Revised Common Lectionary (Semicontinuous)
2 ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ?
ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ?
2 ਉਨ੍ਹਾਂ ਦੇ ਰਾਜੇ ਅਤੇ ਆਗੂ ਯਹੋਵਾਹ ਦੇ ਖਿਲਾਫ਼ ਅਤੇ ਉਸ ਰਾਜੇ ਦੇ ਖਿਲਾਫ਼ ਲੜਨ ਲਈ
ਇੱਕ ਜੁਟ ਹੋ ਗਏ ਹਨ ਜੋ ਉਸ ਦੁਆਰਾ ਚੁਣਿਆ ਗਿਆ ਹੈ।
3 ਉਨ੍ਹਾਂ ਆਗੂਆਂ ਨੇ ਆਖਿਆ, “ਯਹੋਵਾਹ ਦੇ ਖਿਲਾਫ਼ ਨਾਲੇ ਉਸ ਰਾਜੇ ਦੇ ਖਿਲਾਫ਼ ਵਿਦ੍ਰੋਹ ਕਰੀਏ ਜੋ ਉਸ ਦੁਆਰਾ ਚੁਣਿਆ ਗਿਆ ਹੈ।
ਆਓ। ਆਪਾਂ ਇਨ੍ਹਾਂ ਬੰਧਨਾਂ ਨੂੰ ਵੱਢ ਸੁੱਟੀਏ ਜਿਨ੍ਹਾਂ ਨੇ ਸਾਨੂੰ ਬੰਨ੍ਹ ਰੱਖਿਆ ਹੈ ਅਤੇ ਉਨਾਂ ਤੋਂ ਆਜ਼ਾਦ ਹੋ ਜਾਈਏ।”
4 ਪਰ ਮੇਰਾ ਮਾਲਕ, ਸਵਰਗ ਦਾ ਰਾਜਾ,
ਉਨ੍ਹਾਂ ਲੋਕਾਂ ਉੱਤੇ ਹੱਸਦਾ ਹੈ।
5 ਪਰਮੇਸ਼ੁਰ ਗੁੱਸੇ ਹੈ ਅਤੇ ਉਨ੍ਹਾਂ ਲੋਕਾਂ ਨੂੰ ਦੱਸਦਾ ਹੈ,
“ਇਹ ਮੈਂ ਹੀ ਸੀ ਜਿਸਨੇ ਉਸ ਆਦਮੀ ਨੂੰ ਰਾਜਾ ਹੋਣ ਲਈ ਚੁਣਿਆ ਸੀ।
6 ਅਤੇ ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ।
ਸੀਯੋਨ ਮੇਰਾ ਪਵਿੱਤਰ ਪਰਬਤ ਹੈ।
ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ।”
7 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਕਰਾਰ ਬਾਰੇ ਦੱਸਾਂਗਾ।
ਪਰਮੇਸ਼ੁਰ ਨੇ ਮੈਨੂੰ ਆਖਿਆ।
“ਅੱਜ ਤੋਂ ਮੈਂ ਤੇਰਾ ਪਿਤਾ ਹਾਂ।
ਅਤੇ ਤੂੰ ਮੇਰਾ ਪੁੱਤਰ ਹੈਂ।
8 ਤੁਸੀਂ ਮੈਥੋਂ ਜਿਸ ਕਾਸੇ ਦੀ ਵੀ ਮੰਗ ਕਰੋਂਗੇ, ਮੈਂ ਤੁਹਾਨੂੰ ਸਾਰੀਆਂ ਕੌਮਾਂ ਦੇ ਦਿਆਂਗਾ।
ਸਾਰੀ ਧਰਤੀ ਦੇ ਲੋਕ ਤੇਰੇ ਆਪਣੇ ਹੋਣਗੇ।
9 ਉਨ੍ਹਾਂ ਕੌਮਾਂ ਨੂੰ ਤਬਾਹ ਕਰਨ ਯੋਗ ਹੋਵੇਂਗਾ,
ਜਿਵੇਂ ਲੋਹੇ ਦਾ ਡੰਡਾ ਮਿੱਟੀ ਦੇ ਗਮਿਲਆਂ ਨੂੰ ਚਕਨਾਚੂਰ ਕਰਨ ਦੇ ਯੋਗ ਹੁੰਦਾ ਹੈ।”
10 ਇਸੇ ਲਈ, ਰਾਜਿਓ ਤੁਸੀਂ ਸਿਆਣੇ ਬਣੋ।
ਤੁਸੀਂ ਸਾਰੇ ਆਗੂਓ, ਇਹ ਸਬਕ ਸਿੱਖ ਲਉ।
11 ਯਹੋਵਾਹ ਨੂੰ ਸ਼ਰਧਾ ਨਾਲ ਮੰਨੋ।
12 ਦਰਸ਼ਾਉ ਕਿ ਤੁਸੀਂ ਸਾਰੇ ਪਰਮੇਸ਼ੁਰ ਦੇ ਪੁੱਤਰ ਨੂੰ ਵਫ਼ਾਦਾਰ ਹੋ।
ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਉਹ ਗੁੱਸੇ ਹੋਵੇਗਾ ਤੇ ਤੁਹਾਨੂੰ ਖਤਮ ਕਰ ਦੇਵੇਗਾ।
ਉਹ ਵਡਭਾਗੇ ਹਨ ਜਿਹੜੇ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ।
ਪਰ ਹੋਰਾਂ ਨੂੰ ਹੁਸ਼ਿਆਰ ਰਹਿਣਾ ਚਾਹੀਦਾ ਹੈ।
ਯਹੋਵਾਹ ਆਪਣਾ ਗੁੱਸਾ ਦਰਸਾਉਣ ਲਈ ਤਿਆਰ ਹੈ।
ਟੁੱਟਿਆ ਘੜਾ
19 ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਜਾਹ ਅਤੇ ਘੁਮਿਆਰ ਤੋਂ ਮਿੱਟੀ ਦਾ ਘੜਾ ਖਰੀਦ ਕੇ ਲਿਆ। ਕੁਝ ਆਗੂਆਂ ਅਤੇ ਜਾਜਕਾਂ ਨੂੰ ਲੈ ਅਤੇ ਓੱਥੇ ਜਾਹ। 2 ਠੀਕਰੀਆਂ ਦੇ ਫ਼ਾਟਕ [a] ਸਾਹਮਣੇ ਬਨ-ਹਿੰਨੋਮ ਦੀ ਵਾਦੀ ਵੱਲ ਜਾਹ ਅਤੇ ਉਨ੍ਹਾਂ ਲੋਕਾਂ ਨੂੰ ਉਹ ਗੱਲਾਂ ਦੱਸ ਜਿਹੜੀਆਂ ਮੈਂ ਤੈਨੂੰ ਦੱਸਦਾ ਹਾਂ। 3 ਆਪਣੇ ਨਾਲ ਦੇ ਬੰਦਿਆਂ ਨੂੰ ਆਖ, ‘ਯਹੂਦਾਹ ਦੇ ਰਾਜੇ ਅਤੇ ਯਰੂਸ਼ਲਮ ਦੇ ਲੋਕੋ ਯਹੋਵਾਹ ਦੇ ਇਸ ਸੰਦੇਸ਼ ਨੂੰ ਸੁਣੋ! ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਇੱਥੇ ਇੱਕ ਭਿਆਨਕ ਚੀਜ਼ ਨੂੰ ਵਾਪਰਨ ਦਿਆਂਗਾ। ਹਰ ਉਹ ਬੰਦਾ ਜਿਹੜਾ ਇਸ ਬਾਰੇ ਸੁਣੇਗਾ ਹੈਰਾਨ ਹੋ ਜਾਵੇਗਾ ਅਤੇ ਭੈਭੀਤ ਹੋ ਜਾਵੇਗਾ। 4 ਮੈਂ ਇਹ ਗੱਲਾਂ ਇਸ ਲਈ ਕਰਾਂਗਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੇਰੇ ਅਨੁਯਾਈ ਹੋਣਾ ਛੱਡ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਵਿਦੇਸ਼ੀ ਦੇਵਤਿਆਂ ਦੀ ਥਾਂ ਬਣਾ ਦਿੱਤਾ ਹੈ। ਯਹੂਦਾਹ ਦੇ ਲੋਕਾਂ ਨੇ ਇਸ ਥਾਂ ਉੱਤੇ ਹੋਰਨਾਂ ਦੇਵਤਿਆਂ ਲਈ ਬਲੀਆਂ ਚੜ੍ਹਾਈਆਂ ਹਨ। ਬਹੁਤ ਪਹਿਲਾਂ ਲੋਕ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ ਸਨ। ਉਨ੍ਹਾਂ ਦੇ ਪੁਰਖੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ ਸਨ। ਇਹ ਹੋਰਨਾਂ ਦੇਸ਼ਾਂ ਦੇ ਨਵੇਂ ਦੇਵਤੇ ਹਨ। ਯਹੂਦਾਹ ਦੇ ਰਾਜਿਆਂ ਨੇ ਇਸ ਥਾਂ ਨੂੰ ਮਾਸੂਮ ਬੱਚਿਆਂ ਦੇ ਲਹੂ ਨਾਲ ਪਲੀਤ ਕਰ ਦਿੱਤਾ। 5 ਯਹੂਦਾਹ ਦੇ ਰਾਜਿਆਂ ਨੇ ਬਾਲ ਦੇਵਤੇ ਲਈ ਉੱਚੀਆਂ ਥਾਵਾਂ ਉਸਾਰੀਆਂ। ਉਹ ਉਨ੍ਹਾਂ ਥਾਵਾਂ ਦੀ ਵਰਤੋਂ ਅੱਗ ਵਿੱਚ ਆਪਣੇ ਪੁੱਤਰ ਸਾੜਨ ਲਈ ਕਰਦੇ ਹਨ। ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਹੋਮ ਦੀ ਭੇਟ ਵਜੋਂ ਬਆਲ ਦੇਵਤੇ ਨੂੰ ਬਲੀ ਚੜ੍ਹਾਈ ਸੀ। ਮੈ ਅਜਿਹਾ ਕਦੇ ਸੋਚਿਆ ਵੀ ਨਹੀਂ ਸੀ। 6 ਹੁਣ ਲੋਕ ਇਸ ਥਾਂ ਨੂੰ ਤੋਂਫਬ ਅਤੇ ਬਨ-ਹਿੰਨੋਮ ਦੀ ਵਾਦੀ ਸੱਦਦੇ ਹਨ। ਪਰ ਮੈਂ ਤੁਹਾਨੂੰ ਇਹ ਚੇਤਾਵਨੀ ਦਿੰਦਾ ਹਾਂ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ਉਹ ਦਿਨ ਆ ਰਹੇ ਹਨ ਜਦੋਂ ਲੋਕ ਇਸ ਥਾਂ ਨੂੰ ਕਤਲ ਦੀ ਵਾਦੀ ਆਖਣਗੇ। 7 ਇਸ ਥਾਂ ਉੱਤੇ ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੀਆਂ ਵਿਉਂਤਾਂ ਤਬਾਹ ਕਰ ਦਿਆਂਗਾ। ਦੁਸ਼ਮਣ ਇਨ੍ਹਾਂ ਲੋਕਾਂ ਦਾ ਪਿੱਛਾ ਕਰੇਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਇਸ ਥਾਂ ਉੱਤੇ ਤਲਵਾਰ ਨਾਲ ਮਰਵਾ ਦਿਆਂਗਾ। ਅਤੇ ਮੈਂ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੰਛੀਆਂ ਅਤੇ ਜੰਗਲੀ ਜਾਨਵਰਾਂ ਦਾ ਭੋਜਨ ਬਣਾ ਦਿਆਂਗਾ। 8 ਮੈਂ ਇਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਲੋਕੀ ਯਰੂਸ਼ਲਮ ਕੋਲੋਂ ਲੰਘਦੇ ਹੋਏ ਸੀਟੀਆਂ ਵਜਾਉਣਗੇ ਅਤੇ ਆਪਣੇ ਸਿਰ ਹਿਲਾਉਣਗੇ। ਉਹ ਸ਼ਹਿਰ ਦੀ ਤਬਾਹੀ ਨੂੰ ਦੇਖਕੇ ਭੈਭੀਤ ਹੋ ਜਾਣਗੇ। 9 ਦੁਸ਼ਮਣ ਆਪਣੀ ਫ਼ੌਜ ਸ਼ਹਿਰ ਦੇ ਆਲੇ-ਦੁਆਲੇ ਲੈ ਆਵੇਗਾ। ਉਹ ਫ਼ੌਜ ਲੋਕਾਂ ਨੂੰ ਭੋਜਨ ਲੈਣ ਲਈ ਬਾਹਰ ਨਹੀਂ ਜਾਣ ਦੇਵੇਗੀ। ਇਸ ਲਈ ਸ਼ਹਿਰ ਦੇ ਲੋਕ ਭੁੱਖੇ ਮਰਨਗੇ। ਉਹ ਇਤਨੇ ਭੁੱਖੇ ਹੋਣਗੇ ਕਿ ਆਪਣੇ ਹੀ ਧੀਆਂ ਪੁੱਤਰਾਂ ਦੀਆਂ ਲਾਸ਼ਾਂ ਖਾ ਜਾਣਗੇ। ਅਤੇ ਉਹ ਇੱਕ ਦੂਸਰੇ ਨੂੰ ਖਾਣ ਲੱਗ ਜਾਣਗੇ।’
10 “ਯਿਰਮਿਯਾਹ, ਇਹ ਗੱਲਾਂ ਤੂੰ ਲੋਕਾਂ ਨੂੰ ਦੱਸੇਁਗਾ। ਅਤੇ ਉਨ੍ਹਾਂ ਦੇ ਦੇਖਦਿਆਂ ਤੂੰ ਘੜਾ ਭੰਨ ਦੇਵੇਂਗਾ। 11 ਉਸ ਸਮੇਂ ਇਹ ਗੱਲਾਂ ਆਖੀ: ‘ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, ਮੈਂ ਯਹੂਦਾਹ ਦੀ ਕੌਮ ਨੂੰ ਅਤੇ ਯਰੂਸਲਮ ਦੇ ਸ਼ਹਿਰ ਨੂੰ ਉਸੇ ਤਰ੍ਹਾਂ ਭੰਨ ਦਿਆਂਗਾ ਜਿਵੇਂ ਕੋਈ ਮਿੱਟੀ ਦਾ ਘੜਾ ਭੰਨਦਾ ਹੈ! ਇਹ ਘੜਾ ਮੁੜ ਕੇ ਸਾਬਤ ਨਹੀਂ ਹੋ ਸੱਕਦਾ। ਯਹੂਦਾਹ ਦੀ ਕੌਮ ਨਾਲ ਵੀ ਅਜਿਹਾ ਹੀ ਹੋਵੇਗਾ। ਮੁਰਦਾ ਲੋਕ ਤੋਂਫੇਬ ਵਿੱਚ ਦੱਬੇ ਜਾਣਗੇ ਜਿੰਨਾ ਚਿਰ ਉੱਥੇ ਲੋਕਾਂ ਨੂੰ ਦੱਬਣ ਲਈ ਹੋਰ ਕਮਰੇ ਨਾ ਰਹਿ ਜਾਣ। 12 ਅਜਿਹਾ ਮੈਂ ਇਨ੍ਹਾਂ ਲੋਕਾਂ ਅਤੇ ਇਸ ਥਾਂ ਨਾਲ ਕਰਾਂਗਾ। ਮੈਂ ਇਸ ਸ਼ਹਿਰ ਨੂੰ ਤੋਂਫਬ ਵਾਂਗ ਬਣਾ ਦਿਆਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 13 ‘ਯਰੂਸ਼ਲਮ ਦੇ ਘਰ ਇਸ ਥਾਂ ਤੋਂਫਬ ਜਿੰਨੇ ਹੀ “ਨਾਪਾਕ” ਹੋਣਗੇ। ਰਾਜਿਆਂ ਦੇ ਮਹੱਲ ਇਸ ਥਾਂ, ਤੋਂਫਬ ਵਾਂਗ ਬਰਬਾਦ ਹੋ ਜਾਣਗੇ। ਕਿਉਂ ਕਿ ਲੋਕਾਂ ਨੇ ਝੂਠੇ ਦੇਵਤਿਆਂ ਦੀ ਇਨ੍ਹਾਂ ਘਰਾਂ ਦੀਆਂ ਛੱਤਾਂ ਉੱਤੇ ਉਪਾਸਨਾ ਕੀਤੀ ਸੀ। ਉਨ੍ਹਾਂ ਨੇ ਤਾਰਿਆਂ ਦੀ ਉਪਾਸਨਾ ਕੀਤੀ ਸੀ ਅਤੇ ਉਨ੍ਹਾਂ ਦੀ ਇੱਜ਼ਤ ਲਈ ਬਲੀਆਂ ਚੜ੍ਹਾਈਆਂ ਸਨ। ਉਨ੍ਹਾਂ ਨੇ ਝੂਠੇ ਦੇਵਤਿਆਂ ਨੂੰ ਪੀਣ ਦੀਆਂ ਭੇਟਾਂ ਚੜ੍ਹਾਈਆਂ ਸਨ।’”
14 ਫ਼ੇਰ ਯਿਰਮਿਯਾਹ ਨੇ ਤੋਂਫਬ ਨੂੰ ਛੱਡ ਦਿੱਤਾ ਜਿੱਥੇ ਯਹੋਵਾਹ ਨੇ ਉਸ ਨੂੰ ਪ੍ਰਚਾਰ ਕਰਨ ਲਈ ਆਖਿਆ ਸੀ। ਯਿਰਮਿਯਾਹ ਯਹੋਵਾਹ ਦੇ ਮੰਦਰ ਵਿੱਚ ਗਿਆ ਅਤੇ ਮੰਦਰ ਦੇ ਵਰਾਂਡੇ ਵਿੱਚ ਖਲੋ ਗਿਆ। ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਆਖਿਆ: 15 “ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: ‘ਮੈਂ ਆਖਿਆ ਸੀ ਕਿ ਮੈਂ ਯਰੂਸ਼ਲਮ ਅਤੇ ਇਸਦੇ ਆਲੇ-ਦੁਆਲੇ ਦੇ ਪਿੰਡਾਂ ਲਈ ਬਹੁਤ ਬਿਪਤਾਵਾਂ ਲਿਆਵਾਂਗਾ। ਮੈਂ ਇਹ ਗੱਲਾਂ ਛੇਤੀ ਕਰਾਂਗਾ। ਕਿਉਂ? ਕਿਉਂ ਕਿ ਲੋਕ ਬਹੁਤ ਜ਼ਿੱਦੀ ਹਨ-ਉਨ੍ਹਾਂ ਨੇ ਮੈਨੂੰ ਸੁਣਨ ਅਤੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।’”
ਮਸੀਹ ਯਿਸੂ ਦੇ ਚੰਗੇ ਸੇਵਕ ਬਣੋ
6 ਇਹ ਗੱਲਾਂ ਓਥੋਂ ਦੇ ਭਰਾਵਾਂ ਅਤੇ ਭੈਣਾਂ ਨੂੰ ਦੱਸੋ। ਇਹ ਸਾਬਤ ਕਰ ਦੇਵੇਗਾ ਕਿ ਤੁਸੀਂ ਮਸੀਹ ਯਿਸੂ ਦੇ ਸੱਚੇ ਸੇਵਕ ਹੋ। ਤੁਸੀਂ ਸਾਬਤ ਕਰ ਦੇਵੋਂਗੇ ਕਿ ਤੁਸੀਂ ਵਿਸ਼ਵਾਸ ਦੇ ਬਚਨਾਂ ਦੁਆਰਾ ਅਤੇ ਉਨ੍ਹਾਂ ਸੱਚੇ ਉਪਦੇਸ਼ਾਂ ਦੁਆਰਾ, ਜਿਨ੍ਹਾਂ ਦਾ ਤੁਸੀਂ ਅਨੁਸਰਣ ਕੀਤਾ ਹੈ ਤਕੜੇ ਬਣ ਗਏ ਹੋ। 7 ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ। 8 ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ। 9 ਜੋ ਮੈਂ ਆਖ ਰਿਹਾਂ ਉਹ ਸੱਚ ਹੈ ਅਤੇ ਤੁਹਾਨੂੰ ਇਸ ਨੂੰ ਪੂਰੀ ਤਰ੍ਹਾਂ ਪ੍ਰਵਾਨ ਕਰ ਲੈਣਾ ਚਾਹੀਦਾ ਹੈ। 10 ਇਹੀ ਕਾਰਣ ਹੈ ਕਿ ਅਸੀਂ ਕੰਮ ਕਰਦੇ ਹਾਂ ਅਤੇ ਸੰਘਰਸ਼ ਕਰਦੇ ਹਾਂ; ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਵਿੱਚ ਆਸ ਰੱਖਦੇ ਹਾਂ। ਉਹ ਸਮੂਹ ਲੋਕਾਂ ਦਾ ਮੁਕਤੀਦਾਤਾ ਹੈ। ਖਾਸ ਤੌਰ ਤੇ ਜਿਹੜੇ ਲੋਕ ਉਸ ਵਿੱਚ ਨਿਹਚਾ ਰੱਖਦੇ ਹਨ।
11 ਹੁਕਮ ਦਿਉ ਅਤੇ ਇਨ੍ਹਾਂ ਗੱਲਾਂ ਦੇ ਉਪਦੇਸ਼ ਦਿਉ। 12 ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ।
13 ਲੋਕਾਂ ਨੂੰ ਪੋਥੀ ਦਾ ਪਾਠ ਸੁਣਾਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ। 14 ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ। 15 ਇਹ ਗੱਲਾਂ ਕਰਦੇ ਰਹੋ। ਇਨ੍ਹਾਂ ਗੱਲਾਂ ਨੂੰ ਕਰਨ ਲਈ ਆਪਣਾ ਜੀਵਨ ਅਰਪਨ ਕਰ ਦਿਉ। ਫ਼ੇਰ ਸਾਰੇ ਲੋਕ ਵੇਖ ਸੱਕਣਗੇ ਕਿ ਤੁਹਾਡਾ ਆਤਮਕ ਜੀਵਨ ਪ੍ਰਗਤੀ ਕਰ ਰਿਹਾ ਹੈ। 16 ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰੱਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸੱਕਦੇ ਹੋਂ, ਜਿਹੜੇ ਤੁਹਾਡੇ ਉਪਦੇਸ਼ ਸੁਣਦੇ ਹਨ।
2010 by World Bible Translation Center