Revised Common Lectionary (Semicontinuous)
5 ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ।
ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।
6 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
ਯਹੋਵਹ ਨੇ ਸਮੁੰਦਰ ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸ ਨੂੰ ਸਦਾ ਲਈ ਬਚਾਵੇਗਾ।
7 ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ
ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ
ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।
8 ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।
9 ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ।
ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ।
ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।
10 ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ,
ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ।
ਯਹੋਵਾਹ ਦੀ ਉਸਤਤਿ ਕਰੋ।
13 ਇਸ ਲਈ ਬੋਅਜ਼ ਨੇ ਰੂਥ ਨਾਲ ਸ਼ਾਦੀ ਕਰ ਲਈ ਯਹੋਵਾਹ ਦੀ ਰਜ਼ਾ ਨਾਲ ਰੂਥ ਗਰਭਵਤੀ ਹੋ ਗਈ ਅਤੇ ਉਸ ਨੇ ਇੱਕ ਪੁੱਤਰ ਜਨਮਿਆ। 14 ਨਗਰ ਦੀਆਂ ਔਰਤਾਂ ਨੇ ਨਾਓਮੀ ਨੂੰ ਆਖਿਆ, “ਯਹੋਵਾਹ ਦੀ ਉਸਤਤਿ ਹੋਵੇ ਜਿਸਨੇ ਤੈਨੂੰ ਇੱਕ ਛੁਟਕਾਰਾ ਦਿਵਾਉਣ ਵਾਲੇ ਤੋਂ ਬਿਨਾ ਨਹੀਂ ਛੱਡਿਆ। ਉਹ ਇਸਰਾਏਲ ਵਿੱਚ ਪ੍ਰਸਿਧ ਹੋਵੇ ਅਤੇ ਸਤਿਕਾਰਿਆ ਜਾਵੇ। 15 ਇਹ ਤੈਨੂੰ ਫ਼ੇਰ ਜਿਉਂਦਾ ਕਰੇਗਾ ਅਤੇ ਬੁੱਢਾਪੇ ਵੇਲੇ ਤੇਰੀ ਦੇਖ-ਭਾਲ ਕਰੇਗਾ। ਤੇਰੀ ਨੂੰਹ ਨੇ ਇਸ ਨੂੰ ਸੰਭਵ ਕੀਤਾ, ਉਸ ਨੇ ਇਹ ਬੱਚਾ ਤੇਰੇ ਲਈ ਪੈਦਾ ਕੀਤਾ ਹੈ ਉਹ ਤੈਨੂੰ ਪਿਆਰ ਕਰਦੀ ਹੈ ਅਤੇ ਉਹ ਤੇਰੇ ਲਈ ਸੱਤਾਂ ਪੁੱਤਰਾਂ ਨਾਲੋਂ ਵੀ ਬਿਹਤਰ ਹੈ।”
16 ਨਾਓਮੀ ਨੇ ਬੱਚਾ ਚੁੱਕਿਆ ਆੱਪਣੇ ਹੱਥਾਂ ਵਿੱਚ ਲਿਆ ਅਤੇ ਉਸਦੀ ਦੇਖ-ਭਾਲ ਕੀਤੀ। 17 ਗੁਆਂਢੀਆਂ ਨੇ ਬੱਚੇ ਦਾ ਨਾਮ ਰੱਖ ਦਿੱਤਾ। ਇਸ ਨੂੰ ਔਰਤਾਂ ਨੇ ਆਖਿਆ, “ਨਾਓਮੀ ਕੋਲ ਹੁਣ ਇੱਕ ਪੁੱਤਰ ਹੈ।” ਅਤੇ ਉਨ੍ਹਾਂ ਨੇ ਉਸਦਾ ਨਾਮ ਓਬੇਦ ਰੱਖਿਆ। ਉਬੇਦ ਯੱਸੀ ਦਾ ਪਿਤਾ ਸੀ। ਅਤੇ ਯੱਸੀ ਰਾਜੇ ਦਾਊਦ ਦਾ ਪਿਤਾ ਸੀ।
11 ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਨੀਆਂ ਚਾਹੀਦੀਆਂ ਹਨ। 12 ਤੁਹਾਨੂੰ ਪਰਮੇਸ਼ੁਰ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿੱਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ। 13 ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿੱਥੇ ਧਾਰਮਿਕਤਾ ਵੱਸੇਗੀ।
14 ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂ ਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁੱਧ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ। 15 ਯਾਦ ਰੱਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦੱਸੀ ਸੀ ਜਦੋਂ ਉਸ ਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਸੂਝ ਦਿੱਤੀ ਸੀ। 16 ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹੜੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁੱਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਆਪ ਨੂੰ ਤਬਾਹ ਕਰ ਰਹੇ ਹਨ।
17 ਪਿਆਰੇ ਮਿੱਤਰੋ, ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੁਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅੜ੍ਹਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ। 18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧੋ। ਹੁਣ ਅਤੇ ਸਦਾ ਲਈ ਮਹਿਮਾ ਉਸ ਨੂੰ ਹੋਵੇ। ਆਮੀਨ।
2010 by World Bible Translation Center