Revised Common Lectionary (Semicontinuous)
135 ਯਹੋਵਾਹ ਦੀ ਉਸਤਤਿ ਕਰੋ।
ਯਹੋਵਾਹ ਦੇ ਨਾਮ ਦੀ ਉਸਤਤਿ ਕਰੋ!
ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ!
2 ਉਸਦੀ ਉਸਤਤਿ ਕਰੋ, ਤੁਸੀਂ ਲੋਕ ਜਿਹੜੇ ਯਹੋਵਾਹ ਦੇ ਮੰਦਰ ਵਿੱਚ,
ਸਾਡੇ ਪਰਮੇਸ਼ੁਰ ਦੇ ਮੰਦਰ ਦੇ ਵਰਾਂਡੇ ਵਿੱਚ ਖਲੋਤੇ ਹੋਏ ਹੋ।
3 ਯਹੋਵਾਹ ਦੀ ਉਸਤਤਿ ਕਰੋ, ਕਿਉਂ ਕਿ ਉਹ ਨੇਕ ਹੈ।
ਉਸ ਦੇ ਨਾਮ ਦੀ ਉਸਤਤਿ ਕਰੋ, ਕਿਉਂਕਿ ਇਹ ਖੁਸ਼ੀ ਭਰਿਆ ਹੈ।
4 ਯਹੋਵਾਹ ਨੇ ਯਾਕੂਬ ਨੂੰ ਚੁਣਿਆ ਹੈ।
ਇਸਰਾਏਲ ਪਰਮੇਸ਼ੁਰ ਦਾ ਹੈ।
5 ਮੈਂ ਜਾਣਦਾ ਯਹੋਵਾਹ ਮਹਾਨ ਹੈ!
ਸਾਡਾ ਮਾਲਕ ਸਾਰੇ ਦੇਵਤਿਆ ਨਾਲੋਂ ਵੱਧੇਰੇ ਮਹਾਨ ਹੈ।
6 ਯਹੋਵਾਹ ਕੋਈ ਵੀ ਗੱਲ ਕਰਦਾ ਹੈ, ਜੋ ਵੀ ਉਹ ਸਵਰਗ ਅਤੇ ਧਰਤੀ ਉੱਤੇ,
ਸਾਗਰਾਂ ਤੋਂ ਡੂੰਘੇ ਸਮੁੰਦਰਾ ਵਿੱਚ ਚਾਹੁੰਦਾ ਹੈ।
7 ਪਰਮੇਸ਼ੁਰ ਸਾਰੀ ਧਰਤੀ ਉੱਤੇ ਬੱਦਲਵਾਹੀ ਕਰਦਾ ਹੈ।
ਪਰਮੇਸ਼ੁਰ ਬਿਜਲੀ ਚਮਕਾਉਂਦਾ ਹੈ ਅਤੇ ਵਰੱਖਾ ਕਰਦਾ ਹੈ।
ਯਹੋਵਾਹ ਹਵਾ ਨੂੰ ਸਾਜਦਾ ਹੈ।
8 ਪਰਮੇਸ਼ੁਰ ਨੇ ਮਿਸਰ ਵਿੱਚ ਸਾਰੇ ਪਹਿਲੋਠੇ ਬੰਦਿਆ ਨੂੰ ਅਤੇ ਸਾਰੇ ਜਾਨਵਰਾਂ ਨੂੰ ਤਬਾਹ ਕਰ ਦਿੱਤਾ ਹੈ।
9 ਪਰਮੇਸ਼ੁਰ ਨੇ ਮਿਸਰ ਵਿੱਚ ਬਹੁਤ ਸਾਰੇ ਚਮਤਕਾਰ ਅਤੇ ਕਰਿਸ਼ਮੇ ਕੀਤੇ।
ਪਰਮੇਸ਼ੁਰ ਨੇ ਇਹ ਗੱਲਾਂ ਫ਼ਿਰਊਨ ਅਤੇ ਉਸ ਦੇ ਅਫ਼ਸਰਾਂ ਨਾਲ ਵਾਪਰਨ ਦਾ ਕਾਰਣ ਬਣਾਇਆ।
10 ਪਰਮੇਸ਼ੁਰ ਨੇ ਬਹੁਤ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ
ਪਰਮੇਸ਼ੁਰ ਨੇ ਸ਼ਕਤੀਸ਼ਾਲੀ ਰਾਜੇ ਮਾਰ ਦਿੱਤੇ।
11 ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾ ਦਿੱਤਾ,
ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾ ਦਿੱਤਾ,
ਪਰਮੇਸ਼ੁਰ ਨੇ ਕਨਾਨ ਦੀਆਂ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ।
12 ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ।
ਪਰਮੇਸ਼ੁਰ ਨੇ ਉਹ ਧਰਤੀ ਆਪਣੇ ਲੋਕਾਂ ਨੂੰ ਦੇ ਦਿੱਤੀ।
13 ਯਹੋਵਾਹ, ਤੁਹਾਡਾ ਨਾਮ ਸਦਾ ਲਈ ਰੌਸ਼ਨ ਰਹੇਗਾ।
ਯਹੋਵਾਹ ਲੋਕ ਤੁਹਾਨੂੰ ਸਦਾ-ਸਦਾ ਲਈ ਯਾਦ ਕਰਨਗੇ।
14 ਯਹੋਵਾਹ ਨੇ ਕੌਮਾ ਨੂੰ ਸਜ਼ਾ ਦਿੱਤੀ
ਪਰ ਯਹੋਵਾਹ ਆਪਣੇ ਨੌਕਰਾ ਲਈ ਦਯਾਵਾਨ ਸੀ।
15 ਪਰਾਈਆਂ ਕੌਮਾਂ ਦੇ ਲੋਕ ਸਿਰਫ਼ ਸੋਨੇ-ਚਾਂਦੀ ਦੇ ਦੇਵਤੇ ਹੀ ਸਨ,
ਉਨ੍ਹਾਂ ਦੇ ਦੇਵਤੇ ਬੰਦਿਆ ਦੇ ਬਣਾਏ ਹੋਏ ਸਿਰਫ਼ ਬੁੱਤ ਸਨ।
16 ਬੁੱਤਾਂ ਦੇ ਮੂੰਹ ਸਨ ਪਰ ਉਹ ਬੋਲ ਨਹੀਂ ਸੱਕਦੇ ਸਨ,
ਬੁੱਤਾਂ ਦੀਆਂ ਅੱਖਾਂ ਸਨ ਪਰ ਉਹ ਦੇਖ ਨਹੀਂ ਸੱਕਦੀਆਂ ਸਨ।
17 ਬੁੱਤਾਂ ਦੇ ਕੰਨ ਸਨ ਪਰ ਸੁਣ ਨਹੀਂ ਸੱਕਦੇ ਸਨ,
ਬੁੱਤਾਂ ਦੇ ਨੱਕ ਸਨ ਪਰ ਸੁੰਘ ਨਹੀਂ ਸੱਕਦੇ ਸਨ।
18 ਉਹ ਜਿਨ੍ਹਾਂ ਨੇ ਬੁੱਤ ਬਣਾਏ ਸਨ, ਉਹ ਉਨ੍ਹਾਂ ਜਿਹੇ ਹੀ ਹੋਣਗੇ।
ਕਿਉਂ? ਕਿਉਂਕਿ ਉਨ੍ਹਾਂ ਨੇ ਸਹਾਇਤਾ ਲਈ ਬੁੱਤਾ ਉੱਤੇ ਵਿਸ਼ਵਾਸ ਕੀਤਾ।
19 ਇਸਰਾਏਲ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ!
ਹਾਰੂਨ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ!
20 ਲੇਵੀ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ!
ਯਹੋਵਾਹ ਦੇ ਚੇਲਿਉ, ਯਹੋਵਾਹ ਨੂੰ ਅਸੀਸ ਦੇਵੋ।
21 ਯਹੋਵਾਹ ਨੂੰ ਸੀਯੋਨ ਤੋਂ ਅਸੀਸ ਹੈ,
ਉਸ ਦੇ ਘਰ, ਯਰੂਸ਼ਲਮ ਤੋਂ
ਯਹੋਵਾਹ ਦੀ ਉਸਤਤਿ ਕਰੋ।
Sinful Things Done at the Temple
8 ਇੱਕ ਦਿਨ ਮੈਂ (ਹਿਜ਼ਕੀਏਲ) ਆਪਣੇ ਘਰ ਵਿੱਚ ਬੈਠਾ ਹੋਇਆ ਸੀ ਅਤੇ ਯਹੂਦਾਹ ਦੇ ਬਜ਼ੁਰਗ (ਆਗੂ) ਮੇਰੇ ਸਾਹਮਣੇ ਬੈਠੇ ਹੋਏ ਸਨ। ਇਹ ਗੱਲ (ਦੇਸ਼ ਨਿਕਾਲੇ ਦੇ) ਛੇਵੇਂ ਵਰ੍ਹੇ ਦੇ ਛੇਵੇਂ ਮਹੀਨੇ (ਸਿਤੰਬਰ) ਦੇ ਪੰਜਵੇਂ ਦਿਨ ਦੀ ਹੈ। ਅਚਾਨਕ ਮੇਰੇ ਉੱਤੇ ਯਹੋਵਾਹ ਮੇਰੇ ਪ੍ਰਭੂ, ਦੀ ਸ਼ਕਤੀ ਨਾਜ਼ਲ ਹੋਈ। 2 ਮੈਂ ਇੱਕ ਚੀਜ਼ ਦੇਖੀ ਜਿਹੜੀ ਅੱਗ ਵਰਗੀ ਦਿਖਾਈ ਦਿੰਦੀ ਸੀ। ਇਹ ਮਨੁੱਖੀ ਸ਼ਰੀਰ ਵਰਗੀ ਦਿਖਾਈ ਦਿੰਦੀ ਸੀ। ਕਮਰ ਤੋਂ ਹੇਠਾਂ ਵੱਲ ਉਹ ਅੱਗ ਵਰਗੀ ਸੀ। ਕਮਰ ਤੋਂ ਉਤਾਂਹ ਇਹ ਚਮਕਦਾਰ ਅਤੇ ਲਿਸ਼ਕਵਾਂ ਸੀ ਜਿਵੇਂ ਕੋਈ ਧਾਤ ਅੱਗ ਵਿੱਚ ਗਰਮ ਕੀਤੀ ਹੋਈ ਹੋਵੇ। 3 ਫ਼ੇਰ ਮੈਂ ਇੱਕ ਚੀਜ਼ ਦੇਖੀ ਜਿਹੜੀ ਬਾਂਹ ਵਰਗੀ ਦਿਖਾਈ ਦਿੰਦੀ ਸੀ। ਬਾਂਹ ਅਗੇ ਵੱਧੀ ਅਤੇ ਉਸ ਨੇ ਮੈਨੂੰ ਸਿਰ ਦੇ ਵਾਲਾਂ ਤੋਂ ਫ਼ੜ ਲਿਆ। ਫ਼ੇਰ ਹਵਾ ਨੇ ਮੈਨੂੰ ਉੱਪਰ ਹਵਾ ਵਿੱਚ ਉੱਠਾ ਦਿੱਤਾ। ਅਤੇ ਪਰਮੇਸ਼ੁਰ ਦੇ ਦਰਸ਼ਨ ਅੰਦਰ ਉਹ ਮੈਨੂੰ ਯਰੂਸ਼ਲਮ ਲੈ ਗਿਆ। ਉਹ ਮੈਨੂੰ ਅੰਦਰਲੇ ਫ਼ਾਟਕ ਤੱਕ ਲੈ ਗਿਆ-ਉਹ ਫ਼ਾਟਕ ਜਿਹੜਾ ਉੱਪਰ ਵੱਲ ਹੈ। ਉਹ ਬੁੱਤ ਜਿਹੜਾ ਪਰਮੇਸ਼ੁਰ ਨੂੰ ਈਰਖਾਲੂ ਬਣਾਉਂਦਾ ਹੈ ਫ਼ਾਟਕ ਦੇ ਨਾਲ ਹੈ। 4 ਪਰ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਓੱਥੇ ਸੀ। ਪਰਤਾਪ ਉਸ ਦਰਸ਼ਨ ਵਰਗੀ ਜਾਪਦੀ ਸੀ ਜਿਹੜਾ ਮੈਂ (ਕਬਾਰ ਨਹਿਰ ਦੇ ਕੰਢੇ) ਵਾਦੀ ਵਿੱਚ ਦੇਖਿਆ ਸੀ।
5 ਪਰਮੇਸ਼ੁਰ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਉੱਤਰ ਵੱਲ ਵੇਖ!” ਇਸ ਲਈ ਮੈਂ ਉੱਤਰ ਵੱਲ ਵੇਖਿਆ। ਅਤੇ ਓੱਥੇ ਜਗਵੇਦੀ ਦੇ ਫ਼ਾਟਕ ਦੇ ਦਾਖਲੇ ਦੇ ਉੱਤਰ ਵੱਲ ਉਹ ਬੁੱਤ ਸੀ ਜਿਸਨੇ ਪਰਮੇਸ਼ੁਰ ਨੂੰ ਈਰਖਾਲੂ ਬਣਾ ਦਿੱਤਾ ਸੀ।
6 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਉਹ ਭਿਆਨਕ ਗੱਲਾਂ ਦੇਖ ਰਿਹਾ ਹੈਂ ਜਿਹੜੀਆਂ ਇਸਰਾਏਲ ਦੇ ਲੋਕ ਕਰ ਰਹੇ ਹਨ? ਉਨ੍ਹਾਂ ਨੇ ਉਹ ਚੀਜ਼ ਓੱਥੇ ਬਣਾਈ ਠੀਕ ਮੇਰੇ ਮੰਦਰ ਦੇ ਨਾਲ! ਅਤੇ ਜੇ ਤੂੰ ਮੇਰੇ ਨਾਲ ਆਵੇਂ, ਤੂੰ ਹੋਰ ਵੀ ਵੱਧੇਰੇ ਭਿਆਨਕ ਗੱਲਾਂ ਦੇਖੇਂਗਾ!”
7 ਇਸ ਲਈ ਮੈਂ ਵਿਹੜੇ ਦੇ ਦਾਖਲੇ ਵੱਲ ਗਿਆ ਅਤੇ ਮੈਂ ਦੀਵਾਰ ਵਿੱਚ ਇੱਕ ਸੁਰਾਖ ਦੇਖਿਆ। 8 ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਦੀਵਾਰ ਵਿੱਚ ਇੱਕ ਸੁਰਾਖ ਕਰ।” ਇਸ ਲਈ ਮੈਂ ਦੀਵਾਰ ਵਿੱਚ ਇੱਕ ਸੁਰਾਖ ਕਰ ਦਿੱਤਾ। ਅਤੇ ਓੱਥੇ ਮੈਂ ਇੱਕ ਫ਼ਾਟਕ ਦੇਖਿਆ।
9 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਅੰਦਰ ਜਾ ਅਤੇ ਉਨ੍ਹਾਂ ਭਿਆਨਕ ਅਤੇ ਬਦ ਗੱਲਾਂ ਵੱਲ ਵੇਖ ਜਿਹੜੀਆਂ ਲੋਕ ਇੱਥੇ ਕਰ ਰਹੇ ਹਨ।” 10 ਇਸ ਲਈ ਮੈਂ ਅੰਦਰ ਗਿਆ ਅਤੇ ਦੇਖਿਆ। ਮੈਂ ਵੱਖ-ਵੱਖ ਤਰ੍ਹਾਂ ਦੇ ਸੱਪਾਂ ਅਤੇ ਜਾਨਵਰਾਂ ਦੇ ਬੁੱਤ ਦੇਖੇ ਜਿਨ੍ਹਾਂ ਬਾਰੇ ਸੋਚਣ ਨੂੰ ਵੀ ਤੁਸੀਂ ਨਫ਼ਰਤ ਕਰਦੇ ਹੋ। ਉਹ ਬੁੱਤਾਂ ਅਸ਼ਲੀਲ ਬੁੱਤ ਸਨ ਜਿਨ੍ਹਾਂ ਦੀ ਇਸਰਾਏਲ ਦੇ ਲੋਕ ਉਪਾਸਨਾ ਕਰਦੇ ਸਨ। ਓੱਥੇ ਹਰ ਦੀਵਾਰ ਉੱਤੇ ਉਨ੍ਹਾਂ ਜਾਨਵਰਾਂ ਦੀਆਂ ਤਸਵੀਰਾਂ ਉਕਰੀਆਂ ਹੋਈਆਂ ਸਨ!
11 ਫ਼ੇਰ ਮੈਂ ਸ਼ਾਫ਼ਨ ਦੇ ਪੁੱਤਰ ਯਅਜ਼ਨਯਾਹ ਅਤੇ ਇਸਰਾਏਲ ਦੇ 70 ਬਜ਼ੁਰਗਾਂ (ਆਗੂਆਂ) ਵੱਲ ਧਿਆਨ ਕੀਤਾ ਜਿਹੜੇ ਉਸ ਥਾਂ ਉੱਤੇ ਉਪਾਸਨਾ ਕਰਨ ਵਾਲੇ ਲੋਕਾਂ ਦੇ ਨਾਲ ਸਨ। ਉਹ ਉੱਥੇ ਹੀ ਸਨ, ਠੀਕ ਲੋਕਾਂ ਦੇ ਸਾਹਮਣੇ! ਅਤੇ ਹਰ ਆਗੂ ਨੇ ਆਪਣੀ ਧੂਫ਼ ਆਪਣੇ ਹੱਥ ਵਿੱਚ ਫ਼ੜੀ ਹੋਈ ਸੀ। ਧੁਖਦੀ ਹੋਈ ਧੂਫ਼ ਵਿੱਚੋਂ ਧੂਆਂ ਹਵਾ ਵਿੱਚ ਉੱਠ ਰਿਹਾ ਸੀ। 12 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਦੇਖ ਰਿਹਾ ਹੈਂ ਜੋ ਇਸਰਾਏਲ ਦੇ ਬਜ਼ੁਰਗਾਂ ਹਨੇਰੇ ਵਿੱਚ ਕਰ ਰਹੇ ਹਨ? ਹਰ ਬੰਦੇ ਦਾ ਆਪਣੇ ਝੂਠੇ ਦੇਵਤੇ ਲਈ ਖਾਸ ਕਮਰਾ ਹੈ! ਉਹ ਬੰਦੇ ਆਪਣੇ ਆਪ ਨੂੰ ਆਖਦੇ ਨੇ, ‘ਯਹੋਵਾਹ ਸਾਨੂੰ ਦੇਖ ਨਹੀਂ ਸੱਕਦਾ। ਯਹੋਵਾਹ ਨੇ ਇਸ ਦੇਸ ਨੂੰ ਤਿਆਗ ਦਿੱਤਾ ਹੈ।’” 13 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਜੇ ਤੂੰ ਮੇਰੇ ਨਾਲ ਆਵੇਂ ਤਾਂ ਉਨ੍ਹਾਂ ਬੰਦਿਆਂ ਨੂੰ ਹੋਰ ਵੀ ਵੱਧੇਰੇ ਭਿਆਨਕ ਗੱਲਾਂ ਕਰਦਿਆਂ ਦੇਖੇਂਗਾ!”
14 ਫ਼ੇਰ ਪਰਮੇਸ਼ੁਰ ਨੇ ਯਹੋਵਾਹ ਦੇ ਮੰਦਰ ਦੇ ਦਾਖਲੇ ਵੱਲ ਮੇਰੀ ਅਗਵਾਈ ਕੀਤੀ। ਇਹ ਦਰਵਾਜ਼ਾ ਉੱਤਰ ਵਾਲੇ ਪਾਸੇ ਸੀ। ਉੱਥੇ ਮੈਂ ਔਰਤਾਂ ਬੈਠੀਆਂ ਦੇਖੀਆਂ ਜਿਹੜੀਆਂ ਰੋ ਰਹੀਆਂ ਸਨ। ਉਹ ਝੂਠੇ ਦੇਵਤੇ ਤੰਮੂਜ਼ ਦਾ ਸੋਗ ਮਨਾ ਰਹੀਆਂ ਸਨ!
15 ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਇਹ ਭਿਆਨਕ ਚੀਜ਼ਾਂ ਦੇਖ ਰਿਹਾ ਹੈਂ? ਮੇਰੇ ਨਾਲ ਆ ਅਤੇ ਤੂੰ ਇਨ੍ਹਾਂ ਨਾਲੋਂ ਵੀ ਭਿਆਨਕ ਚੀਜ਼ਾਂ ਦੇਖੇਂਗਾ!” 16 ਫ਼ੇਰ ਉਸ ਨੇ ਮੇਰੀ ਯਹੋਵਾਹ ਦੇ ਮੰਦਰ ਦੇ ਅੰਦਰਲੇ ਵਿਹੜੇ ਵੱਲ ਮੇਰੀ ਅਗਵਾਈ ਕੀਤੀ। ਉਸ ਸਥਾਨ ਉੱਤੇ ਮੈਂ ਪੱਚੀ ਬੰਦਿਆਂ ਨੂੰ ਸਿਜਦੇ ਕਰਦੀਆਂ ਅਤੇ ਉਪਾਸਨਾ ਕਰਦਿਆਂ ਦੇਖਿਆ। ਉਹ ਵਰਾਂਡੇ ਅਤੇ ਜਗਵੇਦੀ ਦੇ ਵਿੱਚਕਾਰ ਸਨ-ਪਰ ਉਨ੍ਹਾਂ ਦਾ ਮੂੰਹ ਗ਼ਲਤ ਦਿਸ਼ਾ ਵੱਲ ਸੀ! ਉਨ੍ਹਾਂ ਦੀਆਂ ਪਿੱਠਾ ਪਵਿੱਤਰ ਸਥਾਨ ਵੱਲ ਸਨ। ਉਹ ਝੁਕ ਕੇ ਸੂਰਜ ਦੀ ਉਪਾਸਨਾ ਕਰ ਰਹੇ ਸਨ!
17 ਫ਼ੇਰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਇਹ ਦੇਖਦਾ ਹੈਂ? ਯਹੂਦਾਹ ਦੇ ਲੋਕ ਸੋਚਦੇ ਨੇ ਕਿ ਮੇਰਾ ਮੰਦਰ ਇੰਨਾ ਗੈਰ ਜ਼ਰੂਰੀ ਹੈ ਕਿ ਉਹ ਇਹੋ ਜਿਹੀਆਂ ਭਿਆਨਕ ਗੱਲਾਂ ਇੱਥੇ ਮੇਰੇ ਮੰਦਰ ਵਿੱਚ ਹੀ ਕਰਨਗੇ! ਇਹ ਦੇਸ ਹਿੰਸਾ ਨਾਲ ਭਰਿਆ ਹੋਇਆ ਹੈ। ਅਤੇ ਉਹ ਲਗਾਤਾਰ ਮੈਨੂੰ ਪਾਗਲ ਬਨਾਉਣ ਵਾਲੀਆਂ ਗੱਲਾਂ ਕਰਦੇ ਜਾ ਰਹੇ ਹਨ। ਦੇਖ, ਉਨ੍ਹਾਂ ਨੇ ਚੰਦਰਮਾ ਨੂੰ ਇੱਕ ਝੂਠੇ ਦੇਵਤੇ ਵਜੋਂ ਸਤਿਕਾਰਨ ਲਈ, ਆਪਣੇ ਨੱਕਾਂ ਵਿੱਚ ਨੱਬਾਂ ਪਾਈਆਂ ਹੋਈਆਂ ਹਨ! 18 ਮੈਂ ਉਨ੍ਹਾਂ ਨੂੰ ਆਪਣਾ ਕਹਿਰ ਦਰਸਾਵਾਂਗਾ। ਮੈਂ ਉਨ੍ਹਾਂ ਉੱਤੇ ਕੋਈ ਰਹਿਮ ਨਹੀਂ ਕਰਾਂਗਾ! ਮੈਨੂੰ ਉਨ੍ਹਾਂ ਬਾਰੇ ਕੋਈ ਅਫ਼ਸੋਸ ਨਹੀਂ ਹੋਵੇਗਾ! ਉਹ ਮੇਰੇ ਅੱਗੇ ਉੱਚੀ-ਉੱਚੀ ਪੁਕਾਰ ਕਰਨਗੇ-ਪਰ ਮੈਂ ਉਨ੍ਹਾਂ ਦੀ ਪੁਕਾਰ ਸੁਣਨ ਤੋਂ ਇਨਕਾਰ ਕਰਾਂਗਾ!”
ਫ਼ਿਲਿਪੁੱਸ ਦਾ ਹਬਸ਼ ਦੇ ਇੱਕ ਮਨੁੱਖ ਨੂੰ ਉਪਦੇਸ਼
26 ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉੱਠ ਅਤੇ ਦੱਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।”
27 ਫ਼ਿਲਿਪੁੱਸ ਉੱਠਿਆ ਤੇ ਚੱਲਾ ਗਿਆ। ਰਸਤੇ ਵਿੱਚ ਉਸ ਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸ ਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ। 28 ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰੱਥ ਤੇ ਅਸਵਾਰ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।
29 ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰੱਥ ਕੋਲ ਜਾ ਅਤੇ ਉਸ ਦੇ ਨਜ਼ਦੀਕ ਰਹਿ।” 30 ਫ਼ੇਰ ਫ਼ਿਲਿਪੁੱਸ ਰੱਥ ਦੇ ਨਜ਼ਦੀਕ ਨੱਸਿਆ ਅਤੇ ਉੱਥੇ ਉਸ ਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪੜ੍ਹਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸ ਨੂੰ ਕਿਹਾ, “ਕੀ ਜੋ ਤੂੰ ਪੜ੍ਹ ਰਿਹਾ, ਉਸ ਨੂੰ ਸਮਝ ਵੀ ਰਿਹਾ ਹੈਂ?”
31 ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸੱਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤਦ ਉਸ ਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰੱਥ ਚ ਚੜ੍ਹ੍ਹ ਆਵੇ ਤੇ ਉਸ ਦੇ ਨਾਲ ਆਕੇ ਬੈਠੇ। 32 ਜੋ ਪੋਥੀ ਉਹ ਪੜ੍ਹ ਰਿਹਾ ਸੀ ਉਹ ਇਉਂ ਸੀ:
“ਇਹ ਉਸ ਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ।
ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ।
ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
33 ਉਹ ਸ਼ਰਮਸਾਰ ਸੀ, ਉਸ ਦੇ ਸਾਰੇ ਅਧਿਕਾਰ ਖੋਹ ਲਏ ਸਨ।
ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ।
ਉਸ ਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉੱਥੇ ਕੋਈ ਨਹੀਂ ਹੋਵੇਗਾ।” (A)
34 ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?” 35 ਤਦ ਫ਼ਿਲਿਪੁੱਸ ਨੇ ਉਸੇ ਪੋਥੀ ਤੋਂ ਸ਼ੁਰੂ ਕੀਤਾ ਅਤੇ ਉਸ ਨੂੰ ਯਿਸੂ ਦੀ ਖੁਸ਼ਖਬਰੀ ਸੁਣਾਈ।
36 ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?” 37 [a] 38 ਤਦ ਅਫ਼ਸਰ ਨੇ ਰੱਥ ਨੂੰ ਰੋਕਣ ਦਾ ਹੁਕਮ ਦਿੱਤਾ, ਤਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸ ਨੂੰ ਬਪਤਿਸਮਾ ਦਿੱਤਾ। 39 ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕੜ ਕੇ ਲੈ ਗਿਆ ਤੇ ਫਿਰ ਉਹ ਖੁਸਰਾ ਅਫ਼ਸਰ ਮੁੜ ਫ਼ਿਲਿਪੁੱਸ ਨੂੰ ਨਾ ਵੇਖ ਸੱਕਿਆ ਤੇ ਉਹ ਫ਼ਿਰ ਆਪਣੇ ਰਾਹ ਚੱਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ। 40 ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸ ਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈ ਕੇ ਕੈਸਰੀਆ ਤੱਕ ਕੀਤਾ।
2010 by World Bible Translation Center