Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 1

ਭਾਗ

(ਜ਼ਬੂਰ 1-41)

ਉਹ ਵਿਅਕਤੀ ਵਡਭਾਗਾ ਹੈ
    ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ
ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ।
    ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ।
ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ,
    ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ।
ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ।
    ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ।
    ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ
ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ।

ਪਰ ਬੁਰੇ ਵਿਅਕਤੀ ਇਸ ਤਰ੍ਹਾਂ ਨਹੀਂ ਹਨ।
    ਬੁਰੇ ਵਿਅਕਤੀ ਉਸ ਤੂੜੀ ਵਰਗੇ ਹਨ ਜਿਹੜੀ ਹਵਾ ਦੇ ਨਾਲ ਉੱਡ ਜਾਂਦੀ ਹੈ।
ਜੇ ਨੇਕ ਬੰਦੇ ਕਿਸੇ ਅਦਾਲਤੀ ਮੁਕੱਦਮੇ ਦਾ ਨਿਆਂ ਕਰਨ ਲਈ ਇਕੱਠੇ ਹੁੰਦੇ ਹਨ, ਤਾਂ ਬੁਰੇ ਵਿਅਕਤੀਆਂ ਨੂੰ ਬੁਰੇ ਅਮਲਾਂ ਵਾਸਤੇ ਦੋਸ਼ੀ ਠਹਿਰਾਇਆ ਜਾਵੇਗਾ।
    ਉਨ੍ਹਾਂ ਪਾਪੀਆਂ ਦਾ ਨਿਆਂ ਬੇਕਸੂਰਾਂ ਵਾਂਗ ਨਹੀਂ ਹੋਵੇਗਾ।
ਕਿਉਂਕਿ ਯਹੋਵਾਹ, ਚੰਗੇ ਬੰਦਿਆਂ ਦੀ ਰੱਖਿਆ ਕਰਦਾ ਹੈ,
    ਪਰ ਬੁਰੇ ਵਿਅਕਤੀਆਂ ਨੂੰ ਖਤਮ ਕਰਦਾ ਹੈ।

ਯਿਰਮਿਯਾਹ 29:10-19

10 ਯਹੋਵਾਹ ਇਹ ਆਖਦਾ ਹੈ: “ਬਾਬਲ 70 ਵਰ੍ਹਿਆਂ ਤੀਕ ਸ਼ਕਤੀਸ਼ਾਲੀ ਰਹੇਗਾ। ਉਸ ਸਮੇਂ ਤੋਂ ਮਗਰੋਂ ਮੈਂ ਤੁਹਾਡੇ ਲੋਕਾਂ ਕੋਲ ਆਵਾਂਗਾ ਜਿਹੜੇ ਬਾਬਲ ਵਿੱਚ ਰਹਿ ਰਹੇ ਹੋ। ਮੈਂ ਤੁਹਾਨੂੰ ਯਰੂਸ਼ਲਮ ਵਾਪਸ ਲਿਆਉਣ ਦਾ ਆਪਣਾ ਸ਼ੁਭ ਇਕਰਾਰ ਪੂਰਾ ਕਰਾਂਗਾ। 11 ਇਹ ਮੈਂ ਇਸ ਲਈ ਆਖਦਾ ਹਾਂ ਕਿਉਂ ਕਿ ਮੈਂ ਉਨ੍ਹਾਂ ਵਿਉਂਤਾਂ ਨੂੰ ਜਾਣਦਾ ਹਾਂ ਜਿਹੜੀਆਂ ਮੈਂ ਤੁਹਾਡੇ ਲਈ ਬਣਾਈਆਂ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੇਰੇ ਪਾਸ ਤੁਹਾਡੇ ਲਈ ਚੰਗੀਆਂ ਵਿਉਂਤਾਂ ਹਨ। ਮੈਂ ਤੁਹਾਨੂੰ ਦੁੱਖ ਦੇਣ ਦੀ ਵਿਉਂਤ ਨਹੀਂ ਬਣਾਉਂਦਾ। ਮੈਂ ਤੁਹਾਨੂੰ ਉਮੀਦ ਅਤੇ ਚੰਗਾ ਭਵਿੱਖ ਦੇਣ ਦੀ ਵਿਉਂਤ ਬਣਾਉਂਦਾ ਹਾਂ। 12 ਫ਼ੇਰ ਤੁਸੀਂ ਲੋਕ ਮੇਰਾ ਨਾਮ ਲਵੋਗੇ। ਤੁਸੀਂ ਮੇਰੇ ਕੋਲ ਆਵੋਂਗੇ ਅਤੇ ਮੇਰੇ ਅੱਗੇ ਪ੍ਰਾਰਥਨਾ ਕਰੋਗੇ। ਅਤੇ ਮੈਂ ਤੁਹਾਨੂੰ ਸੁਣਾਂਗਾ। 13 ਤੁਸੀਂ ਲੋਕ ਮੇਰੀ ਤਲਾਸ਼ ਕਰੋਗੇ। ਅਤੇ ਜਦੋਂ ਤੁਸੀਂ ਪੂਰੇ ਦਿਲ ਨਾਲ ਮੇਰੀ ਤਲਾਸ਼ ਕਰੋਗੇ ਤੁਸੀਂ ਮੈਨੂੰ ਲੱਭ ਲਵੋਗੇ। 14 ਮੈਂ ਤੁਹਾਨੂੰ ਇਜ਼ਾਜ਼ਤ ਦਿਆਂਗਾ ਕਿ ਤੁਸੀਂ ਮੈਨੂੰ ਲੱਭ ਲਵੋ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਤੁਹਾਡੀ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਇਹ ਥਾਂ ਛੱਡਣ ਲਈ ਮਜ਼ਬੂਰ ਕੀਤਾ ਸੀ। ਪਰ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਉਨ੍ਹਾਂ ਥਾਵਾਂ ਵਿੱਚੋਂ ਇਕੱਠਿਆਂ ਕਰਾਂਗਾ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਇਸ ਥਾਂ ਵਾਪਸ ਲਿਆਵਾਂਗਾ।”

15 ਸ਼ਾਇਦ ਤੁਸੀਂ ਲੋਕ ਆਖੋ, “ਪਰ ਯਹੋਵਾਹ ਨੇ ਤਾਂ ਸਾਨੂੰ ਇੱਥੇ ਬਾਬਲ ਵਿੱਚ ਨਬੀ ਦਿੱਤੇ ਹਨ।” 16 ਪਰ ਯਹੋਵਾਹ ਇਹ ਗੱਲਾਂ ਤੁਹਾਡੇ ਉਨ੍ਹਾਂ ਸੰਬੰਧੀਆਂ ਬਾਰੇ ਆਖਦਾ ਹੈ ਜਿਨ੍ਹਾਂ ਨੂੰ ਬਾਬਲ ਲਿਆਂਦਾ ਗਿਆ ਸੀ। ਮੈਂ ਉਸ ਰਾਜੇ ਦੀ ਗੱਲ ਕਰ ਰਿਹਾ ਹਾਂ ਜਿਹੜਾ ਦਾਊਦ ਦੇ ਤਖਤ ਉੱਤੇ ਹੁਣ ਬੈਠਾ ਹੈ ਅਤੇ ਉਨ੍ਹਾਂ ਸਾਰੇ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਹਾਲੇ ਵੀ ਯਰੂਸ਼ਲਮ ਦੇ ਸ਼ਹਿਰ ਵਿੱਚ ਹਨ। 17 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਮੈਂ ਛੇਤੀ ਹੀ ਉਨ੍ਹਾਂ ਲੋਕਾਂ ਲਈ ਤਲਵਾਰ, ਭੁੱਖਮਰੀ ਅਤੇ ਭਿਆਨਕ ਬਿਮਾਰੀਆਂ ਭੇਜਾਂਗਾ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਹਨ। ਅਤੇ ਮੈਂ ਉਨ੍ਹਾਂ ਨੂੰ ਉਸੇ ਤਰ੍ਹਾਂ ਬਣਾ ਦਿਆਂਗਾ ਜਿਵੇਂ ਸੜੇ ਹੋਏ ਅੰਜੀਰ ਹੁੰਦੇ ਹਨ ਜਿਹੜੇ ਖਾਣ ਦੇ ਕਾਬਿਲ ਨਹੀਂ ਹੁੰਦੇ। 18 ਮੈਂ ਉਨ੍ਹਾਂ ਲੋਕਾਂ ਦਾ ਤਲਵਾਰ, ਭੁੱਖਮਰੀ ਅਤੇ ਭਿਆਨਕ ਬਿਮਾਰੀ ਨਾਲ ਪਿੱਛਾ ਕਰਾਂਗਾ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਹਨ। ਅਤੇ ਮੈਂ ਇਸ ਨੂੰ ਇਉਂ ਬਣਾ ਦਿਆਂਗਾ ਕਿ ਧਰਤੀ ਦੀਆਂ ਸਾਰੀਆਂ ਰਾਜਧਾਨੀਆਂ ਇਹ ਦੇਖਕੇ ਭੈਭੀਤ ਹੋ ਜਾਣਗੀਆਂ ਕਿ ਇਨ੍ਹਾਂ ਲੋਕਾਂ ਨਾਲ ਕੀ ਵਾਪਰਿਆ ਹੈ। ਉਹ ਲੋਕ ਤਬਾਹ ਹੋ ਜਾਣਗੇ। ਲੋਕੀ ਹੈਰਾਨੀ ਨਾਲ ਸੀਟੀਆਂ ਵਜਾਉਣਗੇ ਜਦੋਂ ਉਹ ਇਨ੍ਹਾਂ ਵਾਪਰੀਆਂ ਹੋਈਆਂ ਗੱਲਾਂ ਬਾਰੇ ਸੁਣਨਗੇ। ਅਤੇ ਲੋਕ ਉਨ੍ਹਾਂ ਨੂੰ ਮਿਸਾਲ ਦੇਣ ਲਈ ਵਰਤਣਗੇ ਜਦੋਂ ਉਹ ਲੋਕਾਂ ਨਾਲ ਮੰਦੀਆਂ ਗੱਲਾਂ ਵਾਪਰਨ ਦੀ ਮੰਗ ਕਰਨਗੇ। ਮੈਂ ਉਨ੍ਹਾਂ ਨੂੰ ਜਿੱਥੇ ਵੀ ਜਾਣ ਲਈ ਮਜ਼ਬੂਰ ਕਰਾਂਗਾ ਲੋਕ ਉਨ੍ਹਾਂ ਦੀ ਬੇਇੱਜ਼ਤੀ ਕਰਨਗੇ। 19 ਮੈਂ ਇਹ ਸਾਰੀਆਂ ਗੱਲਾਂ ਵਾਪਰਨ ਦੇਵਾਂਗਾ ਕਿਉਂ ਕਿ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੇ ਮੇਰੇ ਸੰਦੇਸ਼ ਨੂੰ ਨਹੀਂ ਸੁਣਿਆ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਮੈਂ ਆਪਣਾ ਸੰਦੇਸ਼ ਉਨ੍ਹਾਂ ਨੂੰ ਬਾਰ-ਬਾਰ ਭੇਜਿਆ। ਮੈਂ ਆਪਣੇ ਸੇਵਕਾਂ, ਨਬੀਆਂ, ਦੀ ਵਰਤੋਂ ਉਨ੍ਹਾਂ ਲੋਕਾਂ ਨੂੰ ਆਪਣੇ ਸੰਦੇਸ਼ ਦੇਣ ਲਈ ਕੀਤੀ। ਪਰ ਲੋਕਾਂ ਨੇ ਨਹੀਂ ਸੁਣਿਆ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।

1 ਕੁਰਿੰਥੀਆਂ ਨੂੰ 16:13-24

ਪੌਲੁਸ ਆਪਣਾ ਪੱਤਰ ਸਮਾਪਤ ਕਰਦਾ ਹੈ

13 ਸਾਵੱਧਾਨ ਰਹੋ। ਨਿਹਚਾ ਵਿੱਚ ਦ੍ਰਿੜ ਰਹੋ। ਹੌਂਸਲਾ ਰੱਖਣਾ ਅਤੇ ਮਜ਼ਬੂਤ ਬਨਣਾ। 14 ਹਰ ਗੱਲ ਪਿਆਰ ਨਾਲ ਕਰਨਾ।

15-16 ਤੁਹਾਨੂੰ ਪਤਾ ਹੀ ਹੈ ਕਿ ਸਤਫ਼ਨਾਸ ਅਤੇ ਉਸਦਾ ਪਰਿਵਾਰ ਅੱਛਾਈਆਂ ਵਿੱਚ ਪਹਿਲੇ ਵਿਸ਼ਵਾਸੀ ਸਨ। ਉਨ੍ਹਾਂ ਨੇ ਆਪਣੇ ਆਪ ਨੂੰ ਪਰਮੇਸ਼ੁਰ ਦੇ ਲੋਕਾਂ ਦੀ ਸੇਵਾ ਲਈ ਅਰਪਿਤ ਕਰ ਦਿੱਤਾ ਹੈ। ਭਰਾਵੋ ਅਤੇ ਭੈਣੋ, ਉਨ੍ਹਾਂ ਲੋਕਾਂ ਦਾ ਅਨੁਸਰਣ ਕਰੋ ਜਿਹੜੇ ਉਨ੍ਹਾਂ ਵਰਗੇ ਹਨ ਅਤੇ ਜਿਹੜੇ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਨਾਲ ਸੇਵਾ ਕਰਦੇ ਹਨ।

17 ਮੈਂ ਖੁਸ਼ ਹਾਂ ਕਿ ਸਤਫ਼ਨਾਸ, ਫ਼ਰਤੂਨਾਤੁਸ, ਅਤੇ ਅਖਾਇੱਕੁਸ ਇੱਥੇ ਆਏ ਹਨ। ਤੁਸੀਂ ਭਾਵੇਂ ਇੱਥੇ ਨਹੀਂ ਹੋ ਪਰ ਉਨ੍ਹਾਂ ਨੇ ਤੁਹਾਡੀ ਘਾਟ ਪੂਰੀ ਕਰ ਦਿੱਤੀ ਹੈ। 18 ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਰਾਹਤ ਦਿੱਤੀ ਹੈ। ਤੁਹਾਨੂੰ ਇਹੋ ਜਿਹੇ ਲੋਕਾਂ ਦੀ ਕਦਰ ਕਰਨੀ ਚਾਹੀਦੀ ਹੈ।

19 ਅਸਿਯਾ ਦੀਆਂ ਕਲੀਸਿਯਾਵਾਂ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀਆਂ ਹਨ। ਅਕੂਲਾ ਅਤੇ ਪਰਿਸੱਕਾ ਪ੍ਰਭੂ ਦੇ ਨਾਮ ਵਿੱਚ ਸ਼ੁਭਕਾਮਨਾਵਾਂ ਭੇਜਦੇ ਹਨ। ਅਤੇ ਜਿਹੜੀ ਕਲੀਸਿਯਾ ਉਨ੍ਹਾਂ ਦੇ ਘਰ ਜੁੜ ਬੈਠਦੀ ਹੈ ਉਹ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ। 20 ਇੱਥੋਂ ਦੇ ਸਾਰੇ ਭਰਾ ਅਤੇ ਭੈਣਾ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ। ਜਦੋਂ ਤੁਸੀਂ ਇੱਕਸਾਥ ਇਕੱਠੇ ਹੋਵੋ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ।

21 ਮੈਂ, ਪੌਲੁਸ ਹਾਂ, ਮੈਂ ਇਹ ਪੱਤਰ ਆਪਣੇ ਖੁਦ ਦੇ ਹੱਥੀਂ ਲਿਖ ਰਿਹਾ ਹਾਂ।

22 ਜੇ ਕੋਈ ਵਿਅਕਤੀ ਪ੍ਰਭੂ ਨੂੰ ਪਿਆਰ ਨਹੀਂ ਕਰਦਾ ਤਾਂ ਉਸ ਵਿਅਕਤੀ ਨੂੰ ਪਰਮੇਸ਼ੁਰ ਤੋ ਜੁਦਾ ਰਹਿਣ ਦਿਉ ਹਮੇਸ਼ਾ ਗੁਆਚਿਆ ਹੋਇਆ!

ਹੇ ਪ੍ਰਭੂ, ਆ ਜਾਓ। [a]

23 ਪ੍ਰਭੂ ਯਿਸੂ ਦੀ ਤੁਹਾਡੇ ਉੱਪਰ ਕਿਰਪਾ ਹੋਵੇ।

24 ਮੇਰਾ ਮਸੀਹ ਯਿਸੂ ਵਿੱਚ ਪਿਆਰ, ਤੁਹਾਡੇ ਸਾਰਿਆਂ ਦੇ ਨਾਲ ਹੋਵੋ। ਆਮੀਨ।

Punjabi Bible: Easy-to-Read Version (ERV-PA)

2010 by World Bible Translation Center