Revised Common Lectionary (Complementary)
ਸਬਤ ਲਈ ਉਸਤਤਿ ਦਾ ਗੀਤ।
92 ਯਹੋਵਾਹ ਦੀ ਉਸਤਤਿ ਕਰਨੀ ਚੰਗੀ ਹੈ।
ਹੇ ਸਰਬ ਉੱਚ ਪਰਮੇਸ਼ੁਰ ਤੁਹਾਡੇ ਨਾਮ ਦੀ ਉਸਤਤਿ ਚੰਗੀ ਹੈ।
2 ਤੁਹਾਡੇ ਪਿਆਰ ਬਾਰੇ ਸਵੇਰ ਵੇਲੇ
ਅਤੇ ਤੁਹਾਡੀ ਵਫ਼ਾਦਾਰੀ ਬਾਰੇ ਰਾਤ ਨੂੰ ਗਾਉਣਾ ਚੰਗਾ ਹੈ।
3 ਹੇ ਪਰਮੇਸ਼ੁਰ, ਤੁਹਾਡੇ ਲਈ ਦਸ ਤਾਰਾਂ ਵਾਲੇ ਸਾਜ਼ਾਂ ਉੱਤੇ,
ਸਾਰੰਗੀਆਂ ਉੱਤੇ ਅਤੇ ਰਬਾਬਾਂ ਉੱਤੇ ਸੰਗੀਤ ਬਜਾਉਣਾ ਚੰਗਾ ਹੈ।
4 ਯਹੋਵਾਹ, ਤੁਸਾਂ ਸੱਚਮੁੱਚ ਸਾਨੂੰ ਉਨ੍ਹਾਂ ਗੱਲਾਂ ਨਾਲ ਖੁਸ਼ ਕਰਦੇ ਹੋ ਜੋ ਤੁਸੀਂ ਕੀਤੀਆਂ ਸਨ।
ਅਸੀਂ ਖੁਸ਼ੀ ਨਾਲ ਉਨ੍ਹਾਂ ਗੱਲਾਂ ਬਾਰੇ ਗਾਉਂਦੇ ਹਾਂ।
5 ਯਹੋਵਾਹ, ਤੁਸੀਂ ਇੰਨੀਆਂ ਮਹਾਨ ਗੱਲਾਂ ਕੀਤੀਆਂ ਸਨ।
ਸਾਡੇ ਲਈ ਤੁਹਾਡੇ ਵਿੱਚਾਰ ਸਮਝਣੇ ਬਹੁਤ ਮੁਸ਼ਕਿਲ ਹਨ।
6 ਤੁਹਾਡੇ ਮੁਕਾਬਲੇ ਵਿੱਚ ਲੋਕ ਪਸ਼ੂਆਂ ਵਰਗੇ ਮੂਰਖ ਹਨ।
ਅਸੀਂ ਮੂਰੱਖਾਂ ਵਰਗੇ ਹਾਂ ਜੋ ਕੋਈ ਵੀ ਗੱਲ ਨਹੀਂ ਸਮਝ ਸੱਕਦੇ।
7 ਦੁਸ਼ਟ ਲੋਕ ਘਾਹ-ਫ਼ੂਸ ਦੀ ਤਰ੍ਹਾਂ ਜਿਉਂਦੇ ਅਤੇ ਮਰ ਜਾਂਦੇ ਹਨ।
ਅਤੇ ਜਿਹੜੀਆਂ ਨਿਰਾਰਥਕ ਗੱਲਾਂ ਉਹ ਕਰਦੇ ਹਨ
ਹਮੇਸ਼ਾ ਲਈ ਨਸ਼ਟ ਕਰ ਦਿੱਤੀਆਂ ਜਾਣਗੀਆਂ।
8 ਪਰ ਹੇ ਪਰਮੇਸ਼ੁਰ, ਤੁਸੀਂ ਹਮੇਸ਼ਾ ਲਈ ਸਤਿਕਾਰੇ ਜਾਵੋਂਗੇ।
9 ਯਹੋਵਾਹ, ਤੁਹਾਡੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।
ਉਹ ਸਾਰੇ ਬੰਦੇ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ ਤਬਾਹ ਹੋ ਜਾਣਗੇ।
10 ਪਰ ਤੁਸੀਂ ਮੈਨੂੰ ਤਾਕਤਵਰ ਬਣਾ ਦਿਉਂਗੇ।
ਮੈਂ ਮਜ਼ਬੂਤ ਸਿੰਗਾਂ ਵਾਲੇ ਇੱਕ ਸਾਨ੍ਹ ਵਰਗਾ ਹੋਵਾਂਗਾ।
ਤੁਸੀਂ ਮੈਨੂੰ ਮੇਰੇ ਖਾਸ ਕਾਰਜ ਲਈ ਚੁਣਿਆ ਸੀ।
ਤੁਸੀਂ ਮੇਰੇ ਉੱਤੇ ਤਾਜ਼ਗੀ ਦੇਣ ਵਾਲਾ ਤੇਲ ਮਲਿਆ ਸੀ।
11 ਮੈਂ ਆਪਣੇ ਚਾਰ-ਚੁਫ਼ੇਰੇ ਦੁਸ਼ਮਣਾਂ ਨੂੰ ਦੇਖਦਾ ਹਾਂ।
ਉਹ ਮੋਟੇ ਝੋਟਿਆਂ ਵਰਗੇ ਮੇਰੇ ਉੱਤੇ ਹਮਲਾ ਕਰਨ ਲਈ ਤਿਆਰ ਹਨ।
ਮੈਂ ਉਹ ਸੁਣ ਰਿਹਾ ਹਾਂ ਜੋ ਉਹ ਮੇਰੇ ਬਾਰੇ ਆਖ ਰਹੇ ਹਨ।
12 ਚੰਗੇ ਬੰਦੇ ਯਹੋਵਾਹ ਦੇ ਮੰਦਰ ਵਿੱਚ ਉਗੇ ਹੋਏ ਲਬੋਨਾਨ ਦੇ ਸਰੂ ਦੇ ਰੁੱਖਾਂ ਵਰਗੇ ਹਨ।
13 ਚੰਗੇ ਬੰਦੇ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਫ਼ੁੱਲਾਂ ਨਾਲ ਭਰੇ ਹੋਏ ਖਜ਼ੂਰ ਦੇ ਰੁੱਖਾਂ ਵਰਗੇ ਹਨ।
14 ਜਦੋਂ ਉਹ ਪੁਰਾਣੇ ਵੀ ਹੋ ਜਾਂਦੇ ਹਨ,
ਉਹ ਜਵਾਨ ਅਤੇ ਸਿਹਤਮੰਦ ਰੁੱਖਾਂ ਦੀ ਤਰ੍ਹਾਂ, ਫ਼ਲ ਦਿੰਦੇ ਰਹਿੰਦੇ ਹਨ।
15 ਉਹ ਉੱਥੇ ਹਰ ਕਿਸੇ ਨੂੰ ਵਿਖਾਉਣ ਲਈ ਹਨ
ਕਿ ਯਹੋਵਾਹ ਚੰਗਾ ਹੈ।
ਉਹ ਮੇਰੀ ਚੱਟਾਨ ਹੈ
ਅਤੇ ਉਹ ਕੁਝ ਵੀ ਗਲਤ ਨਹੀਂ ਕਰਦਾ।
3 “ਜੇ ਤੁਸੀਂ ਮੇਰੇ ਕਾਨੂੰਨਾਂ ਨੂੰ ਚੇਤੇ ਕਰਕੇ ਅਤੇ ਉਨ੍ਹਾਂ ਦੀ ਪਾਲਣਾ ਕਰਕੇ, ਮੇਰੀਆਂ ਹਿਦਾਇਤਾਂ ਅਨੁਸਾਰ ਰਹੋਂਗੇ, 4 ਮੈਂ ਤੁਹਾਨੂੰ ਉਸ ਵੇਲੇ ਮੀਂਹ ਦਿਆਂਗਾ ਜਦੋਂ ਇਸ ਦੀ ਜ਼ਰੂਰਤ ਹੋਵੇਗੀ। ਧਰਤੀ ਫ਼ਸਲਾਂ ਉਗਾਵੇਗੀ ਅਤੇ ਖੇਤਾਂ ਦੇ ਰੁੱਖ ਆਪਣੇ ਫ਼ਲ ਉੱਗਣਗੇ। 5 ਤੁਹਾਡੀ ਗਹਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਕਿ ਅੰਗੂਰ ਸਾਂਭਣ ਦਾ ਸਮਾਂ ਨਹੀਂ ਆ ਜਾਂਦਾ। ਅਤੇ ਤੁਹਾਡਾ ਅੰਗੂਰ ਸਾਂਭਣਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿ ਬੀਜਣ ਦਾ ਸਮਾਂ ਨਹੀਂ ਹੋ ਜਾਂਦਾ। ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਹੋਵੇਗਾ। ਅਤੇ ਤੁਸੀਂ ਆਪਣੀ ਧਰਤੀ ਉੱਤੇ ਸੁਰੱਖਿਅਤ ਰਹੋਂਗੇ। 6 ਮੈਂ ਤੁਹਾਡੇ ਦੇਸ਼ ਨੂੰ ਅਮਨ ਦਿਆਂਗਾ। ਤੁਸੀਂ ਅਮਨ ਚੈਨ ਨਾਲ ਲੇਟੋਂਗੇ। ਕੋਈ ਵੀ ਬੰਦਾ ਤੁਹਾਨੂੰ ਡਰਾਉਣ ਲਈ ਨਹੀਂ ਆਵੇਗਾ। ਮੈਂ ਖਤਰਨਾਕ ਜਾਨਵਰਾਂ ਨੂੰ ਤੁਹਾਡੇ ਦੇਸ਼ ਤੋਂ ਬਾਹਰ ਰੱਖਾਂਗਾ। ਅਤੇ ਫ਼ੌਜਾਂ ਤੁਹਾਡੇ ਦੇਸ਼ ਵਿੱਚੋਂ ਨਹੀਂ ਗੁਜ਼ਰਨਗੀਆਂ।
7 “ਤੁਸੀਂ ਆਪਣੇ ਦੁਸ਼ਮਣਾਂ ਨੂੰ ਭਜਾਉਂਗੇ ਅਤੇ ਉਨ੍ਹਾਂ ਨੂੰ ਹਰਾ ਦਿਉਂਗੇ। ਤੁਸੀਂ ਉਨ੍ਹਾਂ ਨੂੰ ਆਪਣੀ ਤਲਵਾਰ ਨਾਲ ਕਤਲ ਕਰ ਦਿਉਂਗੇ। 8 ਤੁਹਾਡੇ ਪੰਜ ਆਦਮੀ ਸੌ ਆਦਮੀਆਂ ਨੂੰ ਭਜਾ ਦੇਣਗੇ ਅਤੇ ਤੁਹਾਡੇ ਸੌ ਆਦਮੀ ਹਜ਼ਾਰਾਂ ਆਦਮੀਆਂ ਨੂੰ ਭਜਾ ਦੇਣਗੇ। ਤੁਸੀਂ ਆਪਣੇ ਦੁਸ਼ਮਨਾਂ ਨੂੰ ਹਰਾ ਦਿਉਂਗੇ ਅਤੇ ਤਲਵਾਰ ਨਾਲ ਉਨ੍ਹਾਂ ਨੂੰ ਮਾਰ ਦਿਉਂਗੇ।
9 “ਫ਼ੇਰ ਮੈਂ ਤੁਹਾਡੇ ਵੱਲ ਮੁੜਾਂਗਾ। ਮੈਂ ਤੁਹਾਨੂੰ ਬਹੁਤ ਸਾਰੀ ਔਲਾਦ ਦਿਆਂਗਾ। ਮੈਂ ਤੁਹਾਡੇ ਨਾਲ ਆਪਣਾ ਇਕਰਾਰਨਾਮਾ ਨਿਭਾਵਾਂਗਾ। 10 ਤੁਹਾਡੇ ਕੋਲ ਸਾਲ ਭਰ ਤੋਂ ਵੱਧ ਸਮੇਂ ਲਈ ਕਾਫ਼ੀ ਫ਼ਸਲਾਂ ਹੋਣਗੀਆਂ। ਤੁਸੀਂ ਨਵੀਆਂ ਫ਼ਸਲਾਂ ਵੱਢੋਂਗ਼ੇ ਪਰ ਫ਼ੇਰ ਤੁਹਾਨੂੰ ਆਪਣੀਆਂ ਨਵੀਆਂ ਫ਼ਸਲਾਂ ਲਈ ਥਾਂ ਬਨਾਉਣ ਵਾਸਤੇ ਪੁਰਾਣੀਆਂ ਫ਼ਸਲਾਂ ਬਾਹਰ ਸੁੱਟਣੀਆਂ ਪੈਣਗੀਆਂ। 11 ਇਸਤੋਂ ਇਲਾਵਾ, ਮੈਂ ਆਪਣਾ ਪਵਿੱਤਰ ਤੰਬੂ ਤੁਹਾਡੇ ਦਰਮਿਆਨ ਸਥਾਪਿਤ ਕਰਾਂਗਾ। ਮੈਂ ਤੁਹਾਡੇ ਕੋਲੋਂ ਮੂੰਹ ਨਹੀਂ ਮੋੜਾਂਗਾ। 12 ਮੈਂ ਤੁਹਾਡੇ ਨਾਲ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਹੋਵਾਂਗਾ। ਅਤੇ ਤੁਸੀਂ ਮੇਰੇ ਬੰਦੇ ਹੋਵੋਂਗੇ। 13 ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ। ਤੁਸੀਂ ਉਸ ਭਾਰੀ ਬੋਝ ਨਾਲ ਦੱਬੇ ਹੋਏ ਸੀ ਜਿਹੜਾ ਤੁਸੀਂ ਗੁਲਾਮਾਂ ਦੇ ਤੌਰ ਤੇ ਚੁੱਕਿਆ ਹੋਇਆ ਸੀ। ਪਰ ਮੈਂ ਉਹ ਬੱਲੀਆਂ ਤੋੜ ਦਿੱਤੀਆਂ ਜਿਹੜੀਆਂ ਤੁਹਾਡੇ ਮੋਢਿਆਂ ਉੱਤੇ ਰੱਖੀਆਂ ਹੋਈਆਂ ਸਨ। ਮੈਂ ਤੁਹਾਨੂੰ ਫ਼ੇਰ ਇੱਕ ਵਾਰੀ ਸਿਰ ਉੱਚਾ ਚੁੱਕ ਕੇ ਤੁਰਨ ਦਿੱਤਾ।
ਪਰਮੇਸ਼ੁਰ ਦੀ ਪਾਲਣਾ ਨਾ ਕਰਨ ਦੀ ਸਜ਼ਾ
14 “ਜੇ ਤੁਸੀਂ ਮੇਰੀ ਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਨਹੀਂ ਕਰੋਂਗੇ। 15 ਜੇ ਤੁਸੀਂ ਮੇਰੀਆਂ ਬਿਧੀਆਂ ਨੂੰ ਨਾਮਂਜ਼ੂਰ ਕਰੋਂਗੇ ਅਤੇ ਮੇਰੇ ਆਦੇਸ਼ਾਂ ਤੋਂ ਉਲਟ ਜਾਵੋਂਗੇ ਅਤੇ ਉਨ੍ਹਾਂ ਦਾ ਅਨੁਸਰਣ ਨਹੀਂ ਕਰੋਂਗੇ, ਤੁਸੀਂ ਮੇਰਾ ਇਕਰਾਰਨਾਮਾ ਤੋੜ ਦਿੱਤਾ ਹੈ। 16 ਤਾਂ ਇਹੀ ਹੈ ਜੋ ਮੈਂ ਤੁਹਾਡੇ ਨਾਲ ਕਰਾਂਗਾ; ਮੈਂ ਤੁਹਾਨੂੰ ਬਿਮਾਰੀ ਅਤੇ ਬੁਖਾਰ ਦਿਆਂਗਾ ਜੋ ਤੁਹਾਡੀਆਂ ਅੱਖਾਂ ਨਸ਼ਟ ਕਰ ਦੇਣਗੇ ਅਤੇ ਤੁਹਾਡੀ ਜਾਨ ਕੱਢ ਲੈਣਗੇ। ਜਦੋਂ ਵੀ ਤੁਸੀਂ ਬੀਜ ਬੀਜੋਂਗੇ, ਤੁਹਾਨੂੰ ਸਫ਼ਲਤਾ ਨਹੀਂ ਮਿਲੇਗੀ ਅਤੇ ਤੁਹਾਡੇ ਦੁਸ਼ਮਣ ਤੁਹਾਡੀਆਂ ਫ਼ਸਲਾਂ ਖਾ ਜਾਣਗੇ। 17 ਮੈਂ ਤੁਹਾਡੇ ਵਿਰੁੱਧ ਹੋਵਾਂਗਾ, ਇਸ ਲਈ ਤੁਹਾਡੇ ਦੁਸ਼ਮਣ ਤੁਹਾਨੂੰ ਹਰਾ ਦੇਣਗੇ। ਉਹ ਦੁਸ਼ਮਣ ਤੁਹਾਨੂੰ ਨਫ਼ਰਤ ਕਰਦੇ ਹਨ ਅਤੇ ਉਹ ਤੁਹਾਡੇ ਉੱਤੇ ਰਾਜ ਕਰਨਗੇ। ਤੁਸੀਂ ਭੱਜ ਜਾਵੋਂਗੇ ਜਦ ਕਿ ਕੋਈ ਵੀ ਤੁਹਾਡਾ ਪਿੱਛਾ ਨਹੀਂ ਕਰ ਰਿਹਾ ਹੋਵੇਗਾ।
18 “ਇਨ੍ਹਾਂ ਗੱਲਾਂ ਤੋਂ ਬਾਦ ਜੇ ਤੁਸੀਂ ਫ਼ੇਰ ਵੀ ਮੇਰੀ ਪਾਲਣਾ ਨਾ ਕੀਤੀ। ਮੈਂ ਤੁਹਾਨੂੰ ਤੁਹਾਡੇ ਪਾਪਾਂ ਦੀ ਸੱਤ ਗੁਣਾ ਵੱਧੇਰੇ ਸਜ਼ਾ ਦੇਵਾਂਗਾ। 19 ਮੈਂ ਉਨ੍ਹਾਂ ਮਹਾਨ ਸ਼ਹਿਰਾਂ ਨੂੰ ਵੀ ਤਬਾਹ ਕਰ ਦਿਆਂਗਾ ਜਿਹੜੇ ਤੁਹਾਨੂੰ ਗੁਮਾਨੀ ਬਣਾਉਂਦੇ ਹਨ। ਅਕਾਸ਼ ਮੀਂਹ ਨਹੀਂ ਵਰ੍ਹਾਉਣਗੇ ਅਤੇ ਧਰਤੀ ਫ਼ਸਲਾਂ ਨਹੀਂ ਉਗਾਏਗੀ। [a] 20 ਤੁਸੀਂ ਸਖਤ ਮਿਹਨਤ ਕਰੋਂਗੇ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਤੁਹਾਡੀ ਜ਼ਮੀਨ ਕੋਈ ਫ਼ਸਲ ਨਹੀਂ ਦੇਵੇਗੀ ਅਤੇ ਤੁਹਾਡੇ ਰੁੱਖ ਆਪਣੇ ਫ਼ਲ ਨਹੀਂ ਉਗਾਉਣਗੇ।
ਪਰਮੇਸ਼ੁਰ ਨੂੰ ਪ੍ਰਸੰਨ ਕਰਨ ਵਾਲਾ ਜੀਵਨ
4 ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿੱਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵੱਧ ਤੋਂ ਵੱਧ ਜਿਉਣ ਲਈ ਉਤਸਾਹਤ ਕਰਦੇ ਹਾਂ। 2 ਤੁਸੀਂ ਜਾਣਦੇ ਹੋ ਕਿ ਜੋ ਗੱਲਾਂ ਅਸੀਂ ਤੁਹਾਨੂੰ ਕਰਨ ਲਈ ਆਖੀਆਂ ਅਸੀਂ ਤੁਹਾਨੂੰ ਉਹ ਗੱਲਾਂ ਪ੍ਰਭੂ ਯਿਸੂ ਦੇ ਅਧਿਕਾਰ ਨਾਲ ਕਹੀਆਂ ਸਨ। 3 ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਪਵਿੱਤਰ ਹੋਵੋ। ਉਹ ਚਾਹੁੰਦਾ ਹੈ ਕਿ ਤੁਸੀਂ ਜਿਨਸੀ ਪਾਪਾਂ ਤੋਂ ਦੂਰ ਰਹੋ। 4 ਪਰਮੇਸ਼ੁਰ ਚਾਹੁੰਦਾ ਹੈ। ਕਿ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸਰੀਰ ਉੱਤੇ ਕਾਬੂ ਰੱਖਣਾ ਸਿੱਖ ਲਵੇ। ਆਪਣੇ ਸਰੀਰ ਦਾ ਇਸਤੇਮਾਲ ਉਸ ਢੰਗ ਨਾਲ ਕਰੋ ਜਿਹੜਾ ਪਵਿੱਤਰ ਅਤੇ ਸਤਿਕਾਰਯੋਗ ਹੈ। 5 ਆਪਣੇ ਸਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹੜੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ। 6 ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉੱਠਾਉਣਾ ਚਾਹੀਦਾ। ਜਿਹੜੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਤਾਵਨੀ ਦੇ ਚੁੱਕੇ ਹਾਂ। 7 ਪਰਮੇਸ਼ੁਰ ਨੇ ਸਾਨੂੰ ਪਵਿੱਤਰ ਹੋਣ ਲਈ ਸੱਦਿਆ। ਉਹ ਨਹੀਂ ਚਾਹੁੰਦਾ ਕਿ ਅਸੀਂ ਪਾਪ ਦਾ ਜੀਵਨ ਜੀਵੀਏ। 8 ਇਸ ਲਈ ਜਿਹੜਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।
2010 by World Bible Translation Center