Revised Common Lectionary (Complementary)
ਅਜ਼ਰਾਂਹੀ ਦੇ ਏਥਾਨ ਦਾ ਭਗਤੀ ਗੀਤ।
89 ਮੈਂ ਹਮੇਸ਼ਾ ਯਹੋਵਾਹ ਦੇ ਪਿਆਰ ਬਾਰੇ ਗਾਵਾਂਗਾ।
ਮੈਂ ਸਦਾ-ਸਦਾ ਲਈ ਉਸਦੀ ਵਫ਼ਾਦਾਰੀ ਗਾਵਾਂਗਾ।
2 ਯਹੋਵਾਹ, ਮੈਨੂੰ ਸੱਚਮੁੱਚ ਵਿਸ਼ਵਾਸ ਹੈ, “ਤੁਹਾਡਾ ਪਿਆਰ ਸਦੀਵੀ ਹੈ।
ਤੁਹਾਡੀ ਵਫ਼ਾਦਾਰੀ ਨਿਰੰਤਰ ਅਕਾਸ਼ਾਂ ਵਾਂਗ ਰਹਿੰਦੀ ਹੈ।”
3 ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਚੁਣੇ ਹੋਏ ਰਾਜੇ ਨਾਲ ਕਰਾਰ ਕੀਤਾ ਸੀ।
ਮੈਂ ਆਪਣੇ ਸੇਵਕ ਦਾਊਦ ਨਾਲ ਵਾਅਦਾ ਕੀਤਾ ਸੀ।
4 ‘ਦਾਊਦ, ਮੈਂ ਤੇਰੇ ਪਰਿਵਾਰ ਨੂੰ ਸਦਾ ਰਹਿਣ ਵਾਲਾ ਬਣਾ ਦਿਆਂਗਾ।
ਮੈਂ ਤੇਰੇ ਰਾਜ ਨੂੰ ਸਦਾ-ਸਦਾ ਰਹਿਣ ਲਈ ਬਣਾ ਦਿਆਂਗਾ।’”
15 ਹੇ ਪਰਮੇਸ਼ੁਰ, ਤੁਹਾਡੇ ਵਫ਼ਾਦਾਰ ਸੇਵਕ ਸੱਚਮੁੱਚ ਖੁਸ਼ ਰਹਿੰਦੇ ਹਨ,
ਉਹ ਤੁਹਾਡੀ ਦਯਾ ਦੀ ਰੌਸ਼ਨੀ ਵਿੱਚ ਰਹਿੰਦੇ ਹਨ।
16 ਤੁਹਾਡਾ ਨਾਮ ਉਨ੍ਹਾਂ ਨੂੰ ਸਦਾ ਖੁਸ਼ੀ ਦਿੰਦਾ ਹੈ।
ਉਹ ਤੁਹਾਡੀ ਨੇਕੀ ਦੀ ਉਸਤਤਿ ਕਰਦੇ ਹਨ।
17 ਤੁਸੀਂ ਉਨ੍ਹਾਂ ਦੀ ਚਮਤਕਾਰੀ ਸ਼ਕਤੀ ਹੋ।
ਉਨ੍ਹਾਂ ਦੀ ਸ਼ਕਤੀ ਤੁਹਾਡੇ ਵੱਲੋਂ ਆਉਂਦੀ ਹੈ।
18 ਯਹੋਵਾਹ, ਤੁਸੀਂ ਸਾਡੇ ਰੱਖਿਅਕ ਹੋ,
ਇਸਰਾਏਲ ਦੀ ਪਵਿੱਤਰ ਧਰਤੀ ਸਾਡਾ ਰਾਜਾ ਹੈ।
8 ਇਸ ਲਈ, ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਤੁਸੀਂ ਮੇਰੇ ਸੰਦੇਸ਼ਾਂ ਨੂੰ ਨਹੀਂ ਸੁਣਿਆ। 9 ਇਸ ਲਈ ਛੇਤੀ ਹੀ ਮੈਂ ਉੱਤਰ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਸੱਦਾਂਗਾ” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਛੇਤੀ ਹੀ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਸੱਦਾਂਗਾ। ਉਹ ਮੇਰਾ ਸੇਵਕ ਹੈ। ਮੈਂ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੀ ਧਰਤੀ ਅਤੇ ਯਹੂਦਾਹ ਦੇ ਲੋਕਾਂ ਦੇ ਖਿਲਾਫ਼ ਸੱਦ ਲਿਆਵਾਂਗਾ। ਮੈਂ ਉਨ੍ਹਾਂ ਨੂੰ ਤੁਹਾਡੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦੇ ਵਿਰੁੱਧ ਵੀ ਸੱਦ ਬੁਲਾਵਾਂਗਾ। ਮੈਂ ਉਨ੍ਹਾਂ ਸਾਰੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਧਰਤੀਆਂ ਨੂੰ ਹਮੇਸ਼ਾ ਲਈ ਸਖਣੇ ਮਾਰੂਬਲ ਵਾਂਗ ਬਣਾ ਦਿਆਂਗਾ। ਲੋਕ ਉਨ੍ਹਾਂ ਦੇਸ਼ਾਂ ਨੂੰ ਦੇਖਣਗੇ, ਅਤੇ ਇਹ ਦੇਖਕੇ ਸੀਟੀਆਂ ਮਾਰਨਗੇ ਕਿ ਉਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋ ਗਏ ਸਨ। 10 ਮੈਂ ਉਨ੍ਹਾਂ ਥਾਵਾਂ ਉੱਤੇ ਖੁਸ਼ੀ ਮਨਾਉਣ ਦੀਆਂ ਆਵਾਜ਼ਾਂ ਨੂੰ ਖਤਮ ਕਰ ਦਿਆਂਗਾ। ਉੱਥੇ ਲਾੜੇ ਲਾੜੀ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਫ਼ੇਰ ਨਹੀਂ ਸੁਣਾਈ ਦੇਣਗੀਆਂ। ਮੈਂ ਲੋਕਾਂ ਦੇ ਆਟਾ ਪੀਹਣ ਦੀਆਂ ਆਵਾਜ਼ਾਂ ਨੂੰ ਦੂਰ ਕਰ ਦਿਆਂਗਾ। ਮੈਂ ਦੀਵੇ ਵਿੱਚੋਂ ਰੌਸ਼ਨੀ ਖੋਹ ਲਵਾਂਗਾ। 11 ਉਹ ਸਾਰਾ ਇਲਾਕਾ ਸਖਣਾ ਮਾਰੂਬਲ ਹੋਵੇਗਾ। ਉਹ ਸਾਰੇ ਲੋਕ 70 ਵਰ੍ਹਿਆਂ ਤੀਕ ਬਾਬਲ ਦੇ ਰਾਜੇ ਦੇ ਗੁਲਾਮ ਬਣੇ ਰਹਿਣਗੇ।
12 “ਪਰ ਜਦੋਂ 70 ਵਰ੍ਹੇ ਬੀਤ ਜਾਣਗੇ, ਮੈਂ ਬਾਬਲ ਦੇ ਰਾਜੇ ਨੂੰ ਸਜ਼ਾ ਦਿਆਂਗਾ। ਮੈਂ ਬਾਬਲ ਦੀ ਕੌਮ ਨੂੰ ਸਜ਼ਾ ਦਿਆਂਗਾ।” ਇਹ ਯਹੋਵਾਹ ਵੱਲੋਂ ਸੰਦੇਸ਼ ਹੈ-“ਮੈਂ ਬਾਬਲ ਵਾਸੀਆਂ ਦੀ ਧਰਤੀ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿਆਂਗਾ। ਮੈਂ ਉਸ ਧਰਤੀ ਨੂੰ ਸਦਾ ਲਈ ਮਾਰੂਬਲ ਬਣਾ ਦਿਆਂਗਾ। 13 ਮੈਂ ਆਖਿਆ ਹੈ ਕਿ ਬਾਬਲ ਉੱਤੇ ਬਹੁਤ ਸਾਰੀਆਂ ਮਾੜੀਆਂ ਗੱਲਾਂ ਵਾਪਰਨਗੀਆਂ। ਉਹ ਸਾਰੀਆਂ ਗੱਲਾਂ ਵਾਪਰਨਗੀਆਂ। ਯਿਰਮਿਯਾਹ ਨੇ ਉਨ੍ਹਾਂ ਵਿਦੇਸ਼ੀ ਕੌਮਾਂ ਬਾਰੇ ਪ੍ਰਚਾਰ ਕੀਤਾ ਸੀ। ਅਤੇ ਉਹ ਸਾਰੀਆਂ ਚੇਤਾਵਨੀਆਂ ਇਸ ਪੁਸਤਕ ਅੰਦਰ ਲਿਖੀਆਂ ਹੋਈਆਂ ਹਨ। 14 ਹਾਂ, ਬਾਬਲ ਦੇ ਲੋਕਾਂ ਨੂੰ ਬਹੁਤ ਕੌਮਾਂ ਅਤੇ ਬਹੁਤ ਮਹਾਨ ਰਾਜਿਆਂ ਦੀ ਸੇਵਾ ਕਰਨੀ ਪਵੇਗੀ। ਉਨ੍ਹਾਂ ਨੂੰ ਉਨ੍ਹਾਂ ਦੇ ਅਮਲਾਂ ਦੀ ਉਹ ਸਜ਼ਾ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।”
7 ਤੁਸੀਂ ਬੜੀ ਚੰਗੀ ਦੌੜ, ਦੌੜ ਰਹੇ ਸੀ। ਤੁਸੀਂ ਸੱਚ ਦੀ ਪਾਲਣਾ ਕਰ ਰਹੇ ਸੀ। ਕਿਸਨੇ ਤੁਹਾਨੂੰ ਸੱਚ ਦੇ ਮਾਰਗ ਦਾ ਅਨੁਸਰਣ ਕਰਨ ਤੋਂ ਰੋਕਿਆ? 8 ਇਸ ਤਰ੍ਹਾਂ ਦੀ ਪ੍ਰੇਰਣਾ ਉਸ ਇੱਕ ਵੱਲੋਂ ਨਹੀਂ ਆਉਂਦੀ ਜਿਸਨੇ ਤੁਹਾਨੂੰ ਚੁਣਿਆ ਹੈ। 9 ਹੁਸ਼ਿਆਰ ਰਹੋ। “ਬੱਸ ਥੋੜਾ ਜਿਹਾ ਖਮੀਰ ਆਟੇ ਦੀ ਪੂਰੀ ਤੌਣ ਨੂੰ ਉਭਾਰ ਦਿੰਦਾ ਹੈ।” 10 ਮੈਨੂੰ ਪ੍ਰਭੂ ਉੱਤੇ ਵਿਸ਼ਵਾਸ ਹੈ ਕਿ ਤੁਸੀਂ ਉਨ੍ਹਾਂ ਵੱਖਰੇ ਵਿੱਚਾਰਾਂ ਉੱਤੇ ਵਿਸ਼ਵਾਸ ਨਹੀਂ ਕਰੋਂਗੇ। ਕੋਈ ਤੁਹਾਨੂੰ ਉਲਝਾ ਰਿਹਾ ਹੈ। ਉਹ ਵਿਅਕਤੀ ਭਾਵੇਂ ਕੋਈ ਵੀ ਹੋਵੇ ਸਜ਼ਾ ਪਾਵੇਗਾ।
11 ਮੇਰੇ ਭਰਾਵੋ ਅਤੇ ਭੈਣੋ ਮੈਂ ਇਹ ਸਿੱਖਿਆ ਨਹੀਂ ਦਿੰਦਾ ਕਿ ਲੋਕਾਂ ਦੀ ਸੁੰਨਤ ਜਰੂਰ ਹੋਣੀ ਚਾਹੀਦੀ ਹੈ। ਜੇ ਮੈਂ ਹਾਲੇ ਵੀ ਸੁੰਨਤ ਬਾਰੇ ਪ੍ਰਚਾਰ ਕਰਾਂ ਤਾਂ ਮੈਨੂੰ ਹਾਲੇ ਵੀ ਦੰਡ ਕਿਉਂ ਦਿੱਤੇ ਜਾ ਰਹੇ ਹਨ? ਜੇਕਰ ਇਹ ਸੱਚ ਹੁੰਦਾ, ਫ਼ੇਰ ਸਲੀਬ ਬਾਰੇ ਮੇਰੇ ਪ੍ਰਚਾਰ ਤੋਂ ਕੋਈ ਵੀ ਸਮੱਸਿਆ ਪੈਦਾ ਨਾ ਹੋਈ ਹੁੰਦੀ। 12 ਮੇਰੀ ਖਾਹਿਸ਼ ਹੈ ਜਿਹੜੇ ਲੋਕ ਤੁਹਾਨੂੰ ਪਰੇਸ਼ਾਨ ਕਰਦੇ ਹਨ ਆਪਣੀ ਸੁੰਨਤ ਦੇ ਨਾਲ ਖੱਸੀ ਹੋਣ ਨੂੰ ਵੀ ਸ਼ਾਮਿਲ ਕਰ ਲੈਣ।
2010 by World Bible Translation Center