿਆ ਜਾਂਦਾ ਹੈ।”
2010 by World Bible Translation Center