Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 119:41-48

ਵਾਉ

41 ਯਹੋਵਾਹ, ਮੈਨੂੰ ਆਪਣਾ ਸੱਚਾ ਪਿਆਰ ਦਰਸਾਉ।
    ਮੈਨੂੰ ਬਚਾਉ ਜਿਵੇਂ ਕਿ ਤੁਸੀਂ ਵਾਅਦਾ ਕੀਤਾ ਸੀ।
42 ਫ਼ੇਰ ਮੇਰੇ ਕੋਲ ਜਵਾਬ ਹੋਵੇਗਾ।
ਉਨ੍ਹਾਂ ਲੋਕਾਂ ਲਈ ਜੋ ਮੈਨੂੰ ਬੇਇੱਜ਼ਤ ਕਰਦੇ ਹਨ।
    ਮੈਨੂੰ ਸੱਚਮੁੱਚ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਹੈ ਜੋ ਤੁਸੀਂ ਆਖਦੇ ਹੋ, ਯਹੋਵਾਹ।
43 ਮੈਨੂੰ ਹਮੇਸ਼ਾ ਤੁਹਾਡੀਆਂ ਸੱਚੀਆਂ ਸਿੱਖਿਆਵਾਂ ਬਾਰੇ ਬੋਲਣ ਦਿਉ।
    ਯਹੋਵਾਹ, ਮੈਂ ਤੁਹਾਡੇ ਸਿਆਣੇ ਨਿਆਂਇਆਂ ਉੱਤੇ ਨਿਰਭਰ ਕਰਦਾ ਹਾਂ।
44 ਯਹੋਵਾਹ, ਮੈਂ ਸਦਾ-ਸਦਾ ਲਈ ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਾਂਗਾ।
45 ਤਾਂ ਜੋ ਮੈਂ ਮੁਕਤ ਹੋ ਜਾਵਾ।
    ਕਿਉਂ? ਕਿਉਂਕਿ ਮੈਂ ਤੁਹਾਡੇ ਨੇਮਾਂ ਨੂੰ ਮੰਨਣ ਦੀ ਸਖਤ ਕੋਸ਼ਿਸ਼ ਕਰਦਾ ਹਾਂ।
46 ਮੈਂ ਰਾਜਿਆਂ ਨਾਲ ਤੁਹਾਡੇ ਕਰਾਰ ਬਾਰੇ ਚਰਚਾ ਕਰਾਂਗਾ।
    ਅਤੇ ਮੈਨੂੰ ਉਨ੍ਹਾਂ ਕੋਲੋਂ ਨਮੋਸ਼ੀ ਨਹੀਂ ਹੋਵੇਗੀ।
47 ਮੈਨੂੰ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਨਾ ਚੰਗਾ ਲੱਗਦਾ ਹੈ, ਯਹੋਵਾਹ।
    ਮੈਂ ਉਨ੍ਹਾਂ ਆਦੇਸ਼ਾ ਨੂੰ ਪਿਆਰ ਕਰਦਾ ਹਾਂ।
48 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਦੀ ਉਸਤਤਿ ਕਰਦਾ ਹਾਂ।
    ਮੈਂ ਉਨ੍ਹਾ ਨੂੰ ਪਿਆਰ ਕਰਦਾ ਹਾਂ। ਅਤੇ ਮੈਂ ਉਨ੍ਹਾ ਦਾ ਅਧਿਐਨ ਕਰਾਂਗਾ।

ਬਿਵਸਥਾ ਸਾਰ 26:16-27:7

ਯਹੋਵਾਹ ਦੇ ਹੁਕਮਾਂ ਦਾ ਪਾਲਨ ਕਰੋ

16 “ਅੱਜ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਨ੍ਹਾਂ ਸਾਰੇ ਕਾਨੂੰਨਾ ਅਤੇ ਬਿਧੀਆਂ ਨੂੰ ਮੰਨਣ ਦਾ ਹੁਕਮ ਦਿੰਦਾ ਹੈ। ਇਨ੍ਹਾਂ ਨੂੰ ਆਪਣੇ ਤਹੇ-ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਮੰਨਣਾ ਚੇਤੇ ਰੱਖੋ। 17 ਅੱਜ ਤੁਸੀਂ ਆਖਿਆ ਹੈ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਤੁਸੀਂ ਉਸਦੀ ਰਜ਼ਾ ਅਨੁਸਾਰ ਜਿਉਣ ਦਾ ਇਕਰਾਰ ਕੀਤਾ ਹੈ। ਤੁਸੀਂ ਉਸ ਦੀਆਂ ਸਿੱਖਿਆਵਾਂ ਅਤੇ ਚੱਲਣ, ਅਤੇ ਉਸ ਦੇ ਨੇਮਾਂ ਅਤੇ ਆਦੇਸ਼ਾ ਦੀ ਪਾਲਣਾ ਕਰਨ ਦਾ ਇਕਰਾਰ ਕੀਤਾ ਹੈ। ਤੁਸੀਂ ਆਖਿਆ ਸੀ ਕਿ ਤੁਸੀਂ ਹਰ ਉਸ ਗੱਲ ਕਰੋਂਗੇ ਜਿਹੜੀ ਉਹ ਤੁਹਾਨੂੰ ਕਰਨ ਲਈ ਆਖਦਾ ਹੈ। 18 ਇਸ ਲਈ ਅੱਜ ਯਹੋਵਾਹ ਨੇ ਤੁਹਾਨੂੰ ਆਪਣੇ ਬਹੁਮੁੱਲੇ ਲੋਕਾਂ ਵਜੋਂ ਪ੍ਰਵਾਨ ਕੀਤਾ ਹੈ। ਉਸ ਨੇ ਤੁਹਾਡੇ ਨਾਲ ਇਹ ਇਕਰਾਰ ਕੀਤਾ ਸੀ। ਯਹੋਵਾਹ ਨੇ ਇਹ ਵੀ ਆਖਿਆ ਹੈ ਕਿ ਤੁਹਾਨੂੰ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। 19 ਯਹੋਵਾਹ ਤੁਹਾਨੂੰ ਆਪਣੀਆਂ ਸਾਜੀਆਂ ਹੋਈਆਂ ਸਮੂਹ ਕੌਮਾਂ ਵਿੱਚੋਂ ਸਭ ਤੋਂ ਮਹਾਨ ਬਣਾਵੇਗਾ। ਉਹ ਤੁਹਾਨੂੰ ਇੱਜ਼ਤ, ਸ਼ੁਹਰਤ ਅਤੇ ਮਹਾਨਤਾ ਬਖਸ਼ੇਗਾ। ਅਤੇ ਤੁਸੀਂ ਉਸ ਦੇ ਖਾਸ ਲੋਕ ਹੋਵੋਂਗੇ, ਜਿਵੇਂ ਕਿ ਉਸ ਨੇ ਇਕਰਾਰ ਕੀਤਾ ਸੀ।”

ਲੋਕਾਂ ਲਈ ਯਾਦਗਾਰੀ ਪੱਥਰ

27 ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਉਨ੍ਹਾਂ ਸਾਰੇ ਆਦੇਸ਼ਾ ਦੀ ਪਾਲਣਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਤੁਸੀਂ ਛੇਤੀ ਹੀ ਯਰਦਨ ਨਦੀ ਪਾਰ ਕਰਕੇ ਉਸ ਧਰਤੀ ਉੱਤੇ ਜਾਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਸ ਦਿਨ, ਤੁਹਾਨੂੰ ਵੱਡੇ-ਵੱਡੇ ਪੱਥਰ ਸਥਾਪਿਤ ਕਰਕੇ ਉਨ੍ਹਾਂ ਪੱਥਰਾਂ ਨੂੰ ਪਲਸਤਰ ਨਾਲ ਢੱਕ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਪੱਥਰਾਂ ਉੱਤੇ ਇਸ ਬਿਵਸਥਾ ਦੇ ਸਾਰੇ ਸ਼ਬਦ ਲਿਖ ਦੇਣਾ। ਤੁਹਾਨੂੰ ਇਹ ਉਦੋਂ ਕਰਨਾ ਚਾਹੀਦਾ ਜਦੋਂ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਉਸ ਧਰਤੀ ਵਿੱਚ ਦਾਖਿਲ ਹੋਵੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।

“ਜਦੋਂ ਤੁਸੀਂ ਯਰਦਨ ਨਦੀ ਪਾਰ ਕਰੋ ਤਾਂ ਤੁਹਾਨੂੰ ਇਹ ਸਾਰੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਆਦੇਸ਼ ਦਿੰਦਾ ਹਾਂ। ਤੁਹਾਨੂੰ ਏਬਾਲ ਪਰਬਤ ਉੱਤੇ ਪੱਥਰ ਟਿਕਾਉਣੇ ਚਾਹੀਦੇ ਹਨ। ਇਨ੍ਹਾਂ ਪੱਥਰਾਂ ਉੱਤੇ ਤੁਹਾਨੂੰ ਪਲਸਤਰ ਕਰਨਾ ਚਾਹੀਦਾ ਹੈ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਲਈ ਪੱਥਰਾਂ ਦੀ ਇੱਕ ਜਗਵੇਦੀ ਉਸਾਰਨੀ ਚਾਹੀਦੀ ਹੈ। ਤੁਹਾਨੂੰ ਪੱਥਰ ਤਰਾਸ਼ਣ ਲਈ ਲੋਹੇ ਦੇ ਔਜ਼ਾਰ ਨਹੀਂ ਵਰਤਨੇ ਚਾਹੀਦੇ। ਯਹੋਵਾਹ, ਆਪਣੇ ਪਰਮੇਸ਼ੁਰ, ਦੀ ਜਗਵੇਦੀ ਉਸਾਰਨ ਲਈ ਤਰਾਸ਼ੇ ਹੋਏ ਪੱਥਰ ਨਹੀਂ ਵਰਤਨੇ। ਯਹੋਵਾਹ, ਆਪਣੇ ਪਰਮੇਸ਼ੁਰ, ਲਈ ਇਸ ਜਗਵੇਦੀ ਉੱਤੇ ਹੋਮ ਦੀ ਭੇਟ ਚੜ੍ਹਾਵੋ। ਅਤੇ ਇੱਥੇ ਤੁਹਾਨੂੰ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ ਅਤੇ ਸੁੱਖ-ਸਾਂਦ ਦੀਆਂ ਭੇਟਾ ਦਾ ਭੋਜਨ ਕਰਨਾ ਚਾਹੀਦਾ ਹੈ। ਉੱਥੇ ਯਹੋਵਾਹ, ਆਪਣੇ ਪਰਮੇਸ਼ੁਰ, ਸੰਗ ਮਿਲਜੁਲ ਕੇ ਆਨੰਦ ਮਾਣੋ।

ਮੱਤੀ 19:16-22

ਅਮੀਰ ਆਦਮੀ ਦਾ ਯਿਸੂ ਦਾ ਅਨੁਸਰਣ ਕਰਨ ਤੋਂ ਇਨਕਾਰ(A)

16 ਇੱਕ ਮਨੁੱਖ ਨੇ ਉਸ ਕੋਲ ਆਕੇ ਉਸ ਨੂੰ ਕਿਹਾ, “ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜਿਸ ਨਾਲ ਮੈਨੂੰ ਸਦੀਪਕ ਜੀਵਨ ਮਿਲੇ?”

17 ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁੱਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।”

18 ਉਸ ਨੇ ਪੁੱਛਿਆ, “ਕਿਹੜੇ ਹੁਕਮ?”

ਯਿਸੂ ਨੇ ਕਿਹਾ, “‘ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ। 19 ਆਪਣੇ ਮਾਂ-ਬਾਪ ਦਾ ਆਦਰ ਕਰੋ’ [a] ਅਤੇ ‘ਆਪਣੇ-ਆਪ ਵਾਂਗ ਆਪਣੇ ਗੁਆਂਢੀ ਨੂੰ ਵੀ ਪਿਆਰ ਕਰੋ।’” [b]

20 ਉਸ ਜਵਾਨ ਨੇ ਕਿਹਾ, “ਇਨ੍ਹਾਂ ਸਭਨਾਂ ਨੂੰ ਤਾਂ ਮੈਂ ਮੰਨਿਆ ਹੈ, ਹੋਰ ਹੁਣ ਮੇਰੇ ਵਿੱਚ ਕੀ ਕਮੀ ਹੈ?”

21 ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿੱਛੇ ਹੋ ਤੁਰ।”

22 ਪਰ ਜਦੋਂ ਉਸ ਜਵਾਨ ਨੇ ਇਹ ਸੁਣਿਆ ਤਾਂ, ਉਹ ਉਦਾਸੀ ਵਿੱਚ ਚੱਲਿਆ ਗਿਆ, ਕਿਉਂਕਿ ਉਹ ਬਹੁਤ ਅਮੀਰ ਸੀ।

Punjabi Bible: Easy-to-Read Version (ERV-PA)

2010 by World Bible Translation Center