Revised Common Lectionary (Semicontinuous)
96 ਉਨ੍ਹਾਂ ਨਵੀਆਂ ਗੱਲਾਂ ਬਾਰੇ ਇੱਕ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆਂ ਹਨ।
ਸਾਰੀ ਦੁਨੀਆਂ ਪਰਮੇਸ਼ੁਰ ਲਈ ਗੀਤ ਗਾਵੇ।
2 ਪਰਮੇਸੁਰ ਨੂੰ ਗਾਵੋ। ਉਸ ਦੇ ਨਾਮ ਨੂੰ ਅਸੀਸ ਦਿਉ।
ਖੁਸ਼ਖਬਰੀ ਦੱਸੋ। ਹਰ ਰੋਜ਼ ਉਸਦੀ ਮੁਕਤੀ ਬਾਰੇ ਦੱਸੋ।
3 ਲੋਕਾਂ ਨੂੰ ਦੱਸੋ ਕਿ ਪਰਮੇਸ਼ੁਰ ਸੱਚਮੁੱਚ ਕਿੰਨਾ ਗੌਰਵਮਈ ਹੈ।
ਹਰ ਥਾਂ ਲੋਕਾਂ ਨੂੰ ਪਰਮੇਸ਼ੁਰ ਦੇ ਚਮਤਕਾਰਾਂ ਬਾਰੇ ਦੱਸੋ।
4 ਯਹੋਵਾਹ ਮਹਾਨ ਹੈ ਅਤੇ ਉਸਤਤਿ ਯੋਗ ਹੈ।
ਉਹ ਹੋਰ ਕਿਸੇ ਵੀ “ਦੇਵਤਿਆਂ” ਨਾਲੋਂ ਵੱਧੇਰੇ ਭਰਮ ਭਰਿਆ ਹੈ।
5 ਪਰਾਈਆਂ ਕੌਮਾਂ ਦੇ ਸਾਰੇ “ਦੇਵਤੇ” ਵਿਅਰਥ ਹਨ।
ਪਰ ਯਹੋਵਾਹ ਨੇ ਸਵਰਗਾ ਦੀ ਸਾਜਨਾ ਕੀਤੀ।
6 ਉਸ ਦੇ ਸਾਹਮਣੇ ਖੂਬਸੂਰਤ ਮਹਿਮਾ ਚਮਕ ਰਹੀ ਹੈ।
ਤਾਕਤ ਅਤੇ ਸੂਰਜ ਪਰਮੇਸ਼ੁਰ ਦੇ ਪਵਿੱਤਰ ਮੰਦਰਾਂ ਵਿੱਚ ਹੈ।
7 ਪਰਿਵਾਰੋ ਅਤੇ ਕੌਮੋ ਉਸਤਤਿ ਦੇ
ਅਤੇ ਯਹੋਵਾਹ ਦੀ ਮਹਿਮਾ ਦੇ ਗੀਤ ਗਾਵੋ।
8 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ
ਆਪਣੇ ਚੜ੍ਹਾਵੇ ਲੈ ਕੇ ਮੰਦਰ ਵੱਲ ਜਾਵੋ।
9 ਯਹੋਵਾਹ ਦੀ ਉਪਾਸਨਾ ਉਸ ਦੇ ਸੁੰਦਰ ਮੰਦਰ ਵਿੱਚ ਕਰੋ,
ਧਰਤੀ ਦੇ ਹਰੇਕ ਵਾਸੀ ਯਹੋਵਾਹ ਦੀ ਉਪਾਸਨਾ ਕਰੀਂ।
10 ਕੌਮਾਂ ਨੂੰ ਐਲਾਨ ਕਰ ਦਿਉ ਕਿ ਯਹੋਵਾਹ ਰਾਜਾ ਹੈ।
ਇਸ ਲਈ ਦੁਨੀਆਂ ਤਬਾਹ ਨਹੀਂ ਹੋਵੇਗੀ,
ਯਹੋਵਾਹ ਬੇਲਾਗ ਹੋਕੇ ਲੋਕਾਂ ਉੱਤੇ ਰਾਜ ਕਰੇਗਾ।
11 ਹੇ ਅਕਾਸ਼ ਖੁਸ਼ ਹੋ, ਹੇ ਧਰਤੀ ਖੁਸ਼ੀ ਮਨਾ।
ਹੇ ਸਮੁੰਦਰ ਅਤੇ ਇਸ ਵਿੱਚਲੀ ਹਰ ਸ਼ੈਅ ਦੀਆਂ ਕਿਲਕਾਰੀਆਂ ਮਾਰੋ।
12 ਹੇ ਖੇਤੋਂ ਅਤੇ ਉਨ੍ਹਾਂ ਵਿੱਚ ਉੱਗਣ ਵਾਲੀ ਹਰ ਸ਼ੈਅ, ਖੁਸ਼ ਹੋਵੋ।
ਹੇ ਜੰਗਲ ਦੇ ਰੁੱਖੋ ਗਾਵੋ ਅਤੇ ਖੁਸ਼ ਹੋਵੋ।
13 ਇਸ ਗੱਲ ਲਈ ਖੁਸ਼ ਹੋਵੋ ਕਿ ਯਹੋਵਾਹ ਆ ਰਿਹਾ ਹੈ,
ਯਹੋਵਾਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ।
ਉਹ ਦੁਨੀਆਂ ਉੱਤੇ ਇਨਸਾਫ਼ ਅਤੇ ਨਿਰਪੱਖਤਾ ਨਾਲ ਰਾਜ ਕਰੇਗਾ।
20 ਜਦੋਂ ਇਸਰਾਏਲ ਦੇ ਲੋਕਾਂ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਸੀ, ਉਨ੍ਹਾਂ ਨੇ ਉਸ ਕੋਲ ਸੰਦੇਸ਼ ਭਜਕੇ ਉਸ ਨੂੰ ਸਭਾ ਵਿੱਚ ਬੁਲਾਇਆ ਅਤੇ ਉਸ ਨੂੰ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ। ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ, ਹੋਰ ਕੋਈ ਵੀ ਦਾਊਦ ਦੇ ਘਰਾਣੇ ਮਗਰ ਨਾ ਲੱਗਾ।
21 ਜਦ ਰਹਬੁਆਮ ਯਰੂਸ਼ਲਮ ਵਿੱਚ ਮੁੜਿਆ ਤਾਂ ਉਸ ਨੇ ਯਹੂਦਾਹ ਦੇ ਸਾਰੇ ਪਰਿਵਾਰ-ਸਮੂਹ ਅਤੇ ਬਿਨਯਾਮੀਨ ਦੇ ਘਰਾਣੇ ਸਮੇਤ ਸਭ ਨੂੰ ਇਕੱਠਾ ਕੀਤਾ। ਇਹ 1,80,000 ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਸਨ। ਰਹਬੁਆਮ ਇਸਰਾਏਲੀਆਂ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਸੀ ਅਤੇ ਯੁੱਧ ਕਰਕੇ ਆਪਣਾ ਰਾਜ ਵਾਪਸ ਲੈਣਾ ਚਾਹੁੰਦਾ ਸੀ। 22 ਪਰ ਯਹੋਵਾਹ ਨੇ ਪਰਮੇਸ਼ੁਰ ਦੇ ਇੱਕ ਆਦਮੀ ਜਿਸ ਦਾ ਨਾਂ ਸ਼ਮਾਯਾਹ ਸੀ ਨੂੰ ਆਖਿਆ, 23 “ਯਹੂਦਾਹ ਦੇ ਪਾਤਸ਼ਾਹ, ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਅਤੇ ਉੱਥੋਂ ਦੇ ਸਾਰੇ ਲੋਕਾਂ ਨਾਲ ਗੱਲ ਕਰ 24 ਉਨ੍ਹਾਂ ਨੂੰ ਦੱਸ, ਯਹੋਵਾਹ ਇਉਂ ਆਖਦਾ ਹੈ ਕਿ ਤੁਹਾਨੂੰ ਆਪਣੇ ਇਸਰਾਏਲੀ ਭਾਈਆਂ ਦੇ ਖਿਲਾਫ ਨਹੀਂ ਲੜਨਾ ਚਾਹੀਦਾ। ਤੁਹਾਨੂੰ ਸਭਨਾਂ ਨੂੰ ਘਰ ਪਰਤ ਜਾਣਾ ਚਾਹੀਦਾ ਹੈ ਕਿਉਂ ਕਿ ਮੈਂ ਸਭ ਕੁਝ ਵਾਪਰਨ ਦਿੱਤਾ!” ਜਦੋਂ ਉਨ੍ਹਾਂ ਨੇ ਯਹੋਵਾਹ ਦਾ ਹੁਕਮ ਸੁਣਿਆ, ਉਨ੍ਹਾਂ ਨੇ ਇਸ ਨੂੰ ਮੰਨਿਆ ਅਤੇ ਘਰਾਂ ਨੂੰ ਵਾਪਸ ਚੱਲੇ ਗਏ।
25 ਯਾਰਾਬੁਆਮ ਨੇ ਅਫ਼ਰਾਈਮ ਪਹਾੜ ਵਿੱਚ ਸ਼ਕਮ ਨੂੰ ਬੜਾ ਮਜ਼ਬੂਤ ਸ਼ਹਿਰ ਬਣਾਇਆ ਅਤੇ ਆਪ ਉਸ ਵਿੱਚ ਵਸਿਆ। ਬਾਅਦ ਵਿੱਚ ਉਹ ਪਨੂਏਲ ਵਿੱਚ ਜਾਕੇ ਵਸਿਆ ਅਤੇ ਉਸ ਨੂੰ ਵੀ ਬੜਾ ਮਜ਼ਬੂਤ ਬਣਾਇਆ।
26-27 ਤਾਂ ਯਾਰਾਬੁਆਮ ਨੇ ਆਪਣੇ ਆਪ ’ਚ ਸੋਚਿਆ, “ਹੁਣ ਹੋ ਸੱਕਦਾ ਹੈ ਇਹ ਰਾਜ ਵਾਪਸ ਦਾਊਦ ਦੇ ਪਰਿਵਾਰ ਵੱਲ ਮੁੜ ਜਾਵੇ। ਜੇਕਰ ਇਹ ਲੋਕ ਲਗਾਤਾਰ ਯਰੂਸ਼ਲਮ ਨੂੰ ਜਾ ਕੇ ਯਹੋਵਾਹ ਦੇ ਮੰਦਰ ਵਿੱਚ ਭੇਟਾਂ ਚੜ੍ਹਾਉਣ ਲਈ ਜਾਂਦੇ ਰਹੇ ਤਾਂ ਉਹ ਰਹਬੁਆਮ, ਯਹੂਦਾਹ ਦੇ ਪਾਤਸ਼ਾਹ ਵੱਲ ਮੁੜ ਜਾਣਗੇ ਅਤੇ ਮੈਨੂੰ ਮਾਰ ਸੁੱਟਣਗੇ।” 28 ਤਾਂ ਪਾਤਸ਼ਾਹ ਨੇ ਆਪਣੇ ਸਲਾਹਕਾਰਾਂ ਕੋਲੋਂ ਸਲਾਹ ਲਿੱਤੀ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਉਸ ਨੂੰ ਆਪਣੇ ਵਿੱਚਾਰ ਪ੍ਰਗਟ ਕੀਤੇ। ਤਾਂ ਪਾਤਸ਼ਾਹ ਨੇ ਸੋਨੇ ਦੇ ਦੋ ਵੱਛੇ ਬਣਾਏ। ਪਾਤਸ਼ਾਹ ਯਾਰਾਬੁਆਮ ਨੇ ਲੋਕਾਂ ਨੂੰ ਕਿਹਾ, “ਤੁਹਾਨੂੰ ਯਰੂਸ਼ਲਮ ਵਿੱਚ ਉਪਾਸਨਾ ਕਰਨ ਜਾਣ ਦੀ ਲੋੜ ਨਹੀਂ। ਵੇਖੋ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ!” [a] 29 ਯਾਰਾਬੁਆਮ ਪਾਤਸ਼ਾਹ ਨੇ ਇੱਕ ਸੋਨੇ ਦਾ ਵੱਛਾ ਬੈਤਏਲ ਵਿੱਚ ਟਿਕਾਇਆ ਅਤੇ ਦੂਜਾ ਦਾਨ ਸ਼ਹਿਰ ਵਿੱਚ ਟਿਕਾਅ ਦਿੱਤਾ। 30 ਪਰ ਇਹ ਬਹੁਤ ਵੱਡਾ ਪਾਪ ਸੀ ਕਿਉਂ ਕਿ ਇਸਰਾਏਲ ਦੇ ਲੋਕ ਵੱਛਿਆਂ ਦੀ ਉਪਾਸਨਾ ਕਰਨ ਲਈ ਦਾਨ ਅਤੇ ਬੈਤਏਲ ਦੇ ਨਗਰਾਂ ਨੂੰ ਗਏ।
31 ਯਾਰਾਬੁਆਮ ਨੇ ਹੋਰ ਉੱਚੀਆਂ ਥਾਵਾਂ ਤੇ ਵੀ ਮੰਦਰ ਬਣਵਾਏ ਅਤੇ ਇਸਰਾਏਲ ਦੇ ਪਰਿਵਾਰ-ਸਮੂਹ ਵਿੱਚੋਂ ਅਲਗ-ਅਲਗ ਪਰਿਵਾਰਾਂ ਵਿੱਚੋਂ ਜਾਜਕ ਚੁਣੇ। (ਲੋਕਾਂ ਵਿੱਚੋਂ ਜੋ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਨਹੀਂ ਸਨ ਜਾਜਕ ਬਣਾਏ ਗਏ। 32 ਯਾਰਾਬੁਆਮ ਪਾਤਸ਼ਾਹ ਨੇ ਇੱਕ ਨਵੀਂ ਛੁੱਟੀ ਸ਼ੁਰੂ ਕੀਤੀ)। ਇਹ ਛੁੱਟੀ ਯਹੂਦਾਹ ਵਿੱਚਲੇ ਪਸਾਹ ਵਾਂਗ ਸੀ। ਪਰ ਇਹ ਛੁੱਟੀ ਅੱਠਵੇਂ ਮਹੀਨੇ ਦੀ ਪੰਦਰ੍ਹਵੀ ਤਾਰੀਖ ਨੂੰ ਸੀ। ਉਸ ਸਮੇਂ ਦੌਰਾਨ ਪਾਤਸ਼ਾਹ ਨੇ ਬੈਤਏਲ ਸ਼ਹਿਰ ਵਿੱਚ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ ਅਤੇ ਉਸ ਨੇ ਆਪਣੇ ਬਣਾਏ ਹੋਏ ਵੱਛਿਆਂ ਨੂੰ ਬਲੀਆਂ ਚੜ੍ਹਾਈਆਂ। ਯਾਰਾਬੁਆਮ ਪਾਤਸ਼ਾਹ ਨੇ ਆਪਣੀਆਂ ਬਣਾਈਆਂ ਉੱਚੀਆਂ ਥਾਵਾਂ ਤੇ ਸੇਵਾ ਕਰਨ ਲਈ ਜਾਜਕ ਵੀ ਚੁਣੇ। 33 ਇਸ ਲਈ ਰਾਜੇ ਯਾਰਾਬੁਆਮ ਨੇ ਇਸਰਾਏਲੀਆਂ ਲਈ ਇੱਕ ਪਰਬ ਦੀ ਤਰੀਕ ਨਿਸ਼ਚਿਤ ਕੀਤੀ। ਇਹ ਅੱਠਵੇਂ ਮਹੀਨੇ ਦੇ ਪੰਦਰਵਾਂ ਦਿਨ ਸੀ। ਉਹ ਉਸ ਦਿਨ ਉਸ ਜਗਵੇਦੀ ਕੋਲ ਗਿਆ ਜਿਹੜੀ ਉਸ ਨੇ ਬੈਤਏਲ ਵਿੱਚ ਉਸਾਰੀ ਸੀ ਅਤੇ ਇਸ ਉੱਤੇ ਧੂਪ ਧੁਖਾਈ।
ਲੋਕਾਂ ਨੂੰ ਪਰਮੇਸ਼ੁਰ ਦੇ ਦੋਸਤ ਬਨਣ ਵਿੱਚ ਸਹਾਇਤਾ ਕਰਨਾ
11 ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ। 12 ਅਸੀਂ ਤੁਹਾਨੂੰ ਆਪਣੇ ਆਪ ਦਾ ਮੁੜਕੇ ਪ੍ਰਮਾਣ ਦੇਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਪਰ ਅਸੀਂ ਤੁਹਾਨੂੰ ਆਪਣੇ ਬਾਰੇ ਦੱਸ ਰਹੇ ਹਾਂ। ਅਸੀਂ ਕਾਰਣ ਦੇ ਰਹੇ ਹਾਂ ਜਿਸ ਵਾਸਤੇ ਤੁਸੀਂ ਸਾਡੇ ਉੱਤੇ ਮਾਣ ਕਰ ਸੱਕਦੇ ਹੋ। ਫ਼ੇਰ ਤੁਹਾਡਾ ਕਲ ਉਨ੍ਹਾਂ ਲਈ ਉੱਤਰ ਹੋਵੇਗਾ ਜਿਹੜੇ ਦ੍ਰਿਸ਼ਟਮਾਨ ਚੀਜ਼ਾਂ ਉੱਤੇ ਮਾਣ ਕਰਦੇ ਹਨ। ਉਹ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕਿਸੇ ਵਿਅਕਤੀ ਦੇ ਦਿਲ ਵਿੱਚ ਕੀ ਹੈ। 13 ਜੇ ਅਸੀਂ ਝੱਲੇ ਹਾਂ ਤਾਂ ਇਹ ਪਰਮੇਸ਼ੁਰ ਲਈ ਹੈ। ਜੇ ਸਾਡਾ ਦਿਮਾਗ ਸਹੀ ਹੈ ਤਾਂ ਤੁਹਾਡੇ ਲਈ ਹੈ। 14 ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ। 15 ਮਸੀਹ ਸਾਰਿਆਂ ਲਈ ਮਰਿਆ, ਤਾਂ ਜੋ ਜਿਹੜੇ ਲੋਕ ਜਿਉ ਰਹੇ ਹਨ ਉਨ੍ਹਾਂ ਨੂੰ ਆਪਣੇ ਆਪ ਲਈ ਜਿਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਲਈ ਮਰਿਆ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ। ਤਾਂ ਜੋ ਉਹ ਲੋਕ ਉਸ ਦੇ ਲਈ ਜਿਉਣ।
16 ਹੁਣ ਤੋਂ ਅਸੀਂ ਕਿਸੇ ਵਿਅਕਤੀ ਬਾਰੇ ਉਸ ਤਰ੍ਹਾਂ ਨਹੀਂ ਸੋਚਦੇ ਜਿਵੇਂ ਦੁਨੀਆਂ ਦੇ ਲੋਕ ਸੋਚਦੇ ਹਨ। ਇਹ ਸੱਚ ਹੈ ਕਿ ਪਿੱਛਲੇ ਸਮੇਂ ਅਸੀਂ ਮਸੀਹ ਬਾਰੇ ਦੁਨੀਆਂ ਦੇ ਲੋਕਾਂ ਵਾਂਗ ਹੀ ਸੋਚਿਆ ਸੀ। ਪਰ ਹੁਣ ਅਸੀਂ ਉਸ ਤਰ੍ਹਾਂ ਨਹੀਂ ਸੋਚਦੇ। 17 ਜੇਕਰ ਕੋਈ ਵੀ ਮਸੀਹ ਵਿੱਚ ਹੈ, ਉਹ ਨਵਾਂ ਬਣ ਗਿਆ ਹੈ। ਪੁਰਾਣੀਆਂ ਚੀਜ਼ਾਂ ਦੂਰ ਚਲੀਆਂ ਗਈਆਂ ਅਤੇ ਹੁਣ ਸਭ ਕੁਝ ਨਵਾਂ ਹੈ।
2010 by World Bible Translation Center