Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 146

146 ਯਹੋਵਾਹ ਦੀ ਉਸਤਤਿ ਕਰੋ।
    ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।
ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ।
    ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।
ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ।
    ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।
ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ।
    ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।
ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ।
    ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।
ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
    ਯਹੋਵਹ ਨੇ ਸਮੁੰਦਰ ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸ ਨੂੰ ਸਦਾ ਲਈ ਬਚਾਵੇਗਾ।
ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ
    ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ
ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।
    ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
    ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।
ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ।
    ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ।
    ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।
10 ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ,
    ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ।

ਯਹੋਵਾਹ ਦੀ ਉਸਤਤਿ ਕਰੋ।

ਗਿਣਤੀ 15:17-26

17 ਯਹੋਵਾਹ ਨੇ ਮੂਸਾ ਨੂੰ ਆਖਿਆ, 18 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਦੱਸ: ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂ ਜਿੱਥੇ ਮੈਂ ਤੁਹਾਨੂੰ ਲਿਜਾ ਰਿਹਾ ਹਾਂ, 19 ਅਤੇ ਉਹ ਅਨਾਜ ਖਾਵੋ ਜੋ ਉਸ ਧਰਤੀ ਉਤੇ ਉੱਗਦਾ ਤੁਹਾਨੂੰ ਉਸ ਭੋਜਨ ਦਾ ਇੱਕ ਹਿੱਸਾ ਯਹੋਵਾਹ ਨੂੰ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ। 20 ਤੁਸੀਂ ਅਨਾਜ ਇਕੱਠਾ ਕਰੋਂਗੇ ਅਤੇ ਉਸ ਨੂੰ ਪੀਹਕੇ ਰੋਟੀ ਲਈ ਆਟੇ ਦੀ ਤੌਣ ਤਿਆਰ ਕਰੋਂਗੇ। ਤੁਹਾਨੂੰ ਉਸਦੀ ਪਹਿਲੀ ਤੌਣ ਯਹੋਵਾਹ ਅੱਗੇ ਸੁਗਾਤ ਵਜੋਂ ਭੇਟ ਕਰਨੀ ਚਾਹੀਦੀ ਹੈ ਇਹ ਖਲਵਾੜੇ ਵਿੱਚੋਂ ਨਿਕਲਣ ਵਾਲੇ ਅਨਾਜ ਵਰਗੀ ਹੋਵੇਗੀ। 2 ਇਹ ਬਿਧੀ ਹਮੇਸ਼ਾ ਲਈ ਹੋਵਗੀ ਤੁਸੀਂ ਪਲੋਠੀ ਦੀ ਤੌਣ ਯਹੋਵਾਹ ਅੱਗੇ ਸੁਗਾਤ ਵਜੋਂ ਭੇਟ ਕਰੋਂਗੇ। 21-22 ਹੁਣ ਤੁਹਾਨੂੰ ਉਸ ਹਾਲਤ ਵਿੱਚ ਕੀ ਕਰਨਾ ਚਾਹੀਦਾ ਹੈ ਜਦੋਂ ਤੁਸੀਂ ਕੋਈ ਗਲਤੀ ਕਰ ਬੈਠੋ ਜਾਂ ਉਨ੍ਹਾਂ ਆਦੇਸ਼ਾ ਦੀ ਪਾਲਣਾ ਕਰਨੀ ਭੁੱਲ ਜਾਵੋਂ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ? 23 ਯਹੋਵਾਹ ਨੇ ਇਹ ਆਦੇਸ਼ ਮੂਸਾ ਦੇ ਰਾਹੀਂ ਤੁਹਾਨੂੰ ਦਿੱਤੇ ਸਨ। ਅਤੇ ਆਦੇਸ਼ ਸਦਾ ਲਈ ਹੋਣਗੇ। 24 ਇਸ ਲਈ, ਜੇਕਰ ਕੋਈ ਅਨਜਾਣੇ ਹੀ ਗਲਤੀ ਕਰਦਾ ਹੈ ਜਾਂ ਇਨ੍ਹਾਂ ਸਾਰੀਆਂ ਬਿਧੀਆਂ ਦੀ ਪਾਲਣਾ ਕਰਨੀ ਭੁੱਲ ਜਾਂਦਾ, ਉਸ ਨੂੰ ਕੀ ਕਰਨਾ ਚਾਹੀਦਾ ਹੈ? ਜੇ ਇਸਰਾਏਲ ਦੇ ਸਾਰੇ ਲੋਕਾਂ ਨੇ ਇਹ ਗਲਤੀ ਕੀਤੀ ਹੈ, ਤਾਂ ਉਨ੍ਹਾਂ ਸਾਰਿਆਂ ਨੂੰ ਇਕੱਠੇ ਹੋਕੇ ਯਹੋਵਾਹ ਨੂੰ ਹੋਮ ਦੀ ਭੇਟ ਵਜੋਂ ਇੱਕ ਵਹਿੜਕਾ ਚੜ੍ਹਾਉਣਾ ਚਾਹੀਦਾ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਇਹ ਵੀ ਚੇਤੇ ਰੱਖੋ ਕਿ ਬਲਦ ਦੀ ਭੇਟ ਦੇ ਨਾਲ ਅਨਾਜ ਅਤੇ ਪੀਣ ਦੀ ਭੇਟ ਅਤੇ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਦੇਣਾ ਹੈ।

25 “ਇਸ ਲਈ ਜਾਜਕ ਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਹੜੀਆਂ ਲੋਕਾਂ ਨੂੰ ਪਵਿੱਤਰ ਬਨਾਉਣ। ਉਸ ਨੂੰ ਇਹ ਗੱਲਾਂ ਇਸਰਾਏਲ ਦੇ ਸਮੂਹ ਲੋਕਾਂ ਲਈ ਕਰਨੀਆਂ ਚਾਹੀਦੀਆਂ ਹਨ। ਲੋਕਾਂ ਨੂੰ ਇਸ ਗੱਲ ਦਾ ਗਿਆਨ ਨਹੀਂ ਸੀ ਕਿ ਉਹ ਪਾਪ ਕਰ ਰਹੇ ਸਨ। ਪਰ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਿਆ ਉਹ ਯਹੋਵਾਹ ਲਈ ਸੁਗਾਤ ਲੈ ਕੇ ਆ ਗਏ। ਉਨ੍ਹਾਂ ਨੇ ਹੋਮ ਦੀ ਭੇਟ ਅਤੇ ਪਾਪ ਦੀ ਭੇਟ ਲਿਆਂਦੀ। ਇਸ ਲਈ ਲੋਕ ਬਖਸ਼ੇ ਜਾਣਗੇ। 26 ਇਸਰਾਏਲ ਦੇ ਸਮੂਹ ਲੋਕ ਅਤੇ ਹੋਰ ਸਾਰੇ ਲੋਕ ਜਿਹੜੇ ਉਨ੍ਹਾਂ ਦੇ ਦਰਮਿਆਨ ਰਹਿੰਦੇ ਹਨ, ਬਖਸ਼ੇ ਜਾਣਗੇ। ਉਹ ਇਸ ਲਈ ਬਖਸ਼ੇ ਜਾਣਗੇ ਕਿਉਂਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਉਹ ਪਾਪ ਕਰ ਰਹੇ ਸਨ।

ਰਸੂਲਾਂ ਦੇ ਕਰਤੱਬ 26:1-11

ਪੌਲੁਸ ਰਾਜਾ ਅਗ੍ਰਿਪਾ ਦੇ ਸਾਹਮਣੇ

26 ਅਗ੍ਰਿਪਾ ਨੇ ਪੌਲੁਸ ਨੂੰ ਆਖਿਆ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਤਾਂ ਪੌਲੁਸ ਆਪਣੇ ਹੱਥ ਨਾਲ ਲੋਕਾਂ ਨੂੰ ਸੁਨਣ ਦਾ ਇਸ਼ਾਰਾ ਕਰਦਿਆਂ ਹੋਇਆਂ ਆਖਣ ਲੱਗਾ। “ਹੇ ਰਾਜਾ ਅਗ੍ਰਿਪਾ, ਤੁਹਾਡੇ ਅੱਗੇ ਖੜ੍ਹਾ ਹੋਕੇ ਅੱਜ ਮੈਂ ਆਪਣੇ ਆਪਨੂੰ ਬੜਾ ਭਾਗਸ਼ਾਲੀ ਸਮਝਦਾ ਹਾਂ ਅਤੇ ਮੈਂ ਯਹੂਦੀਆਂ ਦੁਆਰਾ ਆਪਣੇ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਦਾ ਉੱਤਰ ਦੇਵਾਂਗਾ। ਮੈਂ ਵੱਧੇਰੇ ਖੁਸ਼ ਹਾਂ ਕਿਉਂਕਿ ਤੈਨੂੰ ਯਹੂਦੀ ਰਿਵਾਜ਼ਾਂ ਬਾਰੇ ਅਤੇ ਜਿਹੜੀਆਂ ਗੱਲਾਂ ਬਾਰੇ ਇਹ ਬਹਿਸ ਕਰਦੇ ਹਨ ਉਨ੍ਹਾਂ ਬਾਰੇ ਪੂਰਾ ਗਿਆਨ ਹੈ। ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸਬਰ ਨਾਲ ਸੁਣੋ।

“ਸਾਰੇ ਯਹੂਦੀ ਮੇਰੇ ਸਾਰੇ ਜੀਵਨ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਕਿਵੇਂ ਮੈਂ ਮੁਢੋ ਆਪਣੇ ਦੇਸ਼ ਵਿੱਚ ਰਿਹਾ ਹਾਂ ਅਤੇ ਬਾਦ ਵਿੱਚ ਯਰੂਸ਼ਲਮ ਦੇ ਵਿੱਚ। ਇਹ ਯਹੂਦੀ ਮੈਨੂੰ ਬੜੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸੱਕੱਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧੜਿਆਂ ਤੋਂ ਵੀ ਵੱਧੇਰੇ ਧਿਆਨ ਨਾਲ ਕਰਦੇ ਹਨ। ਹੁਣ ਮੈਂ ਉਸ ਵਿਸ਼ਵਾਸ ਕਾਰਣ ਕਚਿਹਰੀ ਦੇ ਸਾਹਮਣੇ ਖੜ੍ਹਾ ਹਾਂ ਜੋ ਮੈਨੂੰ ਉਸ ਵਾਅਦੇ ਕਾਰਣ ਮਿਲੀ ਹੈ ਜਿਹੜਾ ਪਰਮੇਸ਼ੁਰ ਨੇ ਸਾਡੇ ਬਜ਼ੁਰਗਿਆਂ ਨਾਲ ਕੀਤਾ ਸੀ। ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਪਰ ਸਾਡੀਆਂ ਬਾਰ੍ਹਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ। ਹੇ ਰਾਜਾ। ਇਸੇ ਆਸ ਦੇ ਵਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮੜ੍ਹ ਰਹੇ ਹਨ। ਤੁਸੀਂ ਇਸ ਗੱਲ ਨੂੰ ਅਸੰਭਵ ਕਿਉਂ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਵਾਲੇ?

“ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਾਹੀਦੀਆਂ ਹਨ। 10 ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬੜੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਵੀ ਹਾਂਮੀ ਭਰੀ। 11 ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।

Punjabi Bible: Easy-to-Read Version (ERV-PA)

2010 by World Bible Translation Center