Print Page Options
Previous Prev Day Next DayNext

Revised Common Lectionary (Semicontinuous)

Daily Bible readings that follow the church liturgical year, with sequential stories told across multiple weeks.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 111

111 ਯਹੋਵਾਹ ਦੀ ਉਸਤਤਿ ਕਰੋ।
ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਧੰਨਵਾਦ ਕਰਦਾ ਹਾਂ
    ਜਿੱਥੇ ਚੰਗੇ ਲੋਕ ਇਕੱਠਾ ਹੁੰਦੇ ਹਨ।
ਯਹੋਵਾਹ ਮਹਾਨ ਗੱਲਾਂ ਕਰਦਾ ਹਾਂ।
    ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।
ਪਰਮੇਸ਼ੁਰ ਸੱਚਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ।
    ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।
ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ।
    ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ।
    ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ।
ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸ ਦੇ ਬੰਦਿਆਂ ਨੂੰ ਦਰਸਾ ਦਿੱਤਾ
    ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।
ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ।
    ਉਸ ਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸੱਕਦਾ ਹੈ।
ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ।
    ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁੱਧ ਸਨ।
ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ।
ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ।
    ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।
10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ।
    ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ।
ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।

ਬਿਵਸਥਾ ਸਾਰ 3:23-29

ਮੂਸਾ ਨੂੰ ਕਨਾਨ ਵਿੱਚ ਜਾਣ ਦੀ ਇਜਾਜ਼ਤ ਨਹੀਂ

23 “ਫ਼ੇਰ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ ਕਿ ਉਹ ਮੇਰੇ ਲਈ ਕੋਈ ਖਾਸ ਗੱਲ ਕਰੇ। ਮੈਂ ਆਖਿਆ, 24 ‘ਯਹੋਵਾਹ ਮੇਰੇ ਸੁਆਮੀ, ਮੈਂ ਤੁਹਾਡਾ ਸੇਵਕ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉਨ੍ਹਾਂ ਅਦਭੁਤ ਅਤੇ ਸ਼ਕਤੀਸ਼ਾਲੀ ਚੀਜ਼ਾਂ ਦਾ ਕੇਵਲ ਇੱਕ ਛੋਟਾ ਹਿੱਸਾ ਹੀ ਦਰਸਾਇਆ ਹੈ ਜੋ ਤੁਸੀਂ ਕਰੋਂਗੇ। ਅਕਾਸ਼ ਅਤੇ ਧਰਤੀ ਉੱਤੇ ਕੋਈ ਵੀ ਦੇਵਤਾ ਅਜਿਹਾ ਨਹੀਂ ਜਿਹੜਾ ਉਹੋ ਜਿਹੀਆਂ ਮਹਾਨ ਅਤੇ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ ਜੋ ਤੁਸੀਂ ਕੀਤੀਆਂ ਹਨ! 25 ਕਿਰਪਾ ਕਰਕੇ ਮੈਨੂੰ ਯਰਦਨ ਨਦੀ ਦੇ ਪਾਰ ਜਾਣ ਦੇਵੋ ਅਤੇ ਪਰਲੇ ਪਾਸੇ ਦੀ ਚੰਗੀ ਧਰਤੀ ਦੇਖਣ ਦੇਵੋ। ਮੈਨੂੰ ਲਬਾਨੋਨ ਦਾ ਖੂਬਸੂਰਤ ਪਹਾੜੀ ਪ੍ਰਦੇਸ਼ ਦੇਖਣ ਦਿਉ।’

26 “ਪਰ ਯਹੋਵਾਹ ਮੇਰੇ ਨਾਲ ਤੁਹਾਡੇ ਕਾਰਣ ਨਾਰਾਜ਼ ਸੀ ਅਤੇ ਮੇਰੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ। ਯਹੋਵਾਹ ਨੇ ਮੈਨੂੰ ਆਖਿਆ, ‘ਇਹ ਕਾਫ਼ੀ ਹੈ! ਇਸ ਬਾਰੇ ਇੱਕ ਵੀ ਸ਼ਬਦ ਹੋਰ ਨਾ ਆਖ। 27 ਪਿਸਗਾਹ ਦੀ ਪਹਾੜੀ ਦੀ ਚੋਟੀ ਉੱਤੇ ਜਾ। ਪੱਛਮ ਵੱਲ, ਉੱਤਰ ਵੱਲ, ਦੱਖਣ ਵੱਲ ਅਤੇ ਪੂਰਬ ਵੱਲ ਨਜ਼ਰ ਮਾਰ। ਤੂੰ ਉਨ੍ਹਾਂ ਚੀਜ਼ਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ, ਪਰ ਤੂੰ ਯਰਦਨ ਨਦੀ ਦੇ ਪਾਰ ਕਦੇ ਨਹੀਂ ਜਾ ਸੱਕੇਂਗਾ। 28 ਤੈਨੂੰ ਚਾਹੀਦਾ ਹੈ ਕਿ ਯਹੋਸ਼ੁਆ ਨੂੰ ਹਿਦਾਇਤਾਂ ਦੇਵੇ। ਉਸਦੀ ਹੌਂਸਲਾ ਅਫ਼ਜ਼ਾਈ ਕਰ। ਉਸ ਨੂੰ ਮਜ਼ਬੂਤ ਬਣਾ! ਕਿਉਂਕਿ ਯਹੋਸ਼ੂਆ ਨੂੰ ਅਵੱਸ਼ ਹੀ ਲੋਕਾਂ ਦੀ ਯਰਦਨ ਨਦੀ ਦੇ ਪਾਰ ਅਗਵਾਈ ਕਰਨੀ ਚਾਹੀਦੀ ਹੈ। ਤੂੰ ਧਰਤੀ ਨੂੰ ਦੇਖ ਸੱਕਦਾ ਹੈ, ਪਰ ਯਹੋਸ਼ੁਆ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਉਸ ਧਰਤੀ ਉੱਤੇ ਕਬਜ਼ਾ ਕਰਨ ਵਿੱਚ ਅਤੇ ਉੱਥੇ ਰਹਿਣ ਵਿੱਚ ਸਹਾਇਤਾ ਕਰੇਗਾ।’

29 “ਇਸ ਲਈ ਅਸੀਂ ਬੈਤ-ਪਓਰ ਤੋਂ ਪਾਰ ਦੀ ਵਾਦੀ ਵਿੱਚ ਰੁਕੇ ਰਹੇ।”

ਰੋਮੀਆਂ ਨੂੰ 9:6-18

ਹਾਂ, ਮੈਂ ਯਹੂਦੀਆਂ ਲਈ ਦੁੱਖ ਮਹਿਸੂਸ ਕਰਦਾ ਹਾਂ। ਮੇਰਾ ਇਹ ਮਤਲਬ ਨਹੀਂ ਕਿ ਪਰਮੇਸ਼ੁਰ ਨੇ ਉਨ੍ਹਾਂ ਨਾਲ ਕੀਤਾ ਉਹ ਵਚਨ ਪੂਰਾ ਨਹੀਂ ਕੀਤਾ। ਪਰ ਅਸਲ ਵਿੱਚ ਜਿਹੜੇ ਇਸਰਾਏਲ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ਹਨ। ਅਤੇ ਨਾ ਹੀ ਅਬਰਾਹਾਮ ਦੀ ਸਾਰੀ ਉਲਾਦ ਪਰਮੇਸ਼ੁਰ ਦੇ ਸੱਚੇ ਬੱਚੇ ਹਨ। ਇਹੀ ਸੀ ਜੋ ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ: “ਸਿਰਫ਼ ਇਸਹਾਕ ਹੀ ਤੇਰਾ ਪੁੱਤਰ ਨੇਮਕ ਹੋਵੇਗਾ।” [a] ਇਸਦਾ ਮਤਲਬ ਇਹ ਹੈ ਕਿ ਅਬਰਾਹਾਮ ਦੀਆਂ ਸਾਰੀਆਂ ਉਲਾਦਾਂ ਪਰੇਸ਼ੁਰ ਦੇ ਸੱਚੇ ਬੱਚੇ ਨਹੀਂ ਹਨ। ਅਬਰਾਹਾਮ ਦੇ ਸੱਚੇ ਬੱਚੇ ਉਹ ਹਨ ਜਿਹੜੇ ਪਰੇਮਸ਼ੁਰ ਦੇ ਵਾਦੇ ਦੇ ਨਤੀਜੇ ਤੋਂ ਪੈਦਾ ਹੋਏ ਹਨ, ਜਿਹੜਾ ਪਰੇਮਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ। ਪਰਮੇਸ਼ੁਰ ਦਾ ਅਬਰਾਹਾਮ ਨੂੰ ਵਚਨ ਇਸ ਤਰ੍ਹਾਂ ਸੀ: “ਮੈਂ ਸਹੀ ਸਮੇਂ ਤੇ ਵਾਪਸ ਆਵਾਂਗਾ, ਅਤੇ ਸਾਰਾਹ ਕੋਲ ਇੱਕ ਪੁੱਤਰ ਹੋਵੇਗਾ।” [b]

10 ਸਿਰਫ਼ ਇਹੀ ਨਹੀਂ। ਰਿੱਬਕਾਹ ਵੀ ਗਰਭਵਤੀ ਹੋ ਗਈ ਅਤੇ ਉਸ ਨੇ ਪੁੱਤਰਾਂ ਨੂੰ ਜਨਮ ਦਿੱਤਾ। ਉਨ੍ਹਾਂ ਪੁੱਤਰਾਂ ਦਾ ਵੀ ਉਹੀ ਪਿਤਾ ਸੀ। ਉਹ ਸਾਡਾ ਵਡੇਰਾ ਇਸਹਾਕ ਹੈ। 11-12 ਪਰ ਦੋ ਬੱਚਿਆਂ ਦੇ ਜਨਮ ਲੈਣ ਤੋਂ ਪਹਿਲਾਂ ਪਰਮੇਸ਼ੁਰ ਨੇ ਰਿੱਬਕਾਹ ਨੂੰ ਕਿਹਾ, “ਵੱਡਾ ਪੁੱਤਰ ਛੋਟੇ ਦੀ ਸੇਵਾ ਕਰੇਗਾ।” [c] ਇਹ ਬੱਚਿਆਂ ਦੇ ਸੰਸਾਰ ਵਿੱਚ ਭਲਾ ਜਾਂ ਬੁਰਾ ਕਰਨ ਤੋਂ ਪਹਿਲਾਂ ਹੀ ਉਸ ਨੇ ਆਖ ਦਿੱਤਾ ਸੀ ਕਿਉਂ ਜੋ ਪਰਮੇਸ਼ੁਰ ਨੇ ਬਾਲਕ ਖੁਦ ਆਪਣੀ ਵਿਉਂਤ ਮੁਤਾਬਕ ਚੁਣਿਆ ਸੀ। ਸੋ ਉਹ ਚੁਣਿਆ ਗਿਆ ਕਿਉਂਕਿ ਪਰਮੇਸ਼ੁਰ ਉਸ ਨੂੰ ਹੀ ਬੁਲਾਉਣਾ ਚਾਹੁੰਦਾ ਸੀ ਅਤੇ ਇਸ ਲਈ ਨਹੀਂ ਕਿ ਉਨ੍ਹਾਂ ਬਾਲਕਾਂ ਨੇ ਕੁਝ ਕੀਤਾ ਸੀ। 13 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਯਾਕੂਬ ਨਾਲ ਪਿਆਰ ਅਤੇ ਏਸਾਉ ਨਾਲ ਈਰਖਾ ਕੀਤੀ।” [d]

14 ਇਸ ਲਈ ਇਸ ਬਾਰੇ ਤਾਂ ਕੀ ਕਹਿਣਾ ਹੈ ਕੀ ਪਰਮੇਸ਼ੁਰ ਦਾ ਇਨਸਾਫ਼ ਬਰਾਬਰ ਨਹੀਂ ਸੀ? ਅਸੀਂ ਇੰਝ ਨਹੀਂ ਆਖ ਸੱਕਦੇ। 15 ਪਰਮੇਸ਼ੁਰ ਨੇ ਮੂਸਾ ਨੂੰ ਕਿਹਾ, “ਮੈਂ ਉਸੇ ਬੰਦੇ ਨੂੰ ਮਿਹਰ ਦਿਖਾਵਾਂਗਾ ਜਿਸ ਨੂੰ ਮੈਂ ਮਿਹਰ ਵਿਖਾਉਣੀ ਚਾਹੁੰਦਾ ਹਾਂ। ਮੈਂ ਉਸੇ ਵਿਅਕਤੀ ਤੇ ਤਰਸ ਵਿਖਾਵਾਂਗਾ ਜਿਸ ਤੇ ਮੈਂ ਤਰਸ ਵਿਖਾਉਣਾ ਚਾਹੁੰਦਾ ਹਾਂ। [e] 16 ਇਸ ਲਈ ਪਰਮੇਸ਼ੁਰ ਦੀ ਚੋਣ ਉਸ ਤੇ ਨਿਰਭਰ ਨਹੀਂ ਕਰਦੀ, ਜੋ ਲੋਕਾਂ ਨੂੰ ਚਾਹੀਦਾ ਹੈ ਜਾਂ ਜੋ ਉਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪਰਮੇਸ਼ੁਰ ਹੀ ਹੈ ਜੋ ਚੁਣਦਾ ਹੈ ਕਿ ਉਹ ਕਿਸ ਉੱਤੇ ਮਿਹਰ ਵਿਖਾਵੇਗਾ। 17 ਪੋਥੀਆਂ ਵਿੱਚ, ਪਰਮੇਸ਼ੁਰ ਫ਼ਿਰਊਨ ਨੂੰ ਆਖਦਾ ਹੈ, “ਮੈਂ ਤੈਨੂੰ ਬਾਦਸ਼ਾਹ ਬਣਾਇਆ ਤਾਂ ਜੋ ਤੇਰੇ ਰਾਹੀਂ ਮੈਂ ਆਪਣੀ ਸ਼ਕਤੀ ਦਰਸ਼ਾ ਸੱਕਾਂ ਅਤੇ ਸਾਰੀ ਦੁਨੀਆਂ ਵਿੱਚ ਮੇਰਾ ਨਾਂ ਉਜਾਗਰ ਹੋਵੇ।” [f] 18 ਇਸ ਲਈ ਪਰਮੇਸ਼ੁਰ ਉਸ ਮਨੁੱਖ ਤੇ ਮਿਹਰ ਵਿਖਾਉਂਦਾ ਹੈ ਜਿਸਤੇ ਉਹ ਮਿਹਰ ਵਿਖਾਉਣੀ ਚਾਹੁੰਦਾ ਹੈ। ਅਤੇ ਉਹ ਉਨ੍ਹਾਂ ਲੋਕਾਂ ਨੂੰ ਕਠੋਰ ਬਨਾਉਂਦਾ ਹੈ ਜਿਨ੍ਹਾਂ ਨੂੰ ਉਹ ਕਠੋਰ ਬਨਾਉਣਾ ਚਾਹੁੰਦਾ ਹੈ।

Punjabi Bible: Easy-to-Read Version (ERV-PA)

2010 by World Bible Translation Center