Revised Common Lectionary (Complementary)
ਨਿਰਦੇਸ਼ਕ ਲਈ : ਦਾਊਦ ਦਾ ਇੱਕ ਗੀਤ।
40 ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੇਰੀ ਪੁਕਾਰ ਸੁਣੀ।
ਉਸ ਨੇ ਮੇਰੀਆਂ ਚੀਕਾਂ ਸੁਣੀਆਂ।
2 ਯਹੋਵਾਹ ਨੇ ਮੈਨੂੰ ਕਬਰ ਤੋਂ ਬਚਾ ਲਿਆ।
ਉਸ ਨੇ ਮੈਨੂੰ ਚਿੱਕੜ ਵਿੱਚੋਂ ਉਤਾਹਾਂ ਚੁੱਕਿਆ।
ਉਸ ਨੇ ਮੈਨੂੰ ਚੁੱਕਿਆ ਅਤੇ ਠੋਸ ਧਰਤੀ ਉੱਤੇ ਸਥਾਪਿਤ ਕੀਤਾ
ਅਤੇ ਮੇਰੇ ਪੈਰ ਨੂੰ ਤਿਲਕਣ ਤੋਂ ਬਚਾਇਆ।
3 ਪਰਮੇਸ਼ੁਰ ਨੇ ਮੇਰੇ ਮੂੰਹ ਵਿੱਚ ਇੱਕ ਨਵਾਂ ਗੀਤ ਪਾਇਆ।
ਮੇਰੇ ਪਰਮੇਸ਼ੁਰ ਦੀ ਉਸਤਤਿ ਦਾ ਗੀਤ।
ਬਹੁਤ ਸਾਰੇ ਲੋਕ ਗਵਾਹੀ ਦੇਣਗੇ ਕਿ ਮੇਰੇ ਨਾਲ ਕੀ ਵਾਪਰਿਆ ਅਤੇ ਉਹ ਪਰਮੇਸ਼ੁਰ ਦੀ ਉਪਾਸਨਾ ਕਰਨਗੇ।
ਉਨ੍ਹਾਂ ਨੂੰ ਯਹੋਵਾਹ ਵਿੱਚ ਭਰੋਸਾ ਹੋਵੇਗਾ।
4 ਜੇ ਕੋਈ ਵਿਅਕਤੀ ਯਹੋਵਾਹ ਵਿੱਚ ਆਪਣੀ ਆਸਥਾ ਰੱਖਦਾ ਹੈ, ਉਹ ਸੱਚਮੁੱਚ ਖੁਸ਼ ਹੋਵੇਗਾ।
ਉਹ ਵਿਅਕਤੀ ਸੱਚਮੁੱਚ ਖੁਸ਼ ਹੋਵੇਗਾ ਜੋ ਮਦਦ ਲਈ ਭੂਤਾਂ ਅਤੇ ਝੂਠੇ ਦੇਵਤਿਆਂ ਵੱਲ ਨਹੀਂ ਤੱਕਦਾ।
5 ਯਹੋਵਾਹ, ਸਾਡੇ ਪਰਮੇਸ਼ੁਰ ਤੁਸੀਂ ਬਹੁਤ ਅਦਭੁਤ ਗੱਲਾਂ ਕੀਤੀਆਂ ਹਨ।
ਸਾਡੇ ਲਈ ਤੁਹਾਡੀਆਂ ਅਦਭੁਤ ਯੋਜਨਾਵਾਂ ਹਨ।
ਜਿਨ੍ਹਾਂ ਸਾਰੀਆਂ ਦੀ ਕੋਈ ਵੀ ਗਿਣਤੀ ਨਹੀਂ ਕਰ ਸੱਕਦਾ।
ਮੈਂ ਇਨ੍ਹਾਂ ਗੱਲਾਂ ਬਾਰੇ ਬਾਰ-ਬਾਰ ਦੱਸਾਂਗਾ ਜਿਹੜੀਆਂ ਗਿਣਤੀ ਬਾਹਰੀਆਂ ਹਨ।
6 ਯਹੋਵਾਹ, ਤੁਸੀਂ ਮੈਨੂੰ ਇਹੀ ਸਮਝਾਇਆ;
ਅਸਲ ਵਿੱਚ, ਤੁਹਾਨੂੰ ਬਲੀਆਂ ਅਤੇ ਅੰਨ੍ਹ ਦੇ ਚੜ੍ਹਾਵੇ ਨਹੀਂ ਚਾਹੀਦੇ।
ਤੁਹਾਨੂੰ ਸੱਚਮੁੱਚ ਹੋਮ ਚੜ੍ਹਾਵੇ ਅਤੇ ਪਾਪ ਦੇ ਚੜ੍ਹਾਵੇ ਨਹੀਂ ਚਾਹੀਦੇ।
7 ਇਸ ਲਈ ਮੈਂ ਆਖਿਆ, “ਮੈਂ ਇੱਥੇ ਹਾਂ।
ਮੈਨੂੰ ਲੈ ਜਾਉ। ਮੈਂ ਆ ਰਿਹਾ।
ਮੇਰੇ ਬਾਰੇ ਪੁਸਤਕ ਵਿੱਚ ਇਹ ਲਿਖਿਆ ਗਿਆ ਹੈ।
8 ਮੇਰੇ ਪਰਮੇਸ਼ੁਰ ਮੈਂ ਉਹੀ ਕਰਨਾ ਚਾਹੁੰਦਾ ਹਾਂ ਜੋ ਤੁਸੀਂ ਚਾਹੁੰਦੇ ਹੋ।
ਮੈਂ ਤੁਹਾਡੀਆਂ ਸਿੱਖਿਆਵਾਂ ਤੋਂ ਵਾਕਿਫ਼ ਹਾਂ।”
25 “ਜੇ ਕਿਸੇ ਔਰਤ ਨੂੰ ਬਹੁਤ ਦਿਨ ਲਈ ਖੂਨ ਪੈਂਦਾ ਹੈ, ਆਪਣੇ ਮਾਹਵਾਰੀ ਸਮੇਂ ਤੋਂ ਬਿਨਾ, ਜਾਂ ਜੇ ਉਸ ਨੂੰ ਮਾਹਵਾਰੀ ਦੇ ਸਮੇਂ ਤੋਂ ਵੱਧ ਖੂਨ ਪੈਂਦਾ ਹੈ, ਤਾਂ ਉਹ ਮਾਹਵਾਰੀ ਸਮੇਂ ਵਾਂਗ ਹੀ ਪਲੀਤ ਹੋਵੇਗੀ। 26 ਖੂਨ ਪੈਣ ਦੇ ਸਮੇਂ ਦੌਰਾਨ ਜਿਹੜੇ ਬਿਸਤਰੇ ਉੱਤੇ ਉਹ ਔਰਤ ਲੇਟਦੀ ਹੈ ਉਹ ਉਸ ਦੇ ਮਾਹਵਾਰੀ ਸਮੇਂ ਦੇ ਬਿਸਤਰੇ ਵਰਗਾ ਹੀ ਹੋਵੇਗਾ। ਹਰ ਉਹ ਚੀਜ਼ ਜਿਸ ਉੱਤੇ ਉਹ ਔਰਤ ਬੈਠਦੀ ਹੈ ਉਹ ਉਸੇ ਤਰ੍ਹਾਂ ਪਲੀਤ ਹੋਵੇਗੀ ਜਿਵੇਂ ਉਹ ਮਾਹਵਾਰੀ ਦੇ ਦੌਰਾਨ ਹੁੰਦੀ ਹੈ। 27 ਜੇ ਕੋਈ ਬੰਦਾ ਉਨ੍ਹਾਂ ਚੀਜ਼ਾਂ ਨੂੰ ਛੂੰਹਦਾ ਹੈ ਤਾਂ ਉਹ ਬੰਦਾ ਪਲੀਤ ਹੋਵੇਗਾ। ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾ ਲੈਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ। 28 ਔਰਤ ਦੇ ਖੂਨ ਬੰਦ ਹੋਣ ਤੋਂ ਮਗਰੋਂ, ਉਸ ਨੂੰ ਸੱਤਾਂ ਦਿਨਾਂ ਲਈ ਇੰਤਜ਼ਾਰ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋਵੇਗੀ। 29 ਫ਼ੇਰ ਅੱਠਵੇਂ ਦਿਨ, ਔਰਤ ਨੂੰ ਦੋ ਘੁੱਗੀਆਂ ਜਾਂ ਦੋ ਕਬੂਤਰ ਲੈ ਕੇ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਤੇ ਜਾਜਕ ਕੋਲ ਲੈ ਕੇ ਆਉਣਾ ਚਾਹੀਦਾ ਹੈ। 30 ਫ਼ੇਰ ਜਾਜਕ ਨੂੰ ਪੰਛੀ, ਇੱਕ ਪੰਛੀ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਉਸ ਲਈ ਯਹੋਵਾਹ ਦੇ ਸਾਹਮਣੇ ਉਸ ਦੇ ਨਾਪਾਕ ਖੂਨ ਵਗਣ ਖਾਤਰ ਪਰਾਸਚਿਤ ਕਰੇਗਾ।
31 “ਇਸ ਤਰ੍ਹਾਂ ਤੁਹਾਨੂੰ ਇਸਰਾਏਲ ਦੇ ਲੋਕਾਂ ਨੂੰ ਪਲੀਤ ਹੋਣ ਬਾਰੇ ਚੇਤਾਵਨੀ ਦੇਣੀ ਚਾਹੀਦੀ ਹੈ। ਜੇ ਤੁਸੀਂ ਚੇਤਾਵਨੀ ਨਹੀਂ ਦਿਉਂਗੇ, ਤਾਂ ਹੋ ਸੱਕਦਾ ਹੈ ਕਿ ਉਹ ਮੇਰੇ ਪਵਿੱਤਰ ਤੰਬੂ ਨੂੰ ਪਲੀਤ ਕਰ ਦੇਣ। ਅਤੇ ਫ਼ੇਰ ਉਨ੍ਹਾਂ ਨੂੰ ਮਰਨਾ ਪਵੇਗਾ।”
22 ਯਹੋਵਾਹ ਨੇ ਮੂਸਾ ਨੂੰ ਆਖਿਆ, 2 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ; ਇਸਰਾਏਲ ਦੇ ਲੋਕ ਮੈਨੂੰ ਸੁਗਾਤਾਂ ਚੜ੍ਹਾਉਣਗੇ। ਉਹ ਚੀਜ਼ਾਂ ਪਵਿੱਤਰ ਹੋ ਜਾਣਗੀਆਂ ਅਤੇ ਮੇਰੀਆਂ ਹੋਣਗੀਆਂ। ਇਸ ਲਈ ਤੁਹਾਨੂੰ, ਜਾਜਕਾਂ ਨੂੰ ਸਾਵੱਧਾਨ ਰਹਿਣਾ ਚਾਹੀਦਾ ਕਿ ਤੁਸੀਂ ਕਿਵੇਂ ਉਨ੍ਹਾਂ ਚੀਜ਼ਾਂ ਨਾਲ ਪੇਸ਼ ਆਉਂਦੇ ਹੋ। ਜੇ ਤੁਸੀਂ ਉਨ੍ਹਾਂ ਚੀਜ਼ਾਂ ਦਾ ਗਲਤ ਇਸਤੇਮਾਲ ਕਰੋਂਗੇ ਤਾਂ ਤੁਸੀਂ ਮੇਰੇ ਪਵਿੱਤਰ ਨਾਂ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ। 3 ਜੇਕਰ ਤੁਹਾਡੇ ਉੱਤਰਾਧਿਕਾਰੀਆਂ ਵਿੱਚੋਂ ਕੋਈ ਇਨ੍ਹਾਂ ਚੀਜ਼ਾਂ ਨੂੰ ਛੂੰਹਦਾ, ਜਦੋਂ ਉਹ ਪਲੀਤ ਹੋਵੇ, ਉਸ ਨੂੰ ਮੈਥੋਂ ਅਲੱਗ ਕਰ ਦਿੱਤਾ ਜਾਵੇ। ਇਸਰਾਏਲ ਦੇ ਲੋਕਾਂ ਨੇ ਉਹ ਚੀਜ਼ਾਂ ਮੈਨੂੰ ਦਿੱਤੀਆਂ ਹਨ। ਮੈਂ ਯਹੋਵਾਹ ਹਾਂ।
4 “ਜੇ ਹਾਰੂਨ ਦੇ ਕਿਸੇ ਉੱਤਰਾਧਿਕਾਰੀ ਨੂੰ ਚਮੜੀ ਦਾ ਭੈੜਾ ਰੋਗ ਜਾਂ ਪ੍ਰਮੇਹ ਹੈ ਉਹ ਜਿੰਨਾ ਚਿਰ ਪਾਕ ਨਹੀਂ ਹੋ ਜਾਂਦਾ ਪਵਿੱਤਰ ਭੋਜਨ ਨਹੀਂ ਖਾ ਸੱਕਦਾ। ਇਹ ਨੇਮ ਹਰ ਉਸ ਜਾਜਕ ਲਈ ਹੈ ਜਿਹੜਾ ਪਲੀਤ ਹੋ ਜਾਂਦਾ ਹੈ। ਉਹ ਜਾਜਕ ਕਿਸੇ ਮੁਰਦਾ ਸ਼ਰੀਰ ਨਾਲ ਵੀ ਪਲੀਤ ਹੋ ਸੱਕਦਾ ਹੈ, ਜਾਂ ਆਪਣੇ ਹੀ ਵੀਰਜ ਨਾਲ ਵੀ। 5 ਜੇ ਉਹ ਕਿਸੇ ਰੀਂਗਣ ਵਾਲੇ ਨਾਪਾਕ ਜਾਨਵਰ ਨੂੰ ਜਾ ਕਿਸੇ ਕਾਰਣ ਹੋਏ ਪਲੀਤ ਵਿਅਕਤੀ ਨੂੰ ਛੂਹ ਲੈਂਦਾ ਹੈ। 6 ਉਹ ਸ਼ਾਮ ਤੀਕ ਪਲੀਤ ਰਹੇਗਾ। ਉਸ ਨੂੰ ਉਨਾ ਚਿਰ ਕੋਈ ਵੀ ਪਵਿੱਤਰ ਭੋਜਨ ਨਹੀਂ ਖਾਣਾ ਚਾਹੀਦਾ ਜਿੰਨਾ ਚਿਰ ਉਹ ਆਪਣੇ-ਆਪ ਨੂੰ ਪਾਣੀ ਨਾਲ ਧੋ ਨਹੀਂ ਲੈਂਦਾ। 7 ਉਹ ਸੂਰਜ ਛੁਪ ਜਾਣ ਤੋਂ ਬਾਦ ਪਾਕ ਹੋ ਜਾਵੇਗਾ। ਫ਼ੇਰ ਉਹ ਪਵਿੱਤਰ ਭੋਜਨ ਖਾ ਸੱਕਦਾ ਹੈ ਕਿਉਂਕਿ ਉਹ ਭੋਜਨ ਉਸਦਾ ਹੈ।
8 “ਜਾਜਕ ਨੂੰ ਕੋਈ ਵੀ ਅਜਿਹਾ ਜਾਨਵਰ ਨਹੀਂ ਖਾਣਾ ਚਾਹੀਦਾ ਜੋ ਆਪਣੇ-ਆਪ ਮਰਿਆ ਸੀ ਜਾਂ ਜੋ ਹੋਰਨਾਂ ਜਾਨਵਰਾਂ ਦੁਆਰਾ ਮਾਰਿਆ ਗਿਆ ਸੀ। ਜੇ ਉਹ ਉਸ ਮੁਰਦਾ ਜਾਨਵਰ ਨੂੰ ਖਾਂਦਾ ਹੈ, ਉਹ ਪਲੀਤ ਹੋ ਜਾਵੇਗਾ। ਮੈਂ ਯਹੋਵਾਹ ਹਾਂ।
9 “ਉਨ੍ਹਾਂ ਨੂੰ ਧਿਆਨ ਨਾਲ ਮੇਰੀਆਂ ਹਿਦਾਇਤਾਂ ਨੂੰ ਮੰਨਣਾ ਚਾਹੀਦਾ ਹੈ ਤਾਂ ਜੋ ਉਹ ਦੋਸ਼ੀ ਨਾ ਹੋ ਜਾਣ ਅਤੇ ਪਵਿੱਤਰ ਚੀਜ਼ਾਂ ਨੂੰ ਅਪਵਿੱਤਰ ਕਰਨ ਕਾਰਣ ਮਾਰੇ ਨਾ ਜਾਣ। ਮੈਂ, ਯਹੋਵਾਹ, ਨੇ ਉਨ੍ਹਾਂ ਨੂੰ ਇਸ ਖਾਸ ਕੰਮ ਲਈ ਵੱਖ ਕੀਤਾ ਹੈ। [a]
ਗੈਰ ਮਸੀਹੀਆਂ ਬਾਰੇ ਚੇਤਾਵਨੀ
14 ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ। 15 ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸੱਕਦਾ? ਇੱਕ ਵਿਸ਼ਵਾਸੀ ਅਤੇ ਅਵਿਸ਼ਵਾਸੀ ਵਿੱਚ ਕੀ ਸਾਂਝ ਹੈ। 16 ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ;
“ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ
ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।” (A)
17 “ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ
ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ।
ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ,
ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।” (B)
18 “ਮੈਂ ਤੁਹਾਡਾ ਪਿਤਾ ਹੋਵਾਂਗਾ
ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇ, ਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।” (C)
7 ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁੱਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸਰੀਰ ਜਾਂ ਆਤਮਾ ਨੂੰ ਅਸ਼ੁੱਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਦਾ ਆਦਰ ਕਰਦੇ ਹਾਂ।
ਪੌਲੁਸ ਦੀ ਖੁਸ਼ੀ
2 ਸਾਡੇ ਲਈ ਆਪਣੇ ਦਿਲ ਖੋਲ੍ਹ ਦਿਓ। ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ। ਅਸੀਂ ਕਿਸੇ ਵਿਅਕਤੀ (ਦੇ ਵਿਸ਼ਵਾਸ) ਨੂੰ ਤਬਾਹ ਨਹੀਂ ਕੀਤਾ, ਅਤੇ ਕਿਸ ਨੂੰ ਵੀ ਧੋਖਾ ਨਹੀਂ ਦਿੱਤਾ।
2010 by World Bible Translation Center