Revised Common Lectionary (Complementary)
7 ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ।
ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ।
ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।
8 ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ।
ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜ੍ਹਾਵੇ ਲੈ ਕੇ ਆਉਂਦੇ ਹੋ।
ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ।
9 ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ।
ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ।
10 ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ।
ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ।
ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।
11 ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ।
ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ।
12 ਮੈਂ ਭੁੱਖਾ ਨਹੀਂ ਹਾਂ। ਪਰ ਜੇ ਮੈਂ ਭੁੱਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮੰਗਾਂਗਾ।
ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ।
13 ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।”
14 ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ।
ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ।
ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ।
ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।
15 ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ।
ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
40 ਆਓ ਪੜਤਾਲ ਕਰੀਏ ਅਤੇ ਦੇਖੀਏ ਕਿ ਅਸਾਂ ਕੀ ਕੀਤਾ ਹੈ।
ਅਤੇ ਫ਼ੇਰ ਅਸੀਂ ਯਹੋਵਾਹ ਵੱਲ ਮੁੜ ਪਈੇ।
41 ਆਓ ਅਸੀਂ ਆਪਣੇ ਦਿਲਾਂ ਅਤੇ ਹੱਥਾਂ ਨੂੰ
ਅਕਾਸ਼ ਦੇ ਪਰਮੇਸ਼ੁਰ ਵੱਲ ਉੱਚਾ ਚੁੱਕੀਏ।
42 ਆਓ ਅਸੀਂ ਉਸ ਨੂੰ ਆਖੀਏ, “ਅਸੀਂ ਪਾਪ ਕੀਤੇ ਅਤੇ ਬੜੇ ਜ਼ਿੱਦੀ ਰਹੇ ਹਾਂ।
ਇਸੇ ਲਈ ਹੀ, ਤੁਸੀਂ ਸਾਨੂੰ ਮਾਫ਼ ਨਹੀਂ ਕੀਤਾ।
43 ਤੂੰ ਆਪਣੇ-ਆਪ ਨੂੰ ਕਹਿਰ ਨਾਲ ਲਪੇਟ ਲਿਆ ਅਤੇ ਸਾਨੂੰ ਭਜਾਇਆ,
ਤੂੰ ਸਾਨੂੰ ਬੇਰਹਿਮੀ ਨਾਲ ਮਾਰ ਦਿੱਤਾ!
44 ਤੁਸੀਂ ਆਪਣੇ ਆਪ ਨੂੰ ਬੱਦਲ ਅੰਦਰ ਲਪੇਟ ਲਿਆ।
ਤੁਸੀਂ ਅਜਿਹਾ ਕੀਤਾ ਤਾਂ ਜੋ ਕੋਈ ਵੀ ਪ੍ਰਾਰਥਨਾ ਤੁਹਾਡੇ ਤੀਕ ਨਾ ਪਹੁੰਚ ਸੱਕੇ।
45 ਤੁਸੀਂ ਸਾਨੂੰ ਹੋਰਨਾਂ ਕੌਮਾਂ ਲਈ
ਕੂੜੇ ਕਰਕਟ ਵਾਂਗ ਬਣਾ ਦਿੱਤਾ।
46 ਸਾਡੇ ਸਾਰੇ ਹੀ ਦੁਸ਼ਮਣ ਸਾਡੇ ਨਾਲ
ਗੁੱਸੇ ਵਿੱਚ ਭਰੇ ਹੋਏ ਗੱਲ ਕਰਦੇ ਨੇ।
47 ਅਸੀਂ ਭੈਭੀਤ ਹੋ ਗਏ ਹਾਂ।
ਅਸੀਂ ਟੋਏ ਅੰਦਰ ਡਿੱਗ ਪਏ ਹਾਂ।
ਅਸੀਂ ਬੁਰੀ ਤਰ੍ਹਾਂ ਸੱਟ ਖਾਧੀ ਹੈ!
ਅਸੀਂ ਟੁੱਟ ਗਏ ਹਾਂ!”
48 ਮੇਰੀਆਂ ਅੱਖਾਂ ਵਿੱਚੋਂ ਹੰਝੂਆਂ ਦੇ ਦਰਿਆ ਵਗਦੇ ਨੇ!
ਮੈਂ ਆਪਣੇ ਲੋਕਾਂ ਦੀ ਤਬਾਹੀ ਉੱਤੇ ਵਿਰਲਾਪ ਕਰਦਾ ਹਾਂ!
49 ਮੇਰੀਆਂ ਅੱਖਾਂ ਬਿਨਾ ਰੁਕੇ ਵਗਣਗੀਆਂ!
ਮੈਂ ਵਿਰਲਾਪ ਕਰਦਾ ਰਹਾਂਗਾ!
50 ਯਹੋਵਾਹ ਜੀ, ਮੈਂ ਉਦੋਂ ਤੀਕ ਰੋਦਾ ਰਹਾਂਗਾ ਜਦੋਂ ਤੀਕ
ਕਿ ਤੁਸੀਂ ਹੇਠਾਂ ਸਾਡੇ ਵੱਲ ਨਹੀਂ ਤੱਕਦੇ।
ਮੈਂ ਰੋਦਾ ਰਹਾਂਗਾ ਜਦੋਂ ਤੀਕ
ਕਿ ਤੁਸੀਂ ਸਾਨੂੰ ਅਕਾਸ਼ ਵਿੱਚੋਂ ਨਹੀਂ ਦੇਖਦੇ!
51 ਮੇਰੀਆਂ ਅੱਖਾਂ ਮੈਨੂੰ ਗ਼ਮਗੀਨ ਬਣਾਉਂਦੀਆਂ ਨੇ,
ਜਦੋਂ ਮੈਂ ਦੇਖਦਾ ਹਾਂ ਕਿ ਮੇਰੇ ਸ਼ਹਿਰ ਦੀਆਂ ਕੁੜੀਆਂ ਨਾਲ ਕੀ ਵਾਪਰਿਆ ਹੈ।
52 ਉਹ ਲੋਕ ਬਿਨਾ ਕਾਰਣ ਹੀ
ਮੇਰੇ ਦੁਸ਼ਮਣ ਸਨ ਪਰ ਉਨ੍ਹਾਂ ਇੱਕ ਪੰਛੀ ਵਾਂਗ ਮੇਰਾ ਸ਼ਿਕਾਰ ਕੀਤਾ।
53 ਉਨ੍ਹਾਂ ਮੈਨੂੰ ਇੱਕ ਟੋਏ ਅੰਦਰ ਸੁੱਟ ਦਿੱਤਾ,
ਜਦੋਂ ਕਿ ਹਾਲੇ ਮੈਂ ਜਿਉਂਦਾ ਹੀ ਸਾਂ। ਉਨ੍ਹਾਂ ਮੇਰੇ ਉੱਤੇ ਪੱਥਰ ਸੁੱਟੇ।
54 ਪਾਣੀ ਮੇਰੇ ਸਿਰ ਤੀਕ ਆ ਗਿਆ।
ਮੈਂ ਆਪਣੇ-ਆਪ ਨੂੰ ਆਖਿਆ, “ਮੈਂ ਮੁੱਕ ਗਿਆ ਹਾਂ।”
55 ਯਹੋਵਾਹ ਜੀ, ਮੈਂ ਟੋਏ ਦੀ ਡੂੰਘ ਵਿੱਚੋਂ,
ਤੁਹਾਡਾ ਨਾਮ ਪੁਕਾਰਿਆ।
56 ਮੇਰੀ ਆਵਾਜ਼ ਸੁਣ, ਆਪਣੇ ਕੰਨ ਨਾ ਬੰਦ ਕਰ
ਅਤੇ ਮੈਨੂੰ ਬਚਾਉਣ ਤੋਂ ਇਨਕਾਰ ਨਾ ਕਰ।
57 ਉਸ ਦਿਨ, ਤੁਸੀਂ ਮੇਰੇ ਕੋਲ ਆਏ ਜਦੋਂ ਮੈਂ ਤੁਹਾਨੂੰ ਪੁਕਾਰਿਆ।
ਤੁਸੀਂ ਮੈਨੂੰ ਆਖਿਆ, “ਭੈਭੀਤ ਨਾ ਹੋ।”
58 ਯਹੋਵਾਹ, ਮੇਰਾ ਬਚਾਓ ਕਰ
ਅਤੇ ਮੇਰੀ ਖਾਤਰ ਮੇਰਾ ਜੀਵਨ ਵਾਪਸ ਲਿਆ।
ਪੌਲੁਸ ਮਾਲਟਾ ਟਾਪੂ ਵਿੱਚ
28 ਜਦੋਂ ਅਸੀਂ ਧਰਤੀ ਤੇ ਬਚ ਨਿਕਲੇ ਤਾਂ ਸਾਨੂੰ ਮਾਲੂਮ ਹੋਇਆ ਕਿ ਇਸ ਟਾਪੂ ਦਾ ਨਾਂ ਮਾਲਟਾ ਹੈ। 2 ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹੜੇ ਉੱਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬੜਾ ਵੱਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ। 3 ਪੌਲੁਸ ਨੇ ਬਹੁਤ ਸਾਰੀਆਂ ਲਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕੜਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸ ਨੇ ਪੌਲੁਸ ਦੇ ਹੱਥ ਤੇ ਵੱਢਿਆ ਅਤੇ ਉਸ ਦੇ ਹੱਥ ਨਾਲ ਚਿੰਬੜ ਗਿਆ। 4 ਜਦੋਂ ਉੱਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸ ਨੂੰ ਜਿਉਂਦਾ ਨਹੀਂ ਛੱਡਿਆ।”
5 ਪਰ ਪੌਲੁਸ ਨੇ ਸੱਪ ਨੂੰ ਹੱਥ ਤੋਂ ਛਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸ ਨੂੰ ਕੋਈ ਵੀ ਸੱਟ ਨਹੀਂ ਲੱਗੀ। 6 ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁੱਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬੜੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।”
7 ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ। 8 ਪੁਬਲਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋੜਾਂ ਤੋਂ ਬੜਾ ਪੀੜਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰੱਖੇ ਤੇ ਉਸ ਨੂੰ ਚੰਗਾ ਕੀਤਾ। 9 ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲੁਸ ਕੋਲ ਆਏ, ਪੌਲੁਸ ਨੇ ਉਨ੍ਹਾਂ ਨੂੰ ਵੀ ਠੀਕ ਕੀਤਾ।
10-11 ਉਸ ਟਾਪੂ ਦੇ ਲੋਕਾਂ ਨੇ, ਬਹੁਤ ਸਾਰੇ ਢੰਗਾਂ ਨਾਲ, ਆਪਣਾ ਸਤਿਕਾਰ ਸਾਨੂੰ ਵਿਖਾਇਆ। ਅਸੀਂ ਉੱਥੇ ਤਿੰਨ ਮਹੀਨੇ ਤੱਕ ਰਹੇ। ਜਦੋਂ ਅਸੀਂ ਉੱਥੋਂ ਜਾਣ ਦੀ ਤਿਆਰੀ ਕੀਤੀ ਤਾਂ ਉੱਥੋਂ ਦੇ ਲੋਕਾਂ ਨੇ ਸਾਡੀ ਜ਼ਰੂਰਤ ਦਾ ਬਹੁਤ ਸਾਰਾ ਸਮਾਨ ਸਾਨੂੰ ਦਿੱਤਾ।
ਪੌਲੁਸ ਰੋਮ ਨੂੰ ਗਿਆ
ਫ਼ਿਰ ਸਾਨੂੰ ਸਿਕੰਦਰਿਯਾ ਸ਼ਹਿਰ ਦਾ ਇੱਕ ਜਹਾਜ਼ ਮਿਲਿਆ। ਸਿਆਲਾਂ ਵਿੱਚ ਇਹ ਜਹਾਜ਼ ਮਾਲਟਾ ਟਾਪੂ ਤੇ ਰੁਕਿਆ। ਜਹਾਜ਼ ਦੇ ਅਗਲੇ ਹਿੱਸੇ ਵੱਲ ਦੋ ਜੋੜੇ ਦੇਵਾਂ ਦਾਂ ਪ੍ਰਤੀਕ ਸੀ।
2010 by World Bible Translation Center