Revised Common Lectionary (Complementary)
7 ਮੈਂ ਸ਼ਰਮ ਵਿੱਚ ਡੁੱਬਿਆ ਹਾਂ।
ਮੈਂ ਤੁਹਾਡੇ ਲਈ ਸ਼ਰਮ ਨੂੰ ਝੱਲਦਾ ਹਾਂ।
8 ਮੇਰੇ ਭਰਾਵਾਂ ਨੇ ਮੇਰੇ ਨਾਲ ਅਜਨਬੀ ਵਰਗਾ ਸਲੂਕ ਕੀਤਾ,
ਮੇਰੀ ਮਾਂ ਦੇ ਪੁੱਤਰ ਮੇਰੇ ਨਾਲ ਵਿਦੇਸ਼ੀ ਵਰਗਾ ਵਿਹਾਰ ਕਰਦੇ ਹਨ।
9 ਮੇਰੀਆਂ ਜ਼ੋਰਦਾਰ ਭਾਵਨਾਵਾਂ ਤੁਹਾਡੇ ਮੰਦਰ ਲਈ ਮੈਨੂੰ ਬਰਬਾਦ ਕਰ ਰਹੀਆਂ ਹਨ।
ਮੈਂ ਉਨ੍ਹਾਂ ਲੋਕਾਂ ਪਾਸੋਂ ਬੇਇੱਜ਼ਤੀ ਝੱਲਦਾ ਹਾਂ ਜਿਹੜੇ ਤੁਹਾਡਾ ਮਜ਼ਾਕ ਉਡਾਉਂਦੇ ਹਨ।
10 ਮੈਂ ਰੋਂਦਾ ਹਾਂ ਅਤੇ ਵਰਤ ਰੱਖਦਾ ਹਾਂ,
ਅਤੇ ਇਸ ਲਈ ਉਹ ਮੇਰਾ ਮਜ਼ਾਕ ਉਡਾਉਂਦੇ ਹਨ।
11 ਜਦੋਂ ਮੈਂ ਆਪਣੀ ਉਦਾਸੀ ਵਿਖਾਉਣ ਲਈ ਤੱਪੜ ਦੇ ਕੱਪੜੇ ਪਹਿਨਦਾ ਹਾਂ,
ਉਸ ਵਾਸਤੇ ਲੋਕੀਂ ਮੇਰਾ ਮਜ਼ਾਕ ਉਡਾਉਂਦੇ ਹਨ।
12 ਉਹ ਮੇਰੇ ਬਾਰੇ ਖੁਲ੍ਹੇ ਆਮ ਗੱਲਾਂ ਕਰਦੇ ਹਨ,
ਅਤੇ ਸ਼ਰਾਬੀ ਮੇਰੇ ਨਾਲ ਗਾਣੇ ਜੋੜਦੇ ਹਨ।
13 ਜਿੱਥੇ ਤੱਕ ਮੇਰਾ ਸਵਾਲ ਹੈ, ਯਹੋਵਾਹ ਇਹ ਮੇਰੀ ਤੁਹਾਨੂੰ ਪ੍ਰਾਰਥਨਾ ਹੈ;
ਮੈਂ ਚਾਹੁੰਨਾ ਕਿ ਤੁਸੀਂ ਮੈਨੂੰ ਪਰਵਾਨ ਕਰ ਲਵੇਂ।
ਹੇ ਪਰਮੇਸ਼ੁਰ, ਮੈਂ ਚਾਹੁੰਦਾ ਕਿ ਤੁਸੀਂ ਮੈਨੂੰ ਪਿਆਰ ਨਾਲ ਜਵਾਬ ਦੇਵੋ।
ਮੈਂ ਜਾਣਦਾ ਹਾਂ ਕਿ ਮੈਂ ਤੁਹਾਡੇ ਉੱਤੇ ਮੈਨੂੰ ਬਚਾਉਣ ਦਾ ਭਰੋਸਾ ਕਰ ਸੱਕਦਾ ਹਾਂ।
14 ਮੈਨੂੰ ਦਲਦਲ ਵਿੱਚ ਖਿੱਚ ਲਵੋ,
ਮੈਨੂੰ ਚਿਕੜ ਅੰਦਰ ਡੂੰਘਿਆ ਨਾ ਖੁੱਬਣ ਦਿਉ।
ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੈਨੂੰ ਨਫ਼ਰਤ ਕਰਦੇ ਹਨ।
ਮੈਨੂੰ ਇਸ ਡੂੰਘੇ ਪਾਣੀ ਤੋਂ ਬਚਾਉ।
15 ਹੜ੍ਹ ਦੇ ਪਾਣੀ ਨੂੰ ਮੈਨੂੰ ਰੋੜ੍ਹਨ ਨਾ ਦਿਉ
ਜਾਂ ਡੂੰਘੇ ਪਾਣੀ ਨੂੰ ਮੈਨੂੰ ਨਿਗਲਣ ਨਾ ਦਿਉ
ਜਾਂ ਮੈਨੂੰ ਕਬਰ ਨੂੰ ਮੇਰੇ ਉੱਤੇ ਮੂੰਹ ਬੰਦ ਨਾ ਕਰਨ ਦਿਉ।
16 ਯਹੋਵਾਹ, ਤੁਹਾਡਾ ਪਿਆਰ ਸ਼ੁਭ ਹੈ।
ਆਪਣੇ ਪੂਰੇ ਪਿਆਰ ਨਾਲ ਮੈਨੂੰ ਜਵਾਬ ਦਿਉ,
ਆਪਣੀ ਪੂਰੀ ਮਿਹਰ ਨਾਲ ਮੇਰੇ ਵੱਲ ਆਉ ਅਤੇ ਮੇਰੀ ਸਹਾਇਤਾ ਕਰੋ।
17 ਆਪਣੇ ਸੇਵਕ ਨੂੰ ਛੱਡ ਕੇ ਨਾ ਜਾਉ।
ਮੈਂ ਮੂਸੀਬਤ ਵਿੱਚ ਹਾਂ ਛੇਤੀ ਕਰੋ ਮੇਰੀ ਸਹਾਇਤਾ ਕਰੋ।
18 ਆਉ ਮੇਰੀ ਰੂਹ ਨੂੰ ਬਚਾਉ,
ਮੈਨੂੰ ਮੇਰੇ ਵੈਰੀਆਂ ਤੋਂ ਛੁਡਾਉ।
ਯਿਰਮਿਯਾਹ ਦੀ ਚੌਥੀ ਸ਼ਿਕਾਇਤ
18 ਫ਼ੇਰ ਯਿਰਮਿਯਾਹ ਦੇ ਦੁਸ਼ਮਣਾਂ ਨੇ ਆਖਿਆ, “ਆਓ ਯਿਰਮਿਯਾਹ ਦੇ ਖਿਲਾਫ਼ ਸਾਜ਼ਿਸ਼ਾਂ ਘੜੀੇ। ਯਕੀਨਨ ਜਾਜਕ ਵੱਲੋਂ ਬਿਵਸਬਾ ਗੁੰਮ ਨਹੀਂ ਹੋਵੇਗੀ। ਅਤੇ ਸਿਆਣੇ ਬੰਦਿਆਂ ਦੀ ਨਸੀਹਤ ਹਾਲੇ ਵੀ ਸਾਡੇ ਅੰਗ-ਸੰਗ ਹੋਵੇਗੀ। ਸਾਡੇ ਕੋਲ ਹਾਲੇ ਵੀ ਨਬੀਆਂ ਦੇ ਸ਼ਬਦ ਹੋਣਗੇ। ਇਸ ਲਈ ਆਓ ਅਸੀਂ ਉਸ ਬਾਰੇ ਝੂਠ ਆਖੀਏ। ਇਹ ਉਸ ਨੂੰ ਤਬਾਹ ਕਰ ਦੇਵੇਗਾ। ਜੋ ਕੁਝ ਉਹ ਆਖਦਾ ਹੈ ਅਸੀਂ ਉਸ ਵੱਲ ਕੋਈ ਧਿਆਨ ਨਹੀਂ ਦੇਵਾਂਗੇ।”
19 ਯਹੋਵਾਹ ਜੀ, ਮੇਰੀ ਗੱਲ ਸੁਣੋ!
ਮੇਰੀਆਂ ਦਲੀਲਾਂ ਨੂੰ ਸੁਣੋ ਅਤੇ ਨਿਆਂ ਕਰੋ, ਕੌਣ ਸਹੀ ਹੈ।
20 ਕੀ ਲੋਕਾਂ ਨੂੰ ਨੇਕੀ ਦਾ ਬਦਲਾ ਬਦੀ ਨਾਲ ਦੇਣਾ ਚਾਹੀਦਾ ਹੈ? ਨਹੀਂ!
ਯਾਦ ਰੱਖੋ, ਮੈਂ ਤੁਹਾਡੇ ਸਾਹਮਣੇ ਖਲੋਤਾ ਸਾਂ ਅਤੇ ਉਨ੍ਹਾਂ ਬਾਰੇ ਉਹ ਚੰਗੀਆਂ ਗੱਲਾਂ ਆਖੀਆਂ ਤਾਂ ਜੋ ਤੁਸੀਂ ਉਨ੍ਹਾਂ ਉੱਤੇ ਗੁੱਸੇ ਹੋਣੋ ਹਟ ਜਾਵੋਁ।
ਪਰ ਉਹ ਮੈਨੂੰ ਫ਼ਸਾਉਣ ਦੀ ਅਤੇ ਮਾਰਨ ਦੀ ਕੋਸ਼ਿਸ਼ ਕਰ ਰਹੇ ਨੇ।
21 ਇਸ ਲਈ ਉਨ੍ਹਾਂ ਦੇ ਬੱਚਿਆਂ ਨੂੰ ਭੁਕੱ ਅਕਾਲ ਵਿੱਚ ਮਰਨ ਦਿਓ।
ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਨੂੰ ਤਲਵਾਰਾਂ ਨਾਲ ਹਰਾ ਦੇਣ ਦਿਓ।
ਉਨ੍ਹਾਂ ਦੀਆਂ ਪਤਨੀਆਂ ਨੂੰ ਬਾਂਝ ਰਹਿਣ ਦਿਓ।
ਯਹੂਦਾਹ ਦੇ ਬੰਦਿਆਂ ਨੂੰ ਮਾਰੇ ਜਾਣ ਦਿਓ।
ਉਨ੍ਹਾਂ ਦੀਆਂ ਪਤਨੀਆਂ ਨੂੰ ਵਿਧਵਾਵਾਂ ਬਣਾ ਦਿਓ।
ਯਹੂਦਾਹ ਦੇ ਬੰਦਿਆਂ ਨੂੰ ਮਾਰੇ ਜਾਣ ਦਿਓ।
ਜਵਾਨ ਬੰਦਿਆਂ ਨੂੰ ਜੰਗ ਵਿੱਚ ਮਾਰੇ ਜਾਣ ਦਿਓ।
22 ਉਨ੍ਹਾਂ ਦੇ ਘਰਾਂ ਅੰਦਰ ਰੋਣਾ-ਪਿੱਟਣਾ ਪਾ ਦਿਓ।
ਉਨ੍ਹਾਂ ਨੂੰ ਰੁਆ ਦਿਓ ਜਦੋਂ ਤੁਸੀਂ ਦੁਸ਼ਮਣ ਨੂੰ ਅਚਾਨਕ ਉਨ੍ਹਾਂ ਦੇ ਖਿਲਾਫ਼ ਲਿਆਵੋ।
ਇਹ ਸਾਰਾ ਕੁਝ ਵਾਪਰਨ ਦਿਓ, ਕਿਉਂ ਦੁਸ਼ਮਣਾਂ ਨੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕੀਤੀ ਸੀ।
ਉਨ੍ਹਾਂ ਫ਼ਸਣ ਵਾਸਤੇ ਮੇਰੇ ਲਈ ਜਾਲ ਵਿਛਾ ਕੇ ਰੱਖੇ।
23 ਯਹੋਵਾਹ ਜੀ, ਤੁਸੀਂ ਉਨ੍ਹਾਂ ਦੀਆਂ ਮੈਨੂੰ ਮਾਰਨ ਦੀਆਂ ਸਾਜਿਸ਼ਾਂ ਨੂੰ ਜਾਣਦੇ ਹੋ।
ਉਨ੍ਹਾਂ ਦੇ ਜ਼ੁਰਮ ਬਖਸ਼ੋ ਨਾ।
ਉਨ੍ਹਾਂ ਦੇ ਪਾਪ ਮਿਟਾਓ ਨਾ।
ਮੇਰੇ ਦੁਸ਼ਮਣਾਂ ਨੂੰ ਤਬਾਹ ਕਰ ਦਿਓ!
ਉਨ੍ਹਾਂ ਲੋਕਾਂ ਨੂੰ ਸਜ਼ਾ ਦਿਓ ਜਦੋਂ ਕਿ ਤੁਸੀਂ ਕਹਿਰਵਾਨ ਹੋ।
ਯਹੂਦੀਆਂ ਦੀਆਂ ਰਸੂਲਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ
17 ਸਰਦਾਰ ਜਾਜਕ ਅਤੇ ਉਸ ਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਖਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ। 18 ਉਨ੍ਹਾਂ ਨੇ ਰਸੂਲਾਂ ਨੂੰ ਫ਼ੜਕੇ ਕੈਦ ਕਰ ਦਿੱਤਾ। 19 ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ, 20 “ਜਾਓ ਅਤੇ ਮੰਦਰ ਦੇ ਵਿਹੜੇ ਵਿੱਚ ਖੜ੍ਹੇ ਹੋ ਜਾਓ। ਅਤੇ ਲੋਕਾਂ ਨੂੰ ਇਸ ਸਾਰੇ ਨਵੇਂ ਜੀਵਨ ਬਾਰੇ ਦੱਸੋ।” 21 ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ।
ਸਰਦਾਰ ਜਾਜਕ ਅਤੇ ਉਸ ਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸੱਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ। 22 ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉੱਥੇ ਉਹ ਉਨ੍ਹਾਂ ਨੂੰ ਲੱਭ ਨਾ ਸੱਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦੱਸੀ। 23 ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸ ਨੂੰ ਜਿੰਦਰਾ ਵੀ ਲੱਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖੜ੍ਹੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।” 24 ਜਦੋਂ ਮੰਦਰ ਦੇ ਪੈਹਰੇਦਾਰਾਂ ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਅਤੇ ਹੈਰਾਨ ਸਨ ਕਿ ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ। 25 ਤਦ ਇੱਕ ਹੋਰ ਆਦਮੀ ਆਇਆ ਅਤੇ ਉਸ ਨੇ ਆਕੇ ਕਿਹਾ ਕਿ, “ਸੁਣੋ। ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹੜੇ ਚ ਖੜੋ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।” 26 ਤਦ ਕਪਤਾਨ ਅਤੇ ਉਸ ਦੇ ਆਦਮੀ ਬਾਹਰ ਗਏ ਅਤੇ ਰਸੂਲਾਂ ਨੂੰ ਵਾਪਸ ਲਿਆਏ। ਪਰ ਉਨ੍ਹਾਂ ਨੇ ਕੋਈ ਜ਼ੋਰ ਜਬਰਦਸਤੀ ਨਾ ਕੀਤੀ ਕਿਉਂਕਿ ਉਹ ਡਰਦੇ ਸਨ ਕਿ ਸ਼ਾਇਦ ਭੀੜ ਉਨ੍ਹਾਂ ਨੂੰ ਪੱਥਰ ਮਾਰੇ।
2010 by World Bible Translation Center