Revised Common Lectionary (Complementary)
ਨਿਰਦੇਸ਼ਕ ਲਈ: “ਤਬਾਹ ਨਾ ਕਰੋ” ਦੀ ਧੁਨੀ ਨੂੰ। ਆਸਾਫ਼ ਦਾ ਇੱਕ ਉਸਤਤਿ ਗੀਤ।
75 ਅਸੀਂ ਤੇਰੀ ਉਸਤਤਿ ਕਰਦੇ ਹਾਂ, ਪਰਮੇਸ਼ੁਰ।
ਅਸੀਂ ਤੇਰੀ ਉਸਤਤਿ ਕਰਦੇ ਹਾਂ।
ਤੁਸੀਂ ਨੇੜੇ ਹੋ ਅਤੇ ਉਨ੍ਹਾਂ ਅਦਭੁਤ ਗੱਲਾਂ ਬਾਰੇ ਦਸਦੇ ਹੋ ਜੋ ਤੁਸੀਂ ਕਰਦੇ ਹੋਂ।
2 ਪਰਮੇਸ਼ੁਰ ਆਖਦਾ ਹੈ, “ਮੈਂ ਨਿਆਂ ਦਾ ਸਮਾਂ ਚੁਣ ਲਿਆ ਹੈ।
ਮੈਂ ਬੇਲਾਗ ਨਿਆਂ ਕਰਾਂਗਾ।
3 ਧਰਤੀ ਤੇ ਇਸ ਉਤਲਾ ਸਭ ਕੁਝ ਕੰਬ ਰਿਹਾ ਹੋਵੇ
ਅਤੇ ਡਿੱਗਣ ਹੀ ਵਾਲਾ ਹੋਵੇ, ਪਰ ਮੈਂ ਇਸ ਨੂੰ ਸਥਿਰ ਕਰਦਾ ਹਾਂ।
4 “ਕੁਝ ਲੋਕ ਬੜੇ ਗੁਮਾਨੀ ਹਨ।
ਉਹ ਸੋਚਦੇ ਹਨ ਕਿ ਉਹ ਬਹੁਤ ਸ਼ਕਤੀਸ਼ਾਲੀ ਅਤੇ ਮਹੱਤਵਪੂਰਣ ਹਨ।
5 ਪਰ ਮੈਂ ਉਨ੍ਹਾਂ ਲੋਕਾਂ ਨੂੰ ਦੱਸਦਾ ਹਾਂ, ‘ਸ਼ੇਖੀ ਨਾ ਮਾਰੋ।’”
6 ਧਰਤੀ ਉੱਤੇ ਕੋਈ ਸ਼ਕਤੀ ਨਹੀਂ
ਜਿਹੜੀ ਕਿਸੇ ਵਿਅਕਤੀ ਨੂੰ ਮਹੱਤਵਪੂਰਣ ਬਣਾ ਸੱਕੇ।
7 ਪਰਮੇਸ਼ੁਰ ਨਿਆਂਕਾਰ ਹੈ, ਅਤੇ ਉਹੀ ਹੈ ਜੋ ਫ਼ੈਸਲਾ ਕਰਦਾ ਕਿ ਉਹ ਕਿਸ ਨੂੰ ਨਿਵਾਉਂਦਾ ਅਤੇ ਕਿਸ ਨੂੰ ਮਹੱਤਵਪੂਰਣ ਬਣਾਉਂਦਾ ਹੈ।
ਪਰਮੇਸ਼ੁਰ ਇੱਕ ਬੰਦੇ ਨੂੰ ਉੱਚਾ ਚੁੱਕਦਾ ਅਤੇ ਉਸ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ।
ਪਰਮੇਸ਼ੁਰ ਦੂਸਰੇ ਨੂੰ ਹੇਠਾਂ ਸੁੱਟ ਦਿੰਦਾ ਹੈ ਅਤੇ ਮਹਤਵਹੀਣ ਬਣਾ ਦਿੰਦਾ ਹੈ।
8 ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ।
ਯਹੋਵਾਹ ਨੇ ਹੱਥਾਂ ਵਿੱਚ ਇੱਕ ਪਿਆਲਾ ਫ਼ੜਿਆ ਹੋਇਆ ਹੈ।
ਇਹ ਪਿਆਲਾ ਜ਼ਹਿਰੀਲੀ ਮੈਅ ਨਾਲ ਭਰਿਆ ਹੋਇਆ ਹੈ।
ਉਹ ਇਹ ਮੈਅ (ਸਜ਼ਾ) ਨੂੰ ਬਾਹਰ ਡੋਲ੍ਹੇਗਾ
ਅਤੇ ਮੰਦੇ ਲੋਕ ਇਸ ਨੂੰ ਆਖਰੀ ਕਤਰੇ ਤੱਕ ਪੀ ਜਾਣਗੇ।
9 ਮੈਂ ਲੋਕਾਂ ਨੂੰ ਸਦਾ ਇਨ੍ਹਾਂ ਗੱਲਾਂ ਬਾਰੇ ਦੱਸਾਂਗਾ।
ਮੈਂ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਗਾਵਾਂਗਾ।
10 ਪਰਮੇਸ਼ੁਰ ਆਖਦਾ ਹੈ, “ਮੈਂ ਮੰਦੇ ਲੋਕਾ ਪਾਸੋਂ ਸ਼ਕਤੀ ਖੋਹ ਲਵਾਂਗਾ,
ਅਤੇ ਮੈਂ ਨੇਕ ਬੰਦਿਆਂ ਨੂੰ ਸ਼ਕਤੀ ਦੇ ਦੇਵਾਂਗਾ।”
ਯਰੂਸ਼ਲਮ ਦਾ ਭਵਿੱਖ
3 ਹੇ ਯਰੂਸ਼ਲਮ ਦੇ ਲੋਕੋ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਹੋ। ਤੁਹਾਡੇ ਲੋਕਾਂ ਨੇ ਦੂਜਿਆਂ ਨੂੰ ਸਤਾਇਆ ਤੇ ਤੁਸੀਂ ਪਾਪਾਂ ਨਾਲ ਦਾਗ਼ੀ ਹੋ ਗਏ। 2 ਤੁਹਾਡੇ ਲੋਕਾਂ ਨੇ ਮੇਰੀ ਇੱਕ ਨਾ ਸੁਣੀ। ਉਨ੍ਹਾਂ ਮੇਰੀਆਂ ਸਿੱਖਿਆਵਾਂ ਨੂੰ ਨਾ ਕਬੂਲਿਆ। ਯਰੂਸ਼ਲਮ ਨੇ ਯਹੋਵਾਹ ਤੇ ਭਰੋਸਾ ਨਾ ਕੀਤਾ। ਉਹ ਆਪਣੇ ਪਰਮੇਸ਼ੁਰ ਕੋਲ ਨਾ ਗਈ। 3 ਯਰੂਸ਼ਲਮ ਦੇ ਆਗੂ ਬੱਬਰ-ਸ਼ੇਰਾਂ ਵਾਂਗ ਗਰਜਦੇ ਹਨ। ਉਸ ਦੇ ਨਿਆਂਕਾਰ ਉਹਨਾਂ ਭੁੱਖੇ ਭੇੜੀਆਂ ਵਾਂਗ ਹਨ ਜੋ ਸ਼ਾਮ ਨੂੰ ਨਿਕਲਦੇ ਹਨ ਤੇ ਭੇਡਾਂ ਦਾ ਸ਼ਿਕਾਰ ਕਰਦੇ ਹਨ। ਸਵੇਰ ਤੱਕ ਉੱਥੇ ਕੋਈ ਵੀ ਨਾਮੋ-ਨਿਸ਼ਾਨ ਨਹੀਂ ਬਚਦਾ। 4 ਉਸ ਦੇ ਨਬੀ ਆਪਣੀਆਂ ਲਾਲਚ ਵਸ਼ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹਨ। ਉਸ ਦੇ ਜਾਜਕ ਪਾਕ ਵਸਤਾਂ ਨੂੰ ਅਪਵਿੱਤਰ ਵਸਤਾਂ ਵਾਂਗ ਵਰਤਦੇ ਹਨ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਨਾਲ ਬੜਾ ਭੈੜਾ ਵਿਹਾਰ ਕੀਤਾ ਹੈ। 5 ਪਰ ਪਰਮੇਸ਼ੁਰ ਅਜੇ ਵੀ ਉਸੇ ਸ਼ਹਿਰ ਵਿੱਚ ਹੈ। ਉਹ ਸਿਰਫ ਚੰਗਿਆਈ ਹੀ ਕਰਦਾ ਹੈ। ਉਹ ਕਦੇ ਵੀ ਕੁਝ ਬੁਰਾ ਨਹੀਂ ਕਰਦਾ ਤੇ ਹਮੇਸ਼ਾ ਆਪਣੇ ਲੋਕਾਂ ਦੀ ਮਦਦ ਕਰਦਾ ਹੈ। ਹਰ ਸਵੇਰ ਉਹ ਆਪਣਾ ਨਿਆਉਂ ਪ੍ਰਗਟ ਕਰਦਾ। ਪਰ ਉਹ ਦੁਸ਼ਟ ਲੋਕ ਆਪਣੀਆਂ ਬਦ-ਕਰਨੀਆਂ ਤੋਂ ਸ਼ਰਨਸਾਰ ਨਹੀਂ ਹਨ।
6 ਪਰਮੇਸ਼ੁਰ ਆਖਦਾ ਹੈ, “ਮੈਂ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਦਿੱਤਾ ਹੈ। ਮੈਂ ਉਨ੍ਹਾਂ ਦੇ ਸੁਰੱਖਿਆ ਵਾਲੇ ਬੁਰਜ ਤਬਾਹ ਕਰ ਦਿੱਤੇ ਹਨ। ਮੈਂ ਉਨ੍ਹਾਂ ਦੀਆਂ ਸਭ ਸੜਕਾਂ ਅਤੇ ਗਲੀਆਂ ਵੀਰਾਨ ਕਰ ਦਿੱਤੀਆਂ ਹਨ। ਹੁਣ, ਓੱਥੇ ਹੋਰ ਵੱਧੇਰੇ ਕੋਈ ਵਿਅਕਤੀ ਨਹੀਂ ਜਾਂਦਾ। ਉਨ੍ਹਾਂ ਦੇ ਸ਼ਹਿਰ ਵੀਰਾਨ ਹੋ ਗਏ ਹਨ। ਹੁਣ ਉੱਥੇ ਕੋਈ ਨਹੀਂ ਰਹਿੰਦਾ। 7 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਸਬਕ ਮਿਲੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਭਉ ਵਿੱਚ ਰਹੋ ਅਤੇ ਮੇਰਾ ਆਦਰ ਕਰੋ। ਜੇਕਰ ਤੁਸੀ ਅਜਿਹਾ ਕਰੋਂਗੇ ਤਾਂ ਤੁਹਾਡੇ ਘਰ ਬਚੇ ਰਹਿਣਗੇ। ਇਉਂ ਕਰਨ ਨਾਲ ਜਿਵੇਂ ਮੈਂ ਤੁਹਾਨੂੰ ਸਜ਼ਾ ਦੇਣ ਦਾ ਮਤਾ ਬਣਾਇਆ ਸੀ ਤਾਂ ਫ਼ਿਰ ਉਵੇਂ ਨਾ ਕਰਾਂਗਾ।” ਪਰ ਉਹ ਬਦਬਬੁਤ ਅਜੇ ਵੀ ਆਪਣੀਆਂ ਗਲਤੀਆਂ ਅਤੇ ਪਾਪਾਂ ਨੂੰ ਦੁਹਰਾਉਣਾ ਚਾਹੁੰਦੇ ਹਨ।
8 ਯਹੋਵਾਹ ਨੇ ਆਖਿਆ, “ਇਸ ਲਈ ਰੁਕੋ! ਆਪਣੇ ਨਿਆਂ ਲਈ ਖੜ੍ਹੇ ਹੋਣ ਵਾਸਤੇ ਮੇਰਾ ਇੰਤਜ਼ਾਰ ਕਰੋ। ਮੈਨੂੰ ਹੱਕ ਹੈ ਕਿ ਮੈਂ ਕੌਮਾਂ ਨੂੰ ਇਕੱਠੀਆਂ ਕਰਾਂ ਅਤੇ ਤੁਹਾਡੇ ਦੰਡ ਲਈ ਉਨ੍ਹਾਂ ਨੂੰ ਵਰਤਾਂ। ਮੈਂ ਉਨ੍ਹਾਂ ਲੋਕਾਂ ਦਾ ਇਸਤੇਮਾਲ ਕਰਾਂਗਾ ਤਾਂ ਜੋ ਆਪਣਾ ਤੁਹਾਡੇ ਪ੍ਰਤੀ ਰੋਬ ਵਿਖਾ ਸੱਕਾਂ। ਮੈਂ ਉਨ੍ਹਾਂ ਨੂੰ ਇਸ ਲਈ ਵੀ ਵਰਤਾਂਗਾ ਤਾਂ ਜੋ ਇਹ ਦਰਸਾਵਾਂ ਕਿ ਮੈਂ ਕਿੰਨਾ ਪਰੇਸ਼ਾਨ ਹੋਇਆ। ਅਤੇ ਸਾਰਾ ਦੇਸ ਤਬਾਹ ਕਰ ਦਿੱਤਾ ਜਾਵੇਗਾ। 9 ਫ਼ਿਰ ਮੈਂ ਦੂਜੀਆਂ ਕੌਮਾਂ ਦੇ ਮਨੁੱਖਾਂ ਨੂੰ ਬਦਲਾਂਗਾ ਤਾਂ ਜੋ ਉਹ ਸਪੱਸ਼ਟ ਬੋਲੀ ’ਚ ਯਹੋਵਾਹ ਦਾ ਨਾਂ ਪੁਕਾਰਣ। ਉਹ ਸਾਰੇ ਮੋਢੇ ਨਾਲ ਮੋਢਾ ਮਿਲਾ ਕੇ ਇੱਕ ਆਵਾਜ਼ ਹੋਕੇ, ਇੱਕ ਮੁੱਠ ਹੋਕੇ ਮੇਰੇ ਨਾਂ ਦੀ ਉਪਾਸਨਾ ਕਰਣਗੇ। 10 ਕੂਸ਼ ਦੇ ਸਾਗਰ ਤੋਂ ਪਾਰ ਦੂਜਿਆਂ ਕੰਢਿਆਂ ਤੋਂ ਲੋਕ ਇੱਥੇ ਇਕੱਠੇ ਹੋਣਗੇ। ਮੇਰੀ ਖਿੰਡਰੀ ਹੋਈ ਕੌਮ ਮੁੜ ਇਕੱਠੀ ਹੋਵੇਗੀ। ਮੇਰੇ ਉਪਾਸੱਕ ਮੇਰੇ ਕੋਲ ਭੇਟਾ ਲੈ ਕੇ ਆਉਣਗੇ।
11 “ਫ਼ਿਰ ਯਰੂਸ਼ਲਮ! ਉਸ ਦਿਨ ਤੂੰ ਆਪਣੇ ਸਾਰੇ ਮਾੜੇ ਕੀਤੇ ਕੰਮਾਂ ਲਈ ਸ਼ਰਮਿੰਦਾ ਨਾ ਹੋਵੇਂਗਾ ਕਿਉਂ ਕਿ ਉਸ ਦਿਨ ਯਰੂਸ਼ਲਮ ਵਿੱਚੋਂ ਮੈਂ ਉਨ੍ਹਾਂ ਸਾਰੇ ਬਦ ਲੋਕਾਂ ਨੂੰ ਇੱਥੋਂ ਬਾਹਰ ਕੱਢ ਸੁੱਟਾਂਗਾ। ਫ਼ਿਰ ਮੇਰੇ ਪਵਿੱਤਰ ਪਰਬਤ ਉੱਪਰ ਉਨ੍ਹਾਂ ਚੋ ਕੋਈ ਹੰਕਾਰੀ ਮਨੁੱਖ ਨਾ ਰਹੇਗਾ। 12 ਮੈਂ ਯਰੂਸ਼ਲਮ ਵਿੱਚ ਸਿਰਫ਼ ਦੀਨ ਅਤੇ ਨਿਮਰ ਲੋਕਾਂ ਨੂੰ ਹੀ ਛੱਡਾਂਗਾ ਅਤੇ ਉਹ ਯਹੋਵਾਹ ਦੇ ਨਾਂ ਵਿੱਚ ਸੁਰੱਖਿਆ ਪਾਉਣਗੇ। 13 ਇਸਰਾਏਲ ਦੇ ਬਚੇ ਹੋਏ ਮਨੁੱਖ ਬਦੀ ਨਾ ਕਰਣਗੇ ਤੇ ਨਾ ਹੀ ਉਹ ਝੂਠ ਬੋਲਣਗੇ ਅਤੇ ਨਾ ਹੀ ਫ਼ਰੇਬ ਨਾਲ ਲੋਕਾਂ ਨੂੰ ਲੁੱਟਣਗੇ। ਉਹ ਤਾਂ ਪਤਨੀਆਂ ਭੇਡਾਂ ਵਾਂਗ ਚਰਨਗੇ ਅਤੇ ਲੰਮੇ ਪੈ ਜਾਣਗੇ। ਤੇ ਕੋਈ ਵੀ ਉਨ੍ਹਾਂ ਨੂੰ ਤੰਗ ਨਾ ਕਰੇਗਾ।”
ਹਾਜਰਾ ਅਤੇ ਸਾਰਾਹ ਦੀ ਮਿਸਾਲ
21 ਤੁਹਾਡੇ ਵਿੱਚੋਂ ਕੁਝ ਲੋਕ ਹਾਲੇ ਵੀ ਮੂਸਾ ਦੇ ਨੇਮ ਦੇ ਅਧੀਨ ਹੋਣਾ ਲੋਚਦੇ ਹਨ। ਮੈਨੂੰ ਦੱਸੋ ਕਿ ਨੇਮ ਕੀ ਆਖ਼ਦਾ ਹੈ? 22 ਪੋਥੀਆਂ ਦੱਸਦੀਆਂ ਹਨ ਕਿ ਅਬਰਾਹਾਮ ਦੇ ਦੋ ਪੁੱਤਰ ਸਨ। ਇੱਕ ਪੁੱਤਰ ਦੀ ਮਾਂ ਗੁਲਾਮ ਔਰਤ ਸੀ। ਦੂਸਰੇ ਪੁੱਤਰ ਦੀ ਮਾਂ ਆਜ਼ਾਦ ਔਰਤ ਸੀ। 23 ਅਬਰਾਹਾਮ ਦਾ ਗੁਲਾਮ ਔਰਤ ਤੋਂ ਜਨਮਿਆਂ ਪੁੱਤਰ, ਆਮ ਇਨਸਾਨੀ ਢੰਗ ਵਿੱਚ ਜਨਮਿਆਂ ਸੀ। ਪਰ ਆਜ਼ਾਦ ਔਰਤ ਤੋਂ ਜਨਮਿਆ ਪੁੱਤਰ ਉਸ ਵਾਇਦੇ ਕਾਰਣ ਜਨਮਿਆ ਸੀ ਜਿਹੜਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।
24 ਇਹ ਸੱਚੀ ਕਹਾਣੀ ਸਾਡੇ ਲਈ ਇੱਕ ਤਸਵੀਰ ਬਣਾਉਂਦੀ ਹੈ। ਦੋਵੇਂ ਔਰਤਾਂ ਪਰਮੇਸ਼ੁਰ ਅਤੇ ਮਨੁੱਖਾਂ ਵਿੱਚਕਾਰ ਕੀਤੇ ਗਏ ਦੋ ਕਰਾਰ ਵਾਂਗ ਹਨ। ਇੱਕ ਕਰਾਰ ਸੀਨਾਈ ਪਰਬਤ ਉੱਤੇ ਕੀਤਾ ਗਿਆ ਹੈ। ਜਿਹੜੇ ਲੋਕ ਇਸ ਕਰਾਰ ਦੇ ਅਧੀਨ ਹਨ ਉਹ ਗੁਲਾਮਾਂ ਵਰਗੇ ਹਨ। ਹਾਜਰਾ ਨਾਮੇ ਮਾਂ ਉਸ ਕਰਾਰ ਵਰਗੀ ਹੈ। 25 ਇਸੇ ਲਈ ਹਾਜਰਾ ਅਰਬ ਵਿੱਚ ਸੀਨਾਈ ਪਰਬਤ ਵਰਗੀ ਹੈ। ਹਾਜਰਾ ਮੌਜੂਦ ਯਰੂਸ਼ਲਮ ਸ਼ਹਿਰ ਦੀ ਤਸਵੀਰ ਹੈ। ਇਹ ਸ਼ਹਿਰ ਇੱਕ ਗੁਲਾਮ ਹੈ, ਅਤੇ ਇਸ ਵਿੱਚਲੇ ਸਾਰੇ ਵਸਨੀਕ ਨੇਮ ਦੇ ਗੁਲਾਮ ਹਨ। 26 ਪਰ ਸੁਰਗੀ ਯਰੂਸ਼ਲਮ ਉਸ ਆਜ਼ਾਦ ਔਰਤ ਵਰਗਾ ਹੈ। ਇਹ ਸਾਡੀ ਮਾਂ ਹੈ। 27 ਪੋਥੀਆਂ ਵਿੱਚ ਇਉਂ ਲਿਖਿਆ ਹੈ;
“ਖੁਸ਼ ਹੋ, ਬਾਂਝ ਔਰਤ।
ਤੂੰ ਕਿਸੇ ਬੱਚੇ ਨੂੰ ਨਹੀਂ ਜਨਮਿਆ।
ਤੂੰ ਜਿਸਨੇ ਕਦੇ ਵੀ ਸੂਤਕੀ ਪੀੜਾ ਅਨੁਭਵ ਨਹੀਂ ਕੀਤੀ,
ਅਨੰਦ ਨਾਲ ਚੀਕ ਅਤੇ ਰੌਲਾ ਪਾ!
ਜਿਹੜੀ ਔਰਤ ਤਿਆਗੀ ਹੋਈ ਹੈ ਉਸ ਨੂੰ ਉਸ
ਔਰਤ ਨਾਲੋਂ ਵੱਧ ਬੱਚੇ ਹੋਣਗੇ ਜਿਸ ਕੋਲ ਉਸਦਾ ਪਤੀ ਹੈ।” (A)
28-29 ਅਬਰਾਹਾਮ ਦਾ ਇੱਕ ਪੁੱਤਰ ਆਮ ਇਨਸਾਨੀ ਢੰਗ ਵਿੱਚ ਜਨਮਿਆ ਸੀ। ਅਬਰਾਹਾਮ ਦਾ ਦੂਸਰਾ ਪੁੱਤਰ, ਇਸਹਾਕ, ਪਰਮੇਸ਼ੁਰ ਦੇ ਵਾਇਦੇ ਕਾਰਣ ਆਤਮਾ ਦੀ ਸ਼ਕਤੀ ਨਾਲ ਜਨਮਿਆ ਸੀ। ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਵੀ ਇਸਹਾਕ ਦੀ ਤਰ੍ਹਾਂ ਵਾਇਦੇ ਤੋਂ ਜਨਮੇ ਬੱਚੇ ਹੋ। ਆਮ ਇਨਸਾਨੀ ਢੰਗ ਵਿੱਚ ਜਨਮੇ ਪੁੱਤਰ ਨੇ ਦੂਸਰੇ ਪੁੱਤਰ ਨਾਲ ਬੁਰਾ ਵਿਵਹਾਰ ਕੀਤਾ। ਅੱਜ ਵੀ ਇਵੇਂ ਹੀ ਹੈ। 30 ਪਰ ਪੋਥੀ ਕੀ ਆਖਦੀ ਹੈ? “ਗੁਲਾਮ ਔਰਤ ਨੂੰ ਅਤੇ ਉਸ ਦੇ ਪੁੱਤਰ ਨੂੰ ਬਾਹਰ ਕੱਢ ਦੇਹ। ਆਜ਼ਾਦ ਔਰਤ ਦਾ ਪੁੱਤਰ ਉਸ ਹਰ ਚੀਜ਼ ਨੂੰ ਪ੍ਰਾਪਤ ਕਰੇਗਾ ਜਿਹੜੀ ਉਸ ਦੇ ਪਿਤਾ ਦੀ ਹੈ।” [a] 31 ਪਰ ਗੁਲਾਮ ਔਰਤ ਦਾ ਪੁੱਤਰ ਕੁਝ ਵੀ ਹਾਸਿਲ ਨਹੀਂ ਕਰੇਗਾ। ਇਸ ਲਈ ਮੇਰੇ ਭਰਾਵੋ ਅਤੇ ਭੈਣੋ ਅਸੀਂ ਗੁਲਾਮ ਔਰਤ ਦੇ ਬੱਚੇ ਨਹੀਂ ਹਾਂ। ਅਸੀਂ ਆਜ਼ਾਦ ਔਰਤ ਦੇ ਬੱਚੇ ਹਾਂ।
ਆਪਣੀ ਆਜ਼ਾਦੀ ਆਪਣੇ ਕੋਲ ਰੱਖੋ
5 ਹੁਣ ਤੁਸੀਂ ਆਜ਼ਾਦ ਹੋ। ਮਸੀਹ ਨੇ ਸਾਨੂੰ ਆਜ਼ਾਦ ਕੀਤਾ ਹੈ। ਇਸ ਲਈ ਮਜਬੂਤੀ ਨਾਲ ਖਲੋਵੋ। ਬਦਲੋ ਨਾ ਅਤੇ ਮੁੜ ਕੇ ਨੇਮ ਦੀ ਗੁਲਾਮੀ ਵੱਲ ਨਾ ਪਰਤੋ।
2010 by World Bible Translation Center