Revised Common Lectionary (Semicontinuous)
ਨਿਰਦੇਸ਼ਕ ਲਈ: “ਚੰਵੇਲੀ ਦੇ ਫ਼ੁੱਲ” ਦਾਊਦ ਦਾ ਇੱਕ ਗੀਤ।
69 ਹੇ ਪਰਮੇਸ਼ੁਰ, ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਉ।
ਪਾਣੀ ਮੇਰੇ ਮੂੰਹ ਤੀਕਰ ਆ ਚੁੱਕਿਆ ਹੈ।
2 ਮੇਰੇ ਕੋਲ ਖੜ੍ਹੇ ਹੋਣ ਲਈ ਕੋਈ ਸਹਾਰਾ ਨਹੀਂ।
ਮੈਂ ਚਿੱਕੜ ਵਿੱਚ ਡੂੰਘਿਆਂ ਖੁੱਬ ਰਿਹਾ ਹਾਂ।
ਮੈਂ ਡੂੰਘਿਆਂ ਪਾਣੀਆਂ ਅੰਦਰ ਹਾਂ।
ਅਤੇ ਸਾਰੇ ਪਾਸਿਉਂ ਪਾਣੀ ਦੀਆਂ ਲਹਿਰਾਂ ਦੇ ਥਪੇੜੇ ਸਹਿ ਰਿਹਾ ਹਾਂ।
ਮੈਂ ਡੁੱਬਣ ਹੀ ਵਾਲਾ ਹਾਂ।
3 ਮੈਂ ਸਹਾਇਤਾ ਲਈ ਪੁਕਾਰਦਾ ਕਮਜ਼ੋਰ ਹੋ ਗਿਆ ਹਾਂ।
ਮੇਰਾ ਗਲਾ ਦੁੱਖ ਰਿਹਾ ਹੈ।
ਮੈਂ ਇੰਤਜ਼ਾਰ ਕੀਤਾ ਹੈ ਅਤੇ ਤੁਹਾਡੇ ਵੱਲੋਂ ਸਹਾਇਤਾ ਲਈ ਦੇਰ ਤੱਕ ਤੱਕਿਆ ਹੈ।
ਹੁਣ ਮੇਰੀਆਂ ਅੱਖਾਂ ਦਰਦ ਕਰ ਰਹੀਆਂ ਹਨ।
13 ਜਿੱਥੇ ਤੱਕ ਮੇਰਾ ਸਵਾਲ ਹੈ, ਯਹੋਵਾਹ ਇਹ ਮੇਰੀ ਤੁਹਾਨੂੰ ਪ੍ਰਾਰਥਨਾ ਹੈ;
ਮੈਂ ਚਾਹੁੰਨਾ ਕਿ ਤੁਸੀਂ ਮੈਨੂੰ ਪਰਵਾਨ ਕਰ ਲਵੇਂ।
ਹੇ ਪਰਮੇਸ਼ੁਰ, ਮੈਂ ਚਾਹੁੰਦਾ ਕਿ ਤੁਸੀਂ ਮੈਨੂੰ ਪਿਆਰ ਨਾਲ ਜਵਾਬ ਦੇਵੋ।
ਮੈਂ ਜਾਣਦਾ ਹਾਂ ਕਿ ਮੈਂ ਤੁਹਾਡੇ ਉੱਤੇ ਮੈਨੂੰ ਬਚਾਉਣ ਦਾ ਭਰੋਸਾ ਕਰ ਸੱਕਦਾ ਹਾਂ।
14 ਮੈਨੂੰ ਦਲਦਲ ਵਿੱਚ ਖਿੱਚ ਲਵੋ,
ਮੈਨੂੰ ਚਿਕੜ ਅੰਦਰ ਡੂੰਘਿਆ ਨਾ ਖੁੱਬਣ ਦਿਉ।
ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੈਨੂੰ ਨਫ਼ਰਤ ਕਰਦੇ ਹਨ।
ਮੈਨੂੰ ਇਸ ਡੂੰਘੇ ਪਾਣੀ ਤੋਂ ਬਚਾਉ।
15 ਹੜ੍ਹ ਦੇ ਪਾਣੀ ਨੂੰ ਮੈਨੂੰ ਰੋੜ੍ਹਨ ਨਾ ਦਿਉ
ਜਾਂ ਡੂੰਘੇ ਪਾਣੀ ਨੂੰ ਮੈਨੂੰ ਨਿਗਲਣ ਨਾ ਦਿਉ
ਜਾਂ ਮੈਨੂੰ ਕਬਰ ਨੂੰ ਮੇਰੇ ਉੱਤੇ ਮੂੰਹ ਬੰਦ ਨਾ ਕਰਨ ਦਿਉ।
16 ਯਹੋਵਾਹ, ਤੁਹਾਡਾ ਪਿਆਰ ਸ਼ੁਭ ਹੈ।
ਆਪਣੇ ਪੂਰੇ ਪਿਆਰ ਨਾਲ ਮੈਨੂੰ ਜਵਾਬ ਦਿਉ,
ਆਪਣੀ ਪੂਰੀ ਮਿਹਰ ਨਾਲ ਮੇਰੇ ਵੱਲ ਆਉ ਅਤੇ ਮੇਰੀ ਸਹਾਇਤਾ ਕਰੋ।
30 ਮੈਂ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਗੀਤ ਨਾਲ ਕਰਾਂਗਾ।
ਮੈਂ ਧੰਨਵਾਦ ਦੇ ਗੀਤ ਨਾਲ ਉਸਦੀ ਉਸਤਤਿ ਕਰਾਂਗਾ।
31 ਇਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇਗਾ, ਇਹ ਇੱਕ ਬਲਦ ਨੂੰ ਮਾਰਨ ਨਾਲੋਂ
ਅਤੇ ਪੂਰੇ ਜਾਨਵਰ ਨੂੰ ਬਲੀ ਵਾਂਗ ਭੇਟ ਕਰਨ ਨਾਲੋਂ ਬਿਹਤਰ ਹੋਵੇਗਾ।
32 ਹੇ ਨਿਮ੍ਰ ਲੋਕੋ, ਤੁਸੀਂ ਪਰਮੇਸ਼ੁਰ ਦੀ ਉਪਾਸਨਾ ਕਰਨ ਆਏ ਹੋਂ।
ਤੁਸੀਂ ਇਹ ਗੱਲਾਂ ਜਾਣਕੇ ਖੁਸ਼ ਹੋਵੋਂਗੇ।
33 ਯਹੋਵਾਹ ਗਰੀਬਾਂ ਬੇਸਹਾਰਿਆਂ ਦੀ ਗੱਲ ਸੁਣਦਾ ਹੈ।
ਯਹੋਵਾਹ ਹਾਲੇ ਵੀ ਕੈਦ ਵਿੱਚ ਪਏ ਲੋਕਾਂ ਨੂੰ ਪਸੰਦ ਕਰਦਾ ਹੈ।
34 ਹੇ ਧਰਤੀ ਅਤੇ ਅਕਾਸ਼ ਪਰਮੇਸ਼ੁਰ ਦੀ ਉਸਤਤਿ ਕਰੋ।
ਹੇ ਸਮੁੰਦਰ ਅਤੇ ਉਸ ਵਿੱਚਲੇ ਸਭ ਕੁਝ, ਯਹੋਵਾਹ ਦੀ ਉਸਤਤਿ ਕਰੋ।
35 ਯਹੋਵਾਹ ਸੀਯੋਨ ਨੂੰ ਬਚਾਵੇਗਾ।
ਯਹੋਵਾਹ ਯਹੂਦਾਹ ਦੇ ਸ਼ਹਿਰਾਂ ਦੀ ਪੁਨਰ ਉਸਾਰੀ ਕਰੇਗਾ।
ਉਸ ਦੇ ਲੋਕ ਉੱਥੇ ਜੰਮ ਜਾਣਗੇ ਅਤੇ ਧਰਤੀ ਉੱਤੇ ਕਬਜ਼ਾ ਕਰ ਲੈਣਗੇ।
36 ਉਸ ਦੇ ਸੇਵਕਾਂ ਦੀ ਔਲਾਦ ਉਸ ਧਰਤੀ ਨੂੰ ਪ੍ਰਾਪਤ ਕਰਨਗੇ।
ਜਿਹੜੇ ਲੋਕ ਉਸ ਦੇ ਨਾਮ ਨੂੰ ਪਿਆਰ ਕਰਦੇ ਹਨ ਉਹੀ ਉੱਥੇ ਰਹਿਣਗੇ।
17 ਕਇਨ ਨੇ ਆਪਣੀ ਪਤਨੀ ਨਾਲ ਜਿਨਸੀ ਰਿਸ਼ਤਾ ਜੋੜਿਆ। ਉਹ ਗਰਭਵਤੀ ਹੋ ਗਈ ਅਤੇ ਉਸ ਨੇ ਹਨੋਕ ਨਾਮ ਦੇ ਇੱਕ ਪੁੱਤਰ ਨੂੰ ਜਨਮ ਦਿੱਤਾ। ਕਇਨ ਨੇ ਇੱਕ ਸ਼ਹਿਰ ਉਸਾਰਿਆ ਅਤੇ ਉਸ ਸ਼ਹਿਰ ਨੂੰ ਆਪਣੇ ਪੁੱਤਰ ਹਨੋਕ ਦਾ ਨਾਮ ਦਿੱਤਾ।
18 ਹਨੋਕ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਈਰਾਦ ਸੀ। ਈਰਾਦ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਮਹੂਯਾਏਲ ਸੀ। ਮਹੂਯਾਏਲ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਮਹੂਯਾਏਲ ਸੀ। ਮਹੂਯਾਏਲ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਲਾਮਕ ਸੀ।
19 ਲਾਮਕ ਨੇ ਦੋ ਔਰਤਾਂ ਨਾਲ ਸ਼ਾਦੀ ਕੀਤੀ। ਉਸਦੀ ਇੱਕ ਪਤਨੀ ਦਾ ਨਾਮ ਆਦਾਹ ਅਤੇ ਦੂਸਰੀ ਪਤਨੀ ਦਾ ਨਾਮ ਜ਼ਿੱਲਾਹ ਸੀ। 20 ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਯਾਬਲ ਉਨ੍ਹਾਂ ਲੋਕਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਪਸ਼ੂ ਪਾਲਣ ਕਰਕੇ ਜੀਵਨ ਦਾ ਨਿਰਬਾਹ ਕਰਦੇ ਸਨ। 21 ਆਦਾਹ ਦਾ ਇੱਕ ਹੋਰ ਪੁੱਤਰ ਵੀ ਸੀ ਜੂਬਲ। (ਜੂਬਲ, ਯਾਬਲ ਦਾ ਭਰਾ ਸੀ) ਜੂਬਲ ਉਨ੍ਹਾਂ ਲੋਕਾਂ ਦਾ ਪਿਤਾ ਸੀ ਜਿਹੜੇ ਸਰੰਗੀ ਤੇ ਬੰਸਰੀ ਬਜਾਉਂਦੇ ਸਨ। 22 ਜ਼ਿੱਲਾਹ ਨੇ ਤੂਬਲ ਕਇਨ ਨੂੰ ਜਨਮ ਦਿੱਤਾ। ਤੂਬਲ ਕਇਨ ਉਨ੍ਹਾਂ ਲੋਕਾਂ ਦਾ ਪਿਤਾ ਸੀ। ਜਿਹੜੇ ਤਾਂਬੇ ਅਤੇ ਲੋਹੇ ਦਾ ਕੰਮ ਕਰਦੇ ਸਨ। ਤੂਬਲ ਕਇਨ ਦੀ ਭੈਣ ਦਾ ਨਾਮ ਨਾਮਾਹ ਸੀ।
23 ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ:
“ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਸੁਣੋ!
ਲਾਮਕ ਦੀਓ ਪਤਨੀਓ ਮੇਰੀ ਗੱਲ ਸੁਣੋ!
ਮੈਂ ਇੱਕ ਆਦਮੀ ਨੂੰ ਮਾਰ ਦਿੱਤਾ ਜਿਸਨੇ ਮੈਨੂੰ ਜ਼ਖਮੀ ਕੀਤਾ
ਅਤੇ ਇੱਕ ਜਵਾਨ ਆਦਮੀ ਨੂੰ ਜਿਸਨੇ ਮੈਨੂੰ ਕੁਟਿਆ।
24 ਕਇਨ ਨੂੰ ਮਾਰਨ ਦੀ ਸਜ਼ਾ ਬਹੁਤ ਵੱਡੀ ਸੀ!
ਇਸ ਲਈ ਮੈਨੂੰ ਮਾਰਨ ਦੀ ਸਜ਼ਾ ਹੋਰ ਵੀ ਵਡੇਰੀ ਹੋਵੇਗੀ!”
ਆਦਮ ਤੇ ਹੱਵਾਹ ਦਾ ਇੱਕ ਹੋਰ ਪੁੱਤਰ
25 ਆਦਮ ਨੇ ਫ਼ੇਰ ਹੱਵਾਹ ਨਾਲ ਜਿਨਸੀ ਰਿਸ਼ਤਾ ਜੋੜਿਆ। ਅਤੇ ਹੱਵਾਹ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਨ੍ਹਾਂ ਨੇ ਇਸਦਾ ਨਾਮ ਸੇਥ ਰੱਖਿਆ। ਹੱਵਾਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਇੱਕ ਹੋਰ ਪੁੱਤਰ ਦਿੱਤਾ ਹੈ। ਕਇਨ ਨੇ ਹਾਬਲ ਨੂੰ ਮਾਰ ਦਿੱਤਾ ਸੀ, ਪਰ ਹੁਣ ਮੇਰੇ ਕੋਲ ਸੇਥ ਹੈ।” 26 ਸੇਥ ਦੇ ਵੀ ਇੱਕ ਪੁੱਤਰ ਹੋਇਆ। ਉਸ ਨੇ ਉਸਦਾ ਨਾਮ ਅਨੋਸ਼ ਰੱਖਿਆ। ਉਸ ਵੇਲੇ, ਲੋਕ ਯਹੋਵਾਹ ਅੱਗੇ ਪ੍ਰਾਰਥਨਾ ਕਰਨ ਲੱਗੇ।
ਆਦਮ ਦੇ ਪਰਿਵਾਰ ਦਾ ਇਤਿਹਾਸ
5 ਇਹ ਆਦਮ ਦੇ ਪਰਿਵਾਰ ਬਾਰੇ ਪੁਸਤਕ ਹੈ। ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਸਾਜਨਾ ਆਪਣੀ ਨਕਲ ਉੱਤੇ ਕੀਤੀ। [a] 2 ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਤੇ ਮਾਦਾ ਬਣਾਇਆ। ਅਤੇ ਓਸੇ ਦਿਨ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਸਾਜਿਆ ਸੀ ਉਸ ਨੇ ਉਨ੍ਹਾਂ ਨੂੰ “ਆਦਮ” ਦਾ ਨਾਮ ਦਿੱਤਾ।
3 ਜਦੋਂ ਆਦਮ 130 ਵਰ੍ਹਿਆਂ ਦਾ ਸੀ, ਉਸ ਨੇ ਆਪਣੇ ਹੀ ਅਕਸ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਸੁਭਾਅ ਵਿੱਚ ਉਸ ਵਾਂਗ ਹੀ ਸੀ। ਆਦਮ ਨੇ ਉਸਦਾ ਨਾਮ ਸੇਥ ਧਰਿਆ। 4 ਸੇਥ ਦੇ ਜਨਮ ਤੋਂ ਬਾਅਦ, ਆਦਮ 800 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਆਦਮ ਦੇ ਹੋਰ ਧੀਆਂ ਪੁੱਤਰ ਹੋਏ। 5 ਇਸ ਤਰ੍ਹਾਂ ਆਦਮ ਕੁੱਲ 930 ਵਰ੍ਹੇ ਜੀਵਿਆ; ਫ਼ੇਰ ਉਸ ਦਾ ਦੇਹਾਂਤ ਹੋ ਗਿਆ।
ਹਰ ਕੋਈ ਮੁਜਰਿਮ ਹੈ
9 ਤਾਂ ਫ਼ੇਰ ਕੀ? ਕੀ ਅਸੀਂ ਯਹੂਦੀ ਦੂਜਿਆਂ ਲੋਕਾਂ ਨਾਲੋਂ ਚੰਗੇ ਹਾਂ? ਨਹੀਂ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਯਹੂਦੀ ਅਤੇ ਗੈਰ-ਯਹੂਦੀ ਇੱਕੋ ਹੀ ਹਨ। ਸਾਰੇ ਹੀ ਪਾਪ ਦੇ ਅਧੀਨ ਹਨ। 10 ਜਿਵੇਂ ਕਿ ਪੋਥੀਆਂ ਕਹਿੰਦੀਆਂ ਹਨ:
“ਕੋਈ ਵੀ ਮਨੁੱਖ ਪਾਪ ਤੋਂ ਬਿਨਾ ਨਹੀਂ ਹੈ। ਇੱਕ ਵੀ ਨਹੀਂ।
11 ਇੱਥੇ ਕੋਈ ਨਹੀਂ ਜੋ ਸਮਝਦਾ ਹੈ।
ਕੋਈ ਵੀ ਨਹੀਂ ਜੋ ਪਰਮੇਸ਼ੁਰ ਨੂੰ ਖੋਜਦਾ ਹੈ।
12 ਸਭ ਲੋਕ ਭਟਕ ਗਏ ਹਨ,
ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ।
ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ।” (A)
13 “ਲੋਕਾਂ ਦੇ ਮੂੰਹ ਖੁੱਲੀ ਹੋਈ ਕਬਰ ਵਾਂਗ ਹਨ।
ਉਹ ਆਪਣੀਆਂ ਜੀਭਾਂ ਨਾਲ ਝੂਠ ਬੋਲਦੇ ਹਨ।” (B)
“ਉਨ੍ਹਾਂ ਦੇ ਬੋਲ ਸਪਾਂ ਦੇ ਜ਼ਹਿਰ ਵਰਗੇ ਹਨ” (C)
14 “ਉਨ੍ਹਾਂ ਦੇ ਮੂੰਹ ਫ਼ਿਟਕਾਰ ਅਤੇ ਕੁੜੱਤਣ ਨਾਲ ਭਰੇ ਹਨ।” (D)
15 “ਉਹ ਹਮੇਸ਼ਾ ਮਾਰਨ ਲਈ ਤਿਆਰ ਹਨ;
16 ਜਿੱਥੇ ਵੀ ਉਹ ਜਾਂਦੇ ਹਨ ਤਬਾਹੀ ਤੇ ਉਦਾਸੀ ਵਰਤਾਉਂਦੇ ਹਨ।
17 ਲੋਕ ਸ਼ਾਂਤੀ ਦਾ ਮਾਰਗ ਨਹੀਂ ਜਾਣਦੇ।” (E)
18 “ਉਨ੍ਹਾਂ ਦੀਆਂ ਅੱਖਾਂ ਵਿੱਚ ਪਰਮੇਸ਼ੁਰ ਦਾ ਡਰ ਭੈ ਨਹੀਂ।” (F)
19 ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸੱਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ। 20 ਸ਼ਰ੍ਹਾ ਦੀ ਲੋੜ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸੱਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸੱਕਦੀ ਹੈ।
ਪਰਮੇਸ਼ੁਰ ਲੋਕਾਂ ਨੂੰ ਧਰਮੀ ਕਿਵੇਂ ਬਣਾਉਂਦਾ ਹੈ
21 ਪਰ ਪਰਮੇਸ਼ੁਰ ਕੋਲ ਬਿਨਾ ਸ਼ਰ੍ਹਾ ਦੇ ਵੀ ਲੋਕਾਂ ਨੂੰ ਧਰਮੀ ਬਨਾਉਣ ਦਾ ਢੰਗ ਹੈ। ਅਤੇ ਹੁਣ ਪਰਮੇਸ਼ੁਰ ਨੇ ਉਹ ਨਵਾਂ ਮਾਰਗ ਸਾਨੂੰ ਵਿਖਾਇਆ ਹੈ। ਸ਼ਰ੍ਹਾ ਅਤੇ ਨਬੀਆਂ ਨੇ ਸਾਨੂੰ ਇਸ ਨਵੇਂ ਰਾਹ ਬਾਰੇ ਕਿਹਾ ਵੀ ਹੈ। 22 ਪਰਮੇਸ਼ੁਰ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਪਰਮੇਸ਼ੁਰ ਨੇ ਇਹ ਉਨ੍ਹਾਂ ਸਭ ਲੋਕਾਂ ਲਈ ਕੀਤਾ ਹੈ ਜੋ ਯਿਸੂ ਮਸੀਹ ਵਿੱਚ ਨਿਹਚਾ ਰੱਖਦੇ ਹਨ। ਸਭ ਲੋਕ ਬਰਾਬਰ ਹਨ।
2010 by World Bible Translation Center