Revised Common Lectionary (Semicontinuous)
ਅਲਫ਼
119 ਸ਼ੁੱਧ ਜੀਵਨ ਜਿਉਣ ਵਾਲੇ ਲੋਕ ਖੁਸ਼ ਹਨ।
ਉਹ ਲੋਕ ਯਹੋਵਾਹ ਦੀਆਂ ਸਿੱਖਿਆਵਾਂ ਉੱਤੇ ਚੱਲਦੇ ਹਨ।
2 ਜਿਹੜੇ ਲੋਕ ਯਹੋਵਾਹ ਦੇ ਕਰਾਰ ਨੂੰ ਮੰਨਦੇ ਹਨ ਉਹ ਖੁਸ਼ ਹਨ।
ਉਹ ਸਲਾਹ ਲਈ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ ਪੁੱਛਦੇ ਹਨ।
3 ਉਹ ਲੋਕ ਬੁਰੇ ਕੰਮ ਨਹੀਂ ਕਰਦੇ,
ਉਹ ਯਹੋਵਾਹ ਨੂੰ ਮੰਨਦੇ ਹਨ।
4 ਯਹੋਵਾਹ, ਤੁਸਾਂ ਸਾਨੂੰ ਆਦੇਸ਼ ਦਿੱਤੇ ਸਨ।
ਅਤੇ ਤੁਸੀਂ ਸਾਨੂੰ ਉਨ੍ਹਾਂ ਆਦੇਸ਼ਾਂ ਨੂੰ ਪੂਰੀ ਤਰ੍ਹਾਂ ਮੰਨਣ ਲਈ ਆਖਿਆ ਸੀ।
5 ਜੇ ਮੈਂ ਸਦਾ ਤੁਹਾਡੇ ਆਦੇਸ਼ਾਂ ਨੂੰ ਮੰਨਾਗਾ, ਯਹੋਵਾਹ।
6 ਫ਼ੇਰ ਮੈਂ ਕਦੇ ਵੀ ਸ਼ਰਮਸਾਰ ਨਹੀਂ ਹੋਵਾਗਾ।
ਜਦੋਂ ਮੈਂ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਾਂਗਾ।
7 ਫ਼ੇਰ ਮੈਂ ਸੱਚਮੁੱਚ ਤੁਹਾਡਾ ਮਾਣ ਕਰ ਸੱਕਾਂਗਾ।
ਜਦੋਂ ਮੈਂ ਤੁਹਾਡੀ ਨਿਰਪੱਖਤਾ ਅਤੇ ਨੇਕੀ ਦਾ ਅਧਿਐਨ ਕਰਾਂਗਾ।
8 ਯਹੋਵਾਹ, ਮੈਂ ਤੁਹਾਡੇ ਆਦੇਸ਼ ਮੰਨਾਗਾ।
ਇਸ ਲਈ ਕਿਰਪਾ ਕਰਕੇ ਮੈਨੂੰ ਛੱਡ ਕੇ ਨਾ ਜਾਵੋ।
ਇਸਰਾਏਲੀ ਆਪਣੀ ਧਰਤੀ ਉੱਤੇ ਵਾਪਿਸ ਪਰਤਨਗੇ
30 “ਇਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖੀਆਂ ਹਨ, ਤੁਹਾਡੇ ਨਾਲ ਵਾਪਰਨਗੀਆਂ। ਤੁਸੀਂ ਅਸੀਸਾਂ ਤੋਂ ਚੰਗੀਆਂ ਚੀਜ਼ਾਂ ਪ੍ਰਾਪਤ ਕਰੋਂਗੇ ਅਤੇ ਸਰਾਪਾ ਤੋਂ ਮੰਦੀਆਂ ਚੀਜ਼ਾਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੂਰ ਹੋਰਨਾ ਦੇਸ਼ਾਂ ਵਿੱਚ ਭੇਜੇਗਾ ਅਤੇ ਫ਼ੇਰ ਤੁਸੀਂ ਆਪਣੇ ਹੋਸ਼ ਵਿੱਚ ਆ ਜਾਵੋਂਗੇ। 2 ਉਸ ਸਮੇਂ, ਤੁਸੀਂ ਅਤੇ ਤੁਹਾਡੇ ਉੱਤਰਾਧਿਕਾਰੀ ਯਹੋਵਾਹ, ਆਪਣੇ ਪਰਮੇਸ਼ੁਰ, ਵੱਲ ਪਰਤ ਆਵੋਂਗੇ। ਤੁਸੀਂ ਤਨੋ-ਮਨੋ ਅਤੇ ਪੂਰੀ ਤਰ੍ਹਾਂ ਉਸ ਦੇ ਉਨ੍ਹਾਂ ਆਦੇਸ਼ਾ ਦਾ ਪਾਲਣ ਕਰੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੱਤੇ ਹਨ। 3 ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਉੱਪਰ ਮਿਹਰਬਾਨ ਹੋਵੇਗਾ। ਯਹੋਵਾਹ ਤੁਹਾਨੂੰ ਫ਼ੇਰ ਤੋਂ ਆਜ਼ਾਦ ਕਰ ਦੇਵੇਗਾ ਅਤੇ ਤੁਹਾਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਫ਼ੇਰ ਵਾਪਸ ਲਿਆਵੇਗਾ ਜਿਨ੍ਹਾਂ ’ਚ ਉਸ ਨੇ ਉਸ ਨੂੰ ਖਿਡਾਇਆ ਸੀ। 4 ਭਾਵੇਂ ਤੁਹਾਨੂੰ ਧਰਤੀ ਦੇ ਦੂਰ ਦੁਰਾਡੇ ਹਿਸਿਆਂ ਵੱਲ ਭੇਜਿਆ ਗਿਆ ਸੀ, ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਕੱਠਿਆ ਕਰੇਗਾ ਅਤੇ ਉੱਥੋਂ ਵਾਪਸ ਲਿਆਵੇਗਾ। 5 ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲਿਆਵੇਗਾ ਜਿਹੜੀ ਤੁਹਾਡੇ ਤੁਹਾਡੇ ਪੁਰਖਿਆਂ ਕੋਲ ਸੀ, ਅਤੇ ਉਹ ਧਰਤੀ ਤੁਹਾਡੀ ਬਣ ਜਾਵੇਗੀ। ਉਹ ਤੁਹਾਨੂੰ ਅਸੀਂਸਾ ਦੇਵੇਗਾ ਅਤੇ ਤੁਹਾਡੇ ਕੋਲ ਤੁਹਾਡੇ ਪੁਰਿਖਆ ਨਾਲੋਂ ਵੀ ਵੱਧ ਹੋਵਗਾ। ਤੁਹਾਡੀ ਕੌਮ ਵਿੱਚ ਪਹਿਲਾ ਨਾਲੋਂ ਕਿਤੇ ਵੱਧ ਲੋਕ ਹੋਣਗੇ। 6 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦਿਲਾ ਅਤੇ ਤੁਹਾਡੇ ਬੱਚਿਆਂ ਦੇ ਦਿਲਾ ਦੀ ਸੁੰਨਤ ਕਰੇਗਾ। ਫ਼ੇਰ ਤੁਸੀਂ ਆਪਣੇ ਯਹੋਵਾਹ ਨੂੰ ਤਹੇ ਦਿਲੋਂ ਪਿਆਰ ਕਰੋਗੇ ਅਤੇ ਜੀਵੋਗੇ!
7 “ਫ਼ੇਰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਰਜ਼ਾ ਨਾਲ ਉਹ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਦੁਸ਼ਮਣਾ ਨਾਲ ਵਾਪਰਨਗੀਆਂ। ਕਿਉਂਕਿ ਉਹ ਲੋਕ ਤੁਹਾਨੂੰ ਨਫ਼ਰਤ ਕਰਦੇ ਹਨ ਅਤੇ ਤੁਹਾਨੂੰ ਦੁੱਖ ਦਿੰਦੇ ਹਨ। 8 ਤੁਸੀਂ ਇੱਕ ਵਾਰ ਫ਼ੇਰ ਯਹੋਵਾਹ ਦੀ ਆਵਾਜ਼ ਦਾ ਪਾਲਣ ਕਰੋਂਗੇ। ਤੁਸੀਂ ਉਨ੍ਹਾਂ ਸਾਰੇ ਹੁਕਮਾ ਨੂੰ ਮੰਨੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। 9 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਕਾਮਯਾਬੀ ਦੇਵੇਗਾ। ਉਹ ਤੁਹਾਨੂੰ ਬਹੁਤ ਔਲਾਦ ਦੀ ਅਸੀਸ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਅਸੀਸ ਦੇਵੇਗਾ-ਉਨ੍ਹਾਂ ਦੇ ਬਹੁਤ ਸਾਰੇ ਵੱਛੇ ਹੋਣਗੇ। ਉਹ ਤੁਹਾਡੇ ਖੇਤਾਂ ਨੂੰ ਅਸੀਸ ਦੇਵੇਗਾ-ਉਨ੍ਹਾਂ ਵਿੱਚ ਬਹੁਤ ਚੰਗੀਆਂ ਫ਼ਸਲਾਂ ਹੋਣਗੀਆਂ। ਯਹੋਵਾਹ ਤੁਹਾਡਾ ਭਲਾ ਕਰੇਗਾ। ਯਹੋਵਾਹ ਇੱਕ ਵਾਰ ਫ਼ੇਰ ਤੁਹਾਡਾ ਭਲਾ ਕਰਕੇ ਪ੍ਰਸੰਨ ਹੋਵੇਗਾ ਜਿਹਾ ਕਿ ਉਹ ਤੁਹਾਡੇ ਪੁਰਖਿਆਂ ਦਾ ਭਲਾ ਕਰਕੇ ਹੁੰਦਾ ਸੀ।
ਪਰਮੇਸ਼ੁਰ ਦੇ ਨੇਮ ਅਤੇ ਲੋਕਾਂ ਦੀਆਂ ਰੀਤਾਂ(A)
15 ਤਦ ਕੁਝ ਫ਼ਰੀਸੀ ਤੇ ਨੇਮ ਦੇ ਉਪਦੇਸ਼ਕ ਯਿਸੂ ਕੋਲ ਆਏ। ਉਹ ਯਰੂਸ਼ਲਮ ਤੋਂ ਉਸ ਕੋਲ ਆਏ ਤੇ ਕਿਹਾ। 2 “ਤੇਰੇ ਚੇਲੇ ਸਾਡੇ ਵਡੇਰਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਤੇਰੇ ਚੇਲੇ ਭੋਜਨ ਖਾਣ ਤੋਂ ਪਹਿਲਾਂ ਹੱਥ ਕਿਉਂ ਨਹੀਂ ਧੋਂਦੇ?”
3 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਨਾ ਕਿਉਂ ਕਰਦੇ ਹੋ? 4 ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, [a] ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’ [b] 5 ਪਰ ਤੁਸੀਂ ਉਪਦੇਸ਼ ਦਿੰਦੇ ਹੋ ਕਿ ਜਿਹੜਾ ਵਿਅਕਤੀ ਆਪਣੇ ਪਿਤਾ ਜਾਂ ਮਾਤਾ ਨੂੰ ਆਖ ਸੱਕਦਾ ਹੈ, ਮੇਰੇ ਕੋਲ ਕੁਝ ਹੈ ਜੋ ਮੈਂ ਤੁਹਾਡੀ ਸਹਾਇਤਾ ਲਈ ਇਸਤੇਮਾਲ ਕਰ ਸੱਕਦਾ ਹਾਂ ਪਰ ਇਹ ਮੈਂ ਤੁਹਾਡੀ ਸਹਾਇਤਾ ਕਰਨ ਲਈ ਇਸਤੇਮਾਲ ਨਹੀਂ ਕਰਾਂਗਾ। ਮੈਂ ਇਹ ਪਰਮੇਸ਼ੁਰ ਨੂੰ ਦੇਵਾਂਗਾ। 6 ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ। 7 ਹੇ ਕਪਟੀਓ; ਯਸਾਯਾਹ ਨੇ ਤੁਹਾਡੇ ਬਾਰੇ ਠੀਕ ਅਗੰਮ ਵਾਕ ਕੀਤਾ ਹੈ ਕਿ:
8 ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ,
ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
9 ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ
ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।’” (B)
2010 by World Bible Translation Center