Revised Common Lectionary (Semicontinuous)
135 ਯਹੋਵਾਹ ਦੀ ਉਸਤਤਿ ਕਰੋ।
ਯਹੋਵਾਹ ਦੇ ਨਾਮ ਦੀ ਉਸਤਤਿ ਕਰੋ!
ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ!
2 ਉਸਦੀ ਉਸਤਤਿ ਕਰੋ, ਤੁਸੀਂ ਲੋਕ ਜਿਹੜੇ ਯਹੋਵਾਹ ਦੇ ਮੰਦਰ ਵਿੱਚ,
ਸਾਡੇ ਪਰਮੇਸ਼ੁਰ ਦੇ ਮੰਦਰ ਦੇ ਵਰਾਂਡੇ ਵਿੱਚ ਖਲੋਤੇ ਹੋਏ ਹੋ।
3 ਯਹੋਵਾਹ ਦੀ ਉਸਤਤਿ ਕਰੋ, ਕਿਉਂ ਕਿ ਉਹ ਨੇਕ ਹੈ।
ਉਸ ਦੇ ਨਾਮ ਦੀ ਉਸਤਤਿ ਕਰੋ, ਕਿਉਂਕਿ ਇਹ ਖੁਸ਼ੀ ਭਰਿਆ ਹੈ।
4 ਯਹੋਵਾਹ ਨੇ ਯਾਕੂਬ ਨੂੰ ਚੁਣਿਆ ਹੈ।
ਇਸਰਾਏਲ ਪਰਮੇਸ਼ੁਰ ਦਾ ਹੈ।
5 ਮੈਂ ਜਾਣਦਾ ਯਹੋਵਾਹ ਮਹਾਨ ਹੈ!
ਸਾਡਾ ਮਾਲਕ ਸਾਰੇ ਦੇਵਤਿਆ ਨਾਲੋਂ ਵੱਧੇਰੇ ਮਹਾਨ ਹੈ।
6 ਯਹੋਵਾਹ ਕੋਈ ਵੀ ਗੱਲ ਕਰਦਾ ਹੈ, ਜੋ ਵੀ ਉਹ ਸਵਰਗ ਅਤੇ ਧਰਤੀ ਉੱਤੇ,
ਸਾਗਰਾਂ ਤੋਂ ਡੂੰਘੇ ਸਮੁੰਦਰਾ ਵਿੱਚ ਚਾਹੁੰਦਾ ਹੈ।
7 ਪਰਮੇਸ਼ੁਰ ਸਾਰੀ ਧਰਤੀ ਉੱਤੇ ਬੱਦਲਵਾਹੀ ਕਰਦਾ ਹੈ।
ਪਰਮੇਸ਼ੁਰ ਬਿਜਲੀ ਚਮਕਾਉਂਦਾ ਹੈ ਅਤੇ ਵਰੱਖਾ ਕਰਦਾ ਹੈ।
ਯਹੋਵਾਹ ਹਵਾ ਨੂੰ ਸਾਜਦਾ ਹੈ।
8 ਪਰਮੇਸ਼ੁਰ ਨੇ ਮਿਸਰ ਵਿੱਚ ਸਾਰੇ ਪਹਿਲੋਠੇ ਬੰਦਿਆ ਨੂੰ ਅਤੇ ਸਾਰੇ ਜਾਨਵਰਾਂ ਨੂੰ ਤਬਾਹ ਕਰ ਦਿੱਤਾ ਹੈ।
9 ਪਰਮੇਸ਼ੁਰ ਨੇ ਮਿਸਰ ਵਿੱਚ ਬਹੁਤ ਸਾਰੇ ਚਮਤਕਾਰ ਅਤੇ ਕਰਿਸ਼ਮੇ ਕੀਤੇ।
ਪਰਮੇਸ਼ੁਰ ਨੇ ਇਹ ਗੱਲਾਂ ਫ਼ਿਰਊਨ ਅਤੇ ਉਸ ਦੇ ਅਫ਼ਸਰਾਂ ਨਾਲ ਵਾਪਰਨ ਦਾ ਕਾਰਣ ਬਣਾਇਆ।
10 ਪਰਮੇਸ਼ੁਰ ਨੇ ਬਹੁਤ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ
ਪਰਮੇਸ਼ੁਰ ਨੇ ਸ਼ਕਤੀਸ਼ਾਲੀ ਰਾਜੇ ਮਾਰ ਦਿੱਤੇ।
11 ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾ ਦਿੱਤਾ,
ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾ ਦਿੱਤਾ,
ਪਰਮੇਸ਼ੁਰ ਨੇ ਕਨਾਨ ਦੀਆਂ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ।
12 ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ।
ਪਰਮੇਸ਼ੁਰ ਨੇ ਉਹ ਧਰਤੀ ਆਪਣੇ ਲੋਕਾਂ ਨੂੰ ਦੇ ਦਿੱਤੀ।
13 ਯਹੋਵਾਹ, ਤੁਹਾਡਾ ਨਾਮ ਸਦਾ ਲਈ ਰੌਸ਼ਨ ਰਹੇਗਾ।
ਯਹੋਵਾਹ ਲੋਕ ਤੁਹਾਨੂੰ ਸਦਾ-ਸਦਾ ਲਈ ਯਾਦ ਕਰਨਗੇ।
14 ਯਹੋਵਾਹ ਨੇ ਕੌਮਾ ਨੂੰ ਸਜ਼ਾ ਦਿੱਤੀ
ਪਰ ਯਹੋਵਾਹ ਆਪਣੇ ਨੌਕਰਾ ਲਈ ਦਯਾਵਾਨ ਸੀ।
15 ਪਰਾਈਆਂ ਕੌਮਾਂ ਦੇ ਲੋਕ ਸਿਰਫ਼ ਸੋਨੇ-ਚਾਂਦੀ ਦੇ ਦੇਵਤੇ ਹੀ ਸਨ,
ਉਨ੍ਹਾਂ ਦੇ ਦੇਵਤੇ ਬੰਦਿਆ ਦੇ ਬਣਾਏ ਹੋਏ ਸਿਰਫ਼ ਬੁੱਤ ਸਨ।
16 ਬੁੱਤਾਂ ਦੇ ਮੂੰਹ ਸਨ ਪਰ ਉਹ ਬੋਲ ਨਹੀਂ ਸੱਕਦੇ ਸਨ,
ਬੁੱਤਾਂ ਦੀਆਂ ਅੱਖਾਂ ਸਨ ਪਰ ਉਹ ਦੇਖ ਨਹੀਂ ਸੱਕਦੀਆਂ ਸਨ।
17 ਬੁੱਤਾਂ ਦੇ ਕੰਨ ਸਨ ਪਰ ਸੁਣ ਨਹੀਂ ਸੱਕਦੇ ਸਨ,
ਬੁੱਤਾਂ ਦੇ ਨੱਕ ਸਨ ਪਰ ਸੁੰਘ ਨਹੀਂ ਸੱਕਦੇ ਸਨ।
18 ਉਹ ਜਿਨ੍ਹਾਂ ਨੇ ਬੁੱਤ ਬਣਾਏ ਸਨ, ਉਹ ਉਨ੍ਹਾਂ ਜਿਹੇ ਹੀ ਹੋਣਗੇ।
ਕਿਉਂ? ਕਿਉਂਕਿ ਉਨ੍ਹਾਂ ਨੇ ਸਹਾਇਤਾ ਲਈ ਬੁੱਤਾ ਉੱਤੇ ਵਿਸ਼ਵਾਸ ਕੀਤਾ।
19 ਇਸਰਾਏਲ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ!
ਹਾਰੂਨ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ!
20 ਲੇਵੀ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ!
ਯਹੋਵਾਹ ਦੇ ਚੇਲਿਉ, ਯਹੋਵਾਹ ਨੂੰ ਅਸੀਸ ਦੇਵੋ।
21 ਯਹੋਵਾਹ ਨੂੰ ਸੀਯੋਨ ਤੋਂ ਅਸੀਸ ਹੈ,
ਉਸ ਦੇ ਘਰ, ਯਰੂਸ਼ਲਮ ਤੋਂ
ਯਹੋਵਾਹ ਦੀ ਉਸਤਤਿ ਕਰੋ।
Jerusalem Will Be Punished
12 ਫਿਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ ਉਸ ਉੱਤੇ ਉਸ ਨੇ ਆਖਿਆ, 13 “ਆਦਮੀ ਦੇ ਪੁੱਤਰ, ਮੈਂ ਉਸ ਕਿਸੇ ਵੀ ਕੌਮ ਨੂੰ ਸਜ਼ਾ ਦਿਆਂਗਾ ਜਿਹੜੀ ਮੈਨੂੰ ਛੱਡ ਦੇਵੇਗੀ ਅਤੇ ਮੇਰੇ ਖਿਲਾਫ਼ ਪਾਪ ਕਰੇਗੀ ਮੈਂ ਉਨ੍ਹਾਂ ਦੇ ਭੋਜਨ ਦੀ ਪੂਰਤੀ ਰੋਕ ਦਿਆਂਗਾ। ਸ਼ਾਇਦ ਮੈਂ ਭੁੱਖਮਰੀ ਪੈਦਾ ਕਰ ਦਿਆਂ ਅਤੇ ਉਸ ਦੇਸ ਵਿੱਚੋਂ ਬੰਦਿਆਂ ਅਤੇ ਜਾਨਵਰਾਂ ਨੂੰ ਹਟਾ ਦਿਆਂ। 14 ਮੈਂ ਉਸ ਦੇਸ ਨੂੰ ਸਜ਼ਾ ਦਿਆਂਗਾ ਭਾਵੇਂ ਓੱਥੇ ਨੂਹ, ਦਾਨੀਏਲ ਅਤੇ ਅੱਯੂਬ ਰਹਿ ਰਹੇ ਹੁੰਦੇ। ਉਨ੍ਹਾਂ ਆਦਮੀਆਂ ਨੇ ਆਪਣੀ ਧਰਮੀਅਤਾ ਕਾਰਣ ਆਪਣੀਆਂ ਜਾਨਾਂ ਬਚਾ ਲਈਆਂ ਹੋਣੀਆਂ ਸਨ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
15 ਪਰਮੇਸ਼ੁਰ ਨੇ ਆਖਿਆ, “ਜਾਂ ਸ਼ਾਇਦ ਮੈਂ ਉਸ ਦੇਸ ਵਿੱਚ ਜੰਗਲੀ ਜਾਨਵਰਾਂ ਨੂੰ ਭੇਜ ਦਿਆਂ। ਅਤੇ ਹੋ ਸੱਕਦਾ ਹੈ ਕਿ ਉਹ ਜਾਨਵਰ ਸਭ ਲੋਕਾਂ ਨੂੰ ਮਾਰ ਦੇਣ। ਉਨ੍ਹਾਂ ਜੰਗਲੀ ਜਾਨਵਰਾਂ ਕਾਰਣ ਕੋਈ ਬੰਦਾ ਵੀ ਉਸ ਦੇਸ ਵਿੱਚੋਂ ਹੋਕੇ ਨਹੀਂ ਲੰਘੇਗਾ। 16 ਜੇ ਨੂਹ, ਦਾਨੀਏਲ ਅਤੇ ਅੱਯੂਬ ਉੱਥੇ ਰਹਿੰਦੇ ਹੁੰਦੇ, (ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਣਾ ਸੀ।) ਉਹ ਤਿੰਨ ਬੰਦੇ ਆਪਣੀਆਂ ਜਾਨਾਂ ਬਚਾ ਸੱਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿੰਦਗੀਆਂ ਨਹੀਂ ਬਚਾ ਸੱਕਦੇ ਸਨ-ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਬਦੀ ਭਰਿਆ ਦੇਸ਼ ਤਬਾਹ ਹੋ ਜਾਵੇਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
17 ਪਰਮੇਸ਼ੁਰ ਨੇ ਆਖਿਆ, “ਜਾਂ ਸ਼ਾਇਦ ਮੈਂ ਉਸ ਦੇਸ ਨਾਲ ਲੜਨ ਲਈ ਕੋਈ ਦੁਸ਼ਮਣ ਫ਼ੌਜ ਭੇਜਾਂ। ਉਹ ਫ਼ੌਜੀ ਉਸ ਦੇਸ ਨੂੰ ਤਬਾਹ ਕਰ ਦੇਣਗੇ-ਮੈਂ ਉਸ ਦੇਸ ਵਿੱਚ ਸਾਰੇ ਬੰਦਿਆਂ ਅਤੇ ਜਾਨਵਰਾਂ ਨੂੰ ਦੂਰ ਕਰ ਦਿਆਂਗਾ। 18 ਜੇ ਨੂਹ, ਦਾਨੀਏਲ ਅਤੇ ਅੱਯੂਬ ਓੱਥੇ ਰਹਿੰਦੇ ਹੁੰਦੇ ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਂਦਾ। ਉਹ ਤਿੰਨੇ ਬੰਦੇ ਆਪਣੀ ਜਾਨਾਂ ਬਚਾ ਸੱਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜਾਨਾਂ ਨਾ ਬਚਾ ਸੱਕਦੇ-ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਮੰਦਾ ਦੇਸ ਤਬਾਹ ਹੋ ਜਾਵੇਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
19 ਪਰਮੇਸ਼ੁਰ ਨੇ ਆਖਿਆ, “ਹੋ ਸੱਕਦਾ ਮੈਂ ਉਸ ਦੇਸ ਦੇ ਵਿਰੁੱਧ ਕੋਈ ਬੀਮਾਰੀ ਭੇਜਾਂ। ਮੈਂ ਉਨ੍ਹਾਂ ਲੋਕਾਂ ਉੱਤੇ ਆਪਣਾ ਕਹਿਰ ਵਰਸਾਵਾਂਗਾ। ਮੈਂ ਉਸ ਦੇਸ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ। 20 ਜੇ ਨੂਹ, ਦਾਨੀਏਲ ਅਤੇ ਅੱਯੂਬ ਓੱਥੇ ਰਹਿੰਦੇ ਹੁੰਦੇ (ਤਾਂ ਮੈਂ ਉਨ੍ਹਾਂ ਤਿੰਨਾਂ ਬੰਦਿਆਂ ਨੂੰ ਬਚਾ ਲੈਂਦਾ।) ਕਿਉਂ ਕਿ ਉਹ ਨੇਕ ਬੰਦੇ ਹਨ। ਉਹ ਤਿੰਨੇ ਬੰਦੇ ਆਪਣੀਆਂ ਜਾਨਾਂ ਬਚਾ ਲੈਂਦੇ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿੰਦਗੀਆਂ ਨਹੀਂ ਬਚਾ ਸੱਕਦੇ-ਆਪਣੇ ਪੁੱਤਰਾਂ ਜਾਂ ਧੀਆਂ ਦੀਆਂ ਵੀ ਨਹੀਂ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
21 ਫ਼ੇਰ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, “ਇਸ ਲਈ ਸੋਚ ਕਿ ਯਰੂਸ਼ਲਮ ਵਿੱਚ ਇਹ ਕਿੰਨੀ ਮਾੜੀ ਗੱਲ ਹੋਵੇਗੀ: ਮੈਂ ਉਸ ਸ਼ਹਿਰ ਦੇ ਖਿਲਾਫ਼ ਉਹ ਚਾਰੇ ਸਜ਼ਾਵਾਂ ਭੇਜਾਂਗਾ! ਮੈਂ ਦੁਸ਼ਮਣ ਫ਼ੌਜੀਆਂ, ਭੁੱਖਮਰੀ, ਬੀਮਾਰੀ ਅਤੇ ਜੰਗਲੀ ਜਾਨਵਰਾਂ ਨੂੰ ਉਸ ਸ਼ਹਿਰ ਦੇ ਖਿਲਾਫ਼ ਭੇਜਾਂਗਾ। ਮੈਂ ਉਸ ਸ਼ਹਿਰ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਹਟਾ ਦਿਆਂਗਾ! 22 ਕੁਝ ਲੋਕ ਉਸ ਸ਼ਹਿਰ ਵਿੱਚੋਂ ਬਚਕੇ ਨਿਕਲ ਜਾਣਗੇ! ਉਹ ਆਪਣੇ ਧੀਆਂ ਪੁੱਤਰਾਂ ਨੂੰ ਨਾਲ ਲਿਆਉਣਗੇ ਅਤੇ ਤੇਰੇ ਪਾਸ ਸਹਾਇਤਾ ਲਈ ਆਉਣਗੇ। ਫ਼ੇਰ ਤੂੰ ਦੇਖੇਂਗਾ ਕਿ ਉਹ ਸੱਚ ਮੁੱਚ ਕਿੰਨੇ ਬੁਰੇ ਹਨ। ਅਤੇ ਤੂੰ ਉਨ੍ਹਾਂ ਸਾਰੀਆਂ ਮੁਸੀਬਤਾਂ ਬਾਰੇ ਚੰਗਾ ਮਹਿਸੂਸ ਕਰੇਂਗਾ ਜਿਹੜੀਆਂ ਮੈਂ ਯਰੂਸ਼ਲਮ ਲਈ ਲਿਆਵਾਂਗਾ। 23 ਤੂੰ ਦੇਖੇਂਗਾ ਕਿ ਉਹ ਕਿਵੇਂ ਰਹਿੰਦੇ ਹਨ ਅਤੇ ਕਿਹੜੀਆਂ ਮੰਦੀਆਂ ਗੱਲਾਂ ਕਰਦੇ ਹਨ। ਅਤੇ ਫ਼ੇਰ ਤੂੰ ਜਾਣ ਜਾਵੇਂਗਾ ਕਿ ਮੇਰੇ ਕੋਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਚੰਗਾ ਕਾਰਣ ਸੀ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
ਯਿਸੂ ਦਾ ਗੈਰ-ਯਹੂਦੀ ਔਰਤ ਦੀ ਸਹਾਇਤਾ ਕਰਨਾ(A)
24 ਫ਼ੇਰ ਯਿਸੂ ਉੱਥੋਂ ਉੱਠ ਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸ ਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰੱਖ ਸੱਕਿਆ। 25 ਇੱਕ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਆਪਣੀ ਛੋਟੀ ਜਿਹੀ ਕੁੜੀ ਨੂੰ ਲਿਆਈ ਜਿਸ ਅੰਦਰ ਇੱਕ ਭਰਿਸ਼ਟ ਆਤਮਾ ਸੀ। ਔਰਤ ਯਿਸੂ ਦੇ ਚਰਣਾਂ ਤੇ ਝੁਕੀ ਤੇ ਪ੍ਰਣਾਮ ਕੀਤਾ। 26 ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਦਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸ ਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕੱਢਣ ਵਾਸਤੇ ਬੇਨਤੀ ਕੀਤੀ।
27 ਯਿਸੂ ਨੇ ਉਸ ਔਰਤ ਨੂੰ ਆਖਿਆ, “ਸਭ ਤੋਂ ਪਹਿਲਾਂ ਜਿੰਨੀ ਰੋਟੀ ਬੱਚੇ ਚਾਹੁੰਣ ਉਨ੍ਹਾਂ ਨੂੰ ਖਾਣ ਦਿਓ ਕਿਉਂਕਿ ਬੱਚਿਆਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਗੱਲ ਨਹੀਂ।”
28 ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬੱਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕੜੇ ਖਾਂਦੇ ਹਨ।”
29 ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸੱਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”
30 ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸ ਨੂੰ ਛੱਡ ਦਿੱਤਾ ਸੀ।
2010 by World Bible Translation Center