Revised Common Lectionary (Semicontinuous)
ਨਿਰਦੇਸ਼ਕ ਲਈ। ਬੰਸਰੀਆਂ ਦੇ ਨਾਲ ਗਾਉਣ ਵਾਲਾ। ਦਾਊਦ ਦਾ ਇੱਕ ਗੀਤ।
5 ਹੇ ਯਹੋਵਾਹ, ਮੇਰੇ ਸ਼ਬਦਾਂ ਨੂੰ ਸੁਣੋ।
ਸਮਝੋ, ਮੈਂ ਕੀ ਆਖਣਾ ਚਾਹ ਰਿਹਾ ਹਾਂ।
2 ਮੇਰੇ ਪਰਮੇਸ਼ੁਰ ਅਤੇ ਮੇਰੇ ਰਾਜੇ,
ਮੇਰੀ ਪ੍ਰਾਰਥਨਾ ਨੂੰ ਸੁਣ।
3 ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ
ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ।
ਅਤੇ ਹਰ ਰੋਜ਼ ਅਮ੍ਰਿਤ ਵੇਲੇ ਤੂੰ ਮੇਰੀਆਂ ਪ੍ਰਾਰਥਨਾ ਨੂੰ ਸੁਣਦਾ ਹੈਂ।
4 ਹੇ ਪਰਮੇਸ਼ੁਰ, ਤੁਸੀਂ ਮੰਦੇ ਲੋਕਾਂ ਨੂੰ ਆਪਣੇ ਨੇੜੇ ਪਸੰਦ ਨਹੀਂ ਕਰਦੇ।
ਮੰਦੇ ਲੋਕ ਤੇਰੀ ਉਪਾਸਨਾ ਨਹੀਂ ਕਰ ਸੱਕਦੇ।
5 ਮੂਰਖ ਤੇਰੇ ਨਜ਼ਦੀਕ ਨਹੀਂ ਆ ਸੱਕਦੇ।
ਤੁਸੀਂ ਉਨ੍ਹਾਂ ਨੂੰ ਨਫ਼ਰਤ ਕਰਦੇ ਹੋਂ ਜਿਹੜੇ ਬਦੀ ਕਰਦੇ ਹਨ।
6 ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੇ ਹੋ ਜਿਹੜੇ ਝੂਠ ਬੋਲਦੇ ਹਨ।
ਤੁਸੀਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦੇ ਹੋ ਜਿਹੜੇ ਦੂਸਰਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਬਨਾਉਂਦੇ ਹਨ।
7 ਪਰ ਯਹੋਵਾਹ, ਤੇਰੀ ਵੱਡੀ ਮਿਹਰ ਕਾਰਣ, ਮੈਂ ਤੇਰੇ ਅੰਦਰ ਆਵਾਂਗਾ।
ਮੈਂ ਤੇਰੇ ਪਵਿੱਤਰ ਮੰਦਰ ਨੂੰ ਡਰ ਅਤੇ ਸ਼ਰਧਾ ਨਾਲ ਆਪਣਾ ਸੀਸ ਝੁਕਾਵਾਂਗਾ। ਯਹੋਵਾਹ।
8 ਹੇ ਯਹੋਵਾਹ, ਲੋਕੀ ਸਿਰਫ਼ ਮੇਰੀਆਂ ਕਮਜ਼ੋਰੀਆਂ ਨੂੰ ਹੀ ਲੱਭਦੇ ਹਨ।
ਇਸ ਲਈ ਮੈਨੂੰ ਆਪਣੇ ਜੀਵਨ ਦੀ ਸਹੀ ਜਾਂਚ ਸਿੱਖਾ
ਤਾਂ ਕਿ ਉਸਦਾ ਅਨੁਸਰਣ ਕਰਨਾ ਮੇਰੇ ਲਈ ਸੁਖਾਲਾ ਹੋਵੇ।
ਬਨ-ਹਦਦ ਦਾ ਮੁੜ ਹਮਲਾ
23 ਅਰਾਮ ਦੇ ਰਾਜੇ ਦੇ ਸੇਵਕਾਂ ਨੇ ਉਸ ਨੂੰ ਆਖਿਆ, “ਉਨ੍ਹਾਂ ਦਾ ਦੇਵਤਾ, ਪਰਬਤਾਂ ਦਾ ਦੇਵਤਾ ਹੈ, ਇਸੇ ਲਈ ਉਹ ਸਾਡੇ ਨਾਲੋਂ ਵੱਧ ਤਕੜੇ ਹਨ ਕਿਉਂ ਜੋ ਅਸੀਂ ਪਹਾੜੀ ਖੇਤਰ ਵਿੱਚ ਉਨ੍ਹਾਂ ਨਾਲ ਲੜੇ ਹਾਂ, ਇਸ ਲਈ ਉਹ ਸਾਡੇ ਖਿਲਾਫ਼ ਜਿੱਤ ਗਏ। ਸਾਨੂੰ ਉਨ੍ਹਾਂ ਨਾਲ ਪੱਧਰੇ ਮੈਦਾਨ ਵਿੱਚ ਲੜਨਾ ਚਾਹੀਦਾ ਹੈ, ਫ਼ਿਰ ਜਿੱਤ ਅਵੱਸ਼ ਸਾਡੀ ਹੋਵੇਗੀ। 24 ਪਰ ਇੱਕ ਕੰਮ ਇਹ ਕਰੋ ਕਿ 32 ਰਾਜਿਆਂ ਦੀ ਬਜਾਇ ਉਨ੍ਹਾਂ ਦੀ ਥਾਵੇਂ ਸੂਬੇਦਾਰਾਂ ਨੂੰ ਸੈਨਾ ਦਾ ਨੇਤਰਿਤਵ ਕਰਨ ਦੇਵੋ। 25 ਤਬਾਹ ਹੋਈ ਸੈਨਾ ਵਰਗੀ ਇੱਕ ਹੋਰ ਸੈਨਾ ਇਕੱਠੀ ਕਰੋ। ਉਸੇ ਤਰ੍ਹਾਂ, ਘੋੜੇ ਤੇ ਰੱਥ ਇੱਕਤਰ ਕਰੋ ਤੇ ਫ਼ਿਰ ਪੱਧਰੇ ਮੈਦਾਨ ਵਿੱਚ ਇਸਰਾਏਲੀਆਂ ਦੇ ਖਿਲਾਫ ਜੰਗ ਸ਼ੁਰੂ ਕਰੋ, ਫ਼ਿਰ ਅਸੀਂ ਜ਼ਰੂਰ ਜੇਤੂ ਹੋਵਾਂਗੇ।” ਬਨ-ਹਦਦ ਨੇ ਉਨ੍ਹਾਂ ਦੇ ਸੁਝਾਅ ਨੂੰ ਮੰਨਿਆ ਅਤੇ ਉਨ੍ਹਾਂ ਦੇ ਕਹੇ ਅਨੁਸਾਰ ਹੀ ਕੀਤਾ।
26 ਫੇਰ, ਅਗਲੀ ਬਸੰਤ ਵਿੱਚ ਬਨ-ਹਦਦ ਨੇ ਅਰਾਮ ਦੇ ਸਾਰੇ ਲੋਕਾਂ ਨੂੰ ਇਕੱਠਿਆਂ ਇੱਕਤਰ ਕੀਤਾ ਅਤੇ ਇਸਰਾਏਲ ਨਾਲ ਲੜਨ ਲਈ ਸਫ਼ੋਕ ਨੂੰ ਵਾਪਸ ਚੱਲੇ ਗਏ।
27 ਇਸਰਾਏਲੀ ਵੀ ਜੰਗ ਲਈ ਤਿਆਰ ਹੋਏ। ਜਦੋਂ ਉਹ ਅਰਾਮੀਆਂ ਦਾ ਸਾਹਮਣਾ ਕਰਨ ਨਿਕਲੇ ਤਾਂ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਹਮਣੇ ਡੇਰੇ ਲਾ ਲਏ। ਵੈਰੀਆਂ ਦੇ ਸਾਹਮਣੇ ਇਸਰਾਏਲੀ ਇਉਂ ਜਾਪਦੇ ਸਨ ਜਿਵੇਂ ਪਠੋਰਿਆਂ ਦੇ ਦੋ ਛੋਟੇ ਜਿਹੇ ਇੱਜੜ ਹੋਣ ਜਦ ਕਿ ਅਰਾਮੀਆਂ ਨਾਲ ਦੇਸ ਭਰ ਗਿਆ ਸੀ।
28 ਤਾਂ ਪਰਮੇਸ਼ੁਰ ਦਾ ਇੱਕ ਮਨੁੱਖ ਆਇਆ ਅਤੇ ਇਸਰਾਏਲ ਦੇ ਰਾਜੇ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਅਰਾਮੀਆਂ ਨੇ ਆਖਿਆ ਹੈ ਕਿ ਮੈਂ ਯਹੋਵਾਹ, ਪਰਬਤਾਂ ਦਾ ਪਰਮੇਸ਼ੁਰ ਹਾਂ ਪਰ ਵਾਦੀਆਂ ਦਾ ਪਰਮੇਸ਼ੁਰ ਨਹੀਂ ਹਾਂ। ਇਸ ਲਈ ਮੈਂ ਇਸ ਵੱਡੀ ਸੈਨਾ ਨੂੰ ਤੇਰੇ ਹੱਥੋਂ ਹਰਾਵਾਂਗਾ ਤਾਂ ਜੋ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’”
29 ਸੋ ਉਨ੍ਹਾਂ ਨੇ ਸੱਤਾਂ ਦਿਨਾਂ ਲਈ ਇੱਕ ਦੂਜੇ ਦੇ ਸਾਹਮਣੇ ਡੇਰੇ ਲਾਏ। ਸੱਤਵੇਂ ਦਿਨ ਜੰਗ ਸ਼ੁਰੂ ਹੋ ਗਈ ਅਤੇ ਇਸਰਾਏਲੀਆਂ ਨੇ ਉਸੇ ਦਿਨ ਅਰਾਮ ਦੇ 10,000 ਪੈਦਲ ਸਿਪਾਹੀਆਂ ਨੂੰ ਮਾਰ ਦਿੱਤਾ। 30 ਬਾਕੀ ਬਚੇ ਖੁਚੇ ਆਦਮੀ ਅਫ਼ੋਕ ਦੇ ਸ਼ਹਿਰ ਨੂੰ ਭੱਜ ਗਏ ਅਤੇ 27,000 ਸਿਪਾਹੀਆਂ ਉੱਪਰ ਸ਼ਹਿਰ ਦੀ ਕੰਧ ਡਿੱਗ ਪਈ। ਬਨ-ਹਦਦ ਵੀ ਸ਼ਹਿਰ ਨੂੰ ਭੱਜ ਗਿਆ ਅਤੇ ਇੱਕ ਅੰਦਰਲੇ ਕਮਰੇ ਵਿੱਚ ਲੁਕ ਗਿਆ। 31 ਤਾਂ ਉਸ ਦੇ ਸੇਵਕਾਂ ਨੇ ਉਸ ਨੂੰ ਕਿਹਾ, “ਵੇਖੋ! ਅਸੀਂ ਸੁਣਿਆ ਹੈ ਕਿ ਇਸਰਾਏਲ ਦੇ ਰਾਜੇ ਕਿਰਪਾਲੂ ਹੁੰਦੇ ਹਨ। ਜੇਕਰ ਅਸੀਂ ਆਪਣੇ ਉੱਪਰ ਤੱਪੜ ਪਾਕੇ ਅਤੇ ਆਪਣੇ ਸਿਰਾਂ ਉੱਪਰ ਰਸੀਆਂ ਲਪੇਟ ਕੇ- ਇਸਰਾਏਲ ਦੇ ਪਾਤਸ਼ਾਹ ਕੋਲ ਜਾਈਏ, ਤਾਂ ਹੋ ਸੱਕਦਾ ਉਹ ਸਾਨੂੰ ਖਿਮਾ ਕਰ ਦੇਵੇ ਅਤੇ ਸਾਨੂੰ ਜਿਉਣ ਦੇਵੇ।”
32 ਤਾਂ ਉਨ੍ਹਾਂ ਨੇ ਆਪਣੇ ਲੋਕਾਂ ਦੇ ਸਿਰਾਂ ਉੱਪਰ ਰਸੀਆਂ ਲਪੇਟ ਲਈਆਂ ਅਤੇ ਤੱਪੜ ਪਾ ਲਏ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਆਏ ਅਤੇ ਕਿਹਾ, “ਤੇਰਾ ਸੇਵਕ, ਬਨ-ਹਦਦ ਅਰਜ ਕਰਦਾ ਹੈ ਕਿ ਕਿਰਪਾ ਕਰਕੇ ਸਾਡੀ ਜਾਨ ਬਖਸ਼।”
ਅਹਾਬ ਨੇ ਆਖਿਆ, “ਕੀ ਉਹ ਅਜੇ ਜਿਉਂਦਾ ਹੈ? ਉਹ ਤਾਂ ਮੇਰਾ ਭਾਈ ਹੈ!”
33 ਬਨ-ਹਦਦ ਦੇ ਆਦਮੀਆਂ ਨੇ ਅਹਾਬ ਦੇ ਸ਼ਬਦਾਂ ਵਿੱਚ ਕੁਝ ਸੁਰਾਗ ਸੁਣਕੇ ਇਹ ਪ੍ਰਪੱਕ ਕਰਨ ਦੀ ਆਸ ਕੀਤੀ ਕਿ ਉਹ ਬਨ-ਹਦਦ ਨੂੰ ਨਹੀਂ ਮਾਰੇਗਾ। ਇਸ ਲਈ ਜਦੋਂ ਆਹਾਬ ਨੇ ਬਨ-ਹਦਦ ਨੂੰ ਆਪਣਾ ਭਰਾ ਆਖਿਆ, ਉਨ੍ਹਾਂ ਨੇ ਝਟ ਕਿਹਾ, “ਹਾਂ! ਬਨ-ਹਦਦ ਤੇਰਾ ਭਰਾ ਹੈ।”
ਅਹਾਬ ਨੇ ਆਖਿਆ, “ਉਸ ਨੂੰ ਮੇਰੇ ਕੋਲ ਲੈ ਆਓ।” ਤਾਂ ਬਨ-ਹਦਦ ਉਸ ਕੋਲ ਆਇਆ ਤਾਂ ਅਹਾਬ ਪਾਤਸ਼ਾਹ ਨੇ ਉਸ ਨੂੰ ਆਪਣੇ ਨਾਲ ਰੱਥ ਉੱਤੇ ਬਿਠਾ ਲਿਆ।
34 ਬਨ-ਹਦਦ ਨੇ ਉਸ ਨੂੰ ਕਿਹਾ, “ਅਹਾਬ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹੇ ਸਨ, ਮੈਂ ਤੈਨੂੰ ਵਾਪਸ ਕਰ ਦੇਵਾਂਗਾ। ਤੂੰ ਆਪਣੇ ਲਈ ਦੰਮਿਸਕ ਵਿੱਚ ਬਜ਼ਾਰ ਬਣਾ ਸੱਕਦਾ ਹੈਂ ਜਿਵੇਂ ਕਿ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਕੀਤਾ ਸੀ।”
ਤਦ ਅਹਾਬ ਨੇ ਆਖਿਆ, “ਮੈਂ ਤੈਨੂੰ ਤੇਰੇ ਇਕਰਾਰ ਤੇ ਆਜ਼ਾਦ ਕਰ ਦੇਵਾਂਗਾ ਜੇਕਰ ਜੋ ਕੁਝ ਵੀ ਤੂੰ ਆਖਿਆ ਕੀਤਾ ਜਾਵੇਗਾ।” ਸੋ ਦੋਨਾਂ ਪਾਤਸ਼ਾਹਾਂ ਵਿੱਚ ਸ਼ਾਂਤੀ ਦਾ ਇਕਰਾਰਨਾਮਾ ਹੋਇਆ ਅਤੇ ਅਹਾਬ ਪਾਤਸ਼ਾਹ ਨੇ ਬਨ-ਹਦਦ ਨੂੰ ਆਜ਼ਾਦ ਕਰ ਦਿੱਤਾ।
ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਭੁਲਾਇਆ ਨਹੀਂ
11 ਇਸ ਲਈ ਤਾਂ ਮੈਂ ਪੁੱਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਯਾਮੀਨ ਦੇ ਵੰਸ਼ ਤੋਂ ਹਾਂ। 2 ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸ ਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾ ਬਾਰੇ ਦੱਸਦੀਆਂ ਹਨ। 3 ਏਲੀਯਾਹ ਨੇ ਆਖਿਆ ਹੈ “ਪ੍ਰਭੂ। ਲੋਕਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਸੁੱਟਿਆ, ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਮੈਂ ਹੀ ਇੱਕਲਾ ਨਬੀ ਰਹਿ ਗਿਆ ਹਾਂ ਅਤੇ ਉਹ ਹੁਣ ਮੇਰੀ ਜਾਨ ਦੇ ਪਿੱਛੇ ਪਏ ਹੋਏ ਹਨ।” [a] 4 ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜੋ ਅਜੇ ਵੀ ਮੈਨੂੰ ਮੱਥਾ ਟੇਕਦੇ ਹਨ, ਜਿਹੜੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।” [b]
5 ਇਸੇ ਤਰ੍ਹਾਂ ਹੁਣ ਵੀ ਉੱਥੇ ਕੁਝ ਲੋਕ ਹਨ ਜੋ ਪਰਮੇਸ਼ੁਰ ਦੁਆਰਾ ਉਸਦੀ ਕਿਰਪਾ ਕਾਰਣ ਚੁਣੇ ਗਏ। 6 ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵੱਧੇਰੇ ਤੋਹਫ਼ਾ ਨਾ ਹੁੰਦਾ।
7 ਤਾਂ ਫ਼ਿਰ ਕੀ ਹੋਇਆ। ਇਸਰਾਏਲ ਦੇ ਲੋਕਾਂ ਨੇ ਧਰਮੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮਯਾਬ ਰਹੇ। ਪਰ ਪਰਮੇਸ਼ੁਰ ਦੁਆਰਾ ਚੁਣੇ ਲੋਕ ਧਰਮੀ ਬਣ ਗਏ। ਬਾਕੀ ਲੋਕ ਢੀਠ ਬਣੇ ਰਹੇ ਅਤੇ ਪਰਮੇਸ਼ੁਰ ਨੂੰ ਸੁਣਨ ਤੋਂ ਇਨਕਾਰੀ ਬਣ ਗਏ। 8 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ,
“ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” (A)
“ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸੱਕਣ।
ਉਸ ਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸੱਕਣ।
ਇਹ ਹਾਲੇ ਤੱਕ ਵਾਪਰ ਰਿਹਾ ਹੈ।” (B)
9 ਅਤੇ ਦਾਊਦ ਆਖਦਾ ਹੈ:
“ਉਨ੍ਹਾਂ ਦੀ ਆਪਣੀ ਦਾਵਤ ਨੂੰ ਉਨ੍ਹਾਂ ਲਈ ਝਾਂਸਾ ਬਣ ਜਾਣ ਦਿਉ।
ਉਨ੍ਹਾਂ ਨੂੰ ਫ਼ੰਦੇ ਵਿੱਚ ਫ਼ਸ ਜਾਣ ਦਿਉ। ਉਨ੍ਹਾਂ ਨੂੰ ਡਿੱਗਣ ਅਤੇ ਸਜ਼ਾ ਪਾਉਣ ਦਿਉ।
10 ਉਨ੍ਹਾਂ ਦੀਆਂ ਅੱਖਾਂ ਧੁੰਦਲੀਆਂ ਹੋ ਜਾਣ ਤਾਂ ਜੋ ਉਹ ਨਾ ਵੇਖ ਸੱਕਣ
ਅਤੇ ਉਹ ਹਮੇਸ਼ਾ ਸੰਕਟ ’ਚ ਰਹਿਣ।” (C)
2010 by World Bible Translation Center