Revised Common Lectionary (Complementary)
15 ਮੈਂ ਮੁੜ ਆਪਣੇ ਸਥਾਨ ਨੂੰ ਚੱਲਾ ਜਾਵਾਂਗਾ।
ਜਦ ਤੀਕ ਲੋਕ ਆਪਣੇ ਦੋਸ਼ ਮੰਨ ਕੇ ਮੈਨੂੰ ਨਾ ਭਾਲਣ।
ਹਾਂ, ਉਹ ਆਪਣੀ ਮੁਸੀਬਤ ਵਿੱਚ ਮੈਨੂੰ ਲੱਭਣ ਦਾ ਬੜਾ ਕਠਿਨ ਯਤਨ ਕ
ਯਹੋਵਾਹ ਵੱਲ ਪਰਤਣ ਦੇ ਇਨਾਮ
6 “ਆਓ, ਆਪਾਂ ਯਹੋਵਾਹ ਵੱਲ ਮੁੜੀਏ।
ਉਸ ਨੇ ਸਾਨੂੰ ਦੁੱਖ ਦਿੱਤਾ ਪਰ ਉਹ ਸਾਨੂੰ ਤੰਦਰੁਸਤ ਵੀ ਕਰੇਗਾ।
ਉਸ ਨੇ ਸਾਨੂੰ ਜ਼ਖਮ ਦਿੱਤਾ ਪਰ ਪੱਟੀ ਵੀ ਉਹੀ ਬੰਨ੍ਹੇਗਾ।
2 ਦੋ ਦਿਨਾਂ ਬਾਅਦ ਉਹ ਸਾਨੂੰ ਜਿਵਾਵੇਗਾ,
ਤੀਜੇ ਦਿਨ, ਉਹ ਸਾਨੂੰ ਉਭਾਰੇਗਾ।
ਫ਼ਿਰ ਅਸੀਂ ਉਸ ਦੀ ਹਜੂਰੀ ਵਿੱਚ ਰਹਿ ਸੱਕਾਂਗੇ।
3 ਆਓ, ਆਪਾਂ ਯਹੋਵਾਹ ਨੂੰ ਜਾਣੀਏ।
ਆਪਾਂ ਯਹੋਵਾਹ ਨੂੰ ਜਾਨਣ ਦੀ ਸਖਤ ਕੋਸ਼ਿਸ਼ ਕਰੀਏ।
ਸਾਨੂੰ ਪਤਾ ਹੈ ਕਿ ਉਹ ਆ ਰਿਹਾ ਜਿੰਨੀ ਪ੍ਰਪਕੱਤਾ ਨਾਲ
ਅਸੀਂ ਜਾਣਦੇ ਹਾਂ ਕਿ ਪਰਭਾਤ ਆ ਰਹੀ ਹੈ।
ਯਹੋਵਾਹ ਸਾਡੇ ਕੋਲ ਮੀਂਹ ਵਾਂਗ ਆਵੇਗਾ,
ਉਸ ਮੀਂਹ ਵਾਂਗ ਜੋ ਬਸੰਤ ਰੁੱਤ ਵਿੱਚ ਆਉਂਦਾ ਅਤੇ ਧਰਤੀ ਨੂੰ ਪਾਣੀ ਦਿੰਦਾ।”
ਬੇਵਫ਼ਾ ਲੋਕ
4 “ਓ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ?
ਓ ਯਹੂਦਾਹ! ਮੈਂ ਤੇਰੇ ਨਾਲ ਕੀ ਕਰਾਂ?
ਤੇਰੀ ਵਫ਼ਾਦਾਰੀ ਸਵੇਰ ਦੀ ਧੁੰਦ ਵਾਂਗ ਹੈ
ਤੇਰੀ ਵਫਾਦਾਰੀ ਉਸ ਤਰੇਲ ਵਾਂਗ ਹੈ ਜਿਹੜੀ ਸਵੇਰ ਸਾਰ ਹੀ ਅਲੋਪ ਹੋ ਜਾਂਦੀ ਹੈ।
5 ਮੈਂ ਲੋਕਾਂ ਨੂੰ ਟੁਕੜਿਆਂ ਵਿੱਚ ਕੱਟਣ ਲਈ
ਨਬੀਆਂ ਨੂੰ ਵਰਤਿਆ।
ਉਹ ਮੇਰੇ ਆਦੇਸ਼ਾਂ ਤੇ ਮਾਰੇ ਗਏ ਸਨ।
ਮੇਰਾ ਨਿਆਂ ਰੌਸ਼ਨੀ ਵਾਂਗ ਆਉਂਦਾ ਹੈ।
6 ਕਿਉਂ ਕਿ ਮੈਂ ਵਫ਼ਾਦਾਰ ਪ੍ਰੇਮ ਚਾਹੁੰਦਾ ਹਾਂ
ਬਲੀਦਾਨ ਨਹੀਂ।
ਮੈਂ ਚਾਹੁਂਨਾ ਲੋਕ ਪਰਮੇਸ਼ੁਰ ਨੂੰ ਜਾਨਣ,
ਨਾ ਕਿ ਹੋਮ ਚੜ੍ਹਾਵੇ ਲਿਆਉਣ।
7 ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ।
ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ।
ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।
8 ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ।
ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜ੍ਹਾਵੇ ਲੈ ਕੇ ਆਉਂਦੇ ਹੋ।
ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ।
9 ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ।
ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ।
10 ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ।
ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ।
ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।
11 ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ।
ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ।
12 ਮੈਂ ਭੁੱਖਾ ਨਹੀਂ ਹਾਂ। ਪਰ ਜੇ ਮੈਂ ਭੁੱਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮੰਗਾਂਗਾ।
ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ।
13 ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।”
14 ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ।
ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ।
ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ।
ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।
15 ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ।
ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
ਪਰਮੇਸ਼ੁਰ ਦੇ ਇਕਰਾਰ ਦਾ ਨਿਹਚਾ ਰਾਹੀਂ ਪ੍ਰਾਪਤ ਹੋਣਾ
13 ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸੱਕਣਗੇ। ਉਸ ਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸ ਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹੜੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ। 14 ਜੇਕਰ ਮਨੁੱਖ ਸ਼ਰ੍ਹਾ ਦੀ ਪਾਲਣਾ ਕਰਕੇ ਉਹ ਵਸਤਾਂ, ਜਿਨ੍ਹਾਂ ਦਾ ਵਚਨ ਪਰਮੇਸ਼ੁਰ ਨੇ ਕੀਤਾ ਹੈ, ਪ੍ਰਾਪਤ ਕਰ ਸੱਕਦਾ ਤਾਂ ਨਿਹਚਾ ਬੇਕਾਰ ਹੈ ਅਤੇ ਪਰਮੇਸ਼ੁਰ ਦਾ ਅਬਰਾਹਾਮ ਨਾਲ ਕੀਤਾ ਵਚਨ ਹੀ ਬੇਕਾਰ ਹੈ। 15 ਕਿਉਂ? ਕਿਉਂਕਿ ਸ਼ਰ੍ਹਾ ਸਿਰਫ਼ ਪਰਮੇਸ਼ੁਰ ਦਾ ਗੁੱਸਾ ਹੀ ਲਿਆ ਸੱਕਦੀ ਹੈ ਜਦੋਂ ਸ਼ਰ੍ਹਾ ਦਾ ਪਾਲਣ ਨਹੀਂ ਹੁੰਦਾ। ਪਰ ਜੇਕਰ ਇੱਥੇ ਸ਼ਰ੍ਹਾ ਨਾ ਹੋਵੇ, ਤਾਂ ਸ਼ਰ੍ਹਾ ਦੀ ਕੋਈ ਅਵਗਿਆ ਨਹੀਂ ਹੋ ਸੱਕਦੀ?
16 ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸੱਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ। 17 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” [a] ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹੜਾ ਮੁਰਦੇ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।
18 ਕੋਈ ਉਮੀਦ ਨਹੀਂ ਸੀ ਕਿ ਅਬਰਾਹਾਮ ਦੇ ਘਰ ਔਲਾਦ ਹੋਵੇਗੀ। ਪਰ ਅਬਰਾਹਾਮ ਨੇ ਉਮੀਦ ਨਾਲ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਇਸੇ ਲਈ ਉਹ ਬਹੁਤੀਆਂ ਕੌਮਾਂ ਦਾ ਪਿਤਾ ਹੋ ਗਿਆ, ਜਿਵੇਂ ਕਿ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੇਰੀਆਂ ਬਹੁਤ ਔਲਾਦਾਂ ਹੋਣਗੀਆਂ।” [b] 19 ਅਬਰਾਹਾਮ ਬਹੁਤ ਬਜ਼ੁਰਗ ਹੋ ਚੁੱਕਾ ਸੀ। ਤਕਰੀਬਨ ਸੌ ਵਰ੍ਹਿਆਂ ਦਾ। ਉਹ ਬਹੁਤ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਸ ਲਈ ਔਲਾਦ ਪੈਦਾ ਕਰਨਾ ਸੰਭਵ ਨਹੀਂ ਸੀ। ਸਾਰਾਹ ਵੀ ਬੱਚੇ ਨੂੰ ਜਨਮ ਦੇਣ ਤੋਂ ਅਸਮਰਥ ਸੀ। ਪਰ ਪਰਮੇਸ਼ੁਰ ਵਿੱਚ ਉਸਦੀ ਨਿਹਚਾ ਕਮਜ਼ੋਰ ਨਾ ਹੋਈ। 20 ਪਰਮੇਸ਼ੁਰ ਦੇ ਵਚਨ ਵੱਲੋਂ ਉਸ ਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ। 21 ਦੂਜੇ ਪਾਸੇ, ਉਸ ਨੇ ਦ੍ਰਿੜਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ। 22 ਇਸ ਲਈ, “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ ਅਤੇ ਉਸ ਨੂੰ ਧਰਮੀ ਬਣਾਇਆ।” [c] 23 ਇਹ ਸ਼ਬਦ (“ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ”) ਸਿਰਫ਼ ਅਬਰਾਹਾਮ ਲਈ ਨਹੀਂ ਲਿਖੇ ਗਏ ਸਗੋਂ ਇਹ ਸ਼ਬਦ ਸਾਡੇ ਲਈ ਵੀ ਲਿਖੇ ਗਏ ਸਨ। 24 ਪਰਮੇਸ਼ੁਰ ਸਾਨੂੰ ਵੀ ਕਬੂਲ ਕਰੇਗਾ ਕਿਉਂਕਿ ਅਸੀਂ ਉਸ ਉੱਪਰ ਨਿਹਚਾ ਕਰਦੇ ਹਾਂ। ਅਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਦੇ ਹਾਂ ਜਿਸਨੇ ਯਿਸੂ ਸਾਡੇ ਪ੍ਰਭੂ ਨੂੰ ਮੌਤ ਤੋਂ ਜਿਵਾਲਿਆ। 25 ਯਿਸੂ ਸਾਡੇ ਪਾਪਾਂ ਖਾਤਿਰ ਮਾਰਨ ਲਈ ਸੌਂਪਿਆ ਗਿਆ ਸੀ ਅਤੇ ਸਾਨੂੰ ਧਰਮੀ ਬਨਾਉਣ ਲਈ ਉਹ ਮੌਤ ਤੋਂ ਜੀਵਿਤ ਕੀਤਾ ਗਿਆ ਸੀ।
ਯਿਸੂ ਦਾ ਮੱਤੀ ਨੂੰ ਚੁਨਣਾ(A)
9 ਜਦੋਂ ਯਿਸੂ ਉਹ ਜਗ੍ਹਾ ਛੱਡ ਰਿਹਾ ਸੀ, ਤਾਂ ਉਸ ਨੇ ਮੱਤੀ ਨਾਮ ਦੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਤੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਮਗਰ ਹੋ ਤੁਰ।” ਅਤੇ ਉਹ ਉੱਠ ਕੇ ਉਸ ਦੇ ਮਗਰ ਹੋ ਤੁਰਿਆ।
10 ਜਦੋਂ ਯਿਸੂ ਮੱਤੀ ਦੇ ਘਰ ਭੋਜਨ ਕਰ ਰਿਹਾ ਸੀ, ਤਾਂ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਆਏ ਅਤੇ ਯਿਸੂ ਅਤੇ ਉਸ ਦੇ ਚੇਲਿਆਂ ਨਾਲ ਖਾਣਾ ਖਾਧਾ। 11 ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਦੇ ਚੇਲਿਆਂ ਨੂੰ ਆਖਿਆ, “ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?”
12 ਯਿਸੂ ਨੇ ਇਹ ਸੁਣਕੇ ਫ਼ਰੀਸੀਆਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। 13 ਤੁਸੀਂ ਜਾਓ ਅਤੇ ਇਸ ਦਾ ਅਰਥ ਸਮਝੋ: ‘ਮੈਂ ਜਾਨਵਰਾਂ ਦਾ ਬਲੀਦਾਨ ਨਹੀਂ ਚਾਹੁੰਦਾ। ਮੈਂ ਲੋਕਾਂ ਵਿੱਚਕਾਰ ਮਿਹਰ ਚਾਹੁੰਦਾ ਹਾਂ।’ [a] ਮੈਂ ਚੰਗੇ ਲੋਕਾਂ ਨੂੰ ਸੱਦਾ ਦੇਣ ਨਹੀਂ ਆਇਆ। ਮੈਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ।”
ਯਿਸੂ ਦਾ ਮੋਈ ਕੁੜੀ ਨੂੰ ਪ੍ਰਾਣ ਦੇਣਾ ਅਤੇ ਬਿਮਾਰ ਔਰਤ ਨੂੰ ਰਾਜ਼ੀ ਕਰਨਾ(A)
18 ਜਦ ਯਿਸੂ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਤਾਂ ਪ੍ਰਰਥਨਾ ਸਥਾਨ ਦੇ ਇੱਕ ਆਗੂ ਨੇ ਆਣਕੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, “ਮੇਰੀ ਬੇਟੀ ਹੁਣੇ ਮਰੀ ਹੈ। ਪਰ ਤੁਸੀਂ ਆਓ ਅਤੇ ਆਕੇ ਉਸ ਨੂੰ ਆਪਣੇ ਹੱਥ ਨਾਲ ਛੂਹੋ ਉਹ ਫ਼ੇਰ ਜੀ ਪਵੇਗੀ।”
19 ਫ਼ੇਰ ਯਿਸੂ ਉੱਠਿਆ ਅਤੇ ਆਪਣੇ ਚੇਲਿਆਂ ਸਣੇ ਉਸ ਦੇ ਮਗਰ ਤੁਰ ਪਿਆ।
20 ਉੱਥੇ ਇੱਕ ਔਰਤ, ਜਿਸਦੇ ਬਾਰ੍ਹਾਂ ਵਰ੍ਹਿਆਂ ਤੋਂ ਲਹੂ ਵਗ ਰਿਹਾ ਸੀ, ਉਸ ਨੇ ਪਿੱਛੋ ਦੀ ਆਣਕੇ ਯਿਸੂ ਦੇ ਚੋਗੇ ਦਾ ਪੱਲਾ ਛੋਹਿਆ। 21 ਕਿਉਂਕਿ ਉਸ ਨੇ ਸੋਚਿਆ, “ਜੇਕਰ ਮੈਂ ਸਿਰਫ਼ ਉਸ ਦੇ ਚੋਗੇ ਨੂੰ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”
22 ਯਿਸੂ ਮੁੜਿਆ ਅਤੇ ਉਸ ਨੂੰ ਵੇਖਕੇ ਆਖਿਆ: “ਪਿਆਰੀ ਔਰਤ ਖੁਸ਼ ਰਹਿ। ਤੇਰੀ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।” ਉਹ ਔਰਤ ਉਸੇ ਪਲ ਚੰਗੀ ਹੋ ਗਈ।
23 ਫ਼ੇਰ ਯਿਸੂ ਪੂਜਾ ਸਥਾਨ ਦੇ ਆਗੂ ਦੇ ਘਰ ਗਿਆ। ਅਤੇ ਯਿਸੂ ਨੇ ਵੇਖਿਆ ਕੁਝ ਲੋਕ ਜਨਾਜ਼ੇ ਵਾਸਤੇ ਸੰਗੀਤਕ ਧੁਨੀ ਪੈਦਾ ਕਰ ਰਹੇ ਸਨ ਅਤੇ ਉੱਥੇ ਕੁੜੀ ਨੂੰ ਮਰੀ ਵੇਖਕੇ ਰੋ-ਪਿਟ ਰਹੇ ਹਨ। 24 ਤਾਂ ਉਸ ਨੇ ਆਖਿਆ, “ਚਲੇ ਜਾਵੋ, ਕਿਉਂਕਿ ਕੁੜੀ ਮਰੀ ਨਹੀਂ ਸਗੋਂ ਸੁੱਤੀ ਪਈ ਹੈ,” ਪਰ ਉਹ ਉਸ ਉੱਤੇ ਹੱਸੇ। 25 ਜਦੋਂ ਲੋਕਾਂ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ, ਤਾਂ ਉਹ ਉਸ ਕਮਰੇ ਵਿੱਚ ਗਿਆ ਜਿੱਥੇ ਕੁੜੀ ਸੀ। ਉਸ ਨੇ ਉਸਦਾ ਹੱਥ ਫ਼ੜਿਆ, ਅਤੇ ਉਹ ਖੜ੍ਹੀ ਹੋ ਗਈ, 26 ਇਹ ਖਬਰ ਉਸ ਸਾਰੇ ਇਲਾਕੇ ਵਿੱਚ ਫ਼ੈਲ ਗਈ।
2010 by World Bible Translation Center