Revised Common Lectionary (Semicontinuous)
ਨਿਰਦੇਸ਼ਕ ਲਈ। ਬੰਸਰੀਆਂ ਦੇ ਨਾਲ ਗਾਉਣ ਵਾਲਾ। ਦਾਊਦ ਦਾ ਇੱਕ ਗੀਤ।
5 ਹੇ ਯਹੋਵਾਹ, ਮੇਰੇ ਸ਼ਬਦਾਂ ਨੂੰ ਸੁਣੋ।
ਸਮਝੋ, ਮੈਂ ਕੀ ਆਖਣਾ ਚਾਹ ਰਿਹਾ ਹਾਂ।
2 ਮੇਰੇ ਪਰਮੇਸ਼ੁਰ ਅਤੇ ਮੇਰੇ ਰਾਜੇ,
ਮੇਰੀ ਪ੍ਰਾਰਥਨਾ ਨੂੰ ਸੁਣ।
3 ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ
ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ।
ਅਤੇ ਹਰ ਰੋਜ਼ ਅਮ੍ਰਿਤ ਵੇਲੇ ਤੂੰ ਮੇਰੀਆਂ ਪ੍ਰਾਰਥਨਾ ਨੂੰ ਸੁਣਦਾ ਹੈਂ।
4 ਹੇ ਪਰਮੇਸ਼ੁਰ, ਤੁਸੀਂ ਮੰਦੇ ਲੋਕਾਂ ਨੂੰ ਆਪਣੇ ਨੇੜੇ ਪਸੰਦ ਨਹੀਂ ਕਰਦੇ।
ਮੰਦੇ ਲੋਕ ਤੇਰੀ ਉਪਾਸਨਾ ਨਹੀਂ ਕਰ ਸੱਕਦੇ।
5 ਮੂਰਖ ਤੇਰੇ ਨਜ਼ਦੀਕ ਨਹੀਂ ਆ ਸੱਕਦੇ।
ਤੁਸੀਂ ਉਨ੍ਹਾਂ ਨੂੰ ਨਫ਼ਰਤ ਕਰਦੇ ਹੋਂ ਜਿਹੜੇ ਬਦੀ ਕਰਦੇ ਹਨ।
6 ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੇ ਹੋ ਜਿਹੜੇ ਝੂਠ ਬੋਲਦੇ ਹਨ।
ਤੁਸੀਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦੇ ਹੋ ਜਿਹੜੇ ਦੂਸਰਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਬਨਾਉਂਦੇ ਹਨ।
7 ਪਰ ਯਹੋਵਾਹ, ਤੇਰੀ ਵੱਡੀ ਮਿਹਰ ਕਾਰਣ, ਮੈਂ ਤੇਰੇ ਅੰਦਰ ਆਵਾਂਗਾ।
ਮੈਂ ਤੇਰੇ ਪਵਿੱਤਰ ਮੰਦਰ ਨੂੰ ਡਰ ਅਤੇ ਸ਼ਰਧਾ ਨਾਲ ਆਪਣਾ ਸੀਸ ਝੁਕਾਵਾਂਗਾ। ਯਹੋਵਾਹ।
8 ਹੇ ਯਹੋਵਾਹ, ਲੋਕੀ ਸਿਰਫ਼ ਮੇਰੀਆਂ ਕਮਜ਼ੋਰੀਆਂ ਨੂੰ ਹੀ ਲੱਭਦੇ ਹਨ।
ਇਸ ਲਈ ਮੈਨੂੰ ਆਪਣੇ ਜੀਵਨ ਦੀ ਸਹੀ ਜਾਂਚ ਸਿੱਖਾ
ਤਾਂ ਕਿ ਉਸਦਾ ਅਨੁਸਰਣ ਕਰਨਾ ਮੇਰੇ ਲਈ ਸੁਖਾਲਾ ਹੋਵੇ।
ਬਨ-ਹਦਦ ਅਤੇ ਅਹਾਬ ਦਾ ਜੰਗ ਤੇ ਜਾਣਾ
20 ਬਨ-ਹਦਦ ਅਰਾਮ ਦਾ ਪਾਤਸ਼ਾਹ ਸੀ। ਉਸ ਨੇ ਆਪਣੀ ਸਾਰੀ ਸੈਨਾ ਇਕੱਠੀ ਕੀਤੀ। ਉਸ ਨਾਲ 32 ਰਾਜੇ ਉਸ ਸੰਗ ਸਨ, ਜਿਨ੍ਹਾਂ ਕੋਲ ਘੋੜੇ ਅਤੇ ਰੱਥ ਵੀ ਸਨ। ਉਨ੍ਹਾਂ ਸਾਮਰਿਯਾ ਤੇ ਹਮਲਾ ਕੀਤਾ ਅਤੇ ਉਸ ਦੇ ਵਿਰੁੱਧ ਲੜੇ। 2 ਰਾਜੇ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਅੰਦਰ ਸੰਦੇਸ਼ਵਾਹਕ ਭੇਜੇ। 3 ਸੰਦੇਸ਼ ਇਹ ਸੀ ਕਿ, “ਬਨ-ਹਦਦ ਆਖਦਾ ਹੈ, ‘ਤੂੰ ਆਪਣਾ ਚਾਂਦੀ-ਸੋਨਾ ਮੈਨੂੰ ਦੇ ਦੇ ਅਤੇ ਤੂੰ ਆਪਣੀਆਂ ਇਸਤ੍ਰੀਆਂ ਅਤੇ ਬੱਚੇ ਵੀ ਮੈਨੂੰ ਦੇ।’”
4 ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, “ਹੇ ਮੇਰੇ ਪਾਤਸ਼ਾਹ! ਮੇਰੇ ਸੁਆਮੀ। ਮੈਂ ਮੰਨਦਾ ਹਾਂ ਕਿ ਜੋ ਕੁਝ ਹੁਣ ਮੇਰਾ ਹੈ ਉਹ ਤੁਹਾਡਾ ਹੀ ਹੈ।”
5 ਤਦ ਸੰਦੇਸ਼ਵਾਹਕ ਅਹਾਬ ਕੋਲ ਵਾਪਸ ਆ ਅਤੇ ਆਖਿਆ, “ਬਨ-ਹਦਦ ਆਖਦਾ ਹੈ, ‘ਮੈਂ ਪਹਿਲਾਂ ਹੀ ਤੈਨੂੰ ਤੇਰੀ ਸਾਰੀ ਚਾਂਦੀ, ਸੋਨਾ, ਪਤਨੀਆਂ ਅਤੇ ਬੱਚੇ ਮੈਨੂੰ ਦੇਣ ਲਈ ਕਿਹਾ ਸੀ। 6 ਪਰ ਹੁਣ ਮੈਂ ਕੱਲ ਇਸ ਵੇਲੇ ਆਪਣਿਆਂ ਅਫ਼ਸਰਾਂ ਨੂੰ ਤੇਰੇ ਕੋਲ ਭੇਜਾਂਗਾ ਤੇ ਉਹ ਤੇਰੇ ਮਹਿਲ ਅਤੇ ਤੇਰੇ ਸੇਵਕਾਂ ਤੇ ਅਫ਼ਸਰਾਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਜੋ ਕੁਝ ਵੀ ਤੇਰੀ ਨਜ਼ਰ ਵਿੱਚ ਵੱਧੀਆਂ ਹੈ ਉਹ ਆਪਣੇ ਹੱਥਾਂ ਵਿੱਚ ਚੁੱਕ ਕੇ ਮੇਰੇ ਕੋਲ ਲੈ ਆਉਣਗੇ।’”
7 ਤਾਂ ਅਹਾਬ ਪਾਤਸ਼ਾਹ ਨੇ ਦੇਸ ਦੇ ਸਾਰੇ ਬਜ਼ੁਰਗਾਂ ਦੀ ਇੱਕ ਸਭਾ ਬੁਲਾਈ ਅਤੇ ਆਖਿਆ, “ਵੇਖੋ, ਬਨ-ਹਦਦ ਸਾਨੂੰ ਨੁਕਸਾਨ ਪਹੁੰਚਾਉਣਾ ਚਾਹ ਰਿਹਾ ਹੈ! ਉਸ ਨੇ ਮੈਥੋਂ ਮੇਰੀਆਂ ਪਤਨੀਆਂ, ਮੇਰੇ ਬੱਚੇ ਤੇ ਮੇਰਾ ਸੋਨਾ-ਚਾਂਦੀ ਮੰਗਿਆ ਹੈ, ਅਤੇ ਮੈਂ ਉਸ ਨੂੰ ਮਨ੍ਹਾ ਨਹੀਂ ਕੀਤਾ। ਹੁਣ ਉਹ ਮੇਰੀ ਹਰ ਵਸਤੂ ਹਥਿਆਉਣਾ ਚਾਹੁੰਦਾ ਹੈ।”
8 ਪਰ ਅੱਗੋਂ ਸਾਰੇ ਬਜ਼ੁਰਗਾਂ ਨੇ ਤੇ ਸਾਰੇ ਲੋਕਾਂ ਨੇ ਆਖਿਆ, “ਉਸ ਦੀ ਨਾ ਸੁਣੋ! ਉਸਦਾ ਕਹਿਣਾ ਨਾ ਮੰਨੋ।”
9 ਤਾਂ ਅਹਾਬ ਨੇ ਬਨ-ਹਦਦ ਨੂੰ ਇਹ ਕਹਿੰਦਿਆਂ ਸੁਨੇਹਾ ਭੇਜਿਆ, “ਤੂੰ ਜੋ ਪਹਿਲਾਂ ਕਿਹਾ ਸੀ ਮੈਂ ਉਹੀ ਕਰਾਂਗਾ, ਪਰ ਮੈਂ ਤੇਰਾ ਦੂਸਰਾ ਆਦੇਸ਼ ਨਹੀਂ ਮੰਨ ਸੱਕਦਾ।”
ਬਨ-ਹਦਦ ਦੇ ਆਦਮੀਆਂ ਨੇ ਇਹ ਸੁਨੇਹਾ ਪਾਤਸ਼ਾਹ ਨੂੰ ਦਿੱਤਾ। 10 ਤਾਂ ਫ਼ਿਰ ਉਹ ਬਨ-ਹਦਦ ਤੋਂ ਇਹ ਕਹਿੰਦਿਆਂ ਇੱਕ ਹੋਰ ਸੁਨੇਹਾ ਲੈਕੈ ਆਏ, “ਮੈਂ ਸਾਮਰਿਯਾ ਨੂੰ ਬਿਲਕੁਲ ਤਬਾਹ ਕਰ ਦੇਵਾਂਗਾ। ਮੈਂ ਇਕਰਾਰ ਕਰਦਾ ਹਾਂ ਕਿ ਇਸ ਜਗ੍ਹਾ ਤੇ ਕੁਝ ਵੀ ਨਹੀਂ ਬਚੇਗਾ! ਇੱਥੇ ਮੇਰੇ ਆਦਮੀਆਂ ਦੇ ਉਨ੍ਹਾਂ ਦੇ ਘਰਾਂ ਨੂੰ ਇੱਕ ਨਿਸ਼ਾਨੀ ਵਜੋਂ ਲਿਜਾਣ ਲਈ ਵੀ ਕਾਫ਼ੀ ਨਹੀਂ ਬਚੇਗਾ।”
11 ਜਵਾਬ ’ਚ ਰਾਜੇ ਆਹਾਬ ਨੇ ਆਖਿਆ, “ਬਨ-ਹਦਦ ਨੂੰ ਆਖੋ ਕਿ ਸਿਪਾਹੀ ਜੰਗ ਤੋਂ ਬਾਅਦ ਸ਼ੇਖੀ ਮਾਰਦੇ ਹਨ ਪਹਿਲਾਂ ਨਹੀਂ।”
12 ਜਦੋਂ ਬਨ-ਹਦਦ ਪਾਤਸ਼ਾਹ ਦੂਜੇ ਰਾਜਿਆਂ ਨਾਲ ਆਪਣੇ ਤੰਬੂ ਵਿੱਚ ਮੈਅ ਪੀ ਰਿਹਾ ਸੀ, ਤਾਂ ਸੰਦੇਸ਼ਵਾਹਕ ਨੇ ਆਕੇ ਉਸ ਨੂੰ ਪਾਤਸ਼ਾਹ ਆਹਾਬ ਦਾ ਸੰਦੇਸ਼ ਦਿੱਤਾ। ਬਨ-ਹਦਦ ਪਾਤਸ਼ਾਹ ਨੇ ਸ਼ਹਿਰ ਉੱਤੇ ਹਮਲਾ ਕਰਨ ਲਈ ਆਪਣੇ ਆਦਮੀਆਂ ਨੂੰ ਤਿਆਰੀ ਕਰਨ ਲਈ ਆਖਿਆ। ਇਹ ਸੁਣ ਕੇ, ਉਸ ਦੇ ਆਦਮੀ ਸ਼ਹਿਰ ਵੱਲ ਅੱਗੇ ਵੱਧਣ ਲੱਗੇ।
13 ਉਸੀ ਵਕਤ ਇੱਕ ਨਬੀ ਅਹਾਬ ਪਾਤਸ਼ਾਹ ਕੋਲ ਗਿਆ ਅਤੇ ਕਿਹਾ, “ਹੇ ਅਹਾਬ ਪਾਤਸ਼ਾਹ! ਯਹੋਵਾਹ ਇਉਂ ਫ਼ਰਮਾਉਂਦਾ ਹੈ ਕਿ, ਕੀ ਤੂੰ ਇਹ ਵੱਡਾ ਸਾਰਾ ਦਲ ਵੇਖਿਆ ਹੈ? ਵੇਖ! ਇਸ ਨੂੰ ਮੈਂ ਅੱਜ ਤੇਰੇ ਹੱਥ ਕਰ ਦੇਵਾਂਗਾ। ਤੂੰ ਅੱਜ ਇਨ੍ਹਾਂ ਨੂੰ ਹਾਰ ਦੇਵੇਂਗਾ ਤਾਂ ਤੂੰ ਜਾਣ ਜਾਵੇਂਗਾ ਕਿ ਮੈਂ ਯਹੋਵਾਹ ਹਾਂ।”
14 ਅਹਾਬ ਨੇ ਆਖਿਆ, “ਕਿਸ ਦੇ ਰਾਹੀਂ ਤੂੰ ਉਨ੍ਹਾਂ ਨੂੰ ਹਰਾਵੇਂਗਾ?”
ਨਬੀ ਨੇ ਜਵਾਬ ਦਿੱਤਾ, “ਯਹੋਵਾਹ ਇਉਂ ਫ਼ਰਮਾਉਂਦਾ ਹੈ, ਸਰਕਾਰੀ ਅਫ਼ਸਰਾਂ ਦੇ ਜਵਾਨ ਸਹਾਇਕਾਂ ਰਾਹੀਂ।”
ਤਾਂ ਫ਼ਿਰ ਉਸ ਨੇ ਪੁੱਛਿਆ, “ਕੌਣ ਮੁੱਖ ਸੈਨਾ ਨੂੰ ਹੁਕਮ ਦੇਵੇਗਾ ਅਤੇ ਯੁੱਧ ਕਰੇਗਾ?”
ਨਬੀ ਨੇ ਕਿਹਾ, “ਤੂੰ ਜੰਗ ਸ਼ੁਰੂ ਕਰੇਂਗਾ!”
15 ਤਾਂ ਅਹਾਬ ਨੇ ਜਵਾਨ ਮਦਦਗਾਰ ਜਿਹੜੇ ਸਰਕਾਰੀ ਅਫ਼ਸਰ ਸਨ ਉਨ੍ਹਾਂ ਨੂੰ ਇਕੱਠਿਆਂ ਕੀਤਾ। ਇਹ 232 ਨੌਜੁਆਨ ਸਨ। ਫ਼ਿਰ ਪਾਤਸ਼ਾਹ ਨੇ ਇਸਰਾਏਲ ਦੀ ਸਾਰੀ ਸੈਨਾ ਨੂੰ ਇੱਕਤਰ ਕੀਤਾ ਜੋ ਕਿ ਕੁਲ ਸੰਖਿਆ ਵਿੱਚ 7,000 ਸੀ।
16 ਦੁਪਿਹਰ ਵੇਲੇ ਜਦੋਂ ਬਨ-ਹਦਦ ਅਤੇ 32 ਹੋਰ ਰਾਜੇ ਜਿਹੜੇ ਉਸ ਦੇ ਨਾਲ ਜੁੜੇ ਹੋਏ ਸਨ ਆਪਣੇ ਤੰਬੂਆਂ ਵਿੱਚ ਸ਼ਰਾਬੀ ਹੋਏ ਪਏ ਸਨ, ਅਹਾਬ ਪਾਤਸ਼ਾਹ ਨੇ ਆਪਣਾ ਹਮਲਾ ਸ਼ੁਰੂ ਕੀਤਾ। 17 ਨੌਜੁਆਨਾਂ ਨੇ ਪਹਿਲਾਂ ਹਮਲਾ ਸ਼ੁਰੂ ਕੀਤਾ ਤਾਂ ਬਨ-ਹਦਦ ਪਾਤਸ਼ਾਹ ਨੇ ਆਦਮੀਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਮਨੁੱਖ ਸਾਮਰਿਯਾ ਤੋਂ ਨਿਕਲੇ ਹਨ। 18 ਤਾਂ ਬਨ-ਹਦਦ ਨੇ ਕਿਹਾ, “ਭਾਵੇਂ ਉਹ ਸੁਲਾਹ ਲਈ ਨਿਕਲੇ ਹੋਣ ਭਾਵੇਂ ਲੜਾਈ ਲਈ, ਉਨ੍ਹਾਂ ਨੂੰ ਜਿਉਂਦੇ ਫ਼ੜ ਲਵੋ।”
19 ਅਹਾਬ ਪਾਤਸ਼ਾਹ ਦੇ ਨੌਜੁਆਨ ਸਰਦਾਰ ਇਸ ਜੰਗ ਦੇ ਆਗੂ ਸਨ ਜਿਨ੍ਹਾਂ ਦੇ ਇਸਰਾਏਲੀ ਲੋਕ ਮਗਰ ਸਨ। 20 ਹਰ ਇਸਰਾਏਲੀ ਬੰਦੇ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਜਿਸ ਨਾਲ ਅਰਾਮੀ ਲੋਕ ਭੱਜ ਨਿਕਲੇ। ਇਸਰਾਏਲੀ ਸੈਨਾ ਨੇ ਉਨ੍ਹਾਂ ਦਾ ਪਿੱਛਾ ਕੀਤਾ। ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਅਤੇ ਆਪਣੇ ਕੁਝ ਘੋੜ-ਸਵਾਰ ਸਿਪਾਹੀਆਂ ਨਾਲ ਬਚ ਨਿਕਲਿਆ। 21 ਇਸਰਾਏਲ ਦਾ ਰਾਜਾ ਬਾਹਰ ਆਇਆ ਅਤੇ ਘੋੜਿਆਂ ਅਤੇ ਰੱਥਾਂ ਉੱਤੇ ਹਮਲਾ ਕਰ ਦਿੱਤਾ। ਇਸ ਤਰ੍ਹਾਂ ਰਾਜੇ ਆਹਾਬ ਨੇ ਅਰਾਮੀ ਸੈਨਾ ਨੂੰ ਵੱਡੀ ਹਾਰ ਦਿੱਤੀ।
22 ਤਾਂ ਫੇਰ ਨਬੀ ਅਹਾਬ ਪਾਤਸ਼ਾਹ ਕੋਲ ਗਿਆ ਅਤੇ ਕਿਹਾ, “ਅਰਾਮ ਦਾ ਪਾਤਸ਼ਾਹ ਬਨ-ਹਦਦ ਅਹਾਲੀ ਬਹਾਰ ਫ਼ਿਰ ਤੇਰੇ ਉੱਪਰ ਹਮਲਾ ਕਰਨ ਲਈ ਆਵੇਗਾ ਇਸ ਲਈ ਤੈਨੂੰ ਹੁਣ ਵਾਪਸ ਪਰਤ ਕੇ ਆਪਣੀ ਸੈਨਾ ਹੋਰ ਤਕੜੀ ਕਰਨੀ ਚਾਹੀਦੀ ਹੈ ਅਤੇ ਉਸਤੋਂ ਬਚਣ ਦੀਆਂ ਸਤਰਕ ਵਿਉਂਤਾ ਬਨਾਉਣੀਆਂ ਚਾਹੀਦੀਆਂ ਹਨ।”
ਆਪਣੇ ਆਪ ਨੂੰ ਪਰਮੇਸੁਰ ਨੂੰ ਸੌਂਪ ਦਿਓ
4 ਤੁਹਾਡੇ ਆਪਣੇ ਵਿੱਚਕਾਰ, ਲੜਾਈਆਂ ਅਤੇ ਝਗੜ੍ਹੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿੱਥੋਂ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹੜੀਆਂ ਤੁਹਾਡੇ ਅੰਦਰ ਲੜਦੀਆਂ ਹਨ। 2 ਤੁਸੀਂ ਵਸਤਾਂ ਦੀ ਕਾਮਨਾ ਕਰਦੇ ਹੋ, ਪਰ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਨਹੀਂ ਕਰਦੇ। ਇਸ ਲਈ ਤੁਸੀਂ ਕਤਲ ਕਰਦੇ ਹੋ ਅਤੇ ਦੂਸਰੇ ਲੋਕਾਂ ਨਾਲ ਈਰਖਾ ਕਰਦੇ ਹੋ। ਪਰ ਤੁਸੀਂ ਫ਼ੇਰ ਵੀ ਉਹ ਚੀਜ਼ਾਂ ਪ੍ਰਾਪਤ ਨਹੀਂ ਕਰਦੇ ਜਿਨ੍ਹਾਂ ਦੀ ਤੁਸੀਂ ਕਾਮਨਾ ਕਰਦੇ ਹੋ। ਇਸ ਕਰਕੇ ਤੁਸੀਂ ਲੜਦੇ ਅਤੇ ਝਗੜਦੇ ਹੋ। ਤੁਸੀਂ ਆਪਣੀਆਂ ਮਨ ਇਛਿੱਤ ਚੀਜ਼ਾਂ ਇਸ ਲਈ ਪ੍ਰਾਪਤ ਨਹੀਂ ਕਰਦੇ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਮੰਗਦੇ। 3 ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂ ਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸੱਕੋਂ।
4 ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ। 5 ਕੀ ਤੁਹਾਡਾ ਖਿਆਲ ਹੈ ਕਿ ਪੋਥੀ ਅਰਥਹੀਣ ਹੈ? ਪੋਥੀ ਆਖਦੀ ਹੈ, “ਉਹ ਆਤਮਾ ਜਿਹੜਾ ਪਰਮੇਸ਼ੁਰ ਨੇ ਸਾਡੇ ਅੰਦਰ ਰਹਿਣ ਲਈ ਬਣਾਇਆ ਉਹ ਸਾਨੂੰ ਸਿਰਫ਼ ਆਪਣੇ ਲਈ ਹੀ ਚਾਹੁੰਦਾ ਹੈ।” [a] 6 ਪਰ ਜਿਹੜੀ ਕਿਰਪਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ ਇਸ ਤੋਂ ਵਡੇਰੀ ਹੈ। ਜਿਵੇਂ ਪੋਥੀ ਆਖਦੀ ਹੈ, “ਪਰਮੇਸ਼ੁਰ ਹੰਕਾਰੀ ਲੋਕਾਂ ਦੇ ਵਿਰੁੱਧ ਹੈ, ਪਰ ਉਹ ਆਪਣੀ ਕਿਰਪਾ ਨਿਮ੍ਰ ਲੋਕਾਂ ਉੱਤੇ ਕਰਦਾ ਹੈ।” [b]
7 ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ।
2010 by World Bible Translation Center