Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 147:12-20

12 ਹੇ ਯਰੂਸ਼ਲਮ, ਯਹੋਵਾਹ ਦੀ ਉਸਤਤਿ ਕਰੋ!
    ਹੇ ਸੀਯੋਨ, ਪਰਮੇਸ਼ੁਰ ਦੀ ਉਸਤਤਿ ਕਰ।
13 ਹੇ ਯਰੂਸ਼ਲਮ, ਪਰਮੇਸ਼ੁਰ ਤੇਰੇ ਦਰਵਾਜਿਆ ਨੂੰ ਮਜ਼ਬੂਤ ਬਣਾਉਂਦਾ ਹੈ।
    ਅਤੇ ਪਰਮੇਸ਼ੁਰ ਤੇਰੇ ਸ਼ਹਿਰ ਦੇ ਲੋਕਾਂ ਨੂੰ ਅਸੀਸ ਦਿੰਦਾ ਹੈ।
14 ਪਰਮੇਸ਼ੁਰ ਨੇ ਸਾਡੇ ਦੇਸ਼ ਵਿੱਚ ਅਮਨ ਲਿਆਂਦਾ, ਇਸ ਲਈ ਸਾਡੇ ਦੁਸ਼ਮਣਾਂ ਯੁੱਧ ਵਿੱਚ ਸਾਡਾ ਅਨਾਜ ਨਹੀਂ ਲੁੱਟਿਆ
    ਅਤੇ ਤੇਰੇ ਕੋਲ ਭੋਜਨ ਲਈ ਬਹੁਤ ਅਨਾਜ ਹੈ।
15 ਪਰਮੇਸ਼ੁਰ ਧਰਤੀ ਨੂੰ ਆਦੇਸ਼ ਦਿੰਦਾ ਹੈ,
    ਅਤੇ ਇਹ ਛੇਤੀ ਹੀ ਮੰਨ ਲੈਂਦੀ ਹੈ।
16 ਪਰਮੇਸ਼ੁਰ ਓਨਾ ਚਿਰ ਤੱਕ ਬਰਫ਼ਬਾਰੀ ਕਰਦਾ ਹੈ ਜਿੰਨਾ ਚਿਰ ਤੱਕ, ਜ਼ਮੀਨ ਉਨ ਵਾਂਗ ਸਫ਼ੇਦ ਨਹੀਂ ਹੋ ਜਾਂਦੀ,
    ਪਰਮੇਸ਼ੁਰ ਕੋਹਰੇ ਨੂੰ ਹਵਾ ਵਿੱਚ ਘੱਟੇ ਵਾਂਗ ਉਡਾਉਂਦਾ ਹੈ।
17 ਪਰਮੇਸ਼ੁਰ ਆਕਾਸ਼ ਉੱਤੋਂ ਪੱਥਰਾ ਵਾਂਗ ਗੜ੍ਹੇਮਾਰ ਕਰਦਾ ਹੈ।
    ਕੋਈ ਵੀ ਬੰਦਾ ਉਸ ਵੱਲੋਂ ਭੇਜੀ ਠੰਡ ਨੂੰ ਨਹੀਂ ਝੱਲ ਸੱਕਦਾ।
18 ਫ਼ਿਰ ਪਰਮੇਸ਼ੁਰ ਇੱਕ ਹੋਰ ਆਦੇਸ਼ ਦਿੰਦਾ ਹੈ ਅਤੇ ਗਰਮ ਹਵਾ ਵਗ ਪੈਂਦੀ ਹੈ।
    ਫ਼ਿਰ ਬਰਫ਼ ਪਿਘਲਦੀ ਹੈ ਅਤੇ ਪਾਣੀ ਵਗ ਪੈਂਦਾ ਹੈ।

19 ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ,
    ਉਸ ਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।
20 ਪਰਮੇਸ਼ੁਰ ਨੇ ਅਜਿਹਾ ਕਿਸੇ ਹੋਰ ਕੌਮ ਲਈ ਨਹੀਂ ਕੀਤਾ।
    ਪਰਮੇਸ਼ੁਰ ਨੇ ਆਪਣੇ ਨੇਮ ਹੋਰਾਂ ਲੋਕਾਂ ਨੂੰ ਨਹੀਂ ਸਿੱਖਾਏ।

ਯਹੋਵਾਹ ਦੀ ਉਸਤਤਿ ਕਰੋ।

1 ਇਤਹਾਸ 28:1-10

ਦਾਊਦ ਦੀ ਮੰਦਰ ਲਈ ਵਿਉਂਤ

28 ਦਾਊਦ ਨੇ ਸਾਰੇ ਇਸਰਾਏਲ ਦੇ ਲੋਕਾਂ ਨੂੰ ਇਕੱਠਿਆਂ ਕੀਤਾ। ਉਸ ਨੇ ਉਨ੍ਹਾਂ ਸਾਰੇ ਆਗੂਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਹੋਣ ਦਾ ਹੁਕਮ ਦਿੱਤਾ। ਦਾਊਦ ਨੇ ਇਸਰਾਏਲ ਵਿੱਚਲੇ ਪਰਿਵਾਰ-ਸਮੂਹਾਂ ਦੇ ਸਾਰੇ ਆਗੂਆਂ, ਸੈਨਾ-ਸਮੂਹਾਂ ਦੇ ਕਮਾਂਡਰਾਂ ਨੂੰ ਜੋ ਰਾਜੇ ਦੀ ਸੇਵਾ ਕਰਦੇ ਸਨ, ਸਰਦਾਰਾਂ, ਮੁਖੀਆਂ, ਉਸ ਦੇ ਪੁੱਤਰਾਂ ਅਤੇ ਉਸ ਦੀ ਸੰਪੱਤੀ ਅਤੇ ਪਸ਼ੂਆਂ ਦੀ ਦੇਖ-ਰੇਖ ਕਰਨ ਵਾਲੇ ਕਰਮਚਾਰੀਆਂ ਅਤੇ ਉਸ ਦੇ ਖਾਸ ਮੰਤਰੀਆਂ, ਸ਼ਕਤੀਸ਼ਾਲੀ ਸੂਰਮਿਆਂ ਅਤੇ ਬਹਾਦੁਰ ਸਿਪਾਹੀਆਂ ਨੂੰ ਇਕੱਠਿਆਂ ਕੀਤਾ।

ਦਾਊਦ ਪਾਤਸ਼ਾਹ ਨੇ ਖੜ੍ਹੇ ਹੋ ਕੇ ਆਖਿਆ, “ਹੇ ਮੇਰੇ ਭਾਈਓ ਅਤੇ ਮੇਰੇ ਲੋਕੋ! ਮੇਰੀ ਗੱਲ ਧਿਆਨ ਨਾਲ ਸੁਣੋ! ਮੈਂ ਦਿਲੋਂ ਯਹੋਵਾਹ ਦੇ ਨੇਮ ਦੇ ਸੰਦੂਕ ਲਈ ਅਸਥਾਨ ਬਨਵਾਉਣਾ ਚਾਹੁੰਦਾ ਸੀ, ਮੈਂ ਅਜਿਹਾ ਅਸਥਾਨ ਬਨਾਉਣਾ ਚਾਹੁੰਦਾ ਸੀ ਜੋ ਪਰਮੇਸ਼ੁਰ ਦੇ ਪੈਰ ਰੱਖਣ ਲਈ ਚੌਂਕੀ ਦਾ ਅਸਥਾਨ ਵੀ ਉੱਥੇ ਬਣਾਉਂਦਾ ਅਤੇ ਮੈਂ ਅਜਿਹਾ ਪਰਮੇਸ਼ੁਰ ਲਈ ਭਵਨ ਨਿਰਮਾਣ ਕਰਨ ਦੀ ਵਿਉਂਤ ਬਣਾਈ। ਪਰ ਪਰਮੇਸ਼ੁਰ ਨੇ ਮੈਨੂੰ ਆਖਿਆ, ‘ਨਹੀਂ ਦਾਊਦ! ਤੂੰ ਮੇਰੇ ਨਾਉਂ ਲਈ ਘਰ ਨਹੀਂ ਬਣਾਵੇਂਗਾ। ਤੂੰ ਅਜਿਹਾ ਨਹੀਂ ਕਰ ਸੱਕਦਾ ਕਿਉਂ ਕਿ ਤੂੰ ਇੱਕ ਸਿਪਾਹੀ ਹੈਂ ਅਤੇ ਤੂੰ ਕਈ ਆਦਮੀਆਂ ਦੀ ਹਤਿਆ ਕੀਤੀ ਹੈ।’

“ਪਰਮੇਸ਼ੁਰ ਨੇ ਯਹੂਦਾਹ ਪਰਿਵਾਰ-ਸਮੂਹ ਨੂੰ ਹੋਰਨਾਂ ਪਰਿਵਾਰ-ਸਮੂਹਾਂ ਤੇ ਆਗੂ ਹੋਣ ਵਜੋਂ ਚੁਣਿਆ, ਅਤੇ ਯਹੂਦਾਹ ਵਿੱਚੋਂ ਉਸ ਨੇ ਮੇਰੇ ਪਿਤਾ ਦੇ ਪਰਿਵਾਰ ਨੂੰ ਚੁਣਿਆ ਅਤੇ ਮੇਰੇ ਪਰਿਵਾਰ ਵਿੱਚੋਂ ਉਸ ਨੇ ਮੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਚੁਣਿਆ। ਯਹੋਵਾਹ ਨੇ ਮੈਨੂੰ ਬਹੁਤ ਸਾਰੇ ਪੁੱਤਰਾਂ ਦੀ ਦਾਤ ਬਖਸ਼ੀ ਹੈ। ਅਤੇ ਉਨ੍ਹਾਂ ਸਾਰੇ ਪੁੱਤਰਾਂ ਵਿੱਚੋਂ ਯਹੋਵਾਹ ਨੇ ਸੁਲੇਮਾਨ ਨੂੰ ਇਸਰਾਏਲ ਦਾ ਨਵਾਂ ਪਾਤਸ਼ਾਹ ਚੁਣਿਆ ਹੈ। ਪਰ ਸੱਚਮੁੱਚ ਹੀ ਇਸਰਾਏਲ ਯਹੋਵਾਹ ਦਾ ਰਾਜ ਹੈ। ਯਹੋਵਾਹ ਨੇ ਮੈਨੂੰ ਆਖਿਆ, ‘ਦਾਊਦ! ਤੇਰਾ ਪੁੱਤਰ ਸੁਲੇਮਾਨ ਮੇਰੇ ਲਈ ਮੰਦਰ ਦਾ ਨਿਰਮਾਣ ਕਰੇਗਾ ਅਤੇ ਉਸ ਦੇ ਆਸ-ਪਾਸ ਦਾ ਖੇਤਰ ਉਸਾਰੇਗਾ। ਕਿਉਂ ਕਿ ਸੁਲੇਮਾਨ ਨੂੰ ਮੈਂ ਆਪਣਾ ਪੁੱਤਰ ਚੁਣਿਆ ਹੈ ਅਤੇ ਮੈਂ ਹੀ ਉਸਦਾ ਪਿਤਾ ਹਾਂ। ਹੁਣ ਸੁਲੇਮਾਨ ਮੇਰੀਆਂ ਬਿਧੀਆਂ ਅਤੇ ਨਿਆਵਾਂ ਨੂੰ ਦਿਰੜਤਾ ਨਾਲ ਮੰਨੇਗਾ। ਜੇਕਰ ਉਸ ਨੇ ਅਜਿਹਾ ਕਰਨਾ ਜਾਰੀ ਰੱਖਿਆ, ਤਾਂ ਮੈਂ ਉਸ ਦੇ ਰਾਜ ਨੂੰ ਸਦਾ ਲਈ ਤਾਕਤਵਰ ਬਣਾ ਦਿਆਂਗਾ।’”

ਦਾਊਦ ਨੇ ਕਿਹਾ, “ਹੁਣ, ਸਾਰੇ ਇਸਰਾਏਲ ਦੀ ਹਾਜਰੀ ਵਿੱਚ, ਅਤੇ ਜਦ ਕਿ ਯਹੋਵਾਹ ਇਹ ਸੁਣ ਰਿਹਾ ਹੈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਸਾਰੇ ਯਹੋਵਾਹ ਦੀਆਂ ਹਿਦਾਇਤਾਂ ਅਤੇ ਹੁਕਮਾਂ ਨੂੰ ਰੱਖਣ ਵਿੱਚ ਸਾਵਧਾਨ ਰਹਿਣਾ। ਫ਼ੇਰ ਤੁਹਾਡੇ ਕੋਲ ਇਸ ਚੰਗੀ ਜ਼ਮੀਨ ਨੂੰ ਰੱਖਣ ਅਤੇ ਫ਼ੇਰ ਅਗਾਂਹ ਇਸ ਨੂੰ ਤੁਹਾਡੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਹੱਕ ਹੋਵੇਗਾ।

“ਅਤੇ ਸੁਲੇਮਾਨ ਤੂੰ, ਮੇਰੇ ਪੁੱਤਰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ। ਤਹਿ ਦਿਲੋਂ ਅਤੇ ਇਛਿੱਤ ਮਨ ਨਾਲ ਉਸਦੀ ਸੇਵਾ ਕਰ, ਕਿਉਂ ਕਿ ਯਹੋਵਾਹ ਸਾਰਿਆਂ ਦੇ ਹਿਰਦਿਆਂ ਦੀ ਮਨਾਂ ਦੀ ਪਰੀਖਿਆ ਲੈਂਦਾ ਹੈ ਅਤੇ ਉਹ ਸਭ ਦੇ ਮਨਾਂ ਦਾ ਜਾਣੀ ਜਾਣ ਹੈ। ਜੇਕਰ ਤੁਸੀਂ ਯਹੋਵਾਹ ਕੋਲੋਂ ਮਦਦ ਮੰਗੋਂਗੇ ਤਾਂ ਤੁਸੀਂ ਜਵਾਬ ਪਾਵੋਗੇ ਪਰ ਜੇਕਰ ਤੁਸੀਂ ਉਸਤੋਂ ਬੇਮੁਖ ਹੋਵੋਂਗੇ ਉਹ ਸਦਾ ਲਈ ਤੁਹਾਨੂੰ ਤਿਲਾਂਜਲੀ ਦੇਵੇਗਾ। 10 ਸੁਲੇਮਾਨ! ਤੂੰ ਇਹ ਯਾਦ ਰੱਖੀਂ ਹਮੇਸ਼ਾ ਵਾਸਤੇ ਕਿ ਯਹੋਵਾਹ ਨੇ ਤੈਨੂੰ ਚੁਣਿਆ ਹੈ ਤਾਂ ਜੋ ਤੂੰ ਪਵਿੱਤਰ ਅਸਥਾਨ ਦੇ ਲਈ ਇੱਕ ਮੰਦਰ ਬਣਾਵੇਂ ਸੋ ਇਸ ਲਈ ਤੂੰ ਹੁਣ ਉੱਠ, ਹਿੰਮਤ ਕਰ ਅਤੇ ਉਸ ਨੂੰ ਬਣਾ।”

1 ਕੁਰਿੰਥੀਆਂ ਨੂੰ 3:10-17

10 ਮਾਹਰ ਨਿਰਮਾਤਾ ਵਾਂਗ ਮੈਂ ਉਸ ਘਰ ਦੀ ਬੁਨਿਆਦ ਰੱਖੀ ਹੈ। ਇਸ ਲਈ ਮੈਂ ਉਸ ਦਾਤ ਦੀ ਵਰਤੋਂ ਕੀਤੀ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਇਸ ਮੰਤਵ ਲਈ ਦਿੱਤੀ ਸੀ। ਹੋਰ ਲੋਕ ਇਸ ਬੁਨਿਆਦ ਉੱਤੇ ਉਸਾਰੀ ਕਰ ਰਹੇ ਹਨ। ਪਰ ਵਿਅਕਤੀ ਨੂੰ ਉਸਾਰੀ ਕਰਨ ਵਿੱਚ ਸਾਵੱਧਾਨੀ ਵਰਤਨੀ ਚਾਹੀਦੀ ਹੈ। 11 ਬੁਨਿਆਦ ਪਹਿਲਾਂ ਹੀ ਰੱਖੀ ਜਾ ਚੁੱਕੀ ਹੈ। ਕੋਈ ਵੀ ਵਿਅਕਤੀ ਹੋਰ ਬੁਨਿਆਦ ਨਹੀਂ ਰੱਖ ਸੱਕਦਾ। ਜਿਹੜੀ ਬੁਨਿਆਦ ਰੱਖੀ ਜਾ ਚੁੱਕੀ ਹੈ ਉਹ ਯਿਸੂ ਮਸੀਹ ਹੈ। 12 ਕੋਈ ਵੀ ਵਿਅਕਤੀ ਉਸ ਬੁਨਿਆਦ ਉੱਪਰ ਸੋਨੇ, ਚਾਂਦੀ, ਹੀਰੇ ਲੱਕੜੀ, ਘਾਹਫ਼ੂਸ ਜਾਂ ਤਿਨਕੇ ਲਾਕੇ ਉਸਾਰੀ ਕਰ ਸੱਕਦਾ ਹੈ। 13 ਪਰ ਹਰ ਇੱਕ ਵਿਅਕਤੀ ਦਾ ਕੰਮ ਸਪੱਸ਼ਟ ਵੇਖਿਆ ਜਾਵੇਗਾ। ਕਿਉਂਕਿ ਨਿਆਂ ਦਾ ਦਿਨ [a] ਇਸ ਨੂੰ ਬਹੁਤ ਸਪੱਸ਼ਟ ਕਰ ਦੇਵੇਗਾ। ਉਹ ਦਿਨ ਅਗਨੀ ਨਾਲ ਆਵੇਗਾ ਅਤੇ ਅਗਨੀ ਹਰ ਵਿਅਕਤੀ ਦੇ ਕੰਮ ਦੀ ਪਰੱਖ ਕਰੇਗੀ। 14 ਜੇ ਕਿਸੇ ਵਿਅਕਤੀ ਵੱਲੋਂ ਬੁਨਿਆਦ ਉੱਤੇ ਉਸਾਰੀ ਗਈ ਇਮਾਰਤ ਖਲੋਤੀ ਰਹਿੰਦੀ ਹੈ ਤਾਂ ਉਹ ਵਿਅਕਤੀ ਆਪਣਾ ਇਨਾਮ ਹਾਸਿਲ ਕਰੇਗਾ। 15 ਜੇ ਕਿਸੇ ਵਿਅਕਤੀ ਦੀ ਇਮਾਰਤ ਜਲਕੇ ਰਾਖ ਹੋ ਜਾਂਦੀ ਹੈ, ਤਾਂ ਉਸ ਨੂੰ ਨੁਕਸਾਨ ਭੁਗਤਨਾ ਪਵੇਗਾ। ਉਹ ਵਿਅਕਤੀ ਬਚਾਇਆ ਜਾਵੇਗਾ ਪਰ ਉਹ ਉਸ ਇੱਕ ਵਰਗਾ ਹੋਵੇਗਾ ਜੋ ਕਿ ਅੱਗ ਤੋਂ ਬਚਾਇਆ ਗਿਆ ਹੋਵੇ।

16 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਸੀਂ ਖੁਦ ਪਰਮੇਸ਼ੁਰ ਦਾ ਮੰਦਰ ਹੋ। ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵਸਦਾ ਹੈ। 17 ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਮੰਦਰ ਨੂੰ ਤਬਾਹ ਕਰਦਾ ਹੈ ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਤਬਾਹ ਕਰ ਦੇਵੇਗਾ। ਕਿਉਂਕਿ ਪਰਮੇਸ਼ੁਰ ਦਾ ਮੰਦਰ ਪਵਿੱਤਰ ਹੈ। ਤੁਸੀਂ ਖੁਦ ਉਸ ਪਰਮੇਸ਼ੁਰ ਦਾ ਮੰਦਰ ਹੋ।

Punjabi Bible: Easy-to-Read Version (ERV-PA)

2010 by World Bible Translation Center