Revised Common Lectionary (Complementary)
7 ਮੈਂ ਸ਼ਰਮ ਵਿੱਚ ਡੁੱਬਿਆ ਹਾਂ।
ਮੈਂ ਤੁਹਾਡੇ ਲਈ ਸ਼ਰਮ ਨੂੰ ਝੱਲਦਾ ਹਾਂ।
8 ਮੇਰੇ ਭਰਾਵਾਂ ਨੇ ਮੇਰੇ ਨਾਲ ਅਜਨਬੀ ਵਰਗਾ ਸਲੂਕ ਕੀਤਾ,
ਮੇਰੀ ਮਾਂ ਦੇ ਪੁੱਤਰ ਮੇਰੇ ਨਾਲ ਵਿਦੇਸ਼ੀ ਵਰਗਾ ਵਿਹਾਰ ਕਰਦੇ ਹਨ।
9 ਮੇਰੀਆਂ ਜ਼ੋਰਦਾਰ ਭਾਵਨਾਵਾਂ ਤੁਹਾਡੇ ਮੰਦਰ ਲਈ ਮੈਨੂੰ ਬਰਬਾਦ ਕਰ ਰਹੀਆਂ ਹਨ।
ਮੈਂ ਉਨ੍ਹਾਂ ਲੋਕਾਂ ਪਾਸੋਂ ਬੇਇੱਜ਼ਤੀ ਝੱਲਦਾ ਹਾਂ ਜਿਹੜੇ ਤੁਹਾਡਾ ਮਜ਼ਾਕ ਉਡਾਉਂਦੇ ਹਨ।
10 ਮੈਂ ਰੋਂਦਾ ਹਾਂ ਅਤੇ ਵਰਤ ਰੱਖਦਾ ਹਾਂ,
ਅਤੇ ਇਸ ਲਈ ਉਹ ਮੇਰਾ ਮਜ਼ਾਕ ਉਡਾਉਂਦੇ ਹਨ।
11 ਜਦੋਂ ਮੈਂ ਆਪਣੀ ਉਦਾਸੀ ਵਿਖਾਉਣ ਲਈ ਤੱਪੜ ਦੇ ਕੱਪੜੇ ਪਹਿਨਦਾ ਹਾਂ,
ਉਸ ਵਾਸਤੇ ਲੋਕੀਂ ਮੇਰਾ ਮਜ਼ਾਕ ਉਡਾਉਂਦੇ ਹਨ।
12 ਉਹ ਮੇਰੇ ਬਾਰੇ ਖੁਲ੍ਹੇ ਆਮ ਗੱਲਾਂ ਕਰਦੇ ਹਨ,
ਅਤੇ ਸ਼ਰਾਬੀ ਮੇਰੇ ਨਾਲ ਗਾਣੇ ਜੋੜਦੇ ਹਨ।
13 ਜਿੱਥੇ ਤੱਕ ਮੇਰਾ ਸਵਾਲ ਹੈ, ਯਹੋਵਾਹ ਇਹ ਮੇਰੀ ਤੁਹਾਨੂੰ ਪ੍ਰਾਰਥਨਾ ਹੈ;
ਮੈਂ ਚਾਹੁੰਨਾ ਕਿ ਤੁਸੀਂ ਮੈਨੂੰ ਪਰਵਾਨ ਕਰ ਲਵੇਂ।
ਹੇ ਪਰਮੇਸ਼ੁਰ, ਮੈਂ ਚਾਹੁੰਦਾ ਕਿ ਤੁਸੀਂ ਮੈਨੂੰ ਪਿਆਰ ਨਾਲ ਜਵਾਬ ਦੇਵੋ।
ਮੈਂ ਜਾਣਦਾ ਹਾਂ ਕਿ ਮੈਂ ਤੁਹਾਡੇ ਉੱਤੇ ਮੈਨੂੰ ਬਚਾਉਣ ਦਾ ਭਰੋਸਾ ਕਰ ਸੱਕਦਾ ਹਾਂ।
14 ਮੈਨੂੰ ਦਲਦਲ ਵਿੱਚ ਖਿੱਚ ਲਵੋ,
ਮੈਨੂੰ ਚਿਕੜ ਅੰਦਰ ਡੂੰਘਿਆ ਨਾ ਖੁੱਬਣ ਦਿਉ।
ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੈਨੂੰ ਨਫ਼ਰਤ ਕਰਦੇ ਹਨ।
ਮੈਨੂੰ ਇਸ ਡੂੰਘੇ ਪਾਣੀ ਤੋਂ ਬਚਾਉ।
15 ਹੜ੍ਹ ਦੇ ਪਾਣੀ ਨੂੰ ਮੈਨੂੰ ਰੋੜ੍ਹਨ ਨਾ ਦਿਉ
ਜਾਂ ਡੂੰਘੇ ਪਾਣੀ ਨੂੰ ਮੈਨੂੰ ਨਿਗਲਣ ਨਾ ਦਿਉ
ਜਾਂ ਮੈਨੂੰ ਕਬਰ ਨੂੰ ਮੇਰੇ ਉੱਤੇ ਮੂੰਹ ਬੰਦ ਨਾ ਕਰਨ ਦਿਉ।
16 ਯਹੋਵਾਹ, ਤੁਹਾਡਾ ਪਿਆਰ ਸ਼ੁਭ ਹੈ।
ਆਪਣੇ ਪੂਰੇ ਪਿਆਰ ਨਾਲ ਮੈਨੂੰ ਜਵਾਬ ਦਿਉ,
ਆਪਣੀ ਪੂਰੀ ਮਿਹਰ ਨਾਲ ਮੇਰੇ ਵੱਲ ਆਉ ਅਤੇ ਮੇਰੀ ਸਹਾਇਤਾ ਕਰੋ।
17 ਆਪਣੇ ਸੇਵਕ ਨੂੰ ਛੱਡ ਕੇ ਨਾ ਜਾਉ।
ਮੈਂ ਮੂਸੀਬਤ ਵਿੱਚ ਹਾਂ ਛੇਤੀ ਕਰੋ ਮੇਰੀ ਸਹਾਇਤਾ ਕਰੋ।
18 ਆਉ ਮੇਰੀ ਰੂਹ ਨੂੰ ਬਚਾਉ,
ਮੈਨੂੰ ਮੇਰੇ ਵੈਰੀਆਂ ਤੋਂ ਛੁਡਾਉ।
ਯਿਰਮਿਯਾਹ ਅਤੇ ਪਸ਼ਹੂਰ
20 ਪਸ਼ਹੂਰ ਨਾਂ ਦਾ ਇੱਕ ਜਾਜਕ ਸੀ। ਉਹ ਯਹੋਵਾਹ ਦੇ ਮੰਦਰ ਦਾ ਸਰਬ ਉੱਚ ਅਧਿਕਾਰੀ ਸੀ। ਪਸ਼ਹੂਰ ਇੰਮੇਰ ਨਾਂ ਦੇ ਬੰਦੇ ਦਾ ਪੁੱਤਰ ਸੀ। ਪਸ਼ਹੂਰ ਨੇ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਿਆਂ ਸੁਣਿਆ। 2 ਇਸ ਲਈ ਉਸ ਨੇ ਨਬੀ ਯਿਰਮਿਯਾਹ ਨੂੰ ਕੁਟਵਾ ਦਿੱਤਾ। ਅਤੇ ਉਸ ਨੇ ਯਿਰਮਿਯਾਹ ਦੇ ਹੱਥਾਂ ਪੈਰਾਂ ਨੂੰ ਲੱਕੜੀ ਦੇ ਵੱਡੇ ਫ਼ਟਿਆਂ ਵਿੱਚਕਾਰ ਬੰਨ੍ਹਵਾ ਦਿੱਤਾ। ਇਹ ਘਟਨਾ ਬਿਨਯਾਮੀਨ ਮੰਦਰ ਦੇ ਉੱਪਰ ਵੱਲ ਦੇ ਦਰਵਾਜ਼ੇ ਤੇ ਵਾਪਰੀ। 3 ਅਗਲੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਲੱਕੜ ਦੇ ਫ਼ਟਿਆਂ ਵਿੱਚੋਂ ਬਾਹਰ ਕੱਢਿਆ। ਤਾਂ ਯਿਰਮਿਯਾਹ ਨੇ ਪਸ਼ਹੂਰ ਨੂੰ ਆਖਿਆ, “ਤੇਰੇ ਲਈ ਯਹੋਵਾਹ ਦਾ ਨਾਮ ਪਸ਼ਹੂਰ ਨਹੀਂ। ਹੁਣ ਯਹੋਵਾਹ ਦਾ ਤੇਰੇ ਲਈ ਨਾਮ ਹੈ ‘ਚੁਫ਼ੇਰੇ ਦਾ ਆਤੰਕ।’ 4 ਇਹੀ ਤੇਰਾ ਨਾਮ ਹੈ, ਕਿਉਂ ਕਿ ਯਹੋਵਾਹ ਆਖਦਾ ਹੈ, ‘ਮੈਂ ਛੇਤੀ ਤੈਨੂੰ ਤੇਰੇ ਆਪਣੇ ਲਈ ਆਤੰਕ ਬਣਾ ਦਿਆਂਗਾ। ਛੇਤੀ ਹੀ ਮੈਂ ਤੈਨੂੰ ਤੇਰੇ ਸਾਰੇ ਦੋਸਤਾਂ ਲਈ ਆਤੰਕ ਬਣਾ ਦਿਆਂਗਾ। ਤੂੰ ਦੁਸ਼ਮਣਾਂ ਨੂੰ ਆਪਣੇ ਦੋਸਤਾਂ ਨੂੰ ਤਲਵਾਰ ਨਾਲ ਮਾਰਦਿਆਂ ਦੇਖੇਂਗਾ। ਮੈਂ ਯਹੂਦਾਹ ਦੇ ਸਾਰੇ ਲੋਕਾਂ ਨੂੰ ਬਾਬਲ ਦੇ ਰਾਜੇ ਨੂੰ ਸੌਂਪ ਦਿਆਂਗਾ। ਉਹ ਯਹੂਦਾਹ ਦੇ ਲੋਕਾਂ ਨੂੰ ਦੂਰ ਬਾਬਲ ਦੇਸ਼ ਵਿੱਚ ਲੈ ਜਾਵੇਗਾ। ਅਤੇ ਉਸਦੀ ਫ਼ੌਜ ਯਹੂਦਾਹ ਦੇ ਲੋਕਾਂ ਨੂੰ ਆਪਣੀਆਂ ਤਲਵਾਰਾਂ ਨਾਲ ਮਾਰ ਦੇਵੇਗੀ। 5 ਯਰੂਸ਼ਲਮ ਦੇ ਲੋਕਾਂ ਨੇ ਸਖਤ ਮਿਹਨਤ ਕਰਕੇ ਚੀਜ਼ਾਂ ਬਣਾਈਆਂ ਸਨ ਅਤੇ ਅਮੀਰ ਹੋ ਗਏ ਸਨ। ਪਰ ਮੈਂ ਉਹ ਸਾਰੀਆਂ ਚੀਜ਼ਾਂ ਉਨ੍ਹਾਂ ਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ। ਯਰੂਸ਼ਲਮ ਦੇ ਰਾਜੇ ਕੋਲ ਬਹੁਤ ਖਜ਼ਾਨੇ ਹਨ। ਪਰ ਮੈਂ ਉਹ ਸਾਰੇ ਖਜ਼ਾਨੇ ਦੁਸ਼ਮਣ ਨੂੰ ਦੇ ਦਿਆਂਗਾ। ਦੁਸ਼ਮਣ ਉਨ੍ਹਾਂ ਚੀਜ਼ਾਂ ਨੂੰ ਖੋਹ ਲਵੇਗਾ ਅਤੇ ਉਨ੍ਹਾਂ ਨੂੰ ਦੂਰ ਬਾਬਲ ਦੇ ਦੇਸ਼ ਵਿੱਚ ਲੈ ਜਾਵੇਗਾ। 6 ਅਤੇ ਪਸ਼ਹੂਰ, ਤੂੰ ਅਤੇ ਤੇਰੇ ਘਰ ਵਿੱਚ ਰਹਿਣ ਵਾਲੇ ਸਾਰੇ ਬੰਦੇ ਫ਼ੜ ਲੇ ਜਾਣਗੇ। ਤੁਹਾਨੂੰ ਬਾਬਲ ਦੇਸ਼ ਵਿੱਚ ਜਾਕੇ ਰਹਿਣ ਲਈ ਮਜ਼ਬੂਰ ਕੀਤਾ ਜਾਵੇਗਾ। ਤੁਸੀਂ ਬਾਬਲ ਵਿੱਚ ਮਰੋਗੇ। ਅਤੇ ਤੁਹਾਨੂੰ ਉਸੇ ਬਾਹਰਲੇ ਦੇਸ਼ ਵਿੱਚ ਦਫ਼ਨਾਇਆ ਜਾਵੇਗਾ। ਤੂੰ ਆਪਣੇ ਦੋਸਤਾਂ ਨੂੰ ਝੂਠ ਦਾ ਪ੍ਰਚਾਰ ਕੀਤਾ। ਤੂੰ ਆਖਿਆ ਸੀ ਕਿ ਇਹ ਗੱਲਾਂ ਨਹੀਂ ਵਾਪਰਨਗੀਆਂ। ਪਰ ਤੇਰੇ ਸਾਰੇ ਦੋਸਤ ਵੀ ਛੇਤੀ ਹੀ ਮਰ ਜਾਣਗੇ ਅਤੇ ਬਾਬਲ ਵਿੱਚ ਦਫ਼ਨਾਏ ਜਾਣਗੇ।’”
53 ਜਦੋਂ ਯਿਸੂ ਉਹ ਥਾਂ ਛੱਡ ਰਿਹਾ ਸੀ ਤਾਂ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਬੜੇ ਸਵਾਲ ਕਰਕੇ ਭਿਆਨਕਤਾ ਨਾਲ ਉਸਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ। 54 ਉਹ ਉਸ ਨੂੰ ਅਨੇਕਾਂ ਵਿਛਿਆਂ ਬਾਰੇ ਔਖੇ ਸਵਾਲ ਪੁੱਛਣ ਲੱਗੇ ਤਾਂ ਜੋ ਉਹ ਕੁਝ ਅਜਿਹਾ ਕਹੇ ਜਿਸ ਨੂੰ ਉਹ ਗਲਤ ਸਾਬਿਤ ਕਰ ਸੱਕਣ।
ਫ਼ਰੀਸੀਆਂ ਵਰਗੇ ਨਾ ਬਣੋ
12 ਇਸੇ ਵਿੱਚਕਾਰ ਕਈ ਹਜ਼ਾਰ ਲੋਕ ਇਕੱਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ। 2 ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦੱਸਿਆ ਨਹੀਂ ਜਾਵੇਗਾ। 3 ਜੋ ਕੁਝ ਤੁਸੀਂ ਹਨੇਰੇ ਵਿੱਚ ਆਖਿਆ ਉਹ ਚਾਨਣ ਵਿੱਚ ਸੁਣਿਆ ਜਾਵੇਗ਼ਾ। ਅਤੇ ਜੋ ਕੁਝ ਗੱਲਾਂ ਤੁਸੀਂ ਬੰਦ ਕਮਰਿਆਂ ਵਿੱਚ ਖੁਸਰ-ਫੁਸਰ ਕਰਦੇ ਹੋ, ਘਰ ਦੇ ਕੋਠਿਆਂ ਉੱਪਰੋਂ ਪੁਕਾਰ ਕੇ ਸੁਣਾਈਆਂ ਜਾਣਗੀਆਂ।”
2010 by World Bible Translation Center