Revised Common Lectionary (Semicontinuous)
ਨਿਰਦੇਸ਼ਕ ਲਈ: “ਚੰਵੇਲੀ ਦੇ ਫ਼ੁੱਲ” ਦਾਊਦ ਦਾ ਇੱਕ ਗੀਤ।
69 ਹੇ ਪਰਮੇਸ਼ੁਰ, ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਉ।
ਪਾਣੀ ਮੇਰੇ ਮੂੰਹ ਤੀਕਰ ਆ ਚੁੱਕਿਆ ਹੈ।
2 ਮੇਰੇ ਕੋਲ ਖੜ੍ਹੇ ਹੋਣ ਲਈ ਕੋਈ ਸਹਾਰਾ ਨਹੀਂ।
ਮੈਂ ਚਿੱਕੜ ਵਿੱਚ ਡੂੰਘਿਆਂ ਖੁੱਬ ਰਿਹਾ ਹਾਂ।
ਮੈਂ ਡੂੰਘਿਆਂ ਪਾਣੀਆਂ ਅੰਦਰ ਹਾਂ।
ਅਤੇ ਸਾਰੇ ਪਾਸਿਉਂ ਪਾਣੀ ਦੀਆਂ ਲਹਿਰਾਂ ਦੇ ਥਪੇੜੇ ਸਹਿ ਰਿਹਾ ਹਾਂ।
ਮੈਂ ਡੁੱਬਣ ਹੀ ਵਾਲਾ ਹਾਂ।
3 ਮੈਂ ਸਹਾਇਤਾ ਲਈ ਪੁਕਾਰਦਾ ਕਮਜ਼ੋਰ ਹੋ ਗਿਆ ਹਾਂ।
ਮੇਰਾ ਗਲਾ ਦੁੱਖ ਰਿਹਾ ਹੈ।
ਮੈਂ ਇੰਤਜ਼ਾਰ ਕੀਤਾ ਹੈ ਅਤੇ ਤੁਹਾਡੇ ਵੱਲੋਂ ਸਹਾਇਤਾ ਲਈ ਦੇਰ ਤੱਕ ਤੱਕਿਆ ਹੈ।
ਹੁਣ ਮੇਰੀਆਂ ਅੱਖਾਂ ਦਰਦ ਕਰ ਰਹੀਆਂ ਹਨ।
13 ਜਿੱਥੇ ਤੱਕ ਮੇਰਾ ਸਵਾਲ ਹੈ, ਯਹੋਵਾਹ ਇਹ ਮੇਰੀ ਤੁਹਾਨੂੰ ਪ੍ਰਾਰਥਨਾ ਹੈ;
ਮੈਂ ਚਾਹੁੰਨਾ ਕਿ ਤੁਸੀਂ ਮੈਨੂੰ ਪਰਵਾਨ ਕਰ ਲਵੇਂ।
ਹੇ ਪਰਮੇਸ਼ੁਰ, ਮੈਂ ਚਾਹੁੰਦਾ ਕਿ ਤੁਸੀਂ ਮੈਨੂੰ ਪਿਆਰ ਨਾਲ ਜਵਾਬ ਦੇਵੋ।
ਮੈਂ ਜਾਣਦਾ ਹਾਂ ਕਿ ਮੈਂ ਤੁਹਾਡੇ ਉੱਤੇ ਮੈਨੂੰ ਬਚਾਉਣ ਦਾ ਭਰੋਸਾ ਕਰ ਸੱਕਦਾ ਹਾਂ।
14 ਮੈਨੂੰ ਦਲਦਲ ਵਿੱਚ ਖਿੱਚ ਲਵੋ,
ਮੈਨੂੰ ਚਿਕੜ ਅੰਦਰ ਡੂੰਘਿਆ ਨਾ ਖੁੱਬਣ ਦਿਉ।
ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੈਨੂੰ ਨਫ਼ਰਤ ਕਰਦੇ ਹਨ।
ਮੈਨੂੰ ਇਸ ਡੂੰਘੇ ਪਾਣੀ ਤੋਂ ਬਚਾਉ।
15 ਹੜ੍ਹ ਦੇ ਪਾਣੀ ਨੂੰ ਮੈਨੂੰ ਰੋੜ੍ਹਨ ਨਾ ਦਿਉ
ਜਾਂ ਡੂੰਘੇ ਪਾਣੀ ਨੂੰ ਮੈਨੂੰ ਨਿਗਲਣ ਨਾ ਦਿਉ
ਜਾਂ ਮੈਨੂੰ ਕਬਰ ਨੂੰ ਮੇਰੇ ਉੱਤੇ ਮੂੰਹ ਬੰਦ ਨਾ ਕਰਨ ਦਿਉ।
16 ਯਹੋਵਾਹ, ਤੁਹਾਡਾ ਪਿਆਰ ਸ਼ੁਭ ਹੈ।
ਆਪਣੇ ਪੂਰੇ ਪਿਆਰ ਨਾਲ ਮੈਨੂੰ ਜਵਾਬ ਦਿਉ,
ਆਪਣੀ ਪੂਰੀ ਮਿਹਰ ਨਾਲ ਮੇਰੇ ਵੱਲ ਆਉ ਅਤੇ ਮੇਰੀ ਸਹਾਇਤਾ ਕਰੋ।
30 ਮੈਂ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਗੀਤ ਨਾਲ ਕਰਾਂਗਾ।
ਮੈਂ ਧੰਨਵਾਦ ਦੇ ਗੀਤ ਨਾਲ ਉਸਦੀ ਉਸਤਤਿ ਕਰਾਂਗਾ।
31 ਇਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇਗਾ, ਇਹ ਇੱਕ ਬਲਦ ਨੂੰ ਮਾਰਨ ਨਾਲੋਂ
ਅਤੇ ਪੂਰੇ ਜਾਨਵਰ ਨੂੰ ਬਲੀ ਵਾਂਗ ਭੇਟ ਕਰਨ ਨਾਲੋਂ ਬਿਹਤਰ ਹੋਵੇਗਾ।
32 ਹੇ ਨਿਮ੍ਰ ਲੋਕੋ, ਤੁਸੀਂ ਪਰਮੇਸ਼ੁਰ ਦੀ ਉਪਾਸਨਾ ਕਰਨ ਆਏ ਹੋਂ।
ਤੁਸੀਂ ਇਹ ਗੱਲਾਂ ਜਾਣਕੇ ਖੁਸ਼ ਹੋਵੋਂਗੇ।
33 ਯਹੋਵਾਹ ਗਰੀਬਾਂ ਬੇਸਹਾਰਿਆਂ ਦੀ ਗੱਲ ਸੁਣਦਾ ਹੈ।
ਯਹੋਵਾਹ ਹਾਲੇ ਵੀ ਕੈਦ ਵਿੱਚ ਪਏ ਲੋਕਾਂ ਨੂੰ ਪਸੰਦ ਕਰਦਾ ਹੈ।
34 ਹੇ ਧਰਤੀ ਅਤੇ ਅਕਾਸ਼ ਪਰਮੇਸ਼ੁਰ ਦੀ ਉਸਤਤਿ ਕਰੋ।
ਹੇ ਸਮੁੰਦਰ ਅਤੇ ਉਸ ਵਿੱਚਲੇ ਸਭ ਕੁਝ, ਯਹੋਵਾਹ ਦੀ ਉਸਤਤਿ ਕਰੋ।
35 ਯਹੋਵਾਹ ਸੀਯੋਨ ਨੂੰ ਬਚਾਵੇਗਾ।
ਯਹੋਵਾਹ ਯਹੂਦਾਹ ਦੇ ਸ਼ਹਿਰਾਂ ਦੀ ਪੁਨਰ ਉਸਾਰੀ ਕਰੇਗਾ।
ਉਸ ਦੇ ਲੋਕ ਉੱਥੇ ਜੰਮ ਜਾਣਗੇ ਅਤੇ ਧਰਤੀ ਉੱਤੇ ਕਬਜ਼ਾ ਕਰ ਲੈਣਗੇ।
36 ਉਸ ਦੇ ਸੇਵਕਾਂ ਦੀ ਔਲਾਦ ਉਸ ਧਰਤੀ ਨੂੰ ਪ੍ਰਾਪਤ ਕਰਨਗੇ।
ਜਿਹੜੇ ਲੋਕ ਉਸ ਦੇ ਨਾਮ ਨੂੰ ਪਿਆਰ ਕਰਦੇ ਹਨ ਉਹੀ ਉੱਥੇ ਰਹਿਣਗੇ।
ਪਹਿਲਾ ਪਰਿਵਾਰ
4 ਆਦਮ ਅਤੇ ਉਸਦੀ ਪਤਨੀ ਹੱਵਾਹ ਨੇ ਜਿਨਸੀ ਸੰਬੰਧ ਬਣਾਏ ਅਤੇ ਹੱਵਾਹ ਨੇ ਇੱਕ ਬੱਚੇ ਨੂੰ ਜਨਮ ਦਿੱਤਾ। ਇਸ ਬੱਚੇ ਦਾ ਨਾਮ ਕਇਨ ਰੱਖਿਆ ਗਿਆ। ਹੱਵਾਹ ਨੇ ਆਖਿਆ, “ਯਹੋਵਾਹ ਦੀ ਸਹਾਇਤਾ ਨਾਲ, ਮੈਂ ਇੱਕ ਆਦਮੀ ਨੂੰ ਪ੍ਰਾਪਤ ਕੀਤਾ ਹੈ।”
2 ਇਸਤੋਂ ਮਗਰੋਂ ਹੱਵਾਹ ਨੇ ਇੱਕ ਹੋਰ ਬੱਚੇ ਨੂੰ ਜਨਮ ਦਿੱਤਾ। ਇਹ ਬੱਚਾ ਕਇਨ ਦਾ ਭਰਾ ਹਾਬਲ ਸੀ। ਹਾਬਲ ਇੱਕ ਆਜੜੀ ਬਣ ਗਿਆ। ਕਇਨ ਇੱਕ ਕਿਸਾਨ ਬਣ ਗਿਆ।
ਪਹਿਲਾ ਕਤਲ
3 ਵਾਢੀ ਦੇ ਸਮੇਂ, ਕਇਨ ਯਹੋਵਾਹ ਲਈ ਸੁਗਾਤ ਵਜੋਂ ਕੁਝ ਫ਼ਲ ਅਤੇ ਸਬਜ਼ੀਆਂ ਲੈ ਕੇ ਆਇਆ। ਕਇਨ ਉਸ ਭੋਜਨ ਦਾ ਕੁਝ ਹਿੱਸਾ ਲੈ ਕੇ ਆਇਆ ਜਿਹੜਾ ਉਸ ਨੇ ਧਰਤੀ ਤੇ ਉਗਾਇਆ ਸੀ। ਪਰ ਹਾਬਲ ਆਪਣੇ ਇੱਜੜ ਵਿੱਚੋਂ ਕੁਝ ਜਾਨਵਰ ਲੈ ਕੇ ਆਇਆ। 4 ਪਰ ਹਾਬਲ ਆਪਣੇ ਇੱਜੜ ਵਿੱਚੋਂ ਪਹਿਲੋਠੇ ਜਨਮੇ ਜਾਨਵਰਾਂ ਨੂੰ ਲਿਆਇਆ ਅਤੇ ਉਸ ਨੇ ਆਪਣੀਆਂ ਸਭ ਤੋਂ ਚੰਗੀਆਂ ਭੇਡਾਂ ਦਾ ਸਭ ਤੋਂ ਚੰਗਾ ਹਿੱਸਾ ਭੇਂਟ ਕੀਤਾ। [a]
ਇਸ ਲਈ ਯਹੋਵਾਹ ਨੇ ਹਾਬਲ ਅਤੇ ਉਸਦੀ ਸੁਗਾਤ ਤੇ ਕਿਰਪਾ ਦ੍ਰਿਸ਼ਟੀ ਨਾਲ ਵੇਖਿਆ। 5 ਪਰ ਯਹੋਵਾਹ ਨੇ ਕਇਨ ਅਤੇ ਉਸਦੀ ਭੇਂਟ ਨੂੰ ਪ੍ਰਵਾਨ ਨਹੀਂ ਕੀਤਾ। ਇਸ ਕਾਰਣ ਕਇਨ ਉਦਾਸ ਹੋ ਗਿਆ, ਅਤੇ ਉਹ ਬਹੁਤ ਗੁੱਸੇ ਵਿੱਚ ਆ ਗਿਆ। 6 ਯਹੋਵਾਹ ਨੇ ਕਇਨ ਨੂੰ ਪੁੱਛਿਆ, “ਤੂੰ ਗੁੱਸੇ ਵਿੱਚ ਕਿਉਂ ਹੈਂ? ਤੇਰੇ ਚਿਹਰੇ ਉੱਤੇ ਉਦਾਸੀ ਕਿਉਂ ਝਲਕਦੀ ਹੈ? 7 ਜੇ ਤੂੰ ਚੰਗੇ ਕੰਮ ਕਰੇਂਗਾ ਤਾਂ ਮੇਰੇ ਨਾਲ ਤੇਰਾ ਸੰਬੰਧ ਠੀਕ ਹੋ ਜਾਵੇਗਾ। ਫ਼ੇਰ ਮੈਂ ਤੈਨੂੰ ਪ੍ਰਵਾਨ ਕਰ ਲਵਾਂਗਾ। ਪਰ ਜੇ ਤੂੰ ਮੰਦੇ ਕੰਮ ਕੀਤੇ ਤਾਂ ਉਹ ਪਾਪ ਤੇਰੇ ਜੀਵਨ ਵਿੱਚ ਹੈ। ਤੇਰਾ ਪਾਪ ਤੇਰੇ ਉੱਤੇ ਕਾਬੂ ਪਾਉਣਾ ਚਾਹੇਗਾ ਪਰ ਤੈਨੂੰ ਆਪਣੇ ਪਾਪ ਉੱਤੇ ਕਾਬੂ ਪਾਉਣਾ ਪਵੇਗਾ।” [b]
8 ਕਇਨ ਨੇ ਆਪਣੇ ਭਰਾ ਹਾਬਲ ਨੂੰ ਆਖਿਆ, “ਆ, ਖੇਤ ਵਿੱਚ ਚੱਲੀਏ।” ਇਸ ਲਈ ਕਇਨ ਤੇ ਹਾਬਲ ਖੇਤ ਨੂੰ ਚੱਲੇ ਗਏ। ਫ਼ੇਰ ਕਇਨ ਨੇ ਆਪਣੇ ਭਰਾ ਹਾਬਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ।
9 ਬਾਅਦ ਵਿੱਚ, ਯਹੋਵਾਹ ਨੇ ਕਇਨ ਨੂੰ ਪੁੱਛਿਆ, “ਤੇਰਾ ਭਰਾ, ਹਾਬਲ, ਕਿੱਥੇ ਹੈ?”
ਕਇਨ ਨੇ ਜਵਾਬ ਦਿੱਤਾ, “ਮੈਨੂੰ ਨਹੀਂ ਪਤਾ। ਕੀ ਮੇਰਾ ਕੰਮ ਆਪਣੇ ਭਰਾ ਦੀ ਦੇਖ-ਭਾਲ ਕਰਨਾ ਹੈ?”
10 ਤਾਂ ਯਹੋਵਾਹ ਨੇ ਆਖਿਆ, “ਤੂੰ ਕੀ ਕਰ ਦਿੱਤਾ ਹੈ? ਤੂੰ ਆਪਣੇ ਭਰਾ ਨੂੰ ਕਤਲ ਕਰ ਦਿੱਤਾ ਹੈ! ਉਸਦਾ ਖੂਨ ਉਸ ਆਵਾਜ਼ ਵਰਗਾ ਹੈ ਜਿਹੜੀ ਧਰਤੀ ਤੋਂ ਮੈਨੂੰ ਪੁਕਾਰ ਰਹੀ ਹੈ। 11 ਤੂੰ ਆਪਣੇ ਭਰਾ ਨੂੰ ਕਤਲ ਕਰ ਦਿੱਤਾ ਅਤੇ ਧਰਤੀ ਤੇਰੇ ਹੱਥਾਂ ਵਿੱਚੋਂ ਉਸਦਾ ਖੂਨ ਲੈਣ ਲਈ ਖੁਲ੍ਹ ਗਈ। ਇਸ ਲਈ ਹੁਣ, ਮੈਂ ਉਸ ਧਰਤੀ ਉੱਤੇ ਆਫ਼ਤਾਂ ਘੱਲਾਂਗਾ। 12 ਅਤੀਤ ਵਿੱਚ, ਤੂੰ ਬੀਜਦਾ ਸੀ ਅਤੇ ਤੇਰੇ ਪੌਦੇ ਚੰਗੇ ਉਗਦੇ ਸਨ। ਪਰ ਹੁਣ ਜਦੋਂ ਤੂੰ ਬੀਜੇਂਗਾ ਧਰਤੀ ਤੇਰੇ ਪੌਦਿਆਂ ਨੂੰ ਉੱਗਣ ਵਿੱਚ ਸਹਾਇਤਾ ਨਹੀਂ ਕਰੇਗੀ। ਧਰਤੀ ਉੱਤੇ ਤੇਰਾ ਘਰ ਨਹੀਂ ਹੋਵੇਗਾ। ਤੂੰ ਥਾਂ-ਥਾਂ ਭਟਕੇਂਗਾ।”
13 ਤਾਂ ਕਇਨ ਨੇ ਆਖਿਆ, “ਇਹ ਸਜ਼ਾ ਮੇਰੇ ਸਹਿਣ ਤੋਂ ਵੱਧੇਰੇ ਹੈ! 14 ਦੇਖੋ, ਤੁਸੀਂ ਮੈਂਨੂੰ ਮੇਰੀ ਧਰਤੀ ਤੋਂ ਬਾਹਰ ਕੱਢ ਰਹੇ ਹੋਂ ਮੈਂ ਤੁਹਾਨੂੰ ਦੇਖ ਨਹੀਂ ਸੱਕਾਂਗਾ ਅਤੇ ਤੁਹਾਡੇ ਨੇੜੇ ਨਹੀਂ ਹੋ ਸੱਕਾਂਗਾ! ਮੇਰਾ ਘਰ ਨਹੀਂ ਹੋਵੇਗਾ! ਮੈਨੂੰ ਧਰਤੀ ਉੱਤੇ ਥਾਂ-ਥਾਂ ਭਟਕਣਾ ਪਵੇਗਾ ਅਤੇ ਜੋ ਕੋਈ ਵੀ ਮੈਨੂੰ ਲੱਭ ਲਵੇਗਾ, ਮੈਨੂੰ ਮਾਰ ਦੇਵੇਗਾ।”
15 ਤਾਂ ਯਹੋਵਾਹ ਨੇ ਕਇਨ ਨੂੰ ਆਖਿਆ, “ਮੈਂ ਅਜਿਹਾ ਨਹੀਂ ਹੋਣ ਦੇਵਾਂਗਾ! ਕਇਨ, ਜੇ ਕੋਈ ਤੈਨੂੰ ਮਾਰੇਗਾ, ਤਾਂ ਮੈਂ ਉਸ ਬੰਦੇ ਨੂੰ ਸਖ਼ਤ ਸਜ਼ਾ ਦੇਵਾਂਗਾ।” ਤਾਂ ਯਹੋਵਾਹ ਨੇ ਕਇਨ ਉੱਤੇ ਇੱਕ ਨਿਸ਼ਾਨ ਲਾ ਦਿੱਤਾ। ਇਹ ਨਿਸ਼ਾਨ ਦਰਸਾਉਂਦਾ ਸੀ ਕਿ ਕਿਸੇ ਬੰਦੇ ਨੂੰ ਉਸ ਨੂੰ ਨਹੀਂ ਮਾਰਨਾ ਚਾਹੀਦਾ।
ਕਇਨ ਦਾ ਪਰਿਵਾਰ
16 ਕਇਨ ਯਹੋਵਾਹ ਕੋਲੋਂ ਦੂਰ ਚੱਲਿਆ ਗਿਆ। ਕਇਨ ਨੋਦ ਦੀ ਧਰਤੀ ਉੱਤੇ ਰਹਿੰਦਾ ਸੀ।
ਤੁਸੀਂ ਯਹੂਦੀ ਵੀ ਪਾਪੀ ਹੋ
2 ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਆਂ ਕਰ ਸੱਕਦੇ ਹੋ, ਤੁਸੀਂ ਗਲਤ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ। 2 ਪਰਮੇਸ਼ੁਰ ਉਨ੍ਹਾਂ ਦਾ ਨਿਆਂ ਖੁਦ ਕਰਦਾ ਹੈ ਜਿਹੜੇ ਲੋਕ ਇਸ ਤਰ੍ਹਾਂ ਦੇ ਮੰਦੇ ਕੰਮ ਕਰਦੇ ਹਨ। ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਨਿਆਂ ਹਮੇਸ਼ਾ ਸਹੀ ਹੁੰਦਾ ਹੈ। 3 ਤੁਸੀਂ ਉਨ੍ਹਾਂ ਲੋਕਾਂ ਦਾ ਨਿਆਂ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਪਰਮੇਸ਼ੁਰ ਤੁਹਾਡਾ ਵੀ ਨਿਆਂ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸੱਕੋਂਗੇ। 4 ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।
5 ਪਰ ਤੁਸੀਂ ਬੜੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ। 6 ਉਸ ਦਿਨ ਪਰਮੇਸ਼ੁਰ ਹਰ ਇੱਕ ਨੂੰ ਉਸ ਦੇ ਕੀਤੇ ਅਨੁਸਾਰ ਸਜ਼ਾ ਜਾਂ ਫ਼ਲ ਦੇਵੇਗਾ। 7 ਜਿਹੜੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਪਕ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਸਦੀਪਕ ਜੀਵਨ ਪ੍ਰਾਪਤ ਕਰਨਗੇ। 8 ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ। 9 ਪਰਮੇਸ਼ੁਰ ਹਰੇਕ ਉਸ ਮਨੁੱਖ ਨੂੰ ਪਹਿਲਾਂ ਯਹੂਦੀ ਨੂੰ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਉਦਾਸੀ ਅਤੇ ਕਸ਼ਟ ਦੇਵੇਗਾ ਜਿਹੜਾ ਬੁਰਿਆਈ ਕਰਦਾ ਹੈ। 10 ਪਰਮੇਸ਼ੁਰ ਹਰੇਕ ਮਨੁੱਖ ਨੂੰ ਪਹਿਲਾਂ ਯਹੂਦੀ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਮਹਿਮਾ, ਸਤਿਕਾਰ ਅਤੇ ਸ਼ਾਂਤੀ ਦੇਵੇਗਾ ਜਿਹੜੇ ਚੰਗੇ ਕੰਮ ਕਰਦਾ ਹੈ। 11 ਪਰਮੇਸ਼ੁਰ ਸਭ ਲੋਕਾਂ ਦਾ ਨਿਆਂ ਬਿਨਾ ਪੱਖਪਾਤ ਤੋਂ ਕਰਦਾ ਹੈ।
2010 by World Bible Translation Center