Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 130

ਮੰਦਰ ਜਾਣ ਵੇਲੇ ਦਾ ਇੱਕ ਗੀਤ।

130 ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ,
    ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।
ਮੇਰੇ ਮਾਲਕ, ਮੇਰੀ ਪੁਕਾਰ ਸੁਣੋ।
    ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।
ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚਮੁੱਚ ਦੰਡ ਦਿੰਦੇ।
    ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।
ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ।
    ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ।

ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ।
    ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ।
    ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।
ਮੈਂ ਆਪਣੇ ਮਾਲਕ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਉਨ੍ਹਾਂ ਚੌਕੀਦਾਰਾ ਵਰਗਾ ਹਾਂ।
    ਜਿਹੜੇ ਸਵੇਰ ਹੋਣ ਦਾ ਇੰਤਜ਼ਾਰ ਹੀ ਇੰਤਜ਼ਾਰ ਕਰਦੇ ਰਹਿੰਦੇ ਹਨ।
ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ।
    ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ।
ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।
    ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।

2 ਸਮੂਏਲ 13:37-14:24

37 ਦਾਊਦ ਹਰ ਰੋਜ਼ ਆਪਣੇ ਪੁੱਤਰ ਅਮਨੋਨ ਲਈ ਬੜਾ ਰੋਂਦਾ ਰਿਹਾ।

ਅਬਸ਼ਾਲੋਮ ਦਾ ਗਸ਼ੂਰ ਵਿੱਚ ਭੱਜ ਜਾਣਾ

ਅਬਸ਼ਾਲੋਮ ਗਸ਼ੂਰ ਦੇ ਰਾਜੇ ਅਮੀਹੂਰ ਦੇ ਪੁੱਤਰ ਤਲਮੀ [a] ਕੋਲ ਭੱਜ ਗਿਆ। 38 ਜਦੋਂ ਅਬਸ਼ਾਲੋਮ ਗਸ਼ੂਰ ਵਿੱਚ ਭੱਜਕੇ ਛੁਪ ਗਿਆ ਤਾਂ ਉਹ ਉੱਥੇ ਤਿੰਨ ਸਾਲ ਰਿਹਾ। 39 ਪਾਤਸ਼ਾਹ ਦਾਊਦ ਨੂੰ ਅਬਸ਼ਾਲੋਨ ਦੀ ਕਮੀ ਮਹਿਸੂਸ ਹੋਈ ਅਤੇ ਉਸ ਨੇ ਉਸ ਨੂੰ ਜਾਕੇ ਵੇਖਣ ਦੀ ਤਾਂਘ ਕੀਤੀ ਕਿਉਂ ਕਿ ਪਾਤਸ਼ਾਹ ਨੇ ਅਮਨੋਨ ਦੀ ਮੌਤ ਤੇ ਧੀਰਜ ਧਰ ਲਿਆ ਸੀ।

ਯੋਆਬ ਵੱਲੋਂ ਦਾਊਦ ਕੋਲ ਇੱਕ ਸਿਆਣੀ ਔਰਤ ਨੂੰ ਭੇਜਣਾ

14 ਸਰੂਯਾਹ ਦੇ ਪੁੱਤਰ ਯੋਆਬ ਨੂੰ ਜਦੋਂ ਪਤਾ ਲੱਗਾ ਕਿ ਦਾਊਦ ਪਾਤਸ਼ਾਹ ਆਪਣੇ ਪੁੱਤਰ ਅਬਸ਼ਾਲੋਮ ਨੂੰ ਬਹੁਤ ਯਾਦ ਕਰਦਾ ਹੈ ਤਾਂ ਯੋਆਬ ਨੇ ਤਕੋਆਹ ਵਿੱਚ ਸੰਦੇਸ਼ਵਾਹਕ ਭੇਜਕੇ ਉੱਥੋਂ ਇੱਕ ਸਿਆਣੀ ਔਰਤ ਬੁਲਵਾਈ ਅਤੇ ਉਸ ਨੂੰ ਆਖਿਆ, “ਤੂੰ ਸੋਗੀ ਪਹਿਰਾਵਾ ਪਾਕੇ ਸੋਗ ਦਾ ਸਾਂਗ ਰਚਾਅ ਅਤੇ ਇਉਂ ਸਾਂਗ ਕਰ ਜਿਵੇਂ ਇੱਕ ਔਰਤ ਕਿਸੇ ਦੇ ਮਰਨ ਉਪਰੰਤ ਉਸ ਲਈ ਕਿੰਨੇ ਦਿਨ ਵੈਣ ਪਾਉਂਦੀ ਤੇ ਰੋਂਦੀ-ਪਿੱਟਦੀ ਹੈ। ਤੂੰ ਪਾਤਸ਼ਾਹ ਕੋਲ ਜਾ ਅਤੇ ਜਿਵੇਂ ਮੈਂ ਤੈਨੂੰ ਸਮਝਾਵਾਂ ਉਸ ਨੂੰ ਉਵੇਂ ਹੀ ਜਾਕੇ ਆਖ।” ਤਦ ਯੋਆਬ ਨੇ ਉਸ ਸਿਆਣੀ ਔਰਤ ਨੂੰ ਸਮਝਾਇਆ ਕਿ ਜਾਕੇ ਕੀ ਆਖਣਾ ਹੈ।

ਤਦ ਤਕੋਆਹ ਦੀ ਉਹ ਔਰਤ ਨੇ ਜਾਕੇ ਪਾਤਸ਼ਾਹ ਨਾਲ ਗੱਲ ਕੀਤੀ। ਉਸ ਨੇ ਜਾਕੇ ਆਪਣਾ ਸਿਰ ਝੁਕਾਅ ਕੇ ਮੱਥਾ ਟੇਕਿਆ ਅਤੇ ਆਖਣ ਲਗੀ, “ਹੇ ਪਾਤਸ਼ਾਹ! ਮੇਰੀ ਮਦਦ ਕਰ!”

ਦਾਊਦ ਪਾਤਸ਼ਾਹ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?”

ਉਸ ਔਰਤ ਨੇ ਕਿਹਾ, “ਮੈਂ ਵਿੱਧਵਾ ਔਰਤ ਹਾਂ। ਮੇਰਾ ਪਤੀ ਮਰ ਗਿਆ ਹੈ। ਮੇਰੇ ਦੋ ਪੁੱਤਰ ਸਨ, ਉਹ ਦੋਨੋ ਖੇਤ ਵਿੱਚ ਆਪਸ ਵਿੱਚ ਲੜ ਪਏ ਅਤੇ ਉੱਥੇ ਉਨ੍ਹਾਂ ਨੂੰ ਛੁਡਾਉਣ ਵਾਲਾ ਕੋਈ ਨਹੀਂ ਸੀ ਤਾਂ ਇੱਕ ਪੁੱਤਰ ਨੇ ਦੂਜੇ ਨੂੰ ਮਾਰ ਦਿੱਤਾ। ਹੁਣ ਸਾਰਾ ਪਰਿਵਾਰ ਮੇਰੇ ਵਿਰੁੱਧ ਹੋ ਗਿਆ ਹੈ। ਉਨ੍ਹਾਂ ਮੈਨੂੰ ਆਖਿਆ, ‘ਜਿਸਨੇ ਆਪਣੇ ਭਰਾ ਨੂੰ ਵੱਢ ਸੁੱਟਿਆ ਹੈ ਉਸ ਨੂੰ ਸਾਡੇ ਹੱਥ ਸੌਂਪ ਦੇ ਜੋ ਅਸੀਂ ਉਸ ਦੇ ਮਾਰੇ ਹੋਏ ਭਰਾ ਦੇ ਬਦਲੇ ਉਸ ਨੂੰ ਵੱਢ ਸੁੱਟੀਏ ਕਿਉਂ ਕਿ ਉਸ ਨੇ ਆਪਣੇ ਭਰਾ ਨੂੰ ਮਾਰਿਆ ਹੈ।’ ਮੇਰਾ ਉਹ ਬੱਚਿਆਂ ਹੋਇਆ ਪੁੱਤਰ ਅੱਗ ਦੀ ਅਖੀਰੀ ਚਿੰਗਾਰੀ ਵਰਗਾ ਹੈ, ਜੇਕਰ ਉਹ ਉਸ ਨੂੰ ਮਾਰ ਦੇਣਗੇ ਤਾਂ ਉਹ ਅੱਗ ਵੀ ਬਲਦੀ ਬੁਝ ਜਾਵੇਗੀ। ਸਿਰਫ਼ ਉਹੀ ਪੁੱਤਰ ਬੱਚਿਆਂ ਹੈ ਜੋ ਆਪਣੇ ਪਿਤਾ ਦੀ ਜਾਇਦਾਦ ਦਾ ਹੱਕਦਾਰ ਹੈ। ਤਾਂ ਫ਼ਿਰ ਮੇਰੇ ਮਰੇ ਹੋਏ ਪਤੀ ਦੀ ਜਾਇਦਾਦ ਕਿਸੇ ਹੋਰ ਦੇ ਨਾਂ ਹੋ ਜਾਵੇਗੀ ਅਤੇ ਉਸਦਾ ਨਾਂ ਹੀ ਧਰਤੀ ਤੋਂ ਖਤਮ ਹੋ ਜਾਵੇਗਾ।”

ਤਾਂ ਪਾਤਸ਼ਾਹ ਨੇ ਉਸ ਔਰਤ ਨੂੰ ਕਿਹਾ, “ਤੂੰ ਆਪਣੇ ਘਰ ਜਾ ਮੈਂ ਤੇਰੇ ਲਈ ਆਗਿਆ ਦੇਵਾਂਗਾ।”

ਤਾਂ ਉਸ ਤਕੋਆਹ ਦੀ ਔਰਤ ਨੇ ਪਾਤਸ਼ਾਹ ਨੂੰ ਕਿਹਾ, “ਹੇ ਮੇਰੇ ਮਹਾਰਾਜ, ਪਾਤਸ਼ਾਹ! ਤੁਸੀਂ ਇਹ ਸਾਰਾ ਦੋਸ਼ ਮੇਰੇ ਉੱਪਰ ਰਹਿਣ ਦੇਵੋ। ਤੁਸੀਂ ਤੇ ਤੁਹਾਡਾ ਰਾਜ ਬੇਦੋਸ਼ਾ ਹੋਵੇ।”

10 ਦਾਊਦ ਪਾਤਸ਼ਾਹ ਨੇ ਆਖਿਆ, “ਜੇਕਰ ਕੋਈ ਮਨੁੱਖ ਤੈਨੂੰ ਕੁਝ ਬੁਰਾ-ਭਲਾ ਕਹੇ, ਉਸ ਨੂੰ ਮੇਰੇ ਕੋਲ ਲੈ ਆ, ਕੀ ਮਜਾਲ ਉਹ ਤੈਨੂੰ ਦੋਬਾਰਾ ਕੁਝ ਆਖ ਸੱਕੇ।”

11 ਉਸ ਔਰਤ ਨੇ ਆਖਿਆ, “ਮੈਂ ਬੇਨਤੀ ਕਰਦੀ ਹਾਂ, ਹੇ ਪਾਤਸ਼ਾਹ! ਯਹੋਵਾਹ, ਆਪਣੇ ਪਰਮੇਸ਼ੁਰ ਵੱਲ ਧਿਆਨ ਲਾਕੇ ਕਤਲ ਦਾ ਬਦਲਾ ਲੈਣ ਵਾਲਿਆਂ ਨੂੰ ਰੋਕ ਦੇਵੋ। ਉਹ ਮੇਰੇ ਪੁੱਤਰ ਨੂੰ ਆਪਣੇ ਭਰਾ ਦੇ ਕਤਲ ਕਾਰਣ ਸਜ਼ਾ ਦੇਣਾ ਚਾਹੁੰਦੇ ਹਨ। ਵਚਨ ਦਿਓ ਕਿ ਤੁਸੀਂ ਉਨ੍ਹਾਂ ਨੂੰ ਮੇਰੇ ਪੁੱਤਰ ਨੂੰ ਖਤਮ ਨਾ ਕਰਨ ਦੇਵੋਂਗੇ।”

ਦਾਊਦ ਨੇ ਕਿਹਾ, “ਯਹੋਵਾਹ ਦੀ ਸੌਂਹ! ਤੇਰੇ ਪੁੱਤਰ ਦਾ ਧਰਤੀ ਤੇ ਇੱਕ ਵਾਲ ਵੀ ਨਾ ਡਿੱਗੇਗਾ।”

12 ਉਸ ਔਰਤ ਨੇ ਕਿਹਾ, “ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ! ਮੈਨੂੰ ਕੁਝ ਹੋਰ ਵੀ ਆਖਣ ਦੀ ਇਜਾਜ਼ਤ ਦੇ।”

ਪਾਤਸ਼ਾਹ ਨੇ ਕਿਹਾ, “ਬੋਲ!”

13 ਤਾਂ ਉਸ ਔਰਤ ਨੇ ਕਿਹਾ, “ਤੁਸੀਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਇਹੋ ਜਿਹਾ ਕਿਸ ਲਈ ਧਿਆਨ ਕੀਤਾ ਹੈ? ਹਾਂ! ਜਦੋਂ ਤੁਸੀਂ ਅਜਿਹਾ ਆਖਦੇ ਹੋ ਤਾਂ ਇਉਂ ਜਾਪਦੇ ਕਿ ਤੁਸੀਂ ਦੋਸ਼ੀ ਹੋ! ਕਿਉਂ ਕਿ ਜਿਸ ਪੁੱਤਰ ਨੂੰ ਤੁਸੀਂ ਜਬਰਦਸਤੀ ਘਰੋ ਕੱਢਿਆ ਸੀ ਉਸ ਨੂੰ ਵਾਪਸ ਨਹੀਂ ਸੱਦਿਆ। 14 ਅਸੀਂ ਸਭਨਾਂ ਨੇ ਇੱਕ ਨਾ ਇੱਕ ਦਿਨ ਮਰਨਾ ਹੈ। ਅਸੀਂ ਉਸ ਪਾਣੀ ਵਰਗੇ ਹਾਂ ਜੋ ਧਰਤੀ ਤੇ ਡੋਲ੍ਹਿਆ ਜਾਂਦਾ ਹੈ, ਤੇ ਫ਼ਿਰ ਧਰਤੀ ਤੇ ਡੁਲ੍ਹੇ ਪਾਣੀ ਨੂੰ ਕੋਈ ਮੁੜ ਇਕੱਠਾ ਨਹੀਂ ਕਰ ਸੱਕਦਾ। ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਸਗੋਂ ਜਿਹੜੇ ਘਰੋ ਜਬਰਦਸਤੀ ਕੱਢੇ ਜਾਂਦੇ ਹਨ, ਪਰਮੇਸ਼ੁਰ ਉਨ੍ਹਾਂ ਦੀ ਸੁਰੱਖਿਆ ਦੀ ਵਿਉਂਤ ਬਣਾਉਂਦਾ ਹੈ-ਪਰਮੇਸ਼ੁਰ ਉਨ੍ਹਾਂ ਨੂੰ ਆਪਣੀ ਨਜ਼ਰ ਤੋਂ ਦੂਰ ਕਰਨ ਦਾ ਹੁਕਮ ਨਹੀਂ ਦਿੰਦਾ। 15 ਮੇਰੇ ਮਹਾਰਾਜ ਅਤੇ ਪਾਤਸ਼ਾਹ, ਮੈਂ ਤੁਹਾਨੂੰ ਇਹ ਗੱਲ ਆਖਣ ਇਸ ਲਈ ਆਈ ਹਾਂ ਕਿਉਂ ਕਿ ਲੋਕਾਂ ਨੇ ਮੈਨੂੰ ਡਰਾਇਆ ਤਾਂ ਮੈਂ ਆਪਣੇ-ਆਪ ਨੂੰ ਕਿਹਾ, ‘ਮੈਂ ਪਾਤਸ਼ਾਹ ਅੱਗੇ ਫ਼ਰਿਆਦ ਕਰਾਂਗੀ, ਹੋ ਸੱਕਦਾ ਪਾਤਸ਼ਾਹ ਮੇਰੀ ਫ਼ਰਿਆਦ ਸੁਣੇ ਤੇ ਮੇਰੀ ਮਦਦ ਕਰੇ। 16 ਪਾਤਸ਼ਾਹ ਮੇਰੀ ਸੁਣੇਗਾ ਅਤੇ ਜੋ ਮੈਨੂੰ ਅਤੇ ਮੇਰੇ ਪੁੱਤਰ ਨੂੰ ਮਾਰਨਾ ਚਾਹੁੰਦੇ ਹਨ, ਉਨ੍ਹਾਂ ਤੋਂ ਸਾਡੀ ਸੁਰੱਖਿਆ ਕਰੇਗਾ। ਜੋ ਮਨੁੱਖ ਸਾਨੂੰ ਪਰਮੇਸ਼ੁਰ ਦੀ ਦਿੱਤੀ ਦਾਤ ਤੋਂ ਵਾਂਝਾ ਰੱਖ ਕੇ ਮਾਰਨਾ ਚਾਹੁੰਦਾ ਹੈ, ਪਾਤਸ਼ਾਹ ਸਾਨੂੰ ਉਸਤੋਂ ਬਚਾਵੇਗਾ।’ 17 ਮੈਨੂੰ ਪਤਾ ਹੈ ਕਿ ਮੇਰੇ ਮਹਾਰਾਜ ਪਾਤਸ਼ਾਹ ਦੇ ਸ਼ਬਦ ਸੁੱਖ-ਸ਼ਾਂਤੀ ਦੇਣਗੇ ਕਿਉਂ ਕਿ ਤੂੰ ਪਰਮੇਸ਼ੁਰ ਦੇ ਦੂਤ ਵਰਗਾ ਹੈਂ। ਤੂੰ ਚੰਗੇ ਬੁਰੇ ਦੀ ਪਛਾਣ ਰੱਖਦਾ ਹੈਂ ਅਤੇ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੈ।”

18 ਦਾਊਦ ਪਾਤਸ਼ਾਹ ਨੇ ਉਸ ਔਰਤ ਨੂੰ ਆਖਿਆ, “ਤੈਨੂੰ ਮੈਂ ਜੋ ਗੱਲਾਂ ਪੁੱਛਾਂ ਤੂੰ ਸਿਰਫ਼ ਉਸਦਾ ਜਵਾਬ ਦੇਵੀਂ।”

ਔਰਤ ਨੇ ਕਿਹਾ, “ਮੇਰੇ ਮਹਾਰਾਜ ਅਤੇ ਪਾਤਸ਼ਾਹ! ਕਿਰਪਾ ਕਰਕੇ ਸਵਾਲ ਪੁੱਛੋ।”

19 ਪਾਤਸ਼ਾਹ ਨੇ ਆਖਿਆ, “ਕੀ ਯੋਆਬ ਨੇ ਇਹ ਸਭ ਕੁਝ ਮੈਨੂੰ ਆਖਣ ਲਈ ਤੈਨੂੰ ਨਹੀਂ ਸਿੱਖਾਇਆ?”

ਔਰਤ ਨੇ ਜਵਾਬ ਦਿੱਤਾ, “ਤੇਰੀ ਜਾਨ ਦੀ ਸੌਂਹ! ਮੇਰੇ ਮਹਾਰਾਜ ਅਤੇ ਪਾਤਸ਼ਾਹ! ਤੂੰ ਬਿਲਕੁਲ ਠੀਕ ਆਖਿਆ ਹੈ। ਤੇਰੇ ਅਫ਼ਸਰ ਯੋਆਬ ਨੇ ਹੀ ਇਹ ਸਭ ਕੁਝ ਮੈਨੂੰ ਤੈਨੂੰ ਆਖਣ ਲਈ ਕਿਹਾ ਸੀ। 20 ਅਤੇ ਤੇਰੇ ਸੇਵਕ ਯੋਆਬ ਨੇ ਇਹ ਸਾਰੀ ਗੱਲ ਇਸ ਲਈ ਕੀਤੀ ਹੈ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਤੇ ਹੁੰਦਾ ਹੈ ਉਸ ਦੇ ਜਾਨਣ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ।”

ਅਬਸ਼ਾਲੋਮ ਦਾ ਯਰੂਸ਼ਲਮ ਨੂੰ ਪਰਤਨਾ

21 ਪਾਤਸ਼ਾਹ ਨੇ ਯੋਆਬ ਨੂੰ ਆਖਿਆ, “ਵੇਖ! ਜੋ ਮੈਂ ਵਾਅਦਾ ਕੀਤਾ ਹੈ, ਉਹ ਪੂਰਾ ਕਰਾਂਗਾ। ਹੁਣ ਤੂੰ ਮਿਹਰਬਾਨੀ ਕਰਕੇ ਜੁਆਨ ਅਬਸ਼ਲੋਮ ਨੂੰ ਵਾਪਸ ਸੱਦ ਲਿਆ।”

22 ਤਦ ਯੋਆਬ ਨੇ ਨਿਮਰਤਾ ਸਹਿਤ ਮੂੰਹ ਪਰਨੇ ਧਰਤੀ ਵੱਲ ਝੁਕ ਕੇ ਮੱਥਾ ਟੇਕ ਕੇ ਪਾਤਸ਼ਾਹ ਨੂੰ ਧੰਨ ਕਿਹਾ। ਤਾਂ ਯੋਆਬ ਬੋਲਿਆ, “ਅੱਜ ਮੈਂ ਜਾਣਦਾ ਹਾਂ ਕਿ ਮੇਰੇ ਪਾਤਸ਼ਾਹ ਦੀ ਮੇਰੇ ਤੇ ਕਿਰਪਾ ਹੈ ਕਿਉਂ ਕਿ ਮੈਂ ਜੋ ਅਰਜ ਕੀਤੀ ਹੈ ਤੁਸੀਂ ਮੇਰੀ ਬੇਨਤੀ ਪਰਵਾਨ ਕੀਤੀ ਹੈ।”

23 ਤਦ ਯੋਆਬ ਉੱਠਿਆ ਅਤੇ ਗਸ਼ੂਰ ਵੱਲ ਗਿਆ ਅਤੇ ਉੱਥੋਂ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲਿਆਣ ਲਈ ਗਿਆ। 24 ਪਰ ਦਾਊਦ ਪਾਤਸ਼ਾਹ ਨੇ ਕਿਹਾ, “ਅਬਸ਼ਲੋਮ ਆਪਣੇ ਘਰ ਵਾਪਸ ਜਾ ਸੱਕਦਾ ਹੈ, ਪਰ ਉਹ ਇੱਥੇ ਮੇਰੇ ਕੋਲ ਨਹੀਂ ਆ ਸੱਕਦਾ!”

ਰੋਮੀਆਂ ਨੂੰ 15:1-6

15 ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕੜੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ। ਸਾਡੇ ਵਿੱਚੋਂ ਹਰ ਇੱਕ ਨੂੰ ਦੂਜਿਆਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ। ਸਾਨੂੰ ਇਹ, ਉਨ੍ਹਾਂ ਦੀ ਨਿਹਚਾ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਨ ਲਈ ਕਰਨਾ ਚਾਹੀਦਾ ਹੈ। ਇੱਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।” [a]

ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿੱਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰੱਖ ਸੱਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ। ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ। ਫ਼ਿਰ ਤੁਸੀਂ ਸਭ ਇਕੱਠੇ ਹੋ ਜਾਵੋਂਗੇ ਅਤੇ ਤੁਸੀਂ ਇੱਕ ਮੂੰਹ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦੀ ਉਸਤਤਿ ਕਰੋਂਗੇ।

Punjabi Bible: Easy-to-Read Version (ERV-PA)

2010 by World Bible Translation Center